LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਹਿਲਾ ਮੁਲਾਜ਼ਮਾਂ ਨੇ ਸਿੱਧੂ ਦੇ ਕਾਫਲੇ ਵਲੋਂ ਮਹਿਲਾ ਮੁਲਾਜ਼ਮ 'ਤੇ ਗੱਡੀ ਚੜਾਉਣ ਦਾ ਲਾਇਆ ਦੋਸ਼

1 jan 18

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੀਆਂ ਠੇਕਾ ਆਧਾਰਿਤ ਮਹਿਲਾ ਹੈਲਥ ਵਰਕਰਾਂ 'ਤੇ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਗੱਡੀ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਮਹਿਲਾ ਮੁਲਾਜ਼ਮ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਕਮਰੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ।Also Read : ਕਾਂਗਰਸ ਛੱਡ 'ਆਪ' 'ਚ ਸ਼ਾਮਲ ਹੋਏ ਲਾਲੀ ਮਜੀਠੀਆ

 

ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।ਇਸ ਘਟਨਾ ਤੋਂ ਬਾਅਦ ਮੁਲਾਜ਼ਮਾਂ 'ਚ ਭਾਰੀ ਰੋਸ ਹੈ ਅਤੇ ਵੱਡੀ ਗਿਣਤੀ 'ਚ ਮੁਲਾਜ਼ਮ ਸਿੱਧੂ ਦੇ ਘਰ ਦੇ ਬਾਹਰ ਪਹੁੰਚ ਰਹੇ ਹਨ। ਯੂਨੀਅਨ ਦੀ ਪ੍ਰਧਾਨ ਸਰਬਜੀਤ ਕੌਰ (Sarabjeet Kaur)  ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ। Also Read : 'ਮੇਰਾ ਟੀਚਾ ਬੱਚਿਆਂ ਨੂੰ ਚੰਗੀ ਤੇ ਵਧੀਆ ਸਿੱਖਿਆ ਦਿਵਾਉਣਾ'

ਇਸ ਦੌਰਾਨ ਸਿੱਧੂ ਦੇ ਕਾਫਲੇ ਨੇ ਉਨ੍ਹਾਂ ਦੀ ਮਹਿਲਾ ਵਰਕਰ 'ਤੇ ਕਾਰ ਚੜ੍ਹਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਿੱਧੂ ਕੰਨਿਆ ਪੂਜਨ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਉਸ ਦੀ ਛਤਰ ਛਾਇਆ ਹੇਠ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਗੱਡੀਆਂ ਚੜ੍ਹਾਈਆਂ ਜਾ ਰਹੀਆਂ ਹਨ।

In The Market