LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਅੱਜ ਦੇ ਸਮੇਂ ਹਰ ਸਿੱਖ ਨੂੰ ਆਪਣੇ ਕੋਲ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ'

23may harpreet

ਅੰਮ੍ਰਿਤਸਰ: ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਅੱਜ ਪੂਰੇ ਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ। ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ।

Also Read: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਦੱਸ ਦੇਈਏ ਕਿ ਗੁਰਗੱਦੀ ਦਿਵਸ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਜਾਰੀ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ। ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਅੱਜ ਦੇ ਸਮੇਂ ’ਚ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਜਥੇਦਾਰ ਨੇ ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ।

Also Read: ATM ਟਰਾਂਜ਼ੈਕਸ਼ਨ ਰਾਹੀਂ ਇਸ ਸਰਕਾਰੀ ਬੈਂਕ ਨੇ ਇਕ ਸਾਲ 'ਚ ਕਮਾਏ 645 ਕਰੋੜ ਰੁਪਏ!

ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਦਾਰ ਨੇ ਕਿਹਾ ਕਿ ਜਦੋਂ ਮੁਗਲ ਸ਼ਾਸਕ ਭਾਰਤ ’ਚ ਸੀ, ਉਸ ਵੇਲੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਵੀ ਸਾਨੂੰ ਗੱਤਕੇ ਦੇ ਨਾਲ ਕਲਾਬਾਜ਼ੀਆਂ ਸਿੱਖਣ ਦੀ ਜ਼ਰੂਰਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅੱਜ ਦੇ ਦਿਨ ਦੀ ਮੁਬਾਰਕਬਾਦ ਦਿੱਤੀ।

In The Market