LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਵਲੋਂ ਰੇਲਵੇ ਟ੍ਰੈਕ ਖਾਲੀ ਹੋਣ ਦੇ ਬਾਵਜੂਦ ਨਹੀਂ ਚੱਲਣਗੀਆਂ ਟ੍ਰੇਨਾਂ, ਜਾਣੋਂ ਵਜ੍ਹਾ

28dec 13

ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨ (Three agricultural laws) ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਵਲੋਂ ਦਿੱਲੀ (Farmers from Delhi) ਤੋਂ ਤਾਂ ਵਾਪਸੀ ਕਰ ਲਈ ਗਈ ਸੀ ਪਰ ਪੰਜਾਬ ਸਰਕਾਰ (Government of Punjab) ਵਲੋਂ ਕੀਤੇ ਗਏ ਕਰਜ਼ ਮੁਆਫੀ (Debt forgiveness) ਦੇ ਵਾਅਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ (Protest) ਜਾਰੀ ਰਿਹਾ। 20 ਦਸੰਬਰ ਤੋਂ ਰੇਲਵੇ ਟ੍ਰੈਕ (Railway track) 'ਤੇ ਬੈਠੇ ਕਿਸਾਨਾਂ ਨਾਲ ਅੱਜ ਪੰਜਾਬ ਸਰਕਾਰ (Government of Punjab) ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਰਕਾਰ ਵਲੋਂ ਮੰਨ ਲਈਆਂ ਗਈਆਂ ਹਨ। ਹੁਣ ਕਿਸਾਨਾਂ ਦੀ ਸਰਕਾਰ ਨਾਲ 4 ਜਨਵਰੀ ਨੂੰ ਮੀਟਿੰਗ ਹੋਣੀ ਹੈ। 


ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਵਲੋਂ ਭਾਵੇਂ ਰੇਲਵੇ ਟਰੈਕ ਖ਼ਾਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਅਜੇ ਰੇਲ ਗੱਡੀਆਂ ਚੱਲਣ ਵਿਚ ਥੋੜ੍ਹਾ ਸਮਾਂ ਲੱਗ ਸਕਦਾ ਹੈ। ਫਿਰੋਜ਼ਪੁਰ ਡਵੀਜ਼ਨ ਦੇ ਡੀ.ਆਰ.ਐੱਮ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਟਰੈਕ ਫਿਟਨੈਸ ਤੋਂ ਬਾਅਦ ਹੀ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਯਾਤਰੀਆਂ ਦੀ ਸੁਵਿਧਾ ਲਈ ਜਲਦ ਤੋਂ ਜਲਦ ਰੇਲ ਆਵਾਜਾਈ ਬਹਾਲ ਕੀਤੀ ਜਾਵੇ। Also Read : ਹੌਲਦਾਰ ਦਾ ਸਿੱਧੂ ਨੂੰ ਚੈਲੇਂਜ, 'ਮਾਰੋ ਤਾਂ ਦੱਬਕਾ ਜੇ'...


ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾ ਨੂੰ ਲੈਕੇ ਰੇਲਵੇ ਟ੍ਰੈਕ 'ਤੇ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਨੂੰ ਲੈਕੇ ਪੰਜਾਬ ਸਰਕਾਰ ਨੇ ਅੱਜ ਕਿਸਾਨ ਆਗੂ ਸਰਵਣਜੀਤ ਸਿੰਘ ਪੰਧੇਰ (Sarwanjit Singh Pandher) ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ।ਮੀਟਿੰਗ ਵਿਚ ਬਣੀ ਸਹਿਮਤੀ ਮੁਤਾਬਕ ਕਿਸਾਨਾਂ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ।

In The Market