ਅੰਮ੍ਰਿਤਸਰ- ਅੱਜ ਦੇਸ਼ ਭਰ ਵਿਚ ਵਿਸਾਖੀ ਦੇ ਨਾਲ-ਨਾਲ ਬਾਬਾ ਸਾਹਿਬ ਭੀਮ ਰਾਓ ਅਬੰਡਕਰ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।
Also Read: PM ਮੋਦੀ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਕਿਹਾ- ਸਫਲਤਾ ਤੇ ਚੜ੍ਹਦੀ ਕਲਾ ਲੈ ਕੇ ਆਵੇ ਤਿਓਹਾਰ
Humble tributes to Babasaheb Bhimrao Ambedkar ji on his birth anniversary. His values, vision and efforts for social equality will remain an inspiration for the countrymen for generations to come. #DrBRAmbedkarJayanti pic.twitter.com/UsYt72cQ3C
— Sukhbir Singh Badal (@officeofssbadal) April 14, 2022
ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੀ ਜਯੰਤੀ 'ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਦੀਆਂ ਕਦਰਾਂ-ਕੀਮਤਾਂ, ਦ੍ਰਿਸ਼ਟੀ ਅਤੇ ਸਮਾਜਿਕ ਬਰਾਬਰੀ ਲਈ ਯਤਨ ਆਉਣ ਵਾਲੀਆਂ ਪੀੜ੍ਹੀਆਂ ਲਈ ਤੇ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।
Also Read: CM ਭਗਵੰਤ ਮਾਨ ਦੀ ਜਲੰਧਰ ਫੇਰੀ: ਬਾਬਾ ਸਾਹਿਬ ਨੂੰ ਕਰਨਗੇ ਸ਼ਰਧਾਂਜਲੀ ਭੇਟ
ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਬੀ. ਆਰ. ਅੰਬੇਡਕਰ ਜੀ ਦੀ ਜ਼ਿੰਦਗੀ ਸੰਘਰਸ਼ ਅਤੇ ਪੱਕੇ ਇਰਾਦੇ ਦੀ ਸਫਲਤਾ ਦੀ ਕਹਾਣੀ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦਿੰਦੀ ਰਹੇਗੀ। ਡਾ. ਬੀ. ਆਰ. ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਈ. ਨੂੰ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਇੰਦੌਰ ਦੇ ਪਿੰਡ ਮਹੂ (ਮਿਲਟਰੀ ਛਾਉਣੀ) ਪਿਤਾ ਰਾਮ ਜੀ ਦੇ ਘਰ ਮਾਤਾ ਭੀਮਾ ਬਾਈ ਜੀ ਦੀ ਕੁੱਖੋਂ ਹੋਇਆ। ਆਪ ਭਾਰਤ ’ਚ ਫੈਲੀ ਭੈੜੀ ਬੁਰਾਈ ਵਰਣ-ਵੰਡ ਅਨੁਸਾਰ ਮਹਾਰ ਜਾਤੀ ਨਾਲ ਸੰਬੰਧ ਰੱਖਦੇ ਸਨ। ਡਾ. ਅੰਬੇਡਕਰ ਜੀ ਨੇ ਆਪਣੀ ਮੁੱਢਲੀ ਸਿੱਖਿਆ ਘੋਰ ਗਰੀਬੀ ਤੇ ਛੂਆ-ਛਾਤ ਨੂੰ ਆਪਣੇ ਪਿੰਡੇ 'ਤੇ ਹੰਢਾਉਂਦਿਆਂ ਪ੍ਰਾਪਤ ਕੀਤੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार