LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੁਰਗਿਆਣਾ ਮੰਦਰ ਤੋਂ ਬਾਅਦ ਰਾਮਤੀਰਥ ਪਹੁੰਚੇ ਕੇਜਰੀਵਾਲ ਤੇ ਮਾਨ, ਜਲਿਆਂਵਾਲਾ ਬਾਗ 'ਚ ਦਿੱਤੀ ਸ਼ਰਧਾਂਜਲੀ

13march road show

ਅੰਮ੍ਰਿਤਸਰ : ਪੰਜਾਬ ਜਿੱਤ (Punjab wins) ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਜੇਤੂ ਮਾਰਚ ਕੱਢਣ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਹਾਂ ਨੇਤਾਵਾਂ ਨੇ ਦੁਰਗਿਆਣਾ ਮੰਦਰ ਮੱਥਾ ਟੇਕਿਆ (Worshiped the Durgiana temple) ਅਤੇ ਰਾਮਤੀਰਥ (Ramtirath) 'ਚ ਨਤਮਸਤਕ ਹੋਏ। ਉਥੇ ਹੀ ਦੁਰਗਿਆਣਾ ਮੰਦਰ (Durgiana temple) ਵਿਚ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ (Former Minister Laxmikanta Chawla) ਨੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ (CM of Delhi Arvind Kejriwal) ਨੂੰ ਗਲੇ ਲਗਾਇਆ। ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal) ਅੱਜ ਸਥਾਨਕ ਜਲ੍ਹਿਆਂਵਾਲਾ ਬਾਗ਼  (Jallianwala Bagh) ਵਿਖੇ ਨਤਮਸਤਕ ਹੋਏ ਅਤੇ ਸ਼ਹੀਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

A golden opportunity to save Punjab from loot: AAP
ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਨਵੇਂ ਬਣ ਰਹੇ ਮੁੱਖ ਮੰਤਰੀ ਥੋੜ੍ਹੀ ਦੇਰ ਤੱਕ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮੀਡੀਆ ਨੂੰ ਵੀ ਦੂਰ ਰੱਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਤਿਹਾਸਕ ਜਿੱਤ ਮਗਰੋਂ ਸ਼ਹੀਦ-ਏ-ਆਜ਼ਮ (Shaheed-e-Azam) ਦੇ ਪਿੰਡ ਖਟਕੜ ਕਲਾਂ 'ਚ 16 ਮਾਰਚ ਨੂੰ ਦੁਪਹਿਰ 12.30 ਵਜੇ ਭਗਵੰਤ ਮਾਨ (Bhagwant Mann) ਸਹੁੰ ਚੁੱਕਣਗੇ। ਭਗਵੰਤ ਮਾਨ ਜਿੱਤਣ ਪਿੱਛੋਂ ਹਰਮੰਦਿਰ ਸਾਹਿਬ, ਦੁਰਗਿਆਣਾ  ਮੰਦਰ 'ਚ ਨਤਮਸਤਕ ਹੋਏ ਤੇ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। 

Kejriwal says Channi will not be the CM after poll result
ਬੀਤੇ ਦਿਨੀਂ ਉਨ੍ਹਾਂ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। 16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।

In The Market