LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Malwa
sangrur rain incident new

ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿਚ ਮੀਂਹ  ਕਾਰਨ 4 ਘਰ ਢਹਿ ਗਏ ਜਿਸ ਵਿੱਚ ਇੱਕ ਮਾਸੂਮ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਧੂਰੀ ਵਿੱਚ ਲੁਧਿਆਣਾ-ਧੂਰੀ ਰੇਲਵੇ ਲਾਈਨ ਦੇ ਨੇੜੇ ਵਾਰਡ ਨੰਬਰ 20 ਵਿੱਚ ਵਾਪਰਿਆ ਹੈ ਜਿੱਥੇ ਮੀਂਹ ਨਾਲ ਚਾਰ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ ਤੇ ਘਰ ਢਹਿ ਗਏ। ਇਸ ਮੌਕੇ ਗੁਆਢੀਆਂ ਕਿਹਾ ਕਿ ਜਿਨ੍ਹਾਂ ਦੇ ਪਰਿਵਾਰ ਨਾਲ  ਇਹ ਹਾਦਸਾ ਵਾਪਰਿਆ  ਹੈ ਉਹ ਬੇਹੱਦ ਹੀ ਗ਼ਰੀਬ ਪਰਿਵਾਰ ਹੈ। ਇਸ ਦੇ ਨੇੜਲੇ ਹੋਰ ਵੀ ਕਈ ਘਰਾਂ ਵਿੱਚ ਤਰੇੜਾਂ ਆਈਆਂ ਹੋਈਆਂ ਹਨ। ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।ਗੁਆਂਢ ਵਿੱਚ ਰਹਿਣ ਵਾਲੇ ਰਣਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਕੰਧਾਂ ਵਿੱਚ ਤਰੇੜਾਂ ਆਈਆਂ ਹੋਈਆਂ ਸਨ ਤੇ ਇਸ ਦੇ ਢਹਿ ਜਾਣ ਦੇ ਪਿੱਛੇ ਦੀ ਵਜ੍ਹਾ ਰੇਲਵੇ ਲਾਇਨ ਦੱਸੀ ਜਾ ਰਹੀ ਹੈ। ਜਿਨ੍ਹਾਂ ਘਰਾਂ ਦੀਆਂ ਕੰਧਾਂ ਡਿੱਗੀਆਂ ਹਨ ਉਹ ਰੇਲਵੇ ਲਾਇਨ ਦੇ ਨੇੜੇ ਹਨ। ਇੱਥੋਂ  ਰੋਜ਼ਾਨਾ ਵੱਡੀ ਗਿਣਤੀ ਵਿੱਚ ਟਰੇਨਾਂ ਲੰਘਦੀਆਂ ਹਨ ਜਿਸ ਕਾਰਨ ਘਰ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ। ਇਸ ਤੋਂ ਬਾਅਦ ਪਏ ਮੀਂਹ ਨਾਲ 4 ਘਰਾਂ ਦੀਆਂ ਕੰਧਾਂ ਡਿੱਗ ਗਈਆਂ ਜਿਸ ਵਿੱਚ 1 ਮਾਸੂਮ ਦੀ ਮੌਤ ਹੋ ਗਈ ਤੇ ਹੋਰ ਜ਼ਖ਼ਮੀ ਹੋ ਗਏ।

sad dal bdli new

ਅਕਾਲੀ ਦਲ ਨੂੰ  ਝਟਕੇ ਉੱਤੇ ਝਟਕੇ ਲੱਗ ਰਹੇ ਹਨ। ਲੁਧਿਆਣੇ ਵਿਚ ਅਕਾਲੀ ਆਗੂ ਵਿਪਨ ਕਾਕਾ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਰਾਹੁਲ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਲੋਕ ਇਨਸਾਫ਼ ਪਾਰਟੀ ਵੱਲੋਂ 2017 ਦੀਆਂ  ਵਿਧਾਨ ਸਭਾ ਚੋਣ ਲੜ ਚੁੱਕੇ ਵਿਪਨ ਕਾਕਾ ਸੂਦ ਨੇ ਲੋਕ ਇਨਸਾਫ਼ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦਾ ਲੜ ਫੜਿਆ  ਸੀ। ਹਾਲਾਂਕਿ ਅਕਾਲੀ ਦਲ ਵਲੋਂ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋ ਨੂੰ ਚੋਣ ਮੈਦਾਨ 'ਚ ਉਤਾਰਿਆ ਜਾ ਚੁੱਕਾ ਹੈ । ਇਸੇ ਨਾਰਾਜ਼ਗੀ ਦੇ ਚਲਦਿਆਂ  ਕਾਕਾ ਸੂਦ ਨੇ ਅਕਾਲੀ ਦਲ ਛੱਡ ਕੇ  ਭਾਜਪਾ ਦਾ ਲੜ ਫੜ੍ਹ ਲਿਆ। 

raja warring election new

ਪੰਜਾਬ  ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗਿੱਦੜਬਾਹਾ ਵਿਖੇ ਪਾਰਟੀ ਦੇ ਕੇਡਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਅਮਰਜੀਤ ਕੌਰ ਸਾਹੋਕੇ ਦੀ ਚੋਣ ਮੁਹਿੰਮ ਦੀ ਸ਼ੁਰੂਆਤ  ਕੀਤੀ । ਹੁਣ ਰਾਜਾ ਵੜਿੰਗ ਵੀ ਲੋਕ ਸਭਾ ਚੋਣਾਂ 'ਚ ਸਰਗਰਮ ਹਨ।  ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਗਿੱਦੜਬਾਹਾ ਦੇ ਲੋਕਾਂ ਦੇ ਦ੍ਰਿੜ ਸਮਰਥਨ ਨੇ ਮੇਰੇ ਸਿਆਸੀ ਸਫ਼ਰ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੇ ਮੈਨੂੰ ਪੰਜਾਬ  ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੱਕ ਪਹੁੰਚਾਇਆ ਹੈ। ਗਿੱਦੜਬਾਹਾ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਮੈਂ ਛੋਟੀ ਉਮਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਰੱਕੀ ਕੀਤੀ। ਇਲਾਕੇ ਵਿੱਚ ਮੇਰੀਆਂ ਸਰਗਰਮੀਆਂ ਜਿਵੇਂ ਕਿ ਪੋਸਟਰ ਮੁਹਿੰਮ ਅਤੇ ਸਾਥੀ ਨੇਤਾਵਾਂ ਲਈ ਰੈਲੀਆਂ ਵਿੱਚ ਮੇਰੀ ਹਾਜ਼ਰੀ ਦੇ ਲੋਕ ਖੁਦ ਗਵਾਹ ਹਨ। 

jassi aap new

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ  ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।  ਪਾਰਟੀ ਨੇ ਜੱਸੀ 'ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿੱਤੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ। ਹਾਲਾਂਕਿ ਜੱਸੀ ਖੰਗੂੜਾ ਇੱਕ ਮਜ਼ਬੂਤ ਦਾਅਵੇਦਾਰ ਸਨ।  ਇਸ ਸਬੰਧੀ ਗੱਲਬਾਤ ਦੌਰਾਨ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ 'ਚ ਕੰਮ ਕੀਤਾ ਹੈ। ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਹ ਆਉਣ ਵਾਲੇ ਸਮੇਂ ਵਿੱਚ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।

aam adami party11

Punjab Politics : ਆਮ ਆਦਮੀ ਪਾਰਟੀ (ਆਪ) ਦੇ ਇਕ ਹੋਰ ਵਿਧਾਇਕ ਨੇ ਭਾਰਤੀ ਜਨਤਾ ਪਾਰਟੀ ਉਤੇ 25 ਕਰੋੜ ਦਾ ਆਫਰ ਦੇਣ ਦੇ ਦੋਸ਼ ਲਾਏ ਹਨ। ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਵਿਧਾਇਕ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਦੀ ਪੁਲਿਸ ਨੇ ਸੇਵਕ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨੇ 20-25 ਕਰੋੜ ਰੁਪਏ ਲੈ ਕੇ ਉਸ 'ਤੇ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ। ਇਸ ਦੇ ਨਾਲ ਹੀ ਇਲਾਕੇ ਵਿੱਚ ਉਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਚਰਚਾ ਹੈ।     ...

alcohal new

ਸੰਗਰੂਰ ਸ਼ਰਾਬ ਕਾਂਡ ਮਾਮਲੇ ਵਿਚ ਹੁਣ ਤਕ 21 ਮੌਤਾਂ ਹੋ ਚੁੱਕੀਆਂ ਹਨ। 40 ਲੋਕ ਹਾਲੇ ਵੀ ਹਸਪਤਾਲ ਵਿਚ ਦਾਖਲ ਹਨ। ਇਸ ਮਾਮਲੇ ਦੀ ਜਾਂਚ ਫਾਸਟ ਟਰੈਕ ਉਤੇ ਲਿਆਉਣ ਲਈ ਹਾਈ ਲੈਵਲ ਕਮੇਟੀ (SIT) ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਏਡੀਜੀਪੀ ਗੁਰਵਿੰਦਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਬਣਾਈ ਗਈ ਹੈ। ਦੱਸ ਦਈਏ ਕਿ ਸੰਗਰੂਰ ਦੇ ਪਿੰਡ ਗੁੱਜਰਾਂ ਵਿਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਸ਼ਨਿਚਰਵਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁੱਜਰਾਂ ਵਿੱਚ ਉਸੇ ਮਾਰਕਾ ਦੀ ਜ਼ਹਿਰੀਲੀ ਸ਼ਰਾਬ, ਜਿਸ ਨੂੰ ਪੀਣ ਨਾਲ ਲੋਕਾਂ ਦੀ ਮੌਤ ਹੋ ਜਾਂਦੀ ਸੀ, ਹੁਣ ਸੁਨਾਮ ਵਿੱਚ ਵੇਚੀ ਜਾ ਰਹੀ ਹੈ, ਜਿਸ ਦੇ ਸੇਵਨ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋ ਗਈ ਹੈ।ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਸਐਚਓ ਨੇ ਦੱਸਿਆ ਕਿ ਮੰਗਲ ਸਿੰਘ ਵਾਸੀ ਰਵਿਦਾਸਪੁਰਾ, ਗੁਰਲਾਲ ਸਿੰਘ ਉਭਾਵਾਲ, ਤਰਸੇਮ ਸਿੰਘ, ਹਰਮਨਪ੍ਰੀਤ ਸਿੰਘ, ਸੋਮਾ ਕੌਰ ਅਤੇ ਸੰਜੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

shaheed 3 new

ਪਰਸ਼ੋਤਮ ਕੋਸ਼ਿਕ, ਸਮਾਣਾ : ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪਬਲਿਕ ਕਾਲਜ ਸਮਾਣਾ ਤੋਂ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਨੂੰ ਆਜ਼ਾਦੀ ਘੁਲਾਟੀਏ ਮਹਿੰਦਰ ਸਿੰਘ ਦਰਦ ਦੇ ਸਪੁੱਤਰ ਜਸਵਿੰਦਰ ਸਿੰਘ ਦਰਦ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਦਾ ਹੋਕਾ ਦੇ ਗਈ। ਸਾਈਕਲ ਰੈਲੀ ਰਾਹੀਂ ਸ਼ਹੀਦ ਦੇ ਸੁਪਨਿਆਂ ਜਿਹੇ ਪੰਜਾਬ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦੀ ਲੋੜ ਹੈ। ਜਿਨ੍ਹਾਂ ਮਨੁੱਖਤਾ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਵਾਰ ਦਿੱਤੀ। ਇਸ ਦੌਰਾਨ ਪ੍ਰਿੰਸੀਪਲ ਰਤਨ ਕੁਮਾਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਆਪਣਾ ਆਪ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਇਹ ਸਾਈਕਲ ਰੈਲੀ ਕੱਢੀ ਗਈ ਹੈ। ਰੈਲੀ ਦੌਰਾਨ ਪ੍ਰੋਫੈਸਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਨਵੀਂ ਪੀੜ੍ਹੀ ਦੇਸ਼ ਦੀ ਆਜ਼ਾਦੀ ਕਾਇਮ ਰੱਖਣ ਤੇ ਤਰੱਕੀ ਲਈ ਸ਼ਹੀਦਾਂ ਦੀ ਸੋਚ ਉਤੇ ਪਹਿਰਾ ਦੇ ਸਕਣ।

sidhumoosewala cm man

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਇਸ ਮਾਮਲੇ ਵਿਚ ਪੰਜਾਬ ਦੇ ਨਾਲ ਨਾਲ ਕੇਂਦਰ ਸਰਕਾਰ ਵੀ ਦਿਲਚਸਪੀ ਲੈ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ।ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਕੋਲੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਦੀ ਕਲਾਸ ਲਾਈ ਗਈ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਉਂ ਮੰਗੀ ਗਈ। ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ।

alcohal

ਸੰਗਰੂਰ : ਘਰ ਵਿਚ ਹੀ ਸ਼ਰਾਬ ਤਿਆਰ ਕਰ ਕੇ ਬੋਤਲ ਉਤੇ ਲੇਬਲ ਲਾ ਕੇ ਵੇਚੀ ਜਾਂਦੀ ਸੀ। ਇਸੇ ਸ਼ਰਾਬ ਨਾਲ ਹੁਣ ਤਕ ਅੱਠ ਮੌਤਾਂ ਹੋ ਚੁੱਕੀਆਂ ਹਨ। ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਲਾਅ ਇਨ ਆਰਡਰ ਨੇ ਜਾਣਕਾਰੀ ਦਿੱਤੀ ਹੈ ਕਿ ਸੰਗਰੂਰ ਦੇ ਪਿੰਡ ਗੁਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ 8 ਵਿਅਕਤੀਆਂ ਦੀ ਮੌਤ ਦੇ ਮਾਮਲੇ ਵਿਚ ਪੁਲਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੇ ਘਰ ਵਿਚ ਹੀ ਸ਼ਰਾਬ ਬਣਾਈ ਜਾਂਦੀ ਸੀ ਅਤੇ ਉਸ ਉੱਤੇ ਲੇਬਲ ਲਗਾ ਦਿੱਤਾ ਜਾਂਦਾ ਸੀ, ਉਹ ਵੀ ਘਰ ਵਿਚ ਹੀ ਤਿਆਰ ਕੀਤਾ ਜਾਂਦਾ ਸੀ। ਇਨ੍ਹਾਂ ਦੇ ਘਰ ਵਿਚੋਂ ਰੇਡ ਕਰਨ ਤੋਂ ਬਾਅਦ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਸਮੱਗਰੀ ਦੀ ਬਰਾਮਦ ਕੀਤੀ ਗਈ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਖਾਲ੍ਹੀ ਬੋਤਲਾਂ, ਬੋਤਲਾਂ ਦੇ ਉੱਤੇ ਲਗਾਉਣ ਵਾਲਾ ਢੱਕਣ ਪ੍ਰਿੰਟਰ, ਬੋਤਲ ਨੂੰ ਲਗਾਉਣ ਵਾਲੀ ਸੀਲ ਆਦਿ ਚੀਜ਼ਾਂ ਬਰਾਮਦ ਹੋਈਆਂ ਹਨ। ਮੁਲਜ਼ਮਾਂ ਨੇ ਦੱਸਿਆ ਕਿ ਸਾਡੇ ਵੱਲੋਂ ਘਰ ਵਿਚ ਹੀ ਸ਼ਰਾਬ ਬਣਾਈ ਜਾਂਦੀ ਸੀ ਅਤੇ ਹਰਿਆਣਾ ਮਾਰਕਾ ਦੇ ਲੇਬਲ ਵੀ ਘਰ ਵਿਚ ਹੀ ਤਿਆਰ ਕੀਤੇ ਜਾਂਦੇ ਸੀ। ਮੁਲਜ਼ਾਂ ਨੇ ਦੱਸਿਆ ਕਿ ਹੁਣ ਤੱਕ ਸਾਡੇ ਵੱਲੋਂ 10 ਪੇਟੀਆਂ ਬਣਾ ਕੇ ਵੇਚੀਆਂ ਜਾ ਚੁੱਕੀਆਂ ਹਨ। ਫਿਲਹਾਲ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਕੁਝ ਸਮਾਂ ਪਹਿਲਾਂ ਹੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਸਾਡੇ ਵੱਲੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਹੁਣ ਤੱਕ ਇਨ੍ਹਾਂ ਵੱਲੋਂ ਹੋਰ ਕਿਹੜੇ ਇਲਾਕਿਆਂ ਵਿਚ ਸ਼ਰਾਬ ਵੇਚੀ ਗਈ ਹੈ ਤੇ ਕਿੱਥੋਂ-ਕਿੱਥੋਂ ਸ਼ਰਾਬ ਬਣਾਉਣ ਦਾ ਸਾਮਾਨ ਲਿਆਉਂਦੇ ਸੀ।ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਡੀਆਂ ਟੀਮਾਂ ਬਾਹਰੀ ਸੂਬਿਆਂ ਵਿਚ ਵੀ ਰੇਡ ਕਰ ਰਹੀਆਂ ਹਨ ਤਾਂ ਜੋ ਇਨ੍ਹਾਂ ਦੀ ਪੂਰੀ ਚੈਨ ਫੜੀ ਜਾ ਸਕੇ। 

high2

Farmer Protest 2024 ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ 5 ਫ਼ਸਲਾਂ ਉੱਤੇ ਐੱਮ.ਐੱਸ.ਪੀ ਦੀ ਗਾਰੰਟੀ ਨੂੰ ਲੈ ਕੇ ਪੰਜਾਬ -ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਸਾਨ ਅੰਦੋਲਨ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪੰਜਾਬ -ਹਰਿਆਣਾ ਹਾਈਕੋਰਟ ਦਾ ਕਹਿਣਾ ਹੈ ਕਿ ਪਟੀਸ਼ਨਕਰਤਾ ਕਿਸਾਨਾਂ ਦੇ ਨੁਮਾਇੰਦੇ ਨਹੀਂ ਹਨ, ਜਿਸ ਕਰਕੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ।  ਕਿਸਾਨ 21 ਫਰਵਰੀ ਦਿੱਲੀ ਵੱਲ ਕਰਨਗੇ ਕੂਚ :- ਉੱਥੇ ਹੀ ਮੀਡੀਆ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 21 ਫਰਵਰੀ ਦਿੱਲੀ ਵੱਲ ਕੂਚ ਕਰਨਗੇ।  ਪੰਜਾਬ ਸਰਕਾਰ ਨੂੰ ਸਖ਼ਤ ਆਦੇਸ਼ :-  ਇਸੇ ਦੌਰਾਨ ਹੀ ਪੰਜਾਬ ਦੀਆਂ ਸੜਕਾਂ ਨੂੰ ਜਾਮ ਕਰਨ ਨੂੰ ਲੈ ਕੇ ਵੀ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕੀਤੇ ਕਿ ਪੰਜਾਬ ਸਰਕਾਰ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਦੀ ਭੀੜ ਇਕੱਠੀ ਨਾ ਹੋਣ ਦੇਵੇ।  ਟਰੈਕਟਰ-ਟਰਾਲੀਆਂ ਨਾਲ ਪ੍ਰਦਰਸ਼ਨ ਕਰਨ 'ਤੇ ਸਵਾਲ :- ਹਾਈਕੋਰਟ ਨੇ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਟਰੈਕਟਰ ਟਰਾਲੀਆਂ ਨਾਲ ਪ੍ਰਦਰਸ਼ਨ ਕਰਨ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਟਰੈਕਟਰ-ਟਰਾਲੀ ਨਾਲ ਪ੍ਰਦਰਸ਼ਨ ਕਰਨ ਦਾ ਕੋਈ ਮਤਲਬ ਨਹੀਂ ਹੈ। ਹਾਈਕੋਰਟ ਨੇ ਕਿਹਾ ਕਿ ਕਿਸਾਨ ਮੋਟਰ ਵਹੀਕਲ ਐਕਟ ਦੇ ਤਹਿਤ ਹਾਈਵੇਅ ਉੱਤੇ ਟਰੈਕਟਰ ਟਰਾਲੀ ਰਾਹੀ ਦਿੱਲੀ ਨਹੀਂ ਜਾ ਸਕਦੇ। ਹਾਈਕੋਰਟ ਨੇ ਕਿਹਾ ਕਿ ਟਰੈਕਟਰ ਟਰਾਲੀਆਂ ਤੋਂ ਬਿਨ੍ਹਾਂ ਹੋਰ ਸਾਧਨਾਂ ਰਾਹੀ ਵੀ ਦਿੱਲੀ ਜਾਇਆ ਜਾ ਸਕਦਾ ਹੈ। ਆਖਿਰ ਵਿੱਚ ਹਾਈਕੋਰਟ ਨੇ ਕਿਸਾਨਾਂ ਅਤੇ ਕੇਂਦਰ ਵਿਚਕਾਰ ਮੀਟਿੰਗ ਦਾ ਪੂਰਾ ਵੇਰਵਾ ਮੰਗਿਆ ਹੈ।  ਇਹ ਵੀ ਪੜੋ:- SAD-BJP Alliance ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਲੜਨਗੇ ਲੋਕ ਸਭਾ ਚੋਣ, ਸਾਬਕਾ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ...

captain amarinder singh

  SAD-BJP Alliance ਸੰਭੂ ਬਾਰਡਰ ਉੱਤੇ ਕਿਸਾਨ ਅੰਦੋਲਨ ਵਿਚਕਾਰ ਵੱਖ-ਵੱਖ ਪਾਰਟੀਆਂ ਦੇ ਵੱਖੋ - ਵੱਖਰੇ ਬਿਆਨ ਨਿਕਲ ਕੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਦੌਰਾਨ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ.ਐੱਮ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਆਪਣੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਐਲਾਨ ਕਰ ਦਿੱਤਾ ਹੈ।   ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ:- ਇਸ ਮੌਕੇ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਕਿਸਾਨਾਂ ਤੇ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣਗੇ। ਪਰ ਧੀ ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ, ਉਹ ਅਗਲੀ ਵਾਰ ਵਿਧਾਨ ਸਭਾ ਚੋਣ ਲੜਨਗੇ। ਇਹ ਵੀ ਪੜੋ:- ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ 'ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ ਅਕਾਲੀ-ਭਾਜਪਾ ਗਠਜੋੜ:- ਇਸ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਕਾਲੀ-ਭਾਜਪਾ ਗਠਜੋੜ ਬਾਰੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇਸ ਗਠਜੋੜ ਦੇ ਹੱਕ ਵਿਚ ਹਨ। ਉਹਨਾਂ ਕਿਹਾ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਇਸ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੋਕਾ ਸਭਾ ਚੋਣਾਂ ਦੀ ਬਾਕੀ ਰਣਨੀਤੀ ਹਾਈਕਮਾਨ ਨੇ ਕਰਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਆਸ ਜਤਾਉਦਿਆਂ ਕਿਹਾ ਕਿ ਇਹ ਗਠਜੋੜ ਜਰੂਰ ਹੋਵੇਗਾ। ਜਿਸ ਤੋਂ ਬਾਅਦ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਪੀ.ਐਮ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਸਪੁੱਤਰੀ ਬਾਬਾ ਜੈ ਇੰਦਰ ਕੌਰ ਵੀ ਮੌਜੂਦ ਸਨ।  ਕਿਸਾਨ ਸ਼ਾਂਤਮਈ ਤਰੀਕੇ ਨਾਲ ਪੱਖ ਰੱਖਣ :-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਜਰੂਰ ਰੱਖਣ। ਉਹਨਾਂ ਕਿਹਾ ਕਿ ਮੀਟਿੰਗਾਂ ਰਾਹੀ ਇਸ ਮਸਲੇ ਦਾ ਹੱਲ ਜਲਦ ਕੱਢ ਲਿਆ ਜਾਵੇਗਾ। ਉਹਨਾਂ ਕਿਹਾ ਫਿਲਹਾਲ ਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ। ...

ku52369

ਖੰਨਾ :ਲੁਧਿਆਣਾ ਦੇ ਖੰਨਾ ਤੋਂ ਇਕ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇ ਖੰਨਾ ਦੇ ਪੁਲ਼ 'ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਦਾ ਬਚਾਅ ਰਿਹਾ। ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ। ਜਾਣਕਾਰੀ ਅਨੁਸਾਰ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ 'ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ ਜਿਸ ਕਰਕੇ ਟੈਂਕਰ ਪੁਲ਼ 'ਤੇ ਹੀ ਪਲਟ ਗਿਆ। ਮੌਕੇ 'ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸੇ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ।

0255555558lo

ਅਬੋਹਰ: ਅੱਜ  ਸੋਮਵਾਰ ਨੂੰ ਸਵੇਰੇ ਅਬੋਹਰ ਦੇ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਜਾਣਕਾਰੀ ਅਨੁਸਾਰ ਇਹ ਪਾੜ ਲੱਗਭਗ 80 ਫੁਟ ਦਾ ਹੈ ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ।ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਤ ਕਰ ਦਿੱਤਾ ਗਿਆ ਹੈ। ਇਥੇ ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।

juytr523698

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ।  ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ ਮਿਤੀ 24.12.2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।  ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

hytfre52369

ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90561-99942 ’ਤੇ ਸੰਪਰਕ ਕਰੋ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90561- 99942’ਤੇ ਸੰਪਰਕ ਕਰੋ।

cmkj569

ਬਠਿੰਡਾ: ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ  ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ।ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।ਦੋਵਾਂ ਮੁੱਖ ਮੰਤਰੀਆਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ। ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੌੜ ਵਿਖੇ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ 2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤੇ। ਉਨ੍ਹਾਂ ਨੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।...

neeh45623

ਚੰਡੀਗੜ੍ਹ/ਮੋਗਾ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ  ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ।ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ,  ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ।ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ।ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

police56398

ਚੰਡੀਗੜ੍ਹ: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ। ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ 'ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ। ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।  

khana52369

ਖੰਨਾ:  ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ’ਚ ਹਥਿਆਰ ਸਪਲਾਈ ਕਰਨ ਵਾਲੇ 2 ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 22 ਅਸਲੇ ਬਰਾਮਦ ਕੀਤੇ ਗਏ ਹਨ। ਮੱਧ ਪ੍ਰਦੇਸ਼ ਤੋਂ ਹਥਿਆਰ ਬਣਾਉਣ ਵਾਲਾ ਵੀ ਕਾਬੂ ਕੀਤਾ ਗਿਆ ਹੈ। ਇਹ ਦਾਅਵਾ ਐੱਸਐੱਸਪੀ ਖੰਨਾ ਸ੍ਰੀਮਤੀ ਅਮਨੀਤ ਕੌਂਡਲ ਨੇ ਕੀਤਾ ਗਿਆ। ਐੱਸਐੱਸਪੀ ਖੰਨਾ ਅਮਨੀਤ ਕੌਂਡਲ ਨੇ ਦੱਸਿਆ ਕਿ ਐੱਸਪੀ ਡੀ ਖੰਨਾ ਡਾ. ਪ੍ਰਗਿਆ ਜੈਨ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਇੰਚਾਰਜ ਸੀਆਈਏ ਸਟਾਫ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਐਂਟੀ- ਨਾਰਕੋਟਿਕ ਸੈੱਲ-1. ਖੰਨਾ ਇੰਸਪੈਕਟਰ ਜਗਜੀਵਨ ਰਾਮ ਦੀ ਅਗਵਾਈ ’ਚ 22 ਅਸਲਿਆ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਹੋਠੀਆਂ, ਵੇਰੋਵਾਲ, ਤਰਨ ਤਾਰਨ, ਮਨਦੀਪ ਸਿੰਘ ਪੁੱਤਰ ਪਰਦੀਪ ਸਿੰਘ ਵਾਸੀ ਕੰਡਿਆਲਾ, ਪੱਟੀ, ਤਰਨ ਤਾਰਨ, ਰਕਸ਼ਿਤ ਸੈਣੀ ਪੁੱਤਰ ਸ਼ੰਮੀ ਕੁਮਾਰ ਵਾਸੀ ਹੰਸਲੀ ਵਾਲੀ ਨੇੜੇ ਲਕਸ਼ਮਣ (ਆਟਾ ਮੰਡੀ) ਚੈੱਕ ਅੰਮ੍ਰਿਤਸਰ, ਅਭਿਨਵ ਮਿਸ਼ਰਾ ਉਰਫ ਅਨੁਜ ਪੁੱਤਰ ਦੀਪਕ ਰਾਜ ਮਿਸ਼ਰਾ ਵਾਸੀ ਪਿੰਡ ਮਿਘੁਨਾ, ਥਾਣਾ ਬਿਲਾਸਪੁਰ, ਜਿਲ੍ਹਾ ਪੀਲਭੀਤ (ਉੱਤਰ ਪ੍ਰਦੇਸ਼) ਹਾਲ ਵਾਸੀ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਪੁੱਤਰ ਮੰਸਾ ਰਾਮ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕੁਲਦੀਪ ਸਿੰਘ ਪੁੱਤਰ ਪ੍ਰਹਲਾਦ ਸਿੰਘ ਵਾਸੀ ਮੁਹੱਲਾ 20 ਖੋਲੀ ਪਿੰਡ ਸਿੰਘਾਨਾ, ਥਾਣਾ ਮੁਨਾਵਰ, ਜ਼ਿਲ੍ਹਾ ਧਰ(ਮੱਧ ਪ੍ਰਦੇਸ਼), ਤੇਜਿੰਦਰ ਸਿੰਘ ਉਰਫ ਸਾਬੀ ਪੁੱਤਰ ਜਸਵਿੰਦਰ ਸਿੰਘ ਵਾਸੀ ਨੇੜੇ ਪੁਲਿਸ ਚੌਂਕੀ ਸਿੱਬਲ, ਕਾਨੇਵਾਲ ਰੋਡ ਬਟਾਲਾ, ਅਰਜਿੰਦਰ ਸਿੰਘ ਉਰਫ ਜੋਬਨ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਖਾਨਪੁਰ, ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ, ਰਾਜਨਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਖਾਨਪੁਰ ਥਾਣਾ ਬਿਆਸ, ਜ਼ਿਲ੍ਹਾ ਅੰਮ੍ਰਿਤਸਰ ਤੇ ਬਲਜਿੰਦਰ ਸਿੰਘ ਉਰਫ ਜਿੰਦ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਭੀਖੋਵਾਲ, ਥਾਣਾ ਘੁੰਮਣਕਲਾਂ, ਜਿਲ੍ਹਾ ਗੁਰਦਾਸਪੁਰ ਵੱਜੋਂ ਹੋਈ ਹੈ।

ch012569

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ।ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ।ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।