Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪੀੜਤਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਬੇਮੌਸਮੀ ਮੀਂਹ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪੂਰੇ ਪੰਜਾਬ ਭਰ ’ਚ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। 70 ਫੀਸਦੀ ਕਣਕ ਦੀ ਫਸਲ ਖਰਾਬ ਮਿਲੀ ਜਾਣਕਾਰੀ ਮੁਤਾਬਿਕ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਕਣਕ ਦੀ ਫਸਲ ਪੱਕਣ ਕਿਨਾਰੇ ਖੇਤਾਂ ਵਿੱਚ ਖੜੀ ਪਰ ਮੀਂਹ ਨੇ ਉਸ ਨੂੰ ਡਿੱਗਾ ਕੇ ਰੱਖ ਦਿੱਤਾ ਹੈ। ਮੀਂਹ ਅਤੇ ਗੜੇਮਾਰੀ ਦੇ ਕਾਰਨ ਤਾਪਮਾਨ ’ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਗੜਿਆਂ ਕਾਰਨ ਕਣਕ ਦੀ ਫਸਲ ਵੀ 70 ਫ਼ੀਸਦੀ ਖਰਾਬ ਹੋ ਗਈ ਹੈ। ਉਥੇ ਹੀ ਮੱਕੀ ਦੀ ਸੈਕੜੇ ਏਕੜ ਫਸਲ ਖਰਾਬ ਹੋ ਗਈ ਹੈ। ਕਿਸਾਨਾਂ ਦੀ ਗੁਹਾਰ ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਬਹੁਤ ਨੁਕਸਾਨ ਹੋਇਆ ਹੈ ਉਧਰ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ੍ ਹਨ ਪਰ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਮੁਆਵਾਜ਼ਾ ਦਿੱਤਾ ਜਾਵੇ ਤਾਂ ਕਿਸਾਨਾਂ ਨੂੰ ਬਚਾਇਆ ਜਾ ਸਕੇ। ...
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿਨੋਂ-ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਅੰਮ੍ਰਿਤਪਾਲ ਅਤੇ ਉਸਦੇ ਸਾਥੀਆ ਦੀ ਫਾਇਰਿੰਗ ਰੇਂਜ ਦੀਆਂ ਤਸਵੀਰਾਂ ਸਾਹਮਣੇ ਆਈਆ ਹਨ। ਪੁਲਿਸ ਬੀਤੇ ਦਿਨੀਂ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਵੀ ਗਈ, ਜਿਥੇ ਉਸ ਦੇ ਘਰ ਦੀ ਤਲਾਸ਼ੀ ਲਈ ਗਈ ਸੀ। ਘਰ ਵਿਚੋਂ ਪੁਲਿਸ ਨੂੰ ਏਕੇਐੱਫ ਦੀ ਛਪਾਈ ਵਾਲੀਆਂ ਜੈਕਟਾਂ ਵੀ ਬਰਾਮਦ ਹੋਈਆਂ ਸਨ। ਹਾਲਾਂਕਿ ਮੀਡੀਆ ਅਦਾਰਿਆਂ ਵੱਲੋਂ ਏਕੇਐੱਫ ਨੂੰ ਅਨੰਦਪੁਰ ਖਾਲਸਾ ਫੋਰਸ, ਅਕਾਲੀ ਖਾਲਸਾ ਫੋਰਸ ਜਾਂ ਅਨੰਦਪੁਰ ਖਾਲਸਾ ਫੌਜ ਦਾ ਨਾਂ ਦੇ ਕੇ ਨਸ਼ਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੁਲਿਸ ਨੂੰ ਕੁਝ ਵੀਡੀਓਜ਼ ਮਿਲੀਆਂ ਹਨ, ਜਿਸ ਵਿਚੋਂ ਇਕ ਸ਼ੂਟਿੰਗ ਰੇਂਜ ਦੀ ਵੀਡੀਓ ਸਾਹਮਣੇ ਆਈ ਹੈ। ਫਾਇਰਿੰਗ ਰੇਂਜ 'ਚ ਅੰਮ੍ਰਿਤਪਾਲ ਦੀ ਫੌਜ 'ਚ ਭਰਤੀ ਹੋਣ ਲਈ ਚੁਣੇ ਗਏ ਨੌਜਵਾਨਾਂ ਨੂੰ ਅੰਮ੍ਰਿਤਪਾਲ ਖੁਦ ਮਿਲਦਾ ਸੀ ਅਤੇ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਫਾਈਨਲ ਮਨਜ਼ੂਰੀ ਦਿੰਦਾ ਸੀ। ਉਸ ਤੋਂ ਬਾਅਦ ਹੀ ਉਸ ਦੀ ਫਾਇਰਿੰਗ ਰੇਂਜ ਵਿਚ ਸਿਖਲਾਈ ਸ਼ੁਰੂ ਕੀਤੀ ਜਾਂਦੀ ਸੀ।ਅੰਮ੍ਰਿਤਪਾਲ ਦੀ ਫੌਜ ਵਿੱਚ ਭਰਤੀ ਹੋਣ ਲਈ ਫਾਇਰਿੰਗ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ, ਨੌਜਵਾਨਾਂ ਨੂੰ ਰੈਗੂਲਰ ਫੌਜ ਦੀ ਤਰ੍ਹਾਂ ਭਰਤੀ ਕੀਤਾ ਜਾਂਦਾ ਸੀ ਅਤੇ ਉਹਨਾਂ ਨੂੰ ਅੰਮ੍ਰਿਤਪਾਲ ਦੀ ਮੁੱਖ ਫੌਜ ਵਿੱਚ ਸ਼ਾਮਲ ਕੀਤਾ ਜਾਂਦਾ ਸੀ, ਇਸ ਲਈ ਉਹਨਾਂ ਨੂੰ ਉਚਿਤ ਵਰਦੀ (ਪਹਿਰਾਵਾ) ਦਿੱਤੀ ਜਾਂਦੀ ਅਤੇ ਨਾਲ ਹੀ ਉਹਨਾਂ ਦਾ ਰੈਂਕ ਵੀ ਦੱਸਿਆ ਜਾਂਦਾ। ਰੈਂਕ ਦੇ ਹਿਸਾਬ ਨਾਲ ਅੰਮ੍ਰਿਤਪਾਲ ਦੀ ਫੌਜ ਵਿਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਹਥਿਆਰ ਦਿੱਤੇ ਜਾਂਦੇ, ਜੋ ਮੁੱਖ ਅਹੁਦਿਆਂ 'ਤੇ ਤਾਇਨਾਤ ਕੀਤੇ ਜਾਂਦੇ ਸਨ,ਉਨ੍ਹਾਂ ਨੂੰ ਬੁਲੇਟ ਪਰੂਫ ਜੈਕਟਾਂ ਦਿੱਤੀਆਂ ਜਾਂਦੀਆਂ ਸਨ।
Horrible Accident in Ferozepur: ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਲੈ ਲਿਆ ਹੈ ਅਤੇ ਜਖ਼ਮੀ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੀ ਸੜਕ ਹਾਦਸੇ ’ਚ ਮੌਤ ਹੋਈ ਹੈ ਉਹ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਸੀ। ਫਿਲਹਾਲ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਹਾਦਸੇ ’ਚ ਮਰਨ ਵਾਲੇ ਲੋਕ ਅਧਿਆਪਕ ਦੱਸੇ ਜਾ ਰਹੇ ਹਨ ਜੋ ਕਿ ਸਕੂਲ ਡਿਊਟੀ ’ਤੇ ਜਾ ਰਹੇ ਸੀ। ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ... ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ। — Harjot Singh Bains (@harjotbains) March 24, 2023 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਾਦਸਾ ਨੂੰ ਲੈ ਕੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅਧਿਆਪਕਾਂ ਸੁਰੱਖਿਆ ਅਤੇ ਤੰਦਰੁਸਤੀ ਦੀ ਅਰਦਾਸ ਕਰਦਾ ਹਾਂ। ...
ਪਟਿਆਲਾ: ਅਦਾਲਤ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ 22 ਦੋਸ਼ੀਆਂ ਵਿਚੋਂ 21 ਨੂੰ 10 ਸਾਲ ਦੀ ਸਜਾ ਸੁਣਾਈ ਹੈ ਉਥੇ ਇਕ ਦੋਸ਼ੀ ਨੂੰ 20 ਸਾਲ ਦੀ ਸਜਾ ਸੁਣਾਈ ਹੈ। ਬਾਕੀ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ, ਚਾਰ ਕਥਿਤ ਗੈਂਗਸਟਰ ਅਤੇ ਦੋ ਅੱਤਵਾਦੀ ਸ਼ਾਮਲ ਹਨ, ਜੋ ਪੁਲਿਸ ਦੀ ਵਰਦੀ ਵਿਚ ਆਏ ਗੈਂਗਸਟਰਾਂ ਵਲੋਂ ਜੇਲ੍ਹ ਗਾਰਡਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਨਾਭਾ ਜੇਲ੍ਹ ਤੋਂ ਫਰਾਰ ਹੋ ਗਏ ਸਨ। ਬਰੀ ਕੀਤੇ ਗਏ ਵਿਅਕਤੀ ਬਰੀ ਕੀਤੇ ਗਏ ਮੁਲਜ਼ਮਾਂ ਵਿੱਚ ਮੁਹੰਮਦ ਅਸੀਮ, ਨਰੇਸ਼ ਨਾਰੰਗ, ਤੇਜਿੰਦਰ ਸ਼ਰਮਾ, ਜਤਿੰਦਰ ਸਿੰਘ ਉਰਫ ਟੋਨੀ, ਵਰਿੰਦਰ ਸਿੰਘ ਉਰਫ ਰਿੱਕੀ ਸਹੋਤਾ ਅਤੇ ਰਣਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ 'ਤੇ ਜੇਲ ਬ੍ਰੇਕ ਮਾਮਲੇ ਦੀ ਸਾਜ਼ਿਸ਼ ਰਚਣ, ਜੇਲ ਤੋੜਨ ਵਾਲੇ ਅਪਰਾਧੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ, ਪੈਸੇ ਦੇ ਕੇ ਮਦਦ ਕਰਨ ਅਤੇ ਬਾਅਦ 'ਚ ਉਨ੍ਹਾਂ ਨੂੰ ਪਨਾਹ ਦੇਣ ਦੇ ਇਲਜ਼ਾਮ ਸਨ। ਪਰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਸਾਰਿਆਂ ਨੂੰ ਬਰੀ ਕਰ ਦਿੱਤਾ। 9 ਖ਼ੌਫ਼ਨਾਕ ਗੈਂਗਸਟਰ 22 ਦੋਸ਼ੀਆਂ 'ਚੋਂ 9 ਖ਼ੌਫ਼ਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ, ਅਮਨਦੀਪ ਸਿੰਘ ਉਰਫ਼ ਢੋਟੀਆਂ, ਸੁਲੱਖਣ ਸਿੰਘ ਉਰਫ਼ ਬੱਬਰ, ਮਨਵੀਰ ਸਿੰਘ ਉਰਫ਼ ਮਨੀ ਸੇਖੋਂ, ਕੁਲਪ੍ਰੀਤ ਸਿੰਘ ਉਰਫ਼ ਨੀਟਾ ਦਿਓਲ, ਗੁਰਪ੍ਰੀਤ ਸਿੰਘ ਖੌਰਾ, ਬਿੱਕਰ ਸਿੰਘ, ਪਲਵਿੰਦਰ ਸਿੰਘ ਅਤੇ ਜਗਤਵੀਰ ਸਿੰਘ ਉਰਫ਼ ਜਗਤਾ ਸ਼ਾਮਲ ਹਨ। ਸਜ਼ਾਯਾਫਤਾ ਵਿਅਕਤੀਆਂ ਦੇ ਨਾਮ ਇਨ੍ਹਾਂ ਤੋਂ ਇਲਾਵਾ ਸਜ਼ਾਯਾਫ਼ਤਾ ਦੋਸ਼ੀਆਂ ਵਿੱਚ ਗੁਰਪ੍ਰੀਤ, ਗੁਰਜੀਤ ਸਿੰਘ ਉਰਫ਼ ਲਾਡਾ, ਹਰਜੋਤ ਸਿੰਘ ਉਰਫ਼ ਜੋਤ, ਕੁਲਵਿੰਦਰ ਸਿੰਘ ਉਰਫ਼ ਢੀਂਬਾਰੀ, ਰਾਜਵਿੰਦਰ ਸਿੰਘ ਉਰਫ਼ ਰਾਜੂ ਸੁਲਤਾਨ, ਰਵਿੰਦਰ ਸਿੰਘ ਉਰਫ਼ ਗਿਆਨਾ, ਸੁਖਚੈਨ ਸਿੰਘ ਉਰਫ਼ ਸੁੱਖੀ, ਮਨਜਿੰਦਰ ਸਿੰਘ, ਅਮਨ ਕੁਮਾਰ, ਸੁਨੀਲ ਕਾਲੜਾ, ਕਿਰਨ ਪਾਲ ਸਿੰਘ ਉਰਫ਼ ਕਿਰਨਾ, ਜੇਲ੍ਹ ਮੁਲਾਜ਼ਮ ਭੀਮ ਸਿੰਘ ਅਤੇ ਜਗਮੀਤ ਸਿੰਘ ਸ਼ਾਮਲ ਹਨ। 27 ਨਵੰਬਰ 2016 ਨੂੰ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ 'ਤੇ ਪੁਲਿਸ ਵਰਦੀ 'ਚ ਆਏ ਅਪਰਾਧੀਆਂ ਨੇ ਗੱਡੀਆਂ 'ਚ ਆ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਅਤੇ ਅੱਤਵਾਦੀ ਕਸ਼ਮੀਰ ਸਿੰਘ ਸਮੇਤ ਚਾਰ ਖ਼ੌਫ਼ਨਾਕ ਗੈਂਗਸਟਰਾਂ ਨੂੰ ਜੇਲ੍ਹ 'ਚੋਂ ਰਿਹਾਅ ਕਰਾ ਲਿਆ ਸੀ। ਸਿੰਘ ਭੁੱਲਰ ਉਰਫ ਵਿੱਕੀ ਗੌਂਡਰ, ਗੁਰਪ੍ਰੀਤ ਸਿੰਘ ਸੇਖੋਂ, ਕੁਲਪ੍ਰੀਤ ਸਿੰਘ ਉਰਫ ਨੀਟਾ ਦਿਓਲ ਅਤੇ ਅਮਨਦੀਪ ਸਿੰਘ ਉਰਫ ਢੋਟੀਆਂ ਨੂੰ ਅਗਵਾ ਕਰ ਲਿਆ ਗਿਆ। ਬਾਅਦ ਵਿੱਚ ਗ੍ਰਿਫਤਾਰ ਅੱਤਵਾਦੀ ਮਿੰਟੂ ਦੀ ਅਪ੍ਰੈਲ 2018 ਵਿੱਚ ਜੇਲ੍ਹ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ। ਇਹ ਮਤਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਨੌਜਵਾਨ ਪੀੜ੍ਹੀਆਂ ਵਾਸਤੇ ਪ੍ਰੇਰਨਾ ਸਰੋਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲ਼ੇ ਤੋਂ ਮੁਕਤ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ ਅਤੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ 'ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਨਾਲ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸੱਚਮੁੱਚ ਇਸ ਐਵਾਰਡ ਦੇ ਹੱਕਦਾਰ ਹਨ ਕਿਉਂ ਜੋ ਇਨ੍ਹਾਂ ਨੇ ਵਿਦੇਸ਼ੀ ਚੁੰਗਲ ਤੋਂ ਦੇਸ਼ ਨੂੰ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਬਦਕਿਸਮਤੀ ਨਾਲ ਆਜ਼ਾਦੀ ਦੇ 75 ਵਰ੍ਹੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਨਾਇਕਾਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ। ਇਸ ਅਹਿਮ ਮਤੇ ਨੂੰ ਪਾਸ ਕੀਤੇ ਜਾਣ ਮੌਕੇ ਇਜਲਾਸ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਇਹ ਕਾਰਵਾਈ ਇਨ੍ਹਾਂ ਮਹਾਨ ਨਾਇਕਾਂ ਪ੍ਰਤੀ ਘੋਰ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਸਿਤਮਜ਼ਰੀਫੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ। ਭਗਵੰਤ ਮਾਨ ਨੇ ਇਸ ਮੁੱਦੇ 'ਤੇ ਉਸਾਰੂ ਬਹਿਸ ਵਿੱਚ ਹਿੱਸਾ ਲੈਣ ਅਤੇ ਬਿੱਲ 'ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਸ਼ਵਨੀ ਸ਼ਰਮਾ ਅਤੇ ਨਛੱਤਰ ਪਾਲ ਸਮੇਤ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ 'ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।...
ਮਾਨਸਾ : ਮਾਨਸਾ ਦੀ ਦਾਣਾ ਮੰਡੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਬਰਸੀ ਦੇ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਕਈ ਜਥੇਬੰਦੀਆਂ ਦੇ ਆਗੂ ਵੀ ਆਏ ਸਨ। ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੇਰਾ ਗੁਨਾਹ ਇਹੀ ਹੈ ਕਿ ਸਿੱਧੂ ਮੂਸੇਵਾਲਾ ਸਾਡਾ ਬੇਟਾ ਸੀ ਅਤੇ ਸਾਡੀ ਕੋਈ ਬੈਕਗਰਾਊਂਡ ਨਹੀਂ ਸੀ ਅਤੇ ਮੈਂ ਇਕ ਸਧਾਰਨ ਫੌਜੀ ਸੀ ਅਤ ਟਾਈਮ ਪਾਸ ਕਰਨ ਵਾਲਾ ਵਿਅਕਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਂ ਐੱਮਐੱਲਏ ਜਾ ਮੰਤਰੀ ਦੇ ਘਰ ਜਨਮ ਲਿਆ ਹੁੰਦਾ ਤਾਂ ਮਰਨਾ ਨਹੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਔਕਾਤ ਛੋਟੀ ਸੀ ਇੰਨ੍ਹਾਂ ਦੇ ਹੌਂਸਲੇ ਇੰਨ੍ਹੇ ਬੁਲੰਦ ਹੋ ਗਏ ਕਿ ਸਾਡੇ ਘਰ ਤੱਕ ਪਹੁੰਚ ਗਏ। ਸੀਐੱਮ ਯੋਗੀ ਨੇ ਗੈਂਗਸਟਰਾਂ ਦਾ ਕੀਤਾ ਸਫਾਇਆ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਰਕਾਰਾਂ ਲੇਲੜੀਆ ਕੱਢਣ ਲੱਗ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸੀਐੱਮ ਯੋਗੀ ਨੂੰ ਯਾਦ ਕਰਨ ਨੂੰ ਲੱਗੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐੱਮ ਯੋਗੀ ਨੇ ਯੂਪੀ ਵਿੱਚ ਗੈਂਗਸਟਰਾਂ ਦਾ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਯੋਗੀ ਨੂੰ ਵੋਟ ਦੇਣ ਲਈ ਮਜ਼ਬੂਰ ਹੋ ਜਾਣਗੇ।
Amritpal News Update Live | Punjab Police as Cops gear up...
Amritpal Singh news: ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਦੇ 6 ਸਾਥੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ। ਉੱਧਰ ਖਬਰ ਆਈ ਹੈ ਕਿ ਖਾਲਸਾ ਵਹੀਰ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗਿਰਫ਼ਤਾਰ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਦੱਸ ਦਈਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ 19 ਮਾਰਚ 2023 ਤੋਂ ਖ਼ਾਲਸਾ ਵਹੀਰ ਮੁੜ ਸ਼ੁਰੂ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤ ਨੂੰ ਅਪੀਲ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਖ਼ਾਲਸਾ ਵਹੀਰ ਮਾਲਵੇ ਇਲਾਕੇ ਵਿੱਚ ਕੀਤੀ ਜਾਵੇਗੀ ਤਾਂ ਸਿੱਖ ਸੰਗਤਾਂ ਨੂੰ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਅੰਮ੍ਰਿਤ ਛਕਿਆ ਕੇ ਗੁਰੂ ਵਾਲੇ ਬਣੋ। ਮਾਲਵੇ ਵਿੱਚ ਸਿੱਖੀ ਦਾ ਪ੍ਰਚਾਰ ਉਨ੍ਹਾਂ ਨੇ ਕਿਹਾ ਹੈ ਕਿ ਗੁਰਦਾਸਪੁਰ ਦੀ ਸੰਗਤਾਂ ਨੂੰ ਬੇਨਤੀ ਹੈ ਕਿ ਗੁਰਦਾਸਪੁਰ ਵਿਖੇ ਇਕ ਸਮਾਗਮ ਹੋਣਾ ਸੀ ਉਸਦੀਆਂ ਤਿਆਰੀਆਂ ਵੀ ਸਿੰਘਾਂ ਨੇ ਕੀਤੀਆਂ ਹਨ ਪਰ ਉਹ ਹੁਣ ਰੱਦ ਕੀਤਾ ਗਿਆ ਹੈ ਕਿਉਂਕਿ 19 ਮਾਰਚ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਾ ਵਹੀਰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਵੀ ਤੁਹਾਡੇ ਸ਼ਹਿਰ ਆਏ ਤਾਂ ਇੱਥੇ ਪੜਾਅ ਜ਼ਰੂਰ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ 19 ਮਾਰਚ ਨੂੰ ਸ੍ਰੀ ਮੁਕਤਸਰ ਪਹੁੰਚੋ ਉਥੇ ਤੋਂ ਵਹੀਰ ਮੁੜ ਸ਼ੁਰੂ ਕੀਤੀ ਜਾਵੇਗੀ।
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਮਾਨਸਾ ਦੇ ਪਿੰਡ ਕੋਟਲੀ ਵਿਖੇ ਕਤਲ ਹੋਏ 6 ਸਾਲਾ ਬੱਚੇ ਦੇ ਘਰ ਪਹੁੰਚੇ। ਇਸ ਮੌਕੇ ਬੱਚੇ ਦੇ ਪਰਿਵਾਰ ਨਾਲ ਮਾਤਾ ਚਰਨ ਕੌਰ ਅਤੇ ਬਲਕੌਰ ਸਿੰਘ ਨੇ ਦੁੱਖ ਸਾਂਝਾ ਕੀਤਾ। ਪਿੰਡ ਕੋਟਲੀ ਵਿਖੇ ਬੱਚੇ ਦਾ ਕੀਤਾ ਕਤਲ ਦੱਸ ਦੇਈਏ ਕਿ ਮਾਨਸਾ ਦੇ ਪਿੰਡ ਕੋਟਲੀ ਵਿੱਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਬੱਚੇ ਦੇ ਸਿਰ ਵਿੱਚ ਲੱਗੀ ਸੀ ਗੋਲੀ ਫਾਇਰਿੰਗ ਦੌਰਾਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ। ਬੱਚੇ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਅਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਐਕਸ਼ਨ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਅਤੇ 2 ਲੋਕਾਂ ਨੂੰ ਰਾਊਡਅਪ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਚੱਲ ਰਹੀ ਹੈ।
ਲੁਧਿਆਣਾ: ਲੁਧਿਆਣਾ ਵਿੱਚ ਇੱਕ 50 ਸਾਲਾ NRI ਔਰਤ ਨਾਲ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ। ਪੀੜਤਾ ਤਲਾਕਸ਼ੁਦਾ ਹੈ। ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਮੁਲਜ਼ਮ ਨੂੰ ਇੱਕ ਪਾਰਟੀ ਵਿੱਚ ਮਿਲੀ ਸੀ। 15 ਦਸੰਬਰ 2012 ਨੂੰ ਉਹ ਆਪਣੇ ਘਰ ਇਕੱਲੀ ਸੀ। ਉਸ ਸਮੇਂ ਮੁਲਜ਼ਮ ਉਸ ਦੇ ਘਰ ਆਇਆ ਅਤੇ ਉਸ ਨੂੰ ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਵਿਦੇਸ਼ੀ ਮਹਿਲਾ ਕਰਦਾ ਰਿਹਾ ਵਾਰ-ਵਾਰ ਬਲਾਤਕਾਰ ਔਰਤ ਅਨੁਸਾਰ ਜਦੋਂ ਵੀ ਉਹ ਭਾਰਤ ਆਉਂਦੀ ਸੀ ਤਾਂ ਮੁਲਜ਼ਮ ਉਸ ਨੂੰ ਆਪਣੇ ਫਾਰਮ ਹਾਊਸ ’ਤੇ ਲੈ ਜਾਂਦਾ ਸੀ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਦੋਸ਼ੀ ਪਹਿਲਾਂ ਹੀ ਵਿਆਹਿਆ ਹੋਇਆ ਸੀ। ਉਸ ਦੀ ਪਛਾਣ ਦਲਜੀਤ ਸਿੰਘ ਵਾਸੀ ਬੱਸ ਸਟੈਂਡ ਰੋਡ ਆਰੀਆ ਮੁਹੱਲਾ ਵਜੋਂ ਹੋਈ ਹੈ। ਪੀੜਤਾ ਅਨੁਸਾਰ ਦੋਸ਼ੀ ਨੇ ਉਸ ਨਾਲ ਵੀ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਥਾਣਾ ਸਦਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਤਹਿਤ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਪੁਲੀਸ ਮੁਲਜ਼ਮ ਦਲਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਮਾਨਸਾ: ਪੰਜਾਬ ਵਿੱਚ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ ਅਤੇ ਆਮ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਹੁਣ ਮਾਨਸਾ ਦੇ ਪਿੰਡ ਕੋਟਲੀ ਵਿੱਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਬੱਚੇ ਦੇ ਸਿਰ ਵਿੱਚ ਲੱਗੀ ਸੀ ਗੋਲੀ ਫਾਇਰਿੰਗ ਦੌਰਾਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ। ਬੱਚੇ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਅਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਐਕਸ਼ਨ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਅਤੇ 2 ਲੋਕਾਂ ਨੂੰ ਰਾਊਡਅਪ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਚੱਲ ਰਹੀ ਹੈ। ਇਹ ਵੀ ਪੜ੍ਹੋ:ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਆਈ ਅਹਿਮ ਖ਼ਬਰ, 1 ਅਪ੍ਰੈਲ ਨੂੰ ਰਿਹਾਈ ਸੰਭਵ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। 12 ਕਰੋੜ 25 ਲੱਖ ਰੁਪਏ ਕੀਤੇ ਜਾਣਗੇ ਖਰਚ ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ। ਇੰਨ੍ਹਾਂ ਪਿੰਡਾਂ ਦਾ ਹੋਵੇਗਾ ਵਿਕਾਸ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ, ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ। ਵਿਕਾਸ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ ‘ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਵਿਦੇਸ਼ ‘ਚ ਹੋਇਆ ਹਮਲਾ
ਲੁਧਿਆਣਾ: ਲੁਧਿਆਣਾ ਵਿੱਚ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟ ਗਈ। ਇਸ ਹਾਦਸੇ 'ਚ ਕਰੀਬ 25 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਸਮਰਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਹ ਹਾਦਸਾ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਨੂੰ ਬਚਾਉਣ ਲਈ ਹੋਈ ਟੱਕਰ ਵਿੱਚ ਵਾਪਰਿਆ। ਭਿਆਨਕ ਹਾਦਸਾ ਜ਼ਖ਼ਮੀ ਡਰਾਈਵਰ ਦਲਜੀਤ ਸਿੰਘ ਨੇ ਦੱਸਿਆ ਕਿ ਟਾਟਾ ਸਫਾਰੀ ਦਾ ਡਰਾਈਵਰ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਉਸ ਨੇ ਬਚਾਉਣ ਲਈ ਸਟੇਅਰਿੰਗ ਨਹਿਰ ਵਾਲੇ ਪਾਸੇ ਮੋੜ ਦਿੱਤੀ। ਇਸ ਦੇ ਬਾਵਜੂਦ ਟਾਟਾ ਸਫਾਰੀ ਉਸ ਨਾਲ ਟਕਰਾ ਗਈ ਅਤੇ ਉਸ ਦੀ ਪਿਕਅੱਪ ਪਲਟ ਗਈ। ਉਸ ਨੇ ਦੋਸ਼ ਲਾਇਆ ਕਿ ਸਫਾਰੀ ਦਾ ਡਰਾਈਵਰ ਮੋਬਾਈਲ ਦੀ ਵਰਤੋਂ ਕਰ ਰਿਹਾ ਸੀ। 10 ਲੋਕਾਂ ਦੀ ਸਥਿਤੀ ਨਾਜ਼ੁਕ ਆਸਪਾਸ ਦੇ ਲੋਕ ਤੁਰੰਤ ਉਨ੍ਹਾਂ ਵੱਲ ਭੱਜੇ ਅਤੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ। ਐਂਬੂਲੈਂਸ ਦੀ ਮਦਦ ਨਾਲ ਸਾਰਿਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਲੋਕਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ। ਬੇਕਾਬੂ ਹੋਈ ਗੱਡੀ ਕਾਰਨ ਵਪਾਰਿਆ ਹਾਦਸਾ ਜ਼ਖ਼ਮੀ ਪ੍ਰਭਜੀਤ ਨੇ ਦੱਸਿਆ ਕਿ ਟਾਟਾ ਸਫਾਰੀ ਦਾ ਡਰਾਈਵਰ ਚਮਕੌਰ ਸਾਹਿਬ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਇਹ ਹਾਦਸਾ ਉਸ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਹ ਇੱਕ ਹੱਥ ਨਾਲ ਫ਼ੋਨ ਵਰਤ ਰਿਹਾ ਸੀ ਅਤੇ ਦੂਜੇ ਹੱਥ ਨਾਲ ਗੱਡੀ ਚਲਾ ਰਿਹਾ ਸੀ। ਉਸਦੀ ਰਫ਼ਤਾਰ ਵੀ ਬਹੁਤ ਤੇਜ਼ ਸੀ। ਉਸ ਦੀ ਗੱਡੀ ਬੇਕਾਬੂ ਹੋ ਗਈ ਅਤੇ ਪਿਕਅੱਪ ਨਾਲ ਟਕਰਾ ਗਈ। ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ, ਕਿਹਾ- ਮੈਂ ਦੇਸ਼ ਭਗਤ ਹਾਂ, ਖਾਲਿਸਤਾਨ ਦੇ ਖਿਲਾਫ਼ ਹਾਂ
ਲੁਧਿਆਣਾ: ਲੁਧਿਆਣਾ ਵਿੱਚ ਇਕ ਕੱਪੜਾ ਫੈਕਟਰੀ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀਆਂ ਲਪਟਾਂ ਨੂੰ ਦੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਿਕਰਯੋਗ ਹੈ ਕਿ ਸ਼ਹਿਰ ਦੀਆਂ ਗਲੀਆਂ ਤੰਗ ਹੋਣ ਕਰਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਕਟਰੀ ਦੇ ਆਸੇ ਪਾਸੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਅੱਗ ਬੁਝਾਓ ਦਸਤੇ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗਲੀਆਂ ਤੰਗ ਹੋਣ ਕਰਕੇ ਗੱਡੀਆਂ ਨੂੰ ਲੈ ਕੇ ਆਉਣ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਅਪਡੇਟ ਜਾਰੀ....
ਬਠਿੰਡਾ: ਪੰਜਾਬ ਵਿੱਚ ਖਾਲਿਸਤਾਨ ਦੇ ਪੋਸਟਰ ਜਾਂ ਫਲੈਗ ਲੱਗਣ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ। ਹੁਣ ਬਠਿੰਡਾ ਦੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ ਉੱਤੇ ਖਾਲਿਸਤਾਨ ਦੇ ਝੰਡੇ ਲਗਾਏ ਹਨ। ਖਾਲਿਸਤਾਨ ਦੇ ਝੰਡੇ ਦੇਖਣ ਤੋਂ ਬਾਅਦ ਰੇਲਵੇ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਵਿਅਕਤੀ ਨੇ ਲਗਾਏ ਹਨ। ਗੁਰਪਤਵੰਤ ਪੰਨੂੰ ਨੇ ਵੀਡੀਓ ਕੀਤੀ ਜਾਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ G20 ਸੰਮੇਲਨ ਤੋਂ ਪਹਿਲਾਂ ਸਿੱਖਸ ਫੋਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਦੀ ਇਕ ਵੀਡੀਓ ਸਾਹਮਣੇ ਆਈ ਹੈ।।ਉਨ੍ਹਾਂ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸਿੱਖਸ ਫੋਰ ਜਸਟਿਸ ਵੱਲੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ (ਲਹਿਰਾ ਮੁਹੱਬਤ) ਬੰਦ ਕਰਵਾਉਣ ਲਈ ਰੇਲ ਰੋਕੋ ਦਾ ਸੱਦਾ ਹੈ। 15 ਤੋਂ 19 ਮਾਰਚ ਤੱਕ ਰੇਲ ਰੋਕੋ ਦਾ ਸੱਦਾ ਗੁਰਪਤਵੰਤ ਪੰਨੂੰ ਨੇ ਥਰਮਲ ਪਲਾਂਟ ਦੀਆਂ ਕੰਧਾਂ ਉੱਤੇ “ਪੰਜਾਬ, ਭਾਰਤ ਦਾ ਹਿੱਸਾ ਨਹੀਂ”, “ਹਿੰਦੁਸਤਾਨ ਮੁਰਦਾਬਾਦ” ਦੇ ਲਗਾਏ ਛਾਪਿਆਂ ਦੀ ਵੀ ਜ਼ਿੰਮੇਵਾਰੀ ਲਈ। ਉਨ੍ਹਾਂ ਨੇ ਕਿਹਾ ਕਿ, "G20 ਬੈਠਕ 15 ਤੋਂ 19 ਮਾਰਚ ਤੱਕ ਰੇਲ ਰੋਕੋ ਦਾ ਸੱਦਾ ਹੈ, ਜੇ ਕੋਈ ਅਣਸੁਖਾਂਵੀ ਘਟਨਾ ਵਾਪਰ ਦੀ ਹੈ, ਤਾਂ ਉਸ ਦੀ ਜ਼ਿੰਮੇਵਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਵੇਗੀ।” ਅੰਮ੍ਰਿਤਸਰ ਵਿੱਚ ਵੀ ਖਾਲਿਸਤਾਨ ਦੇ ਲੱਗੇ ਸਨ ਪੋਸਟਰ ਬੀਤੇ ਦਿਨੀਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ ਵਿੱਚ ਸਾਹਿਮ ਦਾ ਮਾਹੌਲ ਸੀ। ਅੰਮ੍ਰਿਤਸਰ ਤੋਂ ਪਹਿਲਾਂ ਜਲੰਧਰ ਸ਼ਹਿਰ ਦੇ ਵਿੱਚ ਖਾਲਿਸਤਾਨ ਦੇ ਪੋਸਟਰ ਲਗਾਏ ਸਨ। ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਬੈਨਰ ਜਾਂ ਪੋਸਟਰ ਲਗਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਘਟਨਾਵਾਂ ਸੁਰੱਖਿਆ ਦੇ ਦਾਅਵਿਆਂ ਨੂੰ ਨਿਕਾਰਦੇ ਪੰਜਾਬ ਵਿੱਚ ਅਜਿਹੀ ਘਟਨਾਵਾਂ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੰਦੀ ਹੈ। ਇਕ ਪਾਸੇ ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋ ਆਉਣ ਵਾਲੇ ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ !...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ਵਿੱਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਸੀਐੱਮ ਮਾਨ ਨੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ। 2 ਮੁਲਜ਼ਮ ਕੀਤੇ ਮੁਅੱਤਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਕੁਤਾਹੀ ਬਰਦਾਸ਼ਿਤ ਨਹੀਂ ਹੋਵੇਗੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ:ਅੰਧ ਵਿਸ਼ਵਾਸੀ ਮਾਪਿਆਂ ਨੇ ਘਰੇਲੂ ਕਲੇਸ਼ ਮੁਕਾਉਣ ਲਈ 5 ਸਾਲਾ ਬੱਚੀ ਦੀ ਦਿੱਤੀ ਬਲੀ
ਲੁਧਿਆਣਾ: ਲੁਧਿਆਣਾ ਦੇ ਸਮਰਾਲਾ ਦੇ ਪਿੰਡ ਰੋਹਲੇ ਵਿੱਚ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਰੋਹਲੇ ਦੇ ਇਕ ਪਰਿਵਾਰ ਨੇ ਆਪਣੇ ਘਰ ਦਾ ਕਲੇਸ਼ ਨੂੰ ਖਤਮ ਕਰਨ ਲਈ ਕਿਸੇ ਪਾਖੰਡੀ ਸਾਧ ਦੇ ਕਹਿਣ ਉੱਤੇ ਆਪਣੀ 5 ਸਾਲਾ ਬੱਚੀ ਨੂੰ ਨਹਿਰ ਵਿੱਚ ਧੱਕਾ ਦੇ ਕੇ ਉਸ ਦੀ ਬਲੀ ਦੇ ਦਿੱਤੀ ਹੈ। ਪੁਲਿਸ ਨੇ ਕੀਤੇ ਵੱਡੇ ਖੁਲਾਸੇ ਡੀਐੱਸਪੀ ਵਰਿਆਮ ਸਿੰਘ ਅਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਹੈ ਕਿ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਉਸਦੀ ਪਤਨੀ ਗੁਰਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਦੇ ਖਿਲਾਫ ਸਾਜ਼ਿਸ਼ ਅਧੀਨ ਬੱਚੀ ਦਾ ਕਤਲ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਦੀ ਲਾਸ਼ ਦੀ ਭਾਲ ਜਾਰੀ ਹੈ। ਮੁਲਜ਼ਮ ਦੇ ਭਰਾ ਨੇ ਦੱਸੀ ਸਾਰੀ ਕਹਾਣੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤਕਰਤਾ ਗੁਰਚਰਨ ਸਿੰਘ ਜੋ ਕਿ ਮੁਲਜ਼ਮ ਦਾ ਵੱਡਾ ਭਰਾ ਹੈ, ਉਨ੍ਹਾਂ ਦੇ ਬਿਆਨਾਂ 'ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਗੁਰਚਰਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਛੋਟੇ ਭਰਾ ਗੁਰਪ੍ਰੀਤ ਸਿੰਘ ਦਾ ਵਿਆਹ ਗੁਰਜੀਤ ਕੌਰ ਪੁੱਤਰ ਜੈ ਰਾਮ ਵਾਸੀ ਪਿੰਡ ਗੋਸਲਾਂ ਥਾਣਾ ਮਲੌਦ ਨਾਲ ਕਰੀਬ 9 ਸਾਲਾਂ ਪਹਿਲਾਂ ਹੋਈ ਸੀ ਜਿਨ੍ਹਾਂ ਕੋਲ ਹੁਣ 8 ਸਾਲਾਂ ਦਾ ਲੜਕਾ ਤੇ ਪੰਜ ਸਾਲਾਂ ਦੀ ਲੜਕੀ ਹੈ। ਇਨ੍ਹਾਂ ਦੇ ਪਰਿਵਾਰ ਵਿਚ ਅਕਸਰ ਕਲੇਸ਼ ਰਹਿੰਦਾ ਸੀ ਜਿਸ ਕਰਕੇ ਇਹ ਦੋਵੇਂ ਮੀਆਂ ਬੀਵੀ ਸਾਧਾਂ ਦੇ ਡੇਰੇ ਤੇ ਵੀ ਕਲੇਸ਼ ਤੋਂ ਛੁਟਕਾਰੇ ਲਈ ਅਕਸਰ ਜਾਂਦੇ ਰਹਿੰਦੇ ਸੀ।ਮੁਲਜ਼ਮ ਦੇ ਭਰਾ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਇਹ ਦੋਵੇਂ ਦੋਨਾਂ ਬੱਚਿਆਂ ਨੂੰ ਲੈ ਕੇ ਖੰਟ ਵਾਲੀ ਨਹਿਰ ਤੇ ਨਾਰੀਅਲ ਤਾਰਨ ਗਏ ਪਰ ਜਦੋਂ ਵਾਪਸੀ ਤੇ ਘਰ ਆਏ ਤਾਂ ਇਨ੍ਹਾਂ ਨਾਲ 5 ਸਾਲਾਂ ਦੀ ਬੇਟੀ ਨਹੀਂ ਸੀ । ਜਦੋਂ ਬੇਟੀ ਬਾਰੇ ਇਨ੍ਹਾਂ ਕੋਲੋਂ ਪੁੱਛਿਆ ਤਾਂ ਇਹ ਟਾਲਮਟੋਲ ਕਰਨ ਲੱਗੇ ਤੇ ਘਰੋਂ ਮੋਟਰਸਾਈਕਲ ਲੈ ਕੇ ਦੁਬਾਰਾ ਚਲੇ ਗਏ।
ਲੁਧਿਆਣਾ: ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ, ਜਿਸ ਕਾਰਨ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਅਤੇ ਦਫ਼ਤਰ ’ਤੇ ਛਾਪਾ ਮਾਰਿਆ ਹੈ। ਇਸ ਮਾਮਲੇ ਸਬੰਧੀ ਪੁਸ਼ਟੀ ਲੁਧਿਆਣਾ ਤੋਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਬਣਾਉਣ ਨੂੰ ਲੈ ਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਜਾਂਚ ਚੱਲ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਦੇ ਲਈ ਚੰਡੀਗੜ੍ਹ ਤੋਂ ਟੈਕਨੀਕਲ ਟੀਮਾਂ ਪਹੁੰਚੀਆਂ ਹਨ। ਅਪਡੇਟ ਜਾਰੀ .....
ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਸਰਕਾਰ ਨੇ ਗੰਨ ਕਲਚਰ ਉੱਚੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਨੇ ਹਥਿਆਰਾਂ ਦੀ ਚੈਕਿੰਗ ਕੀਤੀ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ 813 ਆਰਮਜ਼ ਲਾਇਸੈਂਸ ਰੱਦ ਕੀਤੇ ਗਏ ਹਨ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੰਜਾਬ ਵਿੱਚ 3,73,053 ਅਸਲਾ ਲਾਇਸੈਂਸ ਜਾਣਕਾਰੀ ਦੇ ਮੁਤਾਬਿਕ ਸੂਬੇ ਦੀ ਆਬਾਦੀ 2 ਕਰੋੜ 77 ਲੱਖ ਹੈ, ਜਦੋਂਕਿ ਸੂਬੇ ਦੇ 3 ਲੱਖ 73 ਹਜ਼ਾਰ ਤੋਂ ਵੱਧ ਅਸਲਾ ਲਾਇਸੈਂਸ ਹਨ। ਇਸ ਦੇ ਨਾਲ ਹੀ ਸੂਚਨਾ ਇਹ ਵੀ ਹੈ ਕਿ, ਸੂਬਾ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਕਰੀਬ 813 ਲਾਇਸੈਂਸਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਹੁਣ ਤੱਕ 2000 ਤੋਂ ਵੱਧ ਲਾਇਸੈਂਸ ਰੱਦ ਰੱਦ ਕੀਤੇ ਗਏ ਲਾਇਸੈਂਸਾਂ 'ਚ ਲੁਧਿਆਣਾ ਦਿਹਾਤ ਦੇ 87, ਸ਼ਹੀਦ ਭਗਤ ਸਿੰਘ ਨਗਰ ਦੇ 48, ਗੁਰਦਾਸਪੁਰ ਦੇ 10, ਫਰੀਦਕੋਟ ਤੋਂ 84, ਪਠਾਨਕੋਟ ਤੋਂ 199, ਹੁਸ਼ਿਆਰਪੁਰ ਦੇ 47, ਕਪੂਰਥਲਾ ਦੇ 6, ਐਸਏਐਸ ਕਸਬਾ ਦੇ 235 ਅਤੇ ਸੰਗਰੂਰ ਦੇ 16 ਲਾਇਸੈਂਸ ਸ਼ਾਮਲ ਹਨ। ਅੰਮ੍ਰਿਤਸਰ 27 ਲੋਕਾਂ ਅਤੇ ਜਲੰਧਰ ਵਿੱਚ 11 ਲੋਕਾਂ ਦੇ ਲਾਇਸੈਂਸ ਰੱਦ ਕੀਤੇ ਹਨ। ਇਸ ਤੋਂ ਇਲਾਵਾ ਵੀ ਕਈ ਹੋਰ ਜ਼ਿਲ੍ਹਿਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਪੰਜਾਬ ਸਰਕਾਰ ਹੁਣ ਤੱਕ 2000 ਤੋਂ ਵੱਧ ਅਸਲਾ ਲਾਇਸੈਂਸ ਰੱਦ ਕਰ ਚੁੱਕੀ ਹੈ। ਇਹ ਵੀ ਪੜ੍ਹੋ: ਅਜਨਾਲਾ ਘਟਨਾ ਮਗਰੋਂ ਬਣੀ 16 ਮੈਂਬਰੀ ਕਮੇਟੀ ਦੀ ਰਿਪੋਰਟ 'ਤੇ ਜਥੇਦਾਰ ਸੁਣਾਏਗਾ ਫੈਸਲਾ
ਲੁਧਿਆਣਾ: ਲੁਧਿਆਣਾ ਵਿੱਚ ਕਿਸਾਨਾਂ ਨੇ ਹੁਣ ਗੈਰ-ਕਾਨੂੰਨੀ ਢੰਗ ਨਾਲ ਅਫੀਮ ਦੀ ਖੇਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਸਬਾ ਜਗਰਾਉਂ ਵਿੱਚ ਪੁਲੀਸ ਨੇ ਅਫੀਮ ਦੇ ਬੂਟੇ ਲਾਉਣ ਦੇ ਇਲਜ਼ਾਮ ਵਿੱਚ ਕਿਸਾਨ ਨਛੱਤਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਛੱਤਰ ਸਿੰਘ ਪਿੰਡ ਬੋਦਲਵਾਲਾ ਵਿੱਚ ਆਪਣੇ ਖੇਤ ਵਿੱਚ ਅਫੀਮ ਦੇ ਬੂਟੇ ਉਗਾ ਰਿਹਾ ਹੈ। ਅਫੀਮ ਦੇ 62 ਬੂਟੇ ਬਰਾਮਦ ਪੌਦਿਆਂ ਵਿੱਚ ਚੀਰਾ ਵੀ ਲਾਇਆ ਗਿਆ ਹੈ। ਕੁਝ ਦਿਨਾਂ ਵਿਚ ਉਹ ਫੁੱਲਾਂ ਵਿਚੋਂ ਅਫੀਮ ਕੱਢਣ ਦੀ ਤਿਆਰੀ ਕਰ ਰਿਹਾ ਹੈ। ਗੁਪਤ ਸੂਚਨਾ 'ਤੇ ਏ.ਐਸ.ਆਈ ਗੁਰਨਾਮ ਸਿੰਘ ਨੇ ਮੁਲਾਜ਼ਮਾਂ ਦੇ ਨਾਲ ਖੇਤਾਂ 'ਚ ਛਾਪਾ ਮਾਰ ਕੇ 62 ਬੂਟੇ (5 ਕਿਲੋ 175 ਗ੍ਰਾਮ) ਬਰਾਮਦ ਕੀਤੇ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੰਜਾਬ 'ਚ ਅਫ਼ੀਮ ਦੀ ਖੇਤੀ ਦੀ ਉੱਠੀ ਮੰਗ ਪੰਜਾਬ ਦੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਤਾਂ ਜੋ ਨੌਜਵਾਨਾਂ ਨੂੰ ਚਿਤਾ ਅਤੇ ਹੋਰ ਮੈਡੀਕਲ ਨਸ਼ਿਆਂ ਤੋਂ ਬਚਾਇਆ ਜਾ ਸਕੇ। ਫਿਲਹਾਲ ਸਰਕਾਰ ਅਫੀਮ ਦੀ ਖੇਤੀ 'ਤੇ ਵਿਚਾਰ ਕਰ ਰਹੀ ਹੈ। ਡਾ.ਨਵਜੋਤ ਕੌਰ ਸਿੱਧੂ ਵੱਲੋਂ ਅਫੀਮ ਦੀ ਖੇਤੀ ਦੀ ਮੰਗ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਇੱਕੋ ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਦੀ ਖੁਸ਼ਹਾਲੀ ਵਿੱਚ ਮਦਦ ਕਰ ਸਕਦੇ ਹਾਂ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ- ਅਫੀਮ ਦੀ ਖੇਤੀ ਲਈ ਮਨਜ਼ੂਰੀ, ਇਹ ਇੱਕੋ ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਦੀ ਖੁਸ਼ਹਾਲੀ ਵਿਚ ਮਦਦ ਕਰ ਸਕਦੇ ਹਾਂ ਅਤੇ ਵਿਦੇਸ਼ਾਂ ਨੂੰ ਨਿਰਯਾਤ ਕਰਕੇ ਸਰਕਾਰ ਦੁਆਰਾ ਨਿਯੰਤਰਿਤ ਇਸ ਖੇਤੀ ਤੋਂ ਆਮਦਨ ਕਮਾਈ ਜਾ ਸਕਦੀ ਹੈ। ਇਹ ਵੀ ਪੜ੍ਹੋ: G-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਏਅਰਪੋਰਟ 'ਤੇ ਮਿਲਿਆ ਪਾਕਿਸਤਾਨੀ ਗੁਬਾਰਾ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana News: इंतजार खत्म! सीएम सैनी 25 नवंबर को हिसार के सबसे लंबे पुल का करेंगे उद्घाटन
मंडप पर पहुंची दूल्हे की पूर्व प्रेमिका; दुल्हन के साथ जो किया सोच नहीं सकते, जानें पूरा मामला
Gold-Silver Price Today: सोने की कीमतों में भारी उछाल, चांदी भी महंगी, यहां जानें अपने शहर के रेट