ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮਾਸਟਰ ਕੇਡਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਉੱਤੇ ਇਲਜਾਮ ਲਗਾਏ ਹਨ ਕਿ ਕੁੜੀਆਂ ਨੂੰ ਘਸੀਟ-ਘਸੀਟ ਕੇ ਕੁੱਟਿਆ ਗਿਆ ਹੈ। 4161 ਮਾਸਟਰ ਕੇਡਰ ਯੂਨੀਅਨ ਤੇ ਪੁਲਿਸ ਵਿਚਾਲੇ ਝੜਪ 4161 ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸੀਐੱਮ ਰਿਹਾਇਸ਼ ਸਾਹਮਣੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਉੱਤਰੀਆਂ ਹਨ। ਮਾਸਟਰ ਕੇਡਰ ਯੂਨੀਅਨ ਵੱਲੋਂ ਸਟੇਸ਼ਨ ਅਲਾਟ ਕਰਨ ਦੀ ਮੰਗ ਐਸਪੀ ਪਲਵਿੰਦਰ ਚੀਮਾ ਦਾ ਕਹਿਣਾ ਹੈ ਪ੍ਰਦਰਸ਼ਨਕਾਰੀਆਂ ਨਾਲ ਭਿੜ ਗਏ ਤੇ ਮਾਹੌਲ ਤਣਾਅਪੂਰਣ ਬਣ ਗਿਆ। ਉਨ੍ਹਾਂ ਦਾ ਕਹਿਣਾ ਹੈ ਪ੍ਰਦਰਸ਼ਨਕਾਰੀ ਮਾਹੌਲ ਖਰਾਬ ਕਰਨ ਦੀ ਇੱਛਾ ਨਾਲ ਆਏ ਸਨ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਅਧਿਆਪਕ ਨੌਕਰੀ ਦੇ ਨਿਯੁਕਤੀ ਪੱਤਰ ਅਲਾਟ ਹੋ ਚੁੱਕੇ ਹਨ ਪਰ ਹਾਲੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਗਏ। ਇਸੇ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਧਰਨਾ ਲਗਾਇਆ ਗਿਆ ਹੈ।
ਫ਼ਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਮਾੜੇ ਅਨਸਰਾਂ ਖਿਲਾਫ਼ ਇੱਕ ਮੁਹਿੰਮ ਚਲਾਈ ਹੋਈ ਹੈ ਜਿਸ ਨੂੰ ਲੈਕੇ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਨੇ ਕਈ ਵਾਹਨਾਂ ਦੀ ਚੈਕਿੰਗ ਦੌਰਾਨ ਘਾਟ ਪਾਏ ਜਾਣ ਉੱਤੇ ਕਾਰਵਾਈ ਵੀ ਕੀਤੀ। ਹੁਲੜਬਾਜ਼ੀ ਕਰਨ ਵਾਲੇ ਨੂੰ ਬਖਸ਼ਿਆ ਜਾਵੇਗਾਇਸ ਬਾਰੇ ਪੁਲਿਸ ਅਧਿਕਾਰੀ ਰਣਧੀਰ ਕੁਮਾਰ ਦਾ ਕਹਿਣਾ ਹੈ ਕਿ ਅਸੀਂ ਸ਼ਹਿਰ ਵਾਸੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਹੁਲੜਬਾਜ਼ੀ ਕਰਨ ਵਾਲੇ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਸ਼ਹਿਰ ਵਿੱਚ ਜ਼ੁਰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਜੇਕਰ ਕੋਈ ਵੀ ਸ਼ੁੱਕੀ ਵਿਅਕਤੀ ਜਾਂ ਚੀਜ਼ ਦਿਖਾਈ ਦਿੰਦੀ ਹੈ ਤਾਂ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਸ਼ਹਿਰ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਦਾ ਸਹਿਯੋਗ ਦੇਣ। ਨਸ਼ਾ ਤਸਕਰਾਂ ਨੂੰ ਚਿਤਾਵਨੀਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਪੂਰੀ ਤਨਦੇਹੀ ਨਾਲ ਪੁਲਿਸ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਅਤੇ ਆਮ ਲੋਕਾਂ ਦਾ ਬਜਟ ਦੱਸਦਿਆ ਪ੍ਰਸੰਸਾ ਕੀਤੀ ਹੈ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਲੋਕ ਸਾਥ ਦੇ ਰਹੇ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਇਨਸਾਫ਼ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਆਪਣੀਆਂ ਗਲਤੀਆਂ ਨਾਲ ਮਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਲਤੀਆਂ ਕਿਸ ਤੋਂ ਨਹੀਂ ਹੁੰਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ ਮੂਸੇਵਾਲਾ ਉਤੇ ਤੰਜ ਕੱਸੇ ਜਾਂਦੇ ਹਨ। ਬਲਕੌਰ ਸਿੰਘ ਵੱਲੋਂ ਵੱਡੇ ਖੁਲਾਸੇ ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਬਾਰੇ ਅਜਿਹੀਆਂ ਟਿੱਪਣੀਆਂ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਖੁਦ ਗੰਨਮੈਨ ਲੈ ਕੇ ਚੱਲਦੇ ਹਨ ਪਰ ਮੇਰੇ ਪੁੱਤ ਦੀ ਸਕਿਉਰਿਟੀ ਵਾਪਸ ਲੈ ਲਈ ਸੀ ਜਿਸ ਕਰਕੇ ਇਹ ਹਮਲਾ ਹੋਇਆ। ਇਨਸਾਫ਼ ਲਈ ਲੜਾਈ ਜਾਰੀ ਰਹੇਗੀ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਟਿੱਪਣੀਆਂ ਕਰਨ ਤੋਂ ਪਹਿਲਾਂ ਮੂਸੇਵਾਲਾ ਬਾਰੇ ਜਾਣਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਪੇ ਤਾਂ ਹਮੇਸ਼ਾ ਆਪਣੇ ਬੱਚੇ ਲਈ ਭਾਵੁਕ ਹੁੰਦੇ ਹਨ ਪਰ ਇਨਸਾਫ਼ ਲੈਣ ਲਈ ਅਸੀਂ ਹਰ ਸੰਭਵ ਕਦਮ ਚੁੱਕਾਂਗੇ।
ਲੁਧਿਆਣਾ ਪੁਲਿਸ ਨੇ ਕੀਤਾ ਅੰਗਰੇਜ਼ ਨੌਜਵਾਨ ਨੂੰ ਖੁਸ਼, ਬੋਲੇ THANK YOU ਲੁਧਿਆਣਾ ਪੁਲਿਸ ਵੱਲੋਂ ਅੰਗਰੇਜ਼ ਨੌਜਵਾਨ ਨੂੰ ਲੁੱਟਣ ਵਾਲੇ ਚੋਰਾਂ ਨੂੰ ਫੜ ਲਿਆ ਗਿਆ । ਪੁਲਿਸ ਨੇ ਚੋਰਾਂ ਕੋਲੋਂ ਚੋਰੀ ਕੀਤਾ IPHONE ਨੌਜਵਾਨ ਨੂੰ ਵਾਪਸ ਕਰ ਦਿੱਤਾ। ਜਿਸ ਕਾਰਨ ਨੌਜਵਾਨ ਦੀ ਖੁਸ਼ੀ ਦਾ ਕੋਈ ਟਿਕਾਣਾ ਹੀ ਨਹੀਂ ਰਿਹਾ। ਲੁਧਿਆਣਾ ਪੁਲਿਸ ਦੀ ਕਾਰਵਾਈ ਕਾਰਨ ਉਸ ਨੇ ਪੁਲਿਸ ਨੂੰ ਆਪਣੀ ਭਾਸ਼ਾ ਵਿੱਚ ਧੰਨਵਾਦ ਕੀਤਾ ਤੇ ਆਪਣੀ ਖੁਸ਼ੀ ਬਿਆਨ ਕੀਤੀ। ਪੁਲਿਸ ਕਮਿਸ਼ਨਰ ਨੇ ਉਸ ਨੂੰ ਖੁਦ ਉਸਦਾ ਮੋਬਾਈਲ ਤੇ ਕੁਝ ਹੋਰ ਕਾਰਡ ਸਮੇਤ ਵਾਪਸ ਕੀਤਾ। ਦੱਸ ਦੇਈਏ ਕਿ ਬੀਤੇ ਕੁੱਝ ਦਿਨ ਪਹਿਲਾਂ ਨਾਰਵੇ ਦੇ ਜੈਸ਼ਾਈਮ ਦਾ ਰਹਿਣ ਵਾਲਾ ਐਸਪੇਨ ਲਿਲੀਨਗੇਨ ਜਿਸ ਦੀ ਉਮਰ 21 ਸਾਲ ਹੈ ਜੋ ਕਿ ਸੋਮਵਾਰ ਨੂੰ ਲੁਧਿਆਣਾ ਪਹੁੰਚਿਆ ਸੀ।ਜਿਸ ਦੌਰਾਨ ਉਹ ਲੁਧਿਆਣਾ-ਦਿੱਲੀ ਰੋਡ 'ਤੇ ਟਰਾਂਸਪੋਰਟ ਨੇੜੇ ਕਿਸੇ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ ਕਿ ਕੁਝ ਆਏ ਬਦਮਾਸ਼ਾ ਵੱਲੋਂ ਉਸ ਦਾ ਫੋਨ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਦੱਸਿਆ ਗਿਆ ਕਿ ਵਿਸ਼ਵ ਟੂਰ 'ਤੇ ਨਿਕਲੇ ਨਾਰਵੇ ਦੇ ਸਾਈਕਲ ਸਵਾਰ ਐਸਪੇਨ ਲਿਲੀਨਗੇਨ ਦਾ ਮੋਬਾਈਲ ਫੋਨ, ਕ੍ਰੈਡਿਟ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਆਦਿ ਨੂੰ ਕੁਝ ਬਦਮਾਸ਼ਾ ਵੱਲੋਂ ਚੋਰੀ ਕਰ ਲਿਆ ਗਿਆ। ਐਸਪੇਨ ਨਾਂ ਦੇ ਵਿਦਿਆਰਥੀ ਨੇ ਛੇ ਮਹੀਨੇ ਪਹਿਲਾਂ ਹੀ ਆਪਣੀ ਸਾਈਕਲ 'ਤੇ ਵਿਸ਼ਵ ਟੂਰ ਸ਼ੁਰੂ ਕੀਤਾ ਸੀ ਜੋ ਕਿ ਹੁਣ ਤੱਕ 23 ਦੇਸ਼ਾਂ ਦਾ ਟੂਰ ਕਰ ਚੁੱਕਾ ਹੈ ਤੇ ਉਹ ਅਗਲੇ ਤਿੰਨ ਮਹੀਨਿਆਂ ਵਿੱਚ VIETNAM ਪਹੁੰਚ ਕੇ ਟੂਰ ਦੀ ਸਮਾਪਤੀ ਕਰਣਗੇ। Also Read: punjabi khabra ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਗੱਲਬਾਤ ਕਰਦਿਆ ਉਨ੍ਹਾਂ ਨੇ ਦੱਸਿਆ ਹੈ ਕਿ ਇਸ ਮਾਮਲੇ ਵਿਚ 2 ਸਨੈਚਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਨੌਜਵਾਨ ਨੂੰ ਉਸ ਦਾ ਚੋਰੀ ਹੋਇਆ ਮੋਬਾਇਲ ਤੇ ਕੁਝ ਸਮਾਨ ਸਮੇਤ ਵਾਪਸ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਖੁਸ਼ ਹੋ ਕੇ ਐਸਪੇਨ ਲਿਲੀਨਗੇਨ ਬੋਲੇ THANK YOU....
punjabi khabra: ਮੁਕਤਸਰ ‘ਚ ਅਗਵਾ ਕਰਕੇ ਕੀਤਾ ਬੱਚੇ ਦਾ ਕਤਲ, ਖੇਤਾਂ ‘ਚੋਂ ਮਿਲੀ ਲਾਸ਼ ਸ੍ਰੀ ਮੁਕਤਸਰ ਸਾਹਿਬ ਵਿਖੇ ਇਕਲੌਤੇ ਪੁੱਤਰ ਨੂੰ ਅਗਵਾ ਕਰਕੇ ਉਸ ਦੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜੱਦ ਕਿ 25 ਨਵੰਬਰ ਨੂੰ ਸ੍ਰੀ ਮੁਕਤਸਰ ਦੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ ਹਰਮਨ 20 ਸਾਲਾਂ ਦੇ ਨੌਜਵਾਨ ਦੀ ਖੇਤਾਂ ਵਿਚੋਂ ਲਾਸ਼ ਬਰਾਮਦ ਹੋਈ ਹੈ। ਜੱਦ ਕਿ ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ। ਜਿਸ ਵਿਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਨਾਲ ਹੀ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਗੈਂਗ ਵੱਲੋਂ ਪਹਿਲਾਂ ਵੀ ਫਿਰੌਤੀ ਦੇ ਪੈਸੇ ਨਾ ਦੇਣ 'ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। Also Read: punjabi khabra ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਲਗਾਤਾਰ ਹਰਮਨ ਦੀ ਭਾਲ ਕੀਤੀ ਜਾ ਰਹੀ ਸੀ ਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰਨ ਦੇ ਬਾਵਜੂਦ ਵੀ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਤੇ ਸੂਤਰਾਂ ਮੁਤਾਬਕ ਬੱਚੇ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਵੀ ਨਾਲ ਹੀ ਗ੍ਰਿਫਤਾਰ ਕਿਤਾ ਹੈ ਤੇ ਪੁਲਿਸ ਵਲੋਂ ਬੱਚੇ ਦੀ ਲਾਸ਼ ਨੂੰ ਕੱਢਣ ਦੀ ਕੋਸ਼ਿਸ ਕੀਤੀ ਜਾ ਰਹੀ ਤੇ ਕਾਫੀ ਭਾਲ ਕਰਨ ਦੇ ਬਾਵਜੂਦ ਹੁਣ ਪੁਲਿਸ ਨੂੰ ਉਸ ਦੀ ਲਾਸ਼ ਖੇਤਾਂ ਚੋਂ ਬਰਾਮਦ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਦੇ S.S.P. ਅੱਜ ਇਸ ਮਾਮਲੇ ਦੀ ਪ੍ਰੈੱਸ ਕਾਨਫਰੰਸ ਕਰਨਗੇ। ...
punjabi khabra: ਬਰਨਾਲਾ ਚ ਟੁੱਟਿਆ ਰਾਜਵਾਹਾ, ਘਰ ‘ਚ ਇਕੱਠਾ ਹੋਇਆ ਕਈ ਫੁੱਟ ਪਾਣੀ ਬਰਨਾਲਾ ਜਿਲ੍ਹੇ ਦੇ ਕਸਬਾ ਹੰਡਿਆਇਆ ‘ਚ ਰਾਜਵਾਹਾ ਟੁੱਟਣ ਕਾਰਨ ਲੋਕਾਂ ਦੇ ਘਰਾਂ ‘ਚ ਪਾਣੀ ਜਾ ਵਡਿਆ ਤੇ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮ੍ਰਤਕ ਜਾਨਵਰ ਦੇ ਫਸ ਜਾਣ ਕਾਰਨ ਰਾਜਵਾਹਾ ਦਾ OVERFLOW ਹੋਇਆ ਹੈ। ਜਿਸ ਕਾਰਨ ਮੋਕੇ ਤੇ ਪਹੁੰਚੇ ਨਹਰੀ ਵਿਭਾਗ ਦੇ ਕ੍ਰਮਚਾਰਿਆਂ ਦਾ ਕਹਿਣਾ ਹੈ ਕਿ ਰਾਜਵਾਹੇ ਕੋਲ ਰਹਿੰਦੇ ਬਸਤੀ ਦੇ ਲੋਕਾਂ ਵੱਲੋਂ ਰਾਜਵਾਹੇ ਉੱਤੇ ਗੰਦਾ ਪਾਣੀ ਪਾ ਰਹੇ ਹਨ ਜਿਸ ਕਾਰਨ ਇਹ OVERFLOW ਹੋਇਆ ਹੈ ‘ਤੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾ ਵੀ ਜਦੋਂ OVERFLOW ਹੋਇਆ ਸੀ ਤਾਂ ਉਸ ਦਾ ਕਾਰਨ ਵੀ ਬਸਤੀ ਦੇ ਲੋਕੇਂ ਵੱਲੋਂ ਸੁੱਟਿਆ ਗੰਦਾ ਪਾਣੀ ਸੀ। ਮੋਕੇ ‘ਤੇ ਪਹੁੰਚੇ ਪੱਤਰਕਾਰਾਂ ਵੱਲੋਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਗੋਪਾਲ ਸਿੰਘ, ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਸਵੇਰੇ ਕਰੀਬ 5 ਵਜੇ ਰਾਜਵਾਹੇ ‘ਚ ਮ੍ਰਤਕ ਜਾਨਵਰ ਦੇ ਫ਼ਸ ਜਾਣ ਕਾਰਨ ਰਾਜਵਾਹਾ ਦਾ OVERFLOW ਹੋਇਆ ਸੀ ਜਿਸ ਨਾਲ ਰਾਜਵਾਹਾ ਟੁੱਟ ਗਿਆ ਜਿਸ ਕਾਰਨ ਲੋਕਾਂ ਦੇ ਘਰਾਂ ‘ਚ ਕਈ-ਕਈ ਫੁੱਟ ਪਾਣੀ ਇਕੱਠਾ ਹੋ ਗਿਆ। ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਨਹਰੀ ਵਿਭਾਗ ਵੱਲੋਂ ਵੀ ਮ੍ਰਤਕ ਜਾਨਵਰ ਨੂੰ ਕੱਢੇ ਜਾਣ ਦੀ ਕੋਸ਼ਿਸ਼ ਕੀਤੀ ਗਈ ਪਰਤੁੰ ਉਹ ਅਸਫ਼ਲ ਰਹੇ। ਇਸ ਮਾਮਲੇ ਦੀ ਜਾਣਕਾਰੀ ਦਿੰਦੀਆ ਬਰਨਾਲਾ ਦੇ S.D.M ਜਰਨੈਲ ਸਿੰਘ ਨੇ ਕਿਹਾ ਹੈ ਕਿ ਜਦੋਂ ਉਨ੍ਹਾਂ ਨੂੰ ਰਾਜਵਾਹਾ ਦੇ ਟੁੱਟ ਜਾਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਨੇ ਨਹਰੀ ਵਿਭਾਗ ਦੇ S.D.O ਨੂੰ ਆਦੇਸ਼ ਦਿੱਤਾ ਕਿ ਮੌਕੇ ਤੇ ਜਾ ਕੇ ਰਾਜਵਾਹਾ ‘ਚ...
ਲੁਧਿਆਣਾ ਦੇ ਭਾਮੀਆ ਇਲਾਕੇ ‘ਚ ਮਿਲੀ ਨਾਬਾਲਿਗ ਕੁੜੀ ਦੀ ਖੇਤ ‘ਚ ਪਈ ਲਾਸ਼ !! ਲੁਧਿਆਣਾ ਦੇ ਭਾਮੀਆ ਇਲਾਕੇ ‘ਚ ਇੱਕ ਖੇਤ ਵਿਚ ਨਾਬਾਲਿਗ ਕੁੜੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਤਾਜਪੁਰ ਇਲਾਕੇ ਦੀ ਰਹਿਣ ਵਾਲੀ ਸੀ ਅਤੇ 11ਵੀਂ ਜਮਾਤ ਦੀ ਵਿਦਿਆਰਥਣ ਸੀ। ਉਹ ਬੀਤੇ ਦਿਨ ਹੀ ਪੇਪਰ ਦੇਣ ਲਈ ਸਕੂਲ ਗਈ ਸੀ ਅਤੇ ਉਥੋਂ ਹੀ ਲਾਪਤਾ ਹੋ ਗਈ। ਲੁਧਿਆਣਾ ਦੇ ਭਾਮੀਆਂ ਕਲਾਂ 'ਚ ਨੇੜੇ ਗ੍ਰੀਨ ਸਿਟੀ ਕੋਲ ਜਦੋਂ ਲੋਕ ਸਵੇਰ ਦੀ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਨੇ ਖੇਤ 'ਚ ਇਕ ਨਾਬਾਲਿਗ ਕੁੜੀ ਦੀ ਲਾਸ਼ ਖੇਤਾਂ ‘ਚ ਪਈ ਦੇਖੀ। ਇਸ ਤੋਂ ਬਾਅਦ ਪੁਲਿਸ ਨੂੰ ਇਸ ਸਾਰੀ ਘਟਨਾ ਦੀ ਸੂਚਨਾ ਦਿੱਤੀ ਗਈ ਤੇ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਤੇ ਮਾਮਲੇ ਦੀ ਮੁੜ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਛਾ ਗਿਆ ਹੈ। Also Read: ਜਲੰਧਰ ‘ਚ ਗੁਰੂ ਤੇਗ ਬਹਾਦਰ ਗੁਰਦੁਆਰੇ ਵਿਚੋਂ ਕੁਰਸੀਆਂ ‘ਤੇ ਸੋਫਿਆਂ ਨੂੰ ਬਾਹਰ ਕੱਢ ਕੇ ਲਗਾਈ ਅੱਗ ਜਾਣਕਾਰੀ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਪਰਵਾਸੀ ਪਰਿਵਾਰ ਨਾਲ ਸਬੰਧਿਤ ਦੱਸੀ ਜਾ ਰਹੀ ਹੈ ਤੇ ਮੌਕੇ 'ਤੇ ਪਹੁੰਚੇ D.S.P. ਦਾ ਕਹਿਣਾ ਹੈ ਕਿ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਕੁੜੀ ਦੀ ਉਮਰ ਲਗਭਗ 18 ਸਾਲ ਦੀ ਹੈ।...
ਸ੍ਰੀ ਮੁਕਤਸਰ ਜਿਲ੍ਹੇ ਦੇ ਪਿੰਡ ਰੱਤਾ ਖੇੜਾ ਦਾ 93 ਸਾਲਾਂ ਬਜੁਰਗ ਵੱਧਾ ਰਿਹਾ ਹੈ ਖੇਡ ਦੇ ਮੈਦਾਨ ਦੀ ਸ਼ਾਨ ਪਿੰਡ ਰੱਤਾ ਖੇੜਾ ਦਾ ਰਹਿਣ ਵਾਲਾ ਬਜੁਰਗ ਇੰਦਰ ਸਿੰਘ ਜਿਸ ਦੀ ਉਮਰ 93 ਸਾਲ ਹੈ ਤੇ ਉਹ ਇਸ ਵੇਲੇ ਵੀ ਖੇਡਾਂ ਦੇ ਮੈਦਾਨਾਂ ਦੀ ਸ਼ਾਨ ਵਧਾ ਰਹੇ ਨੇ। ਇਥੇ ਹੀ ਇੰਦਰ ਸਿੰਘ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ 40 ਗੋਲਡ ਮੈਡਲ ਤੇ 16 ਚਾਂਦੀ ਤੇ ਕਾਂਸੀ ਦੇ ਮੈਜਲ ਹਾਸਲ ਕਿਤੇ ਹਨ। ਬਜੁਰਗ ਇੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਹਨਾਂ ਨੇ 75 ਸਾਲ ਦੀ ਉਮਰ ਵਿਚ ਦੁਬਾਰਾ ਦੋੜਨਾ ਸ਼ੁਰੂ ਕੀਤਾ ਤੇ ਉਨ੍ਹਾਂ ਨੇ ਭਾਰਤ ਦੇ ਹਰ ਇੱਕ ਮੁਕਾਬਲੇ ਵਿਚ ਹਿੱਸਾ ਲਿਆ ਹੈ। ਖੇਡਾਂ ਦੇ ਮੁਕਾਬਲੇ ਦੌਰਾਨ ਲੋਕਾੰ ਵੱਲੋਂ ਉਨ੍ਹਾਂ ਦਾ ਖ਼ੁਰਾਕ ਬਾਰੇ ਵੀ ਪੁੱਛਿਆ ਜਾਂਦਾ ਹੈ ਤੇ ਉਨ੍ਹਾਂ ਨੇ ਦੱਸਿਆ ਕਿ ਮੈਂ ਸ਼ੁਰੂ ਤੋਂ ਹੀ ਬਦਾਮ ਤੇ ਛੋਲੇ ਖਾਂਦਾ ਰਿਹਾ ਹਾਂ। ਦੱਸ-ਦਈਏ ਕਿ ਕੁਝ ਦਿਨ ਪਹਿਲਾਂ ਹੀ ਬਜੁਰਗ ਇੰਦਰ ਸਿੰਘ ਨੇ ਲੰਬੀ ਸ਼ਾਲ ਵਿਚ ਹਿੱਸਾ ਲਿਆ ਸੀ। ਬਾਬਾ ਇੰਦਰ ਸਿੰਘ ਅਨੁਸਾਰ ਇਸ ਉਮਰ ਵਿਚ ਵੀ ਉਸ ਦੀ ਖੇਡ ਨੂੰ ਬਹੁਤਿਆ ਨੇ ਪਿਆਰ ਅਤੇ ਸਨਮਾਨ ਵੀ ਦਿੱਤਾ ਪਰ ਸਰਕਾਰ ਵੱਲੋਂ ਉਸਦੀ ਕੋਈ ਸਹਾਇਤਾ ਨਹੀਂ ਕੀਤੀ ਗਈ। Also read: ਨਕੋਦਰ ਦੇ ਕੱਪੜਾ ਕਾਰੋਬਾਰੀ ਦੇ ਗੰਨਮੈਨ ਮਨਦੀਪ ਸਿੰਘ ਦੀ ਮੋਤ ਹੁਣ ਵੀ ਵਤਨ ਪੰਜਾਬ ਦੀਆਂ ਖੇਡਾਂ ਦੌਰਾਨ ਇੰਦਰ ਸਿੰਘ ਨੇਵਿਭਾਗ ਦੇ ਡਾਇਰੈਕਟਰ ਨੂੰ ਅਪੀਲ ਕੀਤੀ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾਵੀ ਸਹਿਯੋਗ ਨਹੀਂ ਮਿਲ ਪਾ ਰਿਹਾ। ਇੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਉਸਨੂੰ ਮੌਕਾ ਮਿਲੇ ਤਾਂ ਉਹ ਅੱਜ ਵੀ ਵਿਦੇਸ਼ ਵਿਚ ਜਾਂ ਪੰਜਾਬ ਦਾ ਨਾਮ ਰੋਸ਼ਨ ਕਰਨਾ ਚਾਹੁੰਦਾ ਹੈ।
ਮੁਕਤਸਰ ‘ਚ ਵਾਪਰੀਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਦੀ ਮੋਕੇ ਤੇ ਮੋਤ ਅੱਜਕੱਲ ਆਏ-ਦਿਨ ਨਵੀਂ ਖ਼ਬਰ ਸੁਣਨ ਤੇ ਦੇਖਣ ਨੂੰ ਮਿਲਦੀ ਹੈ ਉਸ ਤਰ੍ਹਾਂ ਹੀ ਅੱਜ ਸ੍ਰੀ ਮੁਕਤਸਰ ਦੇ ਜਲਾਲਾਬਾਦ ਦੇ ਯਾਦਗਾਰੀ ਗੇਟ ਕੋਲ ਹਾਦਸਾ ਵਾਪਰਨ ਦੀ ਖ਼ਬਰ ਮਿਲ ਰਹੀ ਹੈ ਜਿਸ ਵਿਚ ਪਿੰਡ ਕਬਰਵਾਲਾ ਦੇ ਰਹਿੰਦੇ ਸਕੇ ਭੈਣ-ਭਰਾ ਦੀ ਮੋਕੇ ਤੇ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸਨੂੰ ਭੁੱਚੋ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਅਕਾਲ ਅਕੈਡਮੀ ਚ ਪੜ੍ਹਨ ਵਾਲੇ ਇਹ ਤਿੰਨੋਂ ਵਿਦਿਆਰਥੀ ਸਵੇਰੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਕੂਲ ਨੂੰ ਆ ਰਹੇ ਸਨ ਤੇ ਜਦੋਂ ਤਿੰਨੋਂ ਵਿਦਿਆਰਥੀ ਜਲਾਲਾਬਾਦ ਰੋਡ ਦੇ ਯਾਦਗਾਰੀ ਗੇਟ ਕੋਲ ਪਹੁੰਚੇ ਤਾਂ ਇੱਕ ਟਰੱਕ ਚਾਲਕ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕੀ 10ਵੀਂ ਜਮਾਤ 'ਚ ਪੜ੍ਹਨ ਵਾਲੇ ਵਿਦਿਆਰਥੀ ਗੁਰਸੇਵਕ ਸਿੰਘ ਜਿਸ ਦੀ ਉਮਰ 15 ਸਾਲ ਪੁੱਤਰ ਹਰਿੰਦਰ ਸਿੰਘ ਤੇ ਉਸਦੀ ਭੈਣ ਪ੍ਰਭਜੋਤ ਕੌਰ ਜਿਸ ਦੀ ਉਮਰ 12 ਸਾਲ ਦੀ ਮੌਕੇ 'ਤੇ ਮੌਤ ਹੋ ਗਈ ਹੈ ਜਦਕਿ ਛੋਟਾ ਭਰਾ ਨਵਤੇਜ ਜਿਸ ਦੀ ਉਮਰ 8 ਸਾਲਾ ਜੋ ਕਿ ਗੰਭੀਰ ਰੂਪ ਤੇ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਭੁੱਚੋ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮੌਕੇ 'ਤੇ ਪਹੁੰਚੇ DSP ਰਾਜੇਸ਼ ਕੁਮਾਰ ਵੱਲੋਂ ਦੱਸਿਆ ਗਿਆ ਹੈ ਕਿ ਤਿੰਨੋਂ ਵਿਦਿਆਰਥੀ ਇਕ ਹੀ ਪਰੀਵਾਰ ਦੇ ਰਹਿਣ ਵਾਲੇ ਸਨ ਜਿਨ੍ਹਾਂ ਨੂੰ ਸਕੂਲ ਜਾਂਦਿਆਂ ਨੂੰ ਟਰੱਕ ਚਾਲਕ ਵੱਲੋਂ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਦੋ ਸਕੇ ਭੈਣ-ਭਰਾ ਦੀ ਮੋਕੇ ਤੇ ਮੋਤ ਹੋ ਗਈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ...
Punjab News: ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੁਲਿਸ ਨੇ ਕੀਤੀ ਗਾਇਕ ਬੱਬੂ ਮਾਨ ਤੋਂ ਪੁੱਛ-ਗਿਛ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ‘ਚ ਪੰਜਾਬੀ ਗਾਇਕ ਬੱਬੂ ਮਾਨ ਨੂੰ ਪੁਲਿਸ ਵੱਲੋਂ ਪੁੱਛ-ਗਿਛ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਤੇ ਅਜੇਪਾਲ ਮਿੱਡੂਖੇੜਾ ਨੂੰ ਵੀ ਪੁੱਛ-ਗਿਛ ਲਈ ਬੁਲਾਇਆ ਗਿਆ। ਇਨ੍ਹਾਂ ਕੀ ਪੁਲਿਸ ਪਹਿਲਾਂ ਵੀ ਮਨਕੀਰਤ ਔਲਖ ਤੋਂ ਪੁੱਛ-ਗਿਛ ਕਰ ਚੁੱਕੀ ਹੈ ਤੇ ਅਫ਼ਸਾਨਾ ਖ਼ਾਨ ਤੇ ਦਿਲਪ੍ਰੀਤ ਢਿੱਲੋਂ ਤੋਂ ਵੀ NIA ਏਜੰਸੀਆਂ ਪੁੱਛ ਪੜਤਾਲ ਕਰ ਚੁੱਕੀਆਂ ਹਨ। ਦੱਸ ਦੇਈਏ ਕਿ ਬੱਬੂ ਮਾਨ ਤੇ ਸਿੱਧੂ ਮੂਸੇਵਾਲਾ ਵਿਚਾਲੇ ਅਕਸਰ ਸੋਸ਼ਲ ਮੀਡਿਆ ’ਤੇ ਤਕਰਾਰ ਦੇਖਣ ਨੂੰ ਮਿਲਦੀ ਸੀ। ਇਥੋਂ ਤੱਕ ਕਿ ਦੋਵਾਂ ਦੇ ਪ੍ਰਸ਼ੰਸਕਾਂ ਵਲੋਂ ਇਕ-ਦੂਜੇ ਨੂੰ ਮੈਸਿਜ ਰਾਹੀਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਸਨ। Also Read: ਜਲਾਲਾਬਾਦ ‘ਚ 25 ਸਾਲਾਂ ਨੌਜਵਾਨ ਦੀ ਚਿੱਟੇ ਦੀ ਉਵਰਡੋਜ ਕਾਰਨ ਹੋਈ ਮੋਤ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਪਿਆਂ ਵਲੋਂ ਲਗਾਤਾਰ ਸਰਕਾਰ ਤੋਂ ਇਨਸਾਫ਼ ਦੀ ਮੰਗ ਤੇ ਸਿੱਧੂ ਦੇ ਕਾਤਲਾਂ ਨੂੰ ਫੜਨ ਦੀ ਬੇਨਤੀ ਕੀਤੀ ਜਾ ਰਹੀ ਹੈ। ਜਾਣਕਾਰ...
punjab news: ਜਲਾਲਾਬਾਦ ‘ਚ 25 ਸਾਲਾਂ ਨੌਜਵਾਨ ਦੀ ਚਿੱਟੇ ਦੀ ਉਵਰਡੋਜ ਕਾਰਨ ਹੋਈ ਮੋਤ ਅੱਜਕੱਲ ਆਏ ਦਿਨ ਪੰਜਾਬ ਚ ਨਸ਼ਾ ਵੱਧਣ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਨੇ ਤੇ ਅੱਜ ਇਕ ਜਲਾਲਾਬਾਦ ਦੀ ਮੰਡੀ ਘੁਬਾਇਆ ਦਾ ਰਹਿਣ ਵਾਲਾ ਨੌਜਵਾਨ ਚਿੱਟੇ ਦੀ ਚਪੇਟ ਵਿਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ 25 ਸਾਲਾਂ ਨੌਜਵਾਨ ਦੀ ਉਵਰਡੋਜ ਕਾਰਨ ਮੋਕੇ ਤੇ ਮੋਤ ਹੋ ਗਈ। ਲਾਸ਼ ਨੂੰ ਖੇਤਾਂ ਚ ਬਰਾਮਦ ਕੀਤਾ ਗਿਆ। ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਪਿੰਡ ਜਲ੍ਹਾ ਲੱਖੇ ਕੇ ਉਤਾੜ ਦਾ ਲਵਪ੍ਰੀਤ ਸਿੰਘ ਜੋ ਕਿ ਨਸ਼ਾ ਕਰਦਾ ਸੀ ਅਤੇ ਘਰ ਵਿਚੋਂ ਕੱਲ ਗਿਆ ਸੀ। ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ ਅਤੇ ਅੱਜ ਉਸ ਦੀ ਲਾਸ਼ ਖੇਤਾਂ ਵਿਚੋਂ ਲਾਵਾਰਿਸ ਹਾਲਤ ਵਿਚ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅੱਜ ਫ਼ਿਰ ਤੋਂ ਉਸਨੇ ਚਿੱਟੇ ਦਾ ਸੇਵਨ ਕਰ ਲਿਆ ਅਤੇ ਓਵਰਡੋਜ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨਾਲ ਗੱਲਬਾਤ ਕਰਦਿਆਂ ਚੋਕੀਂ ਘੁਬਾਇਆ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨੌਜਵਾਨ ਸੰਬੰਧੀ ਸੂਚਨਾ ਮਿਲੀ ਸੀ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਲਈ ਲਿਆਂਦਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਪਰਿਵਾਰ ਦੇ ਬਿਆਨਾਂ ਤੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਨੇ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਤੇ ਨਸ਼ਾ ਵੇਚਣ ਵਾਲਿਆਂ ਤੇ ਦੋਸ਼ ਲਗਾਏ ਹਨ ਤੇ ਕਿਹਾ ਹੈ ਕਿ ਮ੍ਰਿਤਕ ਨੌਜਵਾਨ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇਕ ਬੱਚਾ ਹੈ। ਪਰ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ।
punjab news: ਸੰਗਰੂਰ 'ਚ ਕੰਧ ਨੂੰ ਲੈ ਕੇ ਹੋਇਆ ਝਗੜਾ 65 ਸਾਲਾਂ ਵਿਅਕਤੀ ਨੂੰ ਉਤਾਰੀਆਂ ਮੋਤ ਦੇ ਘਾਟ ਲਹਿਰਾਗਾਗਾ ਦੇ ਪਿੰਡ ਖੋਖਰ ਕਲਾਂ ‘ਚ ਕੱਲ ਇੱਕ ਕੰਧ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਦੌਰਾਨ ਸੋਨਾ ਖਾਂ ਵਿਅਕਤੀ ਨੂੰ ਮੋਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਪਿੰਡ ਖੋਖਰ ਕਲਾਂ ‘ਚ ਕੱਲ ਕੰਧ ਨੂੰ ਲੈ ਕੇ 2 ਵਿਅਕਤੀਆਂ ਵਿਰ ਆਪਸੀ ਲੜਾਈ ਹੇ ਗਈ ਜਿਸ ਨਾਲ 65 ਸਾਲਾਂ ਸੋਨਾ ਖਾਂ ਲੜਾਈ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਜ਼ਖ਼ਮੀ ਹਾਲਤ ਵਿਚ ਸੰਗਰੂਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਦੋਂ ਦੇਰ ਰਾਤ ਨੂੰ ਸੋਨਾ ਖਾਂ ਜ਼ਖ਼ਮਾ ਦੀ ਤਾਬ ਨੂੰ ਨਾ ਝਲਦੇ ਹੋਏ ਉਨ੍ਹਾਂ ਦੀ ਮੋਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੰਗਰੂਰ ਦੇ ਸਿਵਲ ਹਸਪਤਾਲ ਮੋਰਚਰੀ ਵਿਖੇ ਪਹੁੰਚਾ ਦਿੱਤਾ ਗਿਆ। ਸੋਸ਼ਲ ਮਿਡੀਆ ਰਾਹੀਂ ਮ੍ਰਿਤਕ ਦੇ ਬੇਟੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਕੱਲ ਕੰਧ ਨੂੰ ਲੈ ਕੇ ਮੇਰੇ ਪਿਤਾ ਅਤੇ ਕਰਮਜੀਤ ਵਿਚਕਾਰ ਲੜਾਈ ਹੋ ਗਈ ਸੀ। ਜਿਸ ਦੌਰਾਨ ਕਰਮਜੀਤ ਨੇ ਗੰਡਾਸਾ ਮਾਰਿਆ ਤੇ ਮੋਕੇ ਤੇ ਸੋਨਾ ਖਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਪਹਿਲਾਂ ਲਹਿਰਾਗਾਗਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਸੰਗਰੂਰ ਦੇ ਹਸਪਤਾਲ ਵਿਚ ਲੈ ਕੇ ਜਾਣ ਲਈ ਆਖ ਦਿੱਤਾ ਜਿਥੇ ਉਨ੍ਹਾਂ ਦੀ ਦੇਰ ਰਾਤ ਨੂੰ ਮੋਤ ਹੋ ਗਈ ਤੇ ਪਰਿਵਾਰ ਦਾ ਕਹਿਣਾ ਹੈ ਕਿ ਹੁਣ ਅਸੀਂ ਇਨਸਾਫ਼ ਦੀ ਮੰਗ ਕਰਦੇ ਹਾਂ। ਜਦੋਂ ਇਸ ਵਿਸ਼ੇ ਤੇ ਲਹਿਰਾਗਾਗਾ ਥਾਣਾ ਦੇ SSO ਜਤਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੇ ਕਿਹਾ ਕਿ ਸਾਨੂੰ ਅੱਜ ਸਵੇਰੇ ਰੁਕਾ ਮਿਲਿਆ ਸੀ ਕਿ ਸੋਨਾ ਖਾਂ ਖੋਖਰ ਕਲਾਂ ਪਿੰਡ ਦਾ ਰਹਿਣ ਵਾਲਾ ਜੋ ਕਿ ਸੱਟਾਂ ਲੱਗਣ ਕਾਰਨ ਦਾਖਲ ਹੋਇਆ ਸੀ ਜਿਸ ਦੀ ਮੋਤ ਹੋ ਗਈ ਹੈ। ਸੰਗਰੂਰ ਆ ਕੇ ਪਤਾ ਲੱਗਿਆ ਹੈ ਕਿ ਸੋਨਾ ਖਾਂ ਅਤੇ ਕਰਮਜੀਤ ਵਿਚਕਾਰ ਲੜਾਈ ਹੋਈ ਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਗੱਲਬਾਤ, 24 ਨਵੰਬਰ ਨੂੰ ਤਹਿ ਹੋਵੇਗੀ ਅਗਲੀ ਰਣਨੀਤੀ । ਪਿਛਲੇ 7 ਦਿਨਾਂ ਤੋਂ ਫਰੀਦਕੋਟ ਦੇ ਟਹਿਣਾ ਪਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਧਰਨਾ ਦਾ ਅੱਜ 8ਵੇਂ ਦਿਨ ਹੋ ਚੁੱਕਾ ਹੈ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਵੀ 5ਵੇਂ ਦਿਨ ਜਾਰੀ ਹੈ। ਡੱਲੇਵਾਲ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਨਜ਼ਰ ਆ ਰਹੀ ਹੈ ਪਰ ਉਹ ਲਗਾਤਾਰ ਆਪਣੀਆਂ ਮੰਗਾ ਨੂੰ ਲੈ ਕੇ ਧਰਨੇ ਤੇ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੰਗੀਆਂ ਹੋਇਆਂ ਮੰਗਾ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਜੱਦ ਤੱਕ ਇਹ ਲੜਾਈ ਇਸ ਤਰ੍ਹਾਂ ਹੀ ਜਾਰੀ ਰਹੇਗੀ। ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਉਨ੍ਹਾਂ ਦੇ ਮਰਨ ਵਰਤ ਨੂੰ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਪਰ ਡੱਲੇਵਾਲ ਆਪਣੀ ਜਿਦ ਤੇ ਅੜੇ ਹੋਏ ਹਨ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬੋਲਣ ਤੋਂ ਮਨਾ ਕੀਤਾ ਗਿਆ ਹੈ। ਪਰ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਕਹੀਆਂ ਮੰਗਾ ਨੂੰ ਪੂਰਾ ਕਰ ਦਿੰਦੀ ਹੈ ਤਾਂ ਉਹ ਆਪਣਾ ਮਰਨ ਵਰਤ ਤੇ ਧਰਨਾ ਵੀ ਖ਼ਤਮ ਕਰ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨਾਂ ਦੇ ਚਲਦਿਆਂ ਉਨ੍ਹਾਂ ਦਾ ਪੁਤਲਾ ਸਾੜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇ ਅਤੇ ਕੱਲ੍ਹ ਗੈਰ-ਸਿਆਸੀ SKM ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਧਰਨੇ ਨੂੰ ਲੈ ਕੇ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਧਰਨੇ ਦੌਰਾਨ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ। ਜਿੰਨਾ ਸਮਾਂ ਮੋਰਚੇ ਨੂੰ ਜਿੱਤ ਪ੍ਰਾਪਤ ਨਹੀਂ ਹੁੰਦੀ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
Malwa News: ਐਕਸ਼ਨ ਮੋਡ 'ਚ ਅਧਿਕਾਰੀ,ਪਟਿਆਲਾ ਦੇ 12 ਵਿਅਕਤੀਆਂ ਦੇ ਰੱਦ ਕੀਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ Chandigarh: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇੱਕ ਹੁਕਮ ਜ਼ਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਆਲਮਪੁਰ ਵਾਸੀ ਊਧਮ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵੱਲੋਂ 15 ਵਿਅਕਤੀਆਂ ਵਿਰੁੱਧ ਉਨ੍ਹਾਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਸਬੰਧੀ 19 ਮਾਰਚ 2020 ਨੂੰ ਸ਼ਿਕਾਇਤ ਕੀਤੀ ਗਈ ਸੀ। Also Read : punjab news ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਅਪੀਲ ਨੰ: 5854 of 1994 ਵਿੱਚ ਮਿਤੀ 02.09.1994 ਨੂੰ ਦਿੱਤੇ ਫੈਸਲੇ ਦੇ ਸਨਮੁੱਖ ਸਮਾਜਿਕ ਸਥਿਤੀ ਸਰਟੀਫਿਕੇਟ ਦੀ ਸੱਚਾਈ ਦੀ ਪੜਤਾਲ ਲਈ ਸਰਕਾਰ ਵੱਲੋਂ ਅਧਿਸੂਚਨਾ ਮਿਤੀ 10.12.2004 ਰਾਹੀਂ ਡਾਇਰੈਕਟੋਰੇਟ ਪੱਧਰ ਤੇ ਵਿਜੀਲੈਂਸ ਸੈਲ ਅਤੇ ਰਾਜ ਪੱਧਰ ਤੇ ਸਕਰੂਟਨੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਮਾਮਲਾ ਵਿਚਾਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਸੁਣਵਾਈ ਦੇ ਕਈ ਮੌਕੇ ਦਿੰਦਿਆਂ ਆਪਣੇ ਜਾਤੀ ਸਰਟੀਫਿਕੇਟ ਦੀਆਂ ਕਾਪੀਆਂ ਪੜਤਾਲ ਲਈ ਪੇਸ਼ ਕਰਨ ਦੇ ਹੁਕਮ ਦਿੱਤੇ ਗਏ। ਇਸ ਉਪਰੰਤ 15 ਵਿਅਕਤੀਆਂ ਵਿਚੋਂ 3 ਵੱਲੋਂ ਜਾਤੀ ਸਰਟੀਫਿਕੇਟ ਪੇਸ਼ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲਦਾਰ ਪਟਿਆਲਾ ਦੀ ਰਿਪੋਰਟ ਅਨੁਸਾਰ 12 ਵਿਅਕਤੀਆਂ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਗਏ। ਜਿਸ ਸਬੰਧੀ ਅਖਬਾਰਾਂ ਵਿੱਚ ਜਨਤਕ ਨੋਟਿਸ ਰਾਹੀਂ ਆਪਣੇ ਸਰਟੀਫਿਕੇਟ ਰਾਜ ਪੱਧਰੀ ਸਕਰੂਟਨੀ ਕਮੇਟੀ ਕੋਲ ਪੇਸ਼ ਕਰਨ ਦਾ ਇੱਕ ਹੋਰ ਮੌਕਾ ਦਿੱਤਾ । ਪ੍ਰੰਤੂ 12 ਵਿਅਕਤੀਆਂ ਵਲੋਂ ਆਪਣੇ ਜਾਤੀ ਸਰਟੀਫਿਕੇਟ ਪੇਸ਼ ਨਹੀਂ ਕੀਤੇ ਗਏ। Also Read : ਲੁਧਿਆਣਾ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਉਨ੍ਹਾਂ ਦੱਸਿਆ ਕਿ ਕਮੇਟੀ ਨੇ ਰਿਕਾਰਡ ਨੂੰ ਘੋਖਦੇ ਹੋਏ ਪਾਇਆ ਕਿ ਪਿੰਡ ਆਲਮਪੁਰ ਦੇ ਸਬੰਧਤ 12 ਵਿਅਕਤੀਆਂ ਕਸਮੀਰ ਸਿੰਘ ਪੁੱਤਰ ਇੰਦਰ ਸਿੰਘ, ਅਮਨਦੀਪ ਸਿੰਘ ਪੁੱਤਰ ਭਾਗ ਸਿੰਘ, ਵਿੱਕੀ ਪੁੱਤਰ ਭਾਗ ਸਿੰਘ, ਮਨਜੀਤ ਕੌਰ ਪਤਨੀ ਭਾਗ ਸਿੰਘ, ਅੰਗਰੇਜ ਸਿੰਘ ਪੁੱਤਰ ਕਸ਼ਮੀਰ ਸਿੰਘ, ਕੁਲਵੰਤ ਕੌਰ ਪਤਨੀ ਬਲਜੀਤ ਸਿੰਘ, ਜਸਵੰਤ ਸਿੰਘ ਪੁੱਤਰ ਸਵਰਨ ਸਿੰਘ, ਸਵਰਨ ਸਿੰਘ ਪੁੱਤਰ ਪਾਲਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਬਲਵੀਰ ਕੌਰ ਪਤਨੀ ਸਵਰਨ ਸਿੰਘ, ਦਵਿੰ...
punjab news : ਲੁਧਿਆਣਾ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਪੰਜਾਬ ਵਿੱਚ ਲਗਾਤਾਰ ਅੱਗ ਲੱਗਣ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਨੇ। ਇਸੇ ਤਰ੍ਹਾਂ ਲੁਧਿਆਣਾ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਦੀ ਖ਼ਬਰ ਸਾਡੇ ਸਾਹਮਣੇ ਦਿਖਾਈ ਦੇ ਰਹੀ ਹੈ। ਜਿਸ ਚ ਅੱਗ ਨੂੰ ਕਾਬੂ ਪਾਉਣ ਦੇ ਲਈ ਫਾਇਰ ਬ੍ਰਿਗੇਡ ਵੀ ਮੰਗਵਾਈ ਗਈ ਪਰ ਕਾਬੂ ਪਾਉਣ ਤੱਕ ਗੌਦਾਮ ਵਿੱਚ ਪਈਆਂ ਚੀਜ਼ਾਂ ਜਲ ਕੇ ਸਵਾਹ ਹੋ ਗਈਆਂ । ਤੁਸੀਂ ਦੇਖ ਸਕਦੇ ਹੋ ਕਿ ਲੁਧਿਆਣਾ ਦੇ ਮਾਇਆਪੁਰੀ ਇਲਾਕੇ ਦੇ ਲੋਕਾਂ ਵੱਲੋਂ ਗੋਦਾਮ ਵਿਚ ਲੱਗੀ ਭਿਆਨਕ ਅੱਗ ਨੂੰ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅੱਗ ਇੰਨੀ ਜ਼ਿਆਦਾ ਸੀ ਕਿ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੋ ਗਿਆ ਹੈ। ਗੋਦਾਮ ਦੇ ਪੀੜਤ ਮਲਿਕ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਭਰਾ ਤੇ ਉਰ ਦੋਵੇਂ ਮਿਲ ਕੇ WASTE ਦੇ ਗੋਦਾਮ ਨੂੰ ਚਲਾਉਂਦੇ ਸਨ ਤੇ ਪ੍ਰਸ਼ਾਸਨ ਵੱਲੋਂ ਢੀਲ ਵਰਤੀ ਗਈ ਜਿਸ ਕਾਰਨ ਗੋਦਾਮ ਵਿਚ ਖੜੀ ਗੱਡੀ ਦਾ ਵੀ ਨੁਕਸਾਨ ਹੋਇਆ ਹੈ ਤੇ ਕਿਹਾ ਗਿਆ ਕਿ ਅੱਗ ਲੱਗੀ ਨੂੰ ਘੰਟੇ ਬੀਤ ਗਏ ਤੇ ਅੱਗ ਲੱਗਣ ਕਾਰਨ ਨਾਲ ਦੇ 4 ਘਰਾਂ ਦਾ ਵੀ ਨੁਕਸਾਨ ਹੋਇਆ ਹੈ।
ਪੰਜਾਬ ਵਿਚ ਦਿਨੋ-ਦਿਨ ਲੜਾਈ ਝਗੜੇ, ਕੁਟਮਾਰ ਆਦਿ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਨੇ । ਉਸੇ ਤਰ੍ਹਾਂ ਅੱਜ ਫਰੀਦਕੋਟ ਵਿਚ ਸਰਕਾਰੀ ਬੱਸ ਚ ਸਵਾਰੀ ਨਾ ਚੜਾਉਣ ਤੇ ਹੋਇਆ ਹੰਗਾਮਾ । ਸੜਕ ਵਿਚਕਾਰ ਮੋਟਰਸਾਈਕਲ ਖੜ੍ਹਾ ਕੇ ਰੋਕੀ PRTC ਦੀ ਬੱਸ ਤੇ ਡਰਾਇਵਰ ਨਾਲ ਬਹਿਸ ਬਾਜ਼ੀ ਕੀਤੀ। ਮੌਕੇ ਤੇ PRTC ਦੇ ਬੱਸ ਕੰਡਕਟਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਫਰੀਦਕੋਟ ਤੋਂ ਗੁਰੂ ਹਰਸਹਾਏ ਵੱਲ ਨੂੰ ਜਾ ਰਹੇ ਸੀ। ਜਿਸ ਵਿਚ ਪਹਿਲਾਂ ਹੀ ਬੜੀ ਭੀੜ ਸੀ ਤੇ ਹੋਰ ਸਵਾਰੀਆਂ ਚੜਾਉਣ ਦੀ ਥਾਂ ਵੀ ਨਹੀਂ ਸੀ ਤੇ ਫਰੀਦਕੋਟ ਦੇ ਇਕ ਵਿਅਕਤੀ ਵੱਲੋਂ ਉਸ ਦੀਆਂ ਸਵਾਰੀਆਂ ਨੂੰ ਬਿਠਾਉਣ ਤੋਂ ਇਨੰਕਾਰ ਕਰ ਦਿੱਤਾ ਤੇ ਡਰਾਇਵਰ ਨੇ ਬੱਸ ਨਾਂ ਰੋਕੀ ਤੇ ਖਿਝ ਕੇ ਉਸ ਵਿਅਕਤੀ ਨੇ ਚਲਦੀ ਬੱਸ ਅੱਗੇ ਮੋਟਰਸਾਈਕਲ ਖੜ੍ਹਾ ਕੇ ਬੱਸ ਰੋਕ ਦਿੱਤੀ। ਬੱਸ ਕੰਡਕਟਰ ਦਾ ਕਹਿਣਾ ਹੈ ਕਿ ਉਸ ਦੀ ਲਾਪਰਵਾਹੀ ਕਾਰਨ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਸੀ। ਮੌਕੇ ਤੇ ਬੱਸ ਰੋਕਣ ਵਾਲੇ ਵਿਅਕਤੀ ਵੱਲੋਂ ਕਿਹਾ ਗਿਆ ਕਿ ਉਸ ਦੇ ਨਾਲ ਔਰਤਾਂ ਸਨ ਜਿਨ੍ਹਾਂ ਨੂੰ ਬੱਸ ਵਿੱਚ ਚੜਾਉਣਾ ਸੀ । ਉਨ੍ਹਾਂ ਦੇ ਸਾਹਮਣੇ ਤੋਂ 2 ਸਰਕਾਰੀ ਬੱਸਾਂ ਲੰਘ ਗਈਆਂ ਤੇ ਕਿਸੇ ਨੇ ਵੀ ਬੱਸ ਨਾ ਰੋਕੀ ਤੇ ਜਦੋਂ ਇਹ ਬੱਸ ਆਈ ਤਾਂ ਡਰਾਇਵਰ ਨੇ ਪਹਿਲਾਂ ਤਾਂ ਬੱਸ ਰੋਕ ਲਈ ਜਦੋਂ ਸਵਾਰੀਆਂ ਚੜ੍ਹਨ ਲੱਗੀਆਂ ਤਾਂ ਡਰਾਇਵਰ ਨੇ ਇਕਦਮ ਬੱਸ ਤੋਰ ਲਈ ਜਿਸ ਕਾਰਨ ਉਹ ਡਿੱਗਣ ਤੋਂ ਬਚੇ। ਉਹਨਾਂ ਨੇ ਕਿਹਾ ਕਿ ਇਸ ਲਈ ਬੱਸ ਨੂੰ ਰਾਹ ਵਿਚ ਰੋਕਿਆ ਹੈ। ਇਸ ਮੌਕੇ ਬੱਸ ਵਿਚ ਸਵਾਰ ਸਵਾਰੀਆਂ ਨੇ ਕਿਹਾ ਕਿ ਬੱਸ ਵਿਚ ਤਾਂ ਪਹਿਲਾਂ ਹੀ ਬੜੀ ਭੀੜ ਸੀ ਤੇ ਲੋਕ ਬਾਰੀਆਂ ‘ਚ ਖੜ੍ਹ ਕੇ ਸਫਰ ਕਰ ਰਹੇ ਹਨ ਅਤੇ ਹੋਰ ਸਵਾਰੀ ਨਹੀਂ ਚੜ੍ਹ ਸਕਦੀ ਸੀ ਇਸ ਕਰਕੇ ਬੱਸ ਨਹੀਂ ਰੁਕੀ ਪਰ ਇਸ ਵਿਅਕਤੀ ਨੇ ਸੜਕ ਵਿਚ ਬੱਸ ਰੋਕ ਕੇ ਸਭ ਨੂੰ ਬਹੁਤ ਪਰੇਸ਼ਾਨ ਕੀਤਾ। Also Read : punjabi khabra
Bargari Sacrilege Case : ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੀਤਾ ਕਤਲ ਇੱਕ ਪਾਸੇ ਜਿੱਥੇ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਅਮਨ ਪਸੰਦ ਸੂਬਾ ਹੈ ਤੇ ਇਸ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਹੈ । ਉੱਧਰ ਹੀ ਇੱਥੇ ਦਿਨ-ਦਿਹਾੜੇ ਕਿਸੇ ਦਾ ਵੀ ਕਤਲ ਕਰ ਦੇਣਾ ਇੱਕ ਆਮ ਜਿਹੀ ਗੱਲ ਹੋ ਗਈ ਹੈ। ਜਿਸ ਕਾਰਨ ਸੂਬੇ ਦਾ ਮਾਹੌਲ ਦਿਨ-ਬ-ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ। ਖ਼ਬਰ ਫ਼ਰੀਦਕੋਟ ਤੋਂ ਸਾਹਮਣੇ ਆਈ ਹੈ ਜਿੱਥੇ ਡੇਰਾ ਪ੍ਰੇਮੀ ਤੇ ਬਰਗਾੜੀ ਬੇਅਦਬੀ ਕਾਂਡ ਦੇ ਆਰੋਪੀ ਪਰਦੀਪ ਸਿੰਘ ਦਾ ਅਣਪਛਾਤੇ ਮੋਟਰਸਾਈਕਲ ਸਵਾਰ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਉਸ ਦਾ ਕਤਲ ਸਵੇਰੇ ਉਸ ਸਮੇਂ ਹੋਇਆ ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ। ਇਸ ਘਟਨਾ ਵਿਚ ਪਰਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਤੇ ਤਿੰਨ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ Punjabi Khabra ਦੱਸਣਯੋਗ ਹੈ ਕਿ 2015 ਵਿਚ ਪਰਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰ ਉਨ੍ਹਾਂ ਦੀ ਬੇਅਦਬੀ ਕੀਤੀ ਸੀ ਤੇ ਉਸ ਤੇ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਜ਼ਮਾਨਤ ਤੇ ਬਾਹਰ ਆਉਣ ਤੋਂ ਬਾਅਦ ਲਗਾਤਾਰ ਧਮਕੀਆਂ ਮਿਲਣ ਕਾਰਨ ਉਸ ਨੂੰ ਸੁਰੱਖਿਆ ਮਿਲੀ ਹੋਈ ਸੀ। ਉੱਧਰ ਹੀ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਬੇਅਦਬੀ ਦੀ ਘਟਨਾ ਦਾ ਖ਼ੁਦ ਹੀ ਇਨਸਾਫ਼ ਕਰ ਲਿਆ ਹੈ। Also Read : Amritsar News Today :ਅੰਮ੍ਰਿਤਸਰ ਦੇ ਸ਼ਿਵ ਸੇਨਾ ਲੀਡਰ ਤੇ ਹੋਈ ਫਾਇਰਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ‘’ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼” ਉੱਧਰ ਹੀ ਪੰਜਾਬ ਪੁਲਿਸ ਦੇ ਡੀ. ਜੇ. ਪੀ. ਨੇ ਲੋਕਾਂ ਨੂੰ ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਉਹ ਕਿਸੇ ਵਾ ਤਰਾਂ ਦੀ ਝੂਠੀ ਅਫ਼ਵਾਹ ‘ਚ ਯਕੀਨ ਨਾ ਕਰਨ। Also Read : punjabi khabra...
Faridkot Today News : ਫ਼ਰੀਦਕੋਟ ਵਿਖੇ ਹੋਇਆ ਹਾਦਸਾ ਮੌਕੇ ਤੇ ਪਹੁੰਚੇ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਚ ਐਕਸੀਡੈਂਟ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਨੇ । ਆਏ ਦਿਨ ਨਵੀਂ ਤੋਂ ਨਵੀਂ ਖ਼ਬਰ ਦੇਖਣ ਤੇ ਸੁਨਣ ਨੂੰ ਮਿਲਦੀ ਹੈ। ਉਸ ਤਰ੍ਹਾਂ ਹੀ ਅੱਜ ਫ਼ਰੀਦਕੋਟ ਦੇ ਪਿੰਡ ਖਾਰਾ ਦੀ ਖ਼ਬਰ ਸਾਡੇ ਸਾਹਮਣੇ ਆਈ ਹੈ। ਜਿਸ ਵਿਚ ਸਕੂਲ ਵੈਨ ਤੇ ਬੱਸ ਦੀ ਆਪਸ ਵਿਚ ਟੱਕਰ ਹੋ ਗਈ । ਟੱਕਰ ਤੋਂ ਬਾਅਦ ਸਕੂਲ ਵੈਨ ਪਲਟ ਗਈ ਤੇ ਵੈਨ ਵਿਚ ਬੈਠੇ ਬੱਚਿਆਂ ਦੇ ਕਾਫ਼ੀ ਸੱਟਾ ਵੀ ਲੱਗੀਆਂ ਹਨ। ਬੱਚਿਆਂ ਨੂੰ ਸਿਵਲ ਹਸਪਤਾਲ ਕੋਟਕਪੁਰਾ ਵਿਖੇ ਦਾਖਲ ਕਰਵਾਇਆ ਗਿਆ ਹੈ । ਪੁੱਛ-ਗਿੱਛ ਕਰਦੇ ਹੇਏ ਦੱਸਿਆ ਜਾ ਰਿਹਾ ਹੈ । ਕਿ ਸਕੂਲ ਵੈਨ ਜੋ ਕਿ ਸਵੇਰੇ ਬੱਚਿਆਂ ਨੂੰ ਵੱਖ-ਵੱਖ ਪਿੰਡਾ ਤੋਂ ਲੈ ਕੇ ਕੋਟਕਪੁਰਾ ਦੇ ਦਸ਼ਮੇਸ਼ ਸਕੂਲ ਵੱਲ ਨੂੰ ਆਉਂਦੀ ਸੀ। ਤਾਂ ਰਸਤੇ ਵਿਚ ਸਕੂਲ ਵੈਨ ਤੇ ਬੱਸ ਦੋਵਾਂ ਦੀ ਆਪਸ ਵਿਚ ਟੱਕਰ ਹੋ ਗਈ ਤੇ ਵੈਨ ਵਿਚ ਬੈਠੇ ਬੱਚੇ ਹੋਏ ਗੰਭੀਰ ਅਤੇ ਵੈਨ ਡਰਾਇਵਰ ਹੋਇਆ ਜ਼ਖ਼ਮੀ । ਮੌਕੇ ਤੇ ਪਹੁੰਚੇ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਹਾ ਗਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਜਿਸ ਨਾਲ ਸਕੂਲ ਵੈਨ ਨੂੰ ਜ਼ੋਰ ਕੇ ਟੱਕਰ ਵੱਜੀ ਤੇ ਵੈਨ ਮੌਕੇ ਤੇ ਹੀ ਪਲਟ ਗਈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਟ੍ਰਾਂਸਪੋਰਟ ਕੰਪਨੀ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਇਸ ਵਾਪਰੀ ਘਟਨਾ ਦੀ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ। ਅਤੇ ਪੁਲਿਸ ਦਾ ਕਹਿਣਾ ਹੈ ਕਿ ਬੱਚੇ ਸਾਰੇ ਠੀਕ ਹਨ। Also Read : Batala News : ਬੀਤੀ ਰਾਤ ਲੱਗੀ ਭਿਆਨਕ ਅੱਗ, ਹੋਇਆ 5 ਲੱਖ ਦਾ ਨੁਕਸਾਨ ...
Barnala News : ਵੱਧਦਾ ਜਾ ਰਿਹਾ ਨਸ਼ਾ, ਹਸਪਤਾਲ ਦੇ ਬਾਹਰ ਬਿੱਕ ਰਹੀਆਂ ਨੇ ਗੌਲੀਆਂ ਅੱਜ ਕੱਲ ਆਏ ਦਿਨ ਪੰਜਾਬ ਵਿਚ ਨਸ਼ਾ ਵੱਧਦਾ ਹੀ ਜਾ ਰਿਹਾ ਹੈ । ਅਜਿਹਾ ਹੀ ਮਾਮਲਾ ਬਰਨਾਲਾ ਦੇ ਸਰਕਾਰੀ ਹਸਪਤਾਲ ਵੱਲੋਂ ਸਾਹਮਣੇ ਆਇਆ ਹੈ ਜਿਸ ਵਿਚ ਨਸ਼ਾ ਮੁਕਤ ਗੌਲੀਆਂ ਹਸਪਤਾਲ ਦੇ ਬਾਹਰ ਤਾੜ-ਤਾੜ ਬਿੱਕ ਰਹੀਆਂ ਨੇ। ਹਸਪਤਾਲ ਦੇ ਨਸ਼ਾ ਮੁਕਤ ਕੇਂਦਰ ਵਿੱਚੋਂ ਮੁਫ਼ਤ ਦਵਾਈਆਂ ਲੈ ਕੇ ਲੋਕਾਂ ‘ਚ ਮਹਿੰਗੇ ਰੇਟਾਂ ਵਿਚ ਵੇਚਦੇ ਹਨ। ਹਸਪਤਾਲ ਦੇ ਬੰਦ ਐਮਰਜੈਂਸੀ ਗੇਟ ਤੋਂ ਬਾਹਰ ਲੋਕਾਂ ਨੂੰ ਨਸ਼ਾ ਮੁਕਤ ਗੌਲੀਆਂ ਵੇਚਣ ਨਾਲ ਪਰੇਸ਼ਾਨ ਆਮ-ਲੋਕ ਤੇ ਦੁਕਾਨਦਾਰ। ਦੁਕਾਨਦਾਰਾਂ ਦਾ ਕਹਿਣਾ ਹੈ, ਕਿ ਨਸ਼ਾ ਮੁਕਤ ਕੇਂਦਰ ਤੋਂ ਜੀਭ ਤੇ ਰੱਖਣ ਵਾਲੀ ਗੌਲੀ ਹਸਪਤਾਲ ਦੇ ਬਾਹਰ ਲੋਕਾਂ ਨੂੰ 50 ਤੋਂ 70 ਰੁਪਏ ਚ ਵੇਚੀ ਜਾ ਰਹੀ ਹੈ। ਪਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦੀ ਕੋਈ ਜਾਂਚ ਨਹੀਂ ਕੀਤੀ ਗਈ। ਇਸ ਮੌਕੇ ਤੇ ਦੁਕਾਨਦਾਰਾਂ ਤੇ ਪੀੜਤ ਲੋਕਾਂ ਨੇ ਕਿਹਾ ਹੈ, ਕਿ ਸਰਕਾਰੀ ਹਸਪਤਾਲ ਬਰਨਾਲਾ ਦੇ ਕੋਲ ਨਸ਼ਾ ਮੁਕਤ ਕੇਂਦਰ ਹੈ। ਜਿਥੇ ਰੋਜ਼ਾਨਾ ਨਸ਼ੇ ਤੋਂ ਪੀੜਤ ਲੋਕ ਨਸ਼ੇ ਦਾ ਇਲਾਜ ਕਰਵਾਉਣ ਆਉਂਦੇ ਹਨ । ਹਸਪਤਾਲ ਦਾ ਐਮਰਜੈਂਸੀ ਗੇਟ ਲੰਬੇ ਸਮੇਂ ਤੋਂ ਬੰਦ ਹੈ, ਪਰ ਇਹ ਲੋਕ ਨਸ਼ਾ ਛਡਾਉਣ ਵਾਲੀਆਂ ਗੌਲੀਆਂ ਮੁਫ਼ਤ ਲੈਂਦੇ ਹਨ, ਜੋ ਕਿ ਬਾਹਰ ਲੋਕਾਂ ਨੂੰ ਮਹਿੰਗੇ ਰੇਟਾਂ ਵਿਚ ਵੇਚਦੇ ਹਨ। ਦੁਕਾਨਦਾਰਾਂ ਨੇ ਕਿਹਾ ਹੈ, ਕਿ ਇਸ ਦੌਰਾਨ ਉਨ੍ਹਾਂ ਦਾ ਕੰਮ ਵੀ ਠੱਪ ਹੋ ਗਿਆ ਹੈ। ਇਸ ਸਬੰਧੀ ਸਿਹਤ ਅਤੇ ਪੁਲਿਸ ਪ੍ਰਸ਼ਾਸਨ ਨਾਲ ਵੀ ਗੱਲ ਕੀਤੀ ਗਈ ਹੈ, ਪਰ ਇਸ ਦੀ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਮੰਗ ਕੀਤੀ ਗਈ ਹੈ, ਕਿ ਜਲਦ ਤੋਂ ਜਲਦ ਐਮਰਜੈਂਸੀ ਗੇਟ ਖੁੱਲਵਾਇਆ ਜਾਵੇ। ਇਸ ਸਬੰਧੀ ਬਰਨਾਲਾ ਦੇ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਦਾ ਕਹਿਣਾ ਹੈ, ਕਿ ਇਹ ਗੌਲੀ ਬਿਨ੍ਹਾਂ ਕਿਸੇ ਡਾਕਟਰ ਦੀ ਸਲਾਹ ਬਗੈਰ ਨਹੀਂ ਦਿੱਤੀ ਜਾਂਦੀ ਤੇ ਜਿਹੜੇ ਲੋਕ ਬਾਹਰ ਜਾ ਕੇ ਦਵਾਈਆਂ ਵੇਚਦੇ ਨੇ ਉਨ੍ਹਾਂ ਤੇ ਹਸਪਤਾਲ ਦੇ ਐਸ ਐਮ ਔ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। Also Read : punjab news ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर