LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਵਾਦਾਂ 'ਚ ਪਟਿਆਲਾ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮਿਲੇ 19 ਮੋਬਾਈਲ

7 aug jail

ਪਟਿਆਲਾ- ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ ਹੋਏ, ਜੋ ਕਿ ਕੰਧ ਅਤੇ ਫ਼ਰਸ਼ ਪੁੱਟ ਕੇ ਲੁਕਾਏ ਗਏ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ।

 

ਦੱਸ ਦਈਏ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਇਲ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਸਖਤੀ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਤਾਜ਼ਾ ਬਰਾਮਦਗੀ ਵੱਡੇ ਸਵਾਲ ਖੜ੍ਹੇ ਕਰਦੀ ਹੈ।

ਜੇਲ੍ਹਾਂ ਵਿਚ ਮੁਬਾਇਲ ਤੇ ਨਸ਼ਾ ਪਹੁੰਚਣ ਵਿਚ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਦੇ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਅਜੇ ਬੀਤੇ ਦਿਨ ਹੀ ਫ਼ਰੀਦਕੋਟ ਪੁਲਿਸ ਨੇ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਨੂੰ 78 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਬੈਰਕਾਂ ਦੀ ਚੈਕਿੰਗ ਲਈ ਜਦੋਂ ਡਿਉਢੀ ਤੋਂ ਅੱਗੇ ਜਾਣ ਲੱਗਾ ਤਾਂ ਦਰਵਾਜ਼ੇ ’ਤੇ ਤਾਇਨਾਤ ਸੰਤਰੀ ਨੇ ਉਸ ਨੂੰ ਤਲਾਸ਼ੀ ਲਈ ਰੋਕ ਲਿਆ।

ਤਲਾਸ਼ੀ ਦੌਰਾਨ ਸਹਾਇਕ ਸੁਪਰਡੈਂਟ ਦੀ ਫਾਈਲ ਵਿੱਚੋਂ 78 ਗ੍ਰਾਮ ਹੈਰੋਇਨ ਬਰਾਮਦ ਹੋਈ। ਡਿਉਢੀ ’ਤੇ ਤਾਇਨਾਤ ਮੁਲਾਜ਼ਮਾਂ ਨੇ ਜੇਲ੍ਹ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਮਗਰੋਂ ਸਿਟੀ ਪੁਲਿਸ ਫ਼ਰੀਦਕੋਟ ਨੇ ਸਹਾਇਕ ਜੇਲ੍ਹ ਸੁਪਰਡੈਂਟ ਰਣਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਬਿੰਨੀ ਟਾਂਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

In The Market