LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

1988 ਰੋਡ ਰੇਜ ਮਾਮਲਾ : ਹੁਣ 25 ਫਰਵਰੀ ਨੂੰ ਸੁਪਰੀਮ ਕੋਰਟ ਮੋਹਰੇ ਪੇਸ਼ ਹੋਣਗੇ ਸਿੱਧੂ

3feb sidhu

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਖ਼ਿਲਾਫ਼ 1988 ਰੋਡ ਰੇਜ (Road rage) ਮਾਮਲੇ 'ਚ ਸੁਪਰੀਮ ਕੋਰਟ (Supreme Court) ਨੇ ਸੁਣਵਾਈ 25 ਫਰਵਰੀ (25 February) ਲਈ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ 'ਤੇ ਹੁਣ 25 ਫਰਵਰੀ (25 February) ਨੂੰ ਸੁਣਵਾਈ ਹੋਵੇਗੀ।
27 ਦਸੰਬਰ 1988 ਦਾ ਮਾਮਲਾ
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਵਿੱਚ ਸਿੱਧੂ ਨੇ ਗੁਰਨਾਮ ਸਿੰਘ ਨੂੰ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ।

Supreme Court refuses to entertain pleas seeking probe into Republic Day  violence in Delhi
ਸੈਸ਼ਨ ਕੋਰਟ ਨੇ ਬਰੀ ਕੀਤਾ, ਹਾਈਕੋਰਟ ਨੇ ਸਜ਼ਾ ਸੁਣਾਈ
ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਸੁਪਰੀਮ ਕੋਰਟ ਨੇ ਜੁਰਮਾਨਾ ਲਗਾ ਕੇ ਮੁਆਫ ਕਰ ਦਿੱਤਾ
ਹਾਈਕੋਰਟ ਵੱਲੋਂ ਸੁਣਾਈ ਗਈ ਸਜ਼ਾ ਖਿਲਾਫ ਨਵਜੋਤ ਸਿੰਘ ਸਿੱਧੂ ਸੁਪਰੀਮ ਕੋਰਟ ਪਹੁੰਚੇ। 16 ਮਈ, 2018 ਨੂੰ, ਸੁਪਰੀਮ ਕੋਰਟ ਨੇ ਸਿੱਧੂ ਨੂੰ ਧਾਰਾ 304 ਆਈਪੀਸੀ ਦੇ ਤਹਿਤ ਗੈਰ-ਇਰਾਦਾ ਕਤਲ ਦੇ ਦੋਸ਼ ਤੋਂ ਬਰੀ ਕਰ ਦਿੱਤਾ। ਹਾਲਾਂਕਿ ਧਾਰਾ 323 ਆਈਪੀਸੀ ਯਾਨੀ ਸੱਟ ਪਹੁੰਚਾਉਣ ਦੇ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਲਈ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਮਿਲੀ। ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨਾ ਲਾ ਕੇ ਰਿਹਾਅ ਕਰ ਦਿੱਤਾ ਗਿਆ।
ਪੀੜਤ ਪਰਿਵਾਰ ਦੀ ਮੰਗ
ਸੁਪਰੀਮ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਹੁਣ ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਹਾਈਕੋਰਟ ਵਾਂਗ ਸਿੱਧੂ ਨੂੰ 304 IPC ਤਹਿਤ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਜਸਟਿਸ ਐੱਸਕੇ ਕੌਲ ਦੀ ਬੈਂਚ ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਸੁਪਰੀਮ ਕੋਰਟ ਵਿੱਚ ਇਸ ਦੀ ਸੁਣਵਾਈ ਕਰੇਗੀ।

In The Market