LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਟਿਆਲਾ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ 2 ਈ.ਟੀ.ਟੀ. ਅਧਿਆਪਕਾਂ ਨਹਿਰ ਵਿਚ ਮਾਰੀ ਛਾਲ

patiala teachers

ਪਟਿਆਲਾ (ਜੋਸਨ) : 2364 ਈ. ਟੀ. ਟੀ. ਸਿਲੈਕਟਿਡ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੀਆਂ ਜਾਣ ਕਾਰਨ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਸੀ। ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ 'ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ। ਇਸੇ ਦੌਰਾਨ 2 ਈ.ਟੀ.ਟੀ. ਅਧਿਆਪਕਾਂ ਵਲੋਂ ਨਹਿਰ ਵਿਚ ਛਾਲ ਮਾਰ ਦਿੱਤੀ ਗਈ।

Punjab temporary teachers protest for regularisation of job, salary hike |  Deccan Herald

Read more- ਕਿਸਾਨਾਂ ਨੇ ਅਕਸ਼ੈ ਕੁਮਾਰ ਦੀ ਫਿਲਮ 'ਤੇ ਬੈਨ ਲਗਾਉਣ ਦੀ ਕੀਤੀ ਮੰਗ, ਕੀਤਾ ਪ੍ਰਦਰਸ਼ਨ 

ਦੱਸਣਯੋਗ ਹੈ ਕਿ ਇੱਥੇ ਵੀਰਵਾਰ ਦੁਪਹਿਰ 2 ਈ.ਟੀ.ਟੀ. ਅਧਿਆਪਕਾਂ ਵੱਲੋਂ ਨਹਿਰ 'ਚ ਛਾਲ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 2364 ਈ. ਟੀ. ਟੀ. ਸਿਲੈਕਟਿਡ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸੂਬਾ ਪੱਧਰੀ ਰੈਲੀ ਕੀਤੀ ਗਈ ਸੀ।

Punjab: Going to protest outside CM's house, teachers cane-charged | Cities  News,The Indian Express

Read more- ਸੁਪਰੀਮ ਕੋਰਟ ਵਿਚ 3 ਔਰਤਾਂ ਸਣੇ 9 ਜੱਜਾਂ ਦੀ ਨਿਯੁਕਤੀ ਨੂੰ ਹਰੀ ਝੰਡੀ

ਇਨ੍ਹਾਂ ਅਧਿਆਪਕਾਂ ਨੇ ਧਰਨੇ ਦੌਰਾਨ ਇਕੱਠ ਕਰਕੇ ਗੁਰਦੁਆਰਾ ਸ੍ਰੀ ਦੁੱਖਨਿਵਾਰਣ ਸਾਹਿਬ ਤੋਂ ਮੋਤੀ ਮਹਿਲ ਵੱਲ ਕੂਚ ਕੀਤਾ। ਇਨ੍ਹਾਂ 'ਚੋਂ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਗਈ। ਦੱਸਣਯੋਗ ਹੈ ਕਿ ਮੰਗਾਂ ਨਾ ਮੰਨੀਆਂ ਜਾਣ ਕਾਰਨ ਉਕਤ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਕ ਅਧਿਆਪਕ ਯੂਨੀਅਨ ਦੇ ਮੈਂਬਰ ਵਲੋਂ ਨਹਿਰ 'ਚ ਮਾਰੀ ਛਾਲ ਪੁਲੀਸ ਨੇ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ। ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਕਮੇਟੀ ਮੈਂਬਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਤੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਦੁੱਖਨਿਵਾਰਨ ਸਾਹਿਬ ਨਜ਼ਦੀਕ ਬੱਸ ਸਟੈਂਡ ਚੌਕ ਵਿਖੇ ਡੇਢ ਮਹੀਨੇ ਤੋਂ ਧਰਨਾ ਲਗਾਇਆ ਗਿਆ ਹੈ।

In The Market