ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉੱਨਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ, ਜਿਲਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ 'ਤੇ ਉਪਰੋਕਤ ਮੁਲਜ਼ਮ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਰਿਸ਼ਵਤ ਲੈ ਕੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕੀਤਾ ਸੀ। ਇਸ ਤੋਂ ਇਲਾਵਾ, ਕਈ ਵਿਦਿਆਰਥੀਆਂ ਨੇ ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮਾਂ ਵਿਚ ਲੋੜੀਂਦੀਆਂ 10+2 ਵਿਦਿੱਅਕ ਯੋਗਤਾਵਾਂ ਜ਼ਰੀਏ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਪ੍ਰਾਪਤ ਕੀਤਾ, ਜਦੋਂ ਕਿ ਇਹ ਵਿੱਦਿਅਕ ਯੋਗਤਾ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਦੇ ਕੇ ਹਾਸਲ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।...
ਲੁਧਿਆਣਾ : ਦੁਬਈ ਵਿਚ ਕਰਵਾਏ ਜਾ ਰਹੇ ਪੰਜਾਬ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਚ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਸਕੱਤਰ, ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਤੇ ਸਾਹਿਤਕ ਸੰਸਥਾ ਸਿਰਜਣਧਾਰਾ ਦੀ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਸੀਨੀਅਰ ਉਪ ਪ੍ਰਧਾਨ ਪ੍ਰਸਿੱਧ ਸ਼ਾਇਰਾ ਡਾ. ਗੁਰਚਰਨ ਕੌਰ ਕੋਚਰ ਨੂੰ ਉਨ੍ਹਾਂ ਵੱਲੋਂ ਲਿਖੇ ਗਏ ਗੀਤ ਚਾਨਣ ਭਰ ਦਿਆਂਗੇ ਸਦਕਾ ‘ਪਿਫ਼ ਸਟਾਰ ਐਵਾਰਡ -2023’ (ਅੰਤਰਰਾਸ਼ਟਰੀ ਅਚੀਵਰ) ਤਹਿਤ ‘ਬੈਸਟ ਪੋਇਟ ਐਂਡ ਰਾਈਟਰ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। 15 ਦਸੰਬਰ ਨੁੂੰ ਮਿਲੇਗਾ ਐਵਾਰਡ ਜ਼ਿਕਰਯੋਗ ਹੈ ਕਿ ਇਹ ਐਵਾਰਡ 15 ਦਸੰਬਰ ਨੂੰ ਮਿਲੇਗਾ। ਡਾ. ਗੁਰਚਰਨ ਕੌਰ ਕੋਚਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਐਵਾਰਡ ਸ਼ੁੱਧ ਮਹਾਂਦੇਵ ਫਿਲਮ ਪ੍ਰਾਈਵੇਟ ਲਿਮਟਿਡ, ਆਰ. ਰਾਜਾ ਤੇ ਵੀਟੂਵੀ ਸਿਨੇਮਾ ਲੁਧਿਆਣਾ ਵੱਲੋਂ ਦਿੱਤਾ ਜਾ ਰਿਹਾ ਹੈ। ਇਹ ਗੀਤ ਵਹਿਮ-ਭਰਮ ਛੱਡਦੇ ਹੋਏ ਅੰਗ ਦਾਨ ਕਰਨ ਅਤੇ ਖ਼ਾਸਕਰ ਅੱਖਾਂ ਦਾਨ ਕਰਨ ਲਈ ਸਮਾਜ ਨੂੰ ਸੁਨੇਹਾ ਦਿੰਦਾ ਹੈ। ਇਸ ਗੀਤ ਨੂੰ ਗਾਇਕ ਜੋੜੀ ਗੁਰਵਿੰਦਰ ਸਿੰਘ ਸ਼ੇਰਗਿੱਲ ਤੇ ਸਿਮਰਨ ਸਿੰਮੀ ਨੇ ਗਾਇਆ ਹੈ। ਅੱਖਾਂ ਦੇ ਮਾਹਿਰ ਸਟੇਟ ਐਵਾਰਡੀ ਡਾ. ਰਮੇਸ਼ ਦੇ ਨਿਰਦੇਸ਼ਨ ਹੇਠ ਇਹ ਗੀਤ ਬਾਖ਼ੂਬੀ ਫ਼ਿਲਮਾਇਆ ਗਿਆ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।
ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ ‘ਰੰਗਲਾ ਪੰਜਾਬ‘ ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ‘ਤੇ ਵੱਡਾ ਜੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸੇਖ ਫਰੀਦ ਜੀ ਦੀ ਪਵਿੱਤਰ ਧਰਤੀ ‘ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫਸਰਾਂ ਨੂੰ ਵਧਾਈ ਦਿੰਦਿਆਂ ਮਿਸਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਨਾ ਤਾਂ ਇਹ ਪਹਿਲੀ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ ਅਤੇ ਨਾ ਹੀ ਇਹ ਆਖਰੀ ਹੋਣੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਮਿਹਨਤੀ ਨੌਜਵਾਨਾਂ ਲਈ ਅਸੀਮ ਮੌਕੇ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ ‘ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸਵਾਸ ਅਤੇ ਸਕਾਰਾਤਮਕ ਸੋਚ ਹਰ ਵਿਅਕਤੀ ਦੀ ਸਖਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਨ ਲਈ ਇ...
Parkash Singh Badal birthday:ਅੱਜ 8 ਦਸੰਬਰ ਨੂੰ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰ ਪਹੁੰਚੇ ਹਨ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਿਆਸਤ ਵਿੱਚ ਹੀ ਨਹੀ ਪੂਰੇ ਭਾਰਤ ਵਿੱਚ ਮੰਨੇ ਪ੍ਰਮੰਨੇ ਸਿਆਸਤਦਾਨ ਸਨ। ਜ਼ਿਕਰਯੋਗ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਵਿੱਚ ਖੂਨ ਦਾਨ ਕੈਂਪ ਲਗਾਏ ਹਨ ਇਸ ਮੌਕੇ ਲੋਕਾਂ ਦੁਆਰਾ ਖੂਨ ਦਾਨ ਕੀਤਾ ਜਾ ਰਿਹਾ ਹੈ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਨੇੜੇ ਪਿੰਡ ਅਬੁਲ ਖੁਰਾਣਾ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। 1959 'ਚ ਉਨ੍ਹਾਂ ਨੇ ਸੁਰਿੰਦਰ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਬਾਦਲ ਜੋੜੇ ਦੇ ਦੋ ਬੱਚੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਨੀਤ ਕੌਰ ਸਨ। ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਦੀ ਲੰਬੀ ਬਿਮਾਰੀ ਕਾਰਨ 2011 'ਚ ਮੌਤ ਹੋ ਗਈ ਸੀ। ਪ੍ਰਕਾਸ਼ ਸਿੰਘ ਬਾਦਲ ਨੇ 1947 'ਚ ਸਰਪੰਚੀ ਦੀ ਚੋਣ ਜਿੱਤਣ ਤੋਂ ਬਾਅਦ ਸਿਆਸਤ ਵਿਚ ਪ੍ਰਵੇਸ਼ ਕੀਤਾ ਸੀ। ਇਕ ਵਾਰ ਜਦੋਂ ਉਨ੍ਹਾਂ ਨੇ ਇਸ ਖੇਤਰ 'ਚ ਕਦਮ ਰੱਖਿਆ ਤਾਂ ਪਿੱਛੇ ਮੁੜ ਕੇ ਨਹੀਂ ਦੇਖਿਆ। 1957 'ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਅਤੇ ਉਸ ਤੋਂ ਬਾਅਦ 1969 'ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫਿਰ ਵਿਧਾਨ ਸਭਾ ਲਈ ਚੁਣੇ ਗਏ। ਉਨ੍ਹਾਂ ਨੇ ਪੰਜਾਬ ਤੋਂ ਹੀ ਰਾਜਨੀਤੀ ਕੀਤੀ, ਪਰ ਸਾਲ 1977 'ਚ ਕੇਂਦਰ 'ਚ ਮੋਰਾਰਜੀ ਦੇਸਾਈ ਦੀ ਸਰਕਾਰ 'ਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੀ ਰਹੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 'ਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ 1977 'ਚ ਉਹ ਸੂਬੇ ਦੇ 19ਵੇਂ ਮੁੱਖ ਮੰਤਰੀ ਚੁਣੇ ਗਏ। 20 ਸਾਲਾਂ ਬਾਅਦ ਉਨ੍ਹਾਂ ਨੇ ਮੁੜ ਸੱਤਾ ਦੀ ਵਾਗਡੋਰ ਸੰਭਾਲੀ।...
Punjab News: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90561-99942 ’ਤੇ ਸੰਪਰਕ ਕਰੋ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90561- 99942’ਤੇ ਸੰਪਰਕ ਕਰੋ।...
ਬਠਿੰਡਾ : ਬਠਿੰਡਾ 'ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਤੇ ਦੋਸ਼ ਲੱਗਿਆ ਹੈ ਉਸ ਨੇ ਨੇ ਖੇਤ ਵਿੱਚ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਅਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ। ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ। ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਕਾਂਸਟੇਬਲ ਜਗਮੀਤ ਸਿੰਘ ਨੇ ਨਰਸ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ।
ਸੰਗਰੂਰ : ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਦੂਸ਼ਿਤ ਭੋਜਨ ਖਾਣ ਨਾਲ 40 ਦੇ ਕਰੀਬ ਬੱਚੇ ਗੰਭੀਰ ਰੂਪ 'ਚ ਬਿਮਾਰ ਹੋ ਗਏ। ਬਿਮਾਰ ਬੱਚਿਆਂ ਨੂੰ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਐਸਐਮਓ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਠੇਕੇਦਾਰ ਨੂੰ ਗ੍ਰਿਫ਼ਤਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖਾਣਾ ਮੁਹੱਈਆ ਕਰਵਾਉਣ ਵਾਲੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖਾਣੇ ਦੇ ਸੈਂਪਲ ਲਏ ਗਏ ਹਨ। ਮੈਡੀਕਲ ਟੀਮ ਨੂੰ ਸਕੂਲ 'ਚ ਹੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਸ਼ੁੱਕਰਵਾਰ ਦੇਰ ਰਾਤ 18 ਬੱਚਿਆਂ ਨੂੰ ਦੂਸ਼ਿਤ ਖਾਣਾ ਖਾਣ ਕਾਰਨ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ 'ਚੋਂ 14 ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ, ਜਦਕਿ 4 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਸਵੇਰੇ ਸਕੂਲ ਤੋਂ 20 ਬੱਚਿਆਂ ਨੂੰ ਦਾਖਲ ਕਰਵਾਇਆ ਗਿਆ। ਦਾਖਲ ਬੱਚਿਆਂ ਵਿੱਚ ਮੂੰਹ ਵਿੱਚ ਝੱਗ ਆਉਣ, ਪੇਟ 'ਚ ਦਰਦ ਅਤੇ ਉਲਟੀਆਂ ਆਉਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹਸਪਤਾਲ 'ਚ ਦਾਖ਼ਲ ਬੱਚਿਆਂ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਉਨ੍ਹਾਂ ਨੂੰ ਘਟੀਆ ਕੁਆਲਿਟੀ ਦਾ ਖਾਣਾ ਖੁਆਇਆ ਜਾ ਰਿਹਾ ਹੈ। ਦਾਖਲ ਬੱਚਿਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਦੇ ਖਾਣੇ 'ਚ ਕੀੜੇ-ਮਕੌੜੇ ਨਜ਼ਰ ਆ ਰਹੇ ਸਨ ਪਰ ਮੈੱਸ ਦੇ ਠੇਕੇਦਾਰ ਨੇ ਬੱਚਿਆਂ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੀੜੇ-ਮਕੌੜੇ ਵਾਲਾ ਭੋਜਨ ਪਰੋਸ ਦਿੱਤਾ। ਦਾਖਲ ਬੱਚਿਆਂ ਦੇ ਮਾਪਿਆਂ ਨੇ ਇਹ ਵੀ ਕਿਹਾ ਕਿ ਬੱਚਿਆਂ ਵੱਲੋਂ ਖਾਣੇ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪ੍ਰਬੰਧਕਾਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਅੱਜ ਉਨ੍ਹਾਂ ਦੇ ਬੱਚਿਆਂ ਦੀ ਹਾਲਤ ਇਹੋ ਜਿਹੀ ਹੋ ਗਈ ਹੈ।...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ferozepur News: ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਸੁਖਦੇਵ ਸਿੰਘ ਪਿੰਡ ਭੁਲੇਰੀਆਂ ਮਮਦੋਟ ਦੀ 70 ਲੱਖ 85 ਹਜ਼ਾਰ 300 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਹੈ ਜੋ ਉਸ ਨੇ ਨਸ਼ਾ ਤਸਕਰੀ ਕਰਕੇ ਬਣਾਏ ਗਏ ਪੈਸਿਆਂ ਨਾਲ ਖ਼ਰੀਦੀ ਸੀ। ਸੁਖਦੇਵ ਸਿੰਘ ਤੋਂ ਦੋ ਕਿਲੋ ਹੈਰੋਇਨ ਫੜੀ ਗਈ ਸੀ। 21 ਜਨਵਰੀ 2023 ਵਿੱਚ ਐਨਡੀਪੀਸੀ ਐਕਟ ਤਹਿਤ ਥਾਣਾ ਮਮਦੋਟ ਵਿੱਚ ਦਰਜ ਕੀਤਾ ਗਿਆ ਜੋ ਕਿ ਅਜੇ ਅਦਾਲਤ ਵਿੱਚ ਚੱਲ ਰਿਹਾ ਹੈ। ਸੁਖਦੇਵ ਸਿੰਘ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ। ਇਸ ਦਾ ਇੱਕ ਰਿਹਾਇਸ਼ੀ ਮਕਾਨ ਜਿਸ ਦੀ ਕੀਮਤ 38 ਲੱਖ 1450 ਰੁਪਏ ਹੈ। ਇਸ ਦੀ ਪਤਨੀ ਨਵਨੀਤ ਕੌਰ ਦੇ ਨਾਮ 7 ਕਨਾਲ 3 ਮਰਲੇ ਜ਼ਮੀਨ ਹੈ, ਜਿਸ ਕੀਮਤ 4 ਲੱਖ 91 ਹਜ਼ਾਰ 562 ਰੁਪਏ ਹੈ। ਨਵਨੀਤ ਕੌਰ ਦੇ ਨਾਮ 19 ਮਰਲੇ ਹੋਰ ਜ਼ਮੀਨ ਵੀ ਹੈ, ਜਿਸ ਦੀ ਕੀਮਤ 58437 ਰੁਪਏ ਹੈ। ਇਸ ਤੋਂ ਇਲਾਵਾ ਅਲੱਗ ਥਾਵਾਂ ਉਪਰ ਇਨ੍ਹਾਂ ਦੀ ਜ਼ਮੀਨ ਫਰੀਜ਼ ਕੀਤੀ ਗਈ ਹੈ। ਫਿਰੋਜ਼ਪੁਰ ਪੁਲਿਸ ਵੱਲੋਂ ਹੁਣ ਤੱਕ 30 ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ, ਜਿਨ੍ਹਾਂ ਦੀ ਕੀਮਤ ਲਗਭਗ 14 ਕਰੋੜ ਰੁਪਏ ਹੈ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਨੇ ਇਥੇ ਬੱਸ ਅੱਡੇ ਨੇੜੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਚੇਤਾਵਨੀ ਦਿਤੀ ਹੈ ਕਿ ਜੇ ਸੰਬੰਧਿਤ ਵਿਭਾਗ ਨੇ ਇਸ ਗੰਦ ਨੂੰ ਸ਼ਹਿਰ ਵਿਚੋਂ ਹਟਾਉਣ ਦਾ ਕੰਮ ਨਾ ਕੀਤਾ ਤਾਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ। ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਅਪਣੇ ਸੋਸ਼ਲ ਮੀਡੀਆ ਪਲੇਟ-ਫ਼ਾਰਮਾਂ ਉਤੇ ਗੰਦ ਦੇ ਵੱਡੇ-ਵੱਡੇ ਢੇਰਾਂ ਦੀਆਂ ਤਸਵੀਰਾਂ ਪੋਸਟ ਕਰਕੇ ਕਿਹਾ ਹੈ ਕਿ ਇਨ੍ਹਾਂ ਢੇਰਾਂ ਕਾਰਨ ਹੀ ਮਾਲੇਰਕੋਟਲਾ ਦੇ ਲੋਕ ਭਿਆਨਕ, ਜਾਨਲੇਵਾ ਅਤੇ ਲਾਇਲਾਜ ਬਿਮਾਰੀਆਂ ਦੇ ਪ੍ਰਕੋਪ ਵਿਚੋਂ ਬਾਹਰ ਨਹੀਂ ਨਿਕਲ ਰਹੇ। ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇਸ਼ ਦਾ ਪਹਿਲਾ ਅਜਿਹਾ ਸ਼ਹਿਰ ਹੈ ਜਿਸ ਨੇ ਗੰਦ ਦੇ ਢੇਰਾਂ ਨੂੰ ਸ਼ਹਿਰ ਦੇ ਬਿਲਕੁਲ ਵਿਚਾਲੇ ਅਪਣੀ ਹਿੱਕ ਉਤੇ ਸਜਾ ਕੇ ਰੱਖਿਆ ਹੋਇਆ ਹੈ। ਇਥੋਂ ਲੰਘਣ ਵਾਲਾ ਹਰ ਮਨੁੱਖ ਸਰਕਾਰ ਨੂੰ ਫਿਟੇ-ਮੂੰਹ ਆਖ ਕੇ ਲੰਘਦਾ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਇਥੋਂ ਗੰਦ ਨਾ ਹਟ ਸਕਿਆ। ਹੁਣ ਝਾੜੂ ਦੀ ਸਰਕਾਰ ਹੈ ਤੇ ਝਾੜੂ ਵੀ ਇਸ ਗੰਦ ਨੂੰ ਸਾਫ਼ ਨਹੀਂ ਕਰ ਸਕੀ। ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਇਹ ਗੰਦ ਨਜ਼ਰ ਕਿਉਂ ਨਹੀਂ ਆਉਂਦਾ? ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਸਿਹਤ ਵਿਭਾਗ ਵੀ ਅੱਖਾਂ ਬੰਦ ਕਰੀ ਬੈਠਾ ਹੈ। ਇਹ ਢੇਰ ਨਾ ਸਰਕਾਰ ਨੂੰ ਵਿਖਾਈ ਦਿੰਦੇ ਹਨ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਕਾਰਨ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ਨਗਰ ਕੌਂਸਲ ਕੋਲ ਇਸ ਗੰਦ ਨੂੰ ਹਟਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਨੇ ਫ਼ੈਸਲਾ ਕੀਤਾ ਹੈ ਕਿ ਇਸ ਗੰਦ ਨੂੰ ਇਥੋਂ ਹਟਵਾਉਣ ਲਈ ਸੰਘਰਸ਼ ਕੀਤਾ ਜਾਵੇਗਾ। ਲਿਹਾਜ਼ਾ, ਅਕਾਲੀ ਦਲ ਪ੍ਰਸ਼ਾਸਨ, ਸੱਤਾਧਾਰੀ ਪਾਰਟੀ ਅਤੇ ਹੋਰ ਜ਼ਿੰਮੇਦਾਰ ਵਿਭਾਗਾਂ ਨੂੰ ਗੰਦ ਦੇ ਢੇਰ ਇਥੋਂ ਹਟਾਉਣ ਦੀ ਅਪੀਲ ਕਰਦਾ ਹੋਇਆ ਚੇਤਵਾਨੀ ਦਿੰਦਾ ਹੈ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਸੰਘਰਸ਼ ਆਰੰਭ ਕਰੇਗਾ।
ਫਰੀਦਕੋਟ: ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ 'ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਅਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ। ਜਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੰਡੀਆਂਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਤਿੰਨ ਭਰਾ ਸਥਾਨਕ ਡੀ.ਪੀ.ਐਸ ਸਕੂਲ ਦੀ ਨਹਿਰ ਨੇੜਿਓਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਏ ਸਨ।ਉਨ੍ਹਾਂ ਦਾ ਨੁਕਸਾਨਿਆ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਹੋਇਆ ਸੀ।ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰ ਰਹੀ ਹੈ। ਇਸ ਸਬੰਧੀ ਇਹ ਵੀ ਚਰਚਾ ਹੈ ਕਿ ਇਹ ਹਾਦਸਾ ਹੈ ਜਾਂ ਕਿਸੇ ਦੀ ਸਾਜ਼ਿਸ਼। ਫਿਲਹਾਲ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦਫ਼ਤਰ ਪਹੁੰਚੇ।ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ 20 ਨਵੰਬਰ ਨੂੰ ਮਨਪ੍ਰੀਤ ਸਿੰਘ ਬਾਦਲ ਅਤੇ 22 ਨਵੰਬਰ ਨੂੰ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਕੇਸ ਦੀ ਸੁਣਵਾਈ ਅਤੇ ਜਾਂਚ ਲਈ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਵਰਣਨਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਹੋਟਲ ਮਾਲਕ ਰਾਜੀਵ ਕੁਮਾਰ, ਬੀ.ਡੀ.ਏ ਦੇ ਸੁਪਰਡੈਂਟ ਪੰਕਜ ਕਾਲੀਆ, ਵਪਾਰੀ ਵਿਕਾਸ ਅਰੋੜਾ ਅਤੇ ਡੀ. .ਕਰਮਚਾਰੀ ਅਮਨਦੀਪ ਸਿੰਘ ਖਿਲਾਫ ਪਰਚਾ ਦਰਜ ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਤੋਂ ਜ਼ਮਾਨਤ ਮਿਲੀ, ਬਾਕੀਆਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਦੇ ਸੰਜੀਵ ਕੁਮਾਰ ਵੱਲੋਂ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੀਆਂ ਹਦਾਇਤਾਂ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ।ਇਸ ਤੋਂ ਇਲਾਵਾ ਇਸ ਵਿੱਚ ਸੀਏ ਸੰਜੀਵ ਕੁਮਾਰ ਦੀ ਸ਼ਮੂਲੀਅਤ ਦਾ ਵੀ ਦਾਅਵਾ ਕੀਤਾ ਗਿਆ ਹੈ। ਕੇਸ. ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਸੁਣਵਾਈ ਅਤੇ ਜਾਂਚ ਲਈ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ.. ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।
Farmers Protest: ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀਸੀ ਦਫਤਰਾਂ ਅਤੇ 12 ਐੱਸਡੀਐੱਮ ਦਫਤਰਾਂ ਉਤੇ ਰੋਸ ਮੁਜ਼ਾਹਰਾ ਕੀਤਾ। ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਵੱਲੋਂ ਮੋਗਾ ਉਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਟਰਾਲੀਆਂ ਵਿੱਚ ਪਰਾਲੀ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਯੂਨੀਅਨ ਦੀ ਮੰਗ ਹੈ ਕੇ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਸਾੜੀ ਗਈ ਹੈ, ਉਨ੍ਹਾਂ ਉਪਰ ਦਰਜ ਕੀਤੇ ਗਏ ਮਾਮਲੇ ਜਲਦ ਤੋਂ ਜਲਦ ਵਾਪਸ ਲਏ ਜਾਣ। ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਡੀਸੀ ਦਫਤਰ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿੱਚ ਜ਼ਬਰਦਸਤ ਬਹਿਸ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਖੁਦ ਹੀ ਪਾਸੇ ਹਟਾਲ ਦਿੱਤੀ ਅਤੇ ਇੱਕ ਕਿਸਾਨ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ। ਇਸ ਦੌਰਾਨ ਉਥੇ ਮਾਹੌਲ ਤਣਾਅਪੂਰਨ ਹੋ ਗਿਆ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ।
ਮਾਲੇਰਕੋਟਲਾ : ਗ਼ਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ ਦੀ ਹਰਕਤ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਆਮ ਲੋਕਾਂ ਵਿਚ ਨੀਲੇ ਕਾਰਡ ਕੱਟਣ ਤੋਂ ਬਾਅਦ ਹਾਹਾਕਾਰ ਮੱਚੀ ਹੋਈ ਹੈ ਅਤੇ ਉਹ ਸਰਕਾਰ ਵਿਰੁਧ ਲਾਮਬੰਦ ਹੁੰਦੇ ਜਾ ਰਹੇ ਹਨ। ਇਥੇ ਅਜ਼ੀਮਪੁਰਾ ਵਿਖੇ ਬੀਬੀ ਸੀਮਾ ਦੀ ਅਗਵਾਈ ਹੇਠ ਸੈਂਕੜੇ ਔਰਤਾਂ ਇਕੱਠੀਆਂ ਹੋਈਆਂ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਸਰਕਾਰ ਦੀਆਂ ਜ਼ਿਆਦਤੀਆਂ ਦੀ ਵਿੱਥਿਆ ਸੁਣਾਉਂਦਿਆਂ ਆਖਿਆ ਕਿ 2022 ਵਿਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਉਨ੍ਹਾਂ ਕੋਲੋਂ ਵੱਡੀ ਗ਼ਲਤੀ ਹੋਈ ਹੈ। ਔਰਤਾਂ ਨੇ ਐਲਾਨ ਕੀਤਾ ਕਿ ਉਹ ਅਗਲੀਆਂ ਸਾਰੀਆਂ ਚੋਣਾਂ ਵਿਚ ਝਾੜੂ ਪਾਰਟੀ ਨੂੰ ਵੋਟ ਨਹੀਂ ਪਾਉਣਗੀਆਂ। ਅਜ਼ੀਮਪੁਰਾ ਦੀਆਂ ਬੀਬੀਆਂ ਨੇ ਵਿਸ਼ੇਸ਼ ਤੌਰ ਤੇ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਬੁਲਾਇਆ ਸੀ ਤਾਂ ਕਿ ਲੋਕਾਂ ਦੇ ਮਸਲਿਆਂ ਨੂੰ ਉਠਾਇਆ ਜਾ ਸਕੇ। ਬੀਬੀਆਂ ਨੇ ਕਿਹਾ ਕਿ ਲੋਕਾਂ ਅੰਦਰ ਝਾੜੂ ਦੀ ਸਰਕਾਰ ਵਿਰੁਧ ਰੋਸ ਵਧਦਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦਾ ਗ੍ਰਾਫ਼ ਦਿਨ-ਪ੍ਰਤੀ-ਦਿਨ ਡਿਗਦਾ ਜਾ ਰਿਹਾ ਹੈ। ਬੀਬਾ ਜ਼ਾਹਿਦਾ ਸੁਲੇਮਾਨ ਮਾਲੇਰਕੋਟਲਾ ਦੇ ਲੋਕਾਂ ਲਈ ਇਕ ਉਮੀਦ ਵਜੋਂ ਉਭਰ ਕੇ ਸਾਹਮਣੇ ਆ ਰਹੇ ਹਨ ਕਿਉਂਕਿ ਉਹ ਲੋਕਾਂ ਦੇ ਆਮ ਮਸਲਿਆਂ ਨੂੰ ਪ੍ਰਸ਼ਾਸਨ ਤਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਇਕੱਠੀਆਂ ਹੋਈਆਂ ਬੀਬੀਆਂ ਨੇ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਅਪੀਲ ਕੀਤੀ ਕਿ ਉਹ ਨੀਲੇ ਕਾਰਡ ਕੱਟਣ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਉਣ ਤਾਕਿ ਸਰਕਾਰ ਨੀਂਦ ਤੋਂ ਜਾਗ ਪਵੇ ਅਤੇ ਗ਼ਰੀਬਾਂ ਦਾ ਭਲਾ ਹੋ ਸਕੇ। ਔਰਤਾਂ ਦਾ ਕਹਿਣਾ ਸੀ ਕਿ ਜਿਹੜੇ ਪਰਵਾਰਾਂ ਦੇ ਕਾਰਡ ਬਣਨੇ ਚਾਹੀਦੇ ਹਨ ਅਤੇ ਮੁਫ਼ਤ ਰਾਸ਼ਨ ਮਿਲਣਾ ਚਾਹੀਦਾ ਹੈ, ਉਨ੍ਹਾਂ ਦੇ ਕਾਰਡ ਇਕ ਸਾਜ਼ਿਸ਼ ਤਹਿਤ ਕੱਟ ਦਿਤੇ ਗਏ ਹਨ। ਜਿਹੜੀਆਂ ਬਜ਼ੁਰਗ ਔਰਤਾਂ ਦੇ ਘਰ ਕੋਈ ਕਮਾਉਣ ਵਾਲਾ ਨਹੀਂ, ਉਨ੍ਹਾਂ ਨੂੰ ਜ਼ਿੰਦਗੀ ਗੁਜ਼ਾਰਨਾਂ ਬਹੁਤ ਮੁਸ਼ਕਿਲ ਹੋ ਰਹੀ ਹੈ। ਨਾ ਸ਼ਹਿਰ ਵਿਚ ਕੋਈ ਅਜਿਹੀਆਂ ਫ਼ੈਕਟਰੀਆਂ ਜਾਂ ਅਦਾਰੇ ਹਨ ਜਿਥੇ ਮਿਹਨਤ ਮਜ਼ਦੂਰੀ ਕਰਕੇ ਰੋਜ਼ੀ-ਰੋਟੀ ਚਲਾਈ ਜਾ ਸਕੇ। ਬੀਬੀਆਂ ਨੇ ਕਿਹਾ ਕਿ ਪੰਜਾਬ ਵਕਫ਼ ਬੋਰਡ ਵਲੋਂ ਦਿਤੀਆਂ ਜਾਂਦੀਆਂ ਪੈਨਸ਼ਨਾਂ ਸਮੇਂ ਸਿਰ ਨਹੀਂ ਮਿਲ ਰਹੀਆਂ ਅਤੇ ਨਾ ਹੀ ਹੱਕਦਾਰ ਔਰਤਾਂ ਦੀਆਂ ਪੈਨਸ਼ਨਾਂ ਲਗਾਈਆਂ ਜਾ ਰਹੀਆਂ ਹਨ। ਆਧਾਰ ਕਾਰਡਾਂ ਉਤੇ ਜ਼ਿਆਦਾਤਰ ਲੋਕਾਂ ਦੇ ਨਾਮ ਬਿਲਕੁਲ ਗ਼ਲਤ ਦਰਜ ਕੀਤੇ ਹੋਏ ਜਿਨ੍ਹਾਂ ਨੂੰ ਠੀਕ ਕਰਾਉਣ ਦਾ ਪ੍ਰਸ਼ਾਸਨਿਕ ਪੱਧਰ ਉਤੇ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ। ਔਰਤਾਂ ਅਪਣੇ ਪਰਵਾਰਕ ਮੈਂਬਰਾਂ ਦੇ ਨਾਮ ਠੀਕ ਕਰਾਉਣ ਲਈ ਇਕ ਦਫ਼ਤਰ ਤੋਂ ਦੂਜੇ ਦਫ਼ਤਰ ਵਿਚ ਖੱਜਲ-ਖੁਆਰ ਹੋ ਰਹੀਆਂ ਹਨ। ਔਰਤਾਂ ਨੇ ਇਹ ਵੀ ਸ਼ਿਕਵਾ ਕੀਤਾ ਕਿ ਸਰਕਾਰੀ ਹਸਪਤਾਲ ਵਿਚ ਡਾਕਟਰ ਨਾ ਹੋਣ ਕਾਰਨ ਉਨ੍ਹਾਂ ਨੂੰ ਮਹਿੰਗਾ ਇਲਾਜ ਕਰਾਉਣਾ ਪੈਂਦਾ ਹੈ। ਹਸਪਤਾਲ ਵਿਚ ਦਵਾਈਆਂ ਆਦਿ ਦਾ ਕੋਈ ਪ੍ਰਬੰਧ ਨਹੀਂ ਹੈ। ਬਜ਼ੁਰਗ ਔਰਤਾਂ ਨੇ ਆਖਿਆ ਕਿ ਉਹ ਪੈਨਸ਼ਨ ਦੀਆਂ ਹੱਕਦਾਰ ਹਨ ਪਰ ਉਨ੍ਹਾਂ ਦੇ ਫ਼ਾਰਮ ਭਰਨ ਵਾਲਾ ਕੋਈ ਨਹੀਂ। ਮਿਊਂਸਪਲ ਕੌਂਸਲਰ ਵੀ ਪੈਨਸ਼ਨਾਂ ਦੇ ਫ਼ਾਰਮ ਨਹੀਂ ਭਰਦੇ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ, ਇਸ ਲਈ ਇਕ-ਇਕ ਕਰਕੇ ਸਾਰੀਆਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਝਾੜੂ ਦੀ ਸਰਕਾਰ ਫ਼ੇਲ੍ਹ ਹੋ ਚੁੱਕੀ ਹੈ। ਲੋਕ ਇਸ ਸਰਕਾਰ ਨੂੰ ਬਿਲਕੁਲ ਨਾਕਾਰ ਚੁੱਕੇ ਹਨ। ਇਹ ਸਰਕਾਰ, ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਸਰਕਾਰਾਂ ਵਲੋਂ ਦਿਤੀਆਂ ਸਾਰੀਆਂ ਸਹੂਲਤਾਂ ਨੂੰ ਇਕ-ਇਕ ਕਰੇ ਬੰਦ ਕਰ ਰਹੀ ਹੈ। ਜੇ ਇਹੀ ਹਾਲ ਰਿਹਾ ਅਤੇ ਲੋਕਾਂ ਅੰਦਰ ਇਸੇ ਤਰ੍ਹਾਂ ਰੋਸ ਵਧਦਾ ਰਿਹਾ ਤਾਂ ਇਹ ਸਰਕਾਰ ਸਮੇਂ ਤੋਂ ਪਹਿਲਾਂ ਹੀ ਟੁੱਟ ਜਾਵੇਗੀ ਅਤੇ ਵਿਧਾਇਕਾਂ ਦਾ ਘਰੋਂ ਨਿਕਲਣਾ ਔਖਾ ਹੋ ਜਾਵੇਗਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 2024 ਵਿਚ ਲੋਕ ਸਭਾ ਅਤੇ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕੀਤਾ ਜਾਵੇਗਾ ਤਾਕਿ ਬੰਦ ਕੀਤੀਆਂ ਯੋਜਨਾਵਾਂ ਮੁੜ ਚਾਲੂ ਕੀਤੀਆਂ ਜਾ ਸਕਣ। ਬੀਬਾ ਜ਼ਾਹਿਦਾ ਸੁਲੇਮਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਸਾਰੇ ਯੋਗ ਪਰਵਾਰਾਂ ਦੇ ਨੀਲੇ ਕਾਰਡ ਬਣਾਏ ਜਾਣਗੇ ਅਤੇ ਯੋਗ ਲੋਕਾਂ ਨੂੰ ਪੈਨਸ਼ਨਾਂ ਦਿਤੀਆਂ ਜਾਣਗੀਆਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਕਿ ਉਹ ਯੋਗ ਪਰਵਾਰਾਂ ਦੇ ਨੀਲੇ ਕਾਰਡ ਤੁਰੰਤ ਬਣਾਵੇ, ਵਰਨਾ ਸ਼੍ਰੋਮਣੀ ਅਕਾਲੀ ਦਲ ਹਲਕੇ ਦੀਆਂ ਔਰਤਾਂ ਨੂੰ ਨਾਲ ਲੈ ਕੇ ਰੋਸ ਮੁਜ਼ਾਹਰੇ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਚੌਧਰੀ ਮੁਹੰਮਦ ਸ਼ਮਸ਼ਾਦ, ਸਾਬਕਾ ਮਿਊਂਸਪਲ ਕੌਂਸਲਰ ਮੁਹੰਮਦ ਰਫ਼ੀਕ ਫੋਗਾ, ਮੁਹੰਮਦ ਮਹਿਮੂਦ ਗੋਲਡਨ, ਬੀਬੀ ਨਾਹਿਦਾ ਬੇਗਮ ਅਤੇ ਹੋਰ ਨੇਤਾ ਵੀ ਹਾਜ਼ਰ ਸਨ।
ਵੈਨਕੂਵਰ: ਮੁਹਾਲੀ ਵਾਸੀ ਲੇਖਿਕਾ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਿਆ ਹੈ। ਇਹ ਇਨਾਮ ਜਿੱਤਣ ਵਾਲੀ ਉਹ ਪਹਿਲੀ ਔਰਤ ਲੇਖਕ ਹੈ। ਉਸ ਦੇ ਨਾਲ ਜਮੀਲ ਅਹਿਮਦ ਪਾਲ ਅਤੇ ਬਲੀਜੀਤ ਨੂੰ ਦੋ ਫਾਈਨਲਿਸਟਾਂ ਵਜੋਂ 10 - 10 ਹਜ਼ਾਰ ਡਾਲਰ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਢਾਹਾਂ ਇਨਾਮ ਪੰਜਾਬੀ ਜ਼ੁਬਾਨ ਵਿੱਚ ਗਲਪ ਕਿਤਾਬਾਂ ਲਈ ਸਭ ਤੋਂ ਵੱਡਾ ਗਲੋਬਲ ਸਾਹਿਤਕ ਪੁਰਸਕਾਰ ਹੈ। ਅੱਜ ਤੱਕ, ਇਸ ਕਿਸਮ ਦਾ ਕੋਈ ਹੋਰ ਇਨਾਮ ਕਿਸੇ ਔਰਤ ਲੇਖਕ ਨੂੰ ਇਸ ਦੀ ਜੇਤੂ ਵਜੋਂ ਨਹੀਂ ਦੇਖਿਆ ਗਿਆ ਹੈ। 10ਵਾਂ ਸਾਲਾਨਾ ਢਾਹਾਂ ਪ੍ਰਾਈਜ਼ ਪੰਜਾਬੀ ਸਾਹਿਤ ਸਮਾਰੋਹ ਸਰੀ ਦੇ ਨੌਰਥਵਿਊ ਗੌਲਫ਼ ਐਂਡ ਕੰਟਰੀ ਕਲੱਬ ਵਿਖੇ 16 ਨਵੰਬਰ, 2023 ਨੂੰ ਕੀਤਾ ਗਿਆ। ਇਸ ਸਮਾਗਮ ਦੌਰਾਨ, ਅਵਾਰਡੀਆਂ ਨੂੰ, ਉਨ੍ਹਾਂ ਦੇ ਪੁਰਸਕਾਰਾਂ ਅਤੇ ਕਲਾਕਾਰ ਦੇ ਹੱਥੀਂ ਤਿਆਰ ਕੀਤੀਆਂ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ।ਸਿੱਖਿਆ ਅਤੇ ਬਾਲ ਸੰਭਾਲ ਮੰਤਰੀ ਰਚਨਾ ਸਿੰਘ ਅਤੇ ਸਰੀ ਸ਼ਹਿਰ ਦੀ ਮੇਅਰ ਬਰੈਂਡਾ ਲੌਕ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ “ਪੰਜਾਬੀ ਸਾਹਿਤ ਹਫ਼ਤਾ” ਦੇ ਐਲਾਨਾਂ ਦੀ ਪੇਸ਼ਕਾਰੀ ਵੀ ਇਸ ਸਮਾਗਮ ਦਾ ਹਿੱਸਾ ਬਣੀ।ਬਬੂਟਾ (ਮੁਹਾਲੀ, ਪੰਜਾਬ, ਭਾਰਤ) ਨੂੰ ਉਸ ਦੇ ਕਹਾਣੀ ਸੰਗ੍ਰਹਿ, ‘ਭੁੱਖ ਇਉਂ ਸਾਹ ਲੈਂਦੀ ਹੈ’ ਲਈ ਜੇਤੂ ਇਨਾਮ ਮਿਲਿਆ।“ਪੰਜਾਬੀ ਕਲਾ ਅਤੇ ਸਾਹਿਤਕ ਖੇਤਰਾਂ ਵਿੱਚ ਔਰਤਾਂ ਨੂੰ ਅਕਸਰ ਘੱਟ ਨੁਮਾਇੰਦਗੀ ਦਿੱਤੀ ਜਾਂਦੀ ਹੈ”, ਢਾਹਾਂ ਪ੍ਰਾਈਜ਼ ਦੇ ਸੰਸਥਾਪਕ ਬਾਰਜ ਢਾਹਾਂ ਦਾ ਕਹਿਣਾ ਹੈ। “ਅਸੀਂ ਇਸ ਦੀ ਸ਼ੁਰੂਆਤ ਇੱਕ ਖੁੱਲ੍ਹੀ ਪ੍ਰਣਾਲੀ ਨਾਲ ਕੀਤੀ ਹੈ ਤਾਂ ਜੋ ਪੰਜਾਬੀ ਬੋਲੀ ਵਿੱਚ ਕਿਸੇ ਵੀ ਪਿਛੋਕੜ ਵਾਲੇ ਲੇਖਕ ਵੱਲੋਂ ਗਲਪ ਦੀਆਂ ਨਵੀਆਂ ਰਚਨਾਵਾਂ ਨੂੰ ਵਿਚਾਰਿਆ ਜਾ ਸਕੇ। ਸਾਨੂੰ ਇਹ ਕਹਿੰਦੇ ਮਾਣ ਮਹਿਸੂਸ ਹੋ ਰਿਹਾ ਹੈ ਕਿ 10 ਸਾਲਾਂ ਬਾਅਦ, ਅਸੀਂ ਆਪਣੀ ਪਹਿਲੀ ਔਰਤ ਜੇਤੂ ਦਾ ਐਲਾਨ ਕਰ ਰਹੇ ਹਾਂ, ਜੋ ਕਿ ਸਿਰਫ ਰਚੇ ਹੋਏ ਸਾਹਿਤ ਦੀ ਗੁਣਵੱਤਾ ਦੇ ਆਧਾਰ ’ਤੇ ਹੈ।...
ਅਬੋਹਰ : ਅਬੋਹਰ ਦੇ ਪਿੰਡ ਤੇਲੂਪੁਰਾ ਦੀਆਂ ਝਾੜੀਆਂ ’ਚ ਸ਼ੱਕੀ ਹਾਲਾਤ ’ਚ ਮਿਲੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ’ਤੇ ਇਕ ਵੱਡਾ ਖ਼ੁਲਾਸਾ ਹੋਇਆ ਹੈ। ਪਿਤਾ ਮੁਤਾਬਕ ਦੋਵਾਂ ਭਰਾਵਾਂ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਰਿਹਾ ਹੈ। ਥਾਣਾ ਖੂਈਆਂ ਸਰਵਰ ਦੀ ਪੁਲਿਸ ਵੱਲੋਂ ਮਿ੍ਰਤਕਾਂ ਦੀਆਂ ਲਾਸ਼ਾ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਉਂਦੇ ਹੋਏ ਪਿਤਾ ਦੇ ਬਿਆਨਾਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵੀਰਵਾਰ ਸਵੇਰੇ ਸੇਮ ਨਾਲੇ ਕੋਲ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਹੋਈਆਂ ਦੇਖੀਆਂ ਗਈਆਂ। ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਪੁਲਿਸ ਦੇ ਇੰਚਾਰਜ ਪਰਮਜੀਤ ਸਿੰਘ ਮੌਕੇ ’ਤੇ ਪੁੱਜੇ ਤੇ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਰਾਹੀਂ ਦੋਵਾਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਦੋਵਾਂ ਦੀ ਪਛਾਣ ਪਿੰਡ ਤੇਲੂਪੁਰਾ ਨਿਵਾਸੀ ਓਮ ਪ੍ਰਕਾਸ਼ ਦੇ ਪੁੱਤਰਾਂ 29 ਸਾਲਾ ਰਾਹੁਲ ਤੇ 27 ਸਾਲਾ ਸੁਸ਼ੀਲ ਕੁਮਾਰ ਵਜੋਂ ਹੋਈ ਹੈ। ਥਾਣਾ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਦੋਵਾਂ ਦੀ ਮੌਤ ਦਾ ਕਾਰਨ ਸਾਹਮਣੇ ਆਏਗਾ। ਉਥੇ ਪਰਿਵਾਰ ਵਾਲਿਆਂ ਦੇ ਬਿਆਨ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਮਿ੍ਰਤਕ ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਸਰਕਾਰੀ ਹਸਪਤਾਲ ਵਿਚ ਬਰੂਫਨ ਦੀ ਗੋਲ਼ੀ ਲੈਣ ਗਏ ਸਨ ਪਰ ਸ਼ਾਮ ਨੂੰ ਘਰ ਨਹੀਂ ਮੁੜੇ। ਉਨ੍ਹਾਂ ਨੂੰ ਗੁਆਂਢੀਆਂ ਨੇ ਦੱਸਿਆ ਕਿ ਦੋਵੇਂ ਸੇਮ ਨਾਲੇ ਦੇ ਨੇੜੇ ਪਏ ਹਨ। ਉਨ੍ਹਾਂ ਦੇ ਦੋਵੇਂ ਪੁੱਤਰ ਪਿਛਲੇ ਲਗਪਗ 10 ਸਾਲ ਤੋਂ ਨਸ਼ਾ ਕਰਨ ਦੇ ਆਦੀ ਸਨ। ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਚਿੱਟੇ ਦਾ ਟੀਕਾ ਲਾਇਆ ਹੈ ਜਾਂ ਕੋਈ ਹੋਰ ਨਸ਼ਾ ਕੀਤਾ ਹੈ। ਪਰ ਦੋਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮਰਨ ਵਾਲੇ ਉਨ੍ਹਾਂ ਦੇ ਪੁੱਤਰਾਂ ਵਿੱਚੋਂ ਇਕ ਦਿੱਲੀ ਵਿਚ ਟੈਕਨੀਕਲ ਇੰਜੀਨੀਅਰ ਸੀ ਤੇ ਦੂਜਾ ਕੰਪਿਊਟਰ ਦੀ ਦੁਕਾਨ ਚਲਾਉਂਦਾ ਸੀ।
ਬਠਿੰਡਾ: ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਡੇਰਾ ਰਾਮ ਨਾਥ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ ਡੇਰਾ ਸੰਚਾਲਕ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਡੇਰੇ ਵਿਚ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਜਿਸ ਟਰੰਕ ਵਿਚੋਂ ਬਰਾਮਦ ਹੋਏ, ਉਸ ਵਿਚ ਬੂਟ ਵੀ ਰੱਖੇ ਹੋਏ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉਪਰ ਚੰਦੋਆ ਸਾਹਿਬ ਵੀ ਨਹੀਂ ਲਗਾਇਆ ਸੀ ਤੇ ਉਥੇ ਹੀ ਬੂਟ ਤੇ ਜੋੜੇ ਵੀ ਉਥੇ ਹੀ ਉਤਾਰੇ ਨਹੀਂ ਗਏ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਟਰੰਕ ਵਿਚੋਂ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਤੇ ਸ਼ਰਾਬ ਪੀ ਕੇ ਗੁਰਬਾਣੀ ਵੀ ਪੜ੍ਹੀ ਗਈ। ਇਸ ਸਾਰੇ ਮਾਮਲੇ ਵਿਚ ਲੋਕਾਂ ਦਾ ਗੁੱਸਾ ਫੁੱਟ ਗਿਆ ਤੇ ਲੋਕਾਂ ਨੇ ਡੇਰਾ ਸੰਚਾਲਕਾਂ ਦੀ ਕੁੱਟਮਾਰ ਵੀ ਕੀਤੀ ਹੈ।
Ferozepur Accident News: ਪੰਜਾਬ ਵਿੱਚ ਧੁੰਦ ਕਾਰਨ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਫ਼ਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਕੁਲਦੀਪ ਸਿੰਘ, ਅਮਰ ਸਿੰਘ ਅਤੇ ਉਨ੍ਹਾਂ ਦੀ ਲੜਕੀ ਕਸਬਾ ਮੱਖੂ ਤੋਂ ਵਾਪਸ ਆਪਣੇ ਪਿੰਡ ਘੁੱਦੂ ਵਾਲਾ ਨੂੰ ਆ ਰਹੇ ਸਨ, ਜਦੋਂ ਉਹ ਬਿਜਲੀ ਘਰ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਤਿੰਨਾਂ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਕਾਰ ਚਾਲਕ ਨਸ਼ਾ ਤਸਕਰ ਸਨ, ਜੋ ਆਪਣੀ ਕਾਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ ਅਤੇ ਸੀ.ਆਈ.ਏ ਸਟਾਫ਼ ਪੁਲਿਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਜਿਸ ਕਾਰਨ ਉਹ ਭੱਜਣ ਲਈ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ ਅਤੇ ਇਸ ਦੌਰਾਨ ਇਹ ਘਟਨਾ ਵਾਪਰੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਡਰਾਈਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल