LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਚ 3 ਕਾਨੂੰਨਾਂ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ, ਸਾੜੀਆਂ ਗਈਆਂ ਕਾਪੀਆਂ

canun

ਐੱਸ. ਏ. ਐੱਸ. ਨਗਰ (ਬਿਊਰੋ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਸੈਕਟਰ 71 ਵਿਚਾਲੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਦਾ ਘਿਰਾਓ ਕੀਤਾ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ ਕੇਂਦਰੀ ਰਾਜ ਮੰਤਰੀ ਦੇ ਘਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਸ ਮੌਕੇ ਸਥਾਨਕ ਪ੍ਰਸ਼ਾਸਨ ਵਲੋਂ ਕੇਂਦਰੀ ਰਾਜ ਮੰਤਰੀ ਦੇ ਘਰ ਅੱਗੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸੇ ਤਰ੍ਹਾਂ ਕਿਸਾਨ ਆਗੂਆਂ ਵਲੋਂ ਸਿੰਘੂ ਬਾਰਡਰ 'ਤੇ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਹੈ।

The Farmers' Protests Are a Turning Point for India | Time

ਵਿਸ਼ਵ ਵਾਤਾਵਰਣ ਦਿਵਸ ਮੌਕੇ ਪੀ.ਐੱਮ. ਮੋਦੀ ਪ੍ਰੋਗਰਾਮ ਵਿਚ ਲੈਣਗੇ ਹਿੱਸਾ, ਕਿਸਾਨਾਂ ਨਾਲ ਕਰਨਗੇ ਗੱਲਬਾਤ

ਇਸੇ ਤਰ੍ਹਾਂ ਪਿੰਡ ਕਟੈੜਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰੀ ਗਿਣਤੀ ਵਿਚ ਕਿਸਾਨ ਸੁਰਜੀਤ ਕੁਮਾਰ ਜਿਆਣੀ ਦੇ ਘਰ ਦੇ ਬਾਹਰ ਇਕੱਠੇ ਹੋਏ ਹਨ ਅਤੇ ਉਹ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ ਇਸ ਦੇ ਏਵਜ਼ ਵਿਚ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕਿਸਾਨਾਂ ਵੱਲੋਂ ਕਾਲ ਦਿੱਤੀ ਗਈ ਸੀ ਕਿ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਜਾਣ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਬੀਜੇਪੀ ਦੇ ਘਰਾਂ ਦਾ ਅਤੇ ਦਫਤਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਪ੍ਰਦਰਸ਼ਨ ਇੰਝ ਹੀ ਚੱਲਦੇ ਰਹਿਣਗੇ। ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਅੱਜ 500 ਤੋਂ ਉੱਪਰ ਕਿਸਾਨ ਸਾਡੇ ਸ਼ਹੀਦ ਹੋ ਗਏ ਹਨ।

Farmers' Protest: The Right To Protest Vs Public Inconvenience

ਇਹ ਵੀ ਪੜ੍ਹੋ- ਬੀਤੇ 24 ਘੰਟਿਆਂ ਵਿਚ ਭਾਰਤ 'ਚ ਸਾਹਮਣੇ ਆਏ 1,20,529 ਨਵੇਂ ਕੋਰੋਨਾ ਮਾਮਲੇ, 3,380 ਲੋਕਾਂ ਦੀ ਗਈ ਜਾਨ 

ਤੁਹਾਨੂੰ ਦੱਸ ਦਈਏ ਕਿ ਬੀਤੇ 6 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਵਲੋਂ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦੀ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਵੀ ਹੋਈ ਪਰ ਨਤੀਜਾ ਕੁਝ ਵੀ ਨਹੀਂ ਨਿਕਲਿਆ। ਕਿਸਾਨ ਤਿੰਨੋ ਕਾਨੂੰਨ ਰੱਦ ਕਰਵਾਉਣ 'ਤੇ ਅੜੇ ਹੋਏ ਹਨ ਜਦੋਂ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਵਿਚ ਸੋਧ ਕਰਨ ਲਈ ਤਿਆਰ ਹੈ, ਜਦੋਂਕਿ ਕਿਸਾਨ ਸੋਧ ਕਰਨ ਲਈ ਤਿਆਰ ਨਹੀਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਰੱਦ ਕੀਤੇ ਜਾਣ।

In The Market