LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ, ਅੱਜ ਤੋਂ ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

1july bijli

ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ ਮੁਫ਼ਤ ਬਿਜਲੀ ਦੀ ਯੋਜਨਾ ਲਾਗੂ ਹੋ ਗਈ ਹੈ। ਇਸ ਸਕੀਮ ਦੇ ਤਹਿਤ ਇੱਕ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਬਜਟ ਸੈਸ਼ਨ 'ਚ ਸਰਕਾਰ ਨੇ ਐਲਾਨ ਕੀਤਾ ਸੀ। ਬਜਟ 'ਚ 300 ਯੂਨਿਟ ਮੁਫ਼ਤ ਬਿਜਲੀ ਲਈ ਵਿਵਸਥਾ ਕੀਤੀ ਗਈ ਹੈ। ਸਰਕਾਰ ਦਾ ਦਾਅਵਾ, 73 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਸ਼ਰਤਾਂ ਨਾਲ ਮੁਫ਼ਤ ਬਿਜਲੀ ਮਿਲੇਗੀ। 2 ਮਹੀਨੇ ਦੇ ਬਿੱਲ ਤੇ 600 ਯੂਨਿਟ ਫ੍ਰੀ ਮਿਲਣਗੇ। ਪਰ ਜੇ 600 ਤੋਂ ਇੱਕ ਵੀ ਯੂਨਿਟ ਵੱਧ ਹੁੰਦੀ ਹੈ ਤਾਂ ਪੂਰੇ ਦਾ ਪੂਰਾ ਬਿਜਲੀ ਬਿੱਲ ਭਰਨਾ ਪਵੇਗਾ।

Also Read: ਲੰਬੀ ਛੁੱਟੀ 'ਤੇ ਜਾਣਗੇ ਡੀਜੀਪੀ ਭਾਵਰਾ, ਡੈਪੂਟੇਸ਼ਨ ਨੂੰ ਲੈ ਕੇ ਕੇਂਦਰ ਨੂੰ ਲਿਖ ਚੁੱਕੇ ਹਨ ਪੱਤਰ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਧਾਨ ਸਭਾ 'ਚ 'ਆਪ' ਸਰਕਾਰ ਦਾ ਵਿੱਤੀ ਸਾਲ 2022-23 ਦਾ ਪਹਿਲਾ ਬਜਟ ਪੇਸ਼ ਕੀਤਾ। ਚੀਮਾ ਨੇ ਕਿਹਾ ਕਿ 'ਆਪ' ਸਰਕਾਰ 1 ਜੁਲਾਈ ਤੋਂ ਸਾਰੇ ਨਾਗਰਿਕਾਂ ਨੂੰ ਹਰ ਮਹੀਨੇ 300 ਯੂਨਿਟ ਘਰੇਲੂ ਬਿਜਲੀ ਸਪਲਾਈ ਮੁਫਤ ਪ੍ਰਦਾਨ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਆਪਣਾ ਪਹਿਲਾ ਗਾਰੰਟੀ (ਵਾਅਦਾ) ਪੂਰਾ ਕਰ ਰਹੀ ਹੈ।'

ਇਸ ਯੋਜਨਾ ਤਹਿਤ ਜਿਨ੍ਹਾਂ ਲੋਕਾਂ ਕੋਲ SC, (O)BC, ਅਤੇ BPL ਪਰਿਵਾਰਾਂ ਨਾਲ ਸਬੰਧਤ 1 ਕਿਲੋਵਾਟ ਦਾ ਕੁਨੈਕਸ਼ਨ ਹੈ, ਜੇਕਰ ਉਨ੍ਹਾਂ ਦਾ ਬਿੱਲ 600 ਯੂਨਿਟ ਤੋਂ ਵੱਧ ਹੈ, ਤਾਂ ਵਾਧੂ ਯੂਨਿਟ ਲਈ ਹੀ ਭੁਗਤਾਨ ਕਰਨਾ ਹੋਵੇਗਾ। ਪਰ ਜੇਕਰ ਅਨੁਸੂਚਿਤ ਜਾਤੀ ਦੇ ਕਿਸੇ ਵਿਅਕਤੀ ਕੋਲ 1 ਕਿਲੋਵਾਟ ਤੋਂ ਵੱਧ ਦਾ ਕੁਨੈਕਸ਼ਨ ਹੈ, ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਦੂਜੀ ਸ਼੍ਰੇਣੀ ਦਾ 1 ਯੂਨਿਟ ਵੀ ਜ਼ਿਆਦਾ ਆਉਂਦਾ ਹੈ ਤਾਂ 601 ਯੂਨਿਟ ਦਾ ਬਿੱਲ ਭਰਨਾ ਪਵੇਗਾ।

ਇਸ ਤੋਂ ਵੱਡੇ ਕੁਨੈਕਸ਼ਨ 'ਤੇ ਜੇਕਰ ਇਸ ਸ਼੍ਰੇਣੀ ਦੇ ਕਿਸੇ ਵਿਅਕਤੀ ਦਾ ਬਿੱਲ ਇਸ ਤੋਂ ਵੱਧ ਆਉਂਦਾ ਹੈ ਤਾਂ ਉਸ ਦਾ ਪੂਰਾ ਭੁਗਤਾਨ ਕਰਨਾ ਹੋਵੇਗਾ। ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਵੱਧ ਯੂਨਿਟ ਬਿੱਲ ਅਦਾ ਕਰਨਾ ਹੋਵੇਗਾ।

Also Read: 1 ਜੁਲਾਈ ਤੋਂ ਆਧਾਰ-ਪੈਨ ਲਿੰਕ, ਪਲਾਸਟਿਕ ਬੈਨ, ਸਿਲੰਡਰ ਸਣੇ ਹੋਣਗੇ ਵੱਡੇ ਬਦਲਾਅ, ਪੜ੍ਹੋ ਖਬਰ

ਇਸ ਦੌਰਾਨ ਜਿਹੜੇ ਪਰਿਵਾਰ ਇੱਕ ਬਿਜਲੀ ਮੀਟਰ ਵਾਲੇ ਬਹੁਮੰਜ਼ਿਲਾ ਘਰਾਂ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਵੀ ਮੁਫ਼ਤ ਬਿਜਲੀ ਸਕੀਮ ਤੋਂ ਬਾਹਰ ਰੱਖਿਆ ਜਾਵੇਗਾ। ਇਹ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਵਿੱਚ ਅਸਮਰੱਥ ਹੋਣਗੇ ਕਿਉਂਕਿ ਇੱਕ ਬਿਲਿੰਗ ਚੱਕਰ ਵਿੱਚ ਉਨ੍ਹਾਂ ਦੀ ਖਪਤ 600 ਯੂਨਿਟ ਤੋਂ ਵੱਧ ਹੋ ਜਾਵੇਗੀ।

 

ਮੁੱਖ ਮੰਤਰੀ ਭਗਵੰਤ ਮਾਨ
'ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ. ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ..'

ਕੈਬਨਿਟ ਮੰਤਰੀ ਹਰਜੋਤ ਬੈਂਸ
'ਮੁਬਾਰਕਬਾਦ ਪੰਜਾਬ...ਪਹਿਲੀ ਗਾਰੰਟੀ ਪੂਰੀ...ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ...ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਸ਼ੁਕਰੀਆ...ਗਰੀਬਾਂ ਅਤੇ ਆਮ ਲੋਕਾਂ ਨੂੰ 'ਪਾਵਰ' ਦੇਣ ਦਾ ਕੰਮ ਸਿਰਫ਼ ਕੇਜਰੀਵਾਲ ਜੀ ਹੀ ਮੁਮਕਿਨ ਕਰ ਸਕਦੇ ਨੇ'

 

In The Market