LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੱਜ ਚੰਡੀਗੜ੍ਹ 'ਚ ਲੱਗੇਗੀ ਕਿਸਾਨਾਂ ਦੀ ਕਚਿਹਰੀ, ਸਾਰੀਆਂ ਗੈਰ-ਭਾਜਪਾ ਪਾਰਟੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ

10s kisan

ਚੰਡੀਗੜ੍ਹ: 32 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਅੱਜ ਪੰਜਾਬ ਵਿਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਪਾਰਟੀਆਂ ਨੇ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।

ਪੜੋ ਹੋਰ ਖਬਰਾਂ: ਸਰਕਾਰੀ ਸਕੂਲ ’ਚ ਮਿਲਿਆ ਅਜਗਰ, ਮਚੀ ਹਫੜਾ-ਦਫੜੀ

ਚੰਡੀਗੜ੍ਹ ਵਿਚ ਹੋਣ ਵਾਲੀ ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਜਾਵੇਗੀ ਕਿ ਜਦੋਂ ਤੱਕ ਪੰਜਾਬ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੁੰਦੀਆਂ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੁੰਦੀ, ਉਦੋਂ ਤੱਕ ਕੋਈ ਵੀ ਸਿਆਸੀ ਪਾਰਟੀ ਪੰਜਾਬ ਵਿਚ ਚੋਣ ਰੈਲੀ ਜਾਂ ਰਾਜਨੀਤਿਕ ਪ੍ਰੋਗਰਾਮ ਨਾ ਕਰੇ।

ਸੰਯੁਕਤ ਕਿਸਾਨ ਮੋਰਚਾ ਦਾ ਮੰਨਣਾ ਹੈ ਕਿ ਰਾਜਨੀਤਿਕ ਪਾਰਟੀਆਂ ਦੇ ਪ੍ਰੋਗਰਾਮਾਂ ਦੇ ਕਾਰਨ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਦੀ ਸੰਖਿਆ ਘੱਟ ਰਹੀ ਹੈ ਅਤੇ ਵੱਖ-ਵੱਖ ਪ੍ਰੋਗਰਾਮਾਂ ਦੇ ਕਾਰਨ ਬਹੁਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਨਹੀਂ ਹੋ ਰਹੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਰਾਜਨੀਤਿਕ ਮੁੱਦਿਆਂ ਦੇ ਸੰਬੰਧ ਵਿਚ ਕਿਸਾਨ ਜਥੇਬੰਦੀਆਂ ਵੱਖ-ਵੱਖ ਪਾਰਟੀਆਂ ਦੇ ਪ੍ਰਤੀਨਿਧਾਂ ਤੋਂ ਸਵਾਲ ਅਤੇ ਜਵਾਬ ਪੁੱਛਣਗੀਆਂ।

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੀਟਿੰਗ ਵਿਚ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਬੈਠਕ ਵਿਚ ਸ਼ਾਮਲ ਹੋਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।

ਪੜੋ ਹੋਰ ਖਬਰਾਂ: ਪੰਜਾਬ ਦੇ ਸਥਾਈ ਰਾਜਪਾਲ ਬਣੇ ਬਨਵਾਰੀ ਲਾਲ ਪੁਰੋਹਿਤ, ਰਾਸ਼ਟਰਪਤੀ ਭਵਨ ਵਲੋਂ ਹੁਕਮ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਸ਼ਾਮਲ ਹੋਣ ਲਈ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਤਰਫੋਂ ਇੱਕ ਚਿੱਠੀ ਲਿਖ ਕੇ ਸੰਯੁਕਤ ਕਿਸਾਨ ਮੋਰਚੇ ਨਾਲ ਸਿੱਧਾ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਅਕਾਲੀ ਦਲ ਵਿਰੋਧ ਕਰਨ ਦੀ ਬਜਾਏ ਸੰਯੁਕਤ ਕਿਸਾਨ ਮੋਰਚਾ ਜੋ ਵੀ ਸਵਾਲ ਪੁੱਛਣਾ ਚਾਹੁੰਦਾ ਹੈ, ਉਸ ਲਈ ਤਿਆਰ ਹੈ। ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿਆਸੀ ਪਾਰਟੀਆਂ ਲਈ ਬੁਲਾਈ ਗਈ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ ਅਤੇ ਕਿਸੇ ਵੀ ਹਾਲਾਤ ਵਿਚ ਕਿਸਾਨਾਂ ਦੀ ਸਹਾਇਤਾ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।

In The Market