LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

36 ਹਜ਼ਾਰ ਕੱਚੇ ਮੁਲਾਜ਼ਮਾਂ ਦਾ ਪੱਕੇ ਹੋਣ ਦਾ ਰਾਹ ਹੋਇਆ ਪੱਧਰਾ

12121212

ਚੰਡੀਗੜ੍ਹ- ਬੀਤੇ ਦਿਨੀਂ ਪੰਜਾਬ ਸਰਕਾਰ (Punjab Govt) ਵਲੋਂ ਕੱਚੇ ਮੁਲਾਜ਼ਮਾਂ (raw employees) ਨੂੰ ਲੈ ਕੇ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਹੁਣ ਪੂਰਾ ਹੁੰਦਾ ਜਾਪ ਰਿਹਾ ਹੈ ਕਿਉਂਕਿ ਸਰਕਾਰ ਵਲੋਂ ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਿਚ ਹੋ ਰਹੀ ਢਿੱਲ ਮੱਠ ਨੂੰ ਲੈ ਕੇ ਅਧਿਕਾਰੀਆਂ ਦੀ ਕਲਾਸ ਲਗਾਈ ਸੀ। ਹੁਣ ਉਸ ਤੋਂ ਬਾਅਦ ਪੰਜਾਬ ਵਿਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਇਸ ਸਬੰਧ ਵਿਚ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿਚ ਸਬ ਕਮੇਟੀ ਨੇ ਸਾਰੇ ਅਫਸਰਾਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਸੂਚਨਾ ਮੰਗੀ ਸੀ। ਜਿਸ ਦਾ ਹੁਣ ਪੂਰਾ ਰਿਕਾਰਡ ਮਿਲ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਸੀ ਐਲਾਨ 
ਆਪ ਸਰਕਾਰ ਦੇ ਸੀ.ਐੱਮ. ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕੋਈ ਕਾਨੂੰਨੀ ਅੜਿੱਕਾ ਨਾ ਪਵੇ, ਇਸ ਦੇ ਲਈ ਪਹਿਲਾਂ ਪੂਰਾ ਵਿਚਾਰ ਕਰਕੇ ਪਾਲਿਸੀ ਬਣਾਈ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿਚ ਸਬ ਕਮੇਟੀ ਬਣੀ ਹੈ। ਜਿਸ ਵਿਚ ਉੱਚ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

ਕਾਂਗਰਸ ਸਰਕਾਰ ਵੇਲੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੋਇਆ ਸੀ ਐਲਾਨ
ਪਿਛਲੀ ਕਾਂਗਰਸ ਸਰਕਾਰ ਵਿਚ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਹੋਇਆ ਸੀ। ਉਸ ਸਮੇਂ ਦੇ ਸੀ.ਐੱਮ. ਚਰਨਜੀਤ ਚੰਨੀ ਦੀ ਅਗਵਾਈ ਵਿਚ ਸਰਕਾਰ ਨੇ ਕੈਬਨਿਟ ਵਿਚ ਪ੍ਰਸਤਾਵ ਪਾਸ ਕਰਕੇ ਗਵਰਨਰ ਨੂੰ ਭੇਜ ਦਿੱਤਾ। ਹਾਲਾਂਕਿ ਉਸ ਨੂੰ ਗਵਰਨਰ ਵਲੋਂ ਹਰੀ ਝੰਡੀ ਨਹੀਂ ਮਿਲੀ। ਗਵਰਨਰ ਆਫਿਸ ਤੋਂ ਕਈ ਕੋਰਟ ਵਿਚ ਚੱਲ ਰਹੇ ਕੇਸਾਂ ਦਾ ਆਬਜੈਕਸ਼ਨ ਲੱਗਾ ਸਰਕਾਰ ਤੋਂ ਸਪੱਸ਼ਟੀ ਕਰਨ ਮੰਗਿਆ ਗਿਆ। ਚੰਨੀ ਸਰਕਾਰ ਨੇ ਆਬਜੈਕਸ਼ਨ ਕਲੀਅਰ ਨਹੀਂ ਕੀਤੇ। ਚੋਣਾਂ ਵਿਚ ਲਾਭ ਲੈਣ ਲਈ ਪਹਿਲਾਂ ਹੀ ਪੂਰਾ ਪੰਜਾਬ ਵਿਚ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ ਲਗਾ ਦਿੱਤੇ।

In The Market