LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Malwa
23july bhagwant

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਹੈ ਕਿ ਗੈਂਗਸਟਰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਅਤੇ ਖ਼ੁਦ ਨੂੰ ਸੁਧਾਰਨ ਲਈ ਸਮਰਪਣ ਕਰ ਦੇਣ, ਨਹੀਂ ਤਾਂ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। Also Read: ਪੰਜਾਬ ਪੁਲਿਸ ਦਾ 'ਆਪ੍ਰੇਸ਼ਨ ਮੁੰਡੀ' ਤਿਆਰ! ਮੂਸੇਵਾਲਾ ਕਤਲਕਾਂਡ ਨੂੰ ਲੈ ਕੇ 3 ਸੂਬਿਆਂ 'ਚ ਭਾਲ   ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਕਿਸੇ ਵੀ ਕੀਮਤ ਉਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਜੋ ਨੌਜਵਾਨ ਰਾਹ ਤੋਂ ਭਟਕ ਗਏ ਹਨ, ਉਹ ਵਾਪਸ ਆ ਜਾਣ। ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ। ਨਹੀਂ ਤਾਂ ਤੁਹਾਨੂੰ ਪਤਾ ਹੀ ਹੈ ਕਿ ਗੈਂਗਸਟਰਾਂ ਦਾ ਕੀ ਹਸ਼ਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਸੂਬਾ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ। ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੁਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਵੇਖਦੇ ਹੋਏ 15 ਅਗਸਤ ਤੋਂ ਮਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ। ਪੰਜਾਬ ਵਿੱਚ ਨਵੇਂ 16 ਮੈਡੀਕਲ ਕਾਲਜ ਜਲਦ ਚਾਲੂ ਕਰ ਦਿੱਤੇ ਜਾਣਗੇ, ਜਦਕਿ ਸੂਬੇ ਵਿੱਚ 9 ਮੈਡੀਕਲ ਕਾਲਜ ਪਹਿਲਾਂ ਹੀ ਚੱਲ ਰਹੇ ਹਨ। Also Read: ਨੀਰਵ ਮੋਦੀ 'ਤੇ ਭਾਰਤ ਸਰਕਾਰ ਦਾ ਐਕਸ਼ਨ! 250 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਉਨ੍ਹਾਂ ਦੱਸਿਆ ਕਿ ਨਵੇਂ 16 ਮੈਡੀਕਲ ਕਾਲਜ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ ਅਤੇ ਇਹ ਮੈਡੀਕਲ ਕਾਲਜ ਲੋਕਾਂ ਨੂੰ ਹਸਪਤਾਲ ਦੀਆਂ ਸੇਵਾਵਾਂ ਵੀ ਦੇਣਗੇ।

23july mundi

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਛੇਵੇਂ ਸ਼ਾਰਪਸ਼ੂਟਰ ਨੂੰ ਫੜਨ ਲਈ ਪੰਜਾਬ ਪੁਲਿਸ ਨੇ 'ਆਪ੍ਰੇਸ਼ਨ ਮੁੰਡੀ' ਦੀ ਤਿਆਰੀ ਕਰ ਲਈ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਹੈ। ਮੂਸੇਵਾਲਾ, ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਦਾ ਕਤਲ ਕਰਨ ਵਾਲੇ ਤਿੰਨ ਸ਼ਾਰਪ ਸ਼ੂਟਰ ਫੜੇ ਗਏ ਹਨ। ਦੂਜੇ ਪਾਸੇ ਅੰਮ੍ਰਿਤਸਰ ਵਿਚ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਨੂੰ ਪੰਜਾਬ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। Also Read: ਨੀਰਵ ਮੋਦੀ 'ਤੇ ਭਾਰਤ ਸਰਕਾਰ ਦਾ ਐਕਸ਼ਨ! 250 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਬੋਲੇਰੋ ਮਾਡੀਊਲ ਦਾ ਹਿੱਸਾ ਸੀ ਮੁੰਡੀ ਸ਼ਾਰਪਸ਼ੂਟਰ ਦੀਪਕ ਮੁੰਡੀ ਮੂਸੇਵਾਲਾ ਦੇ ਕਤਲ ਵਿਚ ਬੋਲੇਰੋ ਮਾਡਿਊਲ ਦਾ ਹਿੱਸਾ ਸੀ। ਉਹ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਦੇ ਨਾਲ ਸੀ। ਕਤਲ ਤੋਂ ਬਾਅਦ ਉਹ ਉਨ੍ਹਾਂ ਨਾਲ ਪੰਜਾਬ ਤੋਂ ਹਰਿਆਣਾ ਰਾਹੀਂ ਗੁਜਰਾਤ ਪਹੁੰਚ ਗਿਆ। ਉਥੋਂ ਫੌਜੀ ਅਤੇ ਕਸ਼ਿਸ਼ ਨੂੰ ਛੱਡ ਕੇ ਮੁੰਡੀ ਨੇ ਅੰਕਿਤ ਸੇਰਸਾ ਨਾਲ ਲੁਕਣ ਦਾ ਟਿਕਾਣਾ ਬਦਲ ਲਿਆ। ਜਦੋਂ ਅੰਕਿਤ ਦਿੱਲੀ ਪਹੁੰਚਿਆ ਤਾਂ ਉਹ ਉਸ ਨੂੰ ਛੱਡ ਕੇ ਕਿਸੇ ਹੋਰ ਥਾਂ ਚਲਾ ਗਿਆ। ਫਿਲਹਾਲ ਮੁੰਡੀ ਕਤਲ ਦੇ ਮਾਸਟਰਮਾਈਂਡ ਅਤੇ ਸ਼ਾਰਪਸ਼ੂਟਰਾਂ ਦੇ ਸੰਪਰਕ ਵਿੱਚ ਨਹੀਂ ਸੀ। ਜਿਸ ਕਾਰਨ ਪੁਲਿਸ ਉਸ ਨੂੰ ਫੜ ਨਹੀਂ ਸਕੀ। Also Read: ਪੰਜਾਬ ਪੁਲਿਸ ਵਲੋਂ ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਰੱਦ ਮਿਲੀ ਵੱਡੀ ਲੀਡ, ਜਲਦੀ ਹੀ ਨਤੀਜੇ ਮਿਲਣਗੇ: ਪ੍ਰਮੋਦ ਬਾਨਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਦੀਪਕ ਮੁੰਡੀ ਬਾਰੇ ਅਹਿਮ ਲੀਡ ਮਿਲੀ ਹੈ। ਪੁਲਿਸ ਟੀਮ ਉਸ ਦੇ ਪਿੱਛੇ ਲੱਗੀ ਹੋਈ ਹੈ। ਨਤੀਜਾ ਜਲਦੀ ਹੀ ਮਿਲੇਗਾ।

22july police

ਚੰਡੀਗੜ੍ਹ: ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲਿਸ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ 12-09-2021 ਤੋਂ 19-09-2021 ਅਤੇ 28-09-2021 ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ।  Also Read: ਲਹਿੰਦੇ ਪੰਜਾਬ 'ਚ ਮੂਸੇਵਾਲਾ ਦੀ ਦੀਵਾਨਗੀ, `ਵਾਰਿਸ ਸ਼ਾਹ ਐਵਾਰਡ` ਨਾਲ ਕੀਤਾ ਜਾਵੇਗਾ ਸਨਮਾਨਿਤ RECRUITMENT ALERT: Post of Head Constable in Punjab Police Investigation Cadre (PBI) – 2021 #PunjabPoliceRecruitment pic.twitter.com/Uf0TYmY5ZB — Punjab Police India (@PunjabPoliceInd) July 22, 2022   ਪੰਜਾਬ ਪੁਲਿਸ ਨੇ ਪ੍ਰੀਖਿਆ ਵਿੱਚ ਕਥਿਤ ਨਕਲ ਅਤੇ ਧੋਖਾਧੜੀ ਕਾਰਨ ਇਹ ਪ੍ਰੀਖਿਆ ਰੱਦ ਕਰ ਦ...

22july sidhu

ਚੰਡੀਗੜ੍ਹ- ਹਾਈ ਕੋਰਟ ਨੇ ਪੰਜਾਬ 'ਚ ਸੁਰੱਖਿਆ 'ਚ ਕਟੌਤੀ ਦਾ ਮਾਮਲਾ ਲੀਕ ਹੋਣ 'ਤੇ ਸਰਕਾਰ ਤੋਂ ਜਵਾਬ ਮੰਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਹਫ਼ਤੇ ਵਿਚ ਜਵਾਬ ਦੇਣ ਲਈ ਕਿਹਾ ਗਿਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਸਰਕਾਰ ਇਸ ਦੀ ਜਾਂਚ ਕਰਵਾ ਰਹੀ ਹੈ। ਇਸ ਮਾਮਲੇ ਵਿਚ ਹਾਈ ਕੋਰਟ ਵਿਚ ਸੀਲਬੰਦ ਰਿਪੋਰਟ ਪੇਸ਼ ਕੀਤੀ ਜਾਵੇਗੀ। Also Read: 22 ਜੁਲਾਈ ਨੂੰ ਕਿਹਾ ਜਾਂਦੈ ਧੋਖੇਬਾਜ਼ਾਂ ਦਾ ਦਿਨ! ਵਿਆਹੇ ਲੋਕਾਂ ਦੇ ਧੋਖਾ ਦੇਣ ਦੀ ਹੁੰਦੀ ਹੈ ਸਭ ਤੋਂ ਵੱਧ ਸੰਭਾਵਨਾ ਪੰਜਾਬ ਸਰਕਾਰ ਨੇ ਸੁਰੱਖਿਆ 'ਚ ਕਟੌਤੀ ਕੀਤੀ ਸੀ, ਜਿਸ 'ਚ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ। ਸੁਰੱਖਿਆ ਵਿਚ ਕਟੌਤੀ ਤੋਂ ਅਗਲੇ ਹੀ ਦਿਨ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਵਿਰੋਧੀਆਂ ਨੇ ਮੁੱਦਾ ਉਠਾਇਆ ਕਿ ਮੂਸੇਵਾਲਾ ਦੀ ਮੌਤ ਸੁਰੱਖਿਆ ਲੀਕ ਕਾਰਨ ਹੋਈ ਹੈ। ਕਾਂਗਰਸ ਸਰਕਾਰ ਵੇਲੇ ਮੂਸੇਵਾਲਾ ਕੋਲ 10 ਗੰਨਮੈਨ ਸਨ, ਜਦੋਂ ਪੰਜਾਬ ਵਿਚ ਸਰਕਾਰ ਬਦਲੀ ਤਾਂ ਸਿਰਫ਼ 2 ਹੀ ਰਹਿ ਗਏ ਸਨ। ਸਿੱਧੂ ਮੂਸੇਵਾਲਾ ਨੂੰ ਕਾਂਗਰਸ ਸਰਕਾਰ ਨੇ 10 ਗੰਨਮੈਨ ਅਤੇ ਇੱਕ ਪਾਇਲਟ ਜਿਪਸੀ ਦਿੱਤੀ ਸੀ। ਇਹ ਦਾਅਵਾ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੀਤਾ ਹੈ। ਮੂਸੇਵਾਲਾ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਮੂਸੇਵਾਲਾ ਚੋਣ ਹਾਰ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 'ਚ ਕਟੌਤੀ ਹੋਣ ਲੱਗੀ। 28 ਮਈ ਨੂੰ ਸਰਕਾਰ ਨੇ ਉਸ ਦੇ 4 ਵਿੱਚੋਂ 2 ਗੰਨਮੈਨ ਵਾਪਸ ਲੈ ਲਏ। 29 ਮਈ ਨੂੰ ਜਦੋਂ ਉਹ ਬਿਨਾਂ ਗੰਨਮੈਨ ਦੇ ਜਾ ਰਿਹਾ ਸੀ ਤਾਂ ਉਸ ਦੀ ਹੱਤਿਆ ਕਰ ਦਿੱਤੀ ਗਈ। ਸ਼ਾਰਪਸ਼ੂਟਰਾਂ ਨੇ ਬਾਅਦ ਵਿਚ ਖੁਲਾਸਾ ਕੀਤਾ ਕਿ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਦੱਸਿਆ ਕਿ ਮੂਸੇਵਾਲਾ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ, ਉਸ ਨੂੰ ਕੱਲ੍ਹ ਯਾਨੀ 29 ਮਈ ਨੂੰ ਮਾਰਨਾ ਹੈ। Also Read: ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਬੋਲੇ ਧਾਲੀਵਾਲ, 'ਹਰ ਮਹੀਨੇ ਪੂਰੀਆਂ ਕਰਾਂਗੇ 10-10 ਮੰਗਾਂ' 28 ਪਟੀਸ਼ਨਾਂ ਹਾਈਕੋਰਟ ਪਹੁੰਚੀਆਂਸਕਿਓਰਿਟੀ ਲੀਕ ਨੂੰ ਲੈ ਕੇ 28 ਪਟੀਸ਼ਨਾਂ ਹਾਈ ਕੋਰਟ ਪਹੁੰਚੀਆਂ ਸਨ। 'ਆਪ' ਸਰਕਾਰ ਨੇ ਕੁਰਸੀ ਸੰਭਾਲਦੇ ਹੀ ਸੁਰੱਖਿਆ 'ਚ ਭਾਰੀ ਕਟੌਤੀ ਕਰ ਦਿੱਤੀ ਸੀ। ਕਿਸ ਕੋਲ ਕਿੰਨੀ ਸੁਰੱਖਿਆ ਸੀ ਅਤੇ ਉਨ੍ਹਾਂ ਤੋਂ ਕਿੰਨੀ ਵਾਪਸ ਲਈ ਗਈ ਸੀ? ਉਨ੍ਹਾਂ ਕੋਲ ਕਿੰਨੇ ਗੰਨਮੈਨ ਰਹਿ ਗਏ ਸਨ? ਵੇਰਵੇ ਵੀ ਜਨਤਕ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਇਸ ਨੂੰ ਵੀ.ਆਈ.ਪੀ ਕਲਚਰ 'ਤੇ ਕਾਰਵਾਈ ਕਰਾਰ ਦਿੰਦੇ ਹੋਏ ਕਾਫੀ ਪ੍ਰਚਾਰ ਕੀਤਾ। ਹਾਲਾਂਕਿ ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ, ਉਨ੍ਹਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਸਾਰਿਆਂ ਨੂੰ 1-1 ਗੰਨਮੈਨ ਦੇਣ ਦਾ ਹੁਕਮਹਾਈ ਕੋਰਟ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਜਿਨ੍ਹਾਂ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਉਨ੍ਹਾਂ ਨੂੰ ਤੁਰੰਤ 1-1 ਗੰਨਮੈਨ ਦਿੱਤੇ ਜਾਣ। ਇਹ ਉਹ ਲੋਕ ਹਨ ਜਿਨ੍ਹਾਂ ਕੋਲ ਹੁਣ ਇੱਕ ਵੀ ਗੰਨਮੈਨ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਅਗਲੀ ਸੁਣਵਾਈ ਤੱਕ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ।...

22july dhaliwal

ਚੰਡੀਗੜ੍ਹ: ਅੱਜ ਕਿਸਾਨ ਜਥੇਬੰਦੀਆਂ (Farmers organizations) ਦੇ ਲੀਡਰਾਂ ਨੇ ਕੈਬਨਿਟ ਮੰਤਰੀ (Cabinet Minister) ਨਾਲ ਕੁਲਦੀਪ ਧਾਲੀਵਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕੁਲਦੀਪ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ ਹੈ ਤੇ ਅਜਿਹੀਆਂ ਮੀਟਿੰਗਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ। Also Read: UK 'ਚ ਨੌਕਰੀ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ! ਭਾਰਤ-UK ਇਕ-ਦੂਜੇ ਦੀ ਡਿਗਰੀ ਨੂੰ ਦੇਣਗੇ ਮਾਨਤਾ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਸਾਹਮਣੇ 56 ਮੰਗਾਂ ਰੱਖੀਆਂ ਹਨ। ਹਰ ਮਹੀਨੇ ਕਿਸਾਨਾਂ ਨਾਲ ਮੀਟਿੰਗ ਹੋਇਆ ਕਰੇਗੀ ਤੇ 10-10 ਕਰਕੇ ਮੰਗਾ ਪੂਰੀਆਂ ਕਰਾਂਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਮਿੱਲਾਂ ਦਾ ਜੋ ਬਕਾਇਆ ਹੈ, ਉਸ ਦੀ ਇਸੇ ਮਹੀਨੇ 100 ਕਰੋੜ ਦੀ ਕਿਸ਼ਤ ਜਾਰੀ ਕਰਾਂਗੇ। ਪ੍ਰਾਈਵੇਟ ਮਿਲ ਦਾ ਜੋ ਬਕਾਇਆ ਹੈ, ਉਹ ਸਾਡੀ ਸਰਕਾਰ ਦਵਾਏਗੀ। ਕਾਨੂੰਨੀ ਸਖਤੀ ਕਰਕੇ ਇਹ ਬਕਾਇਆ ਦਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਗੰਨੇ ਦੀ ਖੇਤੀ ਜ਼ਰੂਰੀ ਹੈ।  Also Read: ਸਕੂਲ ਵੈਨ ਨਾਲ ਵਾਪਰਿਆ ਹਾਦ+ਸਾ, ਵਾਲ-ਵਾਲ ਬਚੀ 21 ਮਾਸੂਮਾਂ ਦੀ ਜਾਨ ਉਨ੍ਹਾਂ ਕਿਹਾ ਕਿ ਐਮਐਸਪੀ ਬਾਰੇ ਸੀਐਮ ਭਗਵ...

22july

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇੱਕ ਇੰਟਰਸੈਪਟਡ ਕਾਲ ਨੇ ਅਪਰਾਧ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਠੀਕ ਬਾਅਦ ਤਿਹਾੜ ਜੇਲ੍ਹ 'ਚ ਬੰਦ ਲਾਰੇਂਸ ਬਿਸ਼ਨੋਈ ਨੂੰ ਕਾਲ ਕੀਤਾ ਗਿਆ ਸੀ। ਇਸ ਕਾਲ ਵਿਚ ਗੁਰਗੇ ਨੇ ਆਪਣੇ ਮਾਲਕ ਨੂੰ ਮਿਸ਼ਨ ਦੇ ਪੂਰਾ ਹੋਣ ਦੀ ਸੂਚਨਾ ਦਿੱਤੀ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿਚ 1 ਮਿੰਟ 30 ਸੈਕਿੰਡ ਦੀ ਇਹ ਇੰਟਰਸੈਪਟਡ ਕਾਲ ਸਾਬਤ ਕਰਦੀ ਹੈ ਕਿ ਕਤਲ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਿਸ਼ਨ ਪੂਰਾ ਹੋਣ ਦੀ ਸੂਚਨਾ ਦਿੱਤੀ ਗਈ ਸੀ ਅਤੇ ਵਧਾਈ ਵੀ ਦਿੱਤੀ ਗਈ ਸੀ। ਹਾਲਾਂਕਿ ਇਸ ਆਡੀਓ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਜਾ ਸਕੀ ਹੈ। Also Read: ਹੁਣ ਬੈਂਕ ਜਾਣ ਦੀ ਨਹੀਂ ਪਏਗੀ ਲੋੜ, WhatsApp 'ਤੇ ਮਿਲਣਗੀਆਂ ਕਈ ਸੁਵਿਧਾਵਾਂ ਇਸ ਤੋਂ ਸਾਬਤ ਹੁੰਦਾ ਹੈ ਕਿ ਕਤਲ ਦਾ ਅਸਲ ਮਾਸਟਰਮਾਈਂਡ ਲਾਰੇਂਸ ਬਿਸ਼ਨੋਈ ਹੈ। ਇੰਨਾ ਹੀ ਨਹੀਂ, ਇਸ ਕਾਲ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਏਸ਼ੀਆ ਦੀ ਹਾਈ ਸਕਿਓਰਿਟੀ ਜੇਲ੍ਹ 'ਚ ਬੰਦ ਲਾਰੇਂਸ ਬਿਸ਼ਨੋਈ ਮੋਬਾਇਲ ਫੋਨ ਦੀ ਵਰਤੋਂ ਕਰਦਾ ਸੀ ਅਤੇ ਤਿਹਾੜ ਤੋਂ ਹੀ ਆਪਣੇ ਗੈਂਗ ਨੂੰ ਚਲਾ ਰਿਹਾ ਸੀ।   ਮੁਕਾਬਲੇ 'ਚ 2 ਦੋਸ਼ੀ ਮਾਰੇ ਗਏਤਾਜ਼ਾ ਅਪਡੇਟ ਇਹ ਹੈ ਕਿ ਮੂਸੇਵਾਲਾ ਕਤਲ ਕਾਂਡ ਵਿਚ ਪੰਜਾਬ ਪੁਲਿਸ ਨੇ ਹੁਣ ਤੱਕ 2 ਮੁਲਜ਼ਮਾਂ ਨੂੰ ਐਨਕਾਊਂਟਰ ਵਿਚ ਮਾਰ ਦਿੱਤਾ ਹੈ ਅਤੇ ਕਰੀਬ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਇਕ ਹੀ ਮੁਲਜ਼ਮ ਅਜੇ ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੁਲਿਸ ਉਸ ਦੀ ਬੜੀ ਸਰਗਰਮੀ ਨਾਲ ਭਾਲ ਕਰ ਰਹੀ ਹੈ। ਆਡੀਓ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਰੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਚੀ ਗਈ ਸੀ। ਮਕਸਦ ਸੀ- ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣਾ। ਇਸ ਗੱਲ ਦੀ ਪੁਸ਼ਟੀ ਕੈਨੇਡਾ 'ਚ ਬੈਠੇ ਲਾਰੇਂਸ ਬਿਸ਼ਨੋਈ ਦੇ ਸਹਿਯੋਗੀ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ 'ਚ ਕੀਤੀ ਹੈ। ਗੋਲਡੀ ਨੇ ਕਿਹਾ ਹੈ ਕਿ ਵਿੱਕੀ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੇ ਗੁਰਦੁਆਰੇ ਜਾ ਕੇ ਸਹੁੰ ਖਾਧੀ ਸੀ ਕਿ ਉਹ ਮੂਸੇਵਾਲਾ ਨੂੰ ਮਾਰ ਕੇ ਹੀ ਮਰੇਗਾ। ਗੈਂਗਸਟਰ ਨੇ ਇੱਥੋਂ ਤੱਕ ਦੱਸਿਆ ਕਿ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਜਾਨ ਦੀ ਚਿੰਤਾ ਵਿਚ ਇਸ ਮਾਮਲੇ ਨੂੰ ਰਫਾ-ਦਫਾ ਕਰਨ ਲਈ 2 ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਸੀ। ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਰੀਬੀ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜ਼ਿੰਮੇਵਾਰੀ ਲਈ। ਕਿਹਾ ਜਾਂਦਾ ਹੈ ਕਿ ਮਿੱਡੂਖੇੜਾ ਕਤਲੇਆਮ ਵਿਚ ਸ਼ਾਮਲ ਸ਼ੂਟਰਾਂ ਨੂੰ ਮੂਸੇਵਾਲਾ ਨੇ ਪਨਾਹ ਦਿੱਤੀ ਸੀ, ਜਿਸ ਦਾ ਬਦਲਾ ਬਿਸ਼ਨੋਈ ਗੈਂਗ ਨੇ ਲਿਆ ਸੀ। ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਨਾਲ ਲੱਗਦੇ ਇਲਾਕੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।...

r6tur

ਮੋਗਾ- ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਬੀਤੇ ਦਿਨੀਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਕੁੱਸਾ ਦੇਰ ਰਾਤ ਲਿਆਂਦੀ ਗਈ। ਮੋਗਾ ਪ੍ਰਸ਼ਾਸਨ ਅਤੇ ਪਿੰਡ ਦੇ ਸਰਪੰਚ ਤੇ ਕੁਝ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਤੜਕ ਸਵੇਰ ਕਰੀਬ 3 ਵਜੇ ਮਨਪ੍ਰੀਤ ਮੰਨੂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਚੰਗਾ ਇਨਸਾਨ ਸੀ ਤੇ ਗਲਤ ਲਾਈਨ 'ਚ ਚਲਾ ਗਿਆ। ਮਾਰੇ ਗਏ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਦਾ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ ਜਿਸ ਤੋਂ ਬਾਅਦ ਦੋਹਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਲਿਆਂਦੀਆਂ ਗਈਆਂ। ਡਾਕਟਰਾਂ ਦੀ ਟੀਮ ਨੂੰ ਪਹਿਲਾਂ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਫਿਰ ਸਰੀਰ ਵਿੱਚ ਫਸੀਆਂ ਗੋਲੀਆਂ ਨੂੰ ਲੱਭਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਦੋਵਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਵਿਚਕਾਰ ਭੇਜਿਆ ਗਿਆ।ਜ਼ਿਕਰਯੋਗ ਹੈ ਕਿ ਮੁਕਾਬਲੇ 'ਚ ਮਾਰੇ ਗਏ ਰੂਪਾ ਅਤੇ ਮੰਨੂ ਦੀਆਂ ਲਾਸ਼ਾਂ ਨੂੰ ਵੀਰਵਾਰ ਸ਼ਾਮ 4.30 ਵਜੇ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਲਈ ਭੇਜਿਆ ਗਿਆ। ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਲਾਸ਼ਾਂ ਨੂੰ ਚਸ਼ਮਦੀਦਾਂ ਦੇ ਸਾਹਮਣੇ ਰੱਖਿਆ ਗਿਆ ਸੀ ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅੰਮ੍ਰਿਤਸਰ ਪੁੱਜੇ। ਤਿੰਨ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ, ਜਿਸ ਵਿੱਚ ਸਿਵਲ ਹਸਪਤਾਲ ਤੋਂ ਡਾ: ਜੈਸਮੀਨ ਅਤੇ ਦੋ ਡਾਕਟਰ ਮੈਡੀਕਲ ਕਾਲਜ ਤੋਂ ਸਨ। ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਕੁੱਸਾ ਬੁੱਧਵਾਰ 20 ਜੁਲਾਈ ਨੂੰ ਪੰਜਾਬ ਪੁਲਿਸ ਨਾਲ ਕਰੀਬ ਪੰਜ ਘੰਟੇ ਤੱਕ ਚੱਲੇ ਮੁਕਾਬਲੇ ਵਿੱਚ ਮਾਰੇ ਗਏ ਸਨ। 

rytey

ਚੰਡੀਗੜ੍ਹ- ਪੰਜਾਬ (Punjab) ਵਿਚ ਸਰਕਾਰੀ ਅਧਿਆਪਕਾਂ (Government Teachers) ਵਲੋਂ ਲੰਬੀ ਛੁੱਟੀ ਲੈ ਕੇ ਵਿਦੇਸ਼ ਜਾਣ 'ਤੇ ਸਿੱਖਿਆ ਵਿਭਾਗ (Education Department) ਸਖ਼ਤ ਹੋ ਗਿਆ ਹੈ। ਹੁਣ ਅਧਿਆਪਕਾਂ ਨੂੰ ਸੈਸ਼ਨ ਦੌਰਾਨ ਲੰਬੀ ਛੁੱਟੀ ਨਹੀਂ ਮਿਲੇਗੀ। ਜਿਨ੍ਹਾਂ ਅਧਿਆਪਕਾਂ ਨੂੰ ਲੰਬੀ ਛੁੱਟੀ ਚਾਹੀਦੀ ਹੈ ਉਹ ਈ-ਪੋਰਟਲ 'ਤੇ ਅਪਲਾਈ ਕਰਨ। ਸਿੱਖਿਆ ਮੰਤਰੀ ਦੇ ਅਪਰੂਵਲ ਤੋਂ ਬਾਅਦ ਹੀ ਉਹ ਜਾ ਸਕਣਗੇ। ਇਹੀ ਨਹੀਂ ਛੁੱਟੀ ਅਪਰੂਵਲ ਤੋਂ ਬਾਅਦ ਹੀ ਟਿਕਟ ਬੁੱਕ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰ ਸਾਲ ਕਈ ਅਧਿਆਪਕ ਵਿਦੇਸ਼ ਜਾਣ ਲਈ ਅਪਲਾਈ ਕਰਦੇ ਹਨ। 2013 ਤੋਂ 2018 ਤੱਕ ਦੇ ਅੰਕੜਿਆਂ ਮੁਤਾਬਕ 6 ਸਾਲ ਵਿਚ 304 ਅਧਿਆਪਕਾਂ ਨੂੰ ਟਰਮੀਨੇਟ ਕੀਤਾ ਜਾ ਚੁੱਕਾ ਹੈ। ਕਿਉਂਕਿ ਉਹ ਵਿਦੇਸ਼ ਤੋਂ ਪਰਤੇ ਹੀ ਨਹੀਂ ਸਨ। ਇਸ ਵਿਚ 64 ਫੀਸਦੀ ਮਹਿਲਾ ਅਧਿਆਪਕ ਵੀ ਸ਼ਾਮਲ ਸਨ। 2021-22 ਸੈਸ਼ਨ ਵਿਚ 3537 ਅਧਿਆਪਕਾਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ।2021-22 ਸੈਸ਼ਨ ਵਿਚ 3537 ਅਧਿਆਪਕਾਂ ਨੇ ਕੀਤਾ ਸੀ  ਅਪਲਾਈ, 1571 ਖਾਰਿਜ।ਹੁਣ ਈ ਪੋਰਟਲ 'ਤੇ ਕਰਨਾ ਹੋਵੇਗਾ ਅਪਲਾਈ, ਲੰਬੀ ਛੁੱਟੀ ਸਿੱਖਿਆ ਮੰਤਰੀ ਹੀ ਕਰਨਗੇ ਅਪਰੂਵਲ।ਸੂਬੇ ਦੇ ਸਾਰੇ ਅਧਿਆਪਕਾਂ ਨੂੰ ਮੇਰੀ ਗੁਜ਼ਾਰਿਸ਼ ਹੈ ਕਿ ਉਹ ਸੈਸ਼ਨ ਦੌਰਾਨ ਲੰਬੀਆਂ ਛੁੱਟੀਆਂ ਲੈ ਕੇ ਵਿਦੇਸ਼ ਨਾ ਜਾਣ। ਲੋੜ ਪੈਣ 'ਤੇ ਹੀ ਅਪਲਾਈ ਕਰਨ। ਖੁਦ ਦੀ ਜ਼ਿੰਮੇਵਾਰੀ ਸਮਝਣ। ਜਲੰਧਰ ਦੇ ਸਰਕਾਰੀ ਹਾਈ ਸਕੂਲ ਕਾਲਾ ਬਾਹੀਆ  ਵਿਚ ਸ਼ਸ਼ੀ ਬਾਲਾ ਅਤੇ ਉਨ੍ਹਾਂ ਦੇ ਪਤੀ ਦੋਵੇਂ ਟੀਚਰ ਸਨ। ਦੋਵੇਂ 2 ਮਈ 2016 ਨੂੰ 13 ਮਈ 2016 ਤੱਕ ਮੈਡੀਕਲ ਛੁੱਟੀ 'ਤੇ ਸਨ। 14 ਮਈ 2016 ਤੋਂ ਬਿਨਾਂ ਸੂਚਨਾ ਦਿੱਤੇ ਗੈਰ ਹਾਜ਼ਰ ਹੋ ਗਏ। 9 ਜਨਵਰੀ 2018 ਤੱਕ ਸਕੂਲ ਨਹੀਂ ਪਰਤੇ। ਲੰਬੀ ਜਾਂਚ ਪੜਤਾਲ ਤੋਂ ਬਾਅਦ 2 ਸਾਲ ਬਾਅਦ ਵਿਭਾਗ ਨੇ 9 ਜਨਵਰੀ 2018 ਨੂੰ ਟਰਮੀਨੇਟ ਕਰ ਦਿੱਤਾ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਵਲੋਂ 11 ਜੁਲਾਈ ਨੂੰ ਜਾਰੀ ਚਿੱਠੀ ਵਿਚ ਦੱਸਿਆ ਗਿਆ ਕਿ ਛੁੱਟੀ ਲੈ ਕੇ ਵਿਦੇਸ਼ ਜਾਣ ਦੇ ਇੱਛੁਕ ਮੁਲਾਜ਼ਮਾਂ ਨੂੰ ਹੁਣ ਈ-ਪੰਜਾਬ ਪੋਰਟਲ 'ਤੇ ਆਨਲਾਈਨ ਛੁੱਟੀ ਅਪਰੂਵ ਹੋਣ ਤੋਂ ਬਾਅਦ ਹੀ ਫਲਾਈਟ ਦੀ ਟਿਕਟ ਬੁਕਿੰਗ ਕਰਵਾਉਣ ਦੀ ਇਜਾਜ਼ਤ ਹੋਵੇਗੀ। ਲੁਧਿਆਣਾ ਦੇ ਸਲੇਮ ਟਾਬਰ...

ankit goldy

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਨੇ ਪੁਲਿਸ ਪੁੱਛਗਿੱਛ ਵਿਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। 19 ਸਾਲ ਦੇ ਸ਼ਾਰਪਸ਼ੂਟਰ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਦੱਗੇਬਾਜ਼ ਹੈ। ਉਸ ਨੇ ਕਤਲ ਤੋਂ ਪਹਿਲਾਂ ਮੂੰਹਮੰਗੇ ਰੁਪਏ ਦੇਣ ਦਾ ਵਾਅਦਾ ਕੀਤਾ ਸੀ।ਉਸ ਨੂੰ ਇਹ ਵੀ ਕਿਹਾ ਸੀ ਕਿ ਹਰਿਆਣਾ ਵਿਚ ਉਸ ਦਾ ਨਾਂ ਚਮਕਾ ਦੇਵੇਗਾ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੇ ਫੋਨ ਚੁੱਕਣਾ ਹੀ ਬੰਦ ਕਰ ਦਿੱਤਾ। ਹਾਲਾਂਕਿ ਸੇਰਸਾ ਦਾ ਇਹ ਦਾਅਵਾ ਸੱਚ ਹੈ ਜਾਂ ਪੁਲਿਸ ਨੂੰ ਗੁੰਮਰਾਹ ਕਰ ਰਿਹਾ ਹੈ, ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।ਅੰਕਿਤ ਸੇਰਸਾ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਹੈ। ਉਸ ਨੇ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ਜੁਆਇਨ ਕੀਤੀ ਸੀ। ਰਾਜਸਥਾਨ ਵਿਚ 2 ਵਾਰਦਾਤਾਂ ਕਰਨ ਤੋਂ ਬਾਅਦ ਉਹ ਮੋਨੂੰ ਡਾਗਰ ਰਾਹੀਂ ਗੋਲਡੀ ਦੇ ਟੱਚ ਵਿਚ ਆਇਆ। ਕਤਲ ਦੇ ਦਿਨ ਸੇਰਸਾ ਦੇ ਦੋਹਾਂ ਹੱਥਾਂ 'ਚ ਨਾਲ ਪਿਸਟਲ ਸੀ। ਉਸ ਨੇ ਸਭ ਤੋਂ ਨੇੜੇ ਜਾ ਕੇ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਸਨ। ਸੇਰਸਾ ਦੀ ਲਾਈਫ ਦਾ ਇਹ ਪਹਿਲਾ ਮਾਮਲਾ ਸੀ। ਜਿਸ ਨੂੰ ਉਸ ਨੇ ਵਹਿਸ਼ੀਆਨਾ ਤਰੀਕੇ ਨਾਲ ਅੰਜਾਮ ਦਿੱਤਾ।ਇਸ ਤੋਂ ਪਹਿਲਾਂ ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ ਅਤੇ ਕਸ਼ਿਸ਼ ਕੋਲੋਂ ਪੁੱਛਗਿੱਛ ਵਿਚ ਖੁਲਾਸਾ ਹੋਇਆ ਸੀ ਕਿ ਮੂਸੇਵਾਲਾ ਦੇ ਕਤਲ ਦਾ ਸੌਦਾ 1 ਕਰੋੜ ਵਿਚ ਹੋਇਆ ਸੀ। ਸ਼ਾਰਪਸ਼ੂਟਰਸ ਨੂੰ ਖੁਸ਼ ਕਰਨ ਅਤੇ ਯਕੀਨ ਦਿਵਾਉਣ ਲਈ ਕਤਲ ਤੋਂ ਪਹਿਲਾਂ ਗੋਲਡੀ ਨੇ ਹਥਿਆਰ ਅਤੇ 10 ਲੱਖ ਰੁਪਏ ਭਿਜਵਾ ਦਿੱਤੇ। ਕਤਲ ਵਾਲੇ ਦਿਨ ਇਹ ਰਕਮ ਉਨ੍ਹਾਂ ਦੇ ਨਾਲ ਗੱਡੀ ਵਿਚ ਸੀ। ਹਰ ਸ਼ੂਟਰ ਨੂੰ 5-5 ਲੱਖ ਰੁਪਏ ਮਿਲਣੇ ਸਨ। ਬਾਕੀ ਰਕਮ ਮੂਸੇਵਾਲਾ ਦੀ ਰੇਕੀ ਅਤੇ ਸ਼ਾਰਪਸ਼ੂਟਰਸ ਨੂੰ ਭੱਜਣ-ਲੁਕਣ ਵਿਚ ਮਦਦ ਕਰਨ ਵਾਲਿਆਂ ਨੂੰ ਦਿੱਤੇ ਜਾਣੇ ਸਨ।ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਹਾਲ ਹੀ ਵਿਚ ਨਕਾਬ ਪਹਿਨ ਕੇ ਇਕ ਵੀਡੀਓ ਜਾਰੀ ਕੀਤੀ ਸੀ। ਜਿਸ ਵਿਚ ਉਸ ਨੇ ਕਿਹਾ ਸੀ ਕਿ ਮੂਸੇਵਾਲਾ ਨੂੰ ਮਾਰਣ ਲਈ ਕੋਈ ਪੈਸਾ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਗੈਂਗ ਕਿਸੇ ਨੂੰ ਫਿਰੌਤੀ ਨਹੀਂ ਦਿੰਦਾ। ਜੋ ਉਨ੍ਹਾਂ ਦੇ ਕਹਿਣ 'ਤੇ ਕੰਮ ਕਰਦੇ ਹਨ, ਉਨ੍ਹਾਂ ਦੀ ਲੋੜ ਜ਼ਰੂਰ ਪੂਰੀ ਕਰਦੇ ਹਨ।ਕੈਨੇਡਾ ਬੈਠਾ ਲਾਰੈਂਸ ਗੈਂਗ ਦਾ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਟਰੱਕ ਚਲਾਉਂਦਾ ਰਿਹਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੇ ਇਸ ਦੀ ਜ਼ਿੰਮੇਵਾਰੀ ਲਈ। ਜਿਸ ਤੋਂ ਬਾਅਦ ਉਸ ਦਾ ਰੈੱਡ ਕਾਰਨਰ ਨੋਟਿਸ (ਆਰ.ਸੀ.ਐੱਨ.) ਜਾਰੀ ਹੋ ਚੁੱਕਾ ਹੈ। ਉਥੇ ਹੀ ਕੈਨੇਡਾ ਵਿਚ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਗੋਲਡੀ ਬਰਾੜ ਸਮਝ 2 ਲੋਕਾਂ ਨੂੰ ਕੁੱਟ ਦਿੱਤਾ। ਜਿਸ ਤੋਂ ਬਾਅਦ ਅਸਲੀ ਗੋਲਡੀ ਬਰਾੜ ਰੂਪੋਸ਼ ਹੋ ਚੁੱਕਾ ਹੈ। ਉਸ ਨੇ ਆਪਣੇ ਸਾਰੇ ਪੁਰਾਣੇ ਨੰਬਰ ਬੰਦ ਕਰ ਦਿੱਤੇ ਹਨ। ਜਿਨ੍ਹਾਂ ਰਾਹੀਂ ਉਸ ਤੱਕ ਪਹੁੰਚਿਆ ਜਾ ਸਕਦਾ ਹੈ, ਉਨ੍ਹਾਂ ਸਭ ਕਰੀਬੀਆਂ ਤੋਂ ਉਹ ਦੂਰੀ ਬਣਾ ਚੁੱਕਾ ਹੈ।

goldy

ਚੰਡੀਗੜ੍ਹ- ਸਿੱਧੂ ਮੂਸੇਵਾਲਾ ਦੇ ਮਾਮਲੇ 'ਚ ਗੈਂਗਸਟਰਾਂ ਦੇ ਤਾਰ ਕੈਨੇਡਾ ਨਾਲ ਜੁੜੇ ਹਨ। ਜਿੱਥੋਂ ਗੋਲਡੀ ਬਰਾੜ ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਹੈ, ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਉਸ ਵਲੋਂ ਇਕ ਪੋਸਟ ਪਾ ਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਜਿਸ ਨੂੰ ਫੜਣ ਲਈ ਪੰਜਾਬ ਪੁਲਿਸ ਵਲੋਂ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਹੁਣ ਉਸ ਦੀ ਪੈੜ ਨੱਪਣ ਲਈ ਪੁਲਿਸ ਵਲੋਂ ਵੀ ਤਿਆਰੀ ਖਿੱਚੀ ਜਾ ਰਹੀ ਹੈ।ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ਦੀ ਪੁਲਿਸ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਹਵਾਲਗੀ ਲਈ ਯਤਨ ਕਰ ਰਹੀ ਹੈ। ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਅੰਮ੍ਰਿਤਸਰ ਵਿੱਚ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰਾਂ ਕੋਲੋਂ ਬਰਾਮਦ ਹੋਈ ਇਹ ਉਹੀ ਏਕੇ-47 ਰਾਈਫਲ ਹੈ, ਜੋ ਗਾਇਕ ਦੀ ਹੱਤਿਆ ਵਿੱਚ ਵਰਤੀ ਗਈ ਸੀ। ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਵਲੋਂ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਪੰਜਾਬ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਮਾਮਲਿਆਂ ਦੇ ਤਾਰ ਵੀ ਇਨ੍ਹਾਂ ਗੈਂਗਸਟਰਾਂ ਨਾਲ ਜੁੜੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਪੰਜਾਬ ਪੁਲਿਸ ਵਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। 

rsyryty

ਅੰਮ੍ਰਿਤਸਰ- ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਅੰਮ੍ਰਿਤਸਰ (Amritsar) ਵਿਖੇ ਪਹੁੰਚੇ ਜਿੱਥੇ ਪੁਲਿਸ (Police) ਵਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ ਅਤੇ ਮਾਰੇ ਗਏ ਗੈਂਗਸਟਰਾਂ (Gangsters) ਦੀ ਪਛਾਣ ਲਈ ਉਨ੍ਹਾਂ ਨੂੰ ਪੁਲਿਸ (Police) ਨੇ ਇਥੇ ਬੁਲਾਇਆ ਸੀ। ਉਹ ਸਿਵਲ ਹਸਪਤਾਲ (Civil Hospital) ਦੇ ਉਸ ਮੁਰਦਾ ਘਰ ਵਿਚ ਪਹੁੰਚੇ ਜਿੱਥੇ ਉਨ੍ਹਾਂ ਦੇ ਪੁੱਤਰ ਮੂਸੇਵਾਲਾ (Moosewala) ਦੇ ਕਾਤਲਾਂ ਦੀਆਂ ਲਾਸ਼ਾਂ ਨੂੰ ਰੱਖਿਆ ਗਿਆ। ਇਸ ਤੋਂ ਪਹਿਲਾਂ ਉਹ ਘਰਿੰਡਾ ਥਾਣੇ ਪਹੁੰਚੇ ਸਨ। ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਪਹੁੰਚੇ ਅਤੇ ਉਨ੍ਹਾਂ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਜਦੋਂ ਕਿ ਇਸ ਵਿਚ ਅਜੇ ਬਹੁਤ ਕੁਝ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਅਜੇ ਲੜਾਈ ਬਹੁਤ ਲੰਮੀ ਹੈ।...

y5eyur6u

ਅੰਮ੍ਰਿਤਸਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤਿਆਂ ਨੂੰ ਤਕਰੀਬ 52 ਦਿਨ ਬੀਤ ਚੁੱਕੇ ਹਨ, ਪਰ ਹਰ ਕੋਨੇ ਤੋਂ ਪ੍ਰਸ਼ੰਸਕ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਵਿਖੇ ਉਨ੍ਹਾਂ ਦੇ ਮਾਤਾ-ਪਿਤਾ ਕੋਲ ਅਫ਼ਸੋਸ ਪ੍ਰਗਟਾਉਣ ਤੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਰਹਿੰਦੇ ਹਨ।ਇਸ ਦੌਰਾਨ, ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਇੱਕ ਫੋਟੋ ਅਪਲੋਡ ਕੀਤੀ ਗਈ ਸੀ। ਇਸ ਫੋਟੋ ਰਾਹੀਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ, ਜੋ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦੇ ਘਰ ਜਾ ਕੇ ਉਸ ਦੀ ਮੌਤ 'ਤੇ ਸੋਗ ਮਨਾਉਣ ਲਈ ਮਿਲਣਾ ਚਾਹੁੰਦੇ ਹਨ। ਇਸ ਫੋਟੋ ਵਿੱਚ ਇੱਕ ਸੰਦੇਸ਼ ਵਿੱਚ ਲਿਖਿਆ ਹੈ, “ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨਿਆਂ ਲਈ ਪਿੰਡ ਤੋਂ ਬਾਹਰ ਗਏ ਹਨ। ਜੋ ਵੀ ਉਨ੍ਹਾਂ ਨੂੰ ਮਿਲਣ ਆ ਰਿਹਾ ਹੈ, ਉਨ੍ਹਾਂ ਨੂੰ ਨਿਰਾਸ਼ ਨਾ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਅਸੀਂ ਤੁਹਾਨੂੰ ਪੋਸਟ ਰਾਹੀਂ ਅੱਪਡੇਟ ਕਰਦੇ ਰਹਾਂਗੇ।”ਦ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ, “ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਦਾ ਸੁਨੇਹਾ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।”ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ਵਿਚ ਗੈਂਗਸਟਰ ਜਗਰੂਪ ਰੂਪਾ ਤੇ ਮਨੁੰ ਕੁੱਸਾ ਮਾਰੇ ਗਏ ਸਨ। ਜਿਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਇਆ ਹੈ। ਇਹ ਦੋਵੇਂ ਪਾਕਿਸਤਾਨ ਸਰਹੱਦ ਨੇੜਲੇ ਪਿੰਡ ਵਿਚ ਕਿਸੇ ਘਰ ਵਿਚ ਲੁਕੇ ਹੋਏ ਸਨ ਅਤੇ ਉਥੋਂ ਇਹ ਪਾਕਿਸਤਾਨ ਭੱਜਣ ਦੀ ਫਿਰਾਕ ਵਿਚ ਸਨ।

21 july bish

ਮੁਕਤਸਰ- ਬਦਨਾਮ ਗੈਂਗਸਟਰ ਲਾਰੈਂਸ ਹੁਣ ਪੰਜਾਬ ਦੀ ਮੁਕਤਸਰ ਪੁਲਿਸ ਦੇ ਸ਼ਿਕੰਜੇ ਵਿਚ ਆ ਗਿਆ ਹੈ। ਲਾਰੈਂਸ ਨੂੰ ਵੀਰਵਾਰ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਮੁਕਤਸਰ ਪੁਲਿਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਉਸ ਤੋਂ ਦੋ ਸਾਲ ਪਹਿਲਾਂ ਫਾਇਨਾਂਸਰ ਕਤਲ ਕੇਸ ਵਿਚ ਮਲੋਟ ਵਿਚ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਲਾਰੈਂਸ ਨੂੰ ਮੁਕਤਸਰ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। Also Read: ਨੈਸ਼ਨਲ ਹੈਰਾਲਡ ਮਾਮਲੇ ’ਚ ED ਵਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ, ਰਾਹੁਲ ਤੇ ਪ੍ਰਿਅੰਕਾ ਵੀ ਆਏ ਨਾਲ ਲਾਰੈਂਸ ਨੂੰ ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ। ਉਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਪੰਜਾਬ 'ਚ ਦਰਜ ਕੀਤੇ ਗਏ ਹਰ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 22 ਅਕਤੂਬਰ 2020 ਨੂੰ ਹੋਇਆ ਸੀ ਇਹ ਕਤਲ 22 ਅਕਤੂਬਰ 2020 ਨੂੰ ਮਲੋਟ ਦੇ ਪਿੰਡ ਔਲਖ ਵਿਚ ਫਾਈਨਾਂਸਰ ਰਣਜੀਤ ਸਿੰਘ ਉਰਫ਼ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਹ ਗਰਭਵਤੀ ਪਤਨੀ ਰਾਜਵੀਰ ਕੌਰ ਨਾਲ ਦਵਾਈ ਲੈਣ ਲਈ ਹਸਪਤਾਲ ਗਈ ਹੋਏ ਸਨ। ਹਸਪਤਾਲ ਪਹੁੰਚਦੇ ਹੀ ਸਵਿਫਟ ਕਾਰ 'ਚ ਸਵਾਰ 4 ਬਦਮਾਸ਼ਾਂ ਨੇ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਦੇ ਚਾਰ ਘੰਟੇ ਬਾਅਦ ਸੋਸ਼ਲ ਮੀਡੀਆ 'ਤੇ ਗੈਂਗਸਟਰ ਲਾਰੈਂਸ ਦੇ ਨਾਂ 'ਤੇ ਪੋਸਟ ਪਾਈ ਗਈ। ਜਿਸ ਵਿੱਚ ਲਾਰੈਂਸ ਦੇ ਸਾਥੀ ਗੁਰਲਾਲ ਬਰਾੜ ਦੇ ਕਤਲ ਵਿੱਚ ਰਾਣਾ ਦਾ ਹੱਥ ਹੋਣ ਦੀ ਗੱਲ ਕਹੀ ਗਈ ਸੀ। Also Read: ਕੀ ਭਾਰਤੀ ਮੂਲ ਦੇ ਰਿਸ਼ੀ ਇੰਗਲੈਂਡ 'ਚ ਰਚਣਗੇ ਇਤਿਹਾਸ? PM ਦੌੜ 'ਚ ਇਸ ਮੰਤਰੀ ਨਾਲ ਸਖਤ ਟੱਕਰ ਬੰਬੀਹਾ ਗੈਂਗ ਨਾਲ ਫੋਟੋ ਵੀ ਕੀਤੀ ਸੀ ਪੋਸਟਲਾਰੈਂਸ ਗੈਂਗ ਨੇ ਕਤਲ ਤੋਂ ਬਾਅਦ ਫੋਟੋ ਪੋਸਟ ਕੀਤੀ। ਜਿਸ ਵਿੱਚ ਫਾਈਨਾਂਸਰ ਰਾਣਾ ਨੂੰ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦਾ ਕਰੀਬੀ ਦਿਖਾਇਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਜਾਂਚ ਵਿੱਚ ਮੰਨਿਆ ਜਾ ਰਿਹਾ ਸੀ ਕਿ ਰਾਣਾ ਦਾ ਕਤਲ ਲਾਰੈਂਸ ਅਤੇ ਬੰਬੀਹਾ ਗੈਂਗ ਵਿਚਾਲੇ ਚੱਲ ਰਹੀ ਗੈਂਗ ਵਾਰ ਦਾ ਨਤੀਜਾ ਹੈ। ਗੁਰਲਾਲ ਬਰਾੜ ਜਿਸ ਨੂੰ ਇਸ ਕਤਲ ਦਾ ਬਦਲਾ ਦੱਸਿਆ ਗਿਆ ਸੀ, ਦਾ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।...

police transfer

ਚੰਡੀਗੜ੍ਹ- ਪੰਜਾਬ 'ਚ ਵੀ.ਕੇ. ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀ.ਜੀ.ਪੀ. ਬਣਾਉਣ ਤੋਂ ਬਾਅਦ ਪੁਲਿਸ ਵਿਚ ਵੱਡਾ ਫੇਰਬਦਲ ਹੋਇਆ ਹੈ। ਸਰਕਾਰ ਨੇ 12 ਜ਼ਿਲਿਆਂ ਦੇ ਐੱਸ.ਐੱਸ.ਪੀ. ਦਿੱਤੇ ਹਨ। ਇਨ੍ਹਾਂ 'ਚ ਪਠਾਨਕੋਟ ਦੇ ਐੱਸ.ਐੱਸ.ਪੀ. ਅਰੁਣ ਸੈਣੀ, ਮਾਲੇਰਕੋਟਲਾ ਤੋਂ ਅਲਕਾ ਮੀਣਾ ਅਤੇ ਫਿਰੋਜ਼ਪੁਰ ਤੋਂ ਚਰਣਜੀਤ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਮੁਕਤਸਰ ਦੇ ਚਰਚਿਤ ਐੱਸ.ਐੱਸ.ਪੀ. ਧਰੁਮਣ ਐੱਚ. ਨਿੰਬਲੇ ਨੂੰ ਵੀ ਹਟਾ ਦਿੱਤਾ ਗਿਆ ਹੈ। ਉਹ ਕੇਂਦਰੀ ਡੈਪੂਟੇਸ਼ਨ 'ਤੇ ਜਾ ਰਹੇ ਹਨ। ਰਾਜਬਚਨ ਸੰਘੂ ਨੂੰ ਵੀ ਕਪੂਰਥਲਾ ਤੋਂ ਹਟਾਇਆ ਗਿਆ ਹੈ।ਸਵਪਨ ਸ਼ਰਮਾ ਨੂੰ ਜਲੰਧਰ ਰੂਰਲ ਤੋਂ ਹਟਾ ਕੇ ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਲਗਾਇਆ ਗਿਆ ਹੈ।ਹਰਜੀਤ ਸਿੰਘ ਨੂੰ ਗੁਰਦਾਸਪੁਰ ਤੋਂ ਹਟਾ ਕੇ ਲੁਧਿਆਣਾ ਰੂਰਲ ਦਾ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਦੀਪਕ ਹਿਲੋਰੀ ਨੂੰ ਲੁਧਿਆਣਾ ਰੂਰਲ ਤੋਂ ਹਟਾ ਕੇ ਗੁਰਦਾਸਪੁਰ ਦਾ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਸੁਰਿੰਦਰ ਲਾਂਬਾ ਨੂੰ ਫਿਰੋਜ਼ਪੁਰ ਦਾ ਨਵਾਂ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਭਾਗੀਰਥ ਸਿੰਘ ਮੀਨਾ ਨੂੰ ਐੱਸ.ਬੀ.ਐੱਸ. ਨਗਰ ਦਾ ਨਵਾਂ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਸਚਿਨ ਗੁਪਤਾ ਮੁਕਤਸਰ ਦੇ ਨਵੇਂ ਐੱਸ.ਐੱਸ.ਪੀ. ਹੋਣਗੇ।ਨਵਨੀਤ ਸਿੰਘ ਬੈਂਸ ਨੂੰ ਕਪੂਰਥਲਾ ਦਾ ਨਵਾਂ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਰਾਜਪਾਲ ਸਿੰਘ ਨੂੰ ਬਟਾਲਾ ਤੋਂ ਹਟਾ ਫਰੀਦਕੋਟ ਦਾ ਨਵਾਂ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਸਤਿੰਦਰ ਸਿੰਘ ਬਟਾਲਾ ਦੇ ਨਵੇਂ ਐੱਸ.ਐੱਸ.ਪੀ ਹੋਣਗੇ।ਸਵਰਣਦੀਪ ਸਿੰਘ ਨੂੰ ਅੰਮ੍ਰਿਤਸਰ ਰੂਰਲ ਤੋਂ ਹਟਾ ਕੇ ਜਲੰਧਰ ਰੂਰਲ ਦਾ ਐੱਸ.ਐੱਸ.ਪੀ. ਲਗਾਇਆ ਗਿਆ ਹੈ। ਹਰਕਮਲਪ੍ਰੀਤ ਸਿੰਘ ਖਖ ਨੂੰ ਪਠਾਨਕੋਟ ਦਾ ਐੱਸ.ਐੱਸ.ਪੀ. ਲਗਾਇਆ ਗਿਆ ਹੈ।ਅਵਨੀਤ ਕੌਰ ਸਿੱਧੂ ਨੂੰ ਫਰੀਦਕੋਟ ਤੋਂ ਹਟਾ ਮਾਲੇਰਕੋਟਲਾ ਦਾ ਨਵਾਂ ਐੱਸ.ਐੱਸ.ਪੀ. ਲਗਾਇਆ ਗਿਆ ਹੈ।

july2

ਅੰਮ੍ਰਿਤਸਰ- ਸਿੱਧੂ ਮੂਸੇਵਾਲਾ ਮਾਮਲੇ ਵਿਚ ਅੰਮ੍ਰਿਤਸਰ ਵਿਚ ਦੋ ਸ਼ੂਟਰਾਂ ਨੂੰ ਪੁਲਿਸ ਨੇ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ। ਜਿਸ ਤੋਂ ਬਾਅਦ ਅਜੇ ਵੀ ਪੁਲਿਸ ਨੂੰ ਇਕ ਸ਼ੂਟਰ ਦੀ ਭਾਲ ਹੈ, ਜੋ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਕਤਲਕਾਂਡ ਵਿਚ ਪੰਜਾਬ ਅਤੇ ਦਿੱਲੀ ਪੁਲਿਸ ਨੇ ਸ਼ਾਰਪਸ਼ੂਟਰ ਦੀਪਕ ਮੁੰਡੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ 3 ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ ਕੁਲਦੀਪ ਨੂੰ ਦਿੱਲੀ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ। ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਦਾ ਕਲ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਐਨਕਾਉਂਟਰ ਕਰ ਦਿੱਤਾ। ਹੁਣ 8ਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਹੀ ਬੱਚਿਆ ਹੋਇਆ ਹੈ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਚ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦੇ ਕਤਲ ਵਿਚ ਬੋਲੈਰੋ ਅਤੇ ਕੋਰੋਲਾ ਮਾਡਿਊਲ ਦੀ ਵਰਤੋਂ ਹੋਈ। ਦੀਪਕ ਮੁੰਡੀ ਬੋਲੈਰੋ ਮਾਡਿਊਲ ਦਾ ਹਿੱਸਾ ਸੀ। ਜਿਸ ਨੂੰ ਹਰਿਆਣਾ ਦਾ ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ ਲੀਡ ਕਰ ਰਿਹਾ ਸੀ। ਅੰਕਿਤ ਸੇਰਸਾ ਅਤੇ ਕਸ਼ਿਸ਼ ਵੀ ਇਨ੍ਹਾਂ ਦੇ ਨਾਲ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਚਾਰੋ ਭੱਜ ਕੇ ਗੁਜਰਾਤ ਗਏ ਸਨ। ਉਥੇ ਜਦੋਂ ਫੌਜੀ ਬਿਨਾਂ ਮੂੰਹ ਢੱਕੇ ਘੁੰਮਣ ਲੱਗਾ ਤਾਂ ਅੰਕਿਤ ਸੇਰਸਾ ਅਤੇ ਮੁੰਡੀ ਦੂਜੀ ਥਾਂ ਭੱਜ ਗਏ। ਇਸ ਤੋਂ ਬਾਅਦ ਸੇਰਸਾ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫਤਾਰ ਹੋ ਗਿਆ। ਹਾਲਾਂਕਿ ਉਦੋਂ ਤੱਕ ਮੁੰਡੀ ਉਸ ਨੂੰ ਵੀ ਛੱਡ ਕੇ ਜਾ ਚੁੱਕਾ ਸੀ।ਪੰਜਾਬ ਪੁਲਿਸ ਨੇ ਕਲ ਰੂਪਾ ਅਤੇ ਮਨੁ ਦਾ ਐਨਕਾਉਂਟਰ ਕੀਤਾ। ਇਹ ਦੋਵੇਂ ਕੋਰੋਲਾ ਮਾਡਿਊਲ ਦਾ ਹਿੱਸਾ ਸਨ। ਪੁਲਿਸ ਨੂੰ ਉਮੀਦ ਸੀ ਕਿ ਦੀਪਕ ਮੁੰਡੀ ਵੀ ਇਨ੍ਹਾਂ ਦੇ ਨਾਲ ਹੋਵੇਗਾ। ਹਾਲਾਂਕਿ ਐਨਕਾਉਂਟਰ ਤੋਂ ਬਾਅਦ ਮਨੁੰ ਅਤੇ ਰੂਪਾ ਹੀ ਅੰਦਰ ਮਰੇ ਮਿਲੇ। ਮੁੰਡੀ ਅਜੇ ਤੱਕ ਫਰਾਰ ਹੈ। ਪੁਲਿਸ ਹੁਣ ਮੁੰਡੀ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ ਤਾਂ ਜੋ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ ਸਾਰੇ 6 ਮੁਲਜ਼ਮਾਂ 'ਤੇ ਐਕਸ਼ਨ ਹੋ ਸਕੇ।

21july school

ਮੁਹਾਲੀ- ਪੰਜਾਬ ਵਿਚ ਬੀਤੇ ਦਿਨ ਸਰਕਾਰੀ ਸਕੂਲ ਵਿਚ ਸਾਹਮਣੇ ਆਏ ਕੋਰੋਨਾ ਮਾਮਲਿਆਂ ਇਕ ਵਾਰ ਫਿਰ ਤੋਂ ਚਿੰਤਾ ਵਧਾ ਦਿੱਤੀ ਹੈ। ਬੀਤੇ ਦਿਨ ਲਾਲੜੂ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ 21 ਵਿਦਿਆਰਥੀ ਕੋਵਿਡ-19 ਪਾਜ਼ੀਟਿਵ ਪਾਏ ਗਏ। ਜਿਸ ਤੋਂ ਬਾਅਦ ਸਕੂਲ ਦੀਆਂ ਕਲਾਸਾਂ ਨੂੰ ਦਸ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਜਦਕਿ ਸਕੂਲ ਸਟਾਫ ਤੇ ਸਾਰੇ ਵਿਦਿਆਰਥੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।   Also Read: 'ਬਾਲੀਵੁੱਡ ਮਾਫੀਆ' ਤੋਂ ਤੰਗ ਆਈ ਤਨੁਸ਼੍ਰੀ ਦੱਤਾ! ਸੋਸ਼ਲ ਮੀਡੀਆ 'ਤੇ ਕੀਤੇ ਵੱਡੇ ਖੁਲਾਸੇ ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜ ਦਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਤਾਂ ਸਿਹਤ ਅਧਿਕਾਰੀਆਂ ਵੱਲੋਂ ਲਏ ਹੋਰ ਸੈਂਪਲ ਵਿੱਚ 16 ਹੋਰ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਪਾਏ ਗਏ। ਵਿਦਿਆਰਥੀਆਂ ਦੀ ਕੋਵਿਡ-19 ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਕਲਾਸਾਂ ਬੰਦ ਕਰ ਦਿੱਤੀਆਂ ਗਈਆਂ। ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਹਤਿਆਤ ਵਜੋਂ ਸਕੂਲ ਪ੍ਰਬੰਧਕਾਂ ਨੂੰ ਅਗਲੇ ਦਸ ਦਿਨਾਂ ਲਈ ਕਲਾਸਾਂ ਬੰਦ ਕਰਨ ਲਈ ਕਿਹਾ ਗਿਆ ਹੈ। Also Read: ਸਿਹਤ ਖਰਾਬ ਹੋਣ 'ਤੇ CM ਮਾਨ ਅਪੋਲੋ ਹਸਪਤਾਲ 'ਚ ਹੋਏ ਦਾਖਲ, ਇਹ ਸੀ ਕਾਰਨ ਇਸ ਦੌਰਾਨ, ਬੁੱਧਵਾਰ ਨੂੰ ਮੋਹਾਲੀ ਵਿੱਚ 133 ਕੋਵਿਡ -19 ਮਾਮਲੇ ਸਾਹਮਣੇ ਆਏ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 521 ਹੋ ਗਈ ਹੈ। ਕੁੱਲ 491 ਸ਼ਹਿਰੀ ਖੇਤਰਾਂ ਵਿੱਚ ਹੋਮ ਆਈਸੋਲੇਸ਼ਨ ਵਿੱਚ ਹਨ ਜਦਕਿ 27 ਮਰੀਜ਼ ਪੇਂਡੂ ਖੇਤਰਾਂ ਵਿੱਚ ਹੋਮ ਆਈਸੋਲੇਸ਼ਨ ਵਿੱਚ ਹਨ। ਕੁੱਲ ਤਿੰਨ ਮਰੀਜ਼ ਹਸਪਤਾਲ ਵਿੱਚ ਦਾਖ਼ਲ ਹਨ। ਜ਼ਿਲ੍ਹੇ ਵਿੱਚ ਕੁੱਲ 97,889 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਸੰਕਰਮਣ ਕਾਰਨ ਕੁੱਲ 1,159 ਮੌਤਾਂ ਹੋਈਆਂ ਹਨ।...

21july punjab rain

ਚੰਡੀਗੜ੍ਹ- ਪੰਜਾਬ ਦੇ ਕਈ ਜ਼ਿਲਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਬੁੱਧਵਾਰ ਦੀ ਪੂਰੀ ਰਾਤ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਕਈ ਜ਼ਿਲਿਆਂ ਵਿਚ ਅੱਜ ਪੂਰਾ ਦਿਨ ਮੀਂਹ ਪੈਣ ਵਾਲਾ ਹੈ। ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਦਿਨ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ ਪਰ ਪੰਜਾਬ ਦੇ ਕਈ ਸ਼ਹਿਰ ਇਸ ਮੀਂਹ ਦੇ ਪਾਣੀ 'ਚ ਡੁੱਬ ਗਏ ਹਨ। ਕਈ ਸੜਕਾਂ 'ਤੇ 2 ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। Also Read: ਕੀ 36,000 ਕੱਚੇ ਮੁਲਾਜ਼ਮਾਂ ਬਾਰੇ ਆਵੇਗਾ ਕੋਈ 'ਪੱਕਾ' ਫੈਸਲਾ? ਪੰਜਾਬ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਅੱਜ  ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ 'ਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 67 ਮਿਲੀਮੀਟਰ ਅਤੇ ਲੁਧਿਆਣਾ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ 2022 ਦੇ ਮਾਨਸੂਨ ਸੀਜ਼ਨ ਦੀ ਸਭ ਤੋਂ ਵੱਧ ਬਾਰਿਸ਼ ਹੈ। ਪਿਛਲੇ 24 ਘੰਟਿਆਂ 'ਚ ਹੋਈ ਬਾਰਿਸ਼ ਕਾਰਨ ਦਿਨ ਦੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੂਰੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। Also Read: Encounter ਤੋਂ ਬਾਅਦ ਰੂਪਾ ਦੀ ਮਾਂ ਦਾ ਜਿਗਰਾ, ਕਿਹਾ- 'ਮੂਸੇਵਾਲਾ ਦੀ ਮਾਂ ਨੂੰ ਮਿਲਿਆ ਇਨਸਾਫ' ਅੱਜ ਵੀ ...

21 july sidshu

ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਚ ਜਗਰੂਪ ਸਿੰਘ ਰੂਪਾ ਨੂੰ ਪੁਲਿਸ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। 5 ਘੰਟੇ ਦੇ ਮੁਕਾਬਲੇ ਤੋਂ ਬਾਅਦ ਜਗਰੂਪ ਸਿੰਘ ਰੂਪਾ ਦੀ ਲਾਸ਼ AK47 ਨਾਲ ਮਿਲੀ। ਉਸ ਦੀ ਮਾਂ ਨੇ ਵੀ ਇਹੀ ਤਸਵੀਰ ਦੇਖੀ, ਪਰ ਪੁੱਤਰ ਦੀ ਲਾਸ਼ ਦੇਖ ਕੇ ਮਾਂ ਪਲਵਿੰਦਰ ਕੌਰ ਦੇ ਬੋਲ ਸਨ- ਮੈਂ ਅੱਜ ਵੀ ਆਪਣੇ ਬਿਆਨ 'ਤੇ ਕਾਇਮ ਹਾਂ। ਜਗਰੂਪ ਸਿੰਘ ਰੂਪਾ ਨੂੰ ਉਸਦੇ ਕੀਤੇ ਦੀ ਸਜ਼ਾ ਮਿਲ ਗਈ। Also Read: ਮੂਸੇਵਾਲਾ ਕਤਲ ਵਿਚ ਸ਼ਾਮਲ 2 ਸ਼ਾਰਪ ਸ਼ੂਟਰ ਅੰਮ੍ਰਿਤਸਰ ਵਿਚ ਢੇਰ ਧਿਆਨ ਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਜਦੋਂ ਭੇਦ ਦੀਆਂ ਪਰਤਾਂ ਖੁੱਲ੍ਹੀਆਂ ਤਾਂ ਤਰਨਤਾਰਨ ਦੇ ਜਗਰੂਪ ਸਿੰਘ ਰੂਪਾ ਦਾ ਨਾਂ ਵੀ ਸਾਹਮਣੇ ਆਇਆ। ਉਦੋਂ ਉਸ ਦੀ ਮਾਂ ਪਲਵਿੰਦਰ ਕੌਰ ਨੇ ਬਿਆਨ ਦਿੱਤਾ ਸੀ ਕਿ ਜੇਕਰ ਉਸ ਦਾ ਪੁੱਤਰ ਮੂਸੇਵਾਲਾ ਕਤਲ ਵਿੱਚ ਸ਼ਾਮਲ ਹੈ ਤਾਂ ਉਸ ਨੂੰ ਗੋਲੀ ਮਾਰ ਦਿਓ। ਅੱਜ ਜਦੋਂ ਉਨ੍ਹਾਂ ਦੀ ਮਾਤਾ ਨੇ ਤਸਵੀਰਾਂ ਵਿਚ ਜਗਰੂਪ ਸਿੰਘ ਰੂਪਾ ਦੀ ਮ੍ਰਿਤਕ ਦੇਹ ਦੇਖੀ ਤਾਂ ਉਨ੍ਹਾਂ ਸਾਫ਼ ਕਿਹਾ ਕਿ ਅੱਜ ਵੀ ਉਹ ਆਪਣੇ ਬਿਆਨ ’ਤੇ ਕਾਇਮ ਹਨ। ਜਗਰੂਪ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ। ਮਾਂ ਨੂੰ ਮਿਲਿਆ ਇਨਸਾਫਜਗਰੂਪ ਸਿੰਘ ਰੂਪਾ ਦੀ ਮਾਤਾ ਪਲਵਿੰਦਰ ਕੌਰ ਨੇ ਕਿਹਾ ਕਿ ਮੈਂ ਪਹਿਲਾਂ ਕਿਹਾ ਕਹਿੰਦੀ ਸੀ, ਜੇਕਰ ਰੂਪਾ ਦੋਸ਼ੀ ਹੈ ਤਾਂ ਉਸ ਨੂੰ ਗੋਲੀ ਮਾਰ ਦਿਓ। ਅੱਜ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਇਨਸਾਫ਼ ਮਿਲਿਆ, ਪਰ ਜਿਵੇਂ ਉਹ ਬਿਲਖਦੀ ਸੀ, ਹੁਣ ਉਹ ਵੀ ਆਪਣੇ ਪੁੱਤਰ ਦੇ ਵਿਛੋੜੇ ਦਾ ਬਿਲਖ ਲਵੇਗੀ। Also Read: ਗਲਤੀ ਨਾਲ ਵੀ Google 'ਤੇ ਨਾ ਸਰਚ ਕਰੋ ਇਹ ਚੀਜ਼ਾਂ, ਜਾਣਾ ਪੈ ਸਕਦੈ ਜੇਲ੍ਹ ਕਈ ਸਾਲ ਪਹਿਲਾਂ ਰੂਪਾ ਨੂੰ ਕਰ ਦਿੱਤਾ ਸੀ ਬੇਦਖਲਰੂਪਾ ਦੀ ਮਾਂ ਨੇ ਦੱਸਿਆ ਕਿ ਜਗਰੂਪ ਕਈ ਸਾਲ ਪਹਿਲਾਂ ਗਲਤ ਸੰਗਤ ਵਿੱਚ ਪੈ ਗਿਆ ਸੀ। ਉਹ ਨਸ਼ੇ ਦਾ ਆਦੀ ਹੋ ਗਿਆ ਸੀ। ਕਦੇ ਉਹ ਘਰ ਆਉਂਦਾ ਸੀ ਤੇ ਕਦੇ ਨਹੀਂ ਆਉਂਦਾ ਸੀ। ਉਸ ਨੂੰ ਕਈ ਸਾਲ ਪਹਿਲਾਂ ਬੇਦਖਲ ਕੀਤਾ ਗਿਆ ਸੀ ਪਰ ਹੁਣ ਪੁਲੀਸ ਉਨ੍ਹਾਂ ਨੂੰ ਤੰਗ ਕਰੇਗੀ। ਸਰੀਰ ਮਿੱਟੀ ਹੈ, ਉਸੇ ਵਿਚ ਮਿਲ ਗਿਆਰੂਪਾ ਦੇ ਸੰਸਕਾਰ ਬਾਰੇ ਪੁੱਛੇ ਜਾਣ 'ਤੇ ਪਲਵਿੰਦਰ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਉਸ ਦੀ ਲਾਸ਼ ਦੇਵੇ ਤਾਂ ਉਹ ਸੰਸਕਾਰ ਕਰਨਗੇ। ਜੇਕਰ ਨਹੀਂ ਵੀ ਦੇਣਗੇ ਤਾਂ ਵੀ ਠੀਕ ਹੈ। ਹੁਣ ਇਹ ਮਿੱਟੀ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਉਹ ਹੋਰ ਕੁਝ ਨਹੀਂ ਕਹਿਣਾ ਚਾਹੁੰਦੀ।...

rturd

ਅੰਮ੍ਰਿਤਸਰ- ਗੈਂਗਸਟਰਾਂ ਦਾ ਪੁਲਿਸ ਵਿਚਾਲੇ ਅੰਮ੍ਰਿਤਸਰ ਦੇ ਭਕਨਾ ਖ਼ੁਰਦ ਨੇੜੇ ਮੁਕਾਬਲਾ ਖਤਮ ਹੋ ਗਿਆ ਹੈ, ਜਿਸ ਵਿਚ ਗੈਂਗਸਟਰ ਵੀ ਢੇਰ ਹੋ ਗਏ ਹਨ। ਇਸ ਦੌਰਾਨ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਗ ਗੈਂਗਸਟਰ ਜਿਸ ਕੋਲ ਏ.ਕੇ.47 ਰਾਈਫਲ ਪਈ ਹੋਈ ਹੈ ਅਤੇ ਗੈਂਗਸਟਰ ਜਿਸ ਨੂੰ ਗੋਲੀ ਲੱਗੀ ਹੋਈ ਹੈ ਅਤੇ ਉਹ ਥਾਈਂ ਹੀ ਢੇਰ ਹੋ ਗਿਆ ਹੈ। ਇਥੇ ਹੀ ਤੁਹਾਨੂੰ ਦੱਸ ਦਈਏ ਕਿ ਇੱਥੇ ਪੁਲਿਸ ਕਮਾਂਡੋ ਵਲੋਂ ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਜਗਰੂਪ ਰੂਪਾ ਪੁਲਿਸ ਮੁਕਾਬਲੇ 'ਚ ਮਾਰਿਆ ਗਿਆ ਹੈ, ਜਦੋਂ ਕਿ ਇਲਾਵਾ ਇੱਕ ਹੋਰ ਗੈਂਗਸਟਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਥੋਂ ਦੇ ਪਿੰਡ ਭਕਨਾ ਨੇੜੇ ਕੁਝ ਹਥਿਆਰਬੰਦ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਹੇ ਮੁਕਾਬਲੇ ਦੌਰਾਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਘਟਨਾ ਸਥਾਨ 'ਤੇ ਪਹੁੰਚੇ ਜਿਨ੍ਹਾਂ ਨੇ ਖ਼ੁਦ ਇਸ ਆਪਰੇਸ਼ਨ ਦੀ ਅਗਵਾਈ ਕੀਤੀ। ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਚੀਚਾ ਭਕਨਾ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਜੋ ਮੁਕਾਬਲਾ ਹੋਇਆ। ਇਹ ਗੈਂਗਸਟਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਵਲੋਂ ਲੋੜੀਂਦੇ ਸਨ। ਪੁਲਿਸ ਨੂੰ ਉਨ੍ਹਾਂ ਦੇ ਇਸ ਸਥਾਨ 'ਤੇ ਲੁੱਕ ਕੇ ਰਹਿਣ ਦੀ ਪੱਕੀ ਇਤਲਾਹ ਮਿਲੀ ਸੀ, ਜਿਸ ਕਾਰਨ ਪੁਲਿਸ ਨੇ ਉਸ ਸਥਾਨ ਦੇ ਇਕ ਕਿਲੋਮੀਟਰ ਅੰਦਰ ਘੇਰਾ ਪਾਇਆ ਹੋਇਆ ਸੀ। ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਹ ਪੁਲਿਸ 'ਤੇ ਗੋਲੀਆਂ ਚਲਾਉਣ ਲੱਗ ਪਏ।  

20julsidhu

ਅੰਮ੍ਰਿਤਸਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮਨੁੰ ਕੁੱਸਾ ਅਤੇ ਜਗਰੂਪ ਰੂਪਾ ਦੇ ਨਾਲ ਪੰਜਾਬ ਪੁਲਿਸ ਦਾ ਮੁਕਾਬਲਾ ਹੋਇਆ। ਇਹ ਮੁਕਾਬਲਾ ਅੰਮ੍ਰਿਤਸਰ ਵਿਚ ਹੋ ਰਿਹਾ ਹੈ। ਜਿਸ ਵਿਚ ਦੋਹਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ। ਪੂਰੇ ਸੂਬੇ ਤੋਂ ਪੰਜਾਬ ਪੁਲਿਸ ਦੇ ਜਵਾਨ ਬੁਲਾ ਕੇ ਦੋਹਾਂ ਦੀ ਘੇਰਾਬੰਦੀ ਕੀਤੀ ਗਈ ਹੈ। ਇਹ ਮੁਕਾਬਲਾ ਅਟਾਰੀ ਬਾਰਡਰ ਨੂੰ ਜਾਣ ਵਾਲੀ ਸੜਕ 'ਤੇ ਆਉਂਦੇ ਪਿੰਡ ਚਿਚਾ ਭਕਨਾ ਵਿਚ ਹੋ ਰਿਹਾ ਹੈ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਤਕਰੀਬਨ 10 ਕਿਲੋਮੀਟਰ ਦੂਰ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਏ.ਜੀ.ਟੀ.ਐੱਫ. ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਇਨ੍ਹਾਂ ਨੂੰ ਘੇਰਿਆ ਹੋਇਆ ਹੈ। ਪਹਿਲਾਂ ਉਨ੍ਹਾਂ ਨੂੰ ਸਰੰਡਰ ਕਰਨ ਨੂੰ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਤਲ ਵਿਚ ਇਸਤੇਮਾਲ ਹੋਏ ਹਥਿਆਰ ਇਨ੍ਹਾਂ ਦੋਹਾਂ ਕੋਲ ਹਨ। ਉਨ੍ਹਾਂ ਤੋਂ ਹੀ ਉਹ ਪੁਲਿਸ 'ਤੇ ਫਾਇਰਿੰਗ ਕਰ ਰਹੇ ਹਨ।ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਸੀ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੁੰ ਕੁੱਸਾ ਕਤਲ ਤੋਂ ਬਾਅਦ ਪੰਜਾਬ ਵਿਚ ਹੀ ਘੁੰਮਦੇ ਰਹੇ। ਸੂਤਰਾਂ ਮੁਤਾਬਕ ਜੂਨ ਦੇ ਅਖੀਰ ਤੱਕ ਉਹ ਤਰਨਤਾਰਨ ਦੇ ਪਿੰਡ ਵਿਚ ਲੁਕੇ ਰਹੇ। ਰੂਪਾ ਇਸੇ ਇਲਾਕੇ ਦਾ ਰਹਿਣ ਵਾਲਾ ਹੈ। ਇਥੇ ਦੂਜੇ ਗੈਂਗਸਟਰ ਤੂਫਾਨ ਨੇ ਉਨ੍ਹਆਂ ਨੂੰ ਆਪਣੇ ਫਾਰਮ ਹਾਊਸ ਵਿਚ ਲੁਕਾ ਕੇ ਰੱਖਿਆ ਸੀ। ਇਨ੍ਹਾਂ ਦੇ ਨਾਲ ਗੈਂਗਸਟਰ ਰਈਆ ਵੀ ਮੌਜੂਦ ਸੀ।