ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਨੇ ਕਬੂਤਰਬਾਜ਼ੀ ਕੇਸ ਵਿਚ 2 ਸਾਲ ਕੈਦ ਦੀ ਸਜ਼ਾ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਉਨ੍ਹਾਂ ਦੀ ਸੁਣਵਾਈ ਦੌਰਾਨ ਪੁੱਛਿਆ ਕਿ ਦਲੇਰ ਨੂੰ ਜੇਲ ਵਿਚ ਰਹਿੰਦੇ ਕਿੰਨਾ ਸਮਾਂ ਹੋਇਆ? ਇਸ 'ਤੇ ਮਹਿੰਦੀ ਦੇ ਵਕੀਲ ਨੇ ਕਿਹਾ ਕਿ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।ਦਲੇਰ ਨੇ ਕਬੂਤਰਬਾਜ਼ੀ ਕੇਸ ਵਿਚ ਸਜ਼ਾ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਉਨ੍ਹਾਂ ਨੂੰ 2 ਸਾਲ ਕੈਦ ਦੀ ਸਜ਼ਾ ਹੋਈ ਹੈ। ਇਸ ਵੇਲੇ ਪਿਛਲੇ 6 ਦਿਨ ਤਓਂ ਦਲੇਰ ਪਟਿਆਲਾ ਦੀ ਸੈਂਟਰਲ ਜੇਲ ਵਿਚ ਬੰਦ ਹਨ। ਉਨ੍ਹਾਂ ਨੂੰ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਨੇਤੀ ਨਵਜੋਤ ਸਿੱਧੂ ਦੇ ਨਾਲ ਜੇਲ ਵਿਚ ਰੱਖਿਆ ਗਿਆ ਹੈ। ਜੇਲ ਜਾਣ ਤੋਂ ਬਾਅਦ ਦਲੇਰ ਕਾਫੀ ਮਾਯੂਸ ਹਨ। ਉਥੇ ਹੀ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਹੌਸਲਾ ਵਧਾਇਆ। ਜੇਲ ਵਿਚ ਉਹ ਸੋਸ਼ਲ ਡਾਈਟ ਦੀ ਬਜਾਏ ਉਥੋਂ ਦੀ ਰੁਟੀਨ ਖਾਣਾ ਖਾ ਰਹੇ ਹਨ।ਦਲੇਰ ਮਹਿੰਦੀ ਪਹਿਲੇ ਸ਼ੋਅ ਕਰਨ ਵਿਦੇਸ਼ਾਂ ਵਿਚ ਜਾਂਦੇ ਸਨ। ਇਸ ਦੌਰਾਨ ਦੋਸ਼ ਲੱਗਾ ਕਿ ਉਨ੍ਹਾਂ ਦੀ ਟੀਮ ਦੇ ਨਾਲ 10 ਲੋਕਾਂ ਨੂੰ ਨਾਜਾਇਜ਼ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਪਹੁੰਚਾਇਆ ਗਿਆ। ਜਿਸ ਦੇ ਏਵਜ਼ ਵਿਚ ਰੁਪਏ ਲਏ ਗਏ। ਇਸ ਨੂੰ ਕਬੂਤਰਬਾਜ਼ੀ ਯਾਨੀ ਮਾਨਵ ਤਸਕਰੀ ਕਰਾਰ ਦੇ ਕੇ 2003 ਵਿਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ 'ਤੇ ਕੇਸ ਦਰਜ ਹੋਇਆ। ਜਾਂਚ ਦੌਰਾਨ ਇਸ ਵਿਚ ਦਲੇਰ ਮਹਿੰਦੀ ਨੂੰ ਵੀ ਨਾਮਜ਼ਦ ਕਰ ਲਿਆ ਗਿਆ। ਇਸ ਮਾਮਲੇ ਵਿਚ 2018 ਵਿਚ ਪਟਿਆਲਾ ਦੀ ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿਚ ਅਪੀਲ ਕਰ ਦਿੱਤੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫਤਾਰ ਕਰ ਸਜ਼ਾ ਕੱਟਣ ਪਟਿਆਲਾ ਜੇਲ ਭੇਜ ਦਿੱਤਾ ਗਿਆ।ਦਲੇਰ ਮਹਿੰਦੀ ਨੂੰ ਪਟਿਆਲਾ ਜੇਲ ਵਿਚ ਨਵਜੋਤ ਸਿੱਧੂ ਵਾਲੀ ਬੈਰਕ ਵਿਚ ਰੱਖਿਆ ਹੋਇਆ। ਜਿੱਥੇ ਉਨ੍ਹਾਂ ਨੂੰ ਜੇਲ ਮੁੰਸ਼ੀ ਦਾ ਕੰਮ ਸੌਂਪਿਆ ਗਿਆ ਹੈ। ਜੇਲ ਮੁਲਾਜ਼ਮ ਰੋਜ਼ਾਨਾ ਉਨ੍ਹਾਂ ਨੂੰ ਰਜਿਸਟਰ ਦੇਣਗੇ। ਜਿਨ੍ਹਾਂ ਦਾ ਕੰਮ ਕਰਕੇ ਉਹ ਵਾਪਸ ਦੇਣਗੇ। ਸਿੱਧੂ ਦੀ ਤਰ੍ਹਾਂ ਉਹ ਵੀ ਬੈਰਕ ਦੇ ਅੰਦਰ ਤੋਂ ਹੀ ਕੰਮ ਕਰਨਗੇ।
ਚੰਡੀਗੜ੍ਹ- ਇਕ ਵਿਅਕਤੀ ਨੇ ਇਕ ਅਣਪਛਾਤੀ ਔਰਤ ਨੂੰ 'ਆਈ ਲਾਈਕ ਯੂ' ਲਿਖ ਕੇ ਮੈਸੇਜ ਕੀਤਾ, ਜਿਸ ਤੋਂ ਬਾਅਦ ਔਰਤ ਦੇ ਪਤੀ ਨੇ ਉਸ ਦੀ ਕੁੱਟਮਾਰ ਕੀਤੀ। ਹੁਣ ਵਿਅਕਤੀ ਨੇ ਟਵੀਟ ਕਰਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਉਸ ਨੇ ਕਿਹਾ ਹੈ ਕਿ ਮਾਫੀ ਮੰਗਣ ਤੋਂ ਬਾਅਦ ਵੀ ਔਰਤ ਦੇ ਪਤੀ ਨੇ ਉਸ ਦੀ ਕੁੱਟਮਾਰ ਕੀਤੀ, ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਪ੍ਰਤੀਕਿਰਿਆ ਵੀ ਆਈ ਹੈ। ਸੋਸ਼ਲ ਮੀਡੀਆ 'ਤੇ ਵਿਅਕਤੀ ਦੇ ਟਵੀਟ ਦਾ ਸਕਰੀਨਸ਼ਾਟ ਕਾਫੀ ਵਾਇਰਲ ਹੋ ਰਿਹਾ ਹੈ। Also Read: ਚੰਡੀਗੜ੍ਹ ਦੇ ਹੋਟਲ ਡਾਇਮੰਡ ਪਲਾਜ਼ਾ 'ਚ AK-47 ਤੋਂ ਚੱਲੀ ਗੋਲੀ, ਪੰਜਾਬ ਪੁਲਿਸ ਦਾ ਮੁਲਾਜ਼ਮ ਜ਼ਖ਼ਮੀ ਆਦਮੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪੰਜਾਬ ਪੁਲਿਸ ਨੇ ਕਿਹਾ - ਪਤਾ ਨਹੀਂ ਤੁਸੀਂ ਇੱਕ ਔਰਤ ਨੂੰ ਇੱਕ ਅਣਚਾਹੇ ਸੰਦੇਸ਼ ਭੇਜ ਕੇ ਬਦਲੇ ਵਿੱਚ ਕੀ ਉਮੀਦ ਕਰ ਰਹੇ ਸੀ? ਪਰ ਉਨ੍ਹਾਂ (ਔਰਤ ਦੇ ਪਤੀ) ਨੂੰ ਤੁਹਾਨੂੰ ਕੁੱਟਣਾ ਨਹੀਂ ਚਾਹੀਦਾ ਸੀ। ਸਾਨੂੰ ਸ਼ਿਕਾਇਤ ਕਰਨੀ ਚਾਹੀਦੀ ਸੀ। ਅਸੀਂ ਕਾਨੂੰਨੀ ਧਾਰਾਵਾਂ ਤਹਿਤ ਸਜ਼ਾ ਦਿੰਦੇ। ਫਿਲਹਾਲ ਦੋਵਾਂ ਦੋਸ਼ੀਆਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਵਿਅਕਤੀ ਨੇ ਟਵੀਟ ਕਰਕੇ ਪੁਲਿਸ ਨੂੰ ਕੀਤੀ ਸ਼ਿਕਾਇਤਸੁਸ਼ਾਂਤ ਦੱਤ ਨਾਮ ਦੇ ਇੱਕ ਟਵਿੱਟਰ ਯੂਜ਼ਰ ਨੇ ਪੰਜਾਬ ਪੁਲਿਸ ਨੂੰ ਟੈਗ ਕਰਦੇ ਹੋਏ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਉਸਨੇ ਲਿਖਿਆ- ਸਰ, ਮੈਂ ਕਿਸੇ ਨੂੰ 'ਆਈ ਲਾਈਕ ਯੂ' ਮੈਸੇਜ ਭੇਜਿਆ ਸੀ। ਬੀਤੀ ਰਾਤ ਉਸ ਦੇ ਪਤੀ ਨੇ ਮੈਨੂੰ ਬੁਰੀ ਤਰ੍ਹਾਂ ਕੁੱਟਿਆ। ਜਦੋਂ ਕਿ ਮੈਂ ਵਾਰ-ਵਾਰ ਮਾਫੀ ਮੰਗਦਾ ਰਿਹਾ। ਪਰ ਹੁਣ ਮੈਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਕਿਰਪਾ ਕਰਕੇ ਮੇਰੀ ਮਦਦ ਕਰੋ ਅਤੇ ਮੇਰੀ ਜਾਨ ਬਚਾ ਲਵੋ। ਮੇਰੇ 'ਤੇ ਦੁਬਾਰਾ ਹਮਲਾ ਹੋ ਸਕਦਾ ਹੈ। Also Read: ਇਸ ਉਮਰ ਦੇ ਲੋਕਾਂ ਨੂੰ ਹੁੰਦੈ ਸ਼ਰਾਬ ਤੋਂ ਵਧੇਰੇ ਖ਼ਤਰਾ! ਵਿਗਿਆਨੀਆਂ ਨੇ ਦਿੱਤੀ ਨਾ ਪੀਣ ਦੀ ਚਿਤਾਵਨੀ ਟਵੀਟ ਦਾ ਸਕ੍ਰੀਨਸ਼ਾਟਟਵਿੱਟਰ ਬਾਇਓ ਦੇ ਅਨੁਸਾਰ ਸੁਸ਼ਾਂਤ ਦੱਤ ਇੱਕ ਆਰਟੀਆਈ ਕਾਰਕੁਨ ਹੈ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਆਪਣਾ ਟਵੀਟ ਡਿਲੀਟ ਕਰ ਦਿੱਤਾ। ਉਨ੍ਹਾਂ ਦੇ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਪੁਲਿਸ ਨੇ ਕਿਹਾ ਕਿ ਕਿਸੇ ਨੂੰ ਤੁਹਾਨੂੰ ਕੁੱਟਣਾ ਨਹੀਂ ਚਾਹੀਦਾ। ਨਾ ਹੀ ਤੁਹਾਨੂੰ ਕਿਸੇ ਅਣਜਾਣ ਵਿਅਕਤੀ ਨੂੰ ਇਸ ਤਰ੍ਹਾਂ ਦਾ ਸੁਨੇਹਾ ਦੇਣਾ ਚਾਹੀਦਾ ਹੈ। ਪੁਲਿਸ ਨੇ ਕਿਹਾ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਟਵੀਟ ਵਿੱਚ ਪੁਲਿਸ ਨੇ ਟਵਿੱਟਰ ਉਪਭੋਗਤਾ ਨੂੰ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਨ ਲਈ ਕਿਹਾ। ਫਿਲਹਾਲ ਸੋਸ਼ਲ ਮੀਡੀਆ 'ਤੇ ਇਕ ਟਵਿਟਰ ਯੂਜ਼ਰ ਦੇ ਟਵੀਟ ਦਾ ਸਕਰੀਨਸ਼ਾਟ ਵਾਇਰਲ ਹੋ ਰਿਹਾ ਹੈ। ਇਸ 'ਤੇ ਯੂਜ਼ਰਸ ਵੱਖ-ਵੱਖ ਫੀਡਬੈਕ ਦੇ ਰਹੇ ਹਨ। ਕਿਸੇ ਨੂੰ ਇਹ ਸੰਦੇਸ਼ ਮਜ਼ਾਕੀਆ ਲੱਗਿਆ ਤਾਂ ਕਿਸੇ ਨੇ ਪੰਜਾਬ ਪੁਲਿਸ ਦੇ ਹਿਊਮਰ ਦੀ ਤਾਰੀਫ ਕੀਤੀ।...
ਚੰਡੀਗੜ੍ਹ- ਲੰਘੇ ਦਿਨੀਂ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਪੱਧਰਾ ਹੋਣ ਬਾਰੇ ਆਸ ਜਗਾਈ ਸੀ। ਜਿਸ ਤੋਂ ਬਾਅਦ ਹੁਣ ਇਸ ਕੰਮ ਵਿਚ ਢਿੱਲ-ਮੱਠ ਦੇਖਣ ਨੂੰ ਮਿਲ ਰਹੀ ਹੈ। ਜਿਸ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸਬੰਧੀ ਬਣਾਈ ਗਈ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਝੜ ਪਾਈ ਹੈ। ਅਧਿਕਾਰੀਆਂ ਨੇ ਅਜੇ ਤੱਕ ਕੱਚੇ ਮੁਲਾਜ਼ਮਾਂ ਸਬੰਧੀ ਸਬ ਕਮੇਟੀ ਨੂੰ ਪੂਰਾ ਡਾਟਾ ਨਹੀਂ ਦਿੱਤਾ ਹੈ। ਅਧਿਕਾਰੀਆਂ ਦੇ ਇਸ ਢਿੱਲੇ ਰਵੱਈਏ ਤੋਂ ਕਮੇਟੀ ਖੁਸ਼ ਨਹੀਂ ਹੈ।ਇਸ ਤੋਂ ਪਹਿਲਾਂ ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਸੀ। ਇਸ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਸੀ। ਸਬ ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਡੇਟਾ ਮੰਗਿਆ ਸੀ। ਉਥੇ ਹੀ ਇਨ੍ਹਾਂ ਮੁਲਾਜ਼ਮਾਂ ਦੇ ਸੰਗਠਨਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਸੀ। ਸਬ ਕਮੇਟੀ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਸਬ ਕਮੇਟੀ ਤੇਜ਼ੀ ਨਾਲ ਇਸ ਕੰਮ ਨੂੰ ਸਿਰੇ ਚੜ੍ਹਾ ਰਹੀ ਹੈ।ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਕਿਹਾ ਸੀ ਕਿ ਉਹ ਦੋ ਮੀਟਿੰਗ ਕਰ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ, ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀ.ਐੱਮ. ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ। ਅਸੀਂ ਇਸ ਤਰ੍ਹਾਂ ਦੀ ਪਾਲਿਸੀ ਅਤੇ ਐਕਟ ਇਸ ਤਰ੍ਹਾਂ ਦਾ ਬਣਾਵਾਂਗੇ ਕਿ 100 ਫੀਸਦੀ ਮੁਲਾਜ਼ਮ ਪੱਕੇ ਹੋ ਸਕਣ। ਪਿਛਲੀ ਕਾਂਗਰਸ ਸਰਕਾਰ ਵਿਚ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਹੋਇਆ। ਸੂਤਰਾਂ ਮੁਤਾਬਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਕੜੇ ਸਬ ਕਮੇਟੀ ਨੂੰ ਨਹੀਂ ਦਿੱਤੇ। ਹੁਣ ਸਬ ਕਮੇਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸੁਸਤ ਹੋਣ ਕਰਕੇ ਭਗਵੰਤ ਮਾਨ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਹੈ। ਸਬ ਕਮੇਟੀ ਨੇ ਸਾਰੇ ਵਿਭਾਗਾਂ ਕੋਲੋਂ ਕੱਚੇ ਮੁਲਾਜ਼ਮਾਂ ਦਾ ਡਾਟਾ ਮੰਗਿਆ ਸੀ ਪਰ ਬਹੁਤੇ ਵਿਭਾਗਾਂ ਨੇ ਇਹ ਡਾਟਾ ਜਮ੍ਹਾਂ ਹੀ ਨਹੀਂ ਕਰਵਾਇਆ।
ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 2 ਲੱਖ ਐਡਮਿਸ਼ਨ ਘੱਟ ਗਏ ਹਨ। 2016 ਤੋਂ ਲਗਾਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਐਡਮਿਸ਼ਨ ਵੱਧ ਰਹੇ ਸਨ। ਜੋ ਇਸ ਸਾਲ ਘੱਟ ਹੋਏ ਹਨ। ਇਸ ਨੂੰ ਲੈ ਕੇ ਮੌਜੂਦਾ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪਿਛਲੀ ਕਾਂਗਰਸ ਸਰਕਾਰ ਵਿਚ ਸਿੱਖਿਆ ਮੰਤਰੀ ਰਹੇ ਪਰਗਟ ਸਿੰਘ ਭਿੜ ਗਏ। ਦੋਹਾਂ ਨੇ ਇਸ ਦੇ ਲਈ ਇਕ-ਦੂਜੇ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ।ਸਾਬਕਾ ਸਿੱਖਿਆ ਮੰਤਰੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਜਿਵੇਂ ਕਿਵੇਂ ਦਿੱਲੀ ਮਾਡਲ ਪੰਜਾਬ ਵਿਚ ਕ੍ਰੈਸ਼ ਹੋ ਗਿਆ। ਪੰਜਾਬ ਵਿਚ ਪ੍ਰਚਾਰ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਸਾਲ ਵਿਚ ਹੀ 2 ਲੱਖ ਐਡਮਿਸ਼ਨ ਘੱਟ ਹੋ ਗਏ। 2016 ਤੋਂ ਲਗਾਤਾਰ ਸਰਕਾਰੀ ਸਕੂਲਾਂ ਵਿਚ ਐਡਮਿਸ਼ਨ ਵੱਧ ਰਹੇ ਸਨ। ਸਿੱਖਿਆ ਦੇ ਖੇਤਰ ਵਿਚ ਪਿਛਲੀ ਕਾਂਗਰਸ ਸਰਕਾਰ ਦਾ ਹਾਰਡ ਵਰਕ ਬਰਬਾਦ ਹੋ ਗਿਆ।ਮੌਜੂਦਾ ਸਿੱਖਿਆ ਮੰਤਰੀ ਹਰਜੋਤ ਨੇ ਪਰਗਟ ਸਿੰਘ ਨੂੰ ਇਸ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਸਿੱਖਿਆ ਮੰਤਰੀ ਆਪਣੇ ਫੇਲੀਅਰ ਦੀ ਜ਼ਿੰਮੇਵਾਰੀ ਦੂਜਿਆਂ ਦੇ ਮੋਢਿਆਂ 'ਤੇ ਨਾ ਪਾਓ। ਹਰ ਸਾਲ 14 ਨਵੰਬਰ ਤੋਂ ਐਡਮਿਸ਼ਨ ਲਈ ਸਪੈਸ਼ਲ ਡਰਾਈਵ ਚੱਲਦੀ ਸੀ। ਪਿਛਲੇ ਸਾਲ ਇਹ ਡਰਾਈਵ ਨਹੀਂ ਚੱਲੀ। ਉਦੋਂ ਪਰਗਟ ਸਿੰਘ ਸਿੱਖਿਆ ਮੰਤਰੀ ਸਨ। ਇਹੀ ਨਹੀਂ, ਪਰਗਟ ਸਿੰਘ ਦੀ ਲਾਪਰਵਾਹੀ ਦੀ ਵਜ੍ਹਾ ਨਾਲ ਸਮੇਂ 'ਤੇ ਇਸ ਬਾਰੇ ਕਿਤਾਬਾਂ ਵੀ ਨਹੀਂ ਛੱਪ ਸਕੀਆਂ।ਅਸਲ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਈਮਰੀ ਤੋਂ ਬਾਹਰਵੀਂ ਕਲਾਸ ਤੱਕ ਕੁਲ 28.36 ਲੱਖ ਐਡਮਿਸ਼ਨ ਹੋਈਆਂ ਹਨ। ਉਥੇ ਹੀ 2021-22 ਵਿਚ ਇਹ ਐਡਮਿਸ਼ਨ 30.40 ਲੱਖ ਸੀ। ਇਸ ਵਾਰ ਐਡਮਿਸ਼ਨ ਵਿਚ ਤਕਰੀਬਨ ਪੌਣੇ 7 ਫੀਸਦੀ ਕਮੀ ਆਈ ਹੈ ਜਦੋਂ ਕਿ ਪਿਛਲੇ ਸਾਲ 10.53 ਫੀਸਦੀ ਵਾਧਾ ਹੋਇਆ ਸੀ। ਉਸ ਤੋਂ ਪਹਿਲਾਂ ਇਹ 14 ਫੀਸਦੀ ਸੀ। 6ਵੀਂ ਤੋਂ 12ਵੀਂ ਤੱਕ ਇਸ ਵਾਰ ਪਿਛਲੀ ਵਾਰ ਦੇ 15.53 ਲੱਖ ਦੇ ਮੁਕਾਬਲੇ 1.22 ਲੱਖ ਯਾਨੀ 14.51 ਲੱਖ ਬੱਚਿਆਂ ਨੇ ਐਡਮਿਸ਼ਨ ਲਈ ਹੈ। ਉਥੇ ਹੀ ਪ੍ਰੀ-ਪ੍ਰਾਈਮਰੀ ਤੋਂ 5ਵੀਂ ਕਲਾਸ ਤੱਕ ਇਸ ਵਾਰ 13.84 ਲੱਖ ਬੱਚਿਆਂ ਨੇ ਐਡਮਿਸ਼ਨ ਲਈ, ਪਿਛਲੀ ਵਾਰ ਇਹ ਅੰਕੜਾ 14.67 ਲੱਖ ਸੀ।
ਚੰਡੀਗੜ੍ਹ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਉਨ੍ਹਾਂ ਨੇ ਸੀਬੀਆਈ ਤੋਂ ਬੇਅਦਬੀ ਮਾਮਲੇ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਚੁਣੌਤੀ ਦਿੱਤੀ ਹੈ। ਇਹ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ। ਡੇਰਾ ਮੁਖੀ ਇਸ ਸਮੇਂ ਕਈ ਗੰਭੀਰ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਹਾਲ ਹੀ ਵਿਚ ਪੰਜਾਬ ਪੁਲਿਸ ਦੀ ਨਵੀਂ SIT ਨੇ ਡੇਰਾ ਮੁਖੀ ਨੂੰ ਬੇਅਦਬੀ ਦੇ ਸਾਰੇ ਮਾਮਲਿਆਂ ਦਾ ਮਾਸਟਰਮਾਈਂਡ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਸਿੱਖ ਆਗੂਆਂ ਨੂੰ 467 ਪੰਨਿਆਂ ਦੀ ਰਿਪੋਰਟ ਸੌਂਪੀ ਹੈ। ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਰਾਮ ਰਹੀਮ ਦੀ ਐੱਮਐੱਸਜੀ ਫਿਲਮ ਰਿਲੀਜ਼ ਨਾ ਹੋਈ ਤਾਂ ਬਦਲਾ ਲੈਣ ਦੀ ਪੂਰੀ ਸਾਜ਼ਿਸ਼ ਰਚੀ ਗਈ ਹੈ। Also Read: ਪੰਜਾਬੀ ਗਾਇਕ ਦਲੇਰ ਮਹਿੰਦੀ ਪਹੁੰਚੇ ਹਾਈ ਕੋਰਟ, 2 ਸਾਲ ਦੀ ਸਜ਼ਾ ਖਿਲਾਫ ਕੀਤੀ ਅਪੀਲ ਪਹਿਲਾਂ SIT ਕੋਲ ਸੀ ਜਾਂਚਸਾਲ 2015 ਵਿਚ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆਏ ਸਨ। ਜਿਸ ਦੀ ਜਾਂਚ ਲਈ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾਈ ਸੀ। ਇਸ ਤੋਂ ਬਾਅਦ ਜਾਂਚ ਸੀਬੀਆਈ ਕੋਲ ਗਈ। ਬਾਅਦ ਵਿਚ ਜਦੋਂ ਸਰਕਾਰ ਬਦਲੀ ਤਾਂ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਗਈ। ਸਰਕਾਰ ਨੇ ਦੱਸਿਆ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂਪੰਜਾਬ ਸਰਕਾਰ ਨੇ ਪਿਛਲੀ ਸੁਣਵਾਈ ਦੌਰਾਨ ਇਸ ਨੂੰ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਦੱਸਿਆ ਸੀ। ਸਰਕਾਰ ਨੇ ਕਿਹਾ ਕਿ ਵਿਧਾਨ ਸਭਾ ਦੇ ਪ੍ਰਸਤਾਵ 'ਤੇ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੀ ਮਨਜ਼ੂਰੀ ਵੀ ਲਈ ਗਈ ਹੈ। ਇਸ ਪਟੀਸ਼ਨ ਨੂੰ ਖਾਰਜ ਕੀਤਾ ਜਾਵੇ। ਰਾਮ ਰਹੀਮ ਨੇ ਇਹ ਦਲੀਲਾਂ ਦਿੱਤੀਆਂਰਾਮ ਰਹੀਮ ਨੇ ਹਾਈਕੋਰਟ 'ਚ ਦਲੀਲ ਦਿੱਤੀ ਕਿ ਇਕ ਦੋਸ਼ੀ ਦੇ ਬਿਆਨ 'ਤੇ ਉਸ ਨੂੰ ਬੇਅਦਬੀ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਫਿਰ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ। ਹਾਲਾਂਕਿ ਹਾਈ ਕੋਰਟ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਦੀ ਨਵੀਂ SIT ਨੇ ਸੁਨਾਰੀਆ ਜੇਲ੍ਹ 'ਚ ਜਾ ਕੇ ਪੁੱਛਗਿੱਛ ਕੀਤੀ | ਡੇਰਾ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਇਸ ਲਈ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਜ਼ਰੂਰੀ ਹੈ। ਸਿਆਸੀ ਹਿੱਤਾਂ ਲਈ ਜਾਂਚ ਸੀਬੀਆਈ ਤੋਂ ਐੱਸਆਈਟੀ ਨੂੰ ਸੌਂਪੀ ਗਈ ਸੀ।...
ਨਵਾਂਸ਼ਹਿਰ- ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚਰਚਾ ਵਿਚ ਆਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਨਵੀਂ ਬਿਪਤਾ ਵਿਚ ਪੈ ਗਿਆ ਹੈ। ਦਰਅਸਲ ਨਵਾਂਸ਼ਹਿਰ ਦੇ ਰਾਹੋਂ ਥਾਣੇ ਵਿਚ ਭੁਪਿੰਦਰ ਸਿੰਘ ਹਨੀ ਤੇ ਇਕ ਹੋਰ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। Also Read: ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, 155 ਕਿੱਲੋ ਹੈਰੋਇਨ ਬਰਾਮਦ ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ. ਜੀ. ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਾਰਿਆਂ ਨੂੰ ਪਤਾ ਹੈ ਕਿ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦਾ ਮਾਮਲਾ ਬਹੁਤ ਚਰਚਾ ਵਿਚ ਰਿਹਾ ਸੀ। ਇਸ ਨੂੰ ਲੈ ਕੇ ਤਾਜ਼ਾ ਐੱਫ.ਆਈ.ਆਰ. ਭੁਪਿੰਦਰ ਸਿੰਘ ਉਰਫ ਹਨੀ ਤੇ ਕੁਦਰਤਦੀਪ ਸਿੰਘ ਉਰਫ ਲਵੀ ਖਿਲਾਫ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਈਡੀ ਨੇ ਮਾਈਨਿੰਗ ਨਾਲ ਜੁੜੇ ਮਾਮਲੇ ਦੀ ਰਿਪੋਰਟ ਨਵਾਂਸ਼ਹਿਰ ਵਿਚ ਵੀ ਦਿੱਤੀ ਸੀ। ਇਸ ਦੌਰਾਨ 73 ਸਲਿਪਾਂ ਮਿਲੀਆਂ ਸਨ, ਜੋ ਫੇਕ ਸਨ। ਇਥੇ ਵਧੇਰੇ ਮਾਈਨਿੰਗ ਕੀਤੀ ਗਈ ਸੀ। ਇਸ ਜਾਂਚ ਵਿਚ ਮਾਈਨਿੰਗ ਵਿਭਾਗ ਨੂੰ ਵੀ ਸ਼ਾਮਲ ਕੀਤਾ ਗਿਆ, ਜਿਸ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਬੀਤੇ ਸਮੇਂ ਵਿਚ ਲਿਮਟ ਤੋਂ ਵਧੇਰੇ ਮਾਈਨਿੰਗ ਕੀਤੀ ਗਈ ਸੀ। Also Read: ਨਰਮਦਾ 'ਚ ਸਮਾਈ ਬੱਸ: 13 ਯਾਤਰੀ ਸਵਾਰ ਸਨ, ਸਿਰਫ ਲਾਸ਼ਾਂ ਹੀ ਨਿਕਲੀਆਂ ਉਨ੍ਹਾਂ ਅੱਗੇ ਕਿਹਾ ਕਿ ਇਸੇ ਸਬੰਧੀ ਅੱਗੇ ਕਾਰਵਾਈ ਕਰਦਿਆਂ 18 ਜੁਲਾਈ ਨੂੰ ਨਵਾਂ ਪਰਚਾ ਦਰਜ ਕੀਤਾ ਗਿਆ ਹੈ। ਰਾਹੋਂ ਥਾਣੇ ਵਿਚ ਦਰਜ ਪਰਚੇ ਵਿਚ ਵੱਖ-ਵੱਖ ਧਾਰਾਵਾਂ ਲਾਈਆਂ ਗਈਆਂ ਹਨ ਤੇ ਇਸ ਮਾਮਲੇ ਦੀ SIT ਜਾਂਚ ਕਰ ਰਹੀ ਹੈ। ਇਹ ਟੀਮ ਮਾਈਨਿੰਗ ਵਿਚ ਲੋਸ ਤੇ ਹੋਰ ਸਬੂਤ ਇਕੱਠੇ ਕਰਨ ਉੱਤੇ ਕਾਰਵਾਈ ਕਰ ਰਹੀ ਹੈ।
ਚੰਡੀਗੜ੍ਹ- ਨਸ਼ਿਆਂ ਖ਼ਿਲਾਫ਼ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰਰਾਜੀ ਆਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ. ਜੀ. ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। Also Read: ਨਰਮਦਾ 'ਚ ਸਮਾਈ ਬੱਸ: 13 ਯਾਤਰੀ ਸਵਾਰ ਸਨ, ਸਿਰਫ ਲਾਸ਼ਾਂ ਹੀ ਨਿਕਲੀਆਂ ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏ. ਟੀ. ਐੱਸ. ਗੁਜਰਾਤ ਨਾਲ ਸਾਂਝੇ ਆਪਰੇਸ਼ਨ ਦੌਰਾਨ ਪੰਜਾਬ ਪੁਲਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਕੰਟੇਨਰ 'ਚੋਂ 75 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ 15 ਜੁਲਾਈ ਨੂੰ ਮਹਾਰਾਸ਼ਟਰ ਪੁਲਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ 'ਤੇ ਕੰਟੇਨਰ 'ਚੋਂ 72.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ 'ਚ ਪਿਛਲੇ ਇੱਕ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ. ਡੀ. ਪੀ. ਐੱਸ.) ਐਕਟ ਤਹਿਤ 34 ਵਪਾਰਕ ਐੱਫ. ਆਈ. ਆਰਜ਼. ਸਮੇਤ 453 ਐੱਫ. ਆਈ. ਆਰਜ਼. ਦਰਜ ਕਰਕੇ 565 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾ ਕੇ ਨਸ਼ਾ ਪ੍ਰਭਾਵਿਤ ਖੇਤਰਾਂ 'ਚ 16.29 ਲੱਖ ਰੁਪਏ ਡਰੱਗ ਮਨੀ, 15 ਕਿੱਲੋ ਅਫ਼ੀਮ, 37 ਕਿੱਲੋ ਗਾਂਜਾ, 16 ...
ਲੁਧਿਆਣਾ: ਜਬਰ ਜਨਾਹ ਮਾਮਲੇ ਵਿਚ ਨਾਮਜ਼ਦ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਰਿਮਾਂਡ ਖਤਮ ਹੋਣ ਉੱਤੇ ਅਦਾਲਤ ਵਲੋਂ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ। Also Read: ਭਾਰਤ ਭੂਸ਼ਣ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ, ਮੰਗੀ ਸਟੇਟਸ ਰਿਪੋਰਟ ਅਦਾਲਤ 'ਚ ਅੱਜ ਪੁਲਸ ਨੇ ਫਿਰ ਤੋਂ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਸਿਮਰਜੀਤ ਬੈਂਸ ਤੋਂ ਇਕ ਹੋਰ ਮੋਬਾਇਲ ਬਰਾਮਦ ਕਰਨਾ ਬਾਕੀ ਹੈ। ਇਸ ਲਈ ਸਿਮਰਜੀਤ ਬੈਂਸ ਦਾ ਮੁੜ ਪੁਲਸ ਰਿਮਾਂਡ ਦਿੱਤਾ ਜਾਵੇ ਪਰ ਅਦਾਲਤ ਨੇ ਪੁਲਸ ਦੀ ਮੰਗ ਠੁਕਰਾ ਦਿੱਤੀ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ ਬੀਤੀ 11 ਜੁਲਾਈ ਨੂੰ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ। ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰ ਧਾਰਾਵਾਂ ਤਹਿਤ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਸੀ। Also Read: Sidhu Moosewala Murder: ਕਤਲ ਤੋਂ ਬਾਅਦ ਵੀ ਪੰਜਾਬ 'ਚ ਘੁੰਮ ਰਹੇ ਸਨ ਸ਼ਾਰਪਸ਼ੂਟਰ ਮੰਨੂੰ ਤੇ ਰੂਪਾ...
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਨਵੇਂ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਫਰਾਰ ਹੋਏ ਸ਼ਾਰਪਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਮੋਗਾ ਦੇ ਸਮਾਲਸਰ 'ਚ ਨਜ਼ਰ ਆਏ ਹਨ। 21 ਜੂਨ ਨੂੰ ਦੋਵਾਂ ਨੂੰ ਚੋਰੀ ਦੇ ਬਾਈਕ 'ਤੇ ਤਰਨਤਾਰਨ ਵੱਲ ਜਾਂਦੇ ਦੇਖਿਆ ਗਿਆ। Also Read: ਮੂਸੇਵਾਲਾ ਦੇ ਮੈਨੇਜਰ ਨੂੰ ਝਟਕਾ! ਹਾਈ ਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ ਪੁਲਿਸ ਨੂੰ ਇਸ ਦੀ ਸੀਸੀਟੀਵੀ ਫੁਟੇਜ ਮਿਲੀ ਹੈ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਸਾਫ਼ ਹੈ ਕਿ ਦੋਵੇਂ ਸ਼ਾਰਪਸ਼ੂਟਰ ਕਤਲ ਤੋਂ ਬਾਅਦ 24 ਦਿਨਾਂ ਤੱਕ ਪੰਜਾਬ ਵਿੱਚ ਲੁਕੇ ਰਹੇ ਪਰ ਪੁਲਿਸ ਉਨ੍ਹਾਂ ਨੂੰ ਫੜ ਨਹੀਂ ਸਕੀ। ਕਤਲ ਤੋਂ ਬਾਅਦ ਰੂਪਾ ਅਤੇ ਮੰਨੂ ਪੰਜਾਬ ਵਿਚ ਹੀ ਰਹੇਮੂਸੇਵਾਲਾ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਨੇ ਵੀ ਖੁਲਾਸਾ ਕੀਤਾ ਹੈ ਕਿ ਰੂਪਾ ਅਤੇ ਮੰਨੂੰ ਉਨ੍ਹਾਂ ਨਾਲ ਭੱਜੇ ਨਹੀਂ ਸਨ। ਉਨ੍ਹਾਂ ਕਿਹਾ ਕਿ ਉਹ ਪੰਜਾਬ 'ਚ ਹੀ ਆਪਣੇ ਟਿਕਾਣੇ 'ਤੇ ਲੁਕੇ ਹੋਣਗੇ। ਇਸ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਭਾਲ ਲਈ ਸੀ.ਸੀ.ਟੀ.ਵੀ. ਜੋ ਕਿ ਹੁਣ ਪੁਲਿਸ ਦੇ ਹੱਥ ਹੈ। Also Read: ਜੰਗਲਾਤ ਘੁਟਾਲੇ 'ਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ, 25 ਜੁਲਾਈ ਤੱਕ ਗ੍ਰਿਫਤਾਰੀ 'ਤੇ ਰੋਕ ਲਾਰੈਂਸ ਦੇ ਨੇੜੇ ਮੰਨੂ, ਇਸੇ ਨੇ ਮਾਰੀ ਪਹਿਲੀ ਗੋਲੀਪੁਲਿਸ ਜਾਂਚ ਮੁਤਾਬਕ ਮਨਪ੍ਰੀਤ ਮੰਨੂ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਸ ਨੇ ਮੂਸੇਵਾਲਾ ਨੂੰ ਪਹਿਲਾਂ ਗੋਲੀ ਮਾਰੀ ਸੀ। ਉਸ ਕੋਲ ਏ.ਕੇ.47 ਸੀ। ਗੈਂਗਸਟਰ ਗੋਲਡੀ ਬਰਾੜ ਵੱਲੋਂ ਸ਼ਾਰਪਸ਼ੂਟਰਾਂ ਨੂੰ ਕਿਹਾ ਗਿਆ ਸੀ ਕਿ ਮੰਨੂ ਨੂੰ ਪਹਿਲੀ ਗੋਲੀ ਮਾਰੇਗਾ। ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਤਲ ਵਿੱਚ ਵਰਤੇ ਗਏ ਹਥਿਆਰ ਮੰਨੂੰ ਅਤੇ ਰੂਪਾ ਕੋਲ ਹਨ। ਹਾਲਾਂਕਿ ਉਹ ਅਜੇ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਇਆ ਹੈ। ਹਾਲਾਂਕਿ ਇਸ ਸੀਸੀਟੀਵੀ ਫੁਟੇਜ ਤੋਂ ਬਾਅਦ ਉਸ ਨਾਲ ਜੁੜੇ ਕਈ ਸੁਰਾਗ ਮਿਲੇ ਹਨ। ਪੰਜਾਬ ਪੁਲਿਸ ਇੱਕ ਵੀ ਸ਼ਾਰਪ ਸ਼ੂਟਰ ਨੂੰ ਨਹੀਂ ਫੜ ਸਕੀਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਵਿੱਚ ਇੱਕ ਵੀ ਸ਼ਾਰਪ ਸ਼ੂਟਰ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਮੂਸੇਵਾਲਾ ਦੇ ਕਤਲ ਵਿੱਚ ਛੇ ਸ਼ਾਰਪਸ਼ੂਟਰ ਸ਼ਾਮਲ ਸਨ। ਇਨ੍ਹਾਂ ਵਿੱਚੋਂ ਪ੍ਰਿਆਵਰਤ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ ਅਤੇ ਅੰਕਿਤ ਸੇਰਸਾ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਫੜ ਲਿਆ ਹੈ। ਫਿਲਹਾਲ ਜਗਰੂਪ ਰੂਪਾ, ਮਨਪ੍ਰੀਤ ਮੰਨੂ ਕੁੱਸਾ ਅਤੇ ਦੀਪਕ ਮੁੰਡੀ ਫਰਾਰ ਹਨ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਸ਼ਾਰਪਸ਼ੂਟਰ ਦੇ 18 ਸਹਾਇਕਾਂ ਅਤੇ ਸਾਜ਼ਿਸ਼ਕਾਰਾਂ ਨੂੰ ਯਕੀਨੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਹੈ।...
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ 'ਚ ਹੈ। ਹਾਲਾਂਕਿ ਹਾਈ ਕੋਰਟ ਨੇ ਉਸ ਨੂੰ ਭਾਰਤ ਆਉਣ 'ਤੇ ਸੁਰੱਖਿਆ ਦੇਣ ਲਈ ਕਿਹਾ ਹੈ। ਇਸ ਸਬੰਧੀ ਵਿਸਥਾਰਤ ਹੁਕਮ ਆਉਣਾ ਅਜੇ ਬਾਕੀ ਹੈ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸ਼ਗਨਪ੍ਰੀਤ ਨੇ ਵੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। Also Read: ਜੰਗਲਾਤ ਘੁਟਾਲੇ 'ਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ, 25 ਜੁਲਾਈ ਤੱਕ ਗ੍ਰਿਫਤਾਰੀ 'ਤੇ ਰੋਕ ਮਿੱਡੂਖੇੜਾ ਕਤਲ ਕਾਂਡ ਸ਼ਗਨਪ੍ਰੀਤ ਦਾ ਨਾਂਸ਼ਗਨਪ੍ਰੀਤ ਮੁਹਾਲੀ ਵਿੱਚ ਕਤਲ ਕੀਤੇ ਗਏ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਮੁਲਜ਼ਮ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਨੇ ਮਿੱਡੂਖੇੜਾ ਦੇ ਕਾਤਲ ਸ਼ਾਰਪਸ਼ੂਟਰਾਂ ਨੂੰ ਪਨਾਹ ਦਿੱਤੀ ਸੀ। ਮਿੱਡੂਖੇੜਾ ਦੀ ਪਛਾਣ ਕਰਵਾਈ ਸੀ। ਉਨ੍ਹਾਂ ਨੂੰ ਕਾਰ ਵੀ ਮੁਹੱਈਆ ਕਰਵਾਈ ਗਈ। ਇਸ ਤੋਂ ਬਾਅਦ ਉਸ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ। ਹਾਲਾਂਕਿ ਸ਼ਗਨਪ੍ਰੀਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਆਸਟ੍ਰੇਲੀਆ ਜਾ ਕੇ ਬਾਅਦ ਵਿਚ ਉਸ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। Also Read: Jennifer Lopez ਨੇ 52 ਸਾਲ ਦੀ ਉਮਰ 'ਚ ਕੀਤਾ ਚੌਥਾ ਵਿਆਹ, ਰੋਮਾਂਟਿਕ ਫੋਟੋ ਹੋਈ ਵਾਇਰਲ ਮਿੱਡੂਖੇੜਾ ਨੂੰ ਮਾਰਨ ਦੇ ਬਦਲੇ ਮੂਸੇਵਾਲਾ ਨੂੰ ਮਾਰਿਆ ਗਿਆਲਾਰੈਂਸ ਗੈਂਗ ਨੇ ਪੁਲਸ ਪੁੱਛਗਿੱਛ 'ਚ ਦੱਸਿਆ ਕਿ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਸਿੱਧੂ ਮੂਸੇਵਾਲਾ ਵੀ ਅਸਿੱਧੇ ਤੌਰ 'ਤੇ ਸ਼ਾਮਲ ਸੀ। ਇਸ ਲਈ ਉਨ੍ਹਾਂ ਨੇ ਮੂਸੇਵਾਲਾ ਨੂੰ ਮਾਰ ਦਿੱਤਾ। ਮਿੱਡੂਖੇੜਾ ਗੈਂਗਸਟਰ ਲਾਰੈਂਸ ਦਾ ਕਾਲਜ ਦਾ ਦੋਸਤ ਸੀ। ਉਸ ਦੇ ਕਤਲ ਤੋਂ ਬਾਅਦ, ਲਾਰੈਂਸ ਨੇ ਮੂਸੇਵਾਲਾ ਨੂੰ ਮਾਰਨ ਦੀ ਸਹੁੰ ਖਾਧੀ ਸੀ।...
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਲਾਰੈਂਸ (Lawrence Bisnoi) ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨਾਮ ਲਏ ਬਿਨਾਂ ਕਿਹਾ ਕਿ ਜੇਕਰ ਉਹ ਪ੍ਰੋਡਕਸ਼ਨ 'ਤੇ ਜਾਂਦੇ ਹਨ ਤਾਂ 200 ਪੁਲਿਸ ਮੁਲਾਜ਼ਮ ਅਤੇ ਬੁਲੇਟ ਪਰੂਫ਼ ਗੱਡੀਆਂ ਹਨ। ਕੀ ਇਹ ਖਰਚ ਨਹੀਂ? ਉਹ ਇੱਕ ਆਮ ਕੈਦੀ ਵਾਂਗ ਅਦਾਲਤ ਵਿੱਚ ਕਿਉਂ ਨਹੀਂ ਜਾਂਦਾ? ਇਸ ਦੇ ਉਲਟ ਮੇਰਾ ਪੁੱਤਰ ਸਿੱਧੂ ਸਾਲ ਭਰ ਦਾ 2 ਕਰੋੜ ਟੈਕਸ ਭਰਦਾ ਸੀ। ਸਭ ਨੇ ਦੇਖਿਆ ਕਿ ਉਸ ਨਾਲ ਕੀ ਹੋਇਆ। Also Read: Sangrur ਦੇ ਸੰਸਦ ਮੈਂਬਰ ਵਜੋਂ ਸਿਮਰਨਜੀਤ ਸਿੰਘ ਮਾਨ ਨੇ ਸੰਵਿਧਾਨ ਦੀ ਚੁੱਕੀ ਸਹੁੰ ਜਦੋਂ ਉਹ ਕਹਿ ਰਿਹਾ ਕਿ ਅਸੀਂ ਮਰਵਾਇਆ, ਫਿਰ ਸੁਰੱਖਿਆ ਦੀ ਕੀ ਗੱਲ ਸੀ?ਮੂਸੇਵਾਲਾ ਦੇ ਪਿਤਾ ਨੇ ਪੁੱਛਿਆ ਕਿ ਕੀ ਇਹ ਤਰੱਕੀ ਕਰਨ ਦਾ ਇਹੀ ਨਤੀਜਾ ਹੋਵੇਗਾ? ਪਾਪੀ ਟੀ.ਵੀ.ਚੈਨਲ 'ਤੇ ਬੈਠ ਕੇ ਕਹਿੰਦਾ ਹੈ ਕਿ ਉਸਨੂੰ ਮਾਰਨਾ ਪਿਆ, ਮੈਂ ਉਸਨੂੰ ਮਾਰ ਦਿੱਤਾ। ਇਕ ਆਦਮੀ ਸਾਫ ਕਹਿ ਰਿਹਾ ਹੈ ਕਿ ਮੈਂ ਮਾਰਿਆ ਹੈ ਤਾਂ ਉਸ ਨੂੰ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ? ਜਿਵੇਂ ਮੇਰੇ ਬੇਟੇ ਨੂੰ ਸੜਕ 'ਤੇ ਗੋਲੀ ਮਾਰ ਦਿੱਤੀ ਗਈ। ਅਸੀਂ ਵੀ ਉਸ ਨੂੰ ਇੱਕ ਆਮ ਕੈਦੀ ਵਾਂਗ ਅਦਾਲਤ ਵਿੱਚ ਜਾਂਦੇ ਦੇਖਣਾ ਚਾਹੁੰਦੇ ਹਾਂ। ਪਾਪੀ ਕਾਨੂੰਨ ਦਾ ਫਾਇਦਾ ਉਠਾਉਂਦੇ ਹਨ ਅਤੇ ਮਨੁੱਖੀ ਅਧਿਕਾਰਾਂ ਦੀ ਮੰਗ ਕਰਦੇ ਹਨ। ਫਿਰ ਮੇਰੇ ਪੁੱਤਰ ਦੇ ਮਨੁੱਖੀ ਅਧਿਕਾਰ ਕਿੱਥੇ ਗਏ? ਵਿਦੇਸ਼ਾਂ...
ਸੰਗਰੂਰ- ਸੰਗਰੂਰ (Sangrur) ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ (Simranjit Mann) ਨੇ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਦਫ਼ਤਰ ਵਿੱਚ ਸਹੁੰ ਚੁਕਾਈ ਗਈ। ਸਿਮਰਨਜੀਤ ਮਾਨ ਨੇ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ। 1999 ਵਿਚ ਸੰਸਦ ਦੇ ਅੰਦਰ ਕਿਰਪਾਨ ਲੈ ਕੇ ਜਾਣ ਦੀ ਆਪਣੀ ਜ਼ਿੱਦ ਪੂਰੀ ਨਾ ਹੋਣ 'ਤੇ ਉਨ੍ਹਾਂ ਨੇ ਸੰਸਦ ਮੈਂਬਰ ਦਾ ਅਹੁਦਾ ਛੱਡ ਦਿੱਤਾ। ਮਾਨ ਨੇ ਇਸ ਦੌਰਾਨ ਸੰਗਰੂਰ ਵਿੱਚ ਵਿਕਾਸ ਦਾ ਭਰੋਸਾ ਵੀ ਦਿੱਤਾ। ਪਿੱਛੇ ਜਿਹੇ ਉਹ ਹਰਿਆਣਾ ਦੇ ਕਰਨਾਲ ਗਏ ਅਤੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਹੰਗਾਮਾ ਵੀ ਹੋਇਆ ਹੈ। ਮਾਨ ਨੇ ਕੀਤਾ ਸੀ ਸਪੱਸ਼ਟਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਵੱਡੀ ਕਿਰਪਾਨ ਨਾ ਚੁੱਕਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਕਨਫਿਊਜ਼ਨ ਪੈਦਾ ਹੋ ਰਿਹਾ ਹੈ। ਉਹ ਸੰਸਦ ਵਿੱਚ ਜਾ ਕੇ ਅਸਲ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ। ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਕਿਹਾ ਸੀ ਕਿ ਉਹ ਕਿਰਪਾਨ ਲਿਜਾਣ ਦੀ ਕੋਸ਼ਿਸ਼ ਕਰਨਗੇ। ਜੇਕਰ ਅਜਿਹਾ ਨਾ ਕਰਨ ਦਿੱਤਾ ਗਿਆ ਤਾਂ ਇਹ ਸਿੱਖਾਂ ਉੱਤੇ ਜ਼ੁਲਮ ਹੋਵੇਗਾ। ਭਗਤ ਸਿੰਘ 'ਤੇ ਬਿਆਨ ਨੂੰ ਲੈ ਕੇ ਘਿਰੇ ਮਾਨਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਗੱਲ ਕਰ ਰਹੀ ਹੈ। 'ਆਪ' ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਆਧਾਰ 'ਤੇ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਅੱਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਹੱਦ ਦੇ ਅੰਦਰ ਰਹਿਣਾ ਚਾਹੀਦਾ ਹੈ।
ਕਪੂਰਥਲਾ- ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸੁਲਤਾਨਪੁਰ ਲੋਧੀ ਪੁਹੰਚੇ। ਜਿੱਥੇ ਸੰਗਤ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਅਸੀਂ ਆਪਣੇ ਜਲ ਸਰੋਤ ਨਾ ਸਾਂਭੇ ਤਾਂ ਆਉਣ ਵਾਲਾ ਸਮਾਂ ਭਿਆਨਕ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ ਚਲਾਏਗੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਭ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਇਕਜੁੱਟ ਹੋ ਕੇ ਵਾਤਾਵਰਨਣ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਵਾਤਾਵਰਨ ਨਾਲ ਸਬੰਧਤ ਤੇ ਹੋਰ ਸੰਤ ਮਹਾਪੁਰਸ਼ ਪੁਹੰਚੇ।ਦੱਸ ਦਈਏ ਕਿ ਸਾਉਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਸੰਨ 2000 ਨੂੰ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਸੀ। ਇਨ੍ਹਾਂ 22 ਸਾਲਾਂ ਦੇ ਲੰਮੇ ਸਮੇਂ ਦੌਰਾਨ ਪੰਜਾਬ ਵਿੱਚ ਵਾਤਾਵਰਣ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ। ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ਤੇ ਸੁਲਤਾਨਪੁਰ ਲੋਧੀ ਪਹੁੰਚੇ।ਸੰਤ ਬਾਬਾ ਬਲਬੀਰ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੀ ਆਇਆਂ ਕਿਹਾ। ਇਸ ਮੌਕੇ ਬਾਬਾ ਜੀ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕੀਂ ਪੰਜਾਬ ਦੇ ਹੋ ਰਹੇ ਗੰਧਲੇ ਪਾਣੀਆਂ ਨੂੰ ਰੋਕਿਆ ਜਾਵੇ ਤੇ ਬੁੱਢੇ ਨਾਲ਼ੇ ਤੇ ਪਵਿੱਤਰ ਕਾਲੀ ਵਈਂ ਵਿੱਚ ਗੰਦਾ ਪਾਣੀ ਪੈਣ ਤੇ ਵੀ ਰੋਕ ਲਗਾਈ ਜਾਵੇ ਜਿਸ ਨਾਲ ਪੰਜਾਬ ਦਾ ਵਾਤਾਵਰਨ ਸਾਫ ਸੁਥਰਾ ਰਹੇ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਦੇ ਮੌਕੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਵੇਈਂ ਦੀ ਸਾਫ ਸਫਾਈ ਕਰਨ ਤੇ ਪਹਿਲਕਦਮੀ ਕਰਨ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ। ਤਦ ਹੀ ਅਸੀਂ ਆਪਣਾ ਜੀਵਨ ਸਫਲ ਕਰਾਂਗੇ।
ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ (Aap) ਦੀ ਸਰਕਾਰ ਨੇ ਟ੍ਰੈਫਿਕ ਨਿਯਮ ਤੋੜਣ ਦੇ ਜੁਰਮਾਨੇ ਡਬਲ ਕਰ ਦਿੱਤੇ ਹਨ। ਹੁਣ ਸਰਕਾਰ ਦੇ ਹੀ ਰੈਵੇਨਿਊ ਮੰਤਰੀ ਬ੍ਰਹਿਸ਼ੰਕਰ ਜਿੰਪਾ ਨੇ ਇਸ ਦਾ ਵਿਰੋਧ ਕੀਤਾ ਹੈ। ਜਿੰਪਾ ਨੇ ਕਿਹਾ ਕਿ ਮੈਂ ਚਾਲਾਨ ਮਹਿੰਗਾ ਕਰਨ ਦੇ ਹੱਕ ਵਿਚ ਨਹੀਂ ਹਾਂ। ਗਲਤੀ ਕਰਨ ਵਾਲੇ ਨੂੰ ਪੈਨਲਟੀ ਦੀ ਬਜਾਏ ਟੀਚ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਨੂੰ ਬਦਲਣਾ ਚਾਹੀਦਾ ਹੈ। ਹਾਲਾਂਕਿ ਸਰਕਾਰ ਵਲੋਂ ਅਜੇ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।ਜਿੰਨੇ ਦਾ ਜੁਰਮਾਨਾ ਹੈ, ਉਨੇ ਦਾ ਤਾਂ ਵ੍ਹੀਕਲ ਹੀ ਹੁੰਦਾ ਹੈ। ਇਸ ਲਈ ਗਲਤੀ ਕਰਨ ਵਾਲੇ ਨੂੰ ਇਕ ਮੌਕਾ ਦੇਣਾ ਚਾਹੀਦਾ ਹੈ। ਉਸ ਨੂੰ ਕਿਹਾ ਜਾਣਾ ਚਾਹੀਦਾ ਹੈ ਕਿ ਅੱਗੇ ਤੋਂ ਡਰਾਈਵਿੰਗ ਲਾਇਸੈਂਸ ਨਹੀਂ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਜੁਰਮਾਨੇ ਨੂੰ ਬਦਲਣ ਦੀ ਲੋੜ ਹੈ। ਕਿਸੇ ਨੂੰ 10 ਹਜ਼ਾਰ ਜੁਰਮਾਨਾ ਹੋਵੇਗਾ ਤਾਂ ਉਹ ਪ੍ਰੇਸ਼ਾਨ ਹੋ ਜਾਵੇਗਾ। ਕਿਸੇ ਤੋਂ ਉਧਾਰ ਮੰਗੇਗਾ। ਇਹ ਠੀਕ ਨਹੀਂ ਹੈ। ਸਰਕਾਰ ਖੁਦ ਆਪਣੀ ਹੀ ਗੱਲ ਲਾਗੂ ਨਹੀਂ ਕਰਦੀ।ਓਵਰਸਪੀਡ 'ਤੇ ਪਹਿਲਾਂ ਪਹਿਲੀ ਵਾਰ ਵਿਚ 1 ਹਜ਼ਾਰ ਅਤੇ ਦੂਜੀ ਵਾਰ ਵਿਚ 2 ਹਜ਼ਾਰ ਜੁਰਮਾਨਾ ਹੁੰਦਾ ਸੀ ਸਰਕਾਰ ਨੇ ਇਸ ਨੂੰ ਵਧਾ ਕੇ ਪਹਿਲੀ ਵਾਰ 1 ਹਜ਼ਾਰ ਅਤੇ 3 ਮਹੀਨੇ ਲਈ ਡਰਾਈਵਿੰਗ ਲਾਇਸੈਂਸ ਦਾ ਨਿਯਮ ਬਣਾ ਦਿੱਤਾ। ਦੂਜੀ ਵਾਰ ਵਿਚ 2 ਹਜ਼ਾਰ ਜੁਰਮਾਨਾ ਅਤੇ 3 ਮਹੀਨੇ ਲਈ ਡਰਾਈਵਿੰਗ ਲਾਇਸੈਂਸ ਸਸਪੈਂਡ ਹੋਵੇਗਾ।ਟ੍ਰੈਫਿਕ ਸਿਗਨਲ ਜੰਪ 'ਤੇ ਪਹਿਲਾਂ ਪਹਿਲੀ ਵਾਰ ਵਿਚ 500 ਅਤੇ ਦੂਜੀ ਵਾਰ ਵਿਚ 1000 ਜੁਰਮਾਨਾ ਸੀ। ਇਸ ਨੂੰ ਵਧਾ ਕੇ ਹੁਣ ਪਹਿਲੀ ਵਾਰ ਵਿਚ 1 ਹਜ਼ਾਰ ਅਤੇ ਦੂਜੀ ਵਾਰ ਵਿਚ 2 ਹਜ਼ਾਰ ਜੁਰਮਾਨਾ ਕਰ ਦਿੱਤਾ ਗਿਆ। ਨਾਲ ਹੀ ਡਰਾਈਵਿੰਗ ਲਾਇਸੈਂਸ ਵੀ 3 ਮਹੀਨੇ ਲਈ ਸਸਪੈਂਡ ਹੋਵੇਗਾ।ਡਰਾਈਵਿੰਗ ਕਰਦੇ ਹੋਏ ਮੋਬਾਇਲ ਯੂਜ਼ ਕਰਨ 'ਤੇ ਪਹਿਲਾਂ ਪਹਿਲੀ ਵਾਰ ਵਿਚ 2 ਹਜ਼ਾਰ ਅਤੇ ਦੂਜੀ ਵਾਰ ਵਿਚ 10 ਹਜ਼ਾਰ ਜੁਰਮਾਨਾ ਸੀ। ਹੁਣ ਇਸ ਨੂੰ ਵਧਾ ਕੇ ਪਹਿਲੀ ਵਾਰ ਵਿਚ 5 ਹਜ਼ਾਰ ਅਤੇ ਦੂਜੀ ਵਾਰ ਵਿਚ 10 ਹਜ਼ਾਰ ਕਰ ਦਿੱਤਾ ਗਿਆ। ਦੋਵੇਂ ਹੀ ਵਾਰ ਡਰਾਈਵਿੰਗ ਲਾਇਸੈਂਸ ਵੀ 3-3 ਮਹੀਨੇ ਲਈ ਸਸਪੈਂਡ ਹੋਵੇਗਾ।ਸ਼ਰਾਬ ਜਾਂ ਹੋਰ ਨਸ਼ੇ ਵਿਚ ਗੱਡੀ ਚਲਾਉਣ ਤੋਂ ਪਹਿਲਾਂ 1 ਹਜ਼ਾਰ ਅਤੇ ਦੂਜੀ ਵਾਰ 2 ਹਜ਼ਾਰ ਜੁਰਮਾਨਾ ਸੀ। ਇਸ ਨੂੰ ਵਧਾ ਕੇ ਹੁਣ ਪਹਿਲੀ ਵਾਰ ਵਿਚ 5 ਹਜ਼ਾਰ ਅਤੇ ਦੂਜੀ ਵਾਰ ਵਿਚ 10 ਹਜ਼ਾਰ ਕਰ ਦਿੱਤਾ ਗਿਆ। ਦੋਵੇਂ ਹੀ ਵਾਰ 3-3 ਮਹੀਨੇ ਲਈ ਡਰਾਈਵਿੰਗ ਲਾਇਸੈਂਸ ਵੀ ਸਸਪੈਂਡ ਹੋਵੇਗਾ।ਟੂ-ਵ੍ਹੀਲਰ 'ਤੇ 3 ਸਵਾਰੀ ਯਾਨੀ ਟ੍ਰਿਪਲ ਰਾਈਡਿੰਗ 'ਤੇ ਪਹਿਲਾਂ ਪਹਿਲੀ ਵਾਰ ਅਤੇ ਦੂਜੀ ਵਾਰ ਵਿਚ 1-1 ਹਜ਼ਾਰ ਅਤੇ 3 ਮਹੀਨੇ ਲਈ ਡਰਾਈਵਿੰਗ ਲਾਇਸੈਂਸ ਹੁੰਦਾ ਸੀ। ਨਵੇਂ ਨਿਯਮ ਵਿਚ ਦੂਜੀ ਵਾਰ ਦਾ ਜੁਰਮਾਨਾ 1 ਤੋਂ ਵਧਾ ਕੇ 2 ਹਜ਼ਾਰ ਕਰ ਦਿੱਤਾ ਗਿਆ ਹੈ।ਓਵਰਲੋਡਿੰਗ 'ਤੇ ਪਹਿਲਾਂ ਹਰ ਵਾਰ 20 ਹਜ਼ਾਰ ਅਤੇ ਹਰ ਟਨ ਦਾ ਵਾਧੂ 2000 ਜੁਰਮਾਨਾ ਸੀ। ਸਰਕਾਰ ਨੇ ਇਸ ਨੂੰ ਵਧਾ ਕੇ ਪਹਿਲੀ ਵਾਰ ਵਿਚ 3 ਮਹੀਨੇ ਲਈ ਡਰਾਈਵਿੰਗ ਲਾਇਸੈਂਸ ਸਸਪੈਂਡ ਕਰਨ ਅਤੇ ਦੂਜੀ ਵਾਰ ਵਿਚ ਜੁਰਮਾਨਾ ਵਧਾ ਕੇ 40 ਹਜ਼ਾਰ ਕਰਨ ਦੇ ਨਾਲ ਡਰਾਈਵਿੰਗ ਲਾਇਸੈਂਸ 3 ਮਹੀਨੇ ਲਈ ਸਸਪੈਂਡ ਕਰਨ ਦਾ ਨਿਯਮ ਬਣਾ ਦਿੱਤਾ।...
ਚੰਡੀਗੜ੍ਹ- ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 33 ਡੀ.ਐੱਸ.ਪੀ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਦੋਂ ਸੱਤਾ ਸੰਭਾਲੀ ਗਈ ਹੈ। ਉਦੋਂ ਤੋਂ ਹੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਅਪਰਾਧਕ ਘਟਨਾਵਾਂ 'ਤੇ ਵੀ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ-ਨਾਲ ਪੰਜਾਬ ਪੁਲਿਸ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਅਪਰਾਧਕ ਘਟਨਾਵਾਂ 'ਤੇ ਨੱਥ ਪਾਈ ਜਾ ਸਕੇ।
ਜਲੰਧਰ- ਜਲੰਧਰ ਨਗਰ ਕੌਂਸਲ ਵਿਚ ਲੰਬੇ ਸਮੇਂ ਤੱਕ ਕੌਂਸਲਰ ਰਹੇ ਕਾਂਗਰਸ ਨੇਤਾ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਮਿੰਟੂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ ਪਰਿਵਾਰ ਦੇ ਨਾਲ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿਚ ਮੱਥਾ ਟੇਕਣ ਗਈ ਸੀ। ਵਾਪਸੀ ਵਿਚ ਉਨ੍ਹਾਂ ਦੀ ਗੱਡੀ ਨੂੰ ਮੁਕੇਰੀਆਂ ਦੇ ਕੋਲ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਨ੍ਹਾਂ ਦੀ ਧੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਹੈ। ਜਿਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂ ਕਿ ਦੂਜੀ ਧੀ ਦੀ ਲੱਤ ਟੁੱਟ ਗਈ ਹੈ।ਹਾਦਸਾ ਦੇਰ ਰਾਤ ਪਠਾਨਕੋਟ-ਜਲੰਧਰ ਹਾਈਵੇ 'ਤੇ ਵਾਪਰਿਆ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੀ ਫਾਰਚੂਨਰ ਗੱਡੀ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਤੋਂ ਬਾਅਦ ਫਾਰਚੂਨਰ ਗੱਡੀ ਬੇਕਾਬੂ ਹੋ ਗਈ। ਗੱਡੀ ਅੱਗੇ ਚੱਲ ਰਹੇ ਵਾਹਨ ਨਾਲ ਟਕਰਾਈ ਅਤੇ ਪਿੱਛੋਂ ਫਿਰ ਟਰੱਕ ਨੇ ਟੱਕਰ ਮਾਰੀ ਤਾਂ ਕਾਰ ਦੋ ਵਾਹਨਾਂ ਵਿਚਾਲੇ ਫੱਸ ਗਈ। ਮਿੰਟੂ ਦੀ ਪਤਨੀ ਅਤੇ ਧੀਆਂ ਬੈਕ ਸੀਟ 'ਤੇ ਬੈਠੀ ਹੋਈ ਸੀ।ਸਾਬਕਾ ਕੌਂਸਲਰ ਮਿੰਟੂ ਦੀ ਪਤਨੀ ਆਪਣੇ ਪੁੱਤਰ ਸੁਮਿਤ, ਜਵਾਈ ਅਤੇ ਧੀਆਂ ਦੇ ਨਾਲ ਮੱਥਾ ਟੇਕਣ ਲਈ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿਚ ਗਈ ਹੋਈ ਸੀ। ਵਾਪਸ ਪਰਤਦੇ ਹੋਏ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਫਾਰਚੂਨਰ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਉਥੇ ਲੋਕਾਂ ਨੇ ਫਾਰਚੂਨਰ ਗੱਡੀ ਵਿਚੋਂ ਜ਼ਖਮੀਆਂ ਨੂੰ ਕੱਢਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਮਿੰਟੂ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਨ੍ਹਾਂ ਦੀ ਇਕ ਧੀ ਬੇਸੁੱਧ ਸੀ।ਜਦੋਂਕਿ ਛੋਟੀ ਧੀ ਦੀ ਲੱਤ ਟੁੱਟ ਗਈ ਪਰ ਉਹ ਹੋਸ਼ ਵਿਚ ਹੀ ਸੀ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗੰਭੀਰ ਰੂਪ ਨਾਲ ਜ਼ਖਮੀ ਕੁਲਦੀਪ ਮਿੰਟੂ ਦੀ ਧੀ ਨੂੰ ਮੁਕੇਰੀਆਂ ਤੋਂ ਡੀ.ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਉਥੇ ਵੀ ਉਹ ਬੇਸੁੱਧ ਹੈ ਅਤੇ ਉਨ੍ਹਾਂ ਹੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਚੰਡੀਗੜ੍ਹ- ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੀ ਦੇ ਬਵਾਲ ਵਿਚ ਕਵੀ ਕੁਮਾਰ ਵਿਸ਼ਵਾਸ ਵੀ ਆ ਗਏ ਹਨ। ਕੁਮਾਰ ਨੇ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦੀ ਵੀਡੀਓ ਟਵੀਟ ਕੀਤੀ। ਜਿਸ ਤੋਂ ਉਪਰ ਉਨ੍ਹਾਂ ਨੇ ਕਿਹਾ ਕਿ ਚਿੰਗਾਰੀ ਸੁਲਗਾ ਦਿੱਤੀ ਗਈ ਹੈ। ਅੱਗ ਫੈਲ ਰਹੀ ਹੈ। ਪਹਿਲਾਂ ਸੁਚੇਤ ਕੀਤਾ ਤਾਂ ਸਭ ਮੇਰੇ 'ਤੇ ਹੱਸ ਰਹੇ ਸਨ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋ ਦਿਨ ਪਹਿਲਾਂ ਕਰਨਾਲ ਵਿਚ ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਅੱਤਵਾਦੀ ਸਨ। ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਬੇਕਸੂਰ ਲੋਕਾਂ ਦਾ ਕਤਲ ਕੀਤਾ। ਅਸੈਂਬਲੀ ਵਿਚ ਬੰਬ ਸੁੱਟਿਆ। ਇਸ ਲਈ ਉਹ ਅੱਤਵਾਦੀ ਹੈ।ਕੁਮਾਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਅਸੀਂ ਸ਼ਰਮਿੰਦਾ ਹਾਂ। ਸ਼ਾਇਦ ਅਸੀਂ ਸਵਾਰਥੀ ਲੋਕ ਤੁਹਾਡੇ ਬਲਿਦਾਨ ਦੇ ਅਧਿਕਾਰੀ ਨਹੀਂ ਸਨ। ਚਿੰਗਾਰੀ ਸੁਲਗਾ ਦਿੱਤੀ ਗਈ ਹੈ, ਅੱਗ ਫੈਲ ਰਹੀ ਹੈ ਅਤੇ ਸਭ ਆਪੋ-ਆਪਣੇ ਲੋਭ ਅਤੇ ਡਰ ਤੋਂ ਚੁੱਪ ਹਨ। ਜਦੋਂ ਸੁਚੇਤ ਕੀਤਾ ਸੀ ਤਾਂ ਲੋਕ ਮੇਰੇ 'ਤੇ ਹੱਸ ਰਹੇ ਸਨ। ਜਿੰਨਾ ਆਮ ਜਨਤਾ ਸੋਚ ਰਹੀ ਹੈ, ਹਾਲਾਤ ਉਸ ਤੋਂ ਕਿਤੇ ਜ਼ਿਆਦਾ ਖਰਾਬ ਹੈ, ਹੋਣਗੇ।ਕੁਮਾਰ ਵਿਸ਼ਵਾਸ 'ਤੇ ਪੰਜਾਬ ਵਿਚ ਕੇਸ ਦਰਜ ਹਨ। ਉਨ੍ਹਾਂ 'ਤੇ ਆਮ ਆਦਮੀ ਪਾਰਟੀ ਦੇ ਚੀਫ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਹਮਾਇਤੀ ਦੱਸਣ ਦਾ ਇਲਜ਼ਾਮ ਹੈ। ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਰਾਹਤ ਮਿਲੀ ਹੋਈ ਹੈ।
ਚੰਡੀਗੜ੍ਹ- ਸਾਬਕਾ ਕਾਂਗਰਸੀ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦਲਜੀਤ ਨੂੰ ਚਾਚਾ ਦੇ ਨਾਲ ਕਰੱਪਸ਼ਨ ਕੇਸ ਵਿਚ ਨਾਮਜ਼ਦ ਕੀਤਾ ਗਿਆ। ਜਿਸ ਤੋਂ ਬਾਅਦ ਚੰਡੀਗੜ੍ਹ ਤੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸ਼ੁਰੂਆਤੀ ਜਾਂਚ ਵਿਚ ਉਸ ਦੇ ਘਰ ਵਿਚ ਐੱਮ.ਐੱਲ.ਏ. ਸਟੀਕਰ ਵਾਲੀ ਕਾਰ ਮਿਲੀ। ਇਹ ਕਾਰ ਦਲਜੀਤ ਦੇ ਨਾਂ 'ਤੇ ਹੈ। ਇਸੇ ਕਾਰ ਤੋਂ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਚੈੱਕ ਬੁੱਕ ਅਤੇ ਜੰਗਲਾਤ ਵਿਭਾਗ ਨਾਲ ਜੁੜੀਆਂ ਫਾਈਲਾਂ ਵੀ ਮਿਲੀਆਂ ਹਨ। ਜਿਸ ਤੋਂ ਬਾਅਦ ਦਲਜੀਤ ਦਾ ਪੁਲਿਸ ਰਿਮਾਂਡ ਹੋਰ ਵੱਧ ਸਕਦਾ ਹੈ। ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗਿਲਜੀਆਂ ਕੇਸ ਦਰਜ ਹੋਣ ਤੋਂ ਬਾਅਦ ਤੋਂ ਗਾਇਬ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਅਗ੍ਰਿਮ ਜ਼ਮਾਨਤ ਵੀ ਮੰਗੀ ਸੀ ਪਰ ਉਹ ਰਿਜੈਕਟ ਹੋ ਗਈ। ਜਿਸ ਤੋਂ ਬਾਅਦ ਵਿਜੀਲੈਂਸ ਗਿਲਜੀਆਂ ਨੂੰ ਕਦੇ ਵੀ ਗ੍ਰਿਫਤਾਰ ਕਰ ਸਕਦੀ ਹੈ। ਵਿਜੀਲੈਂਸ ਬਿਊਰੋ ਦੀ ਛਾਨਬੀਨ ਵਿਚ ਸਾਹਮਣੇ ਆਇਆ ਕਿ ਦਲਜੀਤ ਹੀ ਚਾਚਾ ਸੰਗਤ ਗਿਲਜੀਆਂ ਦਾ ਮੰਤਰਾਲਾ ਚਲਾ ਰਿਹਾ ਸੀ। ਉਹ ਅਫਸਰਾਂ ਦੀ ਟਰਾਂਸਫਰ-ਪੋਸਟਿੰਗ ਵਿਚ ਦਖਲ ਦਿੰਦਾ ਸੀ। ਵਿਭਾਗ ਵਿਚ ਟ੍ਰੀ-ਗਾਰਡ ਖਰੀਦ ਤੋਂ ਇਲਾਵਾ ਰੁੱਖ ਕੱਟਣ ਦੇ ਪਰਮਿਟ ਵਿਚ ਵੀ ਦਲਜੀਤ ਦੀ ਹੀ ਚੱਲਦੀ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ ਦਲਜੀਤ ਹੀ ਮੰਤਰੀ ਦੇ ਪੂਰੇ ਲੈਣ-ਦੇਣ ਦਾ ਹਿਸਾਬ ਰੱਖਦਾ ਸੀ।
ਚੰਡੀਗੜ੍ਹ- ਪੰਜਾਬ ਵਿਚ ਤਬਦੀਲੀ ਲਿਆਉਣ ਦੇ ਮਕਸਦ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਲਈ ਕਈ ਅਹਿਮ ਫੈਸਲੇ ਕੀਤੇ ਗਏ ਹਨ। ਇਸ ਵਿਚ ਬਿਜਲੀ ਬਿੱਲ ਸਿਫਰ ਕੀਤੇ ਜਾਣ ਨੂੰ ਲੈ ਕੇ ਸਰਕਾਰ ਵਲੋਂ ਇਕ ਜੁਲਾਈ ਤੋਂ ਕੁਝ ਖਪਤਕਾਰਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਕੈਬਨਿਟ ਦੇ ਮੰਤਰੀਆਂ ਨੂੰ ਕੁਝ ਹੋਰ ਅਹਿਮ ਜ਼ਿੰਮੇਵਾਰੀਆਂ ਵੀ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਕੈਬਨਿਟ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ।ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝਾ ਕੀਤੀ ਹੈ।ਉਨ੍ਹਾਂ ਲਿਖਿਆ, "ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ..ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਅਤੇ ਨਾਲ ਹੀ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਹਰ ਛੋਟੀ-ਵੱਡੀ ਸਮੱਸਿਆ ਦਾ ਨਬੇੜਾ ਹੋਵੇਗਾ। ਉਥੇ ਹੀ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇਗੀ। ਇਸ ਤੋਂ ਇਲਾਵਾ ਨਵੇਂ ਪ੍ਰਾਜੈਕਟਸ ਦੀ ਸਮੀਖਿਆ ਕਰਨ ਲਈ ਕੈਬਨਿਟ ਦੇ ਸਾਥੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ.."ਹਰਪਾਲ ਚੀਮਾ-ਪਟਿਆਲਾਗੁਰਮੀਤ ਸਿੰਘ ਮੀਤ ਹੇਅਰ-ਅੰਮ੍ਰਿਤਸਰ ਤੇ ਤਰਨਤਾਰਨਡਾ. ਬਲਜੀਤ ਕੌਰ-ਬਠਿੰਡਾ ਤੇ ਮਾਨਸਾਹਰਭਜਨ ਸਿੰਘ-ਫਿਰੋਜ਼ਪੁਰ ਤੇ ਮੋਗਾਲਾਲ ਚੰਦ ਕਟਾਰੁਚੱਕ-ਲੁਧਿਆਣਾਕੁਲਦੀਪ ਸਿੰਘ ਧਾਲੀਵਾਲ-ਗੁਰਦਾਸਪੁਰ ਤੇ ਪਠਾਨਕੋਟਲਾਲਜੀਤ ਸਿੰਘ ਭੁੱਲਰ-ਸੰਗਰੂਰਬ੍ਰਮ ਸ਼ੰਕਰ ਜ਼ਿੰਪਾ-ਰੋਪੜ ਤੇ ਐਸ.ਏ.ਐਸ. ਨਗਰਹਰਜੋਤ ਬੈਂਸ-ਹੁਸ਼ਿਆਰਪੁਰਅਮਨ ਅਰੋੜਾ-ਸ੍ਰੀ ਫਤਿਹਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬਡਾ. ਇੰਦਰਬੀਰ ਸਿੰਘ ਨਿੱਜਰ-ਜਲੰਧਰਫੌਜਾ ਸਿੰਘ-ਫਰੀਦਕੋਟ ਤੇ ਫਜ਼ਿਲਕਾਚੇਤਨ ਸਿੰਘ ਜੋੜਮਾਜਰਾ-ਬਰਨਾਲਾ ਤੇ ਮਲੇਰਕੋਟਲਾਅਨਮੋਲ ਗਗਨ ਮਾਨ-ਐਸ.ਬੀ.ਐਸ. ਨਗਰ...
ਅੰਮ੍ਰਿਤਸਰ-ਪਾਕਿਸਤਾਨ ਵਿਚ ਬੈਠੇ ਤਸਕਰ ਅਤੇ ਅੱਤਵਾਦੀ ਸੰਗਠਨ ਲਗਾਤਾਰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਵਿਗਾੜਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਸ਼ਨੀਵਾਰ-ਐਤਵਾਰ ਦੀ ਮੱਧ ਰਾਤ ਨੂੰ ਗੁਰਦਾਸਪੁਰ ਸੈਕਟਰ ਵਿਚ ਡਰੋਨ ਨੇ ਫਿਰ ਤੋਂ ਦਸਤਕ ਦਿੱਤੀ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਆਵਾਜ਼ ਸੁਣਨ ਤੋਂ ਬਾਅਦ ਫਾਇਰਿੰਗ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਵਾਪਸ ਪਰਤ ਗਿਆ। ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨ ਹੁਣ ਸਵੇਰ ਤੋਂ ਹੀ ਬਾਰਡਰ ਏਰੀਆ ਵਿਚ ਸਰਚ ਕਰ ਰਹੇ ਹਨ।ਜਾਣਕਾਰੀ ਮੁਤਾਬਕ ਗੁਰਦਾਸਪੁਰ ਸੈਕਟਰ ਦੇ ਅਧੀਨ ਆਉਂਦੇ ਦੀਨਾਨਗਰ ਦੇ ਸਰਹੱਦੀ ਪਿੰਡ ਡੀਂਡਾ ਵਿਚ ਰਾਤ 12 ਵਜੇ ਦੇ ਕਰੀਬ ਡਰੋਨ ਨੇ ਦਸਤਕ ਦਿੱਤੀ। ਇਹ ਡਰੋਨ ਪਾਕਿਸਤਾਨ ਵਲੋਂ ਆਇਆ। ਆਵਾਜ਼ ਸੁਣਨ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਸ਼ੁਰੂ ਕਰ ਦਿੱਤੀ। ਹਨ੍ਹੇਰਾ ਦੂਰ ਕਰਨ ਲਈ 3 ਰੌਸ਼ਨੀ ਬੰਬ ਸੁੱਟੇ ਗਏ। ਇਸ ਤੋਂ ਬਾਅਦ ਕੁਲ 46 ਰਾਉਂਡ ਵੀ ਕੀਤੇ ਗਏ। ਬੀ.ਐੱਸ.ਐੱਫ. ਦੇ ਜਵਾਨਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਡਰੋਨ ਪਾਕਿਸਤਾਨ ਸਰਹੱਦ ਵਿਚ ਵਾਪਸ ਪਰਤ ਗਿਆ।ਡਰੋਨ ਤਾਂ ਵਾਪਸ ਚਲਾ ਗਿਆ, ਪਰ ਸਾਵਧਾਨੀ ਲਈ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੁਲਿਸ ਨੇ ਸਵੇਰੇ ਤੋਂ ਡੀਂਡਾ ਅਤੇ ਨੇੜਲੇ ਏਰੀਆ ਵਿਚ ਸਰਚ ਸ਼ੁਰੂ ਕਰ ਦਿੱਤਾ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪਰ ਪਾਕਿਸਤਾਨ ਵਿਚ ਬੈਠੇ ਤਸਕਰਾਂ ਅਤੇ ਅੱਤਵਾਦੀ ਸੰਗਠਨਾਂ ਦੀ ਪੂਰੀ ਕੋਸ਼ਿਸ਼ ਹੈ ਕਿ ਉਹ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਣ।ਬੀਤੇ ਕੁਝ ਸਮੇਂ ਵਿਚ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਪਾਕਿਸਤਾਨ ਵਲੋਂ ਡਰੱਗਜ਼ ਅਤੇ ਹਥਿਆਰਾਂ ਦੀ ਲਗਾਤਾਰ ਖੇਪ ਭੇਜੀ ਜਾ ਰਹੀ ਹੈ।13 ਜੁਲਾਈ ਨੂੰ 2.6 ਕਿਲੋ ਗ੍ਰਾਮ ਹੈਰੋਇਨ ਅੰਮ੍ਰਿਤਸਰ ਸੈਕਟਰ ਤੋਂ ਬਰਾਮਦ ਕੀਤੀ ਗਈ। 24 ਜੂਨ ਨੂੰ ਅੰਮ੍ਰਿਤਸਰ ਸੈਕਟਰ ਤੋਂ 3 ਕਿਲੋਗ੍ਰਾਮ ਹੈਰੋਇਨ ਅਤੇ ਪਿਸਟਲ ਬਰਾਮਦ ਕੀਤੀ ਗਈ।8 ਜੂਨ ਨੂੰ ਅੱਧਾ ਕਿਲੋਗ੍ਰਾਮ ਅੰਮ੍ਰਿਤਸਰ ਸੈਕਟਰ ਤੋਂ ਬਰਾਮਦ ਹੋਈ। 9 ਮਈ ਨੂੰ ਅੰਮ੍ਰਿਤਸਰ ਸੈਕਟਰ ਵਿਚ ਡਰੋਨ ਮਾਰ ਦਿੱਤਾ ਗਿਆ, 10.5 ਕਿਲੋਗ੍ਰਾਮ ਹੈਰੋਇਨ ਵੀ ਰਿਕਵਰ ਕੀਤੀ ਗਈ।29 ਅਪ੍ਰੈਲ ਨੂੰ ਅੰਮ੍ਰਿਤਸਰ ਸੈਕਟਰ ਵਿਚ ਡਰੋਮ ਬਰਾਮਦ 19 ਅਪ੍ਰੈਲ ਨੂੰ ਅੰਮ੍ਰਿਤਸਰ ਸੈਕਟਰ ਵਿਚ 2 ਕਿਲੋਗ੍ਰਾਮ ਹੈਰੋਇਨ, ਪਿਸਟਲ ਅਤੇ 47 ਰੌਂਦ ਬਰਾਮਦ ਕੀਤੇ ਗਏ। 9 ਮਾਰਚ ਨੂੰ ਅੰਮ੍ਰਿਤਸਰ ਸੈਕਟਰ ਵਿਚ ਡਰੋਨ ਬਰਾਮਦ ਕੀਤਾ ਗਿਆ। 7 ਮਾਰਚ ਨੂੰ ਫਿਰੋਜ਼ਪੁਰ ਸੈਕਟਰ ਵਿਚ ਡਰੋਨ ਸੁੱਟਿਆ ਗਿਆ ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 15 ਫਰਵਰੀ ਨੂੰ ਫਿਰੋਜ਼ਪੁਰ ਸੈਕਟਰ ਵਿਚ 2 ਕਿਲੋਗ੍ਰਾਮ ਹੈਰੋਇਨ ਦੇ ਨਾਲ ਪਿਸਟਲ, 26 ਰੌਂਦ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
K4 Ballistic Missile: भारत ने समुद्र से किया K-4 SLBM बैलिस्टिक मिसाइल का सफल परीक्षण, देखें तस्वीरें
Gold-Silver Price Today: सोने-चांदी के भाव गिरे! जानें आज कितने रुपये सस्ता हुआ गोल्ड-सिल्वर
Petrol-Diesel Price Today: पेट्रोल-डीजल की कीमतों में गिरावट चेक करें आपके शहर में क्या है लेटेस्ट प्राइस