LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Malwa
july maan

ਚੰਡੀਗੜ੍ਹ- ਪੰਜਾਬ ਕੈਬਨਿਟ ਨੇ 600 ਯੂਨਿਟ ਬਿਜਲੀ ਮੁਆਫ਼ੀ ਦੇਣ 'ਤੇ ਮੋਹਰ ਲਾ ਦਿੱਤੀ ਹੈ। ਉਧਰ, ਮੁਫ਼ਤ ਬਿਜਲੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਇਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖ਼ੁਸ਼ਖ਼ਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਹੇ ਹਨ। 1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖ਼ੁਸ਼ਖ਼ਬਰੀ ਹੈ ਕਿ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ.. ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ। ਇਸ ਤੋਂ ਪਹਿਲਾਂ ਮੁਫ਼ਤ ਬਿਜਲੀ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ।ਉਨ੍ਹਾਂ ਆਖਿਆ ਹੈ ਕਿ ਬਗੈਰ ਸ਼ਰਤ ਸਭ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿੱਲੋਵਾਟ ਦੀ ਸ਼ਰਤ ਲਾਈ ਗਈ ਸੀ ਪਰ ਹੁਣ ਇਹ ਸ਼ਰਤ ਅੜਿੱਕਾ ਨਹੀਂ ਬਣੇਗੀ। ਮਾਨ ਨੇ ਆਖਿਆ ਹੈ ਕਿ ਹੁਣ ਕਿਲੋਵਾਟ ਦੀ ਕੋਈ ਸ਼ਰਤ ਨਹੀਂ ਹਨ। ਪ੍ਰਤੀ ਮਹੀਨਾ 300 ਯੂਨਿਟ ਤੇ ਹਰ ਬਿੱਲ (ਦੋ ਮਹੀਨਿਆਂ ਬਾਅਦ) ਉਤੇ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਪਹਿਲਾਂ ਸ਼ਰਤ ਸੀ ਕਿ ਇਕ ਕਿਲੋਵਾਟ ਵਾਲੇ ਮੀਟਰ ਉਤੇ ਰਾਹਤ ਮਿਲੇਗੀ। ਪਰ ਹੁਣ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਅਜਿਹੀ ਕੋਈ ਸ਼ਰਤ ਨਹੀਂ ਹੋਵੇਗੀ।

bains mla

ਲੁਧਿਆਣਾ- ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਸਾਬਕਾ ਵਿਧਾਇਕ ਸਿਰਮਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਬਾਕੀ 4 ਮੁਲਜ਼ਮਾਂ ਨੂੰ 14 ਦਿਨ ਲਈ ਜੂਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 11 ਜੁਲਾਈ ਨੂੰ 4 ਸਾਥੀਆਂ ਸਣੇ ਅਦਾਲਤ ਵਿਚ ਸਰੰਡਰ ਕੀਤਾ ਸੀ। ਪੁਲਿਸ ਨੇ ਪਹਿਲਾਂ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਲਿਆ ਸੀ। ਹੁਣ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਸ਼ਾਇਦ ਬੈਂਸ ਨੂੰ ਅਦਾਲਤ ਨਿਆਇਕ ਹਿਰਾਸਤ ਵਿਚ ਭੇਜ ਸਕਦੀ ਹੈ। ਰਿਮਾਂਡ ਦੌਰਾਨ ਬੈਂਸ ਕੋਲੋਂ ਪੁੱਛਗਿੱਛ ਹੋਵੇਗੀ। ਸ਼ਨੀਵਾਰ ਨੂੰ ਕੋਰਟ ਵਿਚ ਬੈੰਸ ਨੇ ਵੀ ਬਹਿਸ ਕੀਤੀ ਅਤੇ ਆਪਣੀਆਂ ਦਲੀਲਾਂ ਰੱਖੀਆਂ।ਉਥੇ ਹੀ ਬੈਂਸ 'ਤੇ ਇਕ ਹੋਰ ਮਾਮਲੇ ਵਿਚ ਵੀ ਕਾਰਵਾਈ ਦੀ ਤਿਆਰੀ ਹੋ ਰਹੀ ਹੈ। ਵੇਰਕਾ ਮਿਲਕ ਪਲਾਂਟ ਦੇ ਮਹਾਪ੍ਰਬੰਧਕ ਵਲੋਂ 2018 ਵਿਚ ਥਾਣਾ ਸਰਾਭਾ ਨਗਰ ਵਿਚ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿਚ ਦੋਸ਼ ਸੀ ਕਿ ਬੈਂਸ ਅਣਅਧਿਕਾਰਤ ਰੂਪ ਨਾਲ ਮਿਲਕ ਪਲਾਂਟ ਵਿਚ ਦਾਖਲ ਹੋਏ। ਮਾਮਲੇ ਵਿਚ ਕੋਰਟ ਦੇ ਸਮਨ ਦੀ ਬੈਂਸ ਨੇ ਅਣਦੇਖੀ ਕੀਤੀ ਸੀ। ਇਸ ਤੋਂ ਬਾਅਦ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕੋਰਟ ਨੇ ਭਗੌੜਾ ਕਰਾਰ ਦਿੱਤਾ ਸੀ।ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਦੇ ਹੁਕਮ 'ਤੇ ਧਾਰਾ 174ਏ ਤਹਿਤ ਸਿਮਰਜੀਤ ਸਿੰਘ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਹੈ। 52 ਸਾਲ ਦੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਹਮਾਇਤੀਆਂ ਦੇ ਖਿਲਾਫ 12 ਜੂਨ 2018 ਨੂੰ ਲੁਧਿਆਣਾ ਦੇ ਸਰਾਭਾ ਨਗਰ ਪੁਲਿਸ ਸਟੇਸ਼ਨ ਵਿਚ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਰੂਪ ਨਾਲ ਐਂਟਰ ਕਰਨ, ਮੁਲਾਜ਼ਮਾਂ ਦੇ ਨਾਲ ਬਦਸਲੂਕੀ ਕਰਨ ਆਦਿ ਦੀਆਂ ਸ਼ਿਕਾਇਤਾਂ 'ਤੇ ਮਾਮਲਾ ਦਰਜ ਕੀਤਾ ਸੀ। ਮਾਮਲੇ ਵਿਚ ਵੀ ਆਉਣ ਵਾਲੇ ਸਮੇਂ ਵਿਚ ਪੁਲਿਸ ਰਿਮਾਂਡ ਦੀ ਮੰਗ ਕਰੇਗੀ।

chandi mata

ਹੁਸ਼ਿਆਰਪੁਰ- ਹਿਮਾਚਲ ਦੇ ਊਨਾ ਵਿਚ ਸਥਿਤ ਵਿਸ਼ਵ ਪ੍ਰਸਿੱਧ ਸ਼ਕਤੀ ਪੀਠ ਚਿੰਤਪੂਰਨੀ ਸਾਉਣ ਮਹੀਨੇ ਲਈ ਮਾਂ ਦਾ ਦਰਬਾਰ ਰੰਗ-ਬਿਰੰਗੇ ਫੁੱਲ ਅਤੇ ਪੱਤਿਆਂ ਨਾਲ ਸਜਨਾ ਸ਼ੁਰੂ ਹੋ ਗਿਆ ਹੈ। ਜਿੱਥੇ ਅੱਜ ਸੰਕ੍ਰਾਂਤੀ ਦੇ ਦਿਨ ਮਾਂ ਦਾ ਦਰਬਾਰ ਸਜਾ ਦਿੱਤਾ ਗਿਆ ਹੈ, ਉਥੇ ਹੀ ਸਾਉਣ ਮਹੀਨੇ ਵਿਚ ਮਾਂ ਦੇ ਦਰਬਾਰ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਮਾਂ ਦਾ ਦਰਬਾਰ ਆਪਣੀ ਅਨੋਖੀ ਛਟਾ ਬਿਖੇਰ ਰਿਹਾ ਹੈ। ਪੰਜਾਬ ਤੋਂ ਆਏ ਸਜਾਵਟਕਰਤਾਵਾਂ ਨੇ ਮੰਦਰ ਦੀ ਸਜਾਵਟ ਕੀਤੀ। ਦੱਸ ਦਈਏ ਕਿ ਸਾਉਣ ਮਹੀਨੇ ਵਿਚ ਚਿੰਤਪੂਰਨੀ ਮੰਦਰ ਵਿਚ ਮਾਤਾ ਦੇ ਮੇਲੇ ਲੱਗਦੇ ਹਨ ਜੋ ਕਿ 29 ਜੁਲਾਈ ਤੋਂ 6 ਅਗਸਤ ਤੱਕ ਚੱਲਣਗੇ। ਇਸ ਵਿਚ ਪੂਰੇ ਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਲਈ ਆਉਂਦੇ ਹਨ। ਉਥੇ ਹੀ ਮੇਲਿਆਂ ਤੋਂ ਇਲਾਵਾ ਵੀ ਸਾਉਣ ਦੇ ਪੂਰੇ ਮਹੀਨੇ ਇਥੇ ਭਗਤਾਂ ਦੀ ਭੀੜ ਰਹਿੰਦੀ ਹੈ। ਮਾਂ ਦੇ ਦਰਸ਼ਨਾਂ ਲਈ ਜਿੱਥੇ ਲੋਕ ਆਪਣੀਆਂ ਗੱਡੀਆਂ ਅਤੇ ਬੱਸਾਂ ਆਦਿ ਵਿਚ ਪਹੁੰਚਦੇ ਹਨ, ਉਥੇ ਹੀ ਇਸ ਮਹੀਨੇ ਵਿਚ ਦੋਪਹੀਆ ਵਾਹਨਾਂ ਸਾਈਕਲ, ਸਕੂਟਰ, ਬਾਈਕ ਅਤੇ ਪੈਦਲ ਆਉਣ ਵਾਲੇ ਸ਼ਰਧਾਲੂਆਂ ਦੀ ਕਾਫੀ ਗਿਣਤੀ ਰਹਿੰਦੀ ਹੈ। ਮਾਤਾ ਚਿੰਤਪੂਰਨੀ ਦੇ ਮੰਦਰ ਨੂੰ ਸਾਹੁਣ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਸ਼ਰਧਾਲੂ ਵਰੁਣ ਬਜਾਜ ਵਲੋਂ ਸਜਾਇਆ ਜਾ ਰਿਹਾ ਹੈ। ਦੂਜੀ ਵਾਰ ਸ਼ਰਧਾਲੂ ਨੇ ਮਾਂ ਦੇ ਦਰਬਾਰ ਨੂੰ ਸਜਾਇਆ ਹੈ। ਇਸ ਵਿਚ 15 ਤਰ੍ਹਾੰ ਦੇ ਫੁੱਲ ਅਤੇ ਪੱਤੇ ਲਗਾਏ ਜਾ ਰਹੇ ਹਨ। ਮੰਦਰ ਸਜਾਉਣ ਲਈ ਲਗਭਗ ਇਕ ਲੱਖ ਰੁਪਏ ਦਾ ਖਰਚ ਸ਼ਰਧਾਲੂ ਵਰੁਣ ਬਜਾਜ ਵਲੋਂ ਕੀਤਾ ਜਾ ਰਿਹਾ ਹੈ।

web new psd

ਚੰਡੀਗੜ੍ਹ- ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਪਹਿਲੀ ਵਾਰ ਆਪਣੇ ਸਹੁਰੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਪਹੁੰਚੇ। ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਉਥੇ ਸਖ਼ਤ ਸੁਰੱਖਿਆ ਵਿਵਸਥਾ ਰਹੀ। ਨਵਵਿਆਹੁਤਾ ਜੋੜੀ ਨੂੰ ਦੇਖਣ ਲਈ ਲੋਕ ਘਰ ਦੀਆਂ ਛੱਤਾਂ 'ਤੇ ਚੜ੍ਹ ਗਏ। ਇਸ ਦੌਰਾਨ ਭਗਵੰਤ ਮਾਨ ਨੇ ਹੱਥ ਹਿਲਾ ਕੇ ਉਥੇ ਇਕੱਠੇ ਹੋਏ ਲੋਕਾਂ ਦਾ ਧੰਨਵਾਦ ਕੀਤਾ। ਡਾਕਟਰ ਗੁਰਪ੍ਰੀਤ ਕੌਰ ਵੀ ਹੱਥ ਹਿਲਾਉਂਦੇ ਹੋਏ ਪਿੰਡ ਵਾਲਿਆਂ ਤੋਂ ਵਿਦਾਇਗੀ ਲੈਂਦੀ ਦਿਖੀ।ਸੀ.ਐੱਮ. ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਨੇ ਚੰਡੀਗੜ ਦੇ ਸੀ.ਐੱਮ. ਰਿਹਾਇਸ਼ ਵਿਚ ਹੀ ਸਾਦੇ ਸਮਾਰੋਹ ਵਿਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ। ਉਨ੍ਹਾਂ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ। ਜਿਨ੍ਹਾਂ ਤੋਂ ਉਨ੍ਹਾਂ ਦਾ ਇਕ ਪੁੱਤਰ ਤੇ ਇਕ ਧੀ ਵੀ ਹੈ। ਪਹਿਲੀ ਪਤਨੀ ਨਾਲ ਉਨ੍ਹਾਂ ਦਾ 2015 ਵਿਚ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਪਤਨੀ ਬੱਚਿਆਂ ਨੂੰ ਲੈ ਕੇ ਅਮਰੀਕਾ ਜਾ ਕੇ ਸੈਟਲ ਹੋ ਗਈ। ਮਾਨ ਨੇ ਉਦੋਂ ਕਿਹਾ ਸੀ ਕਿ ਉਨ੍ਹਾਂ ਨੂੰ ਪਰਿਵਾਰ ਅਤੇ ਪੰਜਾਬ ਵਿਚੋਂ ਕਿਸੇ ਇਕ ਨੂੰ ਚੁਣਨਾ ਸੀ, ਉਨ੍ਹਾਂ ਨੇ ਪੰਜਾਬ ਨੂੰ ਚੁਣ ਲਿਆ।ਸੀ.ਐੱਮ. ਭਗਵੰਤ ਮਾਨ ਨੇ ਦੂਜੇ ਵਿਆਹ ਦੇ ਸਮਾਰੋਹ ਨੂੰ ਪੂਰੀ ਤਰ੍ਹਾਂ ਸਾਦਾ ਰੱਖਿਆ ਸੀ। ਇਸ ਵਿਚ ਉਨ੍ਹਾਂ ਨੇ ਆਪਣੀ ਪੰਜਾਬ ਸਰਕਾਰ ਦੇ ਕਿਸੇ ਮੰਤਰੀ ਜਾਂ ਪਾਰਟੀ ਦੇ ਐੱਮ.ਐੱਲ.ਏ. ਨੂੰ ਵੀ ਨਹੀਂ ਬੁਲਾਇਆ। ਪਾਰਟੀ ਵਲੋਂ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਦੇ ਨਾਲ ਸ਼ਾਮਲ ਹੋਏ। ਸੰਸਦ ਮੈਂਬਰ ਰਾਘਵ ਚੱਢਾ ਨੇ ਵਿਆਹ ਸਮਾਰੋਹ ਦਾ ਸਾਰਾ ਪ੍ਰਬੰਧ ਕੀਤਾ।

dera 2

ਚੰਡੀਗੜ੍ਹ- ਜੇਲ ਤੋਂ ਪੈਰੋਲ 'ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ 'ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ ਤੰਜ ਭਰੇ ਲਹਿਜ਼ੇ ਵਿਚ ਕਿਹਾ ਕਿ ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ। ਅਸਲ ਵਿਚ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਦੇ ਕੁਝ ਸ਼ਰਧਾਲੂਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਜੇਲ ਤੋਂ ਪੈਰੋਲ 'ਤੇ ਆਏ ਰਾਮ ਰਹੀਮ ਨਕਲੀ ਹਨ। ਅਸਲੀ ਦਾ ਕਿਤੇ ਕਿਡਨੈਪ ਹੋ ਚੁੱਕਾ ਹੈ। ਹਾਲਾਂਕਿ ਹਾਈਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਰਾਮ ਰਹੀਮ ਇਸ ਵੇਲੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿਚ ਹੈ।ਰਾਮ ਰਹੀਮ ਨੇ ਕਿਹਾ ਕਿ ਮੈਂ  ਭਾਰਤ ਦੇਸ਼ ਵਿਚ ਰਹਿੰਦਾ ਹਾਂ ਅਤੇ ਕਾਨੂੰਨ ਨੂੰ ਮੰਨਣ ਵਾਲਾ ਹਾਂ। ਜੋ ਕਰੋੜਾਂ-ਅਰਬਾਂ ਸੰਗਤ ਜੁੜੀ ਹੈ, ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦਾ ਗੁਰੂ ਉਹੀ ਹੈ ਜਾਂ ਕੋਈ ਹੋਰ ਹੈ। ਰਾਮ ਰਹੀਮ ਨੇ ਕਿਹਾ ਕਿ ਜਦੋਂ ਕੋਰਟ ਨੇ ਹੀ ਇਸ ਬਾਰੇ ਵਿਚ ਸਭ ਕੁਝ ਕਹਿ ਦਿੱਤਾਂ ਤਾਂ ਸਾਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਸੀ ਕਿ ਜੇਲ ਤੋਂ ਬਾਹਰ ਆਏ ਡੇਰਾ ਮੁਖੀ ਵਿਚ ਕਾਫੀ ਬਦਲਾਅ ਦੇਖੇ ਹਨ। ਡੇਰਾ ਮੁਖੀ ਦਾ ਕੱਦ ਇਕ ਇੰਚ ਵੱਧ ਗਿਆ ਹੈ। ਉਂਗਲੀਆਂ ਦੀ ਲੰਬਾਈ ਅਤੇ ਪੈਰਾਂ ਦਾ ਸਾਈਜ਼ ਵੀ ਵਧਿਆ ਹੋਇਆ ਹੈ। ਵੀਡੀਓ ਵਿਚ ਦਿਖ ਰਿਹਾ ਹੈ ਕਿ ਉਸ ਦੇ ਚਿਹਰੇ ਅਤੇ ਹੱਥਾਂ ਵਿਚ ਮਾਸਕਿੰਗ ਸੀ, ਜੋ ਬਦਲ ਗਈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਕੁਝ ਪੁਰਾਣੇ ਦੋਸਤ ਮਿਲੇ ਸਨ। ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕੀ। ਇਸ ਤੋਂ ਸਾਫ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ।ਹਾਈਕੋਰਟ ਨੇ ਇਸ ਮਾਮਲੇ ਵਿਚ ਡੇਰਾ ਸ਼ਰਧਾਲੂਆਂ ਨੂੰ ਜੰਮ ਕੇ ਫਟਕਾਰ ਲਗਾਈ। ਹਾਈ ਕੋਰਟ ਨੇ ਕਿਹਾ ਕਿ ਉਹ ਕਿਸੇ ਫਿਲਮ ਵਿਚ ਹੀ ਸੰਭਵ ਹੈ। ਲੱਗਦਾ ਹੈ ਕਿ ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕੋਵਿਡ ਵੇਲੇ ਕੋਈ ਫਿਲਮ ਦੇਖੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ ਹੈ। ਹਾਈਕੋਰਟ ਅਜਿਹੇ ਕੇਸਾਂ ਦੀ ਸੁਣਵਾਈ ਲਈ ਨਹੀਂ ਹੈ। ਪਟੀਸ਼ਨ ਦਾਖਲ ਕਰਦੇ ਹੋਏ ਦਿਮਾਗ ਦੀ ਵਰਤੋਂ ਕਰਨੀ ਚਾਹੀਦੀ ਹੈ। 2 ਸਾਲ ਪਹਿਲਾਂ ਵੀ ਸੈਸ਼ਨ ਜੱਜ ਰਾਹੀਂ ਰਾਮ ਰਹੀਮ ਦੀ ਜਾਂਚ ਕਰਵਾਈ ਗਈ ਸੀ ਅਤੇ ਦੋਸ਼ ਝੂਠੇ ਨਿਕਲੇ ਸਨ।

meet

ਚੰਡੀਗੜ੍ਹ- 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ ਹੈ ਅਤੇ ਉਹ ਤੁਰੰਤ ਬਿਨਾ ਸ਼ਰਤ ਮੁਆਫੀ ਮੰਗਣ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉੱਚ ਸਿੱਖਿਆ ਅਤੇ ਭਾਸ਼ਾ ਮੰਤਰੀ ਮੀਤ ਹੇਅਰ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਭਗਤ ਸਿੰਘ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਵੇਗੀ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਹੁੰਦੇ ਹੋਏ ਇਹ ਮੁੱਦਾ ਕਈ ਵਾਰ ਪਾਰਲੀਮੈਂਟ ਵਿੱਚ ਚੁੱਕਿਆ। ਭਗਤ ਸਿੰਘ ਸਾਡਾ ਆਦਰਸ਼ ਹਨ ਅਤੇ ਮੈਂ ਪੂਰੀ ਜ਼ਿੰਮੇਵਾਰੀ ਨਾਲ ਇਹ ਕਹਿੰਦਾ ਹਾਂ ਕਿ ਪੰਜਾਬ ਸਰਕਾਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤਾ ਗਿਆ ਬਿਆਨ ਸ਼ਰਮਨਾਕ ਹੈ। ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੀ ਲੜਾਈ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਛੋਟੀ ਉਮਰ ਵਿੱਚ ਆਪਣੀ ਕੁਰਬਾਨੀ ਦਿੱਤੀ, ਉਨ੍ਹਾਂ ਉਤੇ ਇਕੱਲੇ ਪੰਜਾਬ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਦੇਸ਼ ਵਿੱਚ ਆਜ਼ਾਦੀ ਮਾਣ ਰਹੇ ਹਾਂ। ਪ੍ਰੰਤੂ ਇਹ ਬੜੇ ਦੁੱਖ ਦੀ ਗੱਲ ਹੈ ਕਿ ਲੋਕ ਸਭਾ ਮੈਂਬਰ ਸਿਮ...

july121212111111

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਅਤੇ ਉਸ ਦੀ ਗੈਂਗ 'ਤੇ ਸ਼ਿਕੰਜਾ ਕੱਸਦਾ ਦੇਖ ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ ਭੜਕਿਆ ਹੋਇਆ ਹੈ। ਉਹ ਮੂਸੇਵਾਲਾ ਨੂੰ ਮਿਲ ਰਹੇ ਸਮਰਥਨ ਤੋਂ ਵੀ ਗੁੱਸੇ ਵਿਚ ਹੈ। ਗੋਲਡੀ ਨੇ ਇਕ ਚੈਨਲ ਨੂੰ ਭੇਜੀ ਵੀਡੀਓ ਵਿਚ ਕਿਹਾ ਕਿ ਉਹ ਜੀਉਂਦੇ ਜੀ 95 ਫੀਸਦੀ ਲੋਕ ਉਸ ਨੂੰ ਗਾਲਾਂ ਕੱਢਦੇ ਸਨ। ਮੌਤ ਤੋਂ ਬਾਅਦ ਅਚਾਨਕ ਸਭ ਉਸ ਦੀ ਹਮਾਇਤ ਵਿਚ ਆ ਗਏ।ਗੋਲਡੀ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਨੇ ਜਾਨ ਬਚਾਉਣ ਲਈ 2 ਕਰੋੜ ਦਾ ਆਫਰ ਦਿੱਤਾ ਸੀ। ਅਸੀਂ ਭਰਾ ਦੇ ਖੂਨ ਦਾ ਬਦਲਾ ਲੈਣਾ ਸੀ, ਇਸ ਲਈ ਉਸ ਨੂੰ ਮਾਰ ਦਿੱਤਾ। ਗੋਲਡੀ ਦੀ ਇਹ ਵੀਡੀਓ ਮੂਸੇਵਾਲਾ ਨੂੰ ਦੇਸ਼-ਵਿਦੇਸ਼ ਤੋਂ ਮਿਲ ਰਹੇ ਸਮਰਥਨ ਤੋਂ ਬਾਅਦ ਉਸ ਨੂੰ ਬਦਨਾਮ ਕਰਨ ਜਾਂ ਫਿਰ ਹਮਦਰਦੀ ਟੋਰਣ ਦੇ ਮਕਸਦ ਨਾਲ ਜਾਰੀ ਕੀਤੀ ਮੰਨੀ ਜਾ ਰਹੀ ਹੈ। ਫਿਲਹਾਲ ਅਸੀਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦੇ। ਗੋਲਡੀ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਚੋਣਾਂ ਦੌਰਾਨ ਮੂਸੇਵਾਲਾ ਨੇ 2 ਕਰੋੜ ਦਾ ਆਫਰ ਦਿੱਤਾ ਸੀ। ਮੁਕਤਸਰ ਦੇ ਪਿੰਡ ਭੰਗਾਚਿੜੀ ਦੇ ਕੁਝ ਮੁੰਡੇ ਸਨ, ਜੋ 24 ਘੰਟੇ ਮੂਸੇਵਾਲਾ ਦੇ ਨਾਲ ਰਹਿੰਦੇ ਸਨ। ਉਨ੍ਹਾਂ ਰਾਹੀਂ ਹੀ ਇਹ ਆਫਰ ਦਿੱਤਾ ਗਿਆ। ਮੈਨੂੰ ਕਿਹਾ ਗਿਆ ਕਿ ਰੁਪਏ ਲੈਣ ਤੋਂ ਬਾਅਦ ਗੁਰਦੁਆਰਾ ਸਾਹਿਬ ਜਾ ਕੇ ਕਸਮ ਖਾ ਲਓ ਕਿ ਉਸ ਤੋਂ ਬਾਅਦ ਮੂਸੇਵਾਲਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ। ਅਸੀਂ ਭਰਾ ਦੇ ਖੂਨ ਦਾ ਬਦਲਾ ਲੈਣਾ ਸੀ, ਇਸ ਲਈ ਕਹਿ ਕੇ ਉਸ ਨੂੰ ਮਾਰਿਆ।ਗੋਲਡੀ ਬਰਾੜ ਨੇ ਕਿਹਾ ਕਿ ਮੇਰਾ ਨਾਂ ਮੂਸੇਵਾਲਾ ਨਾਲ ਜੋੜਿਆ ਗਿਆ। ਅਸੀਂ ਪਹਿਲਾਂ ਵੀ ਇਸ ਦੀ ਜ਼ਿੰਮੇਵਾਰੀ ਲੈ ਚੁੱਕੇ ਹਾਂ। ਸਾਨੂੰ ਮੂਸੇਵਾਲਾ ਦੇ ਕਤਲ ਦਾ ਕੋਈ ਅਫਸੋਸ ਨਹੀਂ ਹੈ। ਸਾਡੇ ਭਰਾਵਾਂ ਦਾ ਨੁਕਸਾਨ ਹੋਇਆ ਸੀ। 2 ਭਰਾਵਾਂ ਦੇ ਕਤਲ ਵਿਚ ਅਸਿੱਧੇ ਤੌਰ 'ਤੇ ਇਸ ਦਾ ਹੱਥ ਸੀ। ਉਸ ਨੇ ਆਪਣੇ ਗੀਤਾਂ ਵਾਲੀ ਇਮੇਜ ਨੂੰ ਸਹੀ ਸਾਬਿਤ ਕਰਨ ਲਈ ਇਹ ਸਭ ਕੀਤਾ। ਸਿੱਧੂ ਦਾ 2 ਭਰਾਵਾਂ ਦੇ ਕਤਲ ਵਿਚ ਹੱਥ ਸੀ। ਇਸ ਦੀਆਂ ਗਲਤੀਆਂ ਭੁੱਲਣ ਲਾਇਕ ਨਹੀਂ ਸਨ। ਸਾਨੂੰ ਇਨਸਾਫ ਦਾ ਬਹੁਤ ਇੰਤਜ਼ਾਰ ਸੀ ਪਰ ਕੁਝ ਨਹੀਂ ਹੋਇਆ। ਸਾਡੇ ਕੋਲ ਕੋਈ ਦੂਜਾ ਆਪਸ਼ਨ ਨਹੀਂ ਸੀ। ਜੋ ਆਪਸ਼ਨ ਸੀ, ਉਹ ਅਸੀਂ ਕਰ ਦਿੱਤਾ।

1212121111

ਮੋਹਾਲੀ -ਡਿਸਟ੍ਰਿਕਟ ਬਿਊਰੋ ਆਫ ਐਂਪਲਾਇਮੈਂਟ ਐਂਡ ਇੰਟਰਪ੍ਰਾਈਜ਼ਿਜ਼ ਅੰਮ੍ਰਿਤਸਰ ਵਲੋਂ ਨੌਜਵਾਨਾਂ ਨੂੰ ਨੂੰ ਬੀ.ਪੀ.ਓ. ਸੈਕਟਰ ਲਈ ਟ੍ਰੇਂਡ ਕੀਤਾ ਜਾਵੇਗਾ। ਇਸ ਪ੍ਰੋਗਰਾਮ ਤਓਂ ਬਾਅਦ ਬਿਊਰੋ ਦਫਤਰ ਨੌਜਵਾਨਾਂ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿਚ ਬੀ.ਪੀ.ਓ. ਸੈਕਟਰ ਵਿਚ ਜੌਬ ਵੀ ਦਿਵਾਏਗਾ। ਪਰ ਇਸ ਲਈ ਤੁਹਾਨੂੰ ਜਾਰੀ ਲਿੰਕ http://bit.ly/3o2qhPI 'ਤੇ ਗੂਗਲ ਫਾਰਮ ਭਰ ਕੇ ਰਜਿਸਟਰ ਕਰਵਾਉਣਾ ਹੋਵੇਗਾ।ਡਿਸਟ੍ਰਿਕਟ ਬਿਊਰੋ ਆਫ ਇੰਪਲੀਮੈਂਟ ਦੇ ਕੌਂਸਲਰ ਗੌਰਵ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਚੰਡੀਗੜ੍ਹ ਅਤੇ ਮੋਹਾਲੀ ਵਿਚ ਬੀ.ਪੀ.ਓ. ਸੈਕਟਰ ਵਿਚ ਕਈ ਕੰਪਨੀਆਂ ਸੰਪਰਕ ਵਿਚ ਹਨ। ਜੋ ਨੌਜਵਾਨਾਂ, ਖਾਸ ਕਰਕੇ ਫ੍ਰੈਸ਼ਰਸ ਨੂੰ ਜੌਬ ਆਫਰ ਕਰ ਰਹੀਆਂ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਨੌਜਵਾਨਾਂ ਦੇ ਰਜਿਸਟ੍ਰੇਸ਼ਨ ਤੋਂ ਬਾਅਦ 10 ਦਿਨ ਦੀ ਟ੍ਰੇਨਿੰਗ ਪ੍ਰੋਗਰਾਮ ਦੀ ਤਾਰੀਕ ਜਾਰੀ ਕੀਤੀ ਜਾਵੇਗੀ। 40-40 ਨੌਜਵਾਨਾਂ ਦਾ ਬੈਚ ਬਣਾ ਟ੍ਰੇਨਿੰਗ ਦਿੱਤੀ ਜਾਵੇਗੀ। ਜੋ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਵਿਚ ਹੀ ਹੋਵੇਗੀ। ਇਸ ਤੋਂ ਬਾਅਦ ਨੌਜਵਾਨਾਂ ਨੂੰ ਬੀ.ਪੀ.ਓ. ਸੈਕਟਰ ਵਿਚ ਇੰਟਰਵਿਊ ਲਈ ਭੇਜਿਆ ਜਾਵੇਗਾ। ਅਤੇ ਇੰਟਰਵਿਊ ਵਿਚ ਵੀ ਡਿਸਟ੍ਰਿਕਟ ਬਿਊਰੋ ਨੌਜਵਾਨਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ।ਗੌਰਵ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਟ੍ਰੇਨਿੰਗ ਤੋਂ ਬਾਅਦ ਨੌਜਵਾਨਾਂ ਨੂੰ ਕਸਟਮਰ ਕੇਅਰ ਐਗਜ਼ੀਕਿਊਟਿਵ ਅਤੇ ਐਸੋਸੀਏਟ ਕਸਟਮਰ ਸਪੋਰਟ ਦੇ ਅਹੁਦੇ 'ਤੇ ਚੁਣਿਆ ਜਾਵੇਗਾ। ਡੋਮੈਸਟਿਕ ਬੀ.ਪੀ.ਓ. ਕੰਪਨੀਆਂ ਵਿਚ ਨੌਜਵਾਨਾਂ ਨੂੰ 12000 ਤੋਂ 15000 ਰੁਪਏ ਤੱਕ ਜੌਬ ਆਫਰ ਦਿੱਤੀ ਜਾਵੇਗੀ। ਜੇਕਰ ਨੌਜਵਾਨਾਂ ਦਾ ਸਿਲੈਕਸ਼ਨ ਇੰਟਰਨੈਸ਼ਨਲ ਬੀ.ਪੀ.ਓ. ਵਿਚ ਹੁੰਦਾ ਹੈ ਤਾਂ ਨੌਜਵਾਨਾਂ ਨੂੰ 25 ਹਜ਼ਾਰ ਰੁਪਏ ਜਾਂ ਇਸ ਤੋਂ ਵੀ ਜ਼ਿਆਦਾ ਦਾ ਜੌਬ ਆਫਰ ਦਿੱਤਾ ਜਾਵੇਗਾ। ਇਹ ਜੌਬ ਚੰਡੀਗੜ੍ਹ ਅਤੇ ਮੋਹਾਲੀ ਵਿਚ ਮੁਹੱਈਆ ਹੈ।ਗੌਰਵ ਕੁਮਾਰ ਨੇ ਜਾਣਕਾਰੀ ਦਿੱਤੀ ਕਿ 12ਵੀਂ ਪਾਸ ਨੌਜਵਾਨ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਇਸ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ ਲਈ ਰਜਿਸਟਰ ਕਰ ਸਕਦੇ ਹਨ। ਖਾਸ ਗੱਲ ਹੈ ਕਿ ਇਹ ਟ੍ਰੇਨਿੰਗ ਅਤੇ ਜੌਬ ਲੜਕੇ ਤੇ ਲੜਕੀਆਂ ਦੋਵਾਂ ਲਈ ਹੈ। ਇੰਨਾ ਹੀ ਨਹੀਂ ਫ੍ਰੈਸ਼ਰਸ ਵੀ ਇਸ ਵਿਚ ਰਜਿਸਟਰ ਕਰ ਸਕਦੇ ਹਨ।  

ryu68567tu8

ਜਲੰਧਰ- ਜਲੰਧਰ ਦੇ ਡੀਸੀ ਦਫਤਰ ਵਿਖੇ ਅੱਜ ਯੂਥ ਅਕਾਲੀ ਦਲ ਜਲੰਧਰ ਅਤੇ ਦਿਹਾਤੀ ਵੱਲੋਂ ਮੋਟਰਸਾਈਕਲ, ਟਰੈਕਟਰ 'ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਇਸ ਰੋਸ ਮਾਰਚ ਕਰਨ ਦਾ ਮੁੱਖ ਕਾਰਨ ਹੈ ਕਿ ਜੋ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ਤੇ ਕੰਵਰ ਗਰੇਵਾਲ ਦੇ ਗੀਤ ਨੂੰ ਬੈਨ ਕਰ ਦਿੱਤਾ ਗਿਆ ਹੈ, ਜਿਸ ਦਾ ਸਮੁੱਚੀ ਅਕਾਲੀ ਦਲ ਦੇ ਵਰਕਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਸ ਮਾਰਚ ਕਰ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦਾ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਅਤੇ ਕੰਵਰ ਗਰੇਵਾਲ ਵੱਲੋਂ ਜੋ ਗੀਤਾਂ ਵਿਚ ਸੱਚ ਬੋਲਿਆ ਇਹ ਉਸ ਤੋਂ ਕੇਂਦਰ ਸਰਕਾਰ ਡਰ ਗਈ ਹੈ ਅਤੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਐੱਸਵਾਈਐੱਲ ਗੀਤ ਵਿਚ ਹਰ ਇੱਕ ਗੱਲ ਸੱਚ ਹੀ ਲਿਖੀ ਹੈ ਕਿਉਂਕਿ ਨਾ ਤਾਂ ਉਹ ਚੰਡੀਗੜ੍ਹ ਦੇ ਸਕਦੇ ਹਨ ਅਤੇ ਨਾ ਹੀ ਪੰਜਾਬ ਦੀ ਇੱਕ ਬੂੰਦ ਕਿਸੇ ਨੂੰ ਦੇ ਸਕਦੇ ਹਨ। ਦੂਜਾ ਕੰਵਰ ਗਰੇਵਾਲ ਵੱਲੋਂ ਜੋ 14 ਸਾਲ ਤੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਗੱਲ ਆਖੀ ਹੈ ਉਹ ਵੀ ਸਹੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਜਿਹੜੇ ਸਿੱਖਾਂ ਨੇ ਆਪਣੀ 14 ਸਾਲ ਦੀ ਸਜ਼ਾ ਪੂਰੀ ਕਰ ਲਈ ਹੈ ਉਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਗੀਤ ਤੀਜੇ ਦਿਨ ਹੀ 3 ਕਰੋੜ 70 ਲੱਖ ਤੋਂ ਵੀ ਵੱਧ ਪਾਰ ਕਰ ਗਿਆ ਸੀ ਜਿਸ ਤੋਂ ਕੇਂਦਰ ਸਰਕਾਰ ਡਰ ਗਈ ਅਤੇ ਇਨ੍ਹਾਂ ਗੀਤਾਂ ਨੂੰ ਬੈਨ ਕਰ ਅੰਦੋਲਨ ਰਾਹੀਂ ਮੰਗ ਰੱਖੀ ਹੈ ਕਿ ਇਨ੍ਹਾਂ ਗੀਤਾਂ ਨੂੰ ਚਾਲੂ ਕਰਵਾਇਆ ਜਾਵੇ। ਇਸ ਦੇ ਸਬੰਧ 'ਚ ਉਨ੍ਹਾਂ ਵੱਲੋਂ ਰਾਜਪਾਲ ਦੇ ਨਾਮ ਜਲੰਧਰ ਦੇ ਡੀਸੀ ਜਸਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਇਹ ਮੰਗ ਨਾ ਮੰਨੀ ਤਾਂ ਰੋਸ ਹੋਰ ਵੱਧਦਾ ਜਾਵੇਗਾ ਅਤੇ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀ ਗੁੰਡਾਗਰਦੀ ਤੋਂ ਡਰਨ ਵਾਲੇ ਨਹੀਂ ਹਨ।

1212121212121221

ਚੰਡੀਗੜ੍ਹ- ਪੰਜਾਬ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਫੜੀ ਹੈ। ਮਹਾਰਾਸ਼ਟਰ ਦੇ ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦਾ ਇਨਪੁਟ ਪੰਜਾਬ ਪੁਲਿਸ ਨੂੰ ਮਿਲਿਆ ਸੀ। ਜਿਸ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੇ ਨਾਲ ਸ਼ੇਅਰ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਸਟੇਟ ਆਪ੍ਰੇਸ਼ਨ ਸੈੱਲ ਦੀ ਟੀਮ ਮਹਾਰਾਸ਼ਟਰ ਗਈ ਅਤੇ ਇਹ ਕਾਮਯਾਬੀ ਹਾਸਲ ਕੀਤੀ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਹੈਰੋਇਨ ਆਉਣ ਦਾ ਇਨਪੁਟ ਮਿਲਿਆ ਸੀ। ਇਸ ਦੇ ਤੁਰੰਤ ਬਾਅਦ ਪੰਜਾਬ ਸਟੇਟ ਆਪ੍ਰੇਸ਼ਨ ਸੈੱਲ ਦੀ ਟੀਮ ਮਹਾਰਸ਼ਟਰ ਰਵਾਨਾ ਕੀਤੀ ਗਈ। ਇਸ ਵਿਚ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦਾ ਵੀ ਸਹਿਯੋਗ ਲਿਆ ਗਿਆ। ਹੁਣ ਹੈਰੋਇਨ ਦੇ ਅੱਗੇ ਅਤੇ ਪਿੱਛੇ ਦੇ ਪੂਰੇ ਲਿੰਕ ਖੰਗਾਲੇ ਜਾ ਰਹੇ ਹਨ। ਇਹ ਹੈਰੋਇਨ ਕਿਸ ਨੇ ਭਿਜਵਾਈ ਅਤੇ ਅੱਗੇ ਕਿਸ ਦੇ ਕੋਲ ਜਾਣੀ ਸੀ। ਇਸ ਬਾਰੇ ਕੁਝ ਅਹਿਮ ਸੁਰਾਗ ਮਿਲੇ ਹਨ। ਛੇਤੀ ਪੂਰੇ ਮਾਮਲੇ ਨੂੰ ਬੇਨਕਾਬ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਗੁਜਰਾਤ ਦੇ ਮੁੰਦਰਾ ਪੋਰਟ ਤੋਂ 350 ਕਰੋੜ ਦੀ 75 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਦੀ ਇਨਪੁਟ ਵੀ ਪੰਜਾਬ ਪੁਲਿਸ ਨੂੰ ਹੀ ਮਿਲੀ ਸੀ। ਜਿਸ ਤੋਂ ਬਾਅਦ ਕੇਂਦਰੀ ਏਜੰਸੀਆਂ ਅਤੇ ਗੁਜਰਾਤ ਏ.ਟੀ.ਐੱਸ. ਦੇ ਨਾਲ ਇਨਪੁਟ ਸਾਂਝਾ ਕੀਤਾ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਲੁਧਿਆਣਾ ਤੋਂ ਇਕ ਵਿਅਕਤੀ ਨੂੰ ਫੜਿਆ ਹੈ। ਇਹ ਹੈਰੋਇਨ ਪੰਜਾਬ ਵਿਚ ਡਲਿਵਰ ਹੋਣ ਤੋਂ ਬਾਅਦ ਇਥੋਂ ਅੱਗੇ ਭੇਜੀ ਜਾਣੀ ਸੀ।

july 1212121

ਚੰਡੀਗੜ੍ਹ- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਦਾ ਮਾਨਸਾ ਦੀ ਅਦਾਲਤ ਨੇ 8 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਦੋਵਾਂ ਦੀ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਖੇ ਸਿਹਤ ਜਾਂਚ ਕਰਵਾਈ ਗਈ ਅਤੇ ਫ਼ਿਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਸੇਰਸਾ ਤੇ ਚੌਧਰੀ ਦੀ ਸੀ.ਆਈ.ਏ. ਸਟਾਫ਼ ਮਾਨਸਾ ਵਿਖੇ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਸੰਭਵ ਹੈ ਕਿ ਅਗਲੇ ਦਿਨਾਂ 'ਚ ਖਰੜ ਵਿਖੇ ਵੀ ਲਿਜਾਇਆ ਜਾਵੇ।ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿਚ ਆ ਗਏ ਹਨ। ਤਿਹਾੜ ਜੇਲ ਵਿਚ ਬੰਦ ਇਨ੍ਹਾਂ ਦੋਹਾਂ ਦਾ ਪੰਜਾਬ ਪੁਲਿਸ ਨੂੰ ਇਕ ਦਿਨ ਦਾ ਟ੍ਰਾਂਜ਼ਿਟ ਰਿਮਾਂਡ ਮਿਲਿਆ ਸੀ। ਦੋਹਾਂ ਨੂੰ ਮਾਨਸਾ ਲਿਆਂਦਾ ਗਿਆ। ਜਿੱਥੇ ਕੋਰਟ ਵਿਚ ਪੇਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਵਿਚ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ ਅਤੇ ਕਸ਼ਿਸ਼ ਨੂੰ ਪੰਜਾਬ ਪੁਲਿਸ ਇਥੇ ਲਿਆ ਚੁੱਕੀ ਹੈ। ਸਾਰੇ ਸ਼ਾਰਪਸ਼ੂਟਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ। ਤਿੰਨੋ ਸ਼ਾਰਪਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੁ ਕੁੱਸਾ ਅਤੇ ਦੀਪਕ ਮੁੰਡੀ ਅਜੇ ਫਰਾਰ ਹਨ।ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅੰਕਿਤ ਸੇਰਸਾ ਨੇ ਹੀ ਮੂਸੇਵਾਲਾ ਨੂੰ ਸਭ ਤੋਂ ਨੇੜੇ ਜਾ ਕੇ ਗੋਲੀਆਂ ਮਾਰੀਆਂ ਸਨ। ਉਸ ਨੇ ਦੋਹਾਂ ਹੱਥਾਂ ਨਾਲ ਪਿਸਟਲ ਫੜੀ ਹੋਈ ਸੀ। ਦੂਜੇ ਸ਼ੂਟਰ ਦੂਰੋਂ ਫਾਇਰ ਕਰ ਰਹੇ ਸਨ। ਤਾਂ ਉਸੇ ਵੇਲੇ ਅੰਕਿਤ ਸੇਰਸਾ ਬਿਲਕੁਲ ਥਾਰ ਜੀਪ ਨੇੜੇ ਗਿਆ। ਜਿਸ ਵਿਚ ਮੂਸੇਵਾਲਾ ਬੈਠੇ ਹੋਏ ਸਨ। ਉਸ ਨੇ ਬੋਨਟ ਨੇੜੇ ਜਾ ਕੇ ਮੂਸੇਵਾਲਾ 'ਤੇ ਫਾਇਰ ਕੀਤੇ ਤਾਂ ਕਿ ਉਹ ਜ਼ਿੰਦਾ ਨਾ ਬਚ ਸਕੇ।ਅੰਕਿਤ ਸੇਰਸਾ ਦੀ ਉਮਰ ਸਿਰਫ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਸ ਨੇ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ਜੁਆਇਨ ਕੀਤਾ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ਵਿਚ 2 ਵਾਰਦਾਤਾਂ ਕੀਤੀਆਂ। ਜਿਸ ਤੋਂ ਬਾਅਦ ਉਹ ਮੋਨੂੰ ਡਾਗਰ ਨਾਲ ਮਿਲਿਆ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਮਨੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਗੁਰਗਾ ਬਣ ਗਿਆ।

dhaliwal

ਚੰਡੀਗੜ੍ਹ -ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਬੰਗਲੁਰੂ 'ਚ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪੰਜਾਬ ਦੀ ਕਿਸਾਨੀ ਦੀ ਵਿਥਿਆ ਸੁਣਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੇ ਸਮੁੱਚੇ ਦੇਸ਼ ਦੀ ਉਦੋਂ ਬਾਂਹ ਫੜੀ, ਜਦੋਂ ਮੁਲਕ ਵਿਚ ਵੱਡਾ ਅੰਨ ਸੰਕਟ ਸੀ। ਪੰਜਾਬ ਹਰ ਫ਼ਰੰਟ ’ਤੇ ਦੇਸ਼ ਲਈ ਅੱਗੇ ਹੋ ਕੇ ਲੜਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਦੀ ਲੋੜ ਹੈ। ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ ਹੈ। ਪੰਜਾਬ ਸਰਕਾਰ ਨੇ ਇਸ ਲਈ ਪੈਕੇਜ ਮੰਗਿਆ ਹੈ। ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਉਹ ਬੰਗਲੁਰੂ ਵਿੱਚ ਵੀਰਵਾਰ ਤੋਂ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪਹੁੰਚੇ ਹਨ। ਧਾਲੀਵਾਲ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੇ ਸਮੁੱਚੇ ਦੇਸ਼ ਦੀ ਉਦੋਂ ਬਾਂਹ ਫੜੀ, ਜਦੋਂ ਮੁਲਕ ਵਿਚ ਵੱਡਾ ਅੰਨ ਸੰਕਟ ਸੀ। ਪੰਜਾਬ ਹਰ ਫ਼ਰੰਟ ’ਤੇ ਦੇਸ਼ ਲਈ ਅੱਗੇ ਹੋ ਕੇ ਲੜਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਦੀ ਲੋੜ ਹੈ। ਧਾਲੀਵਾਲ ਨੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਸਾਲਾਨਾ ਪ੍ਰਤੀ ਏਕੜ 15 ਹਜ਼ਾਰ ਰੁਪਏ ਬੱਝਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦੀ ਕਿਸਾਨਾਂ ਨੂੰ ਆਪਣੀ ਫ਼ਸਲ ਪਾਲਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਹੱਦੀ ਕਿਸਾਨਾਂ ਦੀ ਵਧੇਰੇ ਟੇਕ ਖੇਤੀ ’ਤੇ ਹੀ ਹੈ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਰਜੀਹੀ ਆਧਾਰ ’ਤੇ ਲਵੇ। ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਕੋਲਡ ਸਟੋਰਾਂ ਲਈ ਵੀ ਇੱਕ ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਵੀ ਕੀਤੀ। ਉਨ੍ਹਾਂ ਖੇਤੀ ਵਿਭਿੰਨਤਾ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਸਹਿਯੋਗ ਤੋਂ ਬਿਨਾਂ ਪੰਜਾਬ ਦੇ ਸੰਕਟ ਨਾਲ ਨਜਿੱਠਣਾ ਸੌਖਾ ਨਹੀਂ।...

badal sahb

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਵਫ਼ਦ ਨੇ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਵਲੋਂ ਚੰਡੀਗੜ੍ਹ ਦੇ ਮੁੱਦੇ, ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ਼, ਮੂਸੇਵਾਲਾ ਦੇ ਗੀਤ ਐੱਸ. ਵਾਈ. ਐੱਲ. ਅਤੇ ਕੰਵਰ ਗਰੇਵਾਲ ਦੇ ਗੀਤ ਰਿਹਾਈ ਨੂੰ ਬੈਨ ਕਰਨ ਦੇ ਸੰਬੰਧ ਵਿਚ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ।ਕੇਂਦਰ ਵੱਲੋਂ ਹਰਿਆਣਾ ਨੂੰ ਵਿਧਾਨਸਭਾ ਲਈ ਵੱਖਰੀ ਜ਼ਮੀਨ ਦੀ ਮੰਜ਼ੂਰੀ ਮਿਲਣ ਅਤੇ ਪੰਜਾਬ ਦੇ ਮੁੱਖਮੰਤਰੀ ਵੱਲੋਂ ਪੰਜਾਬ ਦੀ ਵੀ ਵੱਖਰੀ ਵਿਧਾਨਸਭਾ (Punjab Assembly) ਦੀ ਮੰਗ ਕਰਨ ਦਾ ਅਕਾਲੀ ਦਲ ਸਖ਼ਤ ਵਿਰੋਧ ਕਰ ਰਿਹਾ ਹੈ। ਇਸ ਤੋਂ ਪਹਿਲਾਂ ਬੀਤੇ ਕਲ ਨੂੰ  ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਅਤੇ ਕੰਵਰ ਗ੍ਰੇਵਾਲ ਦੇ ਰਿਹਾਈ ਗੀਤ ਨੂੰ ਯੂ-ਟਿਊਬ 'ਤੇ ਬੈਨ ਕਰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਖਫਾ ਸੀ। ਇਸ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਪੰਜਾਬ ਵਿਚ ਟ੍ਰੈਕਟਰ ਮਾਰਚ ਵੀ ਕੱਢਿਆ ਜਾਣਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਬੈਨ ਕੀਤਾ ਰਿਹਾਈ ਗੀਤ ਸੁਣ ਕੇ ਵਿਰੋਧ ਜਤਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮਸਲਿਆਂ ਨੂੰ ਚੁੱਕਦੇ ਐੱਸ.ਵਾਈ.ਐੱਲ. ਅਤੇ ਰਿਹਾਈ ਵਰਗੇ ਗੀਤ ਬੈਨ ਕਰਨਾ ਵਿਚਾਰਾਂ ਨੂੰ ਪ੍ਰਗਟ ਕਰਨ ਦੇ ਲੋਕਤਾਂਤਰਿਕ ਅਧਿਕਾਰ ਦੀ ਉਲੰਘਣਾ ਹੈ। ਇਸ ਨਾਇਨਸਾਫੀ ਦੇ ਖਿਲਾਫ ਆਵਾਜ਼ ਬੁਲੰਦ ਕਰਾਂਗੇ।ਦੱਸਣਯੋਗ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਐੱਸ.ਵਾਈ.ਐੱਲ. ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਦੀ ਵਜ੍ਹਾ ਸਤਲੁਜ-ਯਮੁਨਾ ਲਿੰਕ ਨਹਰ ਨਾਲ ਜੁੜਿਆ ਹੈ। ਜਿਸ ਵਿਚ ਮੂਸੇਵਾਲਾ ਨੇ ਇਸ ਮੁੱਦੇ ਦੇ ਨਾਲ ਜੇਲਾਂ ਵਿਚ ਬੰਦ ਸਿੱਖਾਂ ਦਾ ਵੀ ਮੁੱਦਾ ਚੁੱਕਿਆ। ਉਥੇ ਹੀ ਕੰਵਰ ਗਰੇਵਾਲ ਨੇ ਵੀ ਆਪਣੀ ਰਿਹਾਈ ਗੀਤ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਜਿਸ ਤੋਂ ਬਾਅਦ ਭਾਰਤੀ ਕਾਨੂੰਨ ਦਾ ਹਵਾਲਾ ਦੇ ਕੇ ਯੂ-ਟਿਊਬ ਨੇ ਭਾਰਤ ਵਿਚ ਬੈਨ ਕਰ ਦਿੱਤਾ। ਸ਼ਿਅਦ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐੱਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਉਮੀਦਵਾਰ ਦ੍ਰੌਪਦੀ ਮੁਰਮੂ ਨੂੰ ਵੀ ਚਿੱਠੀ ਲਿਖੀ ਹੈ। ਜਿਸ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਉਪ ਚੋਣਾਂ ਵੀ ਅਕਾਲੀ ਦਲ ਨੇ ਬੰਦੀ ਸਿੱਖਾਂ ਦੇ ਮੁੱਦੇ 'ਤੇ ਲੜੀਆਂ।

harpal

ਚੰਡੀਗੜ੍ਹ- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਹੈ। ਸਬ ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਡੇਟਾ ਮੰਗ ਲਿਆ ਹੈ। ਉਥੇ ਹੀ ਇਨ੍ਹਾਂ ਮੁਲਾਜ਼ਮਾਂ ਦੇ ਸੰਗਠਨਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ ਕਮੇਟੀ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਬ ਕਮੇਟੀ ਤੇਜ਼ੀ ਨਾਲ ਇਸ ਕੰਮ ਨੂੰ ਸਿਰੇ ਚੜ੍ਹਾ ਰਹੀ ਹੈ।ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਕਿਹਾ ਕਿ ਉਹ ਦੋ ਮੀਟਿੰਗ ਕਰ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ, ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀ.ਐੱਮ. ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ। ਅਸੀਂ ਇਸ ਤਰ੍ਹਾਂ ਦੀ ਪਾਲਿਸੀ ਅਤੇ ਐਕਟ ਇਸ ਤਰ੍ਹਾਂ ਦਾ ਬਣਾਵਾਂਗੇ ਕਿ 100 ਫੀਸਦੀ ਮੁਲਾਜ਼ਮ ਪੱਕੇ ਹੋ ਸਕਣ। ਮੰਗਲਵਾਰ ਨੂੰ ਫਿਰ ਕਮੇਟੀ ਦੀ ਮੀਟਿੰਗ ਹੋਵੇਗੀ।ਪਿਛਲੀ ਕਾਂਗਰਸ ਸਰਕਾਰ ਵਿਚ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਹੋਇਆ। ਹਾਲਾਂਕਿ ਇਸ ਨੂੰ ਗਵਰਨਰ ਦੀ ਅਪਰੂਵਲ ਨਹੀਂ ਮਿਲੀ। ਉਦੋਂ ਸੀ.ਐੱਮ. ਚਰਨਜੀਤ ਚੰਨੀ ਨੇ ਦੋਸ਼ ਲਗਾਇਆ ਕਿ ਰਾਜਨੀਤਕ ਵਜ੍ਹਾ ਕਾਰਨ ਗਵਰਨਰ ਨੇ ਫਾਈਲ ਰੋਕ ਦਿੱਤੀ। ਹਾਲਾਂਕਿ ਬਾਅਦ ਵਿਚ ਗਵਰਨਰ ਦਾ ਜਵਾਬ ਆਇਆ ਕਿ ਕਾਨੂੰਨੀ ਲਿਹਾਜ਼ ਨਾਲ ਉਨ੍ਹਾਂ ਦੇ ਪ੍ਰਸਤਾਵ 'ਤੇ ਕਈ ਆਬਜੈਕਸ਼ਨ ਹਨ, ਜਿਸ ਨੂੰ ਸਰਕਾਰ ਨੇ ਦੂਰ ਨਹੀਂ ਕੀਤਾ।

tutyuyuy6

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿਚ ਆ ਗਏ ਹਨ। ਤਿਹਾੜ ਜੇਲ ਵਿਚ ਬੰਦ ਇਨ੍ਹਾਂ ਦੋਹਾਂ ਦਾ ਪੰਜਾਬ ਪੁਲਿਸ ਨੂੰ ਇਕ ਦਿਨ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਦੋਹਾਂ ਨੂੰ ਹੁਣ ਮਾਨਸਾ ਲਿਆਂਦਾ ਜਾਵੇਗਾ। ਇਥੇ ਕੋਰਟ ਵਿਚ ਪੇਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਵਿਚ ਪੁੱਛਗਿੱਛ ਕਰੇਗੀ।ਇਸ ਤੋਂ ਪਹਿਲਾਂ ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ ਅਤੇ ਕਸ਼ਿਸ਼ ਨੂੰ ਪੰਜਾਬ ਪੁਲਿਸ ਇਥੇ ਲਿਆ ਚੁੱਕੀ ਹੈ। ਸਾਰੇ ਸ਼ਾਰਪਸ਼ੂਟਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਤਿੰਨੋ ਸ਼ਾਰਪਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੁ ਕੁੱਸਾ ਅਤੇ ਦੀਪਕ ਮੁੰਡੀ ਅਜੇ ਫਰਾਰ ਹਨ।ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਂਕਿਤ ਸੇਰਸਾ ਨੇ ਹੀ ਮੂਸੇਵਾਲਾ ਨੂੰ ਸਭ ਤੋਂ ਨੇੜੇ ਜਾ ਕੇ ਗੋਲੀਆਂ ਮਾਰੀਆਂ ਸਨ। ਉਸ ਨੇ ਦੋਹਾਂ ਹੱਥਾਂ ਨਾਲ ਪਿਸਟਲ ਫੜੀ ਹੋਈ ਸੀ। ਦੂਜੇ ਸ਼ੂਟਰ ਦੂਰੋਂ ਫਾਇਰ ਕਰ ਰਹੇ ਸਨ। ਤਾਂ ਉਸੇ ਵੇਲੇ ਅੰਕਿਤ ਸੇਰਸਾ ਬਿਲਕੁਲ ਥਾਰ ਜੀਪ ਨੇੜੇ ਗਿਆ। ਜਿਸ ਵਿਚ ਮੂਸੇਵਾਲਾ ਬੈਠੇ ਹੋਏ ਸਨ। ਉਸ ਨੇ ਬੋਨਟ ਨੇੜੇ ਜਾ ਕੇ ਮੂਸੇਵਾਲਾ 'ਤੇ ਫਾਇਰ ਕੀਤੇ ਤਾਂ ਕਿ ਉਹ ਜ਼ਿੰਦਾ ਨਾ ਬਚ ਸਕੇ।ਅੰਕਿਤ ਸੇਰਸਾ ਦੀ ਉਮਰ ਸਿਰਫ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਸ ਨੇ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ਜੁਆਇਨ ਕੀਤਾ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ਵਿਚ 2 ਵਾਰਦਾਤਾਂ ਕੀਤੀਆਂ। ਜਿਸ ਤੋਂ ਬਾਅਦ ਉਹ ਮੋਨੂੰ ਡਾਗਰ ਨਾਲ ਮਿਲਿਆ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਮਨੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਗੁਰਗਾ ਬਣ ਗਿਆ।

reyheu5eueurur

ਮਾਨਸਾ- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਵਿਸ਼ੇਸ਼ ਤੌਰ 'ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਮ੍ਰਿਤਕ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਭਰੋਸਾ ਦਿੱਤਾ ਕਿ ਰਹਿੰਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਇਸ ਮੌਕੇ ਸਿੱਟ ਦੇ ਚੇਅਰਮੈਨ ਆਈ. ਜੀ. ਜਸਕਰਨ ਸਿੰਘ, ਗੌਰਵ ਤੂਰਾ ਐੱਸ.ਐੱਸ.ਪੀ. ਮਾਨਸਾ, ਹਰਜਿੰਦਰ ਸਿੰਘ ਗਿੱਲ ਡੀ.ਐੱਸ.ਪੀ. ਵੀ ਹਾਜ਼ਰ ਸਨ।ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਮਾਂ ਸਰਪੰਚ ਚਰਨ ਕੌਰ ਨੇ ਵੀਰਵਾਰ ਨੂੰ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਈ ਸਪਨੇ ਸਨ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਉਨ੍ਹਾਂ ਨੂੰ ਪੂਰਾ ਕਰੀਏ।ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੰਜਾਬੀ ਆਈਕਨ ਸਨ। ਉਨ੍ਹਾਂ ਦੇ ਕਤਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸਾਰੇ ਮੁਲਜ਼ਮਾਂ ਨੂੰ ਫੜ ਕੇ ਸਖ਼ਤ ਸਜ਼ਾ ਦਿਵਾਏਗੀ।ਮੂਸੇਵਾਲਾ ਦੀ ਮਾਂ ਸਰਪੰਚ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਸੁਪਨਾ ਮੂਸਾ ਪਿੰਡ ਨੂੰ ਸਭ ਤੋਂ ਵਧੀਆ ਬਣਾਉਣ ਦਾ ਸੀ। ਉਹ ਪਿੰਡ ਦੇ ਸਟੇਡੀਅਮ ਨੂੰ ਡਿਵੈਲਪ ਕਰਨਾ ਚਾਹੁੰਦਾ ਸੀ। ਉਹ ਟੂਰਨਾਮੈਂਟ ਕਰਵਾਉਣਾ ਚਾਹੁੰਦਾ ਸੀ। ਪਿੰਡ ਵਿਚ ਕੈਂਸਰ ਹਸਪਤਾਲ ਬਣਾਉਣਾ ਚਾਹੁੰਦਾ ਸੀ। ਉਸ ਦਾ ਇਹ ਸਪਨਾ ਪੂਰਾ ਨਹੀਂ ਹੋ ਸਕਿਆ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਉਸ ਦੇ ਸਪਨੇ ਨੂੰ ਪੂਰਾ ਕੀਤਾ ਜਾ ਸਕੇ।

urueyre0rjreo9tjureo

ਮੋਹਾਲੀ- ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਜੋ ਕਿ ਪੇਸ਼ੇ ਵਜੋਂ ਐਡਵੋਕੇਟ ਹੈ, ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਵਲੋਂ ਉਸ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ, ਜਦੋਂਕਿ ਬਚਾਅ ਪੱਖ ਦੇ ਵਕੀਲਾਂ ਵਲੋਂ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਦਲਜੀਤ ਸਿੰਘ ਗਿਲਜੀਆਂ ਕੋਲੋਂ ਵਿਜੀਲੈਂਸ ਵਲੋਂ ਪਹਿਲਾਂ ਹੀ ਬਰਾਮਦਗੀ ਕਰ ਲਈ ਗਈ ਹੈ ਅਤੇ ਹੁਣ ਪੁਲਿਸ ਰਿਮਾਂਡ ਦੀ ਕੋਈ ਜ਼ਰੂਰਤ ਨਹੀਂ ਹੈ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਲਜੀਤ ਸਿੰਘ ਗਿਲਜੀਆਂ ਨੂੰ 17 ਜੁਲਾਈ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ।ਇਸ ਤੋਂ ਪਹਿਲਾਂ ਪੰਜਾਬ ਦੇ ਜੰਗਲਾਤ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਦਲਜੀਤ ਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਗਿਲਜੀਆਂ ਪਿਛਲੀ ਕਾਂਗਰਸ ਸਰਕਾਰ ਵਿਚ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿਚ ਜੰਗਲਾਤ ਮੰਤਰੀ ਰਹੇ ਹਨ। ਉਨ੍ਹਾਂ ਨੇ ਹਾਈਕੋਰਟ ਤੋਂ ਅਗ੍ਰਿਮ ਜ਼ਮਾਨਤ ਮੰਗੀ ਸੀ ਪਰ ਪਟੀਸ਼ਨ ਖਾਰਿਜ ਹੋ ਗਈ ਸੀ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ ਮੋਹਾਲੀ ਵਿਚ ਕੇਸ ਦਰਜ ਹੈ। ਗਿਲਜੀਆਂ ਨੂੰ ਜੇਲ ਵਿਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ ਵਿਚ ਦਲਜੀਤ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਵਿਜੀਲੈਂਸ ਸੂਤਰਾਂ ਮੁਤਾਬਕ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦਲਜੀਤ ਸਿੰਘ ਗਿਲਜੀਆਂ ਹੀ ਦੇਖਦਾ ਸੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਗਿਲਜੀਆਂ ਦੇ ਕਮਿਸ਼ਨ ਵਾਲੇ ਕੰਮ ਦਲਜੀਤ ਹੀ ਦੇਖਦਾ ਸੀ।

urturuitit

ਜਲੰਧਰ- ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਵਲੋਂ 13 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਦਾ ਸਬੰਧ ਲਾਰੈਂਸ ਅਤੇ ਰਿੰਦਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਇਨ੍ਹਾਂ 13 ਗੈਂਗਸਟਰਾਂ 'ਚੋਂ 9 ਗੈਂਗਸਟਰ ਸ਼ੂਟਰ ਦੱਸੇ ਜਾ ਰਹੇ ਹਨ। ਇਨਾਂ ਤੋਂ ਵੱਖ-ਵੱਖ ਤਰ੍ਹਾਂ ਦੇ 13 ਹਥਿਆਰ ਬਰਾਮਦ ਹੋਏ ਹਨ। ਗ੍ਰਿਫਤਾਰ ਗੈਂਗਸਟਰਾਂ ਖਿਲਾਫ 32 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦਾ ਦਾਅਵਾ ਹੈ ਕਿ ਇਹ ਗੈਂਗਸਟਰ 5 ਕਤਲ ਅਤੇ 7 ਡਕੈਤੀਆਂ ਕਰਨ ਦੀ ਫਿਰਾਕ ਚ ਸਨ। ਪਰ ਸਮੇਂ ਸਿਰ ਗ੍ਰਿਫਤਾਰ ਕਰ ਇਨ੍ਹਾਂ ਵਾਰਦਾਤਾਂ ਨੂੰ ਰੋਕ ਲਿਆ ਗਿਆ ਹੈ।ਚੰਡੀਗੜ੍ਹ ਪੁਲਿਸ ਹੈੱਡਕੁਆਟਰ ਵਿਖੇ ਆਈ.ਜੀ. ਸੁਖਚੈਨ ਸਿੰਘ ਗਿੱਲ ਵਲੋਂ ਜਲੰਧਰ 'ਚ ਫੜ੍ਹੇ ਗਏ 13 ਗੈਂਗਸਟਰਾਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਵਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਖ਼ੁਲਾਸੇ ਕਰਦਿਆਂ ਹੋਏ ਉਨ੍ਹਾਂ ਨੇ ਕਿਹਾ ਕਿ ਫੜ੍ਹੇ ਗਏ ਗੈਂਗਸਟਰਾਂ ਖ਼ਿਲਾਫ਼ 2 ਤੋਂ ਲੈ ਕੇ 5 ਪਰਚੇ ਪਹਿਲਾਂ ਹੀ ਦਰਜ ਹਨ ਅਤੇ ਫੜ੍ਹੇ ਗਏ ਗੈਂਗਸਟਰਾਂ 'ਚੋਂ 9 ਸ਼ੂਟਰ ਹਨ। ਇਹ ਗੈਂਗਸਟਰ ਜ਼ਿਆਦਾਤਰ ਤਰਨਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਗੈਂਗਸਟਰ ਲਾਰੈਂਸ ਗਰੁੱਪ ਨਾਲ ਸੰਬੰਧ ਰੱਖਦੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰਾਂ ਨੂੰ ਮਾਰਨ ਦੀ ਸਾਜਿਸ਼ ਸੀ।ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

greyhreyht

ਲੁਧਿਆਣਾ- ਪੰਜਾਬ ਦੇ ਲੁਧਿਆਣਾ ਵਿਚ ਨਗਰ ਇੰਪਰੂਵਮੈਂਟ ਟਰੱਸਟ ਦੀ ਐਗਜ਼ੀਕਿਊਟਿਵ ਅਫਸਰ (ਈ.ਓ.) ਕੁਲਜੀਤ ਕੌਰ ਅਤੇ ਕਲਰਕ ਹਰਮੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ ਵੀਰਵਾਰ ਨੂੰ ਗ੍ਰਿਫਤਾਰ ਕਰ ਲਿਆ। ਦੋਹਾਂ ਖਿਲਾਫ ਇਕ ਵਿਅਕਤੀ ਨੇ ਲੱਖਾਂ ਰੁਪਏ ਲੈ ਕੇ ਕੰਮ ਨਾ ਕਰਨ ਦੀ ਸ਼ਿਕਾਇਤ ਵਿਜੀਲੈਂਸ ਨੂੰ ਦਿੱਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਦੋਵਾਂ 'ਤੇ ਕਾਰਵਾਈ ਕੀਤੀ।ਵਿਜੀਲੈਂਸ ਦੀ ਟੀਮ ਨੇ ਵੀਰਵਾਰ ਸਵੇਰੇ 8 ਵਜੇ ਨਗਰ ਇੰਪਰੂਵਮੈਂਟ ਟਰੱਸਟ ਦੇ ਆਫਿਸ ਵਿਚ ਰੇਡ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਸੀ। ਰੇਡ ਦੌਰਾਨ ਵਿਜੀਲੈਂਸ ਈ.ਓ. ਕੁਲਜੀਤ ਕੌਰ ਅਤੇ ਕਲਰਕ ਹਰਮੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਵਿਜੀਲੈਂਸ ਦੋਵਾਂ ਨੂੰ ਗ੍ਰਿਫਤਾਰ ਕਰਕੇ ਮੋਹਾਲੀ ਲੈ ਗਈ ਹੈ।ਈ.ਓ. ਕੁਲਜੀਤ ਕੌਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕਰੀਬੀ ਰਹੀ ਹੈ। ਰੇਡ ਤੋਂ ਬਾਅਦ ਦਫਤਰ ਪੂਰਾ ਖਾਲੀ ਹੋ ਗਿਆ। ਅੰਮ੍ਰਿਤਸਰ ਤੋਂ ਬਾਅਦ ਹੁਣ ਲੁਧਿਆਣਾ ਵਿਚ ਵਿਜੀਲੈਂਸ ਨੇ ਦਬਿਸ਼ ਦਿੱਤੀ ਹੈ। ਉਥੇ ਹੀ ਕਈ ਲੋਕ ਅੱਜ ਨਗਰ ਸੁਧਾਰ ਟਰੱਸਟ ਦੇ ਬਾਹਰ ਪ੍ਰਦਰਸ਼ਨ ਵੀ ਕਰਦੇ ਨਜ਼ਰ ਆਏ।ਪ੍ਰਦਰਸ਼ਨ ਕਰ ਰਹੇ ਜੇ.ਪੀ. ਸਿੰਘ ਨੇ ਦੱਸਿਆ ਕਿ ਮੈਂ 15 ਦਿਨ ਤੋਂ ਇਥੇ ਪ੍ਰਦਰਸ਼ਨ ਕਰ ਰਿਹਾ ਹਾਂ। ਲੋਕਾਂ ਨੂੰ ਮੈਂ ਜਾਗਰੂਕ ਕਰ ਰਿਹਾ ਹਾਂ ਕਿ ਇਥੇ ਕੀ ਈ.ਓ. ਅਤੇ ਕਲਰਕ ਦੋਵੇਂ ਭੂ ਮਾਫੀਆ ਦਾ ਰੂਪ ਲੈ ਚੁੱਕੇ ਹਨ। ਦੋਹਾਂ ਨੂੰ ਕਿਸ ਕਾਰਣ ਗ੍ਰਿਫਤਾਰ ਕੀਤਾ ਹੈ ਇਹ ਅਜੇ ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਸਿਆ ਨਹੀਂ ਹੈ।ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਪਿੰਡ ਹੈਬੋਵਾਲ ਵਾਸੀ ਨਵਦੀਪ ਸਿੰਘ ਨੇ 7 ਅਪ੍ਰੈਲ ਨੂੰ ਉਕਤ ਸ਼ਿਕਾਇਤ ਮੁੱਖ ਮੰਤਰੀ, ਡਾਇਰੈਕਟਰ ਵਿਜੀਲੈਂਸ ਅਤੇ ਐੱਸ.ਐੱਸ.ਪੀ. ਲੁਧਿਆਣਾ ਵਿਜੀਲੈਂਸ ਨੂੰ ਭੇਜੀ ਸੀ। ਜਿਸ ਵਿਚ ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਗਰ ਸੁਧਾਰ ਟਰੱਸਟ ਵਲੋਂ ਪਿੰਡ ਹੈਬੋਵਾਲ ਦੀ ਜ਼ਮੀਨ ਨੂੰ ਐਕਵਾਇਰ ਕੀਤਾ ਗਿਆ ਸੀ। ਜਿਨ੍ਹਾਂ 'ਤੇ ਨੰਬਰ ਲਗਾ ਦਿੱਤੇ ਗਏ ਸਨ। ਜਦੋਂ ਉਹ ਉਕਤ ਪਲਾਟਾਂ ਦਾ ਨਕਸ਼ਾ ਪਾਸ ਕਰਵਾਉਣ ਲਈ ਗਏ ਤਾਂ ਇਕ ਮਹਿਲਾ ਅਧਿਕਾਰੀ ਨੇ ਉਨ੍ਹਾਂ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਸੀ। ਜਿਸ ਦਾ ਇਕ ਲੱਖ ਰੁਪਏ ਉਨ੍ਹਾਂ ਨੇ ਦੇ ਦਿੱਤਾ ਸੀ ਅਤੇ ਬਾਕੀ ਦੇ ਪੈਸੇ ਬਾਅਦ ਵਿਚ ਦੇਣੇ ਸਨ।ਉਨ੍ਹਾਂ ਦਾ ਇਕ ਪਲਾਟ ਰਾਜਗੁਰੂ ਨਗਰ ਵਿਚ ਵੀ ਹੈ, ਉਸ ਦੀ ਐੱਨ.ਓ.ਸੀ. ਦੇ ਬਦਲੇ ਵੀ ਮਹਿਲਾ ਅਧਿਕਾਰੀ ਨੇ ਪੈਸੇ ਮੰਗੇ। ਦੋਵੇਂ ਮਾਮਲਿਆਂ ਵਿਚ ਉਨ੍ਹਾਂ ਨੇ ਸਾਢੇ ਪੰਜ ਲੱਖ ਰੁਪਏ ਉਕਤ ਅਧਿਕਾਰੀ ਨੂੰ ਦੇ ਦਿੱਤੇ। ਪੈਸੇ ਲੈਣ ਤੋਂ ਬਾਅਦ ਵੀ ਮਹਿਲਾ ਅਫਸਰ ਨੇ ਕੰਮ ਨਹੀਂ ਕਰਵਾਇਆ। ਇਸੇ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ। ਦੱਸਿਆ ਜਾ ਰਿਹਾ ਹੈਕਿ ਈ.ਓ. ਕੁਲਜੀਤ ਕੌਰ ਪਿਛਲੇ 15 ਦਿਨਾਂ ਤੋਂ ਡਿਊਟੀ 'ਤੇ ਨਹੀਂ ਆ ਰਹੀ ਸੀ। ਵੀਰਵਾਰ ਸਵੇਰੇ ਹੀ ਆ ਕੇ ਬੈਠੀ ਸੀ ਕਿ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ।

july 14 badal

ਚੰਡੀਗੜ੍ਹ- ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਅਤੇ ਕੰਵਰ ਗ੍ਰੇਵਾਲ ਦੇ ਰਿਹਾਈ ਗੀਤ ਨੂੰ ਯੂ-ਟਿਊਬ 'ਤੇ ਬੈਨ ਕਰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਭੜਕ ਗਿਆ ਹੈ। ਇਸ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਪੰਜਾਬ ਵਿਚ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਬੈਨ ਕੀਤਾ ਰਿਹਾਈ ਗੀਤ ਸੁਣ ਕੇ ਵਿਰੋਧ ਜਤਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮਸਲਿਆਂ ਨੂੰ ਚੁੱਕਦੇ ਐੱਸ.ਵਾਈ.ਐੱਲ. ਅਤੇ ਰਿਹਾਈ ਵਰਗੇ ਗੀਤ ਬੈਨ ਕਰਨਾ ਵਿਚਾਰਾਂ ਨੂੰ ਪ੍ਰਗਟ ਕਰਨ ਦੇ ਲੋਕਤਾਂਤਰਿਕ ਅਧਿਕਾਰ ਦੀ ਉਲੰਘਣਾ ਹੈ। ਇਸ ਨਾਇਨਸਾਫੀ ਦੇ ਖਿਲਾਫ ਆਵਾਜ਼ ਬੁਲੰਦ ਕਰਾਂਗੇ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਐੱਸ.ਵਾਈ.ਐੱਲ. ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਦੀ ਵਜ੍ਹਾ ਸਤਲੁਜ-ਯਮੁਨਾ ਲਿੰਕ ਨਹਰ ਨਾਲ ਜੁੜਿਆ ਹੈ। ਜਿਸ ਵਿਚ ਮੂਸੇਵਾਲਾ ਨੇ ਇਸ ਮੁੱਦੇ ਦੇ ਨਾਲ ਜੇਲਾਂ ਵਿਚ ਬੰਦ ਸਿੱਖਾਂ ਦਾ ਵੀ ਮੁੱਦਾ ਚੁੱਕਿਆ। ਉਥੇ ਹੀ ਕੰਵਰ ਗਰੇਵਾਲ ਨੇ ਵੀ ਆਪਣੀ ਰਿਹਾਈ ਗੀਤ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਜਿਸ ਤੋਂ ਬਾਅਦ ਭਾਰਤੀ ਕਾਨੂੰਨ ਦਾ ਹਵਾਲਾ ਦੇ ਕੇ ਯੂ-ਟਿਊਬ ਨੇ ਭਾਰਤ ਵਿਚ ਬੈਨ ਕਰ ਦਿੱਤਾ। ਸ਼ਿਅਦ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐੱਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਉਮੀਦਵਾਰ ਦ੍ਰੌਪਦੀ ਮੁਰਮੂ ਨੂੰ ਵੀ ਚਿੱਠੀ ਲਿਖੀ ਹੈ। ਜਿਸ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਉਪ ਚੋਣਾਂ ਵੀ ਅਕਾਲੀ ਦਲ ਨੇ ਬੰਦੀ ਸਿੱਖਾਂ ਦੇ ਮੁੱਦੇ 'ਤੇ ਲੜੀਆਂ।