ਲੁਧਿਆਣਾ- ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੂੰ ਅੱਜ 2 ਦਿਨ ਦਾ ਰਿਮਾਂਡ ਮਿਲ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਜਬਰ ਜਨਾਹ ਮਾਮਲੇ ਵਿਚ ਵੱਖ-ਵੱਖ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰੇਗੀ। ਬੈਂਸ ਨੇ ਆਪਣੇ 4 ਸਾਥੀਆਂ ਦੇ ਨਾਲ 3 ਦਿਨ ਪਹਿਲਾਂ ਲੁਧਿਆਣਾ ਅਦਾਲਤ ਵਿਚ ਸਰੰਡਰ ਕੀਤਾ ਸੀ। ਪੁਲਿਸ ਨੂੰ 3 ਦਿਨ ਦਾ ਰਿਮਾਂਡ ਹਾਸਲ ਹੋਇਆ ਸੀ। ਅਦਾਲਤ ਤੋਂ ਬੈਂਸ ਅਤੇ 4 ਹੋਰ ਮੁਲਜ਼ਮਾਂ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ ਭਾਬੀ ਦਾ ਪੁਲਿਸ ਨੂੰ ਅੱਜ ਰਿਮਾਂਡ ਮਿਲ ਗਿਆ ਹੈ। ਅੱਜ ਕੋਰਟ ਕੰਪਲੈਕਸ ਤੱਕ ਪੱਤਰਕਾਰਾਂ ਨੂੰ ਵੀ ਪੁਲਿਸ ਨੇ ਜਾਣ ਨਹੀਂ ਦਿੱਤਾ। ਅਦਾਲਤ ਦੇ ਬਾਹਰ ਪੁਲਿਸ ਨੇ ਵੱਡੀ ਗਿਣਤੀ ਵਿਚ ਫੋਰਸ ਲਗਾ ਦਿੱਤੀ।ਦੱਸ ਦਈਏ ਕਿ ਬੈਂਸ 'ਤੇ ਸਰੰਡਰ ਕਰਨ ਦੇ ਅਗਲੇ ਹੀ ਦਿਨ 2018 ਦੇ ਇਕ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਲੋਂ 174-ਏ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਦੇ ਹੁਕਮ 'ਤੇ ਧਾਰਾ 174 ਏ ਦੇ ਤਹਿਤ ਸਿਮਰਜੀਤ ਸਿੰਘ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਹੈ।52 ਸਾਲਾ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਹਮਾਇਤੀਆਂ ਦੇ ਖਿਲਾਫ 12 ਜੂਨ, 2018 ਨੂੰ ਲੁਧਿਆਣਾ ਦੇ ਸਰਾਫਾ ਨਗਰ ਪੁਲਿਸ ਸਟੇਸ਼ਨ 'ਚ ਧਾਰਾ 353, 186, 451, 149 ਅਤੇ 506 ਦੇ ਤਹਿਤ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ 'ਤੇ ਐਂਟਰ ਕਰਨ, ਮੁਲਾਜਮਾਂ ਦੇ ਨਾਲ ਬਦਸਲੂਕੀ ਕਰਨ ਆਦਿ ਦੀਆਂ ਸ਼ਿਕਾਇਤਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ।ਜਬਰ ਜਨਾਹ ਮਾਮਲੇ ਵਿਚ ਰਿਮਾਂਡ ਖਤਮ ਹੋਣ ਤੋਂ ਬਾਅਦ ਲੁਧਿਆਣਾ ਪੁਲਿਸ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ 'ਤੇ ਦਾਖਲ ਹੋਣ ਦੇ ਮਾਮਲੇ ਵਿਚ ਵੀ ਰਿਮਾਂਡ ਲੈਣ ਦੀ ਤਿਆਰੀ ਵਿਚ ਹੈ।
ਅੰਮ੍ਰਿਤਸਰ- ਦੁਬਈ ਤੋਂ ਅੰਮ੍ਰਿਤਸਰ ਆਉਣ ਵਾਲੀ ਸਪਾਈਸਜੈੱਟ ਦੀ ਫਲਾਈਟ ਵੀਰਵਾਰ ਸਵੇਰੇ 2 ਘੰਟੇ ਦੀ ਦੇਰੀ ਨਾਲ ਪਹੁੰਚੀ। ਜਿਸ ਤੋਂ ਬਾਅਦ ਯਾਤਰੀਆਂ ਨੂੰ ਪਹਿਲਾਂ ਸਾਮਾਨ ਲਈ ਲਗੇਜ ਬੈਲਟ ਨਾਲ ਜੂਝਣਾ ਪਿਆ। 50 ਦੇ ਕਰੀਬ ਯਾਤਰੀਆਂ ਦਾ ਸਾਮਾਨ ਮਿਸਿੰਗ ਸੀ। ਜਿਸ ਤੋਂ ਬਾਅਦ ਸਵੇਰੇ ਯਾਤਰੀਆਂ ਨੇ ਏਅਰਪੋਰਟ 'ਤੇ ਕਾਫੀ ਹੰਗਾਮਾ ਕੀਤਾ। ਫਿਲਹਾਲ ਯਾਤਰੀ ਸਾਮਾਨ ਲੈਣ ਦੀ ਜੱਦੋਜਹਿਦ ਵਿਚ ਲੱਗੇ ਹੋਏ ਹਨ।ਦੁਬਈ ਤੋਂ ਅੰਮ੍ਰਿਤਸਰ ਆਉਣ ਵਾਲੀ ਸਪਾਈਸਜੈੱਟ ਦੀ ਫਲਾਈਟ ਨੰਬਰ ਐੱਸ. ਜੀ 56 ਨੇ ਦੇਰੀ ਨਾਲ ਉਡਾਣ ਭਰੀ। ਇਹ ਫਲਾਈਟ ਰੋਜ਼ਾਨਾ ਦੁਬਈ ਦੇ ਸਮੇਂ ਅਨੁਸਾਰ ਰਾਤ 10-45 ਵਜੇ ਉਡਾਣ ਭਰਦੀ ਹੈ, ਪਰ ਬੁੱਧਵਾਰ ਦੀ ਰਾਤ ਫਲਾਈਟ ਨੇ 12.41 ਵਜੇ ਉਡਾਣ ਭਰੀ। ਜਿਸ ਦੇ ਚੱਲਦੇ ਇਹ ਫਲਾਈਟ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਵੀ 2 ਘੰਟੇ ਦੀ ਦੇਰੀ ਨਾਲ ਸਵੇਰੇ 3.20 ਵਜੇ ਦੀ ਥਾਂ ਸਵੇਰੇ 5.07 ਵਜੇ ਲੈਂਡ ਹਓਈ। ਦੇਰੀ ਨਾਲ ਅੰਮ੍ਰਿਤਸਰ ਪਹੁੰਚੇ ਯਾਤਰੀਆਂ ਦੀ ਦਿੱਕਤ ਇਥੇ ਹੀ ਖਤਮ ਨਹੀਂ ਹੋਈ। ਇਸ ਤੋਂ ਬਾਅਦ ਯਾਤਰੀਆਂ ਨੂੰ ਲਗੇਜ ਬੈਲਟ 'ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਯਾਤਰੀ ਮਾਨਵ ਬਾਂਸਲ ਨੇ ਦੱਸਿਆ ਕਿ ਦੁਬਈ ਤੋਂ ਦੇਰੀ ਨਾਲ ਉਡਾਣ ਭਰਨ ਦਾ ਕਾਰਣ ਵੀ ਯਾਤਰੀਆਂ ਦਾ ਸਾਮਾਨ ਹੀ ਸੀ। ਪਰ ਜਦੋਂ ਅੰਮ੍ਰਿਤਸਰ ਪਹੁੰਚੇ ਤਾਂ ਇਥੇ ਵੀ ਅੱਧੇ ਯਾਤਰੀਆਂ ਦਾ ਸਾਮਾਨ ਗਾਇਬ ਸੀ। ਜਿਸ ਤੋਂ ਬਾਅਦ ਯਾਤਰੀ ਅਜੇ ਤੱਕ ਲਗੇਜ ਕਾਉਂਟਰ 'ਤੇ ਆਪਣੇ ਸਾਮਾਨ ਲਈ ਪ੍ਰੇਸ਼ਾਨ ਹੋ ਰਹੇ ਹਨ।ਉਥੇ ਹੀ ਦੂਜੇ ਪਾਸੇ ਸਪਾਈਸਜੈੱਟ ਨੇ ਯਾਤਰੀਆਂ ਨੂੰ ਗ੍ਰਾਉਂਡ ਸਟਾਫ ਨਾਲ ਸੰਪਰਕ ਕਰਨ ਲਈ ਕਿਹਾ ਹੈ। ਪਰ 50 ਦੇ ਨੇੜੇ ਯਾਤਰੀਆਂ ਲਈ ਉਥੇ ਸਿਰਫ 3 ਹੀ ਮੁਲਾਜ਼ਮ ਹਨ। ਜਿਸ ਕਾਰਨ ਯਾਤਰੀਆਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਾਰੈਂਸ ਅਤੇ ਬੰਬੀਹਾ ਗੈਂਗ ਦੀ ਗੈਂਗਵਾਰ ਦੀ ਭੇਟ ਚੜ੍ਹ ਗਏ। ਮੂਸੇਵਾਲਾ ਦਾ ਖੁਦ ਕਿਸੇ ਗੈਂਗ ਨਾਲ ਸਬੰਧ ਨਹੀਂ ਸੀ। ਫਿਰ ਵੀ ਲਾਰੈਂਸ ਗੈਂਗ ਮੂਸੇਵਾਲਾ ਦੇ ਗੀਤਾਂ ਤੋਂ ਨਾਰਾਜ਼ ਸੀ। ਲਾਰੈਂਸ ਗੈਂਗ ਨੂੰ ਸ਼ੱਕ ਸੀ ਕਿ ਮੂਸੇਵਾਲਾ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੀ ਤਾਰੀਫ ਕਰਦੇ ਹਨ। ਇਸ ਤੋਂ ਇਲਾਵਾ ਆਪਣੇ ਗੀਤਾਂ ਵਿਚ ਲਾਰੈਂਸ ਗੈਂਗ ਨੂੰ ਚੁਣੌਤੀ ਦਿੰਦੇ ਹਨ।ਪੰਜਾਬ ਪੁਲਿਸ ਦੀ ਪੁੱਛਗਿੱਛ ਵਿਚ ਲਾਰੈਂਸ ਨੇ ਇਹ ਗੱਲ ਕਹੀ ਹੈ। ਹਾਲਾਂਕਿ ਮੋਹਾਲੀ ਵਿਚ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਮੂਸੇਵਾਲਾ ਲਾਰੈਂਸ ਗੈਂਗ ਦੀਆਂ ਅੱਖਾਂ ਵਿਚ ਖਟਕਣ ਲੱਗੇ। ਜਿਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦੀ ਮਾਨਸਾ ਵਿਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ਦੇ ਸਾਰੇ ਗੀਤ ਅਗ੍ਰੈਸਿਵ ਹੁੰਦੇ ਸਨ। ਹਾਲਾਂਕਿ ਉਨ੍ਹਾਂ ਨੇ ਇਕ ਲੈਜੇਂਡ ਗੀਤ ਗਾਇਆ ਸੀ। ਜਿਸ ਵਿਚ ਮੋਹਾਲੀ ਦੀ ਇਕ ਪੌਸ਼ ਕਾਲੋਨੀ ਦਾ ਨਾਂ ਲੈਂਦੇ ਹੋਏ ਕਿਹਾ ਸੀ ਕਿ ਉਥੇ ਰਹਿਣ ਵਾਲੇ ਮੇਰਾ ਕੁਝ ਨਹੀਂ ਕਰ ਸਕਦੇ। ਇਸ ਕਾਲੋਨੀ ਵਿਚ ਲਾਰੈਂਸ ਦੇ ਕਰੀਬੀਆਂ ਦੇ ਰਹਿਣ ਦੇ ਚਰਚੇ ਹੁੰਦੇ ਰਹੇ ਹਨ। ਫਿਰ ਮੂਸੇਵਾਲਾ ਨੇ ਬੰਬੀਹਾ ਬੋਲੇ ਗੀਤ ਗਾਇਆ ਸੀ। ਇੰਝ ਤਾਂ ਬੰਬੀਹਾ ਪੰਜਾਬ ਵਿਚ ਮਸ਼ਹੂਰ ਪੰਛੀ ਹੈ ਪਰ ਲਾਰੈਂਸ ਗੈਂਗ ਨੂੰ ਗੀਤ ਦੇ ਬੋਲ ਅਤੇ ਵੀਡੀਓ ਤੋਂ ਸ਼ੱਕ ਸੀ ਕਿ ਮੂਸੇਵਾਲਾ ਨੇ ਸਾਫ ਤੌਰ 'ਤੇ ਬੰਬੀਹਾ ਗੈਂਗ ਦੀ ਤਾਰੀਫ ਕੀਤੀ ਹੈ। ਗੈਂਗਸਟਰ ਲਾਰੈਂਸ ਅਤੇ ਉਸ ਦੇ ਗੁਰਗਿਆਂ ਤੋਂ ਪੁੱਛਗਿੱਛ ਵਿਚ ਪਤਾ ਲੱਗਾ ਕਿ ਬੰਬੀਹਾ ਗੈਂਗ ਲਗਾਤਾਰ ਪੰਜਾਬ ਵਿਚ ਕਤਲ ਕਰ ਰਿਹਾ ਸੀ। ਗੈਂਗ ਦਾ ਅਰਮੀਨੀਆ ਬੈਠਾ ਸਰਗਨਾ ਲੱਕੀ ਪਟਿਆਲ ਦੇ ਕਹਿਣ 'ਤੇ ਜਲੰਧਰ ਵਿਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ, ਸਾਬਕਾ ਕੌਂਸਲਰ ਸੁਖਮੀਤ ਡਿਪਟੀ ਅਤੇ ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ। ਇਸ ਦੌਰਾਨ ਲਾਰੈਂਸ ਗੈਂਗ ਕੋਈ ਵੱਡੀ ਵਾਰਦਾਤ ਨਹੀਂ ਕਰ ਸਕਿਆ। ਜਿਸ ਨਾਲ ਗੈਂਗ ਦਾ ਖੌਫ ਵੱਧਦਾ ਜਾ ਰਿਹਾ ਸੀ। ਲਾਰੈਂਸ ਗੈਂਗ ਦਾ ਦਬਦਬਾ ਘੱਟ ਹੋ ਰਿਹਾ ਸੀ। ਲਾਰੈਂਸ ਜਾਣਦਾ ਸੀ ਕਿ ਮੂਸੇਵਾਲਾ ਦਾ ਕਤਲ ਹੋਇਆ ਤਾਂ ਉਨ੍ਹਾਂ ਦੀ ਲੋਕਪ੍ਰਿਯਤਾ ਨਾਲ ਗੈਂਗ ਦਾ ਨਾਂ ਵੀ ਖੂਬ ਉਛਲੇਗਾ। ਇਸ ਲਈ ਕਤਲ ਹੋਣ ਦੇ ਕੁਝ ਘੰਟੇ ਬਾਅਦ ਗੋਲਡੀ ਬਰਾੜ ਤੋਂ ਜ਼ਿੰਮੇਵਾਰੀ ਲੈ ਲਈ। ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ 3 ਸ਼ਾਰਪ ਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੁ ਕੁੱਸਾ ਅਤੇ ਦੀਪਕ ਮੁੰਡੀ ਪਹੁੰਚ ਤੋਂ ਬਾਹਰ ਹਨ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟਰ ਪ੍ਰਿਯਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ ਕੁਦਦੀਪ ਨੂੰ ਫੜਿਆ ਹੈ। ਪੰਜਾਬ ਪੁਲਿਸ ਨੇ ਤਕਰੀਬਨ 18 ਮਦਦਗਾਰਾਂ ਨੂੰ ਫੜਿਆ ਹੈ ਪਰ ਸ਼ਾਰਪਸ਼ੂਟਰ ਫੜਣ ਵਿਚ ਪੰਜਾਬ ਪੁਲਿਸ ਨਾਕਾਮ ਰਹੀ ਹੈ।
ਲੁਧਿਆਣਾ- ਮੁੰਦਰਾ ਪੋਰਟ 'ਤੇ 350 ਕਰੋੜ ਰੁਪਏ ਕੀਮਤ ਦੀ 75 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਬੁੱਧਵਾਰ ਦੇਰ ਸ਼ਾਮ ਗੁਜਰਾਤ ਤੋਂ 2 ਆਈ.ਪੀ.ਐੱਸ. ਅਧਿਕਾਰੀ ਪਹੁੰਚੇ। ਅਧਿਕਾਰੀਆਂ ਨੇ ਭਾਮੀਆਂ ਇਲਾਕੇ ਵਿਚ ਪੰਜਾਬ ਪੁਲਿਸ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ। ਗੁਜਰਾਤ ਪੁਲਿਸ ਨੇ ਇਸ ਇਲਾਕੇ ਤੋਂ ਇਕ ਨੌਜਵਾਨ ਸ਼ੱਤਰੂਘਨ ਨੂੰ ਹਿਰਾਸਤ ਵਿਚ ਲਿਆ ਹੈ। 75 ਕਿਲੋ ਹੈਰੋਇਨ ਨੂੰ ਲੈ ਕੇ ਪੁਲਿਸ ਨੂੰ ਉਸ 'ਤੇ ਸ਼ੱਕ ਹੈ। ਏ.ਟੀ.ਐੱਸ. ਹਾਊਸ ਵਿਚ ਲਿਜਾ ਕੇ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਗੁਜਰਾਤ ਪੁਲਿਸ ਦੇ ਦੋ ਆਈ.ਪੀ.ਐੱਸ. ਅਧਿਕਾਰੀ ਲੁਧਿਆਣਾ ਆਏ ਸਨ। ਜਿਨ੍ਹਾਂ ਨੇ 75 ਕਿਲੋ ਹੈਰੋਇਨ ਮਾਮਲੇ ਵਿਚ ਭਾਮੀਆਂ ਦੇ ਸ਼ੱਤਰੁਘਨ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਇਸ ਮਾਮਲੇ ਵਿਚ ਸ਼ੱਤਰੁਘਨ ਤੋਂ ਪੁੱਛਗਿੱਛ ਗੁਜਰਾਤ ਵਿਚ ਕਰੇਗੀ। ਸ਼ੱਤਰੂਘਨ ਲੁਧਿਆਣਾ ਵਿਚ ਕਸਟਮ ਹਾਊਸ ਏਜੰਟ ਦੇ ਰੂਪ ਵਿਚ ਕੰਮ ਕਰਦਾ ਹੈ।ਪੰਜਾਬ ਪੁਲਿਸ ਨੇ ਗੁਜਰਾਤ ਪੁਲਿਸ ਦੀ ਮਦਦ ਨਾਲ ਮੁੰਦਰਾ ਪੋਰਟ ਤੋਂ 75 ਕਿਲੋ ਹੈਰੋਇਨ ਰਿਕਵਰ ਕੀਤੀ ਸੀ। ਜਿਸ ਦੀ ਕੀਮਤ 350 ਕਰੋੜ ਰੁਪਏ ਹੈ। ਇਹ ਹੈਰੋਇਨ ਮੁੰਦਰਾ ਪੋਰਟ ਤੋਂ ਪੰਜਾਬ ਆਉਣੀ ਸੀ। ਫਿਰ ਇਸ ਨੂੰ ਪੰਜਾਬ ਤੋਂ ਅੱਗੇ ਭੇਜਿਆ ਜਾਣਾ ਸੀ। ਇਸ ਦਾ ਇਨਪੁਟ ਪੰਜਾਬ ਪੁਲਿਸ ਨੂੰ ਮਿਲ ਗਿਆ। ਜਿਸ ਤੋਂ ਬਾਅਦ ਤੁਰੰਤ ਕੇਂਦਰੀ ਏਜੰਸੀਆਂ ਅਤੇ ਗੁਜਰਾਤ ਪੁਲਿਸ ਨਾਲ ਤਾਲਮੇਲ ਕਰਕੇ ਪੂਰੀ ਕਾਰਵਾਈ ਕੀਤੀ ਗਈ।ਪੰਜਾਬ ਪੁਲਿਸ ਹੁਣ ਉਸ ਵਿਅਕਤੀ ਦੀ ਭਾਲ ਵਿਚ ਜੁੱਟ ਗਈ ਹੈ। ਜਿਸ ਦੇ ਕੋਲ ਇਹ ਹੈਰੋਇਨ ਡਿਲੀਵਰ ਕੀਤੀ ਜਾਣੀ ਸੀ। ਸ਼ੁਰੂਆਤੀ ਜਾਂਚ ਮੁਤਾਬਕ ਦੁਬਈ ਦੇ ਜੁਵੇਲ ਅਲੀ ਬੰਦਰਗਾਹ ਤੋਂ ਇਹ ਕੰਟੇਨਰ ਆਇਆ ਸੀ। ਜਿਸ ਵਿਚ ਹੈਰੋਇਨ ਹੋਣ ਬਾਰੇ ਪੰਜਾਬ ਪੁਲਿਸ ਨੂੰ ਇਨਪੁਟ ਮਿਲ ਗਿਆ। ਇਸ ਤੋਂ ਬਾਅਦ ਗੁਜਰਾਤ ਦੀ ਏ.ਟੀ.ਐੱਸ. ਦੇ ਨਾਲ ਤਾਲਮੇਲ ਕਰਕੇ ਉਥੇ ਚੈਕਿੰਗ ਕੀਤੀ ਗਈ। ਜਿਸ ਤੋਂ ਬਾਅਦ ਹੈਰੋਇਨ ਬਰਾਮਦ ਹੋ ਗਈ। ਇਸ ਨੂੰ ਕੱਪੜੇ ਵਿਚ ਲੁਕਾ ਕੇ ਲਿਆਂਦਾ ਗਿਆ ਸੀ।
ਚੰਡੀਗੜ੍ਹ- ਪੰਜਾਬ ਦੇ ਜੰਗਲਾਤ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿਂਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦਲਜੀਤ ਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਵਿਜੀਲੈਂਸ ਨੇ ਅਜੇ ਇਸ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਹੈ। ਉਥੇ ਹੀ ਗਿਲਜੀਆਂ 'ਤੇ ਵੀ ਵਿਜੀਲੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਤਲਵਾਰ ਲਟਕ ਰਹੀ ਹੈ। ਗਿਲਜੀਆਂ ਪਿਛਲੀ ਕਾਂਗਰਸ ਸਰਕਾਰ ਵਿਚ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿਚ ਜੰਗਲਾਤ ਮੰਤਰੀ ਰਹੇ ਹਨ। ਉਨ੍ਹਾਂ ਨੇ ਹਾਈਕੋਰਟ ਤੋਂ ਅਗ੍ਰਿਮ ਜ਼ਮਾਨਤ ਮੰਗੀ ਸੀ ਪਰ ਪਟੀਸ਼ਨ ਖਾਰਿਜ ਹੋ ਗਈ। ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਖਿਲਾਫ ਮੋਹਾਲੀ ਵਿਚ ਕੇਸ ਦਰਜ ਹੈ। ਗਿਲਜੀਆਂ ਨੂੰ ਜੇਲ ਵਿਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ ਵਿਚ ਦਲਜੀਤ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਵਿਜੀਲੈਂਸ ਸੂਤਰਾਂ ਮੁਤਾਬਕ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦਲਜੀਤ ਸਿੰਘ ਗਿਲਜੀਆਂ ਹੀ ਦੇਖਦਾ ਸੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਗਿਲਜੀਆਂ ਦੇ ਕਮਿਸ਼ਨ ਵਾਲੇ ਕੰਮ ਦਲਜੀਤ ਹੀ ਦੇਖਦਾ ਸੀ।ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿਚ ਸਾਧੂ ਸਿੰਘ ਧਰਮਸੋਤ ਜੰਗਲੀਤ ਮੰਤਰੀ ਸਨ। ਇਸ ਤੋਂ ਬਾਅਦ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਦੀ ਵੀ ਛੁੱਟੀ ਹੋ ਗਈ ਸੀ। ਉਨ੍ਹਾਂ ਦੀ ਥਾਂ ਸੰਗਤ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਉਹ ਤਕਰੀਬਨ ਸਵਾ 3 ਮਹੀਨੇ ਪੰਜਾਬ ਦੇ ਜੰਗਲਾਤ ਮੰਤਰੀ ਰਹੇ।
ਲੁਧਿਆਣਾ- ਪੰਜਾਬ ਦੇ ਕਈ ਜ਼ਿਲਿਆਂ ਵਿਚ ਹਲਕਾ ਮੀਂਹ ਪਿਆ। ਹਾਲਾਂਕਿ ਮੀਂਹ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਉਮਸ ਭਰੀ ਗਰਮੀ ਵੀ ਝੱਲਣੀ ਪਈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਲੁਧਿਆਣਾ, ਚੰਡੀਗੜ੍ਹ ਪਟਿਆਲਾ ਸਣੇ ਕਈ ਜ਼ਿਲਿਆਂ ਵਿਚ ਸਵੇਰੇ 10 ਵਜੇ ਤੋਂ ਬਾਅਦ ਤੋਂ ਬਾਦਲ ਛਾਏ ਰਹੇ ਅਤੇ ਦੁਪਹਿਰ ਵਿਚ ਹਲਕਾ ਮੀਂਹ ਪਿਆ। ਦੂਜੇ ਪਾਸੇ ਮੌਸਮ ਵਿਭਾਗ ਦੀ ਪੇਸ਼ਿਨਗੋਈ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਪਠਾਨਕੋਟ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮਾਲੇਰਕੋਟਲਾ, ਫਤਿਹਗੜ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ-ਮੁਕਤਸਰ, ਮੋਗਾ ਅਤੇ ਬਠਿੰਡਾ ਵਿਚ ਹਲਕਾ ਮੀਂਹ ਪੈ ਸਕਦਾ ਹੈ। ਮੀਂਹ ਦੌਰਾਨ ਦੋ ਤੋਂ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।ਸ਼ਹਿਰ ਵਿਚ ਮੰਗਲਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਪਿਆ। ਇਸ ਨਾਲ ਲੋਕਾਂ ਨੂੰ ਉਮਸ ਤੋਂ ਕਾਫੀ ਰਾਹਤ ਮਿਲੀ। ਸ਼ਾਮ ਨੂੰ ਫਿਰ ਤੋਂ ਬਾਦਲ ਛਾਉਣ ਨਾਲ ਮੌਸਮ ਦਾ ਮਿਜਾਜ਼ ਬਦਲਿਆ ਅਤੇ ਹਲਕੀ ਹਵਾ ਚੱਲਣ ਲੱਗੀ। ਹਾਲਾਂਕਿ ਸਵੇਰ ਦੇ ਸਮੇਂ ਚੰਗੀ ਖਾਸੀ ਧੁੱਪ ਨਿਕਲੀ, ਪਰ ਉਸ ਤੋਂ ਬਾਅਦ ਬਾਦਲ ਛਾ ਗਏ ਅਤੇ ਕੁਝ ਇਲਾਕਿਆਂ ਵਿਚ ਅੱਧੇ ਘੰਟੇ ਤੱਕ ਮੀਂਹ ਪਿਆ। ਦੁਪਿਹਰ ਵੇਲੇ ਸ਼ਹਿਰ ਦਾ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ, ਪਰ ਉਸ ਤੋਂ ਬਾਅਦ ਤਾਪਮਾਨ ਵਿਚ ਹਲਕੀ ਕਮੀ ਆਈ। ਮੌਸਮ ਵਿਭਾਗ ਦੇ ਵਿਗਿਆਨੀਆਂ ਮੁਤਾਬਕ ਬੁੱਧਵਾਰ ਨੂੰ ਲੁਧਿਆਣਾ ਅਤੇ ਉਸ ਦੇ ਨੇੜਲੇ ਇਲਾਕਿਆਂ ਵਿਚ ਬੱਦਲ ਛਾਏ ਰਹਿਣਗੇ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਅਜਿਹੇ ਵਿਚ ਲੋਕ ਸਾਵਧਾਨੀ ਵਰਤਣ।ਜਲੰਧਰ ਵਿਚ ਹਫਤੇ ਦੇ ਦੂਜੇ ਦਿਨ ਵੀ ਦੁਪਹਿਰ ਤਕਰੀਬਨ ਸਾਢੇ 12 ਵਜੇ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨ ਵੀ ਮੀਂਹ ਦੇ ਆਸਾਰ ਹਨ। ਉਸ ਤੋਂ ਬਾਅਦ ਦੋ ਦਿਨ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸਵੇਰ ਤੋਂ ਬੱਦਲ ਤਾਂ ਛਾਏ ਸਨ, ਪਰ 10 ਤੋਂ 11 ਵਜੇ ਵਿਚਾਲੇ ਤੇਜ਼ ਧੁੱਪ ਨਿਕਲਣ ਦੀ ਵਜ੍ਹਾ ਨਾਲ ਉਮਰ ਵੱਧ ਗਈ ਸੀ।
ਚੰਡੀਗੜ੍ਹ- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦਾ ਸਪੋਰਟਸ ਕਿੱਟ ਘੁਟਾਲਾ ਸਾਹਮਣੇ ਆ ਗਿਆ ਹੈ। ਉਸ ਸਮੇਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ। ਚੰਨੀ ਸਰਕਾਰ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਖੇਡ ਕਿੱਟਾਂ ਲਈ ਪੈਸੇ ਸਿੱਧੇ ਖਿਡਾਰੀਆਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਂਦੇ ਸਨ। ਫਿਰ ਉਨ੍ਹਾਂ ਤੋਂ ਖਾਸ ਫਰਮਾਂ ਦੇ ਨਾਂ 'ਤੇ ਚੈੱਕ ਅਤੇ ਡਰਾਫਟ ਲਏ ਗਏ। ਪਿਛਲੀ ਸਰਕਾਰ ਇਸ ਨੂੰ ਲੈ ਕੇ ਘਿਰੀ ਹੋਈ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਕਿਹਾ ਕਿ ਇਸ ਦਾ ਟੈਂਡਰ ਕਿਉਂ ਨਹੀਂ ਹੋਇਆ? ਇਹ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਦੀ ਸਿਫ਼ਾਰਸ਼ ਕਰਨ ਲਈ ਪੱਤਰ ਲਿਖਿਆ ਗਿਆ ਹੈ। Also Read: KL ਰਾਹੁਲ ਦੀ ਦੁਲਹਨ ਬਣਨ ਦੇ ਸਵਾਲਾਂ 'ਤੇ ਆਥੀਆ ਸ਼ੈੱਟੀ ਨੇ ਤੋੜੀ ਚੁੱਪੀ, ਜਵਾਬ ਸੁਣ ਕੇ ਹੋ ਜਾਵੋਗੇ ਹੈਰਾਨ ਇਸ ਤਰ੍ਹਾਂ ਖੇਡੀ ਪੂਰੀ ਖੇਡਮਾਮਲਾ ਚੰਨੀ ਸਰਕਾਰ ਵੇਲੇ ਨਵੰਬਰ 2021 ਦਾ ਹੈ। ਜਦੋਂ ਚੰਨੀ ਸਰਕਾਰ ਨੇ 8900 ਖਿਡਾਰੀਆਂ ਨੂੰ ਖੇਡ ਕਿੱਟਾਂ ਦੇਣ ਦੀ ਮਨਜ਼ੂਰੀ ਦਿੱਤੀ ਸੀ। ਹਰ ਖਿਡਾਰੀ ਨੂੰ ਕਿੱਟ ਲਈ 3 ਹਜ਼ਾਰ ਰੁਪਏ ਦਿੱਤੇ ਗਏ। ਇਹ ਪੈਸੇ ਸਿੱਧੇ ਖਿਡਾਰੀਆਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਗਏ। ਇਹ ਰਕਮ ਕਰੀਬ 2.67 ਕਰੋੜ ਰੁਪਏ ਸੀ। ਪੈਸੇ ਟਰਾਂਸਫਰ ਹੋਣ ਤੋਂ ਬਾਅਦ ਖੇਡ ਵਿਭਾਗ ਨੇ ਕੁਝ ਫਰਮਾਂ ਦੇ ਨਾਂ 'ਤੇ ਖਿਡਾਰੀਆਂ ਤੋਂ ਚੈੱਕ ਅਤੇ ਡਰਾਫਟ ਵਾਪਸ ਲੈ ਲਏ। ਜਿਸ ਤੋਂ ਬਾਅਦ ਕਿੱਟਾਂ ਦੀ ਸਪਲਾਈ ਕੀਤੀ ਗਈ। ਹਾਲਾਂਕਿ, ਉਨ੍ਹਾਂ ਦੀ ਗੁਣਵੱਤਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ। Also Read: ਪੰਜਾਬ ਸਣੇ 8 ਸੂਬਿਆਂ 'ਚ ਮੁੜ ਬਦਲੇਗਾ ਮੌਸਮ, IMD ਨੇ ਦਿੱਤੀ ਜਾਣਕਾਰੀ ਸਰਕਾਰ 'ਤੇ ਸਵਾਲ, ਜੇਕਰ ਪੈਸੇ ਦਿੱਤੇ ਸਨ ਤਾਂ ਵਾਪਸ ਕਿਉਂ ਲਏ ਗਏ ਜਾਂ ਟੈਂਡਰ ਕਿਉਂ ਨਹੀਂ ਹੋਏ?ਇਸ ਬਾਰੇ ਸਵਾਲ ਉਠਾਏ ਜਾ ਰਹੇ ਹਨ ਕਿ ਜੇਕਰ ਚੰਨੀ ਸਰਕਾਰ ਨੇ ਪੈਸਾ ਦਿੱਤਾ ਸੀ ਤਾਂ ਉਨ੍ਹਾਂ ਤੋਂ ਵਾਪਸ ਕਿਉਂ ਲਿਆ ਗਿਆ? ਜੇਕਰ ਸਰਕਾਰ ਨੇ ਹੀ ਖਿਡਾਰੀਆਂ ਨੂੰ ਖਰੀਦ ਕੇ ਸਮਾਨ ਦੇਣਾ ਸੀ ਤਾਂ ਟੈਂਡਰ ਕਿਉਂ ਨਹੀਂ ਕੀਤਾ ਗਿਆ। ਹਾਲਾਂਕਿ ਜਦੋਂ ਕਿੱਟਾਂ ਖਰੀਦਣ ਦੀ ਮਨਜ਼ੂਰੀ ਦਿੱਤੀ ਗਈ ਤਾਂ ਚੋਣ ਜ਼ਾਬਤਾ ਲੱਗਣ ਦੀ ਉਮੀਦ ਸੀ। ਇਸ ਕਾਰਨ ਕਾਂਗਰਸ ਸਰਕਾਰ ਟੈਂਡਰਾਂ ਦੇ ਚੱਕਰ ਵਿੱਚ ਨਹੀਂ ਫਸੀ। Also Read: 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ 'ਤੇ ਵੀ ਹੋ ਚੁੱਕੀ ਹੈ ਪੱਥਰਬਾਜ਼ੀ, ਹੁਣ ਪੰਜਾਬ AG 'ਤੇ ਹੋਇਆ ਹਮਲਾ ਲਿਖਤ ਨਹੀਂ ਬਲਕਿ ਜ਼ੁਬਾਨੀ ਆਰਡਰ ਉੱਤੇ ਲਏ ਚੈੱਕ-ਡਰਾਫਟਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਖਿਡਾਰੀਆਂ ਤੋਂ ਪੈਸੇ ਕਢਵਾਉਣ ਲਈ ਲਿਖਤੀ ਹੁਕਮ ਨਹੀਂ ਦਿੱਤੇ ਗਏ ਸਨ। ਜ਼ੁਬਾਨੀ ਹੁਕਮਾਂ 'ਤੇ ਜ਼ਿਲ੍ਹਾ ਖੇਡ ਅਫ਼ਸਰਾਂ ਰਾਹੀਂ ਖਿਡਾਰੀਆਂ ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਰਾਸ਼ੀ ਦੇ ਚੈੱਕ ਅਤੇ ਡਰਾਫ਼ਟ ਲਏ ਗਏ।...
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵਰਤੇ ਗਏ ਹਥਿਆਰਾਂ ਦੀ ਫਾਰੈਂਸਿਕ ਜਾਂਚ ਰਿਪੋਰਟ ਆ ਗਈ ਹੈ। ਮੂਸੇਵਾਲਾ ਦੇ ਕਤਲ ਵਿਚ ਏ.ਕੇ.47 ਤੋਂ ਇਲਾਵਾ .30 ਬੋਰ ਅਤੇ 9 ਐੱਮ.ਐੱਮ. ਪਿਸਟਲ ਦੀ ਵਰਤੋਂ ਹੋਈ ਹੈ। ਇਹ ਖੁਲਾਸਾ ਮੂਸੇਵਾਲਾ ਦੀ ਬਾਡੀ ਅਤੇ ਵਾਰਦਾਤ ਦੀ ਥਾਂ ਤੋਂ ਮਿਲੀਆਂ ਗੋਲੀਆਂ ਦੀ ਜਾਂਚ ਨਾਲ ਹੋਇਆ ਹੈ। ਹਾਲਾਂਕਿ ਪੁਲਿਸ ਅਜੇ ਤੱਕ ਕਤਲ 'ਚ ਇਸਤੇਮਾਲ ਹਥਿਆਰ ਰਿਕਵਰ ਨਹੀਂ ਕਰ ਸਕੀ ਹੈ। ਕਤਲ ਤੋਂ ਬਾਅਦ ਹਰਿਆਣਾ ਤੋਂ ਕੋਈ ਵਿਅਕਤੀ ਸ਼ਾਰਪਸ਼ੂਟਰਸ ਤੋਂ ਇਹ ਹਥਿਆਰ ਲੈ ਕੇ ਚਲਾ ਗਿਆ ਸੀ। ਫਾਰੈਂਸਿਕ ਜਾਂਚ ਤੋਂ ਬਾਅਦ ਪੁਲਿਸ ਨੇ ਖੁਲਾਸਾ ਕੀਤਾ ਕਿ 7 ਗੋਲੀਆਂ ਸਿੱਧੇ ਮੂਸੇਵਾਲਾ ਨੂੰ ਲੱਗੀਆਂ ਸਨ। ਇਨ੍ਹਾਂ ਵਿਚੋਂ 1 ਪੂਰੀ ਅਤੇ 1 ਅੱਧੀ ਬੁਲੇਟ ਉਨ੍ਹਾਂ ਦੇ ਸਰੀਰ ਤੋਂ ਮਿਲੀ ਹੈ। ਮੂਸੇਵਾਲਾ ਜਿਸ ਥਾਰ ਵਿਚ ਜਾ ਰਹੇ ਸਨ, ਉਸ 'ਤੇ ਕੁਲ 25 ਫਾਇਰ ਲੱਗੇ। ਹਾਲਾਂਕਿ ਕੁਝ ਫਾਇਰ ਨੇੜਲੀਆਂ ਕੰਧਾਂ, ਘਰਾਂ ਅਤੇ ਖੇਤਾਂ ਵਿਚੋਂ ਵੀ ਮਿਲੇ ਹਨ। ਸਪੱਸ਼ਟ ਹੈ ਕਿ ਸ਼ਾਰਪਸ਼ੂਟਰ ਨੇ ਮੂਸੇਵਾਲਾ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਮੂਸੇਵਾਲਾ ਦੀ ਮੌਤ ਫੇਫੜਿਆਂ ਅਤੇ ਲਿਵਰ ਵਿਚ ਗੋਲੀ ਲੱਗਣ ਨਾਲ ਹੋਈ। ਮੂਸੇਵਾਲਾ ਦੀ ਹੱਤਿਆ ਵਿਚ 6 ਸ਼ਾਰਪ ਸ਼ੂਟਰ ਸ਼ਾਮਲ ਸਨ। ਜਿਨ੍ਹਾਂ ਵਿਚ ਪ੍ਰਿਯਵਰਤ ਫੌਜੀ, ਕਸ਼ਿਸ਼, ਅੰਕਿਤ ਸੇਰਸਾ, ਜਗਰੂਪ ਰੂਪਾ, ਮਨਪ੍ਰੀਤ ਮਨੁੰ ਕੁੱਸਾ ਅਤੇ ਦੀਪਕ ਮੁੰਡੀ ਸ਼ਾਮਲ ਹਨ। ਇਨ੍ਹਾਂ ਵਿਚ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਗ੍ਰਿਫਤਾਰ ਹੋ ਚੁੱਕੇ ਹਨ। ਇਨ੍ਹਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਰੂਪਾ, ਮਨੁੰ ਅਤੇ ਮੁੰਡੀ ਅਜੇ ਫਰਾਰ ਹਨ। ਮੂਸੇਵਾਲਾ ਦੇ ਕਤਲ ਨੂੰ 45 ਦਿਨ ਬੀਤਣ ਤੋਂ ਬਾਅਦ ਵੀ ਪੰਜਾਬ ਪੁਲਿਸ ਕਿਸੇ ਸ਼ਾਰਪ ਸ਼ੂਟਰ ਨੂੰ ਫੜ ਨਹੀਂ ਸਕੀ ਹੈ। ਹਾਲਾਂਕਿ ਸਾਜ਼ਿਸ਼ ਰੱਚਣ ਅਤੇ ਮਦਦ ਕਰਨ ਵਾਲੇ 18 ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਚੰਡੀਗੜ੍ਹ- ਦੇਸ਼ ਦੇ ਕਈ ਸੂਬਿਆਂ 'ਚ ਇਸ ਤਰ੍ਹਾਂ ਬਾਰਿਸ਼ ਹੋ ਰਹੀ ਹੈ, ਹਾਲਾਂਕਿ ਕਈ ਰਾਜ ਅਜਿਹੇ ਹਨ ਜਿੱਥੇ ਲੋਕ ਅਜੇ ਵੀ ਚੰਗੀ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਹਨ। ਇਸ ਸਿਲਸਿਲੇ ਵਿਚ ਮੰਗਲਵਾਰ ਨੂੰ IMD ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਗਲੇ 3 ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿਚ ਘੱਟ ਅਤੇ ਦਰਮਿਆਨੀ ਵਰਖਾ ਹੋਵੇਗੀ। Also Read: 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ 'ਤੇ ਵੀ ਹੋ ਚੁੱਕੀ ਹੈ ਪੱਥਰਬਾਜ਼ੀ, ਹੁਣ ਪੰਜਾਬ AG 'ਤੇ ਹੋਇਆ ਹਮਲਾ ਦਿੱਲੀ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਵਿਚ ਵੀ ਚੰਗੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਗੁਜਰਾਤ, ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ ਵਰਗੇ ਰਾਜਾਂ ਵਿੱਚ ਅਗਲੇ 4 ਤੋਂ 5 ਦਿਨਾਂ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਸਾਰੇ ਰਾਜਾਂ ਵਿੱਚ ਹਲਕੀ ਅਤੇ ਦਰਮਿਆਨੀ ਬਾਰਿਸ਼ ਅਤੇ ਗਰਜ ਅਤੇ ਬਿਜਲੀ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। Also Read: ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਜੁਆਇੰਟ ਆਪ੍ਰੇਸ਼ਨ ਦੌਰਾਨ 75 ਕਿਲੋ ਹੈਰੋਇਨ ਬਰਾਮਦ ਮੌਸਮ ਵਿਭਾਗ ਨੇ 14 ਜੁਲਾਈ ਤੱਕ ਮੁੰਬਈ 'ਚ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 11 ਜੁਲਾਈ ਤੋਂ 14 ਜੁਲਾਈ ਤੱਕ ਪਾਲਘਰ, ਨਾਸਿਕ, ਪੁਣੇ ਸਮੇਤ 4 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਰੈੱਡ ਅਲਰਟ ਜਾਰੀ ਹੈ। ਆਫ਼ਤ ਪ੍ਰਬੰਧਨ ਵਿਭਾਗ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਰਾਜ ਦੇ ਸੰਕਟਗ੍ਰਸਤ ਜ਼ਿਲ੍ਹਿਆਂ ਵਿੱਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀਆਂ 13 ਟੀਮਾਂ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਤਿੰਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ 'ਚ ਮੀਂਹ ਤੋਂ ਬਾਅਦ ਮੰਗਲਵਾਰ ਸਵੇਰੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਆਈਐਮਡੀ ਮੁਤਾਬਕ ਮੰਗਲਵਾਰ ਸਵੇਰੇ 8 ਵਜੇ ਤੱਕ ਦਿੱਲੀ ਵਿੱਚ ਦੋ ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।...
ਚੰਡੀਗੜ੍ਹ- ਹਰਿਆਣਾ 'ਚ ਜਿਸ ਥਾਂ 'ਤੇ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਡਾਕਟਰ ਅਨਮੋਲ ਰਤਨ ਸਿੱਧੂ ਦੀ ਸ਼ਤਾਬਦੀ 'ਤੇ ਹਮਲਾ ਹੋਇਆ ਸੀ, ਉੱਥੇ ਹੀ ਰਾਹੁਲ ਗਾਂਧੀ ਦੀ ਟ੍ਰੇਨ 'ਤੇ ਵੀ ਪਥਰਾਅ ਕੀਤਾ ਗਿਆ ਸੀ। ਇਹ ਘਟਨਾ ਸਤੰਬਰ 2009 ਯਾਨੀ 13 ਸਾਲ ਪੁਰਾਣੀ ਹੈ। ਫਿਰ ਕਿਹਾ ਗਿਆ ਕਿ ਇਹ ਸ਼ਰਾਰਤ ਕੁਝ ਬੱਚਿਆਂ ਨੇ ਕੀਤੀ ਹੈ। ਹਰਿਆਣਾ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਕਿਹਾ ਸੀ ਕਿ ਉਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। Also Read: ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਜੁਆਇੰਟ ਆਪ੍ਰੇਸ਼ਨ ਦੌਰਾਨ 75 ਕਿਲੋ ਹੈਰੋਇਨ ਬਰਾਮਦ ਹਾਲਾਂਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸੰਦਰਭ 'ਚ ਪੱਥਰਬਾਜ਼ੀ ਨੂੰ ਜ਼ਿਆਦਾ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੰਜਾਬ ਦੇ ਏਜੀ ਲਾਰੈਂਸ ਦੀ ਦਿੱਲੀ ਵਿੱਚ ਪਟੀਸ਼ਨ ਦੇ ਵਿਰੋਧ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਸਨ। ਇਹ ਆਮ ਪੱਥਰਬਾਜ਼ੀ ਹੈ ਜਾਂ ਐਡਵੋਕੇਟ ਜਨਰਲ 'ਤੇ ਹਮਲਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸਵਰਨ ਸ਼ਤਾਬਦੀ 'ਚ ਯਾਤਰਾ ਕਰ ਰਹੇ ਸਨ ਰਾਹੁਲ ਗਾਂਧੀ ਸਤੰਬਰ 2009 ਵਿਚ ਰਾਹੁਲ ਗਾਂਧੀ ਪੰਜਾਬ ਦੇ ਲੁਧਿਆਣਾ ਤੋਂ ਦਿੱਲੀ ਪਰਤ ਰਹੇ ਸਨ। ਉਹ ਸਵਰਨ ਸ਼ਤਾਬਦੀ 'ਚ ਯਾਤਰਾ ਕਰ ਰਹੇ ਸਨ। ਇਸ ਦੌਰਾਨ ਰੇਲ ਗੱਡੀ 'ਤੇ ਪਥਰਾਅ ਕੀਤਾ ਗਿਆ। ਰੇਲਗੱਡੀ ਦੇ ਸੀ-2, ਸੀ-4 ਅਤੇ ਸੀ-7 ਕੋਚਾਂ 'ਤੇ ਪਥਰਾਅ ਕੀਤਾ ਗਿਆ ਜਦੋਂ ਕਿ ਰਾਹੁਲ ਗਾਂਧੀ ਸੀ-3 'ਚ ਸਨ। ਪਥਰਾਅ ਕਾਰਨ ਤਿੰਨਾਂ ਡੱਬਿਆਂ ਵਿੱਚੋਂ ਕੁਝ ਦੇ ਸ਼ੀਸ਼ੇ ਟੁੱਟ ਗਏ। AG ਬੋਲੇ- ਪੱਥਰ ਜਾਂ ਕੁਝ ਹੋਰ ਵੀ ਹੋ ਸਕਦਾਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ 12mm ਦਾ ਸ਼ੀਸ਼ਾ ਟੁੱਟਿਆ ਹੈ, ਉਸ ਮੁਤਾਬਕ ਪੱਥਰ ਦੀ ਥਾਂ ਕੁਝ ਹੋਰ ਹੋ ਸਕਦਾ ਹੈ। ਹਾਲਾਂਕਿ ਇਹ ਸਪੱਸ਼ਟ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਤੁਰੰਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ। ਉਹ ਆਪਣੀ ਪੂਰੀ ਕਾਨੂੰਨੀ ਟੀਮ ਨਾਲ ਦਿੱਲੀ ਤੋਂ ਪਰਤ ਰਿਹਾ ਸੀ। ਦਿੱਲੀ ਸੁਪਰੀਮ ਕੋਰਟ ਵਿੱਚ ਉਹ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਗੈਂਗਸਟਰ ਲਾਰੈਂਸ ਦੇ ਪਿਤਾ ਦੀ ਪਟੀਸ਼ਨ ’ਤੇ ਸੁਣਵਾਈ ਲਈ ਹਾਜ਼ਰ ਹੋਏ ਸਨ।...
ਚੰਡੀਗੜ੍ਹ : ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਗੁਜਰਾਤ ATS ਨਾਲ ਮਿਲ ਕੇ 75 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਗੁਜਰਾਤ ATS ਨੂੰ ਇਨਪੁਟ ਦਿੱਤੀ ਸੀ। ਮੁਦਰਾ ਪੋਰਟ ਤੋਂ 75 ਕਿੱਲੋ ਡਰੱਗਸ ਬਰਾਮਦ ਕੀਤੀ ਗਈ। ਇਹ ਨਸ਼ਾ ਪੰਜਾਬ ਨੂੰ ਭੇਜਿਆ ਜਾ ਰਿਹਾ ਸੀ। Also Read: ਐਲੋਨ ਮਸਕ ਨੇ ਕੀਤਾ ਡੀਲ ਕੈਂਸਲ ਕਰਨ ਦਾ ਐਲਾਨ, ਟਵਿੱਟਰ ਦੇ ਡਿੱਗੇ ਸ਼ੇਅਰ Recovery of 75 Kg #Heroin in a joint operation #PunjabFightsDrugs pic.twitter.com/zbBDaoRdQq — DGP Punjab Police (@DGPPunjabPolice) July 12, 2022 ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆ ਖਿਲਾਫ ਮੁਹਿੰਮ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਮੁੰਦਰਾ ਬੰਦਰਗਾਹ 'ਤੇ ਬਿਨਾਂ ਸਿਲਾਈ ਕੀਤੇ ਕੱਪੜਿਆਂ ਦੇ ਕੰਟੇਨਰ ਵਿੱਚ ਹੈਰੋਇਨ ਛੁਪਾਏ ਜਾਣ ਬਾਰੇ ਇੱਕ ਇਨਪੁਟ ਪੰਜਾਬ ਪੁਲਿਸ ਦੁਆਰਾ ਗੁਜਰਾਤ ਏਟੀਐਸ ਨਾਲ ਸਾਂਝਾ ਕੀਤਾ ਗਿਆ ਸੀ, ਜਿਸ ਕਾਰਨ ਇੱਕ ਸਾਂਝੇ ਆਪ੍ਰੇਸ਼ਨ ਵਿੱਚ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ...
ਅਜਨਾਲਾ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈ ਕੇ ਬਠਿੰਡੇ ਜ਼ਿਲ੍ਹੇ ਦੀ ਨਰਮਾ ਪੱਟੀ 'ਚ ਜਾ ਕੇ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦਾ ਸਰਵੇਖਣ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨਕਲੀ ਦਵਾਈਆਂ ਤੇ ਖਾਦਾਂ ਨੂੰ ਤੁਰੰਤ ਬੰਦ ਕਰਨ ਦਾ ਫੈਸਲਾ ਕੀਤਾ। Also Read: ਪੈਸੇ ਚੋਰੀ ਕਰਨ ਦੇ ਸ਼ੱਕ 'ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਅਸੀਂ ਫੈਸਲਾ ਕੀਤਾ ਹੈ ਕਿ ਹੁਣ ਪੰਜਾਬ ਦੇ ਵਿਚ ਨਕਲੀ ਦਵਾਈਆਂ, ਨਕਲੀ ਖਾਦਾਂ, ਨਕਲੀ ਬੀਜ ਤੇ ਨਕਲੀ ਜਿਪਸਮ, ਇਨ੍ਹਾਂ ਚੀਜ਼ਾਂ ਦੀ ਵਿਕਰੀ ਕਿਸੇ ਵੀ ਹਾਲ ਵਿਚ ਨਹੀਂ ਹੋਣ ਦਿਆਂਗੇ ਚਾਹੇ ਕੁਝ ਵੀ ਕਰਨਾ ਪਏ। ਉਨ੍ਹਾਂ ਕਿਹਾ ਕਿ ਨਕਲੀ ਦਵਾਈਆਂ ਹੁਣ ਤੱਕ ਵਿਕਦੀਆਂ ਆਈਆਂ, ਚਾਹੇ ਸਿੱਧੇ ਜਾਂ ਅਸਿੱਧੇ ਢੰਗ ਨਾਲ ਹੋਣ, ਉਨ੍ਹਾਂ ਨੂੰ ਬੰਦ ਕਰਾਂਗੇ। ਇਨ੍ਹਾਂ ਨਕਲੀ ਦਵਾਈਆਂ ਨੇ ਕੈਂਸਰ ਨੂੰ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਇਲਾਕਿਆਂ ਵਿਚ ਵਿਕ ਰਹੀਆਂ ਅਜਿਹੀਆਂ ਦਵਾਈਆਂ ਤੇ ਜਿਪਸਮ ਨੂੰ ਤੁਰੰਤ ਬੰਦ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਦੀ ਤਰਫੋਂ ਪੰਜਾਬ ਦੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸੂਬੇ ਅੰਦਰੋਂ ਨਕਲੀ ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣਾ ਮੇਰਾ ਪਹਿਲਾ ਫਰਜ਼ ਹੈ। Also Read: ਟ੍ਰੈਫਿਕ ਪੁਲਿਸ ਦੀ ਚੰਡੀਗੜ੍ਹੀਆਂ ਨੂੰ ਅਪੀਲ, 16 ਜੁਲਾਈ ਤੱਕ ਭਰ ਦਿਓ ਵਾਹਨਾਂ ਦੇ ਚਲਾਨ, ਨਹੀਂ ਤਾਂ...
ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ 'ਚ ਇਕ ਮਕਾਨ ਮਾਲਕ ਦਾ ਬੇਰਹਿਮ ਚਿਹਰਾ ਸਾਹਮਣੇ ਆਇਆ ਹੈ। 50 ਹਜ਼ਾਰ ਰੁਪਏ ਚੋਰੀ ਕਰਨ ਦੇ ਸ਼ੱਕ 'ਚ ਮਕਾਨ ਮਾਲਕ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਕਿਰਾਏਦਾਰ ਨੂੰ ਬੰਧਕ ਬਣਾ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇੰਨਾ ਹੀ ਨਹੀਂ ਚਾਰੇ ਦੋਸ਼ੀਆਂ ਨੇ ਕਿਰਾਏਦਾਰ ਦੇ ਪ੍ਰਾਈਵੇਟ ਪਾਰਟ 'ਚ ਪੈਟਰੋਲ ਪਾ ਦਿੱਤਾ। ਉਸ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਚਾਰਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। Also Read: ਟ੍ਰੈਫਿਕ ਪੁਲਿਸ ਦੀ ਚੰਡੀਗੜ੍ਹੀਆਂ ਨੂੰ ਅਪੀਲ, 16 ਜੁਲਾਈ ਤੱਕ ਭਰ ਦਿਓ ਵਾਹਨਾਂ ਦੇ ਚਲਾਨ, ਨਹੀਂ ਤਾਂ... ਇਹ ਮਾਮਲਾ ਤੇਜਾਜੀ ਨਗਰ ਥਾਣਾ ਖੇਤਰ ਦਾ ਹੈ। 22 ਸਾਲਾ ਨੌਜਵਾਨ ਆਜ਼ਾਦ ਨਗਰ ਇਲਾਕੇ 'ਚ ਪਿਛਲੇ ਕਈ ਸਾਲਾਂ ਤੋਂ ਕਿਰਾਏ 'ਤੇ ਨਿਜ਼ਾਮ ਖਾਨ ਦੇ ਘਰ ਰਹਿੰਦਾ ਸੀ। ਇਸ ਦੌਰਾਨ ਮਕਾਨ ਮਾਲਕ ਦੇ 50 ਹਜ਼ਾਰ ਰੁਪਏ ਚੋਰੀ ਹੋ ਗਏ। ਨਿਜ਼ਾਮ ਦਾ ਪਹਿਲਾ ਸ਼ੱਕ ਕਿਰਾਏਦਾਰ 'ਤੇ ਗਿਆ। ਉਹ ਪੀੜਤਾ ਨੂੰ ਵਰਗਲਾ ਕੇ ਆਪਣੇ ਜੀਜਾ ਸੱਦਾਮ ਦੇ ਘਰ ਲੈ ਗਿਆ। ਉੱਥੇ ਉਸ ਨੂੰ ਬੰਧਕ ਬਣਾ ਲਿਆ ਗਿਆ ਅਤੇ ਉਸ ਦੇ ਹੋਰ ਸਾਥੀਆਂ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ। ਦੋਸ਼ ਹੈ ਕਿ ਉਥੇ ਕਿਰਾਏਦਾਰ ਦੇ ਪ੍ਰਾਈਵੇਟ ਪਾਰਟ 'ਚ ਪੈਟਰੋਲ ਪਾਇਆ ਗਿਆ। Also Read: ਮੁਫਤ ਬਿਜਲੀ 'ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ 'ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾ ਪੀੜਤ ਨੇ ਤੇਜਾਜੀ ਨਗਰ ਥਾਣੇ 'ਚ ਸ਼ਿਕਾਇਤ ਕੀਤੀ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਚਾਰ ਦੋਸ਼ੀਆਂ ਨਿਜ਼ਾਮ ਖਾਨ, ਸੱਦਾਮ, ਸਲਮਾਨ ਅਤੇ ਆਦਿਲ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇੰਦੌਰ ਦੇ ਪੁਲਿਸ ਕਮਿਸ਼ਨਰ ਹਰੀਨਾਰਾਇਣ ਚਾਰੀ ਮਿਸ਼ਰਾ ਨੇ ਦੱਸਿਆ ਕਿ ਸਾਨੂੰ ਪੀੜਤ ਦੀ ਸ਼ਿਕਾਇਤ ਮਿਲੀ ਸੀ। ਜਦੋਂ ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਲੋੜੀਂਦੀ ਕਾਰਵਾਈ ਕੀਤੀ।...
ਚੰਡੀਗੜ੍ਹ- ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐੱਲ) ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲਣਗੇ। ਦੂਜੇ ਪਾਸੇ, SC, BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ। Also Read: ਵਰੁਣ ਧਵਨ ਨੇ ਸਿਧਾਰਥ ਸ਼ੁਕਲਾ ਨੂੰ ਕੀਤਾ ਯਾਦ, ਇਕੱਠਿਆਂ ਦੀ ਫੋਟੋ ਕੀਤੀ ਪੋਸਟ ਸਰਕਾਰ ਦੀ ਮੁਫਤ ਬਿਜਲੀ ਸਕੀਮਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ 'ਚ 2 ਮਹੀਨਿਆਂ 'ਚ ਬਿੱਲ ਜਨਰੇਟ ਹੁੰਦਾ ਹੈ, ਇਸ ਲਈ ਹਰ ਬਿੱਲ 'ਚ 600 ਯੂਨਿਟ ਮੁਫਤ ਮਿਲਣਗੇ। Also Read: ਗ੍ਰੇਟ ਖਲੀ ਤੇ ਟੋਲ ਕਰਮਚਾਰੀਆਂ ਵਿਚਾਲੇ ਝਗੜਾ, ਖਲੀ 'ਤੇ ਲੱਗੇ ਥੱਪੜ ਮਾਰਨ ਦੇ ਇਲਜ਼ਾਮ ਪਹਿਲਾਂ ਇਹ ਸਨ ਹਾਲਾਤਦਰਅਸਲ ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰੇਕ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ। Also Read: ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ ਹੁਣ ਬਦਲਾਅ ਨਾਲ ਕੀ ਹੋਵੇਗਾ?ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਅਨੁਸੂਚਿਤ ਜਾਤੀ (ਐਸ.ਸੀ.), ਪੱਛੜੀ ਸ਼੍ਰੇਣੀ (ਬੀ.ਸੀ.) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਜੋ ਵੀ ਕਿਲੋਵਾਟ ਹੈ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਜਨਰਲ ਵਰਗ ਨੂੰ ਝਟਕਾ'ਆਪ' ਸਰਕਾਰ ਦਾ ਇਹ ਫੈਸਲਾ ਜਨਰਲ ਵਰਗ ਲਈ ਝਟਕਾ ਹੈ। ਜਨਰਲ ਕੈਟਾਗਰੀ ਦੇ ਬੀਪੀਐਲ ਪਰਿਵਾਰਾਂ ਨੂੰ 600 ਯੂਨਿਟ ਕਿਸੇ ਵੀ ਹਾਲਤ ਵਿੱਚ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਚੇ ਯੂਨਿਟ ਬਿੱਲ...
ਚੰਡੀਗੜ੍ਹ- ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਉੱਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਜਾਣਗੀਆਂ। ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਯੂਨੀਅਨਾਂ ਨੇ ਸਰਕਾਰ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਪੈਪਸੂ ਨੇ ਤਸਵੀਰਾਂ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। Also Read: ਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਵਰੀ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੇ ਇਸ ਸਬੰਧੀ ਪੈਪਸੂ ਦੀ ਐਮਡੀ ਪੂਨਮਦੀਪ ਕੌਰ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਪੈਪਸੂ ਨੇ ਵਾਪਸੀ ਦਾ ਪੱਤਰ ਜਾਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਉਨ੍ਹਾਂ ਦੀਆਂ ਬੱਸਾਂ 'ਤੇ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਮਰਥਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ, ਜਿਸ 'ਤੇ ਪੰਜਾਬ ਪੁਲਿਸ ਨੇ ਇਤਰਾਜ਼ ਜਤਾਇਆ ਤੇ ਬੱਸਾਂ ਤੋਂ ਤਸਵੀਰਾਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ। ਇਨ੍ਹਾਂ ਹੁਕਮਾਂ ਦੇ ਆਧਾਰ ’ਤੇ ਪੈਪਸੂ ਨੇ ਵੀ ਪੱਤਰ ਜਾਰੀ ਕਰਕੇ ਇਨ੍ਹਾਂ ਨੂੰ ਹਟਾਉਣ ਲਈ ਕਿਹਾ ਸੀ। ADGP ਨੇ ਜਾਰੀ ਕੀਤੇ ਸਨ ਹੁਕਮਏ.ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ ਦਫ਼ਤਰ ਦੀ ਤਰਫੋਂ ਰਾਜ ਦੇ ਕਮਿਸ਼ਨਰਾਂ ਅਤੇ ਜ਼ਿਲ੍ਹਾ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਸਨ, ਜਿਸ ਵਿਚ ਬੱਸਾਂ ਦੇ ਨੰਬਰ ਵੀ ਦੱਸੇ ਗਏ ਸਨ ਅਤੇ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਸੀ ਕਿ ਪੀ.ਆਰ.ਟੀ.ਸੀ. ਅਤੇ ਪੈਪਸੂ ਦੀਆਂ ਬਰਨਾਲਾ, ਬਠਿੰਡਾ ਅਤੇ ਸੰਗਰੂਰ ਦੇ ਡਿਪੂਆਂ ਵਿਚ ਕੁਝ ਬੱਸਾਂ ਉੱਤੇ ਜਰਨੈਲ ਸਿੰਘ ਭਿੰਡਰਾਂਵਾਲਾ, ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਤੋਂ ਇਲਾਵਾ ਕੁਝ ਭੜਕਾਊ ਸ਼ਬਦਾਵਲੀ ਵੀ ਲਿਖੀ ਗਈ ਹੈ। ਏਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਜਲਦ ਤੋਂ ਜਲਦ ਜਨਤਕ ਅਤੇ ਸਰਕਾਰੀ ਬੱਸਾਂ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। Also Read: 31 ਜੁਲਾਈ ਨੂੰ ਪੰਜਾਬ 'ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ SGPC ਨੇ ਹੁਕਮਾਂ 'ਤੇ ਜਤਾਇਆ ਸੀ ਇਤਰਾਜ਼ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਪੁਲਿਸ ਵਿਭਾਗ ਦੇ ਇਨ੍ਹਾਂ ਹੁਕਮਾਂ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਵਿਚ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਦੱਸਿਆ ਗਿਆ ਹੈ, ਜੋ ਕਿ ਗਲਤ ਹੈ। ਅਜਿਹੇ ਹੁਕਮ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਨੂੰ ਪ੍ਰਭਾਵਿਤ ਕਰਦੇ ਹਨ।...
ਚੰਡੀਗੜ੍ਹ- ਪੰਜਾਬ 'ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਫੜਿਆ ਹੈ। ਪੁਲਿਸ ਕਮਿਸ਼ਨਰ (ਸੀ.ਪੀ.) ਅਤੇ ਐੱਸ.ਐੱਸ.ਪੀ. ਵੱਲੋਂ ਨਸ਼ਿਆਂ ਵਿਰੁੱਧ ਸਖ਼ਤੀ ਕਰਨ ਲਈ ਹਰ ਹਫ਼ਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਜਿਨ੍ਹਾਂ ਦੇ ਇਲਾਕੇ 'ਚ ਨਸ਼ਾ ਨਹੀਂ ਫੜਿਆ ਜਾ ਰਿਹਾ, ਉਨ੍ਹਾਂ 'ਤੇ ਕਾਰਵਾਈ ਕਰਨ ਦਾ ਦਬਾਅ ਬਣਾਇਆ ਜਾਵੇਗਾ। Also Read: 31 ਜੁਲਾਈ ਨੂੰ ਪੰਜਾਬ 'ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਆਈਜੀ ਡਾ.ਸੁਖਚੈਨ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਹਰ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਉਹ ਨਸ਼ਿਆਂ ਖ਼ਿਲਾਫ਼ ਕਾਰਵਾਈ ਅਤੇ ਪੰਜਾਬ ਪੁਲਿਸ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣਗੇ। ਇੱਕ ਹਫ਼ਤੇ 'ਚ ਹੋਈ ਬਰਾਮਦਗੀਆਈਜੀ ਡਾ: ਸੁਖਨੈਨ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਪੰਜਾਬ ਵਿੱਚੋਂ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਹੁਣ ਜੰਮੂ-ਕਸ਼ਮੀਰ ਤੋਂ ਹੋ ਰਹੀ ਤਸਕਰੀਆਈਜੀ ਡਾ: ਗਿੱਲ ਨੇ ਕਿਹਾ ਕਿ ਹੁਣ ਨਸ਼ਿਆਂ ਨੂੰ ਲੈ ਕੇ ਇੱਕ ਨਵਾਂ ਰੁਝਾਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰੀ ਅਤੇ ਖਾਸ ਕਰਕੇ ਭੁੱਕੀ ਜੰਮੂ-ਕਸ਼ਮੀਰ ਤੋਂ ਆ ਰਹੀ ਹੈ। ਇਸ ਤੋਂ ਇਲਾਵਾ ਕਈ ਰਾਜਾਂ ਤੋਂ ਅਫੀਮ ਪੰਜਾਬ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਲਈ ਪੁਲਿਸ ਨੇ ਪੂਰੀ ਵਿਉਂਤਬੰਦੀ ਨਾਲ ਤਸਕਰਾਂ ਨੂੰ ਫੜਨ ਦੀ ਰਣਨੀਤੀ ਬਣਾਈ ਹੈ। Also Read: ਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ 'ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾ ਸੰਪਤੀਆਂ ਨੂੰ ਜ਼ਬਤ ਕਰਨ 'ਤੇ ਧਿਆਨਡਾ: ਗਿੱਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਇਸ ਦੇ ਲਈ ਫੀਲਡ ਦੇ ਅਧਿਕਾਰੀਆਂ ਨੂੰ ਐੱਨਡੀਪੀਐੱਸ ਦੀ ਧਾਰਾ 68ਐੱਫ ਤਹਿਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ। ਸੀਪੀ ਅਤੇ ਐੱਸਐੱਸਪੀ ਜ਼ਮੀਨੀ ਪੱਧਰ 'ਤੇ ਕੰਮ ਕਰਨਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀ ਅਤੇ ਐੱਸਐੱਸਪੀ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਕਰਨ। ਆਪ ਫੀਲਡ ਵਿਚ ਜਾ ਕੇ ਨਸ਼ਿਆਂ ਨੂੰ ਰੋਕਣ ਲਈ ਕਦਮ ਪੁੱਟੇ ਜਾਣ। ਆਈ.ਜੀ. ਡਾ.ਗਿੱਲ ਨੇ ਕਿਹਾ ਕਿ ਜਦੋਂ ਤੱਕ ਸੀਨੀਅਰ ਅਧਿਕਾਰੀ ਖੁਦ ਇਲਾਕੇ ਪ੍ਰਤੀ ਜਾਗਰੂਕ ਨਹੀਂ ਹੋਣਗੇ, ਉਦੋਂ ਤੱਕ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਕੋਈ ਸਫਲਤਾ ਨਹੀਂ ਮਿਲੇਗੀ।...
ਲੁਧਿਆਣਾ- ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫਤਰ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਨੂੰ ਲਾਗੂ ਕਰਨ ਲਈ ਵਿਓਂਤਬੰਦੀ ਕੀਤੀ ਗਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜ਼ਿਲਿਆਂ ਵਿਚ 18 ਤੋਂ 30 ਜੁਲਾਈ ਤੱਕ ਕਨਵੈਸ਼ਨਾਂ ਕੀਤੀਆਂ ਜਾਣਗੀਆਂ ਤੇ 31 ਜੁਲਾਈ ਨੂੰ 11 ਤੋਂ 3 ਵਜੇ ਤੱਕ ਚਾਰ ਘੰਟੇ ਚੱਕਾ ਜਾਮ ਕਰਨ ਦੇ ਸੱਦੇ ਤਹਿਤ ਸੂਬੇ ਭਰ ਵਿਚੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਨੇ ਅਗਨੀਪਥ ਸਕੀਮ ਦੇ ਖਿਲਾਫ ਜਿੱਤੇ 7 ਤੋਂ 14 ਅਗਸਤ ਦੇ ਕਨਵੈਨਸ਼ਨਾਂ ਦੇ ਸੱਦੇ ਅਤੇ ਲਖੀਮਪੁਰ ਖੀਰੀ ਵਿਖੇ 18 ਤੋਂ 20 ਅਗਸਤ ਤੱਕ ਲੱਗਣ ਵਾਲੇ 75 ਘੰਟੇ ਦੇ ਮੋਰਚੇ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। Also Read: ਜਬਰ ਜਨਾਹ ਮਾਮਲੇ 'ਚ ਭਗੌੜੇ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਆਤਮ-ਸਮਰਪਣ ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵਲੋਂ 12 ਜੁਲਾਈ ਨੂੰ ਇਕ ਸਾਂਝੀ ਮੀਟਿੰਗ ਵੀ ਸੱਦੀ ਗਈ ਹੈ। ਇਸ ਦੌਰਾਨ ਪੁਰਾਣੇ ਗਿਲੇ ਸ਼ਿਕਵੇ ਭੁੱਲ ਕੇ ਮੋਰਚੇ ਦੀ ਮਜ਼ਬੂਤੀ ਦੀ ਅਪੀਲ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਮੱਤੇਵਾੜਾ ਸਬੰਧੀ ਲਏ ਫੈਸਲੇ ਦਾ ਵੀ ਸਵਾਗਤ ਕੀਤਾ ਗਿਆ ਤੇ ਇਸ ਨੂੰ ਲੋਕਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਗਿਆ। Also Read: ਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਸਾਲੀ ਕਦਮ ਦਾ ਉਦੇਸ਼ ਲੋਕਾਂ ਨੂੰ ਘਰ ਬੈਠਿਆਂ ਹੀ ਕੰਪਿਊਟਰ ਦੇ ਇਕ ਕਲਿੱਕ ਉੱਤੇ ਆਨਲਾਈਨ ਸ਼ਿਕਾਇਤਾਂ ਦਰਜ ਕਰਨ, ਸ਼ਿਕਾਇਤਾਂ ਉੱਤੇ ਹੋਈ ਕਾਰਵਾਈ ਉਪਰ ਨਿਗ੍ਹਾ ਰੱਖਣ ਅਤੇ ਰਿਪੋਰਟ ਹਾਸਲ ਕਰਨ ਦੀ ਸਹੂਲਤ ਦੇਣਾ ਹੈ। Also Read: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ E-Governance ਵੱਲ ਇੱਕ ਹੋਰ ਕਦਮਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ.. pic.twitter.com/2b8Dhx6oyX — Bhagwant Mann (@BhagwantMann) July 11, 2022 ਸੂਬੇ ਦੇ ਲੋਕਾਂ ਨੂੰ ਮਿਆਰੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੇ ਆਪਣੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਸਾਫਟਵੇਅਰ ਜਨਤਕ ਸ਼ਿਕਾਇਤ ਨਿਵਾਰਨ ਲਈ ਮੁਕੰਮਲ ਹੱਲ ਮੁਹੱਈਆ ਕਰੇਗਾ। ਉਨ੍ਹਾਂ ਕਿਹਾ ਕਿ ਇਸ ਢਾਂਚੇ ਨਾਲ ਨਾਗਰਿਕ ਆਸਾਨੀ ਨਾਲ ਬਿਨਾਂ ਦਫ਼ਤਰਾਂ ਦੇ ਚੱਕਰ ਕੱਟੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਅਤੇ ਸ਼ਿਕਾਇਤਾਂ ਉੱਤੇ ਹੋਈ ਕਾਰਵਾਈ ਬਾਰੇ ਜਾਣ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਭਾਰੀ ਗਿਣਤੀ ’ਚ ਹੁੰਦੀਆਂ ਪੁੱਛ-ਪੜਤਾਲਾਂ ਤੋਂ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦਾ ਕੰਮ ਸਮਾਂਬੱਧ ਤਰੀਕੇ ਨਾਲ ਹੋਵੇਗਾ। ਉਨ੍ਹਾਂ ਨੇ ਵਿਸਥਾਰ ’ਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਸਾਫਟਵੇਅਰ ਦਾ ਉਦੇਸ਼ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਇਨਸਾਫ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਨਾਲ ਪ੍ਰਸ਼ਾਸਕੀ ਢਾਂਚੇ ’ਚ ਜੁਆਬਦੇਹੀ ਹੋਰ ਵਧੇਗੀ, ਜਿਸ ਨਾਲ ਕੋਈ ਕਾਰਵਾਈ ਨਾ ਕਰਨ ਅਤੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾਉਣ ਦੀ ਸੂਰਤ ’ਚ ਕਸੂਰਵਾਰ ਪੁਲਸ ਮੁਲਾਜ਼ਮਾਂ ਦੀ ਜੁਆਬਦੇਹੀ ਤੈਅ ਕੀਤੀ ਜਾ ਸਕਦੀ ਹੈ। Also Read: 12ਵੀਂ ਪਾਸ ਨੌਜਵਾਨਾਂ ਲਈ ਰੇਲਵੇ 'ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ Pgd.punjabpolice.gov.in ਉੱਤੇ ਜਾਣਾ ਹੋਵੇਗਾ ਅਤੇ ਇਸ ਉਪਰ ਆਪਣਾ ਨਾਂ ਅਤੇ ਮੋਬਾਈਲ ਨੰਬਰ ਦਰਜ ਕਰਨ ਸਮੇਤ ਕੁਝ ਹੋਰ ਛੋਟੀ ਜਿਹੀ ਪ...
ਲੁਧਿਆਣਾ- ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਅਦਾਲਤ ਵਿਚ ਪੇਸ਼ ਹੋ ਗਏ ਹਨ। ਇਸ ਤੋਂ ਬਾਅਦ ਪੁਲਿਸ ਵਲੋਂ ਵਿਧਾਇਕ ਦਾ 7 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਪੁਲਿਸ ਨੂੰ 3 ਦਿਨ ਦਾ ਹੀ ਰਿਮਾਂਡ ਮਿਲ ਸਕਿਆ ਹੈ। Also Read: ਹਰਭਜਨ ਸਿੰਘ ਨੇ CM ਮਾਨ ਨੂੰ ਵਧਾਈ ਦਿੰਦਿਆਂ ਪੰਜਾਬੀ ਲਿਖਣ 'ਚ ਕੀਤੀ ਗਲਤੀ, ਹੋ ਗਏ ਟ੍ਰੋਲ ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ। ਇਸ ਤੋਂ ਪਹਿਲਾਂ 4 ਜੁਲਾਈ ਨੂੰ ਹੀ ਮੁਲਜ਼ਮਾਂ ਦੀ ਚੱਲ-ਅਚੱਲ ਜਾਇਦਾਦ ਨੂੰ ਮਾਮਲੇ ਨਾਲ ਅਟੈਚ ਕਰਨ ਦੇ ਹੁਕਮ ਜਾਰੀ ਹੋਏ ਸਨ। ਪੁਲਿਸ ਨੇ ਪਰਮਜੀਤ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਬਲਜਿੰਦਰ ਕੌਰ ਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਹੈ ਤੇ ਇਹ ਸਾਰੀ ਜਾਇਦਾਦ ਮਾਮਲੇ ਨਾਲ ਅਟੈਚ ਕਰ ਦਿੱਤੀ ਗਈ ਹੈ। ਇਸ ਲਈ ਸਬੰਧਤ ਤਹਿਸੀਲਦਾਰ ਨੂੰ ਅਦਾਲਤ ਦੇ ਆਰਡਰ ਦੀ ਕਾਪੀ ਦੇ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਜਾਇਦਾਦ ਨੂੰ ਹੁਣ ਅੱਗੇ ਖ਼ਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਅਟੈਚ ਕਰਨ ਲਈ ਪ੍ਰੋਸੈੱਸ ਚੱਲ ਰਹੀ ਹੈ। ਸਾਰਿਆਂ ਦੀਆਂ ਜਾਇਦਾਦਾਂ ਦੀਆਂ ਲਿਸਟਾਂ ਬਣ ਕੇ ਤਿਆਰ ਹਨ। Also Read: ਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾ...
ਚੰਡੀਗੜ੍ਹ: ਪੰਜਾਬ ਦੇ ਸਨਅਤੀ ਹੱਬ ਲੁਧਿਆਣਾ ਵਿੱਚ ਇੱਕ ਮੈਗਾ ਟੈਕਸਟਾਈਲ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਸਥਾਨਕ ਲੋਕਾਂ, ਵਾਤਾਵਰਣ ਪ੍ਰੇਮੀਆਂ ਅਤੇ ਇੱਥੋਂ ਤੱਕ ਕਿ ਕੁਝ ਸਿਆਸੀ ਆਗੂਆਂ ਨੇ ਵੀ ਲਾਲ ਝੰਡੀ ਦੇ ਦਿੱਤੀ ਹੈ।ਪੀਏਸੀ ਵੱਲੋਂ ਆਯੋਜਿਤ #SaveMattewaraForest ਦੀ ਆਵਾਜ਼ ਬੁਲੰਦ ਕਰਨ ਲਈ ਵੱਡੀ ਗਿਣਤੀ ਵਿੱਚ ਵਾਤਾਵਰਣ ਪ੍ਰੇਮੀ, ਸਮਾਜਿਕ ਕਾਰਕੁਨ, ਸਿਆਸਤਦਾਨ, ਕਿਸਾਨ ਸਮੂਹ ਪਹੁੰਚੇ ਮੱਤੇਵਾੜਾ ਮੋਰਚਾ ਲਈ ਪਹੁੰਚੇ। ਵਾਤਾਵਰਣ, ਖੇਤਰ ਦੀ ਜੈਵ ਵਿਭਿੰਨਤਾ ਨੂੰ ਬਚਾਉਣ ਦੇ ਕਾਰਨ ਦਾ ਸਮਰਥਨ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਪਹੁੰਚੇ। Also Read: Nokia ਨਾਲ ਪੰਗਾ ਚੀਨੀ ਕੰਪਨੀਆਂ ਨੂੰ ਪਿਆ ਮਹਿੰਗਾ, ਇਸ ਦੇਸ਼ 'ਚ Oppo and Oneplus 'ਤੇ ਲੱਗੀ ਪਾਬੰਦੀ ਰਾਜਾ ਵੜਿੰਗ ਨੇ ਇੱਕ ਟਵੀਟ ਕੀਤਾ, "ਜੇ ਅਸੀਂ ਆਪਣੇ ਜੰਗਲ ਨਾ ਬਚਾ ਸਕੇ ਤਾਂ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੀ ਜਵਾਬ ਦੇਵਾਂਗੇ।ਆਓ ਸਭ ਰਲ ਮਿਲਕੇ ਪੰਜਾਬ ਲਈ ਅਵਾਜ਼ ਬੁਲੰਦ ਕਰੀਏ।" Also Read: ਬੰਦ ਕਮਰੇ 'ਚ ਦੂਜੀ ਔਰਤ ਨਾਲ ਰੋਮਾਂਸ ਕਰਦਾ ਫੜਿਆ ਗਿਆ ਸਿਪਾਹੀ ਪਤੀ, ਪਤਨੀ ਨੇ ਕੀਤੀ ਛਿੱਤਰ ਪਰੇਡ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕਰਦੇ ਕਿਹਾ, "ਸਰਕਾਰ ਜਿਸ ਉਦਯੋਗਿਕ ਪਾਰਕ ਨੂੰ ਮੱਤੇਵਾੜਾ ਦੇ ਨਜ਼ਦੀਕ ਲਿਆਉਣਾ ਚਾਹੁੰਦੀ ਹੈ ਉਹ ਇਸ ਜੰਗਲ ਨੂੰ ਤਬਾਹ ਕਰ ਦੇਵੇਗਾ। ਪ੍ਰਸਤਾਵਿਤ ਪ੍ਰੋਜੈਕਟ ਪੰਜਾਬ ਲਈ ਬਹੁਤ ਗ਼ਲਤ ਹੈ ਅਤੇ ਮੈਂ ਇਸਦਾ ਸਖ਼ਤ ਵਿਰੋਧ ਕਰਦਾ ਹਾਂ।"...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Healthy Diet Tips: मूली के साथ भूलकर भी न खाएं ये चीजें, सेहत पर पड़ सकता है बुरा असर
Earthquake in Afghanistan: अफगानिस्तान में भूकंप, जम्मू-कश्मीर तक महसूस किए गए झटके
Methi ke Parathe: सर्दियों के मौसम में घर पर बनाएं लजीज और हेल्दी मेथी के पराठें, आज ही नोट कर लें आसान रेसिपी