LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Malwa
10 july sukhbir

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਲਈ ਵੱਖਰੇ ਹਾਈਕੋਰਟ ਤੇ ਵਿਧਾਨ ਸਭਾ ਲਈ ਜ਼ਮੀਨ ਦੀ ਕੇਂਦਰ ਨੂੰ ਕੀਤੀ ਮੰਗ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖਰੇ ਹਾਈਕੋਰਟ ਤੇ ਵਿਧਾਨ ਸਭਾ ਵਾਸਤੇ ਦਿੱਤਾ ਬਿਆਨ ਬਹੁਤ ਹੀ ਮਾੜਾ ਤੇ ਖ਼ਤਰਨਾਕ ਹੈ। ਇਸ ਤਰ੍ਹਾਂ ਦਾ ਬਿਆਨ ਦੇ ਕੇ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਦੀ ਪਿੱਠ ’ਤੇ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 60-70 ਸਾਲਾਂ ਤੋਂ ਪੰਜਾਬੀ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਪੰਜਾਬ ਦੇ ਪਾਣੀ ਖੋਹੇ ਗਏ, ਜਿਸ ਦੀ ਲੜਾਈ ਅਜੇ ਤਕ ਲੜੀ ਜਾ ਰਹੀ ਹੈ। ਪੰਜਾਬੀ ਸੂਬਾ ਤੇ ਪੰਜਾਬੀ ਬੋਲਦੇ ਇਲਾਕੇ ਸਾਡੇ ਤੋਂ ਖੋਹੇ ਗਏ, ਦੀ ਲੜਾਈ ਲੜ ਰਹੇ ਹਾਂ।   Also Read: Nokia ਨਾਲ ਪੰਗਾ ਚੀਨੀ ਕੰਪਨੀਆਂ ਨੂੰ ਪਿਆ ਮਹਿੰਗਾ, ਇਸ ਦੇਸ਼ 'ਚ Oppo and Oneplus 'ਤੇ ਲੱਗੀ ਪਾਬੰਦੀ ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਹੈ ਕਿ ਹਰ ਸੂਬੇ ਕੋਲ ਆਪਣੀ ਰਾਜਧਾਨੀ ਹੋਵੇਗੀ ਤੇ ਜਦੋਂ ਕੋਈ ਨਵਾਂ ਸੂਬਾ ਬਣੇਗਾ ਤਾਂ ਓਰਿਜਨਲ ਸੂਬੇ ਨੂੰ ਰਾਜਧਾਨੀ ਮਿਲੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਤੇ ਰਿਹਾ ਹੈ। ਬਾਦਲ ਨੇ ਕਿਹਾ ਕਿ ਪੰਜਾਬੀ ਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਕੇਂਦਰ ਨਾਲ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਨੇ ਬਿਆਨ ਦੇ ਕੇ ਚੰਡੀਗੜ੍ਹ ’ਚ ਪੰਜਾਬ ਦਾ ਜਿਹੜਾ ਹਿੱਸਾ ਹੈ, ਉਸ ਦਾ ਅਧਿਕਾਰ ਹੀ ਸਰੰਡਰ ਕਰ ਦਿੱਤਾ। ਇਹ ਇਕ ਧੋਖਾ ਹੈ ਤੇ ਪੰਜਾਬ ਦੀ ਜਨਤਾ ਦੀ ਪਿੱਠ ’ਚ ਛੁਰਾ ਮਾਰਿਆ ਗਿਆ ਹੈ। ਇਸ ਬਿਆਨ ਨਾਲ ਉਨ੍ਹਾਂ ਪੰਜਾਬ ਦੇ ਹੱਕਾਂ ਲਈ ਕੀਤੀਆਂ ਗਈਆਂ ਕੁਰਬਾਨੀਆਂ ਰੋਲ਼ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ’ਤੇ ਵਿਵਾਦ ਖੜ੍ਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹਾਈਕੋਰਟ ਤੇ ਵਿਧਾਨ ਸਭਾ ਪੰਜਾਬ ਦੀ ਹੀ ਹੈ। ਅਕਾਲੀ ਦਲ ਤੇ ਪੰਜਾਬੀ ਕਦੇ ਵੀ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਕੀਤੇ ਸਰੰਡਰ ਨੂੰ ਬਰਦਾਸ਼ਤ ਨਹੀਂ ਕਰਨਗੇ। Also Read: ਬੰਦ ਕਮਰੇ 'ਚ ਦੂਜੀ ਔਰਤ ਨਾਲ ਰੋਮਾਂਸ ਕਰਦਾ ਫੜਿਆ ਗਿਆ ਸਿਪਾਹੀ ਪਤੀ, ਪਤਨੀ ਨੇ ਕੀਤੀ ਛਿੱਤਰ ਪਰੇਡ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰਿਆਣਾ ਦੀ ਤਰਜ...

10 july pa

ਬਟਾਲਾ- ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਪੈਂਦੇ ਬਟਾਲਾ ਸ਼ਹਿਰ ਵਿੱਚ ਸ਼ਨੀਵਾਰ ਦੇਰ ਰਾਤ 'ਆਪ' ਵਿਧਾਇਕ ਸ਼ੈਰੀ ਕਲਸੀ ਦੇ ਭਰਾ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਵਿੱਚ ਕੁੱਲ 5 ਲੋਕ ਸਵਾਰ ਸਨ, ਜਿਸ ਵਿੱਚ ਵਿਧਾਇਕ ਦੇ ਪੀਏ ਅਤੇ ਚਚੇਰੇ ਭਰਾ ਸਮੇਤ ਤਿੰਨ ਦੀ ਮੌਤ ਹੋ ਗਈ। ਉਸ ਦੇ ਅਸਲੀ ਭਰਾ ਸਮੇਤ ਦੋ ਗੰਭੀਰ ਜ਼ਖ਼ਮੀ ਹਨ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। Also Read: ਦੱਖਣੀ ਅਫਰੀਕਾ: ਜੋਹਾਨਸਬਰਗ ਦੇ ਬਾਰ 'ਚ ਗੋਲੀਬਾਰੀ, 14 ਹਲਾਕ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਟਾਲਾ ਦੇ ਅੰਮ੍ਰਿਤਸਰ-ਜਲੰਧਰ ਰੋਡ ਬਾਈਪਾਸ 'ਤੇ ਬਣੇ ਪੁਲ 'ਤੇ ਵਾਪਰਿਆ। ਰਾਤ ਸਮੇਂ ਵਿਧਾਇਕ ਕਲਸੀ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਪਾਰਟੀ ਤੋਂ ਵਾਪਸ ਆ ਰਿਹਾ ਸੀ ਜਦੋਂ ਪੁਲੀ ਨੇੜੇ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਕਾਰ ਪੁਲ ਦੇ ਨਾਲ ਬਣੀ ਕੰਧ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਵਿਧਾਇਕ ਦੇ ਚਚੇਰੇ ਭਰਾ ਗੁਰਲੀਨ ਸਿੰਘ, ਪੀਏ ਉਪਦੇਸ਼ ਸਿੰਘ ਅਤੇ ਦੋਸਤ ਸੁਨੀਲ ਦੀ ਮੌਤ ਹੋ ਗਈ ਹੈ, ਜਦਕਿ ਵਿਧਾਇਕ ਦੇ ਅਸਲੀ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਅਤੇ ਦੂਜੇ ਦੋਸਤ ਮਾਣਿਕ ​​ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। Also Read: 'ਚੰਡੀਗੜ੍ਹ 'ਚ ਨਹੀਂ ਬਣਨ ਦਿਆਂਗੇ ਹਰਿਆਣਾ ਵਿਧਾਨ ਸਭਾ ਦੀ ਇਮਾਰਤ', ਪੰਜਾਬ ਸਿਹਤ ਮੰਤਰੀ ਦਾ ਵੱਡਾ ਬਿਆਨ ਟਾਇਰ ਫਟਣ ਕਾਰਨ ਵਾਪਰਿਆ ਹਾਦਸਾਡੀਐੱਸਪੀ ਸਿਟੀ ਲਲਿਤ ਕੁਮਾਰ ਅਤੇ ਸਿਟੀ ਪੁਲਿਸ ਮੌਕੇ ’ਤੇ ਪੁੱਜੇ। ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਟਾਇਰ ਫਟਣ ਕਾਰਨ ਵਾਪਰਿਆ ਹੈ। ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦਾ ਕਾਰਨ ਜਾਂਚ ਤੋਂ ਬਾਅਦ ਹੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗਾ।...

10 july rain

ਚੰਡੀਗੜ੍ਹ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕੁਝ ਸੂਬੇ ਇਸ ਤੋਂ ਵਾਂਝੇ ਹਨ ਤੇ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ, ਮੌਸਮ ਵਿਭਾਗ ਦੀ 10 ਜੁਲਾਈ ਦੀ ਭਵਿੱਖਬਾਣੀ ਇਨ੍ਹਾਂ ਸੂਬਿਆਂ ਲਈ ਵੀ ਚੰਗੀ ਖ਼ਬਰ ਲੈ ਕੇ ਆਈ ਹੈ। ਦੇਸ਼ ਭਰ ਵਿੱਚ ਬਣੀ ਮੌਸਮ ਪ੍ਰਣਾਲੀ ਦੀ ਗੱਲ ਕਰੀਏ ਤਾਂ ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਰਾਜਸਥਾਨ ਅਤੇ ਦੱਖਣੀ ਪਾਕਿਸਤਾਨ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਦਾ ਇੱਕ ਖੇਤਰ ਜਾਰੀ ਹੈ। Also Read: Mikayla Demaiter ਆਈਸ ਹਾਕੀ ਛੱਡ ਬਣੀ ਇੰਸਟਾਗ੍ਰਾਮ ਮਾਡਲ (Pics) ਮੌਸਮ ਵਿਭਾਗ (IMD) ਵੱਲੋਂ ਜਾਰੀ ਚਿਤਾਵਨੀ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਮੌਨਸੂਨ ਤਬਾਹੀ ਮਚਾਉਣ ਵਾਲਾ ਹੈ। ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਤੇਲੰਗਾਨਾ, ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਯਾਨੀ 10 ਜੁਲਾਈ ਨੂੰ ਜੰਮੂ-ਕਸ਼ਮੀਰ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। 13 ਜੁਲਾਈ ਤਕ ਅਗਲੇ ਪੰਜ ਦਿਨਾਂ ਵਿੱਚ ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਗੁਜਰਾਤ, ਕੇਰਲ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਜੰਮੂ ਅਤੇ ਕਸ਼ਮੀਰ ਵਿੱਚ 10 ਜੁਲਾਈ ਨੂੰ, ਹਿਮਾਚਲ ਪ੍ਰਦੇਸ਼ ਵਿੱਚ 10, 11 ਅਤੇ 12 ਜੁਲਾਈ ਅਤੇ ਉੱਤਰਾਖੰਡ ਵਿੱਚ 11 ਅਤੇ 12 ਜੁਲਾਈ ਨੂੰ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਸਕਾਈਮੇਟ ਮੌਸਮ ਅਨੁਸਾਰ ਅੱਜ ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।...

9 july dgp

ਚੰਡੀਗੜ੍ਹ- ਪੰਜਾਬ ਦੇ ਨਵੇਂ ਆਏ ਡੀ.ਜੀ.ਪੀ. ਗੌਰਵ ਯਾਦਵ ਵਲੋਂ ਪੂਰੇ ਪੰਜਾਬ 'ਚ ਗੈਂਗਸਟਰ ਤੇ ਨਸ਼ੇ ਨੂੰ ਖ਼ਤਮ ਕਰਨ ਦੀਆਂ ਸਖ਼ਤ ਹਦਾਇਤਾਂ ਉੱਪਰ ਪੁਲਿਸ ਹਰਕਤ ਵਿਚ ਆ ਗਈ ਹੈ, ਜਿਸ ਤਹਿਤ ਅੱਜ ਪੰਜਾਬ ਭਰ ਦੇ ਕਈ ਜ਼ਿਲਿਆਂ ਵਿਚ ਪੁਲਿਸ ਨੇ ਨਸ਼ਿਆਂ ਖਿਲਾਫ ਸਖਤ ਦਬਿਸ਼ ਕੀਤੀ।  Also Read: ਮੂਸੇਵਾਲਾ ਕਤਲ ਕੇਸ 'ਚ ਗੋਲਡੀ ਬਰਾੜ ਤੇ ਬਿਸ਼ਨੋਈ ਦਾ ਨੇੜਲਾ ਸਾਥੀ ਸੰਦੀਪ ਸਿੰਘ ਕਾਹਲੋਂ ਗ੍ਰਿਫ਼ਤਾਰ ਅੰਮ੍ਰਿਤਸਰ 'ਚ ਦਬਿਸ਼ਇਸ ਦੌਰਾਨ ਪੁਲਿਸ ਥਾਣਾ ਲੋਪੋਕੇ ਦੇ ਸਭ ਤੋਂ ਵੱਡੇ ਕਸਬੇ ਚੋਗਾਵਾਂ ਅਤੇ ਇਸ ਦਿਨ ਆਉਂਦੇ ਦਰਜਨਾਂ ਪਿੰਡਾਂ 'ਚ ਸਰਚ ਅਭਿਆਨ ਅਪਰੇਸ਼ਨ ਚਲਾਇਆ ਗਿਆ। ਜਿਸ ਵਿਚ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ, ਐੱਸ.ਐੱਸ.ਪੀ. ਅੰਮ੍ਰਿਤਸਰ, ਐੱਸ.ਪੀ ਹੈੱਡਕੁਆਟਰ ਜੀ.ਐੱਸ ਚੀਮਾ, ਐੱਸ.ਪੀ. ਡੀ ਮੈਡਮ ਅਮਨਦੀਪ ਕੌਰ, ਐੱਸ.ਐੱਚ.ਓ. ਲੋਪੋਕੇ ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਇਸ 'ਚ ਹਿੱਸਾ ਲਿਆ ਅਤੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਫਿਰੋਜ਼ਪੁਰ 'ਚ ਤਲਾਸ਼ੀ ਅਭਿਆਨਪੰਜਾਬ 'ਚ ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਅੱਜ ਪੰਜਾਬ ਪੁਲਿਸ ਵਲੋਂ ਫਿਰੋਜ਼ਪੁਰ ਸ਼ਹਿਰ ਦੀ ਬਸਤੀ ਭੱਟੀਆਂ ਵਾਲੀ ਅਤੇ ਆਸ ਪਾਸ ਦੇ ਇਲਾਕਿਆਂ 'ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਐੱਸ.ਪੀ. (ਸਥਾਨਕ) ਬਲਬੀਰ ਸਿੰਘ ਦੀ ਅਗਵਾਈ 'ਚ ਚੱਲ ਰਹੇ ਤਲਾਸ਼ੀ ਅਭਿਆਨ ਦੌਰਾਨ ਥਾਣਾ ਸਿਟੀ ਮੁਖੀ ਇੰਸਪੈਕਟਰ ਮੋਹਿਤ ਧਵਨ ਤੇ ਟੀਮ ਵਲੋਂ ਭਾਰੀ ਮੀਂਹ ਦਰਮਿਆਨ ਇਲਾਕੇ ਦੇ ਚੱਪੇ-ਚੱਪੇ ਦੀ ਛਾਣਬੀਣ ਕੀਤੀ ਜਾ ਰਹੀ ਹੈ। Also Read: ਇਨ੍ਹਾਂ 4 ਬੈਂਕਾਂ 'ਤੇ RBI ਨੇ ਲਾਈਆਂ ਪਾਬੰਦੀਆਂ, ਪੈਸੇ ਕਢਵਾਉਣ ਦੀ ਰੱਖੀ ਲਿਮਟ ਜਲੰਧਰ 'ਚ ਸਰਚਸੂਬੇ ਦੇ ਨਵ-ਨਿਯੁਕਤ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਨਸ਼ਾ ਸਮੱਗਲਰਾਂ, ਗੈਂਗਸਟਰਾਂ ਅਤੇ ਮੁਲਜ਼ਮਾਂ ਦੀ ਨਕੇਲ ਕੱਸਣ ਲਈ 26 ਆਈ. ਪੀ. ਐੱਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪੈਸ਼ਲ ਮੁਹਿੰਮ ਚਲਾਉਣ ਲਈ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਹਿਤ ਅੱਜ ਪੂਰੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਜਲੰਧਰ ਵਿਚ ਵੀ ਭੋਗਪੁਰ ਸਮੇਤ 120 ਫੁੱਟੀ ਰੋਡ ਉਤੇ ਪੁਲਿਸ ਵੱਲੋਂ ਸਰਚ ਮੁਹਿੰਮ ਚਲਾਈ ਗਈ। ...

9 july arrest

ਲੁਧਿਆਣਾ- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨੇੜਲੇ ਸਾਥੀ ਪੰਚਾਇਤ ਸਕੱਤਰ ਸੰਦੀਪ ਸਿੰਘ ਕਾਹਲੋਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਨੇ ਅਮਲ ਵਿਚ ਲਿਆਂਦੀ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਬਾੜੇਵਾਲ ਸੜਕ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ।  Also Read: ਇਨ੍ਹਾਂ 4 ਬੈਂਕਾਂ 'ਤੇ RBI ਨੇ ਲਾਈਆਂ ਪਾਬੰਦੀਆਂ, ਪੈਸੇ ਕਢਵਾਉਣ ਦੀ ਰੱਖੀ ਲਿਮਟ ਮੂਸੇਵਾਲਾ ਕਤਲ ਕਾਂਡ ਵਿਚ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਲਈ ਵਰਤੀ ਗਈ ਗੱਡੀ ਦੇ ਗ੍ਰਿਫ਼ਤਾਰ ਕੀਤੇ ਗਏ ਮਾਲਕ ਤੇ ਘੋੜਿਆਂ ਦੇ ਵਪਾਰੀ ਸਤਬੀਰ ਸਿੰਘ ਦੇ ਪਰਿਵਾਰ ਨੇ ਇਹ ਦੋਸ਼ ਲਗਾਏ ਸਨ ਕਿ ਸਤਬੀਰ ਨੇ ਸੰਦੀਪ ਦੇ ਕਹਿਣ ’ਤੇ ਹੀ ਤਿੰਨ ਲੋਕਾਂ ਨੂੰ ਲਿਫਟ ਦਿੱਤੀ ਸੀ। ਇਸੇ ਗੱਡੀ ਦੀ ਪੈਟਰੋਲ ਪੰਪ ’ਤੇ ਆਈ ਫੁਟੇਜ ਦੇ ਆਧਾਰ ’ਤੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲੁਧਿਆਣਾ ਪੁਲਿਸ ਵਲੋਂ ਸੰਦੀਪ ਦੀ ਗ੍ਰਿਫ਼ਤਾਰੀ ਲਈ ਉਸ ਦੇ ਘਰ ਪਿੰਡ ਦਾਦੂਜੋੜ ਫਤਿਹਗੜ੍ਹ ਚੂੜੀਆ, ਗੁਰਦਾਸਪੁਰ ਵਿਚ ਰੇਡ ਕੀਤੀ ਜਾ ਰਹੀ ਸੀ।  Also Read: ਅਮਰਨਾਥ ਹਾਦਸੇ 'ਤੇ ਅਕਸ਼ੈ ਕੁਮਾਰ ਨੇ ਸ਼ੇਅਰ ਕੀਤੀ ਪੋਸਟ, ਕਿਹਾ- ਬਹੁਤ ਦੁਖੀ ਹਾਂ... ਲੁਧਿਆਣਾ ਪੁਲਿਸ ਦੇ ਸੀ. ਆਈ. ਏ. ਸਟਾਫ 1 ਦੀ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਐੱਫ. ਆਈ. ਆਰ. ਨੰਬਰ 139/22 ਅੰਡਰ ਸੈਕਸ਼ਨ 25/54/59 ਦੇ ਤਹਿਤ ਬਾੜੇਵਾਲ ਕੈਨਾਲ ਦੇ ਨੇੜਿਓਂ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਦਾਲਤ ’ਚ ਪੁਲਸ ਰਿਮਾਂਡ ਲਈ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋਂ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ...

9 july tree

ਚੰਡੀਗੜ੍ਹ- ਚੰਡੀਗੜ੍ਹ ਦੇ ਮਸ਼ਹੂਰ ਕਾਰਮਲ ਕਾਨਵੈਂਟ ਸਕੂਲ ਵਿਚ ਪਿੱਪਲ ਦਾ ਦਰੱਖਤ ਡਿੱਗਣ ਨਾਲ 10ਵੀਂ ਜਮਾਤ ਦੀ ਹੀਰਾਕਸ਼ੀ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿਚ ਸਿਓਂਕ ਲੱਗੇ ਤੇ ਸੁੱਕੇ ਦਰੱਖਤਾਂ ਦੀ ਰਿਪੋਰਟ ਤਲਬ ਕਰ ਲਈ ਹੈ। ਜ਼ਿਲਾ ਸਿੱਖਿਆ ਅਫਸਰਾਂ ਨੂੰ ਤੁਰੰਤ ਇਸ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੇ ਇਹ ਵੀ ਹਿਦਾਇਤ ਦਿੱਤੀ ਹੈ ਕਿ ਜੇਕਰ ਅਜਿਹੇ ਦਰੱਖਤ ਹਨ ਤਾਂ ਉਨ੍ਹਾਂ ਨੂੰ ਜੰਗਲਾਤ ਮਹਿਕਮੇ ਦੀ ਮਦਦ ਨਾਲ ਤੁਰੰਤ ਕਟਵਾਇਆ ਜਾਵੇ। Also Read: ਭਾਰਤੀ ਮੂਲ ਦੇ ਰਿਸ਼ੀ ਬਣ ਸਕਦੇ ਨੇ ਬ੍ਰਿਟੇਨ ਦੇ ਅਗਲੇ PM! ਪੇਸ਼ ਕੀਤੀ ਦਾਅਵੇਦਾਰੀ ਸਰਕਾਰ ਨੇ ਜਾਰੀ ਕੀਤੇ ਹੁਕਮਸਿੱਖਿਆ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਵਿਚ ਸਕੂਲਾਂ ਦੀਆਂ ਇਮਾਰਤਾਂ ਦੇ ਨੇੜੇ, ਗਰਾਊਂਡ ਤੇ ਖਾਲੀ ਥਾਂਵਾਂ ਉੱਤੇ ਬਹੁਤ ਸਾਰੇ ਦਰੱਖਤ ਲੱਗੇ ਹੋਏ ਹਨ। ਬਹੁਤ ਸਾਰੇ ਸਕੂਲਾਂ ਵਿਚ ਵਿਦਿਆਰਥੀ ਲੰਚ ਵੇਲੇ ਜਾਂ ਖੇਡਦੇ ਵੇਲੇ ਇਨ੍ਹਾਂ ਦਰੱਖਤਾਂ ਦੇ ਹੇਠਾਂ ਚਲੇ ਜਾਂਦੇ ਹਨ। ਇਨ੍ਹਾਂ ਦਰੱਖਤਾਂ ਵਿਚੋਂ ਕਈਆਂ ਨੂੰ ਸਿਓਂਕ ਲੱਗੀ ਹੋਈ ਹੈ ਜਦਕਿ ਕਈ ਪੂਰੀ ਤਰ੍ਹਾਂ ਸੁੱਕ ਗਏ ਹਨ। ਉਨ੍ਹਾਂ ਦੀਆਂ ਟਹਿਣੀਆਂ ਜਾਂ ਪੂਰੇ ਦਰੱਖਤ ਕਦੇ ਵੀ ਡਿੱਗ ਸਕਦੇ ਹਨ। ਇਸ ਲਈ ਇਨ੍ਹਾਂ ਦੀ ਪੂਰੀ ਲਿਸਟ ਲਿਆਰ ਕੀਤੀ ਜਾਵੇ। ਸਕੂਲ ਤੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਲਈ ਜਿਥੇ ਲੋੜ ਹੋਵੇ, ਇਨ੍ਹਾਂ ਨੂੰ ਕਟਵਾਇਆ ਜਾਵੇ। Also Read: ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਸਾਬਕਾ DGP ਸੁਮੇਧ ਸੈਣੀ ਤਲਬ, ਪੰਜਾਬ ਪੁਲਿਸ ਦੀ SIT ਕਰੇਗੀ ਪੁੱਛਗਿੱਛ ਚੰਡੀਗੜ੍ਹ ਵਿਚ ਲੰਚ ਕਰਦੇ ਵਿਦਿਆਰਥੀਆਂ 'ਤੇ ਡਿੱਗਿਆ ਦਰੱਖਤਚੰਡੀਗੜ੍ਹ ਵਿਚ ਕੱਲ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿਚ ਸਵੇਰੇ 11 ਵਜੇ 250 ਸਾਲ ਪੁਰਾਣਾ ਪਿੱਪਲ ਦਾ ਦਰੱਖਤ ਡਿੱਗ ਗਿਆ। ਜਿਸ ਵੇਲੇ ਦਰੱਖਤ ਡਿੱਗਿਆ, ਵਿਦਿਆਰਥਣਾਂ ਉਸ ਦੇ ਹੇਠਾਂ ਲੰਚ ਕਰ ਰਹੀਆਂ ਸਨ। ਦਰੱਖਤ ਹੇ ਹੇਠਾਂ ਦੱਬ ਕੇ 10ਵੀਂ ਦੀ ਵਿਦਿਆਰਥਣ ਹੀਰਾਕਸ਼ੀ ਦੀ ਮੌਤ ਹੋ ਗਈ। ਹਾਦਸੇ ਵਿਚ 18 ਵਿਦਿਆਰਥੀ ਤੇ ਅਟੈਂਡੇਂਟ ਵੀ ਜ਼ਖਮੀ ਹੋ ਗਿਆ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਕਿ ਇਸ ਦਰੱਖਤ ਦੇ ਤਨੇ ਨੂੰ ਹੇਠਾਂ ਤੱਕ ਸਿਓਂਕ ਨੇ ਖੋਖਲਾ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 2017 ਵਿਚ ਇਸ ਨੂੰ ਹੇਰੀਟੇਜ ਟ੍ਰੀ ਐਲਾਨ ਕੀਤਾ ਸੀ। ਹਾਲਾਂਕਿ ਇਸ ਦੀ ਦੇਖਰੇਖ ਨਾ ਹੋਣ ਦੇ ਕਾਰਨ ਦਰੱਖਤ ਡਿੱਗ ਗਿਆ। ...

9july mosam

ਚੰਡੀਗੜ੍ਹ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਨਸੂਨ ਪਹੁੰਚ ਗਿਆ ਹੈ। ਉੱਤਰ ਭਾਰਤ ਦੇ ਹਰ ਸੂਬੇ ਵਿਚ ਮਾਨਸੂਨ ਸਰਗਰਮ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਤੇ ਯੂਪੀ ਤੱਕ ਚੰਗੀ ਬਰਸਾਤ ਹੋ ਰਹੀ ਹੈ। ਉਥੇ ਹੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਇਸ ਵਾਰ ਮਾਨਸੂਨ ਮਜ਼ਬੂਤ ਹੈ। ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਈ ਸੂਬਿਆਂ ਵਿਚ ਅਗਲੇ ਪੰਜ ਦਿਨਾਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। Also Read: ਗੈਂਗਸਟਰ ਗੋਲਡੀ ਬਰਾੜ ਦਾ ਖਾਤਾ ਖੁਲਵਾਉਣ ਦੀ ਕੋਸ਼ਿਸ਼, ਪੰਜਾਬ ਦੀ ਬੈਂਕ 'ਚ ਪਹੁੰਚਿਆ ਹਰਿਆਣਾ ਦਾ ਬਦਮਾਸ਼ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇਕ ਜੁਲਾਈ ਨੂੰ ਮਾਨਸੂਨ ਨੇ ਸ਼ਹਿਰ ਵਿਚ ਦਸਤਕ ਦਿੱਤੀ ਸੀ। ਬੀਤੇ 8 ਦਿਨਾਂ ਵਿਚ ਸ਼ਹਿਰ ਵਿਚ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿਚ ਕਿਹਾ ਕਿ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਵਿਚ ਗਰਜ ਦੇ ਨਾਲ ਮੀਂਹ ਪੈਣ ਦਾ ਖਦਸ਼ਾ ਹੈ। ਗੁਆਂਢ ਦੇ ਸੂਬੇ ਹਿਮਾਚਲ ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿਚ ਸਵੇਰ ਤੋਂ ਹੀ ਮੌਸਮ ਖਰਾਬ ਬਣਿਆ ਹੋਇਆ ਹੈ ਤੇ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਉਥੇ ਹੀ ਮੋਹਾਲੀ ਦੇ ਕਈ ਇਲਾਕਿਆਂ ਵਿਚ ਤੇਜ਼ ਬਾਰਿਸ਼ ਹੋਈ ਹੈ। ਪੰਚਕੂਲਾ ਵਿਚ ਵੀ ਮੀਂਹ ਦੇ ਆਸਾਰ ਬਣੇ ਹੋਏ ਹਨ। ਬੀਤੇ ਕੱਲ ਸਾਰਾ ਦਿਨ ਸ਼ਹਰਿ ਵਿਚ ਬੱਦਲ ਛਾਏ ਰਹੇ ਤੇ ਹਲਕੀ ਬੂੰਦਾਬਾਂਦੀ ਵੀ ਹੋਈ ਪਰ ਅੱਜ ਮੌਸਮ ਵਿਭਾਗ ਨੇ ਜ਼ੋਰਦਾਰ ਬਾਰਿਸ਼ ਦੇ ਆਸਾਰ ਜਤਾਏ ਹਨ। Also Read: 'ਕਤਲ ਨੂੰ 40 ਦਿਨ ਹੋ ਗਏ, ਅਜੇ ਵੀ ਖੁੱਲੇਆਮ ਘੁੰਮ ਰਹੇ ਪਾਪੀ', ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ ਦੱਸ ਦਈਏ ਕਿ ਚੰਡੀਗੜ੍ਹ ਵਿਚ ਮਾਨਸੂਨ ਦੇ ਆਉਣ ਤੋਂ ਬਾਅਦ 250 ਐੱਮਐੱਮ ਤੋਂ ਜ਼ਿਆਦਾ ਬਾਰਿਸ਼ ਰਿਕਾਰਡ ਕੀਤੀ ਜਾ ਚੁੱਕੀ ਹੈ। ਚੰਡੀਗੜ੍ਹ ਦੀ ਲਾਈਫਲਾਈਨ ਸੁਖਨਾ ਲੇਕ ਵੀ ਪਾਣੀ ਨਾਲ ਭਰੀ ਹੋਈ ਹੈ। ਅਜਿਹੇ ਵਿਚ ਜੇਕਰ ਅੱਜ ਬਾਰਿਸ਼ ਹੁੰਦੀ ਹੈ ਤਾਂ ਤੇਜ਼ ਬਰਸਾਤ ਦੇ ਬਾਅਦ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹਣ ਦੀ ਨੌਬਤ ਆ ਸਕਦੀ ਹੈ। ਚੰਡੀਗੜ੍ਹ ਵਿਚ ਸੁਹਾਵਣੇ ਮੌਸਮ ਦਾ ਮਜ਼ਾ ਲੈਣ ਦੇ ਲਈ ਲੋਕ ਸ਼ਹਿਰ ਦੇ ਸੈਲਾਨੀ ਸਥਲਾਂ ਉੱਤੇ ਪਹੁੰਚ ਰਹੇ ਹਨ। ਅੱਜ ਵੀਕੈਂਡ ਹੈ ਅਜਿਹੇ ਵਿਚ ਜ਼ਿਆਦਾਤਰ ਦਫਤਰਾਂ ਵਿਚ ਅੱਜ ਛੁੱਟੀ ਹੋਣ ਦੇ ਨਾਲ ਸੁਹਾਵਣੇ ਮੌਸਮ ਦਾ ਆਨੰਦ ਲੈਣ ਦੇ ਲਈ ਲੋਕ ਸੁਖਨਾ ਲੇਕ, ਰਾਕ ਗਾਰਡਨ ਤੇ ਬਰਡ ਪਾਰਕ ਜਿਹੀਆਂ ਥਾਵਾਂ ਦਾ ਰੁਖ ਕਰ ਰਹੇ ਹਨ।

9 july goldi bra

ਪਠਾਨਕੋਟ- ਪੰਜਾਬ ਦੇ ਪਠਾਨਕੋਟ ਸਥਿਤ ਬੈਂਕ ਵਿਚ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ਉੱਤੇ ਖਾਤਾ ਖੁਲਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਖਾਤਾ ਖੁਲਵਾਉਣ ਆਇਆ ਬਦਮਾਸ਼ ਹਰਿਆਣਾ ਦਾ ਸੀ। ਪਰ ਉਹ ਰਾਜਸਥਾਨੀ ਬਣ ਕੇ ਬੈਂਕ ਵਿਚ ਆਇਆ ਸੀ। ਬੈਂਕ ਅਫਸਰਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਕਾਲ ਕਰ ਦਿੱਤੀ। Also Read: 'ਕਤਲ ਨੂੰ 40 ਦਿਨ ਹੋ ਗਏ, ਅਜੇ ਵੀ ਖੁੱਲੇਆਮ ਘੁੰਮ ਰਹੇ ਪਾਪੀ', ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ ਪੁਲਿਸ ਦੇ ਆਉਣ ਦੀ ਭਨਕ ਲੱਗਦੇ ਹੀ ਬਦਮਾਸ਼ ਬਾਥਰੂਮ ਜਾਣ ਦੇ ਬਹਾਨੇ ਉੱਥੋਂ ਭੱਜ ਗਿਆ। ਪੁਲਿਸ ਨੇ ਬੈਂਕ ਤੇ ਬਾਹਰ ਦੇ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲਡੀ ਬਰਾੜ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ। ਉਸ ਦੀ ਫੋਟੋ ਉੱਤੇ ਬੈਂਕ ਖਾਤਾ ਖੁਲਵਾਉਣ ਦੇ ਮਕਸਦ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ। ਆਧਾਰ ਕਾਰਡ 'ਤੇ ਲੱਗੀ ਸੀ ਗੋਲਡੀ ਬਰਾੜ ਦੀ ਫੋਟੋਪਠਾਨਕੋਟ ਦੀ ਢਾਂਗੂ ਰੋਡ ਸਥਿਤ ਨੈਸ਼ਨਲ ਬੈਂਕ ਵਿਚ ਇਕ ਵਿਅਕਤੀ ਪਹੁੰਚਿਆ। ਉਹ ਮੈਨੇਜਰ ਨਾਲ ਮਿਲਿਆ ਤੇ ਨਵਾਂ ਬੈਂਕ ਖਾਤਾ ਖੁਲਵਾਉਣ ਦੀ ਗੱਲ ਕਹੀ। ਜਦੋਂ ਬੈਂਕ ਨੇ ਕੇਵਾਈਸੀ ਕਰਨ ਦੇ ਆਧਾਰ ਕਾਰਡ ਮੰਗਿਆ ਤਾਂ ਉਸ ਉੱਤੇ ਗੋਲਡੀ ਬਰਾੜ ਦੀ ਫੋਟੋ ਲੱਗੀ ਹੋਈ ਸੀ। ਇਹ ਦੇਖ ਦੇ ਮੈਨੇਜਰ ਨੂੰ ਸ਼ੱਕ ਹੋਇਆ। ਬੈਂਕ ਮੈਨੇਜਰ ਨੇ ਪੁਲਿਸ ਨੂੰ ਦਿੱਤੀ ਜਾਣਕਾਰੀਬੈਂਕ ਮੈਨੇਜਰ ਨੇ ਤੁਰੰਤ ਇਸ ਬਾਰੇ ਪਠਾਨਕੋਟ ਦੇ ਐੱਸਐੱਸਪੀ ਅਰੁਣ ਸੈਨੀ ਨੂੰ ਫੋਨ 'ਤੇ ਜਾਣਕਾਰੀ ਦਿੱਤੀ। ਸੈਨੀ ਨੇ ਬਦਮਾਸ਼ ਨੂੰ ਗੱਲਾਂ ਵਿਚ ਉਲਝਾਕੇ ਰੱਖਣ ਨੂੰ ਕਿਹਾ। ਮੈਨੇਜਰ ਨੇ ਸਟਾਫ ਨੂੰ ਬੁਲਾ ਕੇ ਦੋਸ਼ੀ ਨੂੰ ਵਿਅਸਤ ਰੱਖਣ ਤੇ ਉਸ ਦੀਆਂ ਗਤੀਵਿਧੀਆਂ ਉੱਤੇ ਨਜ਼ਰ ਰੱਖਣ ਲਈ ਕਿਹਾ। ਇਸੇ ਦੌਰਾਨ ਬਦਮਾਸ਼ ਨੂੰ ਕੁਝ ਸ਼ੱਕ ਹੋ ਗਿਆ। ਉਸ ਨੇ ਬਾਥਰੂਮ ਜਾਣ ਦੀ ਗੱਲ ਕਹੀ ਤੇ ਗੇਟ ਵੱਲੋਂ ਭੱਜ ਨਿਕਲਿਆ। ਬੈਂਕ ਦੇ ਕਰਮਚਾਰੀਆਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ। Also Read: ਅਮਰਨਾਥ ਯਾਤਰਾ 'ਚ ਕੁਦਰਤ ਦਾ ਕਹਿਰ, 15 ਲੋਕਾਂ ਦੀ ਮੌਤ ਤੇ ਕਈ ਲਾਪਤਾ ਜੋਧਪੁਰ ਦੇ ਮਾਂਗੀਰਾਮ ਦੀ ਨਿਕਲੀ KYC ਡਿਟੇਲਐੱਸਐੱਸਪੀ ਅਰੁਣ ਸੈਨੀ ਨੇ ਕਿਹਾ ਕਿ ਬਦਮਾਸ਼ ਦੇ ਆਧਾਰ ਕਾਰਡ ਦੀ ਫੋਟੋ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਮੈਚ ਹੋ ਗਈ ਹੈ। ਮੁਮਕਿਨ ਹੈ ਕਿ ਉਸ ਨੇ ਇੰਟਰਨੈੱਟ ਤੋਂ ਇਹ ਫੋਟੋ ਲਈ ਹੋਵੇ। ਉਸ ਦੀ ਕੇਵਾਈਸੀ ਡਿਟੇਲ ਦੇ ਰਾਹੀਂ ਜਾਂਚ ਕੀਤੀ ਤਾਂ ਉਹ ਜੋਧਪੁਰ ਦਾ ਮੰਗੀਰਾਮ ਨਿਕਲਿਆ। ਅਜਿਹਾ ਲੱਗਦਾ ਹੈ ਕਿ ਫੋਟੋ ਤੇ ਨਾਂ-ਪਤਾ ਵੀ ਫਰਜ਼ੀ ਸੀ। ਬਾਹਰ ਖੜੀ ਸੀ ਕਾਰਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਜਿੰਨੀ ਦੇਰ ਨੌਜਵਾਨ ਬੈਂਕ ਵਿਚ ਰਿਹਾ, ਬਾਹਰ ਹਰਿਆਣਾ ਨੰਬਰ ਦੀ ਕਾਰ ਖੜੀ ਰਹੀ। ਨੌਜਵਾਨ ਦੇ ਫਰਾਰ ਹੁੰਦੇ ਹੀ ਕਾਰ ਵੀ ਚਲੀ ਗਈ। ਅਜਿਹੇ ਵਿਚ ਮੁਮਕਿਨ ਹੈ ਕਿ ਉਹ ਉਸੇ ਕਾਰ ਵਿਚ ਆਇਆ ਹੋਵੇ। ਨੌਜਵਾਨ ਦਾ ਪਹਿਰਾਵਾ ਤੇ ਭਾਸ਼ਾ ਹਰਿਆਣਵੀ ਲੱਗ ਰਹੀ ਸੀ। ਇਸ ਸਬੰਧ ਵਿਚ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਰਾਜਸਥਾਨ ਤੇ ਹਰਿਆਣਾ ਦੀ ਪੁਲਿਸ ਤੋਂ ਵੀ ਇਸ ਬਾਰੇ ਵਿਚ ਮਦਦ ਲਈ ਜਾ ਰਹੀ ਹੈ।...

9 july father

ਮਾਨਸਾ- ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਛਲਕਿਆ ਹੈ। ਉਨ੍ਹਾਂ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 40 ਦਿਨ ਹੋ ਗਏ ਹਨ। ਪੰਜਾਬ ਦੇ 2 ਪਾਪੀ ਇਸ ਘਿਨੌਣੇ ਕੰਮ ਵਿਚ ਸ਼ਾਮਲ ਹਨ। ਉਹ ਅਗਲੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਬੜੇ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਉਹ ਕਿਸੇ ਕਾਨੂੰਨ ਦੇ ਸ਼ਿਕੰਜੇ ਵਿ ਨਹੀਂ ਆਏ। ਸ਼ਾਇਦ ਉਨ੍ਹਾਂ ਦੇ ਇਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਸਿਸਟਮ ਸਿੱਧੂ ਦੀ ਚਿਤਾ ਠੰਡੀ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ। Also Read: ਅਮਰਨਾਥ ਯਾਤਰਾ 'ਚ ਕੁਦਰਤ ਦਾ ਕਹਿਰ, 15 ਲੋਕਾਂ ਦੀ ਮੌਤ ਤੇ ਕਈ ਲਾਪਤਾ ਪਾਪੀਆਂ ਦੇ ਲਾਲਚ ਵਿਚ ਨਾ ਆਇਓਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਕੇਸ ਦੀ ਪੈਰਵੀ ਦੇ ਵੇਲੇ ਇਹ ਪਾਪੀ ਮੈਨੂੰ ਮਿਲੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇਕ ਆਵਾਜ਼ ਦਿਆਂਗੇ ਤੇ 10 ਨੌਜਵਾਨ ਆ ਜਾਣਗੇ। ਇਹ ਪਾਪੀ ਤੁਹਾਨੂੰ ਵਿਦੇਸ਼ ਭੇਜਣ ਦਾ ਲਾਲਚ ਦੇਣਗੇ। ਉਨ੍ਹਾਂ ਦੇ ਝਾਂਸੇ ਵਿਚ ਨਾ ਆਉਣਾ। ਕਿਸੇ ਦਾ ਘਰ ਨਾ ਉਜਾੜਨਾ। ਕਿਸੇ ਨੂੰ ਆਪਣੇ ਘਰ ਵਿਚ ਨਾ ਠਹਿਰਾਉਣਾ। ਪਾਪੀ ਮੇਰੇ ਘਰ ਦੇ ਨੇੜੇ ਹੀ ਰਹੇ। ਇੰਟੈਲੀਜੈਂਸ ਨੇ ਵੀ ਮੈਨੂੰ ਕੋਈ ਸੂਚਨਾ ਨਹੀਂ ਦਿੱਤੀ ਕਿ ਮੇਰੇ ਬੇਟੇ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਤੇ ਇਲਾਕੇ ਦੇ ਲਈ ਕੈਨੇਡਾ ਤੋਂ ਪਰਤਿਆ ਮੂਸੇਵਾਲਾਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪਰਿਵਾਰ ਤੇ ਮਾਂ ਦੀ 40 ਤੇ 35 ਸਾਲ ਮੇਰੀ ਤੇ ਮੇਰੇ ਪਰਿਵਾਰ ਦੀ ਯਾਨੀ 75 ਸਾਲ ਦੀ ਮਿਹਨਤ ਦੇ ਬਾਅਦ ਮੂਸੇਵਾਲਾ ਬਣਿਆ ਸੀ। ਉਹ ਪਰਿਵਾਰ ਤੇ ਇਲਾਕੇ ਦਾ ਭਲਾ ਕਰਨ ਦੇ ਲਈ ਕੈਨੇਡਾ ਤੋਂ ਵਾਪਸ ਪਰਤਿਆ ਸੀ। ਦੁੱਖ ਦੀ ਗੱਲ ਹੈ ਕਿ ਸਾਡਾ ਸਿਸਟਮ ਅਜਿਹੇ ਨੌਜਵਾਨ ਨੂੰ ਸੰਭਾਲ ਨਹੀਂ ਸਕਿਆ। ਉਨ੍ਹਾਂ ਦੀ ਕਦਰ ਨਹੀਂ ਕਰ ਸਕਿਆ। ਬੁਰੇ ਸਿਸਟਮ ਦੀ ਭੇਂਟ ਚੜਿਆ ਮੂਸੇਵਾਲਾਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਡੀ ਬਦਕਿਸਮਤੀ ਹੈ ਕਿ ਅਸੀਂ ਬੁਰੇ ਸਿਸਟਮ ਦੀ ਭੇਂਟ ਚੜ ਗਏ। ਬੜਾ ਭਿਆਨਕ ਸਮਾਂ ਚੱਲ ਰਿਹਾ ਹੈ। ਇਹ ਇਕੱਲੇ ਸਿੱਧੂ ਦਾ ਕਤਲ ਨਹੀਂ ਹੈ। ਇਕ ਇਮਾਨਦਾਰ ਲੀਡਰ, ਮਿਹਨਤੀ ਨੌਜਵਾਨ ਤੇ ਕਲਮ ਦਾ ਧਨੀ ਸਿੱਖ ਚਿਹਰਾ ਗੁਆ ਦਿੱਤਾ ਹੈ। ਮੂਸੇਵਾਲਾ ਦੀ ਮੌਤ ਦੀ ਭਰਪਾਈ ਦੇ ਲਈ ਪੌਦਾ ਲਾਓਸਾਹ ਲੈਣਾ ਬਹੁਤ ਜ਼ਰੂਰੀ ਹੈ। ਮੂਸੇਵਾਲਾ ਦੇ ਭੋਗ ਉੱਤੇ ਸਾਰਿਆਂ ਨੂੰ ਅਪੀਲ ਕੀਤੀ ਕਿ ਪੌਦੇ ਲਾਓ। ਸਿੱਧੂ ਦੀ ਮੌਤ ਦੀ ਭਰਪਾਈ ਕੁਝ ਚੰਗੇ ਕੰਮਾਂ ਨਾਲ ਕਰੋ। ਮੂਸੇਵਾਲਾ ਦੇ ਭੋਗ ਸਮਾਗਮ ਵਿਚ ਉਨ੍ਹਾਂ ਦੀ ਮਾਂ ਚਰਨ ਕੌਰ ਨੇ ਵੀ ਅਪੀਲ ਕੀਤੀ ਸੀ ਕਿ ਮੂਸੇਵਾਲਾ ਦੀ ਯਾਦ ਵਿਚ ਪੌਦੇ ਜ਼ਰੂਰ ਲਾਓ।

8july kangana

ਚੰਡੀਗੜ੍ਹ- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਹੈ। ਕੰਗਨਾ ਨੂੰ ਬਠਿੰਡਾ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤਾ ਸੀ। ਜਿਸ ਵਿਚ ਉਸ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਹ ਇਸ ਮਾਮਲੇ 'ਚ ਰਾਹਤ ਲੈਣ ਲਈ ਹਾਈਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ। Also Read: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਵੱਡਾ ਖੁਲਾਸਾ, 1 ਕਰੋੜ 'ਚ ਹੋਇਆ ਸੀ ਕਤਲ ਦਾ ਸੌਦਾ ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ ਵਿਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ। ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ 'ਚ ਕੇਸ ਦਾਇਰ ਕੀਤਾ ਸੀ। 13 ਮਹੀਨੇ ਚੱਲੀ ਸੁਣਵਾਈਕੰਗਨਾ ਦੇ ਟਵੀਟ ਤੋਂ ਬਾਅਦ ਬਜ਼ੁਰਗ ਕਿਸਾਨ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ। Also Read: ਦਿਹਾੜੀ ਮਜ਼ਦੂਰ ਦੇ ਬੇਟੇ ਨੂੰ ਮਿਲੀ 2.5 ਕਰੋੜ ਦੀ ਸਕਾਲਰਸ਼ਿਪ, ਅਮਰੀਕੀ ਕਾਲਜ ਤੋਂ ਕਰੇਗਾ ਗ੍ਰੈਜੂਏਟ ਕੰਗਨਾ ਨੇ ਮਹਿੰਦਰ ਕੌਰ ਨੂੰ 'ਬਿਲਕਿਸ ਬਾਨੋ' ਸਮਝਿਆਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿਚ ਸ਼ਾਮਲ ਇਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ। ਬਿਲਕਿਸ ਸ਼ਾਹੀਨ ਬਾਗ ਵਿਚ CAA ਵਿਰੋਧੀ ਪ੍ਰਦਰਸ਼ਨ ਦਾ ਚਿਹਰਾ ਸੀ। ਮਹਿੰਦਰ ਕੌਰ ਨੇ ਪਟੀਸ਼ਨ 'ਚ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿਚ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ।...

8 july sidhu

ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 1 ਕਰੋੜ ਰੁਪਏ ਲਈ ਕੀਤਾ ਗਿਆ ਸੀ। ਇਸ ਵਿਚ ਹਰ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਮਿਲੇ। ਬਾਕੀ ਦੇ ਪੈਸੇ ਹੋਰ ਮਦਦਗਾਰਾਂ ਕੋਲ ਗਏ। 29 ਮਈ ਨੂੰ ਜਿਸ ਦਿਨ ਮੂਸੇਵਾਲਾ ਦਾ ਕਤਲ ਹੋਇਆ ਸੀ, ਕਾਤਲਾਂ ਕੋਲ 10 ਲੱਖ ਦੀ ਨਕਦੀ ਸੀ। ਇਹ ਉਨ੍ਹਾਂ ਦੀ ਕਾਰ ਵਿਚ ਸੀ। ਇਹ ਨਕਦੀ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਭੇਜੀ ਸੀ। Also Read:  ਦਿਹਾੜੀ ਮਜ਼ਦੂਰ ਦੇ ਬੇਟੇ ਨੂੰ ਮਿਲੀ 2.5 ਕਰੋੜ ਦੀ ਸਕਾਲਰਸ਼ਿਪ, ਅਮਰੀਕੀ ਕਾਲਜ ਤੋਂ ਕਰੇਗਾ ਗ੍ਰੈਜੂਏਟ ਪੰਜਾਬ ਪੁਲਿਸ ਦੀ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਅਤੇ ਕਸ਼ਿਸ਼ ਤੋਂ ਪੁੱਛਗਿੱਛ ਦੌਰਾਨ ਇਹ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਹੁਣ ਇਨ੍ਹਾਂ ਕੋਲੋਂ ਨਕਦੀ ਬਰਾਮਦ ਕਰਨ ਵਿਚ ਲੱਗੀ ਹੋਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ। ਹਾਲਾਂਕਿ, ਨਕਦੀ ਦੀ ਬਰਾਮਦਗੀ ਤੋਂ ਪਹਿਲਾਂ ਪੁਲਿਸ ਨੇ ਅਜੇ ਤੱਕ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਹੈ। Also Read: ਨਹੀਂ ਰਹੇ ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ, ਭਾਸ਼ਣ ਦੌਰਾਨ ਕਾਤਲ ਨੇ ਮਾਰੀਆਂ ਸਨ ਦੋ ਗੋਲੀਆਂ ਪੰਜਾਬ-ਹਰਿਆਣਾ ਸਰਹੱਦ 'ਤੇ ਹਥਿਆਰਾਂ ਦੀ ਸਿਖਲਾਈਮੂਸੇਵਾਲਾ ਦੇ ਕਤਲ ਵਿਚ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ। ਜਿਸ ਵਿਚ ਆਸਟਰੀਆ ਦੀ ਗਲੋਕ ਪਿਸਤੌਲ, ਜਰਮਨੀ ਦੀ ਹੈਕਲਰ ਐਂਡ ਕੋਚ ਪੀ-30 ਹੈਂਡਗਨ, ਸਟਾਰ ਪਿਸਤੌਲ, ਤੁਰਕੀ ਦੀ ਜਿਗਾਨਾ ਸੈਮੀ-ਆਟੋਮੈਟਿਕ ਪਿਸਤੌਲ ਅਤੇ ਏ.ਕੇ.47 ਦੀ ਵਰਤੋਂ ਕੀਤੀ ਗਈ। ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਨੇ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਸਿਖਲਾਈ ਲਈ। ਇਨ੍ਹਾਂ ਸ਼ਾਰਪ ਸ਼ੂਟਰਾਂ ਨੇ ਮਾਨਸਾ ਨੇੜੇ ਪੰਜਾਬ-ਹਰਿਆਣਾ ਸਰਹੱਦ 'ਤੇ ਸਥਿਤ ਇਕ ਸੁੰਨਸਾਨ ਜਗ੍ਹਾ 'ਤੇ ਗੋਲੀਆਂ ਚਲਾਈਆਂ। ਇਸ ਦੇ ਲਈ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਕਾਰਤੂਸ ਵੀ ਭੇਜੇ ਗਏ ਸਨ। ਮੰਨੂ ਨੂੰ ਜੇਲ ਵਿਚ ਕੁੱਟਿਆ ਗਿਆ, ਉਸੇ ਤੋਂ ਪਹਿਲੀ ਗੋਲੀ ਚਲਵਾਈਮੋਗਾ ਦਾ ਰਹਿਣ ਵਾਲਾ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਕੁਝ ਸਮਾਂ ਪਹਿਲਾਂ ਜੇਲ੍ਹ ਗਿਆ ਸੀ। ਉਥੇ ਉਸ ਦੀ ਕੁੱਟਮਾਰ ਕੀਤੀ ਗਈ। ਉਸ ਨੂੰ ਸ਼ੱਕ ਸੀ ਕਿ ਬੰਬੀਹਾ ਗੈਂਗ ਨੇ ਉਸ ਦੀ ਕੁੱਟਮਾਰ ਕੀਤੀ ਹੈ। ਇਸ ਦਾ ਵੀਡੀਓ ਵੀ ਬਾਅਦ 'ਚ ਵਾਇਰਲ ਕਰ ਦਿੱਤਾ ਗਿਆ। ਮੰਨੂ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦਾ ਕਰੀਬੀ ਹੈ। ਉਹ ਬੰਬੀਹਾ ਗੈਂਗ ਤੋਂ ਬਦਲਾ ਲੈਣਾ ਚਾਹੁੰਦਾ ਸੀ। ਇਹੀ ਕਾਰਨ ਹੈ ਕਿ ਗੋਲਡੀ ਬਰਾੜ ਨੇ ਸਾਰੇ ਸ਼ਾਰਪਸ਼ੂਟਰਾਂ ਨੂੰ ਕਿਹਾ ਕਿ ਮੰਨੂ ਮੂਸੇਵਾਲਾ ਨੂੰ ਪਹਿਲੀ ਗੋਲੀ ਮਾਰੇਗਾ। ਇਸ ਦੇ ਲਈ ਉਸ ਨੂੰ ਏ.ਕੇ 47 ਦਿੱਤੀ ਗਈ ਸੀ। ਮੂਸੇਵਾਲਾ ਮੰਨੂ ਦੀ ਗੋਲੀ ਨਾਲ ਮਾਰਿਆ ਗਿਆ ਸੀ। Also Read: ਸਿੱਧੂ ਮੂਸੇਵਾਲਾ ਦੇ SYL ਤੋਂ ਬਾਅਦ ਕਨਵਰ ਗਰੇਵਾਲ ਦਾ 'Rihai' ਗੀਤ ਵੀ ਬੈਨ 29 ਮਈ ਨੂੰ ਹੋਇਆ ਸੀ ਕਤਲਮਾਨਸਾ ਦੇ ਜਵਾਹਰਕੇ 'ਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤ...

8 july jamanat

ਚੰਡੀਗੜ੍ਹ- ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਕਾਇਦਾ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਵਸੂਲੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਿੰਗਲਾ ਨੇ ਕਾਲ ਰਿਕਾਰਡਿੰਗ ਲਈ ਆਵਾਜ਼ ਦਾ ਨਮੂਨਾ ਦਿੱਤਾ ਹੈ, ਜਿਸ 'ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ। ਇਸ ਕਾਰਨ ਸਰਕਾਰ ਨੇ ਵਿਰੋਧ ਨਹੀਂ ਕੀਤਾ। Also Read: ਉੱਤਰਾਖੰਡ: ਪੰਜਾਬ ਦੇ ਸੈਲਾਨੀਆਂ ਨਾਲ ਵਾਪਰਿਆ ਹਾਦਸਾ, 9 ਹਲਾਕ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਨਾ ਤਾਂ ਉਸ ਕੋਲੋਂ ਪੈਸੇ ਬਰਾਮਦ ਹੋਏ ਹਨ ਅਤੇ ਨਾ ਹੀ ਰਿਕਾਰਡਿੰਗ ਵਿਚ ਉਸ ਦੀ ਆਵਾਜ਼ ਦਾ ਕੋਈ ਸਪੱਸ਼ਟ ਸਬੂਤ ਹੈ। ਇਸ 'ਤੇ ਸਰਕਾਰੀ ਵਕੀਲ ਇਹ ਸਪੱਸ਼ਟ ਨਹੀਂ ਕਰ ਸਕਿਆ ਕਿ ਉਹ ਜ਼ਮਾਨਤ ਦਾ ਵਿਰੋਧ ਕਰ ਰਹੇ ਹਨ ਜਾਂ ਨਹੀਂ। ਹਾਈ ਕੋਰਟ ਨੇ ਉਨ੍ਹਾਂ ਨੂੰ ਸਰਕਾਰ ਤੋਂ ਪੁੱਛਣ ਦਾ ਹੁਕਮ ਦਿੰਦੇ ਹੋਏ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਨੇ ਜਾਂਚ ਅਧਿਕਾਰੀ ਦੀ ਦਲੀਲ ਸੁਣਨ ਤੋਂ ਕੀਤਾ ਇਨਕਾਰਡਾ: ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ 'ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸਮਾਂ ਦਿੱਤਾ ਸੀ | ਉਦੋਂ ਵੀ ਸਰਕਾਰੀ ਵਕੀਲ ਨੂੰ ਇਹ ਸਪੱਸ਼ਟ ਨਹੀਂ ਸੀ ਕਿ ਉਸ ਨੇ ਜ਼ਮਾਨਤ ਦਾ ਵਿਰੋਧ ਕਰਦੇ ਹਨ ਜਾਂ ਨਹੀਂ। ਹਾਈ ਕੋਰਟ ਨੇ ਆਪਣੇ ਸੀਨੀਅਰ ਯਾਨੀ ਸਰਕਾਰ ਨੂੰ ਇਸ ਬਾਰੇ ਪੁੱਛ-ਪੜਤਾਲ ਕਰਨ ਲਈ ਕਿਹਾ ਸੀ। ਹਾਲਾਂਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਹਾਈ ਕੋਰਟ ਲੈ ਗਏ। ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰੀ ਵਕੀਲ ਨੇ ਹੋਰ ਸਮਾਂ ਮੰਗਿਆ ਹੈ। Also Read: ਸਾਬਕਾ ਜਾਪਾਨੀ PM ਸ਼ਿੰਜ਼ੋ ਆਬੇ ਨੂੰ ਭਾਸ਼ਣ ਦੌਰਾਨ ਮਾਰੀ ਗੋਲੀ, ਹਾਲਤ ਨਾਜ਼ੁਕ 1 ਫੀਸਦੀ ਕਮਿਸ਼ਨ ਕੇਸ 'ਚ ਬਰਖਾਸਤ ਹੋਏ ਸਨ ਸਿੰਗਲਾਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿੰਗਲਾ ਸਿਹਤ ਮੰਤਰੀ ਬਣੇ ਸਨ। ਹਾਲਾਂਕਿ, ਅਚਾਨਕ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ। ਉਨ੍ਹਾਂ 'ਤੇ ਦੋਸ਼ ਸਨ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਹਰ ਕੰਮ 'ਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਹਾਲਾਂਕਿ ਸਿੰਗਲਾ ਦਾ ਤਰਕ ਹੈ ਕਿ ਉਸ ਕੋਲੋਂ ਨਾ ਤਾਂ ਕੋਈ ਵਸੂਲੀ ਹੋਈ ਹੈ ਅਤੇ ਨਾ ਹੀ ਕਿਸੇ ਤੋਂ ਕੋਈ ਪੈਸੇ ਮੰਗੇ ਹਨ। ਉਨ੍ਹਾਂ ਨੇ ਜਾਂਚ ਲਈ ਆਪਣੀ ਆਵਾਜ਼ ਦਾ ਸੈਂਪਲ ਵੀ ਦਿੱਤਾ ਹੈ। ਸੀਐੱਮ ਮਾਨ ਨੇ ਸਿੰਗਲਾ ਵੱਲੋਂ ਪੈਸਿਆਂ ਦੀ ਮੰਗ ਨੂੰ ਰਿਕਾਰਡ ਕਰਨ ਅਤੇ ਆਪਣੀ ਗਲਤੀ ਕਬੂਲ ਕਰਨ ਦਾ ਦਾਅਵਾ ਕੀਤਾ ਸੀ।...

2july ravisingh1

ਚੰਡੀਗੜ੍ਹ- ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਵਲੋਂ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਉੱਤੇ ਭਾਰਤ ਵਿਚ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤਿਆਂ ਨੂੰ ਵੀ ਭਾਰਤ ਸਰਕਾਰ ਵਲੋਂ ਰੋਕ ਦਿੱਤਾ ਗਿਆ ਸੀ। Also Read: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਦੱਸ ਦਈਏ ਕਿ ਜਦੋਂ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਸਰਚ ਕੀਤਾ ਜਾ ਰਿਹਾ ਹੈ ਤਾਂ ਟਵਿੱਟਰ ਉੱਤੇ '@RaviSinghKA's account has been withheld in India in response to a legal demand' ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਵਲੋਂ ਕਿਸਾਨੀ ਅੰਦੋਲਨ ਦੌਰਾਨ ਚਲਾਏ ਗਏ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤੇ ਰੋਕ ਦਿੱਤੇ ਗਏ ਸਨ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦਾ ਐੱਸਵਾਈਐੱਲ ਗਾਣਾ ਯੂਟਿਊਬ ਤੋਂ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਸੀ। Also Read: ਰਿਸ਼ਭ ਪੰਤ ਦੀ ਧਮਾਕੇਦਾਰ ਸੈਂਚੁਰੀ 'ਤੇ ਰਾਹੁਲ ਦ੍ਰਵਿੜ ਦਾ ਰਿਐਕਸ਼ਨ, ਤਸਵੀਰ ਹੋ ਰਹੀ ਵਾਇਰਲ...

2july dravid1

ਲੁਧਿਆਣਾ- ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕੀਤੀ ਹੈ। Also Read: ਰਿਸ਼ਭ ਪੰਤ ਦੀ ਧਮਾਕੇਦਾਰ ਸੈਂਚੁਰੀ 'ਤੇ ਰਾਹੁਲ ਦ੍ਰਵਿੜ ਦਾ ਰਿਐਕਸ਼ਨ, ਤਸਵੀਰ ਹੋ ਰਹੀ ਵਾਇਰਲ ਇਸ ਦੌਰਾਨ ਜੁਆਇੰਟ ਪੁਲਿਸ ਕਮਿਸ਼ਨ ਨੇ ਦੱਸਿਆ ਕਿ ਇਸ ਮਾਮਲੇ 'ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਅਦਾਲਤ ਵਲੋਂ ਇਸ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਕਥਿਤ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Also Read: ਬਰਗਾੜੀ ਬੇਅਦਬੀ ਮਾਮਲੇ 'ਚ CM ਮਾਨ ਨੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ, ਸੌਂਪੀ ਜਾਂਚ ਰਿਪੋਰਟ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਨੇ ਸੁਪਰੀਮ ਕੋਰਟ ਵਿਚ ਲੁਧਿਆਣਾ ਵਿਚ ਦਰਜ ਹੋਈ ਜਬਰ-ਜਨਾਹ ਦੀ ਐੱਫਆਈਆਰ ਨੂੰ ਰੱਦ ਕਰਨ ਲਈ ਅਰਜ਼ੀ ਪਾਈ ਸੀ। ਪਰ ਇਸ ਦੌਰਾਨ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਤੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਗਈ।...

2july bhaggg

ਅਜਨਾਲਾ- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸਬੰਧੀ ਪੰਜਾਬ ਮੁੱਖ ਮੰਤਰੀ ਮਾਨ ਨੇ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨਾਲ ਮੁਲਾਕਾਤ ਕੀਤੀ। Also Read: FBI ਦੀ ਮੋਸਟ ਵਾਂਟਡ ਲਿਸਟ 'ਚ Crypto Queen, ਰੱਖਿਆ 1 ਲੱਖ ਡਾਲਰ ਦਾ ਇਨਾਮ ਭਾਈ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ, ਜਿਸ ਦੌਰਾਨ ਉਨ੍ਹਾਂ ਵਲੋਂ (ਮੁੱਖ ਮੰਤਰੀ ਭਗਵੰਤ ਮਾਨ) ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਉਨ੍ਹਾਂ ਨੂੰ ਦੇ ਦਿੱਤੀ ਹੈ ਅਤੇ ਮੁਲਾਕਾਤ ਦੌਰਾਨ ਇਹ ਵੀ ਦੱਸਿਆ ਹੈ ਕਿ ਜਾਂਚ ਦੌਰਾਨ ਇਸ ਮਾਮਲੇ 'ਚ ਗੁਰਮੀਤ ਰਾਮ ਰਹੀਮ ਸਮੇਤ ਜੋ ਵੀ ਲੋਕ ਦੋਸ਼ੀ ਪਾਏ ਗਏ ਸਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਲਿਆਣ ਪਿੰਡ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਦੇ ਮਾਮਲੇ 'ਚ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ 90 ਦਿਨਾਂ ਦਾ ਟਾਈਮ ਮੰਗਿਆ ਗਿਆ ਹੈ। Also Read: ਬੋਲਡ ਦਿਖਣ ਲਈ ਹਰ ਹੱਦ ਤੱਕ ਜਾਂਦੀ ਹੈ ਉਰਫੀ ਜਾਵੇਦ, ਦੇਖੋ ਕੀ ਹੋਇਆ ਹਾਲ (Pics)...

2july transfer

ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਜ਼ਿਲੇ 'ਚ ਜ਼ਿਲਾ ਪੱਧਰ 'ਤੇ ਰਾਤੋ-ਰਾਤ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਆਈਪੀਐੱਸ ਅਰੁਣਪਾਲ ਸਿੰਘ ਨੇ ਰਾਤ 1 ਵਜੇ ਹੁਕਮ ਜਾਰੀ ਕਰਕੇ ਸਮੁੱਚੇ ਕਮਿਸ਼ਨਰੇਟ ਦੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕਰ ਦਿੱਤੀਆਂ। ਕਮਿਸ਼ਨਰ ਨੇ ਜ਼ਿਲ੍ਹੇ ਦੇ 1138 ਸਬ ਇੰਸਪੈਕਟਰਾਂ, ਏਐਸਆਈ, ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਤਬਾਦਲੇ ਕੀਤੇ ਹਨ। Also Read: ਪੁਲਿਸ ਨੇ ਬੱਸਾਂ ਤੋਂ ਭਿੰਡਰਾਂਵਾਲਾ ਦੀਆਂ ਤਸਵੀਰਾਂ ਹਟਾਉਣ ਦੇ ਦਿੱਤੇ ਹੁਕਮ, SGPC ਨੇ ਜਤਾਇਆ ਇਤਰਾਜ਼ ਪੁਲਿਸ ਕਮਿਸ਼ਨਰ ਦਾ ਇਹ ਕਦਮ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਜ਼ਿਲ੍ਹੇ ਵਿਚ ਪਿਛਲੇ ਸਮੇਂ ਤੋਂ ਕਾਨੂੰਨ ਵਿਵਸਥਾ ਵਿਗੜ ਰਹੀ ਸੀ। ਕਤਲ, ਲੁੱਟ-ਖੋਹ, ਖੋਹਾਂ ਅਤੇ ਚੋਰੀਆਂ ਵਰਗੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਲਈ ਸਮੁੱਚੇ ਕਮਿਸ਼ਨਰੇਟ ਦੀ ਪੁਲਿਸ ਵਿਚ ਰਾਤੋ-ਰਾਤ ਫੇਰਬਦਲ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਕਰ ਦਿੱਤਾ ਗਿਆ ਹੈ। ਹੁਕਮਾਂ ਤਹਿਤ ਪੁਲਿਸ ਕਮਿਸ਼ਨਰ ਨੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਆਪਣੀ ਨਵੀਂ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਇਸੇ ਦੌਰਾਨ ਸ਼ੁੱਕਰਵਾਰ ਰਾਤ 1 ਵਜੇ ਉਨ੍ਹਾਂ ਨੇ ਨਵੇਂ ਹੁਕਮਾਂ ’ਤੇ ਦਸਤਖ਼ਤ ਵੀ ਕੀਤੇ। Also Read: ਤਰਨਤਾਰਨ ਬਾਰਡਰ 'ਤੇ ਖੇਡਦਾ 3 ਸਾਲਾ ਬੱਚਾ ਭਾਰਤੀ ਸਰਹੱਦ 'ਚ ਹੋਇਆ ਦਾਖਲ, BSF ਨੇ ਕੀਤਾ ਵਾਪਸ ਲੰਬੇ ਸਮੇਂ ਤੋਂ ਇਕੋ ਥਾਣੇ ਵਿਚ ਤਾਇਨਾਤ ਕਈ ਮੁਲਾਜ਼ਮ ਬਦਲੇਜ਼ਿਆਦਾਤਰ ਉਨ੍ਹਾਂ ਸਬ-ਇੰਸਪੈਕਟਰਾਂ, ਏ.ਐੱਸ.ਆਈ., ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਤਬਾਦਲੇ ਕੀਤੇ ਗਏ ਹਨ, ਜੋ ਲੰਬੇ ਸਮੇਂ ਤੋਂ ਇੱਕੋ ਥਾਣੇ ਵਿਚ ਬੈਠੇ ਸਨ। ਇਨ੍ਹਾਂ ਵਿਚ ਵਿਸ਼ੇਸ਼ ਤੌਰ ’ਤੇ ਸਾਰੇ ਥਾਣਿਆਂ ਦੇ ਮੁਨਸ਼ੀ ਸ਼ਾਮਲ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਆਉਟਪੁੱਟ ਬਹੁਤ ਖਰਾਬ ਸੀ, ਉਨ੍ਹਾਂ ਦੇ ਵੀ ਤਬਾਦਲੇ ਕਰ ਦਿੱਤੇ ਗਏ ਹਨ। ਪਹਿਲੀ ਵਾਰ ਇੱਕ ਦਿਨ ਵਿਚ ਇੰਨਾ ਵੱਡਾ ਫੈਸਲਾਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿਚ ਇਹ ਪਹਿਲੀ ਵਾਰ ਹੈ ਜਦੋਂ ਪੁਲਿਸ ਵਿਭਾਗ ਵਿਚ ਇੰਨੇ ਵੱਡੇ ਪੱਧਰ ’ਤੇ ਤਬਾਦਲੇ ਹੋਏ ਹਨ। ਖਾਸ ਗੱਲ ਇਹ ਹੈ ਕਿ ਇਹ ਤਬਾਦਲੇ ਐੱਸਐੱਚਓ ਦੇ ਰੈਂਕ 'ਤੇ ਨਹੀਂ ਸਗੋਂ ਹੇਠਲੇ ਪੱਧਰ 'ਤੇ ਕੀਤੇ ਗਏ ਹਨ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਸੁਧਾਰ ਦੀ ਉਮੀਦ ਹੈ ਕਿਉਂਕਿ ਇਸ ਪੱਧਰ 'ਤੇ ਜ਼ਿਆਦਾਤਰ ਪਬਲਿਕ ਡੀਲਿੰਗ ਵੀ ਹੁੰਦੀ ਹੈ ਅਤੇ ਕਾਰਵਾਈ ਵੀ।...

2july bsf

ਤਰਨਤਾਰਨ- ਭਾਰਤ ਨੇ ਇੱਕ ਵਾਰ ਫਿਰ ਪਿਆਰ ਦਾ ਸੰਦੇਸ਼ ਦਿੱਤਾ ਹੈ। ਖੇਡਦੇ ਹੋਏ ਭਾਰਤੀ ਸਰਹੱਦ 'ਚ ਦਾਖਲ ਹੋਏ 3 ਸਾਲਾ ਪਾਕਿਸਤਾਨੀ ਬੱਚੇ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪਾਕਿਸਤਾਨੀ ਰੇਂਜਰਸ ਵੀ ਉਨ੍ਹਾਂ ਦੇ ਨਾਲ ਸਨ। ਜਿਵੇਂ ਹੀ 3 ਸਾਲ ਦੇ ਬੱਚੇ ਨੇ ਆਪਣੇ ਪਿਤਾ ਨੂੰ ਗਲੇ ਲਗਾਇਆ, ਕੋਈ ਵੀ ਆਪਣੀ ਮੁਸਕਰਾਹਟ ਨੂੰ ਰੋਕ ਨਹੀਂ ਸਕਿਆ। ਪਾਕਿ ਰੇਂਜਰਾਂ ਦੇ ਚਿਹਰਿਆਂ 'ਤੇ ਓਨੀ ਹੀ ਖੁਸ਼ੀ ਸੀ ਜਿੰਨੀ ਉਹ ਬੱਚੇ ਨੂੰ ਵਾਪਸ ਕਰਦੇ ਹੋਏ ਭਾਰਤੀ ਸੈਨਿਕਾਂ ਨੂੰ ਹੋ ਰਹੀ ਸੀ। Also Read: ਕੈਬਨਿਟ ਫੇਰਬਦਲ ਦੀ ਤਿਆਰੀ 'ਚ ਪੰਜਾਬ ਸਰਕਾਰ, ਸ਼ਾਮਲ ਕੀਤੇ ਜਾਣਗੇ ਨਵੇਂ ਮੰਤਰੀ ਘਟਨਾ ਪੰਜਾਬ ਦੇ ਤਰਨਤਾਰਨ ਦੀ ਹੈ। ਫਿਰੋਜ਼ਪੁਰ ਸੈਕਟਰ ਦੇ ਤਰਨਤਾਰਨ ਬਾਰਡਰ ਕੋਲ ਖੇਡਦਾ 3 ਸਾਲਾ ਪਾਕਿਸਤਾਨੀ ਬੱਚਾ ਅਚਾਨਕ ਭਾਰਤੀ ਸਰਹੱਦ ਵਿਚ ਆ ਗਿਆ। ਬੱਚੇ ਨੂੰ ਸਰਹੱਦ 'ਤੇ ਕੰਡਿਆਲੀ ਤਾਰ ਵੱਲ ਵਧਦਾ ਦੇਖ ਕੇ ਬੀਐੱਸਐੱਫ ਦੇ ਜਵਾਨ ਚੌਕਸ ਹੋ ਗਏ ਅਤੇ ਤੁਰੰਤ ਬੱਚੇ ਨੂੰ ਚੁੱਕ ਲਿਆ। ਉਸ ਦੇ ਨੇੜੇ ਕੋਈ ਨਹੀਂ ਸੀ, ਇਸ ਲਈ ਉਹ ਬੱਚੇ ਨੂੰ ਚੌਕੀ 'ਤੇ ਲੈ ਆਏ। ਬੱਚੇ ਨੂੰ ਇਸ ਬਾਰੇ ਪੁੱਛਿਆ। ਬੱਚੇ ਛੋਟਾ ਹੋਣ ਕਾਰਨ ਉਹ ਜ਼ਿਆਦਾ ਕੁਝ ਨਹੀਂ ਦੱਸ ਸਕਿਆ। Also Read: ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ? 2 ਮਹੀਨੇ ਦੀ ਛੁੱਟੀ 'ਤੇ ਵੀਕੇ ਭਾਵਰਾ, ਕੇਂਦਰੀ ਡੈਪੂਟੇਸ਼ਨ ਨੂੰ ਮਿਲੀ ਮਨਜ਼ੂਰੀ ਪਾਕਿ ਰੇਂਜਰਾਂ ਨਾਲ ਕੀਤਾ ਗਿਆ ਸੰਪਰਕਜਵਾਨਾਂ ਨੇ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ। ਬੀਐੱਸਐੱਫ ਦੀ ਟੀਮ ਨੇ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ। ਨਜ਼ਦੀਕੀ ਚੌਕੀ 'ਤੇ ਤਿੰਨ ਸਾਲਾ ਬੱਚੇ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਬੀਐੱਸਐੱਫ ਅਤੇ ਪਾਕਿ ਰੇਂਜਰਾਂ ਨੇ ਇੱਕ ਦੂਜੇ ਨਾਲ ਸੰਪਰਕ ਰੱਖਿਆ। Also Read: UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ ਰਾਤ ਵੇਲੇ ਕੀਤਾ ਗਿਆ ਬੱਚਾ ਵਾਪਸਰਾਤ ਸਮੇਂ ਬੀਐੱਸਐੱਫ ਜਵਾਨਾਂ ਨੇ ਬੱਚੇ ਨੂੰ ਪਾਕਿ ਰੇਂਜਰਾਂ ਹਵਾਲੇ ਕਰ ਦਿੱਤਾ। ਇਸ ਦੌਰਾਨ ਬੱਚੇ ਦਾ ਪਿਤਾ ਵੀ ਉਸ ਦੇ ਨਾਲ ਸਨ। ਇਹ ਪਲ ਭਾਵੁੱਕ ਸਨ। ਦੋਵਾਂ ਦੇਸ਼ਾਂ ਦੇ ਜਵਾਨ ਇਸ ਪਲ ਨੂੰ ਦੇਖ ਕੇ ਮੁਸਕਰਾਹਟ ਨਾ ਰੋਕ ਸਕੇ। ਪਾਕਿ ਰੇਂਜਰਾਂ ਨੇ ਇਸ ਕੰਮ ਲਈ ਬੀਐੱਸਐੱਫ ਦਾ ਧੰਨਵਾਦ ਕੀਤਾ।...

2july dgp

ਚੰਡੀਗੜ੍ਹ- ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰੀ ਡੈਪੂਟੇਸ਼ਨ ਜਾਣਗੇ। ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ। Also Read: UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ ਉਹ 5 ਜੁਲਾਈ ਤੋਂ ਛੁੱਟੀ 'ਤੇ ਚਲੇ ਜਾਣਗੇ। ਇਸ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦਿੱਤਾ ਜਾ ਸਕਦਾ ਹੈ। ਇਸ ਦੌੜ ਵਿੱਚ ਡੀਜੀਪੀ ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਦੇ ਨਾਂ ਵੀ ਚਰਚਾ ਵਿਚ ਹਨ। ਇਹ ਚਾਰ ਨਾਂ ਪੰਜਾਬ ਦੇ ਨਵੇਂ ਡੀਜੀਪੀ ਦੀ ਦੌੜ ਵਿਚ ਹਨ। ਡੀਜੀਪੀ ਤੋਂ ਨਾਖੁਸ਼ 'ਆਪ' ਸਰਕਾਰਪੰਜਾਬ ਦੀ 'ਆਪ' ਸਰਕਾਰ ਡੀਜੀਪੀ ਵੀਕੇ ਭਾਵਰਾ ਤੋਂ ਨਾਖੁਸ਼ ਹੈ। ਜਿਸ ਦਾ ਵੱਡਾ ਕਾਰਨ ਸੂਬੇ ਵਿਚ ਪੈਦਾ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਹੈ। ਪਹਿਲਾਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਰਾਕੇਟ ਹਮਲਾ ਹੋਇਆ ਸੀ। ਪੁਲਿਸ ਅਜੇ ਤੱਕ ਰਾਕੇਟ ਸੁੱਟਣ ਵਾਲਿਆਂ ਨੂੰ ਫੜਨ ਵਿਚ ਕਾਮਯਾਬ ਨਹੀਂ ਹੋ ਸਕੀ ਹੈ। ਫਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਵਿਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਦੀ ਨਾਕਾਮੀ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਸੂਬੇ ਵਿਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੁਲਿਸ ਨਾਕਾਮ ਸਾਬਤ ਹੋਈ ਹੈ। Also Read: CM ਮਾਨ ਦਾ ਵੱਡਾ ਐਲਾਨ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼ ਸੰਗਰੂਰ ਦੀ ਹਾਰ ਤੋਂ ਬਾਅਦ ਲਿਆ ਸੀ ਫੈਸਲਾ ਡੀਜੀਪੀ ਵੀਕੇ ਭਾਵਰਾ ਨੂੰ ਬਦਲਣ ਦਾ ਫੈਸਲਾ ਸੰਗਰੂਰ ਦੀ ਹਾਰ ਤੋਂ ਬਾਅਦ ਹੋਇਆ ਸੀ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਉਹ ਕਾਨੂੰਨ ਵਿਵਸਥਾ ਅਤੇ ਖਾਸ ਕਰਕੇ ਮੂਸੇਵਾਲਾ ਦੇ ਕਤਲ ਕਾਰਨ ਹਾਰੇ ਹਨ। ਜਿਸ ਦੀ ਜਿੰਮੇਵਾਰੀ ਪੰਜਾਬ ਪੁਲਿਸ ਮੁਖੀ ਦੀ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ ਡੀਜੀਪੀ ਭਾਵਰਾ ਨੇ ਖ਼ੁਦ ਕੁਰਸੀ ਛੱਡਣ ਦੀ ਤਿਆਰੀ ਕਰ ਲਈ ਹੈ।...

1july cm maan

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ।  Also Read: UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ ਇਸ ਦੌਰਾਨ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਸਾਰੇ ਫੋਨ ਆਏ ਸਨ ਕਿ ਸਿਰਫ 2 ਕਿੱਲੋਵਾਟ ਤੱਕ ਦੇ ਹੀ ਬਿੱਲ ਮੁਆਫ ਹੋਣਗੇ ਪਰ ਅਜਿਹੀ ਕੋਈ ਗੱਲ ਨਹੀਂ ਭਾਵੇਂ ਉਸ ਦਾ 1 ਕਿੱਲੋਵਾਟ ਦਾ ਲੋਡ ਹੈ ਜਾਂ 10 ਕਿੱਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਜਾਣਗੇ। ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵਲੋਂ ਮੁਆਫ਼ ਕੀਤੇ ਗਏ ਹਨ। Also Read: ਸ਼੍ਰੋਮਣੀ ਅਕਾਲੀ ਦਲ ਵਲੋਂ NDA ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ

1july subir

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਬਾਦਲ) ਰਾਸ਼ਟਰਪਤੀ ਚੋਣ ਲਈ ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦ੍ਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕੀਤੀ। ਅਕਾਲੀ ਆਗੂ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਦ੍ਰੋਪਦੀ ਮੁਰਮੂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਇੱਕ ਔਰਤ ਹੈ ਅਤੇ ਇੱਕ ਕਬਾਇਲੀ ਸਮਾਜ ਤੋਂ ਹੈ। Also Read: ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਝਟਕਾ, FIR ਰੱਦ ਕਰਨ ਦੀ ਅਪੀਲ ਖਾਰਿਜ   ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਾਂਗਰਸ ਨੂੰ ਕਦੇ ਵੀ ਸਮਰਥਨ ਨਹੀਂ ਦੇਣਗੇ। ਚਾਹੇ ਭਾਜਪਾ ਨਾਲ ਉਨ੍ਹਾਂ ਦੇ ਮਤਭੇਦ ਹਨ ਪਰ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਦ੍ਰੋਪਦੀ ਮੁਰਮੂ ਦਾ ਉਹ ਜ਼ਰੂਰ ਸਮਰਥਨ ਕਰਨਗੇ। ਉਨ੍ਹਾਂ ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਰਾਸ਼ਟਰਪਤੀ ਉਮੀਦਵਾਰ ਦ੍ਰੋਪਤੀ ਮੁਰਮੂ ਦਾ ਇਸ ਸਬੰਧੀ ਫੋਨ ਆਇਆ ਸੀ। ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਸਾਂਝਾ ਉਮੀਦਵਾਰ ਬਣਾਇਆ ਹੈ। Also Read: ਮਨੀ ਲਾਂਡ੍ਰਿੰਗ ਮਾਮਲੇ 'ਚ ਸਾਬਕਾ CM ਚੰਨੀ ਦੇ ਭਤੀਜੇ ਨੂੰ ਰਾਹਤ, ਮਿਲੀ ਜ਼ਮਾਨਤ ਖੇਤੀਬਾੜੀ ਕਾਨੂੰਨਾਂ ਕਾਰਨ ਛੱਡਿਆ ਸੀ 24 ਸਾਲ ਪੁਰਾਣਾ ਸਾਥਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਰੀਬ 24 ਸਾਲ ਰਿਹਾ। ਪਿਛਲੇ ਸਾਲ ਕੇਂਦਰ ਸਰਕਾਰ ਨੇ ਖੇਤੀ ਸੁਧਾਰ ਕਾਨੂੰਨ ਲਿਆਂਦੇ ਸਨ। ਇਸ ਦੇ ਵਿਰੋਧ ਵਿਚ ਅਕਾਲੀ ਦਲ ਦੀ ਕੇਂਦਰ ਵਿਚ ਹਰਸਿਮਰਤ ਬਾਦਲ ਦਾ ਮੰਤਰੀ ਅਹੁਦਾ ਛੱਡ ਦਿੱਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਵੀ ਭਾਜਪਾ ਨਾਲੋਂ ਨਾਤਾ ਤੋੜ ਲਿਆ। ਉਨ੍ਹਾਂ ਦੇ ਪੰਜਾਬ ਚੋਣਾਂ ਤੋਂ ਬਾਅਦ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ ਪਰ ਦੋਵਾਂ ਦੀ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਇਹ ਕਵਾਇਦ ਅੱਗੇ ਨਹੀਂ ਵਧ ਸਕੀ।