ਲੁਧਿਆਣਾ- ਸੁਪਰੀਮ ਕੋਰਟ ਨੇ ਰੇਪ ਕੇਸ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਵੀ ਕੋਈ ਰਾਹਤ ਨਹੀਂ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਵਿਰੁੱਧ ਅਪੀਲ 'ਤੇ ਸੁਣਵਾਈ ਕੀਤੀ, ਜਿਸ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਵਿੱਚ ਬੈਂਸ ਖਿਲਾਫ ਕਥਿਤ ਬਲਾਤਕਾਰ ਦੇ ਮਾਮਲੇ 'ਚ ਪੀ.ਓ. (ਘੋਸ਼ਿਤ ਅਪਰਾਧੀ) ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਹੇਠਲੀ ਅਦਾਲਤ ਦੇ ਭਗੌੜਾ ਕਰਾਰ ਦੇਣ ਅਤੇ ਜਬਰ-ਜਨਾਹ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਬੈਂਸ ਵਲੋਂ ਉਚ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਰੱਦ ਕਰ ਦਿੱਤਾ ਹੈ। Also Read: ਮਨੀ ਲਾਂਡ੍ਰਿੰਗ ਮਾਮਲੇ 'ਚ ਸਾਬਕਾ CM ਚੰਨੀ ਦੇ ਭਤੀਜੇ ਨੂੰ ਰਾਹਤ, ਮਿਲੀ ਜ਼ਮਾਨਤ ਇਸ ਤੋਂ ਪਹਿਲਾਂ ਹਾਈ ਕੋਰਟ ਵਲੋਂ ਵੀ ਬੈਂਸ ਦੀ ਰਿੱਟਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਜਸਟਿਸ ਕਾਂਤ ਨੇ ਕਿਹਾ ਕਿ ਇਸ ਤੱਥ ਦੇ ਮੱਦੇਨਜ਼ਰ ਕਿ ਹਾਈ ਕੋਰਟ ਨੇ ਕਿਹਾ ਕਿ ਆਤਮ ਸਮਰਪਣ 'ਤੇ ਅਰਜ਼ੀ 'ਤੇ ਇਕ ਹਫ਼ਤੇ ਦੇ ਅੰਦਰ ਫੈਸਲਾ ਕੀਤਾ ਜਾਵੇਗਾ, ਇਸ ਉੱਤੇ ਅਸੀਂ ਦਖਲ ਨਹੀਂ ਦਿੰਦੇ। ਹਾਲਾਂਕਿ, ਜੇਕਰ ਕੋਈ ਦੇਰੀ ਹੁੰਦੀ ਹੈ, ਤਾਂ ਪਾਰਟੀ ਹਾਈ ਕੋਰਟ ਜਾਂ ਸੁਪਰੀਮ ਕੋਰਟ ਤੱਕ ਪਹੁੰਚ ਕਰ ਸਕਦੀ ਹੈ, ਜਿਵੇਂ ਕਿ ਕੇਸ ਹੋ ਸਕਦਾ ਹੈ। ਜਸਟਿਸ ਕਾਂਤ ਨੇ ਕਿਹਾ ਕਿ ਮੈਜਿਸਟ੍ਰੇਟ ਹਾਈ ਕੋਰਟ ਦੀਆਂ ਟਿੱਪਣੀਆਂ ਤੋਂ ਪ੍ਰਭਾਵਿਤ ਹੋਏ ਬਿਨਾਂ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਕਰ ਸਕਦਾ ਹੈ। Also Read: ਦੱਖਣੀ ਅਫਰੀਕਾ 'ਚ ਮਿਲਿਆ ਦੋ ਸਿਰ ਵਾਲਾ ਦੁਰਲੱਭ ਸੱਪ! ਦੇਖੋ ਤਸਵੀਰਾਂ...
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਐਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੇ ਦਾਇਰ ਇਸ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। Also Read: ਦੱਖਣੀ ਅਫਰੀਕਾ 'ਚ ਮਿਲਿਆ ਦੋ ਸਿਰ ਵਾਲਾ ਦੁਰਲੱਭ ਸੱਪ! ਦੇਖੋ ਤਸਵੀਰਾਂ ਦੱਸ ਦੇਈਏ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ 2018 'ਚ ਦਰਜ ਹੋਏ ਇਕ ਕੇਸ 'ਚ ਈਡੀ ਨੇ ਭੁਪਿੰਦਰ ਸਿੰਘ ਹਨੀ ਖਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕਰ ਲਏ ਗਏ। ਇਸ ਤੋਂ ਬਾਅਦ ਈਡੀ ਨੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕਰ ਲਿਆ ਸੀ। Also Read: ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ CM ਮਾਨ, ਕੈਬਨਿਟ ਵਿਸਥਾਰ ਸਣੇ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ...
ਚੰਡੀਗੜ੍ਹ: ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਿਆ ਹੈ। ਦੀਨਾਨਗਰ ਥਾਣੇ ਦੇ ਐੱਸਐੱਚਓ ਕਪਿਲ ਕੌਸ਼ਲ ਨੇ ਦੱਸਿਆ ਕਿ ਨੈਸ਼ਨਲ ਹਾਈਵੈ ਸ਼ੂਗਰ ਮਿੱਲ ਪਨਿਆੜ ਨੇੜੇ ਨਾਕੇਬੰਦੀ ਦੌਰਾਨ ਮਲਕੀਤ ਸਿੰਘ ਵਾਸੀ ਚੀਮਾ ਕਲਾਂ, ਤਰਨਤਾਰਨ ਜਿਸਦੇ ਸਬੰਧ ਪਾਕਿਸਤਾਨ ਵਿਚ ਬੈਠੇ ਸਮਗਲਰਾਂ ਨਾਲ ਹਨ ਤੇ ਇਹ ਵਾਇਆ ਜੰਮੂ ਕਸਮੀਰ ਆਪਣੇ ਬੰਦੇ ਭੇਜ ਕੇ ਭਾਰੀ ਮਾਤਰਾ ਵਿਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ, ਸਣੇ ਚਾਰ ਲੋਕਾਂ ਨੂੰ ਫੜਿਆ ਗਿਆ ਹੈ। Also Read: ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਹੋਵੇਗਾ ਰਲੇਵਾਂ! ਕੈਪਟਨ ਅਮਰਿੰਦਰ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ ਇਸ ਨੇ ਅੱਜ ਵੀ ਗੁਰਦਿੱਤ ਸਿੰਘ ਗਿੱਤਾ ਅਤੇ ਭੋਲਾ ਸਿੰਘ ਵਾਸੀ ਚੀਮਾ ਕਲਾਂ ਨੂੰ ਇਨੋਵਾ ਕਰਿਸਟਾ ਗੱਡੀ ਮਨਜਿੰਦਰ ਸਿੰਘ ਮੰਨਾ ਅਤੇ ਕੁਲਦੀਪ ਸਿੰਘ ਗੀਵੀ, ਕੀਪਾ ਵਾਸੀ ਕਾਜੀ ਕੋਟ ਰੋਡ ਤਰਨ ਤਾਰਨ ਨੂੰ ਇਨੋਵਾ ਗੱਡੀ ਉੱਤੇ ਜੰਮੂ ਵੱਲ ਹੈਰੋਇਨ ਲੈਣ ਭੇਜਿਆ ਹੋਇਆ ਹੈ, ਜੋ ਉੱਕਤ ਦੋਸ਼ੀ ਜੰਮੂ ਵਲੋਂ ਆਪਣੀਆਂ ਗੱਡੀਆਂ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਵਾਪਿਸ ਆ ਰਹੇ ਹਨ। Also Read: ਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ 'ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ ਪੁਲਿਸ ਵੱਲੋਂ ਇਸ ਦੌਰਾਨ ਗੁਪਤ ਸੂਚਨਾ 'ਤੇ ਨਾਕੇਬੰਦੀ ਦੌਰਾਨ ਹਾਈਵੇ 'ਤੇ ਬਾਈਪਾਸ ਨੇੜੇ ਸਖ਼ਤ ਚੈਕਿੰਗ ਅਭਿਆਨ ਚਲਾਇਆ ਗਿਆ। ਇਸੇ ਦੌਰਾਨ 2 ਗੱਡੀਆਂ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਜਾ ਰਹੇ 4 ਆਰੋਪੀ ਪੁਲਿਸ ਦੇ ਹੱਥੇ ਚੜ੍ਹ ਗਏ। ਇਨ੍ਹਾਂ ਕੋਲੋਂ 16 ਕਿਲੋ ਤੋਂ ਵੱਧ ਦੀ ਹੈਰੋਇਨ ਬਰਾਮਦ ਹੋਈ ਹੈ, ਫਿਲਹਾਲ ਪੁਲਿਸ ਵੱਲੋ ਪੁਸ਼ਟੀ ਕੀਤੀ ਗਈ ਹੈ ਕਿ ਚਾਰ ਲੋਕ ਕਥਿਤ 16 ਕਿਲੋ ਤੋਂ ਵੱਧ ਹੈਰੋਇਨ ਨਾਲ ਫੜੇ ਗਏ ਹਨ ਅਤੇ ਇਹ ਨਸ਼ਾ ਤਸਕਰੀ ਦੇ ਵੱਡੇ ਮਗਰਮੱਛ ਹਨ। ਇਸ ਨਸ਼ੇ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ।
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੈਗੰਬਰ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨੁਪੁਰ ਸ਼ਰਮਾ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਉਸ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। Also Read: ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਹੋਵੇਗਾ ਰਲੇਵਾਂ! ਕੈਪਟਨ ਅਮਰਿੰਦਰ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਬਾਰੇ ਕੀਤੀ ਗਈ ਟਿੱਪਣੀ 'ਤੇ ਨਾਰਾਜ਼ਗੀ ਜਤਾਈ। ਨੂਪੁਰ ਦੇ ਤਬਾਦਲੇ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦੀ ਟਿੱਪਣੀ ਨੇ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ। ਅੱਜ ਦੇਸ਼ ਵਿਚ ਜੋ ਕੁਝ ਹੋ ਰਿਹਾ ਹੈ, ਉਸ ਲਈ ਉਹ ਜ਼ਿੰਮੇਵਾਰ ਹੈ। ਅਦਾਲਤ ਨੇ ਕਿਹਾ ਕਿ ਅਸੀਂ ਡਿਬੇਟ ਦੇਖੀ ਹੈ, ਉਸ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਤੋਂ ਬਾਅਦ ਉਸ ਨੇ ਜੋ ਕਿਹਾ, ਉਹ ਹੋਰ ਵੀ ਸ਼ਰਮਨਾਕ ਹੈ। ਨੂਪੁਰ ਸ਼ਰਮਾ ਅਤੇ ਉਸ ਦੀ ਹਲਕੀ ਜ਼ੁਬਾਨ ਨੇ ਪੂਰੇ ਦੇਸ਼ ਵਿਚ ਅੱਗ ਲਾ ਦਿੱਤੀ ਹੈ। ਉਹ ਉਦੈਪੁਰ ਵਿਚ ਵਾਪਰੀ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹੈ। ਨੂਪੁਰ ਸ਼ਰਮਾ ਨੂੰ ਟੀਵੀ 'ਤੇ ਆ ਕੇ ਮੁਆਫੀ ਮੰਗਣੀ ਚਾਹੀਦੀ ਹੈ। Also Read: ਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ 'ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ ਜਦੋਂ ਵਕੀਲ ਨੇ ਆਪਣੀ ਮੁਆਫੀ ਅਤੇ ਨਬੀ 'ਤੇ ਕੀਤੀ ਗਈ ਟਿੱਪਣੀ ਨੂੰ ਨਿਮਰਤਾ ਨਾਲ ਵਾਪਸ ਲੈਣ ਦੀ ਅਪੀਲ ਕੀਤੀ ਤਾਂ ਬੈਂਚ ਨੇ ਕਿਹਾ ਕਿ ਇਹ ਵਾਪਸ ਲੈਣ ਲਈ ਬਹੁਤ ਦੇਰ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਉਸ ਦੀ ਸ਼ਿਕਾਇਤ ’ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਕਈ ਐਫ.ਆਈ.ਆਰਜ਼ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਛੂਹਿਆ ਤੱਕ ਨਹੀਂ। ਭਾਜਪਾ ਨੇ ਪਾਰਟੀ ਤੋਂ ਕੀਤਾ ਮੁਅੱਤਲਦੱਸ ਦੇਈਏ ਕਿ ਨੂਪੁਰ ਸ਼ਰਮਾ ਭਾਜਪਾ ਦੀ ਬੁਲਾਰਾ ਰਹਿ ਚੁੱਕੀ ਹੈ। ਉਨ੍ਹਾਂ ਨੇ ਹਾਲ ਹੀ ਵਿਚ ਇੱਕ ਟੀਵੀ ਬਹਿਸ ਵਿਚ ਪੈਗੰਬਰ ਮੁਹੰਮਦ ਖਿਲਾਫ ਟਿੱਪਣੀ ਕੀਤੀ ਸੀ। ਇਸ ਦਾ ਕਾਫੀ ਵਿਰੋਧ ਹੋਇਆ। ਇੱਥੋਂ ਤੱਕ ਕਿ ਕੁਵੈਤ, ਯੂਏਈ, ਕਤਰ ਸਮੇਤ ਸਾਰੇ ਮੁਸਲਿਮ ਦੇਸ਼ਾਂ ਨੇ ਉਨ੍ਹਾਂ ਦੇ ਬਿਆਨ ਦੀ ਆਲੋਚਨਾ ਕੀਤੀ। ਇਸ ਤੋਂ ਬਾਅਦ ਭਾਜਪਾ ਨੇ ਨੂਪੁਰ ਸ਼ਰਮਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਉਸ ਨੇ ਆਪਣੀ ਟਿੱਪਣੀ ਲਈ ਮੁਆਫੀ ਮੰਗੀ ਹੈ। ਨਾਲ ਹੀ ਕਿਹਾ ਕਿ ਮੈਂ ਆਪਣੇ ਸ਼ਬਦ ਵਾਪਿਸ ਲੈਂਦਾ ਹਾਂ। ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। Also Read: ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ, ਅੱਜ ਤੋਂ ਪੰਜਾਬ 'ਚ ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਹੋਏ। ਇੰਨਾ ਹੀ ਨਹੀਂ ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਉਸ 'ਤੇ ਕੇਸ ਵੀ ਦਰਜ ਹਨ। ਇਸ ਦੇ ਨਾਲ ਹੀ ਨੂਪੁਰ ਸ਼ਰਮਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਾਰੇ ਮਾਮਲਿਆਂ ਨੂੰ ਦਿੱਲੀ ਟਰਾਂਸਫਰ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।...
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ 'ਚ ਰਲੇਵਾਂ ਹੋਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਅਜੇ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ 'ਤੇ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। Also Read: ਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ 'ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ ਵੱਖਰੀ ਫੌਜ ਬਣਾ ਕੇ ਚੋਣ ਲੜੇ ਸਨ ਕੈਪਟਨਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਸੀ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿਚ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਉਹ ਖੁਦ ਪਾਰਟੀ ਉਮੀਦਵਾਰਾਂ ਸਮੇਤ ਪਟਿਆਲਾ ਸੀਟ ਤੋਂ ਹਾਰ ਗਏ ਸਨ। ਬਹੁਤੇ ਕਾਂਗਰਸੀ ਭਾਜਪਾ 'ਚ ਸ਼ਾਮਲਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਾਂਗਰਸੀਆਂ ਦੇ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਸੀਨੀਅਰ ਨੇਤਾ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ 'ਚ ਆ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਬਹੁਤੇ ਕਾਂਗਰਸੀ ਕੈਪਟਨ ਦੇ ਕਰੀਬੀ ਰਹੇ ਹਨ। Also Read: ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ, ਅੱਜ ਤੋਂ ਪੰਜਾਬ 'ਚ ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ਕਾਂਗਰਸ ਨੇ ਅਚਾਨਕ ਕੁਰਸੀ ਤੋਂ ਕੀਤਾ ਲਾਂਭੇਪਿਛਲੇ ਸਾਲ ਸਤੰਬਰ ਵਿਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਚਾਨਕ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਇਸ ਨੂੰ ਬੇਇੱਜ਼ਤੀ ਕਰਾਰ ਦਿੰਦਿਆਂ ਕਾਂਗਰਸ ਛੱਡ ਦਿੱਤੀ। ਹਾਲਾਂਕਿ ਕੈਪਟਨ ਨੂੰ ਹਟਾਉਣ ਤੋਂ ਬਾਅਦ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਜਿਸ ਨਵਜੋਤ ਸਿੱਧੂ ਦੇ ਦਬਾਅ ਹੇਠ ਕੈਪਟਨ ਉੱਤੇ ਕਾਰਵਾਈ ਹੋਈ, ਉਹ ਚੋਣ ਹਾਰ ਗਏ। ਕੈਪਟਨ ਤੋਂ ਬਾਅਦ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਵੀ 2 ਸੀਟਾਂ ਤੋਂ ਚੋਣ ਹਾਰ ਗਏ। 2017 'ਚ 77 ਸੀਟਾਂ ਵਾਲੀ ਕਾਂਗਰਸ 18 ਸੀਟਾਂ 'ਤੇ ਸਿਮਟ ਗਈ ਸੀ। ਆਮ ਆਦਮੀ ਪਾਰਟੀ ਦੇ ਨਵੇਂ ਉਮੀਦਵਾਰ ਸਾਹਮਣੇ ਕਈ ਦਿੱਗਜ ਕਾਂਗਰਸੀ ਢੇਰ ਹੋ ਗਏ। ਸੰਸਦ ਮੈਂਬਰ ਪਤਨੀ ਵੀ ਬੀਜੇਪੀ 'ਚ ਹੋਵੇਗੀ ਦਾਖਲਕੈਪਟਨ ਦੇ ਪਾਰਟੀ ਵਿਚ ਰਲੇਵੇਂ ਨਾਲ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਵੀ ਭਾਜਪਾ ਵਿਚ ਦਾਖ਼ਲ ਹੋ ਸਕਦੀ ਹੈ। ਹਾਲਾਂਕਿ ਇਸ ਸਬੰਧੀ ਕੈਪਟਨ ਵੱਲੋਂ ਭਾਜਪਾ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।...
ਨਵੀਂ ਦਿੱਲੀ- ਪਲਾਸਟਿਕ ਦੀ ਬਰਬਾਦੀ ਨੂੰ ਘੱਟ ਕਰਨ ਲਈ ਕੇਂਦਰ ਵੱਲੋਂ ਚੋਣਵੇਂ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਅੱਜ ਤੋਂ ਲਾਗੂ ਹੋ ਗਈ ਹੈ। ਸਿੰਗਲ-ਯੂਜ਼ ਪਲਾਸਟਿਕ ਆਮ ਤੌਰ 'ਤੇ ਉਹ ਚੀਜ਼ਾਂ ਹੁੰਦੀਆਂ ਹਨ ਜੋ ਸਿਰਫ਼ ਇੱਕ ਵਾਰ ਵਰਤੋਂ ਕਰਨ ਤੋਂ ਬਾਅਦ ਸੁੱਟ ਦਿੱਤੀਆਂ ਜਾਂਦੀਆਂ ਹਨ ਅਤੇ ਰੀਸਾਈਕਲਿੰਗ ਪ੍ਰਕਿਰਿਆ ਵਿੱਚੋਂ ਨਹੀਂ ਲੰਘਦੀਆਂ। ਇਹ ਪਲਾਸਟਿਕ ਪ੍ਰਦੂਸ਼ਣ ਵਿਚ ਵੱਡਾ ਯੋਗਦਾਨ ਪਾਉਂਦੇ ਹਨ। Also Read: ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ, ਅੱਜ ਤੋਂ ਪੰਜਾਬ 'ਚ ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ਰਾਜ ਸਰਕਾਰਾਂ ਅਜਿਹੀਆਂ ਵਸਤੂਆਂ ਦੇ ਨਿਰਮਾਣ, ਵੰਡ, ਸਟੋਰੇਜ ਅਤੇ ਵਿਕਰੀ ਨਾਲ ਜੁੜੇ ਯੂਨਿਟਾਂ ਨੂੰ ਬੰਦ ਕਰਨ ਦੀ ਮੁਹਿੰਮ ਸ਼ੁਰੂ ਕਰਨਗੀਆਂ। ਕੇਂਦਰੀ ਵਾਤਾਵਰਣ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਪਾਬੰਦੀ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਵਿਚ ਜੁਰਮਾਨਾ, ਜੇਲ੍ਹ ਦੀ ਸਜ਼ਾ ਜਾਂ ਦੋਵੇਂ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਰਾਸ਼ਟਰੀ ਅਤੇ ਰਾਜ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਪਾਬੰਦੀਸ਼ੁਦਾ ਐੱਸਯੂਪੀ ਵਸਤੂਆਂ ਦੇ ਨਿਰਮਾਣ, ਆਯਾਤ, ਸਟੋਰੇਜ, ਵੰਡ, ਵਿਕਰੀ ਅਤੇ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਇਨਫੋਰਸਮੈਂਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਸੇ ਵੀ ਪਾਬੰਦੀਸ਼ੁਦਾ ਐੱਸਯੂਪੀ ਵਸਤੂਆਂ ਦੀ ਅੰਤਰਰਾਜੀ ਆਵਾਜਾਈ ਨੂੰ ਰੋਕਣ ਲਈ ਸਰਹੱਦੀ ਚੌਕੀਆਂ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਲੋਕਾਂ ਦੀ ਮਦਦ ਲੈਣ ਲਈ ਸ਼ਿਕਾਇਤ ਨਿਵਾਰਣ ਐਪ ਵੀ ਲਾਂਚ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਐੱਫਐੱਮਸੀਜੀ ਸੈਕਟਰ ਵਿਚ ਪੈਕੇਜਿੰਗ ਲਈ ਵਰਤੇ ਜਾਣ ਵਾਲੇ ਪਲਾਸਟਿਕ 'ਤੇ ਕੋਈ ਪਾਬੰਦੀ ਨਹੀਂ ਹੈ, ਪਰ ਇਸ ਨੂੰ ਵਿਸਤ੍ਰਿਤ ਨਿਰਮਾਤਾ ਜ਼ਿੰਮੇਵਾਰੀ (ਈਪੀਆਰ) ਦਿਸ਼ਾ ਨਿਰਦੇਸ਼ਾਂ ਦੇ ਤਹਿਤ ਰੱਖਿਆ ਜਾਵੇਗਾ। ਇਸ ਸਬੰਧੀ ਨੋਟੀਫਿਕੇਸ਼ਨ ਪਿਛਲੇ ਸਾਲ 12 ਅਗਸਤ ਨੂੰ ਜਾਰੀ ਕੀਤਾ ਗਿਆ ਸੀ। Also Read: ਲੰਬੀ ਛੁੱਟੀ 'ਤੇ ਜਾਣਗੇ ਡੀਜੀਪੀ ਭਾਵਰਾ, ਡੈਪੂਟੇਸ਼ਨ ਨੂੰ ਲੈ ਕੇ ਕੇਂਦਰ ਨੂੰ ਲਿਖ ਚੁੱਕੇ ਹਨ ਪੱਤਰ ਇਹ ਆਈਟਮਾਂ ਹੋਣਗੀਆਂ ਬੈਨSUP ਆਈਟਮਾਂ ਵਿਚ ਈਅਰਬਡਸ, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਾਂਟੇ, ਚਮਚੇ, ਚਾਕੂ, ਸਟ੍ਰਾਅ, ਟਰੇਅ, ਸੱਦਾ ਪੱਤਰ, ਸਿਗਰਟ ਦੇ ਪੈਕੇਟ, 100 ਮਾਈਕਰੋਨ ਪਲਾਸਟਿਕ ਜਾਂ ਪੀਵੀਸੀ ਬੈਨਰ ਅਤੇ ਸਟੀਰਰ ਰੈਪਿੰਗ ਜਾਂ ਪੈਕੇਜਿੰਗ ਸ਼ਾਮਿਲ ਹਨ। ਪੀਐਮ ਮੋਦੀ ਨੇ ਦਿੱਤਾ ਸੀ ਸੱਦਾਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2022 ਤੱਕ ਸਿੰਗਲ-ਯੂਜ਼ ਪਲਾਸਟਿਕ ਵਸਤੂਆਂ ਨੂੰ ਪੜਾਅਵਾਰ ਖਤਮ ਕਰਨ ਦੇ ਸੱਦੇ ਦੇ ਅਨੁਸਾਰ ਵਾਤਾਵਰਣ ਮੰਤਰਾਲੇ ਨੇ 12 ਅਗਸਤ 2021 ਨੂੰ ਪਲਾਸਟਿਕ ਵੇਸਟ ਪ੍ਰਬੰਧਨ ਸੋਧ ਨਿਯਮ, 2021 ਜਾਰੀ ਕੀਤਾ ਸੀ।...
ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ ਮੁਫ਼ਤ ਬਿਜਲੀ ਦੀ ਯੋਜਨਾ ਲਾਗੂ ਹੋ ਗਈ ਹੈ। ਇਸ ਸਕੀਮ ਦੇ ਤਹਿਤ ਇੱਕ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਬਜਟ ਸੈਸ਼ਨ 'ਚ ਸਰਕਾਰ ਨੇ ਐਲਾਨ ਕੀਤਾ ਸੀ। ਬਜਟ 'ਚ 300 ਯੂਨਿਟ ਮੁਫ਼ਤ ਬਿਜਲੀ ਲਈ ਵਿਵਸਥਾ ਕੀਤੀ ਗਈ ਹੈ। ਸਰਕਾਰ ਦਾ ਦਾਅਵਾ, 73 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਸ਼ਰਤਾਂ ਨਾਲ ਮੁਫ਼ਤ ਬਿਜਲੀ ਮਿਲੇਗੀ। 2 ਮਹੀਨੇ ਦੇ ਬਿੱਲ ਤੇ 600 ਯੂਨਿਟ ਫ੍ਰੀ ਮਿਲਣਗੇ। ਪਰ ਜੇ 600 ਤੋਂ ਇੱਕ ਵੀ ਯੂਨਿਟ ਵੱਧ ਹੁੰਦੀ ਹੈ ਤਾਂ ਪੂਰੇ ਦਾ ਪੂਰਾ ਬਿਜਲੀ ਬਿੱਲ ਭਰਨਾ ਪਵੇਗਾ। Also Read: ਲੰਬੀ ਛੁੱਟੀ 'ਤੇ ਜਾਣਗੇ ਡੀਜੀਪੀ ਭਾਵਰਾ, ਡੈਪੂਟੇਸ਼ਨ ਨੂੰ ਲੈ ਕੇ ਕੇਂਦਰ ਨੂੰ ਲਿਖ ਚੁੱਕੇ ਹਨ ਪੱਤਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਧਾਨ ਸਭਾ 'ਚ 'ਆਪ' ਸਰਕਾਰ ਦਾ ਵਿੱਤੀ ਸਾਲ 2022-23 ਦਾ ਪਹਿਲਾ ਬਜਟ ਪੇਸ਼ ਕੀਤਾ। ਚੀਮਾ ਨੇ ਕਿਹਾ ਕਿ 'ਆਪ' ਸਰਕਾਰ 1 ਜੁਲਾਈ ਤੋਂ ਸਾਰੇ ਨਾਗਰਿਕਾਂ ਨੂੰ ਹਰ ਮਹੀਨੇ 300 ਯੂਨਿਟ ਘਰੇਲੂ ਬਿਜਲੀ ਸਪਲਾਈ ਮੁਫਤ ਪ੍ਰਦਾਨ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਆਪਣਾ ਪਹਿਲਾ ਗਾਰੰਟੀ (ਵਾਅਦਾ) ਪੂਰਾ ਕਰ ਰਹੀ ਹੈ।' ਇਸ ਯੋਜਨਾ ਤਹਿਤ ਜਿਨ੍ਹਾਂ ਲੋਕਾਂ ਕੋਲ SC, (O)BC, ਅਤੇ BPL ਪਰਿਵਾਰਾਂ ਨਾਲ ਸਬੰਧਤ 1 ਕਿਲੋਵਾਟ ਦਾ ਕੁਨੈਕਸ਼ਨ ਹੈ, ਜੇਕਰ ਉਨ੍ਹਾਂ ਦਾ ਬਿੱਲ 600 ਯੂਨਿਟ ਤੋਂ ਵੱਧ ਹੈ, ਤਾਂ ਵਾਧੂ ਯੂਨਿਟ ਲਈ ਹੀ ਭੁਗਤਾਨ ਕਰਨਾ ਹੋਵੇਗਾ। ਪਰ ਜੇਕਰ ਅਨੁਸੂਚਿਤ ਜਾਤੀ ਦੇ ਕਿਸੇ ਵਿਅਕਤੀ ਕੋਲ 1 ਕਿਲੋਵਾਟ ਤੋਂ ਵੱਧ ਦਾ ਕੁਨੈਕਸ਼ਨ ਹੈ, ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਦੂਜੀ ਸ਼੍ਰੇਣੀ ਦਾ 1 ਯੂਨਿਟ ਵੀ ਜ਼ਿਆਦਾ ਆਉਂਦਾ ਹੈ ਤਾਂ 601 ਯੂਨਿਟ ਦਾ ਬਿੱਲ ਭਰਨਾ ਪਵੇਗਾ। ਇਸ ਤੋਂ ਵੱਡੇ ਕੁਨੈਕਸ਼ਨ 'ਤੇ ਜੇਕਰ ਇਸ ਸ਼੍ਰੇਣੀ ਦੇ ਕਿਸੇ ਵਿਅਕਤੀ ਦਾ ਬਿੱਲ ਇਸ ਤੋਂ ਵੱਧ ਆਉਂਦਾ ਹੈ ਤਾਂ ਉਸ ਦਾ ਪੂਰਾ ਭੁਗਤਾਨ ਕਰਨਾ ਹੋਵੇਗਾ। ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਵੱਧ ਯੂਨਿਟ ਬਿੱਲ ਅਦਾ ਕਰਨਾ ਹੋਵੇਗਾ। Also Read: 1 ਜੁਲਾਈ ਤੋਂ ਆਧਾਰ-ਪੈਨ ਲਿੰਕ, ਪਲਾਸਟਿਕ ਬੈਨ, ਸਿਲੰਡਰ ਸਣੇ ਹੋਣਗੇ ਵੱਡੇ ਬਦਲਾਅ, ਪੜ੍ਹੋ ਖਬਰ ਇਸ ਦੌ...
ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਲੰਬੀ ਛੁੱਟੀ 'ਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਡੈਪੂਟੇਸ਼ਨ 'ਤੇ ਜਾਣ ਲਈ ਪੱਤਰ ਲਿਖਿਆ ਹੈ। ਉਹ ਕੇਂਦਰ ਤੋਂ ਮਨਜ਼ੂਰੀ ਮਿਲਣ ਤੱਕ 2 ਮਹੀਨਿਆਂ ਲਈ ਛੁੱਟੀ 'ਤੇ ਰਹਿ ਸਕਦੇ ਹਨ। ਭਾਵਰਾ ਨੂੰ ਹਟਾ ਦਿੱਤਾ ਗਿਆ ਤਾਂ ਪਿਛਲੇ 6 ਮਹੀਨਿਆਂ ਵਿਚ ਪੰਜਾਬ ਦੇ ਚੌਥੇ ਡੀਜੀਪੀ ਦੀ ਬਦਲੀ ਹੋਵੇਗੀ। ਗੈਂਗਸਟਰਾਂ ਦੇ ਖਤਰੇ ਸਮੇਤ ਅਮਨ-ਕਾਨੂੰਨ ਦੀ ਚੁਣੌਤੀ ਦਾ ਸਾਹਮਣਾ ਕਰ ਰਹੇ ਪੰਜਾਬ 'ਚ ਇਸ ਨਾਲ ਸਥਿਤੀ 'ਤੇ ਚਿੰਤਾ ਵਧਦੀ ਜਾ ਰਹੀ ਹੈ। ਇਸ ਤਹਿਤ ਜਲਦੀ ਹੀ ਕਿਸੇ ਡੀਜੀਪੀ ਨੂੰ ਭਾਵਰਾ ਦਾ ਚਾਰਜ ਸੌਂਪਿਆ ਜਾ ਸਕਦਾ ਹੈ। ਨਵੇਂ ਡੀਜੀਪੀ ਲਈ ਇਹ 4 ਨਾਵਾਂ ਦੀ ਚਰਚਾਪੰਜਾਬ ਦੇ ਨਵੇਂ ਡੀਜੀਪੀ ਲਈ ਹੁਣ 4 ਨਾਂ ਚਰਚਾ ਵਿੱਚ ਹਨ। ਇਨ੍ਹਾਂ ਵਿਚ ਗੌਰਵ ਯਾਦਵ, ਹਰਪ੍ਰੀਤ ਸਿੱਧੂ, ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਸ਼ਾਮਲ ਹਨ। ਇਨ੍ਹਾਂ ਵਿੱਚ ਗੌਰਵ ਯਾਦਵ ਅਤੇ ਹਰਪ੍ਰੀਤ ਸਿੱਧੂ ਅਹਿਮ ਹਨ। ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਹਰਪ੍ਰੀਤ ਸਿੱਧੂ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹਨ ਅਤੇ ਹਾਲ ਹੀ ਵਿਚ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਦੀ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। Also Read: 1 ਜੁਲਾਈ ਤੋਂ ਆਧਾਰ-ਪੈਨ ਲਿੰਕ, ਪਲਾਸਟਿਕ ਬੈਨ, ਸਿਲੰਡਰ ਸਣੇ ਹੋਣਗੇ ਵੱਡੇ ਬਦਲਾਅ, ਪੜ੍ਹੋ ਖਬਰ ਸੰਗਰੂਰ ਜ਼ਿਮਨੀ ਚੋਣ ਤੋਂ ਬਾਅਦ ਭਾਵੜਾ ਨੂੰ ਬਦਲਣ ਦੀ ਚਰਚਾ ਤੇਜ਼ਵੀਕੇ ਭਾਵਰਾ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਡੀਜੀਪੀ ਨਿਯੁਕਤ ਕੀਤਾ ਸੀ। 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਨਹੀਂ ਹਟਾਇਆ ਗਿਆ। ਹਾਲਾਂਕਿ ਇਸ ਤੋਂ ਬਾਅਦ ਪੰਜਾਬ 'ਚ ਲਗਾਤਾਰ ਹੋ ਰਹੇ ਕਤਲਾਂ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬ ਪੁਲਿਸ 'ਤੇ ਸਵਾਲ ਖੜੇ ਕਰ ਦਿੱਤੇ। ਇਸ ਤੋਂ ਪਹਿਲਾਂ ਮੋਹਾਲੀ 'ਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲੇ ਤੋਂ ਬਾਅਦ ਖਾਕੀ ਪਹਿਲਾਂ ਹੀ ਸਵਾਲਾਂ ਦੇ ਘੇਰੇ 'ਚ ਸੀ। ਫਿਰ ਸੰਗਰੂਰ ਚੋਣ ਵਿਚ ‘ਆਪ’ ਦੀ ਹਾਰ ਤੋਂ ਬਾਅਦ ਭਾਵਰਾ ਨੂੰ ਬਦਲਣ ਦੀ ਤਿਆਰੀ ਸ਼ੁਰੂ ਹੋ ਗਈ। ਸਤੰਬਰ ਤੋਂ ਸ਼ੁਰੂ ਹੋ ਗਈ ਸੀ ਡੀਜੀਪੀ ਬਦਲਣ ਦੀ ਖੇਡਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਦਿਨਕਰ ਗੁਪਤਾ ਡੀਜੀਪੀ ਸਨ। ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਦਿਨਕਰ ਗੁਪਤਾ ਵੀ ਛੁੱਟੀ 'ਤੇ ਚਲੇ ਗਏ। ਇਸ ਤੋਂ ਬਾਅਦ ਸੀਐੱਮ ਚਰਨਜੀਤ ਚੰਨੀ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਨਿਯੁਕਤ ਕੀਤਾ ਹੈ। ਜਿਸ ਦੇ ਖਿਲਾਫ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਸਿਧਾਰਥ ਚਟੋਪਾਧਿਆਏ ਨੂੰ ਡੀ.ਜੀ.ਪੀ. ਲਾ ਦਿੱਤਾ ਗਿਆ। ਹਾਲਾਂਕਿ ਚੋਣਾਂ ਨੇੜੇ ਆਉਂਦਿਆਂ ਹੀ ਵੀ.ਕੇ ਭਾਵਰਾ ਨੂੰ ਡੀ.ਜੀ.ਪੀ. ਨਿਯੁਕਤ ਕਰ ਦਿੱਤਾ ਗਿਆ।...
ਚੰਡੀਗੜ੍ਹ- ਮਾਨਸੂਨ ਦੇ ਨੇੜੇ ਆਉਣ ਦੇ ਨਾਲ ਹੀ ਪੰਜਾਬ ਵਿਚ ਮੌਸਮ ਵਿਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਕੁਝ ਸ਼ਹਿਰਾਂ ਵਿਚ ਮੀਂਹ ਪਿਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਤੋਂ ਬਾਅਦ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮਾਨਸੂਨ ਦੇ ਨੇੜੇ ਆਉਣ ਨਾਲ ਘੱਟੋ-ਘੱਟ ਤਾਪਮਾਨ ਡਿੱਗ ਗਿਆ ਹੈ। Also Read: 1 ਜੁਲਾਈ ਤੋਂ ਆਧਾਰ-ਪੈਨ ਲਿੰਕ, ਪਲਾਸਟਿਕ ਬੈਨ, ਸਿਲੰਡਰ ਸਣੇ ਹੋਣਗੇ ਵੱਡੇ ਬਦਲਾਅ, ਪੜ੍ਹੋ ਖਬਰ ਮੌਸਮ ਵਿਭਾਗ ਅਨੁਸਾਰ ਮੱਧ ਭਾਰਤ ਵਿਚ ਮਾਨਸੂਨ ਸੁਸਤ ਹੈ, ਪਰ ਉੱਤਰ-ਪੂਰਬ ਵਾਲੇ ਪਾਸੇ ਤੋਂ ਵਧਦਾ ਮਾਨਸੂਨ 30 ਜੂਨ ਨੂੰ ਪੰਜਾਬ-ਹਰਿਆਣਾ ਵਿਚ ਪਹੁੰਚ ਸਕਦਾ ਹੈ। ਮਾਨਸੂਨੀ ਹਵਾਵਾਂ ਕਾਰਨ ਉੱਤਰੀ ਭਾਰਤ ਵਿਚ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਜਿੱਥੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਗਰਮ ਹਵਾਵਾਂ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 30 ਜੂਨ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਡਿੱਗਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦੇ ਆਸ-ਪਾਸ ਜਾ ਰਿਹਾ ਹੈ। ਭਿਆਨਕ ਦੀ ਗਰਮੀ ਤੋਂ ਲੋਕ ਪ੍ਰੇਸ਼ਾਨ ਸਨ। Also Read: ਪੰਜਾਬ ਪੁਲਿਸ ਨੇ ਲਾਰੈਂਸ-ਰਿੰਦਾ ਗੈਂਗ 11 ਮੈਂਬਰ ਕੀਤੇ ਗ੍ਰਿਫਤਾਰ, ਹਥਿਆਰ ਵੀ ਬਰਾਮਦ ਆਰੇਂਜ ਅਲਰਟ ਜਾਰੀਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ਵਿਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਕਈ ਹਿੱਸਿਆਂ 'ਚ ਭਾਰੀ ਮੀਂਹ ਅਤੇ ਬਾਕੀ ਹਿੱਸਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਧੂੜ ਭਰੀ ਹਨੇਰੀ ਵੀ ਆ ਸਕਦੀ ਹੈ। ਫਿਲਹਾਲ ਇਹ ਅਲਰਟ ਸਿਰਫ 30 ਜੂਨ ਲਈ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ 1 ਜੁਲਾਈ ਤੋਂ ਮੌਸਮ ਆਮ ਵਾਂਗ ਹੋ ਜਾਵੇਗਾ।...
ਚੰਡੀਗੜ੍ਹ/ਜਲੰਧਰ- ਏਡੀਜੀਪੀ ਐਂਟੀ ਗੈਂਗਸਟਰ ਨੇ ਦੱਸਿਆ ਕਿ ਇੱਕ ਵਿਆਪਕ ਅਤੇ ਯੋਜਨਾਬੱਧ ਆਪ੍ਰੇਸ਼ਨ ਵਿਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9 ਹਥਿਆਰ ਅਤੇ ਪੰਜ ਲੁੱਟੇ ਹੋਏ ਵਾਹਨ ਬਰਾਮਦ ਕੀਤੇ ਹਨ। ਇਸ ਬਾਰੇ ਜਾਣਕਾਰੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਪ੍ਰੋਮੋਦ ਬਾਨ ਨੇ ਵੀਰਵਾਰ ਨੂੰ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ। Also Read: ਸਿੱਧੂ ਕਤਲਕਾਂਡ ਮਾਮਲਾ: ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ 7 ਦਿਨ ਲਈ ਰਿਮਾਂਡ ਫੜੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ, ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ ਵਾਸੀ ਨਕੋਦਰ, ਜਲੰਧਰ; ਮੋਹਾਲੀ ਵਿਚ ਨਵਾਂ ਸ਼ਹਿਰ ਬਡਾਲਾ ਦੇ ਸਾਗਰ ਸਿੰਘ; ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ; ਲੋਹੀਆਂ, ਜਲੰਧਰ ਦਾ ਨਵੀ; ਅੰਕੁਸ਼ ਸੱਭਰਵਾਲ ਉਰਫ ਪਾਇਆ ਨਕੋਦਰ, ਜਲੰਧਰ; ਊਨਾ (HP) ਦੇ ਸੁਮਿਤ ਜਸਵਾਲ ਉਰਫ ਕਾਕੂ; ਫਿਲੌਰ, ਜਲੰਧਰ ਦਾ ਅਮਨਦੀਪ ਉਰਫ਼ ਸ਼ੂਟਰ; ਸ਼ਿਵ ਕੁਮਾਰ ਉਰਫ ਸ਼ਿਵ ਫਿਲੌਰ, ਜਲੰਧਰ; ਵਿਸ਼ਾਲ ਉਰਫ਼ ਫ਼ੌਜੀ ਵਾਸੀ ਨਕੋਦਰ, ਜਲੰਧਰ; ਊਨਾ (HP) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਸ਼ਾਮਲ ਹਨ। ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਹਿਸਟਰੀਸ਼ੀਟਰ ਹਨ ਅਤੇ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਐੱਸਐੱਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਦੇ ਨਾਲ ਮੌਜੂਦ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਇਹ ਗਰੋਹ ਕਈ ਗੁਆਂਢੀ ਰਾਜਾਂ ਵਿੱਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਸਮੇਤ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਦੇ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਸੱਤ ਕਤਲ, ਦੋ ਨੂੰ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ। Also Read: PM ਮੋਦੀ ਤੇ ਅਮਿਤ ਸ਼ਾਹ ਨੂੰ ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ 'ਚ ਰਹਿ ਰਿਹਾ ਹੈ ਅਤੇ ਉਹ ਛੇ ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ 'ਤੇ ਸਰਗਰਮ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇੱਕ ਸਾਲ ਤੋਂ ਲਾਪਤਾ ਸੀ। ਉਨ੍ਹਾਂ ਕਿਹਾ ਕਿ ਜੈਸੀ ਬਰਾੜ ਅਤੇ ਲਾਰੈਂਸ ਲਈ ਕੰਮ ਕਰਦਾ ਹੈ ਤੇ ਉਹ 16 ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਕ ਹੋਰ ਵਿਅਕਤੀ ਦੀ ਪਛਾਣ ਅੰਕੁਸ਼ ਸਭਰਵਾਲ ਉਰਫ਼ ਪਾਈ ਵਜੋਂ ਹੋਈ ਹੈ, ਜਿਸ ਦੇ ਖਿਲਾਫ ਛੇ ਅਪਰਾਧਿਕ ਮਾਮਲੇ ਦਰਜ ਹਨ, ਜੋ ਕਿ 2014 ਵਿਚ ਨਕੋਦਰ ਦੇ ਇਕ ਆਈਲੈਟਸ ਸੈਂਟਰ ਵਿਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ ਨੂੰ ਪਨਾਹ ਅਤੇ ਸੁਰੱਖਿਅਤ ਘਰ ਮੁਹੱਈਆ ਕਰਵਾ ਰਿਹਾ ਸੀ। ਜਿਸ ਨੂੰ ਪੁਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਹਾਕਾਲ ਦੇ ਰਾਜ ਵਿੱਚ ਦੋ ਮਹੀਨਿਆਂ ਦੇ ਰਹਿਣ ਦੌਰਾਨ ਉਸ ਨੇ ਪੰਜਾਬ ਵਿੱਚ ਤਿੰਨ ਅਪਰਾਧ ਕੀਤੇ। Also Read: ਮਹਾਰਾਸ਼ਟਰ 'ਚ ਨਵੀਂ ਸਰਕਾਰ: ਫੜਨਵੀਸ ਅੱਜ ਪੇਸ਼ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ, ਸ਼ਿੰਦੇ ਹੋਣਗੇ ਉਪ ਮੁੱਖ ਮੰਤਰੀ ਐਸਐਸਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ ਵਿੱਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚੋਂ ਹਵਾਲਾਤੀਆਂ ਨੂੰ ਭਜਾਉਣ ਦੀ ਸਾਜ਼ਿਸ਼ ਵੀ ਘੜੀ ਸੀ ਜ਼ਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਸੂਬੇ ਭਰ ਵਿਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 38 ਹਥਿਆਰ ਬਰਾਮਦ ਕੀਤੇ ਹਨ।...
ਮਾਨਸਾ- ਸਥਾਨਕ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਭਗਵਾਨਪੁਰੀਆ ਤੋਂ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਪੁੱਛਗਿੱਛ ਕੀਤੀ ਜਾਣੀ ਹੈ। ਪੁਲਿਸ ਨੂੰ ਤੱਥ ਮਿਲੇ ਸਨ ਕਿ ਹੱਤਿਆ 'ਚ ਸ਼ਾਮਿਲ 2 ਸ਼ੂਟਰ ਭਗਵਾਨਪੁਰੀਆ ਵਲੋਂ ਕਰਵਾਏ ਗਏ ਸਨ। Also Read: PM ਮੋਦੀ ਤੇ ਅਮਿਤ ਸ਼ਾਹ ਨੂੰ ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ ਦੱਸਣਾ ਬਣਦਾ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਮਿਲਣ ਉਪਰੰਤ ਮਾਨਸਾ ਪੁਲਿਸ ਦਿੱਲੀ ਤਿਹਾੜ ਜੇਲ੍ਹ 'ਚੋਂ ਦੇਰ ਰਾਤ ਇੱਥੇ ਲੈ ਕੇ ਆਈ ਸੀ। ਅੱਜ ਸਵੇਰੇ ਜੱਗੂ ਭਗਵਾਨਪੁਰੀਆ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ ਅਤੇ ਬਾਅਦ ਦੁਪਹਿਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ। Also Read: ਮਹਾਰਾਸ਼ਟਰ 'ਚ ਨਵੀਂ ਸਰਕਾਰ: ਫੜਨਵੀਸ ਅੱਜ ਪੇਸ਼ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ, ਸ਼ਿੰਦੇ ਹੋਣਗੇ ਉਪ ਮੁੱਖ ਮੰਤਰੀ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸੈਸ਼ਨ 2022 ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਣੀ ਸੀ। ਇਸ ਦੌਰਾਨ ਜੈ ਕ੍ਰਿਸ਼ਨ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ ਹੈ। ਦੱਸ ਦਈਏ ਕਿ ਜੈ ਕ੍ਰਿਸ਼ਨ ਰੋੜੀ ਗੜ੍ਹਸ਼ੰਕਰ ਤੋਂ ਵਿਧਾਇਕ ਹਨ। Also Read: ਮਹਾਰਾਸ਼ਟਰ 'ਚ ਨਵੀਂ ਸਰਕਾਰ: ਫੜਨਵੀਸ ਅੱਜ ਪੇਸ਼ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ, ਸ਼ਿੰਦੇ ਹੋਣਗੇ ਉਪ ਮੁੱਖ ਮੰਤਰੀ ਡਿਪਟੀ ਸਪੀਕਰ ਚੁਣੇ ਜਾਣ ਉੱਤੇ ਪੂਰੇ ਸਦਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਸੀਐੱਮ ਮਾਨ ਨੇ ਕਿਹਾ ਕਿ ਜੈ ਕ੍ਰਿਸ਼ਨ ਜੀ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਨੇ ਇਕ ਫੋਟੋਗ੍ਰਾਫਰ ਦੇ ਤੌਰ ਉੱਤੇ ਕੰਮ ਸ਼ੁਰੂ ਕੀਤਾ ਸੀ। ਅੱਜ ਵੀ ਦੇਖ ਲਓ ਉਨ੍ਹਾਂ ਦੀ ਦੁਕਾਨ ਗੜ੍ਹਸ਼ੰਕਰ ਵਿਚ ਮੌਜੂਦ ਹੈ। ਇਸ ਤੋਂ ਬਾਅਦ ਭਾਜਪਾ ਦੇ ਅਸ਼ਵਨੀ ਸ਼ਰਮਾ ਨੇ ਵੀ ਸਦਨ ਵਿਚ ਰੋੜੀ ਸਾਹਬ ਨੂੰ ਡਿਪਟੀ ਸਪੀਕਰ ਬਣਨ ਉੱਤੇ ਵਧਾਈ ਦਿੱਤੀ। Also Read: ਕੌਂਸਲ ਵਲੋਂ GST ਮੁਆਵਜ਼ਾ ਖਤਮ, ਪੰਜਾਬ ਨੂੰ ਹਰ ਸਾਲ ਹੋਵੇਗਾ 15 ਹਜ਼ਾਰ ਕਰੋੜ ਦਾ ਨੁਕਸਾਨ
ਚੰਡੀਗੜ੍ਹ- ਜੀਐੱਸਟੀ ਕੌਂਸਲ ਦੀ ਮੀਟਿੰਗ ਵਿਚ ਪੰਜਾਬ ਸਮੇਤ 16 ਰਾਜਾਂ ਨੇ 30 ਜੂਨ ਨੂੰ ਖਤਮ ਹੋ ਰਹੀ ਜੀਐੱਸਟੀ ਮੁਆਵਜ਼ੇ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਮੁੱਦੇ 'ਤੇ ਅਗਸਤ 'ਚ ਚਰਚਾ ਹੋਵੇਗੀ। ਇਸ ਵੇਲੇ ਪੰਜਾਬ ਨੂੰ 14-15 ਹਜ਼ਾਰ ਕਰੋੜ ਰੁਪਏ ਮੁਆਵਜ਼ੇ ਵਜੋਂ ਮਿਲਦੇ ਹਨ। ਇਸ ਸਾਲ ਸਿਰਫ਼ 3 ਤੋਂ 4 ਹਜ਼ਾਰ ਕਰੋੜ ਰੁਪਏ ਹੀ ਮਿਲਣਗੇ। GST 1 ਜੁਲਾਈ 2017 ਨੂੰ ਲਾਗੂ ਕੀਤਾ ਗਿਆ ਸੀ। ਹੁਣ ਸਮਾਂ ਸੀਮਾ 30 ਜੂਨ ਨੂੰ ਖਤਮ ਹੋ ਰਹੀ ਹੈ। Also Read: ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ SYL ਗੀਤ ਬੈਨ ਕਰਨ ਦਾ ਮੁੱਦਾ ਮੰਗ ਦੀ ਪਰਵਾਹ ਕੀਤੇ ਬਿਨਾਂ ਸਾਰੇ ਰਾਜਾਂ ਨੂੰ ਪਹਿਲੀ ਤਿਮਾਹੀ ਵਿਚ ਮੁਆਵਜ਼ਾ ਮਿਲ ਜਾਵੇਗਾ। ਹੁਣ 9 ਮਹੀਨਿਆਂ ਲਈ ਫੰਡ ਦਾ ਪ੍ਰਬੰਧ ਖੁਦ ਕਰਨਾ ਹੋਵੇਗਾ। ਕੇਂਦਰ ਨੇ ਰਾਜਾਂ ਨੂੰ ਜੀਐੱਸਟੀ ਮੁਆਵਜ਼ੇ ਵਜੋਂ 86,912 ਕਰੋੜ ਰੁਪਏ ਦਿੱਤੇ ਹਨ। ਕ੍ਰਿਪਟੋ ਕਰੰਸੀ, ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿਚ ਲਿਆਉਣ ਬਾਰੇ ਵੀ ਕੋਈ ਚਰਚਾ ਨਹੀਂ ਹੋਈ। ਸੋਨੇ ਦੀ ਮੂਵਮੈਂਟ 'ਤੇ ਈ-ਵੇਅ ਬਿੱਲ ਲਾਗੂ ਕਰਨ ਦੀ ਮੰਗ ਕੀਤੀ ਗਈ। ਕੌਂਸਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। 2 ਲੱਖ ਰੁਪਏ ਜਾਂ ਇਸ ਤੋਂ ਵਧੇਰੇ 'ਤੇ ਈ-ਵੇਅ ਬਿੱਲ ਜਨਰੇਟ ਕਰਨਾ ਹੋਵੇਗਾ। Also Read: ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਹਿਮਾਚਲ 'ਚ ਰੋਪ-ਵੇ ਸਫਰ ਸਸਤਾ, ਸੈਲਾਨੀਆਂ ਨੂੰ ਮਿਲੇਗਾ ਫਾਇਦਾਹਿਮਾਚਲ ਪ੍ਰਦੇਸ਼ ਦੀ ਮੰਗ 'ਤੇ ਕੌਂਸਲ ਨੇ ਰੋਪਵੇਅ ਟਿਕਟਾਂ 'ਤੇ ਜੀਐਸਟੀ 18 ਤੋਂ ਘਟਾ ਕੇ 5 ਫੀਸਦੀ ਕਰ ਦਿੱਤਾ ਹੈ। ਇਸ ਨਾਲ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਔਸਤਨ 500 ਰੁਪਏ ਦੀ ਟਿਕਟ ਉੱਤੇ ਹੁਣ 90 ਰੁਪਏ ਦੀ ਬਜਾਏ 25 ਰੁਪਏ ਦਾ ਜੀਐੱਸਟੀ ਲੱਗੇਗਾ। ਰਾਜ ਵਿਚ ਇਸ ਸਮੇਂ 5 ਰੋਪਵੇਅ ਸੇਵਾਵਾਂ ਦੇ ਰਹੇ ਹਨ।...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਗੀਤ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ 'ਤੇ ਕੇਂਦਰ ਸਰਕਾਰ ਵਲੋਂ ਬੈਨ ਲਾਇਆ ਗਿਆ ਹੈ। Also Read: ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਵੀ ਪ੍ਰਸਤਾਵ ਆਵੇਗਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਵੀ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ।
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗਨਪ੍ਰੀਤ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਸ਼ਗਨ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ 'ਚ ਉਸ ਨੂੰ ਮਾਮਲੇ 'ਚ ਨਾਮਜ਼ਦ ਨਹੀਂ ਕੀਤਾ ਗਿਆ ਸੀ। ਬਾਅਦ ਵਿੱਚ ਉਸ ਦਾ ਨਾਂ ਪੁਲਿਸ ਨੇ ਸ਼ਾਮਲ ਕੀਤਾ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਵਿਵਾਦਪੂਰਨ ਮਾਮਲਾ ਹੈ। ਇਸ ਮਾਮਲੇ ਵਿਚ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ। Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖ਼ਰੀ ਦਿਨ: ਇੱਕ ਵਿਧਾਇਕ-ਇੱਕ ਪੈਨਸ਼ਨ ਤੇ ਅਗਨੀਪਥ ਸਕੀਮ ਖ਼ਿਲਾਫ਼ ਆਵੇਗਾ ਮਤਾ ਇਸ ਤੋਂ ਇਲਾਵਾ ਸ਼ਗਨਪ੍ਰੀਤ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਖ਼ਤਰਾ ਦੱਸਿਆ ਸੀ। ਇਸ ਮਾਮਲੇ 'ਚ ਹਾਈਕੋਰਟ ਨੇ ਪੁੱਛਿਆ ਕਿ ਸ਼ਗਨਪ੍ਰੀਤ ਇਸ ਸਮੇਂ ਕਿੱਥੇ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਇਸ ਸਮੇਂ ਆਸਟ੍ਰੇਲੀਆ 'ਚ ਹੈ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਉਹ ਹੁਣ ਦੇਸ਼ ਤੋਂ ਬਾਹਰ ਹੈ ਤਾਂ ਖ਼ਤਰਾ ਕਿਵੇਂ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਭਾਰਤ ਵਾਪਸ ਆਉਣਾ ਚਾਹੁੰਦਾ ਹੈ। ਹਾਲਾਂਕਿ ਉਹ ਭਾਰਤ ਆਵੇਗਾ, ਇਸ ਸਬੰਧੀ ਕੋਈ ਹਲਫ਼ਨਾਮਾ ਦਾਖ਼ਲ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਮਿੱਡੂਖੇੜਾ ਕਤਲ ਕਾਂਡ 'ਚ ਲੱਗੇ ਹਨ ਇਹ ਦੋਸ਼ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਹੈ। ਉਹ ਪਹਿਲਾਂ ਮੂਸੇਵਾਲਾ ਨਾਲ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਹਾਲਾਂਕਿ ਪਿਛਲੇ ਸਾਲ ਅਗਸਤ ਵਿਚ ਮੋਹਾਲੀ ਵਿਚ ਮਿੱਡੂਖੇੜਾ ਦੇ ਕਤਲ ਵਿਚ ਉਸ ਦਾ ਨਾਮ ਆਇਆ ਸੀ। ਉਦੋਂ ਕਿਹਾ ਗਿਆ ਸੀ ਕਿ ਦਿੱਲੀ ਪੁਲਿਸ ਦੀ ਜਾਂਚ ਵਿਚ ਉਸ ਦਾ ਸਬੰਧ ਮਿੱਡੂਖੇੜਾ ਕਾਂਡ ਲਈ ਜ਼ਿੰਮੇਵਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ। ਉਸ ਨੇ ਸ਼ਾਰਪ ਸ਼ੂਟਰਾਂ ਨੂੰ ਪਨਾਹ ਅਤੇ ਗੱਡੀ ਦਿੱਤੀ। ਉਨ੍ਹਾਂ ਲਈ ਖਾਣਾ ਵੀ ਲਿਆਇਆ। Also Read: CM ਮਾਨ ਦੇ ਵਿਰੋਧੀਆਂ ਨੂੰ ਰਗੜੇ, ਦੱਸਿਆ ਮਹਿਲਾਵਾਂ ਨੂੰ ਕਦੋਂ ਤੱਕ ਮਿਲਣਗੇ 1000 ਰੁਪਏ ਮਹੀਨਾ ਨਾਂ ਸਾਹਮਣੇ ਆਉਂਦੇ ਹੀ ਆਸਟ੍ਰੇਲੀਆ ਚਲਾ ਗਿਆ ਸੀ ਸ਼ਗਨਪ੍ਰੀਤਮਿੱਡੂਖੇੜਾ ਕਤਲ ਕੇਸ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ ਸੀ। ਉਦੋਂ ਤੋਂ ਉਹ ਉਥੇ ਰਹਿ ਰਿਹਾ ਹੈ। ਮੂਸੇਵਾਲਾ ਨੂੰ ਮਾਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਆਸਟ੍ਰੇਲੀਆ ਭੱਜਣ ਲਈ ਮੂਸੇਵਾਲਾ ਨੇ ਮਦਦ ਕੀਤੀ ਸੀ। ਇਹ ਵੀ ਸੰਭਾਵਨਾ ਹੈ ਕਿ ਇਸੇ ਦੁਸ਼ਮਣੀ ਕਾਰਨ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ।...
ਜਲਾਲਾਬਾਦ- ਹਲਕਾ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਸ਼ੇਰ ਮੁਹੰਮਦ ਦੇ ਗੁਰਦੁਆਰਾ ਨਾਨਕ ਸਰ ਸਾਹਿਬ ’ਚ ਸਰੋਵਰ ’ਚ ਨਹਾਉਣ ਗਏ ਤਿੰਨ ਮਾਸੂਮ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਣ ਮੌਤ ਹੋ ਗਈ। ਮ੍ਰਿਤਕ ਬੱਚਿਆਂ ’ਚ 2 ਲੜਕੀਆਂ ਅਤੇ 1 ਲੜਕਾ ਸ਼ਾਮਲ ਸੀ। Also Read: ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆਂ ਦਾ ਟ੍ਰਾਂਜ਼ਿਟ ਰਿਮਾਂਡ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਹਿਚਾਣ ਹਰਪ੍ਰੀਤ ਸਿੰਘ (9) ਪੁੱਤਰ ਜਸਵੀਰ ਸਿੰਘ ਵਾਸੀ ਦਰੋਗਾ, ਪ੍ਰਿਯਾ (11) ਪੁੱਤਰੀ ਜਸਵਿੰਦਰ ਸਿੰਘ ਵਾਸੀ ਸੁਖੇਰਾ ਬੋਦਲਾ, ਸੀਰਤ (10) ਪੁੱਤਰੀ ਪੂਰਨ ਸਿੰਘ ਵਾਸੀ ਛੋਟੇ ਜੰਡ ਵਾਲੇ ਝੁੱਗੇ ਗੁਰੂਹਰਸਾਏ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐੱਸ.ਪੀ. ਜਲਾਲਾਬਾਦ ਸੁਬੇਗ ਸਿੰਘ, ਤਹਿਸੀਲਦਾਰ ਜਲਾਲਾਬਾਦ , ਥਾਣਾ ਅਮੀਰ ਖਾਸ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਵਾਸੀ ਦਰੋਗਾ ਜਿਸਦੀਆਂ ਭੈਣਾ ਜੋ ਕਿ ਸੁਖੇਰਾ ਬੋਦਲਾ ਅਤੇ ਛੋਟੇ ਜੰਡ ਵਾਲਾ ’ਚ ਵਿਆਹੀਆਂ ਹੋਈਆ ਹਨ ਆਪਣੇ ਪਿੰਡ ਦਰੋਗਾ ਆਈਆਂ ਹੋਈਆ ਸਨ। Also Read: ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ ਨਹੀਂ, HC 'ਚ ਭ੍ਰਿਸ਼ਟਾਚਾਰ ਦੀ FIR 'ਤੇ ਸੁਣਵਾਈ ਤੋਂ ਇਨਕਾਰ ਅੱਜ ਸਵੇਰ ਸਮੇਂ ਸਾਰਾ ਪਰਿਵਾਰ ਸ਼ੇਰ ਮੁਹੰਮਦ ਨਜ਼ਦੀਕ ਝੋਨਾ ਲਗਾ ਰਿਹਾ ਸੀ ਤਾਂ ਉਨ੍ਹਾਂ ਦੇ ਬੱਚੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਚਲੇ ਗਏ ਅਤੇ ਬੱਚੇ ਅਚਾਨਕ ਨਹਾਉਣ ਲਈ ਸਰੋਵਰ ’ਚ ਦਾਖਲ ਹੋ ਗਏ ਅਤੇ ਸਰੋਵਰ ’ਚ ਦਾਖਲ ਹੁੰਦਿਆਂ ਹੀ ਉਨ੍ਹਾਂ ਦਾ ਪੈਰ ਤਿਲਕ ਗਿਆ ਅਤੇ ਉਹ ਡੂੰਘੇ ਪਾਣੀ ਦੇ ਸਰੋਵਰ ’ਚ ਡੁੱਬ ਗਏ। ਜਿਨ੍ਹਾਂ ਨੂੰ ਕੁੱਝ ਸਮੇਂ ਬਾਅਦ ਬਾਹਰ ਕੱਢਿਆ ਗਿਆ ਅਤੇ ਸਿਵਲ ਹਸਪਤਾਲ ’ਚ ਭੇਜ ਦਿੱਤਾ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।...
ਚੰਡੀਗੜ੍ਹ- ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ ਜੱਗੂ ਨੇ ਮੁਹੱਈਆ ਕਰਵਾਏ ਸਨ। ਜੱਗੂ ਗੈਂਗਸਟਰ ਲਾਰੈਂਸ ਦੀ ਸਿੰਡੀਕੇਟ ਦਾ ਮੈਂਬਰ ਵੀ ਹੈ। ਇਸ ਗੱਲ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। Also Read: ਜਲਾਲਾਬਾਦ 'ਚ ਵਾਪਰੀ ਰੂਹ ਕੰਬਾਊ ਘਟਨਾ, ਸਰੋਵਰ 'ਚ ਨਹਾਉਣ ਗਏ ਤਿੰਨ ਬੱਚਿਆਂ ਦੀ ਮੌਤ ਉਥੋਂ ਪੁਲਿਸ ਨੂੰ ਜੱਗੂ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ। ਜਿਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਪੁਲਿਸ ਨੇ ਜੱਗੂ ਦਾ ਟ੍ਰਾਂਜ਼ਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ। ਉਸ ਨੂੰ ਮਾਨਸਾ ਲਿਆਂਦਾ ਜਾ ਰਿਹਾ ਹੈ। ਇੱਥੇ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ। ਪੰਜਾਬ ਪੁਲਿਸ ਵੱਲੋਂ ਲਾਰੈਂਸ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। Also Read: ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ ਨਹੀਂ, HC 'ਚ ਭ੍ਰਿਸ਼ਟਾਚਾਰ ਦੀ FIR 'ਤੇ ਸੁਣਵਾਈ ਤੋਂ ਇਨਕਾਰ ਕਤਲ ਵਿਚ 4 ਤੋਂ ਵੱਧ ਸ਼ੂਟਰ ਸਨ ਸ਼ਾਮਲਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਵਿਚ 4 ਤੋਂ ਵੱਧ ਸ਼ਾਰਪ ਸ਼ੂਟਰ ਸ਼ਾਮਲ ਸਨ। ਇਨ੍ਹਾਂ 'ਚ ਦਿੱਲੀ ਪੁਲਿਸ ਨੇ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਅੰਕਿਤ ਸੇਰਸਾ, ਜਗਰੂਪ ਰੂਪਾ ਅਤੇ ਮਨੂ ਕੁੱਸਾ ਹੁਣ ਫਰਾਰ ਹਨ। ਪੁਲਿਸ ਨੂੰ ਸ਼ੱਕ ਹੈ ਕਿ ਜਗਰੂਪ ਰੂਪਾ ਅਤੇ ਮਨੂ ਕੁੱਸਾ ਭਗਵਾਨਪੁਰੀਆ ਨੇ ਲਾਰੈਂਸ ਗੈਂਗ ਨੂੰ ਦਿੱਤੇ ਸਨ। ਇਸ ਮਾਮਲੇ 'ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। Also Read: ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆਂ ਦਾ ਟ੍ਰਾਂਜ਼ਿਟ ਰਿਮਾਂਡ ਪਿਛਲੀ ਪੁੱਛਗਿੱਛਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿਚ ਉਸ ਨੇ ਦੱਸਿਆ ਕਿ ਤਿਹਾੜ ਜੇਲ੍ਹ ਵਿਚ ਉਹ ਅਤੇ ਲਾਰੈਂਸ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਦੇ ਸਨ। ਹਾਲਾਂਕਿ ਬਾਅਦ ਵਿਚ ਉਸ ਦੀ ਬੈਰਕ ਬਦਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ। ਇਕ ਮਹੀਨੇ ਬਾਅਦ ਵੀ ਨਹੀਂ ਮਿਲਿਆ ਨਿਆਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨਾ ਬੀਤ ਚੁੱਕਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਸ਼ਾਰਪ ਸ਼ੂਟਰਾਂ ਦਾ ਸਾਥ ਦੇਣ ਜਾ ਰਹੇ ਹਨ। ਪੰਜਾਬ ਪੁਲਿਸ ਦੇ ਹੱਥ ਕੋਈ ਸ਼ਾਰਪ ਸ਼ੂਟਰ ਨਹੀਂ ਹੈ। ਹਾਲਾਂਕਿ ਦਿੱਲੀ ਪੁਲਿਸ ਨੇ 2 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਪੁਲਿਸ ਕਮਿਸ਼ਨਰ ਐੱਚਜੀਐੱਸ ਧਾਲੀਵਾਲ ...
ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਝਟਕਾ ਲੱਗਾ ਹੈ। ਗਿਲਜੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਮਾਮਲੇ 'ਚ ਬੁੱਧਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ 'ਤੇ ਨਿਯਮਤ ਤੌਰ 'ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਹਾਈ ਕੋਰਟ ਵਿੱਚ ਇਸ ਸਮੇਂ ਛੁੱਟੀਆਂ ਚੱਲ ਰਹੀਆਂ ਹਨ। ਜੇਕਰ ਗਿਲਜੀਅਨ ਅਗਾਊਂ ਜ਼ਮਾਨਤ ਚਾਹੁੰਦੇ ਹਨ ਤਾਂ ਉਹ ਹੇਠਲੀ ਅਦਾਲਤ ਜਾ ਸਕਦੇ ਹਨ। Also Read: ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਠਾਨਕੋਰਟ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤਖੋਰੀ ਦੇ ਦੋਸ਼ 'ਚ ਗ੍ਰਿਫਤਾਰ ਦੂਜੇ ਪਾਸੇ ਸੰਗਤ ਸਿੰਘ ਗਿਲਜੀਆਂ ਗ੍ਰਿਫਤਾਰੀ ਤੋਂ ਬਚਣ ਲਈ ਕਈ ਦਿਨਾਂ ਤੋਂ ਰੂਪੋਸ਼ ਹਨ। ਉਹ ਗ੍ਰਿਫਤਾਰੀ ਤੋਂ ਪਹਿਲਾਂ ਰਾਹਤ ਪ੍ਰਾਪਤ ਕਰਨਾ ਚਾਹੁੰਦਾ ਸੀ, ਪਰ ਹਾਈ ਕੋਰਟ ਨੇ ਕਿਹਾ ਕਿ ਜੇਕਰ ਗਿਲਜੀਅਨ ਨੂੰ ਮਾਮਲਾ ਜ਼ਰੂਰੀ ਲੱਗਦਾ ਹੈ ਤਾਂ ਉਹ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦੇ ਹਨ। ਵਿਜੀਲੈਂਸ ਗਿਲਜੀਆਂ ਦੀ ਭਾਲ ਕਰ ਰਹੀਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲ ਘੁਟਾਲੇ ਵਿੱਚ ਕੇਸ ਦਰਜ ਕੀਤਾ ਸੀ। ਜਿਸ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ। ਧਰਮਸੋਤ ਨੂੰ ਵਿਜੀਲੈਂਸ ਨੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਤੜਕੇ 3 ਵਜੇ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਜਦੋਂ ਇਸ ਦਾ ਨਾਂ ਸਾਹਮਣੇ ਆਇਆ ਤਾਂ ਗਿਲਜੀਆਂ ਰੂਪੋਸ਼ ਹੋ ਗਏ। ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ। Also Read: ਉਦੈਪੁਰ ਕਤਲਕਾਂਡ: ਕਨ੍ਹਈਆ ਲਾਲ ਦੇ ਅੰਤਿਮ ਸੰਸਕਾਰ 'ਤੇ ਲੋਕਾਂ ਦੀ ਭੀੜ, ਰਾਜਸਥਾਨ 'ਚ ਧਾਰਾ 144 ਲਾਗੂ ਗਿਲਜੀਆਂ 'ਤੇ ਟ੍ਰੀ ਗਾਰਡ ਦੀ ਖਰੀਦ 'ਚ ਧੋਖਾਧੜੀ ਦੇ ਦੋਸ਼ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਕੇਸ ਵਿੱਚ ਕਿਹਾ ਗਿਆ ਹੈ ਕਿ ਟ੍ਰੀ-ਗਾਰਡ ਖਰੀਦੇ ਗਏ ਸਨ ਜਦੋਂ ਗਿਲਜੀਆਂ ਦੇ ਜੰਗਲਾਤ ਮੰਤਰੀ ਸਨ। ਇਨ੍ਹਾਂ ਵਿੱਚੋਂ 6 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਜੰਗਲਾਤ ਅਧਿਕਾਰੀਆਂ ਦੀ ਪੁੱਛਗਿੱਛ 'ਚ ਹੋਏ ਖੁਲਾਸੇ ਤੋਂ ਬਾਅਦ ਗਿਲਜੀਆਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ।...
ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਅਜਿਹਾ ਹੀ ਕੁਝ ਪਠਾਨਕੋਟ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਵਿਜੀਲੈਂਸ ਵਿਭਾਗ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਬਬਲੀਨ ਕੌਰ ਸਣੇ ਦਰਜਾ ਚਾਰ ਕਰਮਚਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ ਗਿਆ ਹੈ। ਦੱਸ ਦਈਏ ਕਿ 90 ਹਜ਼ਾਰ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਣ ਦਰਜਾ ਚਾਰ ਦਾ ਕਰਮਚਾਰੀ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਦੋਵਾਂ ਉੱਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। Also Read: ਉਦੈਪੁਰ ਕਤਲਕਾਂਡ: ਕਨ੍ਹਈਆ ਲਾਲ ਦੇ ਅੰਤਿਮ ਸੰਸਕਾਰ 'ਤੇ ਲੋਕਾਂ ਦੀ ਭੀੜ, ਰਾਜਸਥਾਨ 'ਚ ਧਾਰਾ 144 ਲਾਗੂ ਇਸ ਸਬੰਧੀ ਜਦੋਂ ਐੱਸਪੀ ਵਿਜੀਲੈਂਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਵਿਚ ਪੀੜਤ ਅਰੁਣ ਕੁਮਾਰ ਨੇ ਦੱਸਿਆ ਸੀ ਕਿ ਉਸ ਨੂੰ ਲਾਈਸੈਂਸ ਦੇਣ ਲਈ ਡਰੱਗ ਇੰਸਪੈਕਟਰ ਵਲੋਂ 90000 ਦੀ ਰਿਸ਼ਵਤ ਮੰਗੀ ਗਈ ਸੀ, ਇਸ ਦੇ ਚੱਲਦੇ ਸਾਡੇ ਵਲੋਂ ਕਾਰਵਾਈ ਕੀਤੀ ਗਈ ਤੇ ਜਦੋਂ ਪੀੜਤ 90 ਹਜ਼ਾਰ ਦੀ ਪਹਿਲੀ ਕਿਸ਼ਤ 30 ਹਜ਼ਾਰ ਦੇਣ ਲਈ ਦੋਸ਼ੀ ਕੋਲ ਪਹੁੰਚਿਆ ਤਾਂ ਉਸ ਨੂੰ ਰੰਗੇ ਹੱਥੀਂ ਫੜ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਦਰਜਾ ਚਾਰ ਦੇ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਸ ਸਾਰਾ ਕੰਮ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਕਹਿਣ ਉੱਤੇ ਕੀਤਾ ਸੀ। ਲਿਹਾਜ਼ਾ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। Also Read: ਚੰਡੀਗੜ੍ਹ 'ਚ GST ਕੌਂਸਲ ਦੀ ਮੀਟਿੰਗ, ਸੂਬਿਆਂ ਨੂੰ ਮੁਆਵਜ਼ੇ ਸਮੇਤ ਕਈ ਮੁੱਦਿਆਂ 'ਤੇ ਫੈਸਲਾ ਮੁਮਕਿਨ
ਚੰਡੀਗੜ੍ਹ- ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ 'ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਦੀ ਤਰ੍ਹਾਂ ਮਾਨਸੂਨ ਉੱਤਰ ਪ੍ਰਦੇਸ਼ ਦੇ ਰਸਤੇ ਪੰਚਕੂਲਾ-ਅੰਬਾਲਾ ਵਿੱਚ ਦਾਖਲ ਹੋਵੇਗਾ। ਆਈਐੱਮਡੀ ਦੇ ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਮਾਨਸੂਨ 30 ਜੂਨ ਦੀ ਸਵੇਰ ਤੋਂ 1 ਜੁਲਾਈ ਦਰਮਿਆਨ ਕਿਸੇ ਵੀ ਸਮੇਂ ਆ ਸਕਦਾ ਹੈ। Also Read: ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਪਟਿਆਲਾ ਕੀਤਾ ਗਿਆ ਰੈਫਰ ਇਸ ਦੌਰਾਨ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 30 ਜੂਨ ਦੀ ਰਾਤ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮਾਨਸੂਨ ਦਸਤਕ ਦੇਣ ਜਾ ਰਿਹਾ ਹੈ। 1 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਹੈ। ਇਸ ਤੋਂ ਪਹਿਲਾਂ 29 ਜੂਨ ਨੂੰ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਸਕਦੀ ਹੈ। Also Read: 1 ਜੁਲਾਈ ਤੋਂ ਇਨ੍ਹਾਂ ਚੀਜ਼ਾਂ 'ਤੇ ਲੱਗੇਗਾ ਬੈਨ, AMUL ਤੋਂ ਮਦਰ ਡੇਅਰੀ ਤੱਕ ਨੂੰ ਵੀ ਰਾਹਤ ਨਹੀਂ ਇਸ ਸਮੇਂ ਬੰਗਾਲ ਦੀ ਖਾੜੀ ਵੱਲੋਂ ਪੂਰਬੀ ਹਵਾਵਾਂ ਸੂਬੇ ਵਿਚ ਦਾਖਲ ਹੋਈਆਂ ਹਨ। ਇਨ੍ਹਾਂ ਵਿਚ ਨਮੀ ਦੀ ਮਾਤਰਾ ਕਾਫੀ ਜ਼ਿਆਦਾ ਹੋਣ ਕਰਕੇ ਪ੍ਰੀ-ਮਾਨਸੂਨ ਦੇ ਮੀਂਹ ਤੋਂ ਤਿੰਨ ਦਿਨ ਪਹਿਲਾਂ ਬੱਦਲ ਬਣਨੇ ਸ਼ੁਰੂ ਹੋ ਗਏ ਹਨ। ਇਹੋ ਕਾਰਣ ਹੈ ਕਿ ਸੂਬੇ ਵਿਚ ਹੁੰਮਸ ਭਰਿਆ ਮੌਸਮ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਮਾਨਸੂਨ ਸਮੇਂ ’ਤੇ ਪਹੁੰਚੇਗਾ ਅਤੇ 101 ਫੀਸਦੀ ਮੀਂਹ ਪੂਰੇ ਸੀਜਨ ਵਿਚ ਦੇਖਣ ਨੂੰ ਮਿਲੇਗਾ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Healthy Diet Tips: मूली के साथ भूलकर भी न खाएं ये चीजें, सेहत पर पड़ सकता है बुरा असर
Earthquake in Afghanistan: अफगानिस्तान में भूकंप, जम्मू-कश्मीर तक महसूस किए गए झटके
Methi ke Parathe: सर्दियों के मौसम में घर पर बनाएं लजीज और हेल्दी मेथी के पराठें, आज ही नोट कर लें आसान रेसिपी