LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੇਡਾਂ ਦੇ ਬਜਟ 'ਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ 'ਚ 15 ਫੀਸਦੀ ਦਾ ਵਾਧਾ, ਮੀਤ ਹੇਅਰ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

meet cm56

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਅਤੇ ਆਮ ਲੋਕਾਂ ਦਾ ਬਜਟ ਦੱਸਦਿਆ ਪ੍ਰਸੰਸਾ ਕੀਤੀ ਹੈ।  ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਖੇਡ ਮੰਤਰੀ ਮੰਤਰੀ ਨੇ ਕਿਹਾ ਕਿ  ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

In The Market