ਫਾਜ਼ਿਲਕਾ/ਜਲਾਲਾਬਾਦ : ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਫਿਰੋਜ਼ਪੁਰ ਬਰਾਸਤਾ ਫਾਜ਼ਿਲਕਾ ਰਾਜਸਥਾਨ ਨਾਲ ਜੋੜਨ ਵਾਲੇ ਸਟੇਟ ਹਾਈਵੇ ਐੱਸਐੱਚ 20-ਬੀਟੀਓ ’ਤੇ ਬਣੇ ਦੋਵੇਂ ਟੋਲ ਪਲਾਜ਼ੇ ਬੁੱਧਵਾਰ ਰਾਤ 12 ਵਜੇ ਕੰਪਨੀ ਵੱਲੋਂ ਬੰਦ ਕਰ ਦਿੱਤੇ ਗਏ। ਇਨ੍ਹਾਂ ਵਿਚੋਂ ਇਕ ਟੋਲ ਪਲਾਜ਼ਾ ਪਿੰਡ ਥੇਹਕਲੰਦਰ ਤੇ ਦੂਜਾ ਜਲਾਲਾਬਾਦ ਦੇ ਪਿੰਡ ਮਾਹਮੂਜੋਈਆ ਨੇੜੇ ਬਣਿਆ ਹੋਇਆ ਸੀ। ਹਾਲਾਂਕਿ ਇੱਥੋਂ ਦੇ ਅਧਿਕਾਰੀਆਂ ਅਨੁਸਾਰ ਕੰਪਨੀ ਨੇ ਇਸ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਪਰ ਇਹ ਕਦੋਂ ਤੱਕ ਤੇ ਕਿੰਨੇ ਸਮੇਂ ਲਈ ਬੰਦ ਕੀਤੇ ਹਨ ਜਾਂ ਇਸ ਪਿੱਛੇ ਕੀ ਕਾਰਨ ਹੈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਬੁੱਧਵਾਰ ਰਾਤ ਤੋਂ ਬਾਅਦ ਤੇ ਵੀਰਵਾਰ ਸਾਰਾ ਦਿਨ ਵਾਹਨ ਬਿਨਾਂ ਕੋਈ ਟੋਲ ਦਿੱਤੇ ਇੱਥੋਂ ਲੰਘਦੇ ਨਜ਼ਰ ਆਏ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸਮਰਥਨ ਵਿੱਚ ਖੜ੍ਹੇ ਨਜ਼ਰ ਆਏ। ਉਨ੍ਹਾਂ ਪੰਜਾਬ ਵਿੱਚ ਉਦਯੋਗਾਂ ਅਤੇ ਕਾਰਖਾਨਿਆਂ ਦੀਆਂ ਬਿਜਲੀ ਦਰਾਂ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ ਹੈ, ਜਿਹੜੇ ਕਾਰੋਬਾਰੀ ਅਸੁਵਿਧਾ ਕਾਰਨ ਦੂਜੇ ਰਾਜਾਂ ਵਿੱਚ ਨਿਵੇਸ਼ ਪਲੇਟਫਾਰਮ ਦੀ ਭਾਲ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਸਨਅਤਕਾਰ ਪਹਿਲਾਂ ਹੀ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ 'ਤੇ 'ਆਪ' ਦੀ ਨਾਕਾਮੀ ਤੋਂ ਨਾਰਾਜ਼ ਹਨ। ਖਰਚਿਆਂ ਦਾ ਵਾਧੂ ਬੋਝ ਉਨ੍ਹਾਂ ਲਈ ਦੂਜੇ ਰਾਜਾਂ ਵਿੱਚ ਮੌਕੇ ਭਾਲਣ ਦਾ ਇੱਕ ਹੋਰ ਕਾਰਨ ਸੀ। ਪੀਪੀਸੀ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਤਾਂ ਜੋ ਵਪਾਰੀਆਂ ਅਤੇ ਆਮ ਆਦਮੀ 'ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ। ਵੜਿੰਗ ਨੇ ਅਫ਼ਸੋਸ ਪ੍ਰਗਟਾਇਆ ਕਿ ਡੀਜ਼ਲ-ਪੈਟਰੋਲ 'ਤੇ ਉੱਚ ਬਿਜਲੀ ਡਿਊਟੀ ਅਤੇ ਵੈਟ ਵਪਾਰੀਆਂ 'ਤੇ ਭਾਰੀ ਬੋਝ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਵਪਾਰੀਆਂ ਦਾ ਸਮਰਥਨ ਕਰੇ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਠੋਸ ਕਦਮ ਚੁੱਕੇ। ਵੜਿੰਗ ਨੇ ਪੰਜਾਬ ਸਰਕਾਰ ’ਤੇ ਵਪਾਰੀਆਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਇਆ। ...
ਮਾਨਸਾ: ਨਸ਼ਿਆਂ ਖ਼ਿਲਾਫ਼ ਡਟਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਮੁਕਤਸਰ ਦੀ ਜੇਲ੍ਹ ’ਚੋਂ ਅੱਜ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਉਸ ਦੀ ਰਿਹਾਈ ’ਤੇ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਅਤੇ ਐਂਟੀ ਡਰੱਗ ਟਾਸਕ ਫੋਰਸ ਨੇ ਲੋਕ ਸੰਘਰਸ਼ ਅਤੇ ਏਕਤਾ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਹ ਲਗਪਗ ਦੋ ਮਹੀਨਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਸੀ ਅਤੇ ਉਸੇ ਦਿਨ ਤੋਂ ਹੀ ਥਾਣਾ ਸਿਟੀ-2 ਸਾਹਮਣੇ ਜਥੇਬੰਦਕ ਧਿਰਾਂ ਨੇ ਪੱਕਾ ਮੋਰਚਾ ਲਾਇਆ ਹੋਇਆ ਹੈ। ਪਰਵਿੰਦਰ ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਨੇ ਆਪਣੇ ਪੁੱਤ ਦੀ ਰਿਹਾਈ ਨੂੰ ਲੋਕ ਏਕੇ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਉਸ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਨਸ਼ਾ ਰੋਕੂ ਮੁਹਿੰਮ ਮਜ਼ਬੂਤ ਹੋਣ ਦਾ ਦਾਅਵਾ ਕੀਤਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (ਮੀਡੀਆ) ਮਨਜੀਤ ਸਿੰਘ ਸਿੱਧੂ ਨੇ ਮਾਨਸਾ ਜ਼ਿਲ੍ਹੇ ਦੇ ਦੋ ਵਿਧਾਇਕਾਂ ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਐੱਸਐੱਸਪੀ ਡਾ. ਨਾਨਕ ਸਿੰਘ ਦੀ ਮੌਜੂਦਗੀ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪਰਵਿੰਦਰ ਦੀ ਛੇਤੀ ਰਿਹਾਈ ਲਈ ਭਰੋਸਾ ਦਿੱਤਾ ਸੀ।
ਚੰਡੀਗੜ੍ਹ/ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਤਸਕਰ ਨੂੰ 15 ਕਿਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਵਿੱਚ ਲੁਕਾ ਕੇ ਰੱਖੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਪਿੰਡ ਮੋਹਾਰ ਜਮਸ਼ੇਰ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਸੋਨਾਲੀਕਾ ਟਰੈਕਟਰ (ਪੀ.ਬੀ.-11-ਵਾਈ-6879) ਅਤੇ ਟਰਾਲੀ ਵੀ ਜ਼ਬਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਕੀਤੀ ਗਈ ਇਹ ਪੰਜਵੀਂ ਵੱਡੀ ਹੈਰੋਇਨ ਬਰਾਮਦਗੀ ਹੈ, ਜਿਸ ਨਾਲ ਹੁਣ ਤੱਕ ਦੀ ਕੁੱਲ ਰਿਕਵਰੀ 145 ਕਿਲੋਗ੍ਰਾਮ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਐਸਐਸਓਸੀ ਫਾਜ਼ਿਲਕਾ ਨੇ ਪਿੰਡ ਢਾਣੀ ਖਰਾਸ ਵਾਲੀ ਦੇ ਖੇਤਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈਟਵਰਕ ਖਿਲਾਫ ਇੱਕ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾ ਕੇ ਨਸ਼ਾ ਤਸਕਰ ਪ੍ਰੀਤਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਤੂੜੀ ਨਾਲ ਭਰੀ ਟਰਾਲੀ ਵਿੱਚ ਲੁਕਾ ਕੇ ਰੱਖੀ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਆਪਣੀ ਪਤਨੀ ਕੁਸ਼ੱਲਿਆ ਬਾਈ ਅਤੇ ਜਵਾਈ ਗੁਰਮੀਤ ਸਿੰਘ ਜੋ ਪਿੰਡ ਢਾਣੀ ਖਰਾਸ ਵਾਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਨਾਲ ਜਾ ਰਿਹਾ ਸੀ। ਦੱਸਣਯੋਗ ਹੈ ਕਿ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਦਰਿਆਈ ਰਸਤੇ ਰਾਹੀਂ ਖੇਪ ਦੀ ਤਸਕਰੀ ਹੋਣ ਦੀ ਸੰਭਾਵਨਾ ਨੂੰ ਜਤਾਉਂਦਿਆਂ ਡੀਜੀਪੀ ਨੇ ਕਿਹਾ ਕਿ ਇਹ ਪਰਿਵਾਰ ਸਰਹੱਦੀ ਪਿੰਡ ਮੋਹਾਰ ਜਮਸ਼ੇਰ ਦੇ ਉਨ੍ਹਾਂ ਕੁਝ ਪਰਿਵਾਰਾਂ ਵਿੱਚੋਂ ਸੀ, ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਅਤ ਥਾਵਾਂ 'ਤੇ ਜਾਣ ਸਬੰਧੀ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਆਪਣੇ ਹੜ੍ਹ ਪ੍ਰਭਾਵਿਤ ਸਥਾਨਾਂ ‘ਤੇ ਹੀ ਰਹੇ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਗੌੜੇ ਮੁਲਜ਼ਮ ਕੌਸ਼ਲਿਆ ਬਾਈ ਅਤੇ ਗੁਰਮੀਤ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਹੈ, ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲੇ ਦੇ ਕਿਸਾਨਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ ਖੰਨਾ ਰਜਬਾਹੇ ਨੂੰ 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 72202 ਏਕੜ ਰਕਬੇ ਨੂੰ ਕਵਰ ਕਰਦੇਖੰਨਾ ਰਜਬਾਹੇ ਵਿੱਚ ਮੌਜੂਦਾ ਸਮੇਂ 175 ਕਿਊਸਿਕ ਛੱਡਿਆ ਜਾਂਦਾ ਹੈ ਅਤੇ ਇਸ ਦੀ ਸਮਰੱਥਾ ਵਧਾ ਕੇ 251.34 ਕਿਊਸਿਕ ਕਰਨ ਦੀ ਯੋਜਨਾ ਹੈ ਜਿਸ ਲਈ ਇਸ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੰਨਾ ਰਜਬਾਹਾ ਸਿਸਟਮ ਭਾਖੜਾ ਮੇਨ ਲਾਈਨ ਦੇ ਸਮਰਾਲਾ ਮੇਜਰ ਤੋਂ ਨਿਕਲਦਾ ਹੈ,ਜਿਸ ਦੀ ਲੰਬਾਈ ਕੁੱਲ ਲੰਬਾਈ 97.48 ਕਿਲੋਮੀਟਰ ਤੱਕ ਹੈ।ਇਹ ਰਜਬਾਹਾ ਸਿਸਟਮ ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇਕਈ ਪਿੰਡਾਂ ਨੂੰ ਸੰਗਤਪੁਰਾ ਮਾਈਨਰ,ਕੋਟਲਾ ਮਾਈਨਰ,ਬਰਧਲ ਮਾਈਨਰ, ਲਲਹੇੜੀ ਮਾਈਨਰ,ਬੀੜਕਿਸ਼ਨ ਮਾਈਨਰ ਅਤੇ ਨਰਾਇਣਗੜ੍ਹ ਮਾਈਨਰ ਰਾਂਹੀ ਸਿੰਜਾਈ ਮੁਹੱਈਆ ਕਰਦਾ ਹੈ।ਇਹ ਰਜਬਾਹਾਸਿਸਟਮ ਕੱਚਾ ਤੇ ਬਹੁਤ ਪੁਰਾਣਾ ਬਣਿਆ ਹੋਣ ਕਰਕੇ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀ ਲੈ ਰਿਹਾ ਹੈ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਹਲਕਾ ਬੱਸੀਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਤੇ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਇਨ੍ਹਾਂ ਹਲਕੇ ਦੇ ਕਿਸਾਨਾਂ ਦੀ ਮੰਗ ਧਿਆਨ ਵਿੱਚ ਲਿਆਂਦੀ ਗਈ ਜਿਸ ਉੱਤੇ ਵਿਭਾਗ ਨੇ ਇਹ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਹਲਕਿਆਂ ਦੇ ਪਿੰਡਾਂ ਦੇ ਰਕਬੇ ਨੂੰ ਵੱਧ ਤੋਂ ਵੱਧ ਸਿੰਜਾਈ ਦੀ ਸਹੂਲਤ ਮਿਲ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਵਿਭਾਗ ਵੱਲੋਂ ਦਿੱਤੀ ਮਨਜ਼ੂਰੀ ਨਾਲ ਇਸ ਸਾਰੇ ਸਿਸਟਮ ਨੂੰਲੱਗਭੱਗ 97.48 ਕਿਲੋਮੀਟਰ ਲੰਬਾਈ ਵਿੱਚ ਕੰਕਰੀਟ ਲਾਈਨਿੰਗ ਕਰਕੇਪੱਕਾ ਕਰਨ ਦੀ ਯੋਜਨਾਂ ਹੈ ਤਾਂ ਜੋ ਪਾਣੀ ਵਿਅਰਥ ਨਾ ਜਾਵੇ ਅਤੇ ਬਾਕੀ ਸਿਸਟਮ ਅਤੇ ਟੇਲਾਂ ਉੱਪਰ ਉੱਪਰ ਪੂਰਾ ਪਾਣੀ ਪਹੁੰਚ ਸਕੇ ਅਤੇ ਨਹਿਰੀ ਸਿੰਜਾਈ ਹੇਠ ਰਕਬਾ ਵੱਧ ਸਕੇ।ਇਸ ਯੋਜਨਾ ਨਾਲ ਤਿੰਨੋਂ ਹਲਕਿਆਂ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਦੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਪ੍ਰਾਜੈਕਟ ਉੱਪਰ 82.65 ਕਰੋੜ ਰੁਪਏ ਖਰਚਾ ਆਵੇਗਾ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।
ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਵਿਕਸਿਤ ਕੀਤੀ ਨਵੇਕਲੀ ਸਰਫੇਸ ਸੀਡਰ ਨਾਮਕ ਮਸ਼ੀਨ ਦਾ ਉਤਪਾਦਨ ਕਰਨ ਦੇ ਅਧਿਕਾਰ, ਅਧਿਕਾਰਿਤ ਲਾਈਸੈਂਸ ਰਾਹੀਂ 4 ਖੇਤੀ ਮਸ਼ੀਨਰੀ ਨਿਰਮਾਤਾਵਾਂ ਨੂੰ ਦਿੱਤੇ ਗਏ। ਇਹਨਾਂ ਨਿਰਮਾਤਾਵਾਂ ਵਿੱਚ ਮੈਸ ਥਿੰਦ ਮਸ਼ਿਨਰੀ ਵਰਕਸ, ਅੰਮਿ੍ਤਸਰ; ਮੈਸ ਕੇ ਐਸ ਐਗਰੋਟੈਕ, ਮਲੇਰਕੋਟਲਾ; ਮੈਸ ਅਮਰੀਕ ਐਗਰੀਕਲਚਰ ਇੰਡਸਟਰੀ, ਬਟਾਲਾ ਅਤੇ ਕਿਸਾਨ ਐਗਰੀਕਲਚਰ ਵਰਕਸ, ਤਲਵੰਡੀ ਭਾਈ ਸ਼ਾਮਿਲ ਹਨ। ਇਹਨਾਂ ਫਰਮਾਂ ਨਾਲ ਸਮਝੌਤੇ ਦੀ ਰਸਮ ਮਾਨਯੋਗ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਦੀ ਹਾਜਰੀ ਵਿੱਚ ਹੋਈ। ਡਾ ਗੋਸਲ ਨੇ ਲਾਈਸੈਂਸ ਲੈਣ ਵਾਲੀਆਂ ਇਹਨਾਂ ਚਾਰੇ ਫਰਮਾਂ ਨੂੰ ਸਰਫੇਸ ਸੀਡਰ ਦਾ ਵਪਾਰਕ ਪੱਧਰ ਤੇ ਮਿਆਰੀ ਨਿਰਮਾਣ ਕਰਨ ਲਈ ਕਿਹਾ ਅਤੇ ਸ਼ੁਭ ਕਾਮਨਾਵਾਂ ਦਿੱਤੀਆ । ਇਸ ਮੌਕੇ ਤੇ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਡਾ ਅਜਮੇਰ ਸਿੰਘ ਢੱਟ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਰਫੇਸ ਸੀਡਰ ਤਕਨੀਕ ਅੱਜ ਤੱਕ ਦੀ ਪਰਾਲੀ ਖੇਤਾਂ ਵਿੱਚ ਹੀ ਮੱਲਚ ਦੇ ਰੂਪ ਵਿੱਚ ਸਾਂਭਣ ਅਤੇ ਕਣਕ ਬੀਜਣ ਦੀ ਸਭ ਤੋਂ ਸਰਲ, ਸਸਤੀ ਅਤੇ ਸਟੀਕ ਤਕਨੀਕ ਹੈ । ਇਸ ਮਸ਼ੀਨ ਵਰਤਕੇ 700-800 ਰੁਪਏ ਦੇ ਖਰਚੇ ਨਾਲ ਇੱਕ ਏਕੜ ਕਣਕ ਬੀਜੀ ਜਾ ਸਕਦੀ ਹੈ ਅਤੇ ਵੱਡੇ ਟਰੈਕਟਰ ਦੀ ਵੀ ਲੋੜ ਨਹੀਂ ਪੈਂਦੀ । ਇਸ ਤਰੀਕੇ ਨਾਲ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਮੇਂ ਸਿਰ ਕੀਤੀ ਜਾ ਸਕਦੀ ਹੈ। ਇਹ ਮਸ਼ੀਨ ਤਕਰੀਬਨ 40 ਮਿੰਟ ਵਿੱਚ 1 ਏਕੜ ਦੀ ਬਿਜਾਈ ਕਰ ਦਿੰਦੀ ਹੈ। ਉਹਨਾਂ ਕਿਸਾਨਾਂ ਨੂੰ ਅਗਾਹ ਕੀਤਾ ਕਿ ਕਣਕ ਦੀ ਬਿਜਾਈ ਸਮੇਂ ਖੇਤ ਦਾ ਸੁੱਕਾ ਹੋਣਾ ਜਰੂਰੀ ਹੈ, ਜਿਸ ਵਾਸਤੇ ਝੋਨੇ ਦਾ ਅਖੀਰਲਾ ਪਾਣੀ ਸਮੇਂ ਸਿਰ ਬੰਦ ਕਰ ਦੇਵੋ । ਬਿਜਾਈ ਉਪਰੰਤ ਬੀਜ ਨੂੰ ਪਰਾਲੀ ਨਾਲ ਚੰਗੀ ਤਰਾਂ ਢੱਕਣਾ ਯਕੀਨੀ ਬਣਾਉਂਦੇ ਹੋਏ ਤੁਰੰਤ ਹਲਕਾ ਪਾਣੀ ਲਗਾਓ ਅਤੇ ਪਾਣੀ ਨੂੰ ਖੇਤ ਵਿੱਚ ਖੜਨ ਨਾ ਦੇਵੋ । ਉੱਨਾਂ ਆਸ ਕੀਤੀ ਕਿ ਇਸ ਤਕਨੀਕ ਨੂੰ ਅਪਨਾਉਣ ਨਾਲ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦਾ ਹੱਲ ਹੋਵੇਗਾ, ਉੱਥੇ ਜਮੀਂਨ ਦੀ ਸਿਹਤ ਦਾ ਵੀ ਸੁਧਾਰ ਹੋਵੇਗਾ । ਡਾ ਗੁਰਸਾਹਿਬ ਸਿੰਘ, ਅਪਰ ਨਿਰਦੇਸ਼ਕ ਖੋਜ (ਫਾਰਮ ਮਸ਼ੀਨਰੀ) ਨੇ ਦੱਸਿਆ ਕਿ ਪੰਜਾਬ ਸਰਕਾਰ ਇਹ ਮਸ਼ੀਨ ਖਰੀਦਣ ਲਈ ਸਹਿਕਾਰੀ ਸਭਾਵਾਂ ਤੇ ਕਿਸਾਨ ਸਮੂਹਾਂ ਨੂੰ 64000/- ਅਤੇ ਨਿੱਜੀ ਕਿਸਾਨਾਂ ਨੂੰ 40000/- ਰੁਪਏ ਦੀ ਸਬਸਿਡੀ ਦੇ ਰਹੀ ਹੈ।
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਿਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ, ਬੁੱਧਵਾਰ ਤੋਂ ਉਡਾਣਾਂ ਸ਼ੁਰੂ ਹੋ ਗਈਆ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਇਆ ਹੈ। ਲੁਧਿਆਣਾ ਤੇ ਪੂਰੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ... ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਉਡਾਣਾਂ ਦੀ ਫ਼ਿਰ ਤੋਂ ਸ਼ੁਰੂਆਤ ਕਰਨ ਜਾ ਰਹੇ ਹਾਂ Live... https://t.co/Sw6JeXGsHG — Bhagwant Mann (@BhagwantMann) September 6, 2023 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਾਹਨੇਵਾਲਾ ਹਵਾਈ ਅੱਡੇ ਤੋਂ ਦਿੱਲੀ-ਐਨਸੀਆਰ ਲਈ ਉਡਾਣਾਂ ਮੁੜ ਹੋ ਗਈਆ ਹਨ। ਸਾਹਨੇਵਾਲ ਏਅਰਪੋਰਟ ਤੋਂ ਉਡਾਣਾਂ ਕੋਰੋਨਾ ਦੇ ਦੌਰ ਦੌਰਾਨ ਬੰਦ ਕਰ ਦਿੱਤੀਆਂ ਗਈਆਂ ਸਨ, ਜੋ ਹੁਣ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾ...
ਮੋਹਾਲੀ: ਮੋਹਾਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਦੇ ਸੌਦਾਗਰਾਂ ਖਿਲਾਫ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ। ਐਸ.ਐਸ.ਪੀ ਮੁਹਾਲੀ ਡਾ: ਸੰਦੀਪ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਿਆਂ ਦੀ ਤਸਕਰੀ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਅਜਿਹੇ ਲੋਕਾਂ ਦੀ ਸੂਚਨਾ ਮੁਹਾਲੀ ਪੁਲਿਸ ਨੂੰ ਉਨ੍ਹਾਂ ਦੇ ਵਟਸਐਪ ਨੰਬਰਾਂ 'ਤੇ ਦਿੱਤੀ ਜਾਵੇ। 80541-00112 'ਤੇ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਅਜਿਹੇ ਲੋਕਾਂ ਦੀ ਜਾਣਕਾਰੀ ਜਾਂ ਸ਼ਿਕਾਇਤ ssp.moali.druginfo@g mail.com 'ਤੇ ਵੀ ਕੀਤੀ ਜਾ ਸਕਦੀ ਹੈ। ਐਸਐਸਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕਾਇਤ ਕਰਨ ਜਾਂ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਐਸ.ਐਸ.ਪੀ ਮੋਹਾਲੀ ਨੇ ਕਿਹਾ ਕਿ ਸਮਾਜ ਨੂੰ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ। ਜਿੱਥੇ ਪੁਲਿਸ ਆਪਣਾ ਕੰਮ ਕਰ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਮੁਹਿੰਮ ਚਲਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਕਿਉਂਕਿ ਜੇਕਰ ਨਸ਼ੇ ਦੇ ਜ਼ਹਿਰ ਨੂੰ ਨਾ ਰੋਕਿਆ ਗਿਆ ਤਾਂ ਇੱਕ ਦਿਨ ਇਹ ਜ਼ਹਿਰ ਲੋਕਾਂ ਦੇ ਘਰਾਂ ਤੱਕ ਵੀ ਪਹੁੰਚ ਸਕਦਾ ਹੈ। ਇਸ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਪ੍ਰਣ ਲੈਣ ਦੀ ਲੋੜ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਡਟ ਕੇ ਲੜੀ ਜਾਵੇਗੀ। ਲੋਕਾਂ ਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣੀ ਚਾਹੀਦੀ ਹੈ। ਉ...
ਲੁਧਿਆਣਾ: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ 'ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਅਧਿਆਪਕਾ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਣਾ ਬਾਕੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ।ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦਰਵੇਸ਼ ਬੱਸ ਸਰਵਿਸ ਕੰਪਨੀ ਦੇ ਮਾਲਕ ਗੁਰਭੇਜ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਆਦੇਸ਼ ਹਸਪਤਾਲ ਨੇੜੇ ਉਸ ਦੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਦੋ ਖੰਭਿਆਂ ਨੂੰ ਨੁਕਸਾਨ ਪੁੱਜਾ। ਸ਼ਿਕਾਇਤਕਰਤਾ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਇੱਕ ਪ੍ਰਾਈਵੇਟ ਠੇਕੇਦਾਰ ਦੀ ਮਦਦ ਨਾਲ ਬਿਜਲੀ ਦੇ ਨਵੇਂ ਖੰਭੇ ਲਗਾਏ ਜਾਣ ਦੇ ਬਾਵਜੂਦ ਉਕਤ ਜੇ.ਈ. ਨੇ ਇਸ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਅਤੇ ਸ਼ਿਕਾਇਤਕਰਤਾ ਖਿਲਾਫ਼ ਕੋਈ ਕਾਰਵਾਈ ਨਾ ਕਰਨ ਬਦਲੇ 8000 ਰੁਪਏ ਰਿਸ਼ਵਤ ਮੰਗੀ ਅਤੇ ਸੌਦਾ 5000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਜੇ.ਈ. ਸਤਨਾਮ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਤਨਾਮ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਅਗਾਂਹਵਧੂ ਫੈਸਲਾ ਲਿਆ ਗਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਉੱਪਰ ਸਿਰਫ ਪੰਜਾਬ ਵਾਸਤੇ ਨਵੀਂ ਨਹਿਰ ਬਣਾਈ ਜਾਵੇ। ਮੀਤ ਹੇਅਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਰਾਜਸਥਾਨ ਅੱਗੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵ ਰੱਖਿਆ ਗਿਆ ਕਿ ਪੰਜਾਬ ਦੇ ਦੱਖਣੀ ਮਾਲਵਾ ਦੇ ਚਾਰ ਜ਼ਿਲਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਫਰੀਦਕੋਟ ਵਿੱਚ ਨਹਿਰੀ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਰਾਜਸਥਾਨ ਫੀਡਰ ਨਹਿਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਉੱਪਰ ਨਵੀਂ ਨਹਿਰ ਬਣਾਈ ਜਾਵੇ ਤਾਂ ਜੋ ਪੰਜਾਬ ਦੇ ਇਨ੍ਹਾਂ ਇਲਾਕਿਆਂ ਨੂੰ ਲੋੜੀਂਦਾ ਨਹਿਰੀ ਪਾਣੀ ਮਿਲ ਸਕੇ।ਪੰਜਾਬ ਦੀ ਇਸ ਮੰਗ ਉਤੇ ਰਾਜਸਥਾਨ ਨੇ ਹਾਮੀ ਭਰਦਿਆਂ ਸਿਧਾਂਤਕ ਪ੍ਰਵਾਨਗੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲਿਖਤੀ ਪ੍ਰਸਤਾਵ ਭੇਜਿਆ ਜਾਵੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਆਪਣੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਪ੍ਰਸਤਾਵ ਤਿਆਰ ਕਰਕੇ ਰਾਜਸਥਾਨ ਸਰਕਾਰ ਨੂੰ ਭੇਜਣ ਲਈ ਕਿਹਾ ਤਾਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੀ ਵਚਨਬੱਧਤਾ ਨੂੰ ਹੋਰ ਸੁਹਿਰਦਤਾ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਰਾਜਸਥਾਨ ਵੱਲੋਂ ਵੱਧ ਪਾਣੀ ਦੀ ਮੰਗ ਉਤੇ ਪੰਜਾਬ ਸਰਕਾਰ ਵੱਲੋਂ ਅਸਮਰੱਥਾ ਜ਼ਾਹਰ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਕਿ ਰਾਜਸਥਾਨ ਨੂੰ ਵੱਧ ਪਾਣੀ ਦੇਣ ਲਈ ਹਰੀਕੇ ਵਿਖੇ ਪਾਣੀ ਦਾ ਪੱਧਰ ਵਧਾਉਣਾ ਪਵੇਗਾ ਜਿਸ ਨਾਲ ਪਿਛਲਾ ਦੋਆਬਾ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆ ਜਾਵੇਗਾ। ਮੌਜੂਦਾ ਸਥਿਤੀ ਨੂੰ ਦੇਖਦਿਆਂ ਇਹ ਸੰਭਵ ਨਹੀਂ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫਤੇ ਵਿੱਚ ਸੂਬੇ ਦੇ ਸਾਰੇ 23 ਜ਼ਿਲਾ ਹੈਡਕੁਆਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕ...
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।
ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੋਗਾ: ਮੋਗਾ ਸ਼ਹਿਰ ਦੇ ਵਾਰਡ ਨੰਬਰ 8 ਤੋਂ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਇਹ ਸੂਬੇ ਵਿਚ ਪਹਿਲਾ ਮੇਅਰ ਹੈ। ਬੀਤੀ 5 ਜੁਲਾਈ ਨੂੰ 41 ਕੌਂਸਲਰਾਂ ਨੇ ਮਤਾ ਪਾਸ ਕੇ ਤਤਕਾਲੀ ਮੇਅਰ ਨਿਤਿਕਾ ਭੱਲਾ ਨੂੰ ਅਹੁਦੇ ਤੋਂ ਲਾਹ ਦਿੱਤਾ ਸੀ।
ਰਾਏਕੋਟ : ਲੁਧਿਆਣਾ ਦੇ ਰਾਏਕੋਟ ਇਲਾਕੇ ਦੀ ਧੀ ਸਮਨਦੀਪ ਕੌਰ ਧਾਲੀਵਾਲ ਨੇ ਕੈਨੇਡਾ ਦੇ ਪੁਲਿਸ ਵਿਭਾਗ ’ਚ ਅਫ਼ਸਰ ਬਣਨ ’ਤੇ ਦੇਸ਼, ਮਾਪੇ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਸਮਨਦੀਪ ਕੌਰ ਧਾਲੀਵਾਲ ਦੇ ਪਿਤਾ ਜਗਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸਾਲ 2016 ਵਿਚ ਕੈਨੇਡਾ ਪੜ੍ਹਾਈ ਲਈ ਗਈ ਸੀ। ਜਿੱਥੇ ਉਸਨੇ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੈਨੇਡਾ ਦੇ ਸ਼ਹਿਰ ਸਰੀ ਵਿਚ ਪੁਲਿਸ ਵਿਭਾਗ ਦੇ ਕ੍ਰਾਈਮ ਬ੍ਰਾਂਚ ਵਿਚ ਫੈੱਡਰਲ ਪੀਸ ਅਫ਼ਸਰ ਵਜੋਂ ਨੌਕਰੀ ਹਾਸਲ ਕਰ ਕੇ ਕੈਨੇਡਾ ਵਿਚ ਵਸਦੇ ਪੰਜਾਬੀ ਭਾਈਚਾਰੇ ਦਾ ਮਾਣ ਨਾਲ ਸਿਰ ਉੱਚਾ ਕੀਤਾ ਹੈ। ਪੰਜਾਬ ਦਾ ਨਾਂਅ ਵਿਦੇਸ਼ਾਂ ਵਿੱਚ ਕੀਤਾ ਰੌਸ਼ਨ ਸਮਨਦੀਪ ਕੌਰ ਧਾਲੀਵਾਲ ਜਲਦ ਹੀ ਆਉਣ ਵਾਲੇ ਦਿਨਾਂ ’ਚ ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਪੁਲਿਸ ਅਫ਼ਸਰ ਵਜੋਂ ਚਾਰਜ ਸੰਭਾਲਣ ਜਾ ਰਹੀ ਹੈ। ਉਸਦੀ ਇਸ ਮਾਣਮੱਤੀ ਕਾਮਯਾਬੀ ’ਤੇ ਰਾਏਕੋਟ ’ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Prices Today: पेट्रोल-डीजल की नई कीमतें जारी; जाने एक लीटर तेल का ताजा रेट
Gold-Silver price Today: सोना-चांदी की कीमतें में बढ़ोतरी जारी; जानें आज क्या है 22 कैरेट गोल्ड का रेट
Chandigarh News: पांच या उससे अधिक चालान बकाया होने पर ड्राइविंग लाइसेंस होगा रद्द! पढ़े पूरी खबर