ਚੰਡੀਗੜ੍ਹ- ਉੱਤਰੀ ਭਾਰਤ ਵਿੱਚ ਗਰਮੀ ਆਪਣੇ ਸਿਖਰ 'ਤੇ ਹੈ। ਦੂਜੇ ਪਾਸੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਭਿਆਨਕ ਗਰਮੀ ਪੈ ਰਹੀ ਹੈ। ਤਾਪਮਾਨ 42 ਡਿਗਰੀ ਨੂੰ ਛੂਹ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਹੇਗਾ। ਤਾਪਮਾਨ 44 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ। ਜਦੋਂ ਕਿ ਸ਼ਾਮ ਨੂੰ ਹੀਟ ਵੇਵ ਚੱਲੇਗੀ। Also Read: ਮੂਸੇਵਾਲਾ ਕਤਲਕਾਂਡ ਨੂੰ ਲੈ ਕੇ 8 ਸ਼ਾਰਪ ਸ਼ੂਟਰਾਂ ਦੀ ਹੋਈ ਪਛਾਣ; ਪੰਜਾਬ ਸਣੇ ਹੋਰ ਸੂਬਿਆਂ ਦੇ ਸ਼ੂਟਰ ਲਾਰੈਂਸ ਗੈਂਗ 'ਚ ਹੋਏ ਸ਼ਾਮਲ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਸੂਰਜ ਦੇਵਤਾ ਦਾ ਸਖਤ ਰੂਪ ਦੇਖਣ ਨੂੰ ਮਿਲੇਗਾ। ਦੁਪਹਿਰ ਸਮੇਂ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ। ਸਵੇਰੇ 8 ਵਜੇ ਪਾਰਾ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਵਾਲਾ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਕੁਝ ਦਿਨਾਂ ਤੱਕ ਗਰਮੀ ਵਧਣ ਦੀ ਸੰਭਾਵਨਾ ਹੈ। Also Read: ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਲਾੜੇ ਨੇ ਕੀਤੀ ਅਜਿਹੀ ਹਰਕਤ, ਲਾੜੀ ਨੇ ਪਹੁੰਚਾਇਆ ਜੇਲ੍ਹ ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ, ਜਿਸ ਨਾਲ ਤਾਪਮਾਨ 'ਚ ਵਾਧਾ ਹੋਵੇਗਾ। ਇਸ ਸਮੇਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਬੰਦ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਵਲੋਂ ਵੀ ਲੋਕਾਂ ਨੂੰ ਬਹੁਤ ਜ਼ਰੂਰੀ ਹੋਣ ਉੱਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।...
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਵਸਨੀਕ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। Also Read: ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਲਾੜੇ ਨੇ ਕੀਤੀ ਅਜਿਹੀ ਹਰਕਤ, ਲਾੜੀ ਨੇ ਪਹੁੰਚਾਇਆ ਜੇਲ੍ਹ ਇਨ੍ਹਾਂ ਦੀ ਨਿਸ਼ਾਨਦੇਹੀ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਹੈ। ਇਨ੍ਹਾਂ ਤੋਂ ਇਲਾਵਾ ਇਨ੍ਹਾਂ ਕਾਤਲਾਂ ਨੂੰ ਹਥਿਆਰ ਅਤੇ ਗੱਡੀਆਂ ਦੇਣ ਵਾਲੇ ਵਿਅਕਤੀਆਂ ਨੂੰ ਕਤਲ ਤੋਂ ਪਹਿਲਾਂ ਰੁਕਣ ਲਈ ਥਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਰੇਕੀ ਵਿੱਚ ਮਦਦ ਕਰਨ ਵਾਲੇ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਸ਼ਾਰਪ ਸ਼ੂਟਰਮੂਸੇਵਾਲਾ ਕਤਲ ਕਾਂਡ ਵਿੱਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਅਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਵਸਨੀਕ ਹਨ। ਪੁਲਿਸ ਅਨੁਸਾਰ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕਿੱਥੇ ਰੁਕੇ। ਇਸ ਪਿੱਛੇ 2 ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। Also Read: 'ਤੇਰਾ ਹਾਲ ਵੀ ਮੂਸੇਵਾਲਾ ਵਰਗਾ ਕਰ ਦਿਆਂਗੇ', ਧਮਕੀ ਤੋਂ ਬਾਅਦ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਪਹੁੰਚੀ ਪੁਲਿਸ ਪੰਜਾਬ ਪੁਲਿਸ ਨੇ 10 ਸ਼ਾਰਪ ਸ਼ੂਟਰਾਂ ਦੀ ਹਿੱਟ ਲਿਸਟ ਬਣਾਈਪੰਜਾਬ ਪੁਲਿਸ ਨੇ ਕੁੱਲ 10 ਸ਼ਾਰਪ ਸ਼ੂਟਰਾਂ ਦੀ ਹਿੱਟਲਿਸਟ ਤਿਆਰ ਕੀਤੀ ਹੈ। ਇਨ੍ਹਾਂ ਵਿੱਚ 2 ਹੋਰ ਗੈਂਗਸਟਰਾਂ ਤੋਂ ਇਲਾਵਾ 8 ਸ਼ਾਰਪ ਸ਼ੂਟਰ ਵੀ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਵੀ ਹੋ ਗਈ ਹੈ ਪਰ ਇਸ ਨੂੰ ਗੁਪਤ ਰੱਖਿਆ ਗਿਆ ਹੈ। ਸ਼ੂਟਰਾਂ ਨੂੰ ਜੋਧਪੁਰ ਤੋਂ ਮਿਲੇ ਹਥਿਆਰ ਸੂਤਰਾਂ ਮੁਤਾਬਕ ਗੈਂਗਸਟਰ ਲਾਰੈਂਸ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਰਾਜਸਥਾਨ ਦੇ ਜੋਧਪੁਰ ਤੋਂ ਲਿਆਂਦੇ ਗਏ ਸਨ। ਇਹ ਹਥਿਆਰ ਵਿਜੇ, ਰਾਕਾ ਅਤੇ ਰਣਜੀਤ ਨਾਮ ਦੇ 3 ਬਦਮਾਸ਼ ਲੈ ਕੇ ਆਏ ਸਨ। Also Read: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਹੀ ਮਿਲੇਗੀ ਬੁਲਟਪਰੂਫ ਗੱਡੀ ਤੇ ਜੈਕੇਟ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ ਰਾਜਸਥਾਨ ਤੋਂ ਲਿਆਂਦੀ ਸੀ ਕਤਲ ਵਿੱਚ ਵਰਤੀ ਗਈ ਬੋਲੈਰੋਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਲਈ ਬੋਲੈਰੋ ਗੱਡੀ ਰਾਜਸਥਾਨ ਤੋਂ ਲਿਆਂਦੀ ਗਈ ਸੀ। ਨਸੀਬ ਖਾਨ ਇਹ ਬੋਲੈਰੋ ਲੈ ਕੇ ਆਇਆ ਸੀ। ਉਸ ਨੇ ਇਹ ਬੋਲੈਰੋ ਫਤਿਹਾਬਾਦ ਵਿੱਚ ਚਰਨਜੀਤ ਨੂੰ ਦਿੱਤੀ ਸੀ। ਇਹ ਚਰਨਜੀਤ ਹੀ ਬੋਲੈਰੋ ਪੰਜਾਬ ਲੈ ਕੇ ਆਇਆ ਸੀ। ਜਿਸ ਵਿੱਚ ਮੂਸੇਵਾਲਾ ਦੀ ਰੇਕੀ ਕੀਤੀ ਗਈ ਸੀ। ਘਟਨਾ ਤੋਂ ਬਾਅਦ ਯੂਪੀ ਅਤੇ ਨੇਪਾਲ ਵਿੱਚ ਲੁਕੇ ਹੋਏ ਹਨ ਸ਼ਾਰਪ ਸ਼ੂਟਰਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰ ਉੱਤਰ ਪ੍ਰਦੇਸ਼ ਅਤੇ ਨੇਪਾਲ ਵਿੱਚ ਲੁਕੇ ਹੋ ਸਕਦੇ ਹਨ। ਉੱਤਰ ਦਾ ਮੁਜ਼ੱਫਰਨਗਰ ਪੁਲਿਸ ਦੇ ਰਡਾਰ 'ਤੇ ਹੈ। ਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਨੇਪਾਲ ਵਿੱਚ ਛਾਪੇਮਾਰੀ ਕੀਤੀ ਹੈ।...
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਤਵਾਰ ਰਾਤ ਨੂੰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪੇਮਾਰੀ ਕੀਤੀ। ਮੋਗਾ ਪੁਲਿਸ ਨੇ ਸੀਆਈਏ ਦੀ ਮਦਦ ਨਾਲ ਪਿੰਡ ਮੂਸੇਵਾਲੀ ਦੇ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੂਸੇਵਾਲਾ ਕਤਲ ਕਾਂਡ ਵਿੱਚ ਤੀਜੇ ਵਿਅਕਤੀ ਨੂੰ ਫਤਿਹਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਪਵਨ ਅਤੇ ਨਸੀਬ ਨੂੰ ਭੀਰਦਾਨਾ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਲਾ ਨੂੰ ਕਾਬੂ ਕਰ ਲਿਆ ਹੈ। Also Read: ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਗੁਰੂ ਨਗਰੀ ਪੁਲਿਸ ਛਾਉਣੀ ’ਚ ਤਬਦੀਲ ਬੋਲੇਰੋ ਨਾਲ ਜੁੜੀਆਂ ਤਾਰਾਂਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਵਿੱਚ ਇੱਕ ਬੋਲੈਰੋ ਗੱਡੀ ਦੀ ਵੀ ਵਰਤੋਂ ਕੀਤੀ ਗਈ ਸੀ, ਜੋ ਕਿ 25 ਮਈ ਨੂੰ ਫਤਿਹਾਬਾਦ ਦੇ ਰਤੀਆ ਚੌਕੀ ਰਾਹੀਂ ਹਾਂਸਾਪੁਰ ਤੋਂ ਪੰਜਾਬ ਲਈ ਗਈ ਸੀ। ਇਸ ਗੱਡੀ ਤੋਂ ਹੀ ਮੂਸੇਵਾਲਾ ਕਤਲੇਆਮ ਦੀਆਂ ਤਾਰਾਂ ਪਹਿਲਾਂ ਫਤਿਹਾਬਾਦ, ਫਿਰ ਸੋਨੀਪਤ ਅਤੇ ਫਿਰ ਸਿਰਸਾ ਨਾਲ ਜੁੜੀਆਂ ਹੋਈਆਂ ਹਨ। ਬੋਲੈਰੋ ਸਵਾਰ ਬਦਮਾਸ਼ਾਂ ਨੇ ਮੂਸੇਵਾਲਾ ਦਾ ਪਿੱਛਾ ਕੀਤਾ ਸੀ ਅਤੇ ਕਤਲ ਸਮੇਂ ਵੀ ਗੱਡੀ ਉਸ ਦੇ ਨਾਲ ਸੀ। ਮੁਸਵਾਲੀ ਵਿੱਚ ਰੁਕੇ ਹੋਏ ਸਨ ਦੋ ਸ਼ੱਕੀ ਪੰਜਾਬ ਦੀ ਮੋਗਾ ਪੁਲਿਸ ਦੀ ਟੀਮ ਨੇ ਸੀਆਈਏ ਫਤਿਹਾਬਾਦ ਪੁਲਿਸ ਨਾਲ ਮਿਲ ਕੇ ਬੀਤੀ ਰਾਤ ਪਿੰਡ ਮੂਸੇਵਾਲੀ ਵਿੱਚ ਛਾਪਾ ਮਾਰ ਕੇ ਇੱਕ ਨੌਜਵਾਨ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਏ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਜੁਟੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦਵਿੰਦਰ ਉਰਫ਼ ਕਾਲਾ ਨੇ 16 ਅਤੇ 17 ਮਈ ਨੂੰ ਪੰਜਾਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਕੇਸ਼ਵ ਅਤੇ ਚਰਨਜੀਤ ਸਿੰਘ ਨੂੰ ਆਪਣੇ ਘਰ ਠਹਿਰਾਇਆ ਸੀ। ਇਹ ਦੋਵੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਦੱਸੇ ਜਾਂਦੇ ਹਨ। ਪੁਲਿਸ ਨੂੰ ਇਸ ਦੀ ਸੂਚਨਾ ਪਵਨ ਤੇ ਨਸੀਬ ਨੇ ਫਤਿਹਾਬਾਦ ਤੋਂ ਹੀ ਦਿੱਤੀ ਸੀ। ਪੰਜਾਬ ਲੈ ਗਿਆ ਸੀ ਚਰਨਜੀਤ ਦੱਸਿਆ ਜਾਂਦਾ ਹੈ ਕਿ ਪਵਨ ਦਾ ਨੌਕਰ ਨਸੀਬ ਬੋਲੈਰੋ ਕਾਰ ਰਾਜਸਥਾਨ ਦੇ ਰਾਵਤਸਰ ਤੋਂ ਫਤਿਹਾਬਾਦ ਲੈ ਕੇ ਆਇਆ ਸੀ। ਉਸ ਨੇ ਇਹ ਕਾਰ ਰਤੀਆ ਪੁਲ ਨੇੜੇ ਚਰਨਜੀਤ ਸਿੰਘ ਅਤੇ ਕੇਸ਼ਵ ਨੂੰ ਸੌਂਪ ਦਿੱਤੀ। ਸੋਨੀਪਤ ਦਾ ਬਦਨਾਮ ਬਦਮਾਸ਼ ਪ੍ਰਿਅਵਰਤ ਫੌਜੀ ਅਤੇ ਉਸ ਦਾ ਸਾਥੀ ਅੰਕਿਤ ਜਾਤੀ ਸੇਰਸਾ ਵੀ ਉਸ ਦੇ ਨਾਲ ਕਾਰ ਵਿੱਚ ਸਨ। ਉਹ 25 ਮਈ ਨੂੰ ਪੰਜਾਬ ਲਈ ਰਵਾਨਾ ਹੋਏ ਸਨ ਅਤੇ ਬੀਸਲਾ ਵਿੱਚ ਗੱਡੀ ਵਿੱਚ ਤੇਲ ਪਾਉਂਦੇ ਹੋਏ ਸੀਸੀਟੀਵੀ ਵਿੱਚ ਕੈਦ ਹੋ ਗਏ ਸਨ। ਪੰਜਾਬ ਪੁਲਿਸ ਦੋਵਾਂ ਦੀ ਗ੍ਰਿਫ਼ਤਾਰੀ ਲਈ ਸੋਨੀਪਤ ਵਿੱਚ ਡੇਰੇ ਲਾਏ ਹੋਏ ਹੈ। ਨਸ਼ਾ ਸਪਲਾਈ 'ਚ ਕਾਲਾ 'ਤੇ 7 ਕੇਸਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਚਰਨਜੀਤ ਨਾਂ ਦਾ ਵਿਅਕਤੀ ਬੋਲੈਰੋ ਗੱਡੀ ਵਿੱਚ ਬਦਮਾਸ਼ਾਂ ਨਾਲ ਪੰਜਾਬ ਦੇ ਮਾਨਸਾ ਗਿਆ ਸੀ। ਇਸ ਤੋਂ ਪਹਿਲਾਂ ਚਰਨਜੀਤ ਆਪਣੇ ਸਾਥੀ ਕੇਸ਼ਵ ਨਾਲ ਪਿੰਡ ਮੂਸੇਵਾਲੀ ਵਿੱਚ ਦਵਿੰਦਰ ਉਰਫ਼ ਕਾਲਾ ਕੋਲ ਰਹਿ ਰਿਹਾ ਸੀ। ਪਵਨ ਨੂੰ ਵੀ ਇਸ ਗੱਲ ਦਾ ਪਤਾ ਸੀ। ਦਵਿੰਦਰ ਉਰਫ ਕਾਲਾ 'ਤੇ ਫਤਿਹਾਬਾਦ ਸਦਰ ਥਾਣੇ 'ਚ ਐੱਨਡੀਪੀਐੱਸ ਐਕਟ ਤਹਿਤ 6 ਕੇਸ ਦਰਜ ਹਨ ਅਤੇ ਪੰਜਾਬ 'ਚ 2 ਕਿਲੋ ਅਫੀਮ ਦਾ ਵੀ ਮਾਮਲਾ ਦਰਜ ਹੈ।...
ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਸੋਸ਼ਲ ਮੀਡੀਆ ਉਤੇ ਵੇਖ ਕੇ ਮੇਰਾ ਮਨ ਬੜਾ ਦੁਖੀ ਹੁੰਦਾ ਹੈ। Also Read: ਬਾਡੀ ਸਪ੍ਰੇਅ ਦੇ ਨਾਂ 'ਤੇ ਭੱਦੇ ਵਿਗਿਆਪਨ! ਸੂਚਨਾ ਤੇ ਪ੍ਰਸਾਰਣ ਮੰਤਰਾਲਾ ਨੇ ਲਿਆ ਵੱਡਾ ਐਕਸ਼ਨ ਤੁਸੀਂ ਦੁੱਖ ਵਿਚ ਮੇਰਾ ਸਾਥ ਦਿੱਤਾ ਹੈ, ਤੁਹਾਡਾ ਧੰਨਵਾਦ। 8 ਤਰੀਕ ਨੂੰ ਮੇਰੇ ਬੱਚੇ ਦਾ ਭੋਗ ਹੈ, ਤੁਸੀਂ ਜ਼ਰੂਰ ਆਉਣਾ, ਮੈਂ ਦਿਲ ਦੀਆਂ ਗੱਲਾਂ ਕਰਾਂਗਾ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਇਸ ਸੀਟ ਤੋਂ ਉਨ੍ਹਾਂ ਦੇ ਪਿਤਾ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਸੁਝਾਅ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਲੜਾਉਣ ਦੇ ਹੱਕ ਵਿੱਚ ਨਜ਼ਰ ਆ ਰਹੇ ਹਨ, ਪਰ ਧੂਰੀ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਦਲਬੀਰ ਸਿੰਘ ਗੋਲਡੀ ਵੀ ਟਿਕਟ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਹਨ। Also Read: ਅਮਿਤ ਸ਼ਾਹ ਵਲੋਂ ਕਾਂਗਰਸ ਨੂੰ ਵੱਡਾ ਝਟਕਾ, ਵੇਰਕਾ ਤੇ ਮੋਹਾਲੀ ਦੇ ਮੇਅਰ ਸਮੇਤ 4 ਸਾਬਕਾ ਕਾਂਗਰਸੀ ਮੰਤਰੀ ਭਾਜਪਾ 'ਚ ਸ਼ਾਮਲ ਦੱਸ ਦਈਏ ਕਿ ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਪੁੱਜਿਆ ਸੀ।
ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਪੰਜਾਬ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਹਿੰਦਰ ਕੌਰ ਜੋਸ਼ ਅਤੇ ਕੇਵਲ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮੁਹਾਲੀ ਤੋਂ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਰਹੇ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦੇਣਗੇ। Also Read: Whatsapp 'ਤੇ ਆ ਰਿਹੈ ਕਮਾਲ ਦਾ ਫੀਚਰ! ਮੈਸੇਜ ਭੇਜਣ ਤੋਂ ਬਾਅਦ ਵੀ ਕਰ ਸਕੋਗੇ ਐਡਿਟ ਇਸ ਤੋਂ ਪਹਿਲਾਂ ਇਨ੍ਹਾਂ ਚਾਰਾਂ ਨੂੰ ਸਾਬਕਾ ਮੰਤਰੀ ਸੁਨੀਲ ਜਾਖੜ ਨਾਲ ਦੇਖਿਆ ਗਿਆ ਸੀ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਕਾਂਗਰਸ ਦੇ ਸਾਰੇ ਮੰਤਰੀ ਖੁਸ਼ੀ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ। ਸੁਨੀਲ ਜਾਖੜ ਨੇ ਹਾਲ ਹੀ ਵਿੱਚ ਕਾਂਗਰਸ ਛੱਡ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਨੂੰ ਲਗਾਤਾਰ ਝਟਕਾ ਦੇਣਾ ਸ਼ੁਰੂ ਕਰ ਦਿੱਤਾ ਹੈ। Also Read: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ ਮਾਲਵਾ, ਮਾਝਾ ਅਤੇ ਦੋਆਬਾ ਤੋਂ ਕਾਂਗਰਸ ਨੂੰ ਵੱਡਾ ਝਟਕਾਰਾਜਕੁਮਾਰ ਵੇਰਕਾ ਪੰਜਾਬ ਦੇ ਮਾਝਾ ਖੇਤਰ ਵਿੱਚ ਅੰਮ੍ਰਿਤਸਰ ਦਾ ਰਹਿਣ ਵਾਲੇ ਹਨ। ਉਹ ਇੱਕ ਵੱਡੇ ਦਲਿਤ ਆਗੂ ਹੈ। ਇਸ ਵਾਰ ਉਹ ਚੋਣ ਹਾਰ ਗਏ, ਪਰ ਉਨ੍ਹਾਂ ਦਾ ਦਬਦਬਾ ਜਾਰੀ ਹੈ। ਦੂਜੇ ਪਾਸੇ ਗੁਰਪ੍ਰੀਤ ਕਾਂਗੜ ਮਾਲਵੇ ਤੋਂ ਕਾਂਗਰਸੀ ਦਿੱਗਜ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਬਲਬੀਰ ਸਿੱਧੂ ਮੁਹਾਲੀ ਦੇ ਰਹਿਣ ਵਾਲੇ ਹਨ, ਜਦਕਿ ਸ਼ਾਮ ਸੁੰਦਰ ਅਰੋੜਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ।
ਚੰਡੀਗੜ੍ਹ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਪੁੱਜਿਆ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਕਾਤਲਾਂ ਨੂੰ ਫੜਨ ਵਿੱਚ ਕੇਂਦਰ ਸਰਕਾਰ ਮਦਦ ਕਰੋ। Also Read: ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ CM ਮਾਨ ਨੇ ਕੀਤੀ ਸੀਨੀਅਰ ਅਫ਼ਸਰਾਂ ਨਾਲ ਮੁਲਾਕਾਤ #WATCH | Punjabi singer Sidhu Moose Wala’s family met Union Home Minister Amit Shah in Chandigarh.He was killed by unknown assailants in Mansa district on 29th May. pic.twitter.com/q0HA5Nzo80 — ANI (@ANI) June 4, 2022 ਪਰਿਵਾਰ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕਤਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ। ਇਸ ਮੰਗ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਸੀ, ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਪ੍ਰਗਟ ਕਰਨ ਲਈ ਗਏ ਸਨ। Also Read: ਕਾਂਗਰਸ ਦੇ ਕਿਲ੍ਹੇ 'ਚ ਜਾਖੜ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। Also Read: ਕਾਂਗਰਸ ਦੇ ਕਿਲ੍ਹੇ 'ਚ ਜਾਖੜ ਦੀ ਸੰਨ੍ਹ! ਸਾਬਕਾ ਸੂਬਾ ਪ੍ਰਧਾਨ ਘਰ ਪਹੁੰਚੇ 4 ਸਾਬਕਾ ਕਾਂਗਰਸੀ ਮੰਤਰੀ ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ। Also Read: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਨਾਈਜੀਰੀਅਨ ਰੈਪਰ ਹੋਇਆ ਭਾਵੁਕ, ਲਾਈਵ ਸ਼ੋਅ 'ਚ ਨਾਮ ਲੈ ਦਿੱਤੀ ਸ਼ਰਧਾਂਜਲੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) 'ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਤੱਕ ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ ਦੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਹੁਣ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਘਰ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ ਅਤੇ ਬਲਬੀਰ ਸਿੱਧੂ ਵੀ ਹਨ। ਇਸ ਤੋਂ ਇਲਾਵਾ ਉਥੇ ਕਾਂਗਰਸੀ ਆਗੂ ਕੇਵਲ ਢਿੱਲੋਂ ਵੀ ਨਜ਼ਰ ਆਏ। ਇਸ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਇਹ ਸਾਰੇ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਤੋਂ ਬਾਅਦ ਸ਼ਾਮ ਨੂੰ ਸੁਨੀਲ ਜਾਖੜ ਦੇ ਘਰ ਜਾ ਸਕਦੇ ਹਨ। Also Read: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਨਾਈਜੀਰੀਅਨ ਰੈਪਰ ਹੋਇਆ ਭਾਵੁਕ, ਲਾਈਵ ਸ਼ੋਅ 'ਚ ਨਾਮ ਲੈ ਦਿੱਤੀ ਸ਼ਰਧਾਂਜਲੀ ਮਾਲਵਾ, ਮਾਝਾ ਅਤੇ ਦੋਆਬਾ ਤੋਂ ਕਾਂਗਰਸ ਨੂੰ ਵੱਡਾ ਝਟਕਾਰਾਜਕੁਮਾਰ ਵੇਰਕਾ ਪੰਜਾਬ ਦੇ ਮਾਝਾ ਖੇਤਰ ਵਿੱਚ ਅੰਮ੍ਰਿਤਸਰ ਦਾ ਰਹਿਣ ਵਾਲੇ ਹਨ। ਉਹ ਇੱਕ ਵੱਡੇ ਦਲਿਤ ਆਗੂ ਹਨ। ਇਸ ਵਾਰ ਉਹ ਚੋਣ ਹਾਰ ਗਏ, ਪਰ ਉਨ੍ਹਾਂ ਦਾ ਦਬਦਬਾ ਜਾਰੀ ਹੈ। ਦੂਜੇ ਪਾਸੇ ਗੁਰਪ੍ਰੀਤ ਕਾਂਗੜ ਮਾਲਵੇ ਤੋਂ ਕਾਂਗਰਸੀ ਦਿੱਗਜ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਬਲਬੀਰ ਸਿੱਧੂ ਮੁਹਾਲੀ ਦੇ ਰਹਿਣ ਵਾਲੇ ਹਨ, ਜਦਕਿ ਸ਼ਾਮ ਸੁੰਦਰ ਅਰੋੜਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ। ਰਾਜਾ ਵੜਿੰਗ ਨੇ ਕਿਹਾ- ਪਾਰਟੀ ਨੂੰ ਕੋਈ ਪਰਵਾਹ ਨਹੀਂਇਸ ਸਬੰਧੀ ਜਾਣਕਾਰੀ ਮਿਲਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਕੁਝ ਸੀਨੀਅਰ ਆਗੂਆਂ ਨੇ ਸੱਤਾ ਤੇ ਮੰਤਰੀ ਅਹੁਦੇ ਦਾ ਆਨੰਦ ਮਾਣਿਆ ਹੈ। ਉਹ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਉਹ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਉਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਜੋ ਹਾਲਾਤ ਪੈਦਾ ਹੋਏ ਹਨ, ਉਨ੍ਹਾਂ ਵਲੋਂ ਧਿਆਨ ਹਟਾ ਕੇ ਇਸ ਪਾਸੇ ਮੋੜਿਆ ਜਾਵੇ। ਜੋ ਜਾਣਾ ਚਾਹੁੰਦਾ ਹੈ, ਉਹ ਜਾ ਸਕਦਾ ਹੈ। ਉਹ ਮੂਸੇਵਾਲਾ ਤੋਂ ਧਿਆਨ ਹਟਾ ਕੇ ਫੋਕਸ ਖੁਦ ਉੱਤੇ ਕਰਨਾ ਚਾਹੁੰਦੇ ਹਨ। Also Read: ਕਿਮ ਕਾਰਦਾਸ਼ੀਅਨ ਨੇ ਖਰੀਦਿਆ ਪ੍ਰਾਈਵੇਟ ਜੈੱਟ, ਆਲੀਸ਼ਾਨ ਜਹਾਜ਼ ਦੀ ਕੀਮਤ ਕਰ ਦੇਵੇਗੀ ਹੈਰਾਨ ਤਰੁਣ ਚੁੱਘ ਬੋਲੇ- ਇਹ ਤਾਂ ਟ੍ਰੇਲਰ ਹੈ, ਪਿਕਚਰ ਅਜੇ ਬਾਕੀ ਹੈਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਇਹ ਸਿਰਫ਼ ਇੱਕ ਟ੍ਰੇਲਰ ਹੈ। ਪਿਕਚਰ ਅਜੇ ਬਾਕੀ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਕਈ ਹੋਰ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋਣਗੇ। ਚੁੱਘ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਤੋਂ ਵਿਸ਼ਵਾਸ ਉੱਠ ਗਿਆ ਹੈ। ਲੋਕ ਆਮ ਆਦਮੀ ਪਾਰਟੀ ਦੇ ਕੰਮ ਨੂੰ ਵੀ ਦੇਖ ਰਹੇ ਹਨ। ਇਸ ਲਈ ਪੰਜਾਬ ਦੀ ਬਿਹਤਰੀ ਲਈ ਲੋਕਾਂ ਦੀ ਆਸ ਹੁਣ ਭਾਜਪਾ 'ਤੇ ਟਿਕ ਗਈ ਹੈ। ਭਾਜਪਾ ਯਕੀਨੀ ਤੌਰ 'ਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।...
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕੀਤਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ 'ਚ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ 'ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ। ਇਸ ਦੇ ਮੱਦੇਨਜ਼ਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੇ ਲਈ ਉਹ ਮਾਨਸਾ ਤੋਂ ਚੰਡੀਗੜ੍ਹ ਪੁੱਜੇ ਹਨ। ਇਹ ਮੀਟਿੰਗ ਦੁਪਹਿਰ 3 ਵਜੇ ਦੇ ਕਰੀਬ ਹੋਣ ਦੀ ਸੰਭਾਵਨਾ ਹੈ। Also Read: ਤੁਹਾਡੇ ਸਮਾਰਟਫੋਨ ਦਾ ਇਹ ਫੀਚਰ ਬਣ ਸਕਦੈ ਖਤਰਾ! ਕਦੇ ਵੀ ਹੋ ਸਕਦੈ ਹੈਕ ਇਸ ਮੰਗ ਨੂੰ ਲੈ ਕੇ ਪਰਿਵਾਰ ਨੇ ਰੋਕਿਆ ਸੀ ਪੋਸਟਮਾਰਟਮਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਪੋਸਟਮਾਰਟਮ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ। ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਗਿਆ। ਮਾਨ ਸਰਕਾਰ ਨੇ ਸੇਵਾਮੁਕਤ ਜੱਜ ਤੋਂ ਜਾਂਚ ਕਰਵਾਉਣ ਦਾ ਸੁਝਾਅ ਦਿੱਤਾ ਸੀਹਾਈ ਕੋਰਟ ਦੇ ਇਨਕਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਰਿਵਾਰ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਉਣ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਨੂੰ 5 ਨਾਂ ਵੀ ਦਿੱਤੇ ਗਏ ਸਨ। ਹਾਲਾਂਕਿ, ਪਰਿਵਾਰ ਮੌਜੂਦਾ ਜੱਜ ਦੀ ਮੰਗ ਕਰ ਰਿਹਾ ਹੈ। Also Read: ਮੂਸੇਵਾਲਾ ਕਤਲਕਾਂਡ ਦਾ ਸੋਨੀਪਤ ਕੁਨੈਕਸ਼ਨ: ਕਤਲ ਦੌਰਾਨ ਵਰਤੀ ਬੁਲੈਰੋ 'ਚ ਸਵਾਰ ਸਨ ਫੌਜੀ ਤੇ ਅੰਕਿਤ ਸੇਰਸਾ ਪੰਜਾਬ ਪੁਲਿਸ ਦੀ SIT ਕਰ ਰਹੀ ਜਾਂਚਪੰਜਾਬ ਪੁਲਿਸ ਫਿਲਹਾਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਬਣ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਜਿੱਤ ਦੇ ਸਰਟੀਫਿਕੇਟ ਸੌਂਪੇ ਗਏ। ਜਿੱਤ ਤੋਂ ਬਾਅਦ ਸੰਤ ਸੀਚੇਵਾਲ ਅਤੇ ਸਾਹਨੀ ਨੇ ਕਿਹਾ ਕਿ ਉਹ ਰਾਜ ਸਭਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਦੇ ਵਾਤਾਵਰਨ ਨਾਲ ਸਬੰਧਤ ਸਾਰੇ ਮੁੱਦੇ ਰਾਜ ਸਭਾ ਵਿੱਚ ਉਠਾਉਣਗੇ। Also Read: AAP ਨੇ ਸੰਗਰੂਰ ਜ਼ਿਮਨੀ ਚੋਣ ਲਈ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦੇ ਕਾਰਜਕਾਲ ਦੀ ਮਿਆਦ ਅਗਲੇ ਮਹੀਨੇ ਖਤਮ ਹੋ ਰਹੀ ਹੈ। ਇਹ ਮੈਂਬਰ ਉਨ੍ਹਾਂ ਦੀ ਥਾਂ ਲੈਣਗੇ। 'ਆਪ' ਦੇ ਪੰਜਾਬ ਤੋਂ ਰਾਜ ਸਭਾ 'ਚ 7 ਮੈਂਬਰ ਹਨ। ਇਸ ਤੋਂ ਪਹਿਲਾਂ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਐਲਪੀਯੂ ਦੇ ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਅਸ਼ੋਕ ਮਿੱਤਲ ਰਾਜ ਸਭਾ ਲਈ ਚੁਣੇ ਗਏ ਹਨ। ਜਿੱਤ ਯਕੀਨੀ ਸੀ, ਇਸ ਲਈ ਕਿਸੇ ਨੇ ਨਾਮਜ਼ਦ ਕੀਤਾ ਨਹੀਂਸੰਤ ਬਲਬੀਰ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਦੀ ਜਿੱਤ ਯਕੀਨੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 117 ਵਿੱਚੋਂ 92 ਵਿਧਾਇਕ ਹਨ। ਅਜਿਹੇ 'ਚ ਜੇਕਰ ਵੋਟਿੰਗ ਹੁੰਦੀ ਤਾਂ ਉਹ ਜਿੱਤ ਜਾਂਦੇ। ਇਸ ਕਾਰਨ ਵਿਰੋਧੀ ਪਾਰਟੀਆਂ ਨੇ ਆਪਣਾ ਕੋਈ ਉਮੀਦਵਾਰ ਨਾਮਜ਼ਦ ਨਹੀਂ ਕੀਤਾ। Also Read: ਸ਼ੁੱਭਦੀਪ ਸਿੰਘ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: CM ਮਾਨ ਸੰਤ ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਵੱਡਾ ਕੰਮ ਕੀਤਾ ਹੈ। ਉਨ੍ਹਾਂ ਨੇ ਕਾਲੀ ਬੇਈ ਨਦੀ ਦੀ 160 ਕਿਲੋਮੀਟਰ ਦੀ ਸਫਾਈ ਆਪਣੇ ਤੌਰ 'ਤੇ ਕੀਤੀ। ਉਨ੍ਹਾਂ ਦਾ ਸਫਾਈ ਮਾਡਲ ਪੂਰੀ ਦੁਨੀਆ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਸੀ। ਉਸ ਨੂੰ ਈਕੋ ਬਾਬਾ ਦਾ ਖਿਤਾਬ ਵੀ ਮਿਲ ਚੁੱਕਾ ਹੈ। ਜਿਸ ਤੋਂ ਬਾਅਦ ਕੇਂਦਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਵਿਕਰਮਜੀਤ ਸਾਹਨੀ ਨੇ ਸਮਾਜ ਸੇਵਾ ਵਿੱਚ ਵੀ ਅੰਤਰਰਾਸ਼ਟਰੀ ਪੱਧਰ 'ਤੇ ਕੰਮ ਕੀਤਾ ਹੈ। ਪੰਜਾਬ ਵਿੱਚ ਕਰੋਨਾ ਦੇ ਦੌਰ ਵਿੱਚ ਉਨ੍ਹਾਂ ਨੇ ਆਕਸੀਜਨ ਸਿਲੰਡਰ, ਕੰਸੈਂਟਰੇਟਰ ਜਿਹੇ ਕਈ ਕੰਮ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਪਦਮ ਸ਼੍ਰੀ ਵੀ ਮਿਲ ਚੁੱਕਾ ਹੈ।...
ਸੰਗਰੂਰ- ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਵਿਧਾਇਕ ਵਜੋਂ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਸੰਗਰੂਰ ਦੀ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਜਾ ਰਹੀ ਹੈ। Also Read: ਸ਼ੁੱਭਦੀਪ ਸਿੰਘ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: CM ਮਾਨ ਇਸ ਮੌਕੇ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਉੱਤੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ…। Also Read: ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਲਿਆ ਫੈਸਲਾ
ਚੰਡੀਗੜ੍ਹ : ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਅਹਿਮ ਸਬੂਤ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ। Also Read: ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਲਿਆ ਫੈਸਲਾ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇਕ ਪ੍ਰਤੀਭਾਸ਼ਾਲੀ ਕਲਾਕਾਰ ਸੀ, ਜਿਸ ਕੋਲ ਹਰੇਕ ਨੂੰ ਕੀਲ੍ਹਣ ਵਾਲੀ ਆਵਾਜ਼ ਤੇ ਕਮਾਲ ਦੀ ਸਿਰਜਣਾਤਮਕਤਾ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਅਚਨਚੇਤੀ ਤੇ ਦੁਖਦ ਮੌਤ ਨਾਲ ਸੰਗੀਤ ਜਗਤ ਨੂੰ ਖ਼ਾਸ ਤੌਰ ਉਤੇ ਉਸ ਦੇ ਪ੍ਰਸੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬੀਅਤ ਤੇ ਇਨਸਾਨੀਅਤ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸਤ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਝੋਰਾ ਪ੍ਰਗਟਾਇਆ ਕਿ ਕੁੱਝ ਲੋਕ ਇਸ ਨੌਜਵਾਨ ਗਾਇਕ ਦੀ ਦੁਖਦ ਹੱਤਿਆ ਉਤੇ ਬੇਸ਼ਰਮੀ ਨਾਲ ਸਿਆਸਤ ਕਰ ਰਹੇ ਹਨ, ਜਿਹੜੀ ਬੇਲੋੜੀ ਤੇ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਹੜੇ ਪਹਿਲਾਂ ਇਸ ਮਹਾਨ ਗਾਇਕ ਦੀ ਵੱਖ-ਵੱਖ ਮਸਲਿਆਂ ਉਤੇ ਜ਼ੋਰ-ਸ਼ੋਰ ਨਾਲ ਆਲੋਚਨਾ ਕਰਦੇ ਸਨ ਪਰ ਹੁਣ ਘਟੀਆ ਪ੍ਰਚਾਰ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਅਜਿਹੇ ਘੜੰਮ ਚੌਧਰੀ ਲੀਡਰਾਂ ਦੇ ਕੋਝੇ ਹਥਕੰਡਿਆਂ ਤੋਂ ਵਾਕਫ਼ ਹਨ ਅਤੇ ਉਹ ਇਨ੍ਹਾਂ ਦੇ ਛਲਾਵੇ ਵਿੱਚ ਨਹੀਂ ਆਉਣਗੇ। Also Read: ਮੋਦੀ ਸਰਕਾਰ ਦੇ ਇਸ ਫੈਸਲੇ ਦੀ ਇਮਰਾਨ ਖਾਨ ਨੇ ਕੀਤੀ ਤਾਰੀਫ, ਪਾਕਿਸਤਾਨ ਨੂੰ ਗੁਲਾਮ ਕਹਿ ਕੇ ਕੋਸਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ. ਨੂੰ ਪਹਿਲਾਂ ਹੀ ਇਸ ਕੇਸ ਦੀ ਜਾਂਚ ਤੇਜ਼ ਕਰਨ ਲਈ ਕਹਿ ਦਿੱਤਾ ਹੈ ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਰਿਵਾਰ ਦੀ ਮੰਗ ਉਤੇ ਉਨ੍ਹਾਂ ਪਹਿਲਾਂ ਹੀ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿੱਚ ਨਿਆਇਕ ਜਾਂਚ ਲਈ ਕਾਰਵਾਈ ਅਰੰਭ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਅਪਰਾਧੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਸਿੱਧੂ ਮੂਸੇਵਾਲਾ ਦੀ ਹੱਤਿਆ ਉਤੇ ਦੁੱਖ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੌਤ ਸੂਬੇ ਲਈ ਵੱਡਾ ਘਾਟਾ ਹੈ ਅਤੇ ਪਰਮਾਤਮਾ ਤੋਂ ਬਖ਼ਸ਼ਿਸ਼ ਪ੍ਰਾਪਤ ਇਸ ਕਲਾਕਾਰ ਦੀ ਹੱਤਿਆ ਨਾਲ ਜਿਹੜਾ ਘਾਟਾ ਪਿਆ ਹੈ, ਉਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੇਂਦਰੀ ਗ੍ਰਹਿ ਵਿਭਾਗ ਵਲੋਂ ਲਿਆ ਗਿਆ ਹੈ। ਦਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਦਾ ਘੇਰਾ ਘਟਾ ਦਿੱਤਾ ਸੀ। ਇਸ ਦੀ ਜਾਣਕਾਰੀ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਦਿੱਤੀ ਹੈ। Thanking @AmitShah Ji for granting Z security to temporal authority of Sikhs Jathedar Sri Akal Takht Sahib Giani Harpreet Singh Ji. It’s commendable of Govt of India to grant adequate and appropriate security to religious heads with due consideration of threat assessment.@ANI pic.twitter.com/JfX8zCiiNe — Manjinder Singh Sirsa (@mssirsa) June 3, 2022...
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗ ਵਾਰ ਦਾ ਖਤਰਾ ਵੱਧ ਗਿਆ ਹੈ। ਗੈਂਗਸਟਰ ਗਰੁੱਪ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਜੇਲ੍ਹ ਦੇ ਏਡੀਜੀਪੀ ਦਾ ਚਾਰਜ ਆਈਪੀਐਸ ਹਰਪ੍ਰੀਤ ਸਿੰਧੂ ਨੂੰ ਸੌਂਪ ਦਿੱਤਾ ਹੈ। ਹੁਣ ਤੱਕ ਉਹ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ (STF) ਦੇ ਏਡੀਜੀਪੀ ਦਾ ਚਾਰਜ ਦੇਖ ਰਹੇ ਸਨ। ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਲਈ ਸੀ। Also Read: ਲੱਖਾਂ ਮੁਲਾਜ਼ਮਾਂ ਦੀ ਫਿਰ ਵਧਣ ਵਾਲੀ ਹੈ ਤਨਖ਼ਾਹ, ਹਰ ਸਾਲ ਮਿਲੇਗਾ ਇੰਨੇ ਹਜ਼ਾਰ ਦਾ ਲਾਭ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਰਗਰਮ ਗੈਂਗਸਟਰਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਅਤੇ ਗੈਂਗਸਟਰ ਵਿੱਕੀ ਗੌਂਡਰ ਗੈਂਗ ਨੇ ਬਦਲਾ ਲੈਣ ਦੀ ਧਮਕੀ ਦਿੱਤੀ। ਮੂਸੇਵਾਲਾ ਕਤਲੇਆਮ ਦਾ ਬਦਲਾ ਲੈਣ ਲਈ ਹਰਿਆਣਾ ਅਤੇ ਦਿੱਲੀ ਦੇ ਗੈਂਗਸਟਰ ਵੀ ਮੁੜ ਸਰਗਰਮ ਹੋ ਗਏ ਹਨ। ਗੈਂਗਸਟਰ ਨੀਰਜ ਬਵਾਨਾ, ਭੁੱਪੀ ਰਾਣਾ, ਕੌਸ਼ਲ ਚੌਧਰੀ ਨੇ ਵੀ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਦਾ ਨਿਸ਼ਾਨਾ ਲਾਰੈਂਸ ਗੈਂਗ ਹੈ। ਫ਼ਿਰੋਜ਼ਪੁਰ ਜੇਲ੍ਹ ਵਿੱਚ ਟਕਰਾਅਪੰਜਾਬ ਦੀ ਫਿਰੋਜ਼ਪੁਰ ਜੇਲ੍ਹ ਵਿੱਚ ਕੱਲ੍ਹ ਗੈਂਗਸਟਰਾਂ ਵਿੱਚ ਝੜਪ ਹੋਈ ਹੈ। ਇੱਥੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦੋ ਗੁੱਟਾਂ ਵਿੱਚ ਤਕਰਾਰ ਹੋ ਗਈ। ਇੱਕ ਧਿਰ ਦਾ ਕਹਿਣਾ ਸੀ ਕਿ ਮੂਸੇਵਾਲਾ ਦਾ ਕਤਲ ਗਲਤ ਸੀ ਤੇ ਦੂਜੇ ਦਾ ਕਹਿਣਾ ਸੀ ਇਹ ਸਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਹਿੰਸਾ ਸ਼ੁਰੂ ਹੋ ਗਈ। ਹਾਲਾਂਕਿ ਅਧਿਕਾਰੀਆਂ ਨੇ ਹਾਈ ਸਕਿਓਰਿਟੀ ਜੇਲ੍ਹ ਦੇ ਅੰਦਰ ਇਸ ਤਰ੍ਹਾਂ ਦੀ ਘਟਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਮਨਪ੍ਰੀਤ ਮੰਨਾ ਦਾ ਦੱਸਿਆ ਜਾਂਦਾ ਹੈ। ਜਿਸ ਦੀ ਕੋਰੋਲਾ ਗੱਡੀ ਮੂਸੇਵਾਲਾ ਕਤਲੇਆਮ ਵਿੱਚ ਸ਼ਾਰਪ ਸ਼ੂਟਰਾਂ ਵੱਲੋਂ ਵਰਤੀ ਜਾਣ ਦੀ ਚਰਚਾ ਹੈ। Also Read: ਮੂਸੇਵਾਲਾ ਦੇ ਪਰਿਵਾਰ ਦੀ ਉਸ ਦੇ ਫੈਨਸ ਨੂੰ ਅਪੀਲ, ਮੂਸੇਵਾਲਾ ਦੀ ਕਾਲ ਰਿਕਾਰਡਿੰਗ ਨਾ ਕਰੋ ਵਾਇਰਲ ਜੇਲ੍ਹਾਂ ਵਿੱਚੋਂ ਲਗਾਤਾਰ ਮਿਲ ਰਹੇ ਮੋਬਾਈਲਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਲਗਾਤਾਰ ਮੋਬਾਈਲ ਮਿਲ ਰਹੇ ਹਨ। ਜੇਲ੍ਹ ਵਿਭਾਗ ਵੱਲੋਂ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਬਾਵਜੂਦ ਮੋਬਾਈਲ ਮਿਲਣ ਦਾ ਸਿਲਸਿਲਾ ਰੁਕਿਆ ਨਹੀਂ। ਜੇਲ੍ਹ ਵਿੱਚ ਬੰਦ ਗੈਂਗਸਟਰ ਮੋਬਾਈਲ ਰਾਹੀਂ ਹੀ ਬਾਹਰੋਂ ਆਪਣਾ ਗੈਂਗ ਚਲਾ ਰਹੇ ਹਨ। ਉਨ੍ਹਾਂ ਨੂੰ ਅਗਲੇ ਟਾਰਗੇਟ ਦੱਸੇ ਜਾ ਰਹੇ ਹਨ।
ਮਾਨਸਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਕਾਲ ਰਿਕਾਰਡਿੰਗ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਪਰੇਸ਼ਾਨ ਹੈ। ਰਿਸ਼ਤੇਦਾਰਾਂ ਨੇ ਉਨ੍ਹਾਂ ਦੀ ਕਾਲ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ 'ਤੇ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੂੰ ਕਿਸੇ ਨੂੰ ਨਾ ਸੁਣਾਓ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਵੀ ਗੀਤ ਰਿਲੀਜ਼ ਨਾ ਕਰਨ ਲਈ ਕਿਹਾ ਗਿਆ ਹੈ। ਪਰਿਵਾਰ ਨੇ ਇਹ ਅਪੀਲ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਹੀ ਜਾਰੀ ਕੀਤੀ ਹੈ। ਮੂਸੇਵਾਲਾ ਦੀ 29 ਮਈ ਯਾਨੀ ਐਤਵਾਰ ਸ਼ਾਮ 5.30 ਵਜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਜੇ ਤੱਕ ਪੁਲਿਸ ਉਨ੍ਹਾਂ ਦੇ ਕਾਤਲਾਂ ਦਾ ਸੁਰਾਗ ਨਹੀਂ ਲਗਾ ਸਕੀ ਹੈ। Also Read: CM ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ ਇਹ ਗੱਲ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਕਹੀਉਨ੍ਹਾਂ ਲਿਖਿਆ ਕਿ ਸਿੱਧੂ ਮੂਸੇਵਾਲਾ ਜਦੋਂ ਵੀ ਕਿਸੇ ਨਾਲ ਗੱਲ ਕਰਦੇ ਸਨ ਤਾਂ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦੀ ਕਾਲ ਰਿਕਾਰਡ ਹੋ ਰਹੀ ਹੈ। ਉਹ ਤੁਹਾਡੇ ਨਾਲ ਨਿੱਜੀ ਤੌਰ 'ਤੇ ਹੀ ਗੱਲ ਕਰਦਾ ਸੀ। ਮੂਸੇਵਾਲਾ ਨਾਲ ਹੋਈ ਗੱਲਬਾਤ ਦੀ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਨਾ ਪਾਓ। ਉਨ੍ਹਾਂ ਦੇ ਸ਼ਬਦ ਸਿਰਫ ਤੁਹਾਡੇ ਲਈ ਸਨ। ਉਨ੍ਹਾਂ ਨੂੰ ਆਪਣੇ ਕੋਲ ਰੱਖੋ। ਸੋਸ਼ਲ ਮੀਡੀਆ 'ਤੇ ਨਾ ਪਾਓ ਅਤੇ ਨਾ ਹੀ ਕਿਸੇ ਦੀ ਸੁਣਾਓ। Also Read: ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਪੁੱਜਾ ਹਾਈਕੋਰਟ, ਕੀਤੀ ਬੁਲੇਟ ਪਰੂਫ ਜੈਕੇਟ ਤੇ ਕਾਰ ਦੇਣ ਦੀ ਮੰਗ ਮੂਸੇਵਾਲਾ ਦਾ ਗੀਤ ਰਿਲੀਜ਼ ਨਾ ਕਰੋ, ਨਹੀਂ ਤਾਂ ਹੋਵੇਗੀ ਕਾਰਵਾਈਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਗੀਤ ਤਿਆਰ ਹੈ ਤਾਂ ਉਸ ਨੂੰ ਰਿਲੀਜ਼ ਨਾ ਕੀਤਾ ਜਾਵੇ। ਸੰਗੀਤ ਨਿਰਮਾਤਾਵਾਂ ਨੂੰ ਦੱਸਿਆ ਗਿਆ ਹੈ ਕਿ ਗੀਤ ਪੂਰਾ ਹੈ ਜਾਂ 2-4 ਲਾਈਨਾਂ ਦਾ। ਇਹ ਕਿਸੇ ਨੂੰ ਨਹੀਂ ਸੁਣਾਇਆ ਜਾਣਾ ਚਾਹੀਦਾ। ਨਾ ਹੀ ਇਸ ਨੂੰ ਲੀਕ ਕੀਤਾ ਜਾਣਾ ਚਾਹੀਦਾ ਹੈ। 8 ਜੂਨ ਨੂੰ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਦੇ ਪਾਠ ਦਾ ਭੋਗ ਹੈ। ਉਸ ਤੋਂ ਬਾਅਦ ਸਭ ਕੁਝ ਉਨ੍ਹਾਂ ਦੇ ਪਿਤਾ ਨੂੰ ਹੈਂਡਓਵਰ ਕਰਨਾ ਹੈ। ਉਹ ਇਨ੍ਹਾਂ 'ਤੇ ਅਗਲਾ ਫੈਸਲਾ ਲੈਣਗੇ। ਜੇਕਰ ਕੋਈ ਇਸ ਡੇਟਾ ਨੂੰ ਲੀਕ ਕਰਦਾ ਹੈ ਜਾਂ ਜਾਰੀ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।...
ਮਾਨਸਾ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁੱਕੇ ਹਨ। ਇਸ ਦੌਰਾਨ ਪੁਲਿਸ ਨੇ ਚੇਨ ਬਣਾ ਕੇ ਮੀਡੀਆ ਨੂੰ ਦੂਰ ਰੱਖਿਆ ਹੋਇਆ ਹੈ। ਦੱਸ ਦਈਏ ਕਿ ਪਹਿਲਾਂ ਪੰਜਾਬ ਮੁੱਖ ਮੰਤਰੀ ਦਾ ਮੂਸਾ ਪਿੰਡ ਜਾਣ ਦਾ ਸਵੇਰੇ 8 ਵਜੇ ਦਾ ਪਲਾਨ ਸੀ ਪਰ ਬਾਅਦ ਵਿਚ ਕਿਸੇ ਕਾਰਨ ਇਸ ਨੂੰ ਬਦਲ ਦਿੱਤਾ ਗਿਆ। ਪੰਜਾਬ ਮੁੱਖ ਮੰਤਰੀ ਦੇ ਮੂਸਾ ਪਿੰਡ ਪਹੁੰਚਣ ਉੱਤੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।
ਚੰਡੀਗੜ੍ਹ- ਗੈਂਗਸਟਰ ਲਾਰੈਂਸ ਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਜੱਗੂ ਨੂੰ ਆਪਣੀ ਜਾਨ ਦਾ ਖਤਰਾ ਹੈ। ਜੱਗੂ ਦੀ ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਚ ਕਿਹਾ ਗਿਆ ਸੀ ਕਿ ਜੇਕਰ ਜੱਗੂ ਨੂੰ ਜੇਲ 'ਚੋਂ ਬਾਹਰ ਲਿਆਂਦਾ ਜਾਵੇ ਤਾਂ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਦਿੱਤੀ ਜਾਵੇ। ਉਸ ਦੀ ਮਾਂ ਨੇ ਭਗਵਾਨਪੁਰੀਆ 'ਤੇ ਜੇਲ੍ 'ਚ ਤਸ਼ੱਦਦ ਕਰਨ ਦਾ ਵੀ ਦੋਸ਼ ਲਗਾਇਆ ਹੈ। ਇਨ੍ਹਾਂ ਵਿੱਚੋਂ ਜੱਗੂ ਭਗਵਾਨਪੁਰੀਆ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸਾਹਮਣੇ ਆ ਰਿਹਾ ਹੈ। ਪੰਜਾਬ ਪੁਲਿਸ ਜਲਦੀ ਹੀ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ। Also Read: ਦੀਪਕ ਚਾਹਰ ਨੂੰ ਚੇਨਈ ਟੀਮ ਨੇ ਦਿੱਤੀ ਵਿਆਹ ਦੀ ਵਧਾਈ ਤਾਂ ਪ੍ਰਸ਼ੰਸਕਾਂ ਨੇ ਲਏ ਖੂਬ ਮਜ਼ੇ ਹਾਈ ਕੋਰਟ ਵਲੋਂ ਲਾਰੈਂਸ ਦੀ ਪਟੀਸ਼ਨ ਖਾਰਜਗੈਂਗਸਟਰ ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸਨੇ ਕਿਹਾ ਕਿ ਪੰਜਾਬ ਪੁਲਿਸ ਉਸਦਾ ਐਨਕਾਊਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਐੱਫਆਈਆਰ ਵਿੱਚ ਨਾ ਤਾਂ ਉਸ ਦਾ ਨਾਂ ਦਰਜ ਹੈ ਅਤੇ ਨਾ ਹੀ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਹੀ ਨਹੀਂ ਮੰਨਿਆ ਅਤੇ ਇਸ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ। Also Read: SBI ਦਾ ਆਪਣੇ ਗਾਹਕਾਂ ਲਈ Alert! ਧਿਆਨ ਰੱਖੋ, ਨਹੀਂ ਤਾਂ ਪਏਗਾ ਪਛਤਾਉਣਾ ਤਿਹਾੜ ਜੇਲ੍ਹ 'ਚ ਰਚੀ ਗਈ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ਤਿਹਾੜ ਜੇਲ੍ਹ 'ਚ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਜਿਸ ਵਿੱਚ ਲਾਰੈਂਸ ਦੇ ਨਾਲ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਦੇ ਨਾਂ ਵੀ ਸਾਹਮਣੇ ਆ ਰਹੇ ਹਨ। ਇਸ ਗੱਲ ਦਾ ਖੁਲਾਸਾ 2 ਲੱਖ ਦੇ ਇਨਾਮੀ ਗੈਂਗਸਟਰ ਸ਼ਾਹਰੁਖ ਨੇ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਇਨ੍ਹਾਂ ਸਾਰੇ ਗੈਂਗਸਟਰਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।...
ਚੰਡੀਗੜ੍ਹ- ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਵੀਵੀਆਈਪੀਜ਼ ਦੀ ਸੁਰੱਖਿਆ ਨੂੰ ਲੈ ਕੇ ਯੂ-ਟਰਨ ਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ 40 ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ। ਇਸ ਤੋਂ ਇਵਾਲਾ ਅੱਜ ਹਾਈ ਕੋਰਟ ਵਿਚ ਮਾਨ ਸਰਕਾਰ ਨੇ ਦੱਸਿਆ ਕਿ ਬਾਕੀ ਦੇ 424 ਲੋਕਾਂ ਦੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਜਾਵੇਗੀ। ਇਹ ਸੁਰੱਖਿਆ ਕਟੌਤੀ 6 ਜੂਨ ਘੱਲੂਘਾਰਾ ਦਿਵਸ ਕਾਰਨ ਘਟਾਈ ਗਈ ਸੀ। 7 ਜੂਨ ਨੂੰ ਇਹ ਸੁਰੱਖਿਆ ਵੀ ਬਹਾਲ ਕਰ ਦਿੱਤੀ ਜਾਵੇਗੀ। Also Read: ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਸ਼ਨੀਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 424 ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਸ ਫੈਸਲੇ ਤੋਂ ਬਾਅਦ ਮਾਨ ਸਰਕਾਰ ਸੁਰੱਖਿਆ 'ਚ ਕਟੌਤੀ ਨੂੰ ਜਨਤਕ ਕਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਸੀ। ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਉਨ੍ਹਾਂ ਦੇ ਪਿੰਡ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰ ਸਰਕਾਰ ਨੇ ਆਪਣੀ ਗਲਤੀ ਤੋਂ ਸਬਕ ਲੈਂਦਿਆਂ ਸੁਰੱਖਿਆ ਬਹਾਲ ਕਰਦੇ ਸਮੇਂ ਬਹੁਤ ਚੌਕਸੀ ਵਰਤੀ ਹੈ ਅਤੇ ਕਿਸੇ ਵਿਅਕਤੀ ਦਾ ਨਾਂ ਜਨਤਕ ਨਹੀਂ ਕੀਤਾ ਹੈ। ਸਰਕਾਰ ਨੇ ਪੁਲਿਸ ਵਿਭਾਗ ਤੋਂ ਵੀਵੀਆਈਪੀਜ਼ ਦੀ ਸੁਰੱਖਿਆ ਨਾਲ ਸਬੰਧਤ ਤਾਜ਼ਾ ਰਿਪੋਰਟ ਵੀ ਤਲਬ ਕੀਤੀ ਹੈ। Also Read: ਵਿਵਾਦਾਂ 'ਚ ਪੰਜਾਬੀ ਗਾਇਕ ਮਨਕੀਰਤ ਔਲਖ: 8 ਸਾਲ ਪੁਰਾਣੀਆਂ ਤਸਵੀਰਾਂ ਹੋ ਰਹੀਆਂ ਵਾਇਰਲ ਸਰਕਾਰ ਹਰ ਮਹੀਨੇ ਸੁਰੱਖਿਆ ਦੀ ਸਮੀਖਿਆ ਕਰੇਗੀਵਿਭਾਗੀ ਸੂਤਰਾਂ ਅਨੁਸਾਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਹਰ ਮਹੀਨੇ ਉਨ੍ਹਾਂ ਸਾਰੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ ਵੀ.ਵੀ.ਆਈ.ਪੀਜ਼ ਜਿਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਵੱਲੋਂ ਜਿਨ੍ਹਾਂ 40 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਨੇ ਆਪਣੇ ਆਪ ਨੂੰ ਗੈਂਗਸਟਰਾਂ ਤੋਂ ਖਤਰਾ ਦੱਸਿਆ ਹੈ। Also Read: ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਿਜ ਕੀਤੀ ਪਟਿਸ਼ਨ ਕਿਸ ਆਧਾਰ 'ਤੇ ਸੁਰੱਖਿਆ ਘਟਾਈ ਗਈ, ਜਵਾਬ ਕੀਤਾ ਗਿਆ ਤਲਬ ਵੀ.ਵੀ.ਆਈ.ਪੀ. ਦੀ ਸੁਰੱਖਿਆ ਨੂੰ ਘੱਟ ਕਰਨ ਦੇ ਆਕਲਨ ਨੂੰ ਲੈ ਕੇ ਸਰਕਾਰ ਨੇ ਅਧਿਕਾਰੀਆਂ ਨੂੰ ਘੇਰਨਾਂ ਸ਼ੁਰੂ ਕਰ ਦਿੱਤਾ ਹੈ, ਜਿਸ ਬਾਰੇ ਅਧਿਕਾਰੀਆਂ ਨੇ ਆਪਣੀ ਰਿਪੋਰਟ ਸਰਕਾਰ ਨੂੰ ਦੇ ਦਿੱਤੀ ਹੈ। ਸਰਕਾਰ ਨੇ ਰਿਪੋਰਟ ਤਿਆਰ ਕਰਨ ਵਾਲੇ ਅਧਿਕਾਰੀਆਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਵੀਵੀਆਈਪੀਜ਼ ਦੀ ਸੁਰੱਖਿਆ ਘਟਾਉਣ ਦੀ ਸਿਫਾਰਿਸ਼ ਕਿਸ ਆਧਾਰ 'ਤੇ ਕੀਤੀ ਸੀ। ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਨੂੰ ਪਹਿਲਾਂ ਹੀ ਧਮਕੀ ਮਿਲੀ ਸੀ। ਦਿੱਲੀ ਪੁਲਿਸ ਤੋਂ ਪੰਜਾਬ ਪੁਲਿਸ ਨੂੰ ਵੀ ਇਨਪੁਟ ਆਇਆ ਸੀ। ਮੂਸੇਵਾਲਾ ਕੋਲ ਪਹਿਲਾਂ 10 ਬੰਦੂਕਧਾਰੀ ਸਨ। ਧਮਕੀ ਮਿਲਣ 'ਤੇ ਬੰਦੂਕਧਾਰੀ ਨੇ ਪਹਿਲਾਂ ਚਾਰ ਕੀਤੇ ਅਤੇ ਫਿਰ ਘਟਾ ਕੇ ਦੋ ਕਰ ਦਿੱਤੇ। ਮੁੱਖ ਮੰਤਰੀ ਨੇ ਸੁਰੱਖਿਆ ਵਧਾਉਣ ਜਾਂ ਘਟਾਉਣ ਦੀਆਂ ਸਿਫ਼ਾਰਸ਼ਾਂ ਦੇ ਸਾਰੇ ਵਿਗਿਆਨ ਦੀ ਵਿਆਖਿਆ ਕਰਨ ਲਈ ਅਧਿਕਾਰੀਆਂ ਨੂੰ ਤਲਬ ਕੀਤਾ ਹੈ।...
ਮਾਨਸਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਸਣੇ ਵੱਡੇ ਸਿਆਸਤਦਾਨ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਇਸੇ ਲੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਸੁਖਬੀਰ ਬਾਦਲ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਸੀ। Also Read: ਵਿਵਾਦਾਂ 'ਚ ਪੰਜਾਬੀ ਗਾਇਕ ਮਨਕੀਰਤ ਔਲਖ: 8 ਸਾਲ ਪੁਰਾਣੀਆਂ ਤਸਵੀਰਾਂ ਹੋ ਰਹੀਆਂ ਵਾਇਰਲ ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਲਿਖਿਆ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ 'ਸਿੱਧੂ ਮੂਸੇਵਾਲਾ' ਦੇ ਘਰ ਪਹੁੰਚ, ਉਸ ਦੇ ਮਾਤਾ-ਪਿਤਾ ਨਾਲ ਉਸ ਦੇ ਬੇਵਕਤੀ ਦਿਹਾਂਤ ਦਾ ਦੁੱਖ ਵੰਡਾਇਆ। ਜਵਾਨ ਪੁੱਤ ਦਾ ਦਿਨ-ਦਿਹਾੜੇ ਕਤਲ ਮਾਪਿਆਂ ਲਈ ਬੜੀ ਡੂੰਘੀ ਸੱਟ ਹੈ। ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਸੰਗੀਨ ਮਾਮਲੇ 'ਚ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਵੇ। Also Read: ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਿਜ ਕੀਤੀ ਪਟਿਸ਼ਨ...
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਨਕੀਰਤ ਦੀ ਇੱਕ ਪੁਰਾਣੀ ਪੋਸਟ ਵਾਇਰਲ ਹੋ ਰਹੀ ਹੈ। ਜੋ ਕਿ ਰੋਪੜ ਜੇਲ੍ਹ ਵਿੱਚ ਮਨਕੀਰਤ ਦੇ ਸਟੇਜ ਸ਼ੋਅ ਤੋਂ ਹੈ। 8 ਸਾਲ ਪੁਰਾਣੀ ਇਸ ਪੋਸਟ ਵਿੱਚ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਆਪਣਾ ਦੋਸਤ ਕਿਹਾ ਸੀ। Also Read: ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਿਜ ਕੀਤੀ ਪਟਿਸ਼ਨ ਇਸ ਸ਼ੋਅ ਨੂੰ ਵਿੱਕੀ ਮਿੱਡੂਖੇੜਾ ਵੱਲੋਂ ਸਪਾਂਸਰ ਕੀਤਾ ਗਿਆ ਸੀ, ਜਿਸ ਦਾ ਮੁਹਾਲੀ ਵਿੱਚ ਕਤਲ ਹੋ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲਾਰੈਂਸ ਗੈਂਗ ਵੱਲੋਂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਗਿਆ ਹੈ। ਪੰਜਾਬ ਪੁਲਿਸ ਦੇ ਆਈਟੀ ਵਿੰਗ ਨੇ ਹੁਣ ਇਸ ਪੋਸਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਨਕੀਰਤ ਔਲਖ ਨੇ ਪੋਸਟ ਵਿੱਚ ਕੀ ਲਿਖਿਆਮਨਕੀਰਤ ਔਲਖ ਨੇ ਲਿਖਿਆ- ਸ਼ੋਅ ਬਹੁਤ ਕੀਤੇ ਪਰ ਕੱਲ੍ਹ ਜੇਲ੍ਹ ਵਿੱਚ ਪਹਿਲੀ ਵਾਰ ਕੀਤਾ, ਕੱਲ੍ਹ ਮੇਰਾ ਸ਼ੋਅ ਸੀ, ਰੋਪੜ ਜੇਲ੍ਹ ਵਿੱਚ ਮੇਰੇ ਭਰਾ ਲਾਰੈਂਸ ਨਾਲ, ਰੱਬ ਮੇਹਰ ਕਰੇ ਮੇਰੇ ਦੋਸਤਾਂ ਉੱਤੇ, ਇਹ ਸਭ ਜਲਦੀ ਬਾਹਰ ਆਉਣ। ਸ਼ੋਅ ਸਪਾਂਸਰ ਕੀਤਾ ਗਿਆ - ਵਿੱਕੀ ਮਿੱਡੂਖੇੜਾ। ਮੂਸੇਵਾਲਾ ਕਤਲੇਆਮ ਪਿੱਛੇ ਗੈਂਗਸਟਰ ਲਾਰੈਂਸਇਹ ਮਾਮਲਾ ਇਸ ਲਈ ਅਹਿਮ ਹੈ ਕਿਉਂਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਗੈਂਗਸਟਰ ਲਾਰੈਂਸ ਦਾ ਨਾਂ ਸਾਹਮਣੇ ਆ ਰਿਹਾ ਹੈ। ਲਾਰੈਂਸ ਦੇ ਕਰੀਬੀ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਲਾਰੈਂਸ ਗੈਂਗ ਨੇ ਵੀ ਪੋਸਟ ਪਾ ਕੇ ਕਤਲ ਕਰਨ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਨੇ ਲਾਰੇਂਸ ਤੋਂ ਪੁੱਛਗਿੱਛ ਲਈ ਉਸਦਾ ਰਿਮਾਂਡ ਲੈਣ ਦੀ ਵੀ ਤਿਆਰੀ ਕਰ ਲਈ ਹੈ। Also Read: ਚੰਡੀਗੜ੍ਹ 'ਚ ਇਸ ਤਰੀਕ ਤੱਕ ਦਸਤਕ ਦੇ ਸਕਦੀ ਹੈ ਮਾਨਸੂਨ, ਫਿਲਹਾਲ ਮੌਸਮ ਰਹੇਗਾ ਖੁਸ਼ਕ ਬੰਬੀਹਾ ਅਤੇ ਗੌਂਡਰ ਗਰੁੱਪ ਲਗਾ ਚੁੱਕਾ ਮਨਕੀਰਤ ਉੱਤੇ ਦੋਸ਼ਗੈਂਗਸਟਰ ਦਵਿੰਦਰ ਬੰਬੀਹਾ ਅਤੇ ਵਿੱਕੀ ਗੌਂਡਰ ਗਰੁੱਪ ਮਨਕੀਰਤ ਔਲਖ 'ਤੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਪੰਜਾਬੀ ਗਾਇਕਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਲਾਰੈਂਸ ਗੈਂਗ ਉਨ੍ਹਾਂ ਨੂੰ ਧਮਕੀਆਂ ਦਿੰਦਾ ਹੈ। ਫਿਰ ਉਨ੍ਹਾਂ ਤੋਂ ਫਿਰੌਤੀ ਵਸੂਲੀ ਜਾਂਦੀ ਹੈ। ਮਨਕੀਰਤ ਨੇ ਦਿੱਤੀ ਸਫਾਈਇਸ ਮਾਮਲੇ 'ਚ ਮਨਕੀਰਤ ਔਲਖ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ 'ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਨੂੰ ਵੀ ਮੂਸੇਵਾਲਾ ਦੇ ਕਤਲ ਦਾ ਅਫ਼ਸੋਸ ਹੈ। ਮੈਨੇਜਰ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਹੋਣ 'ਤੇ ਮਨਕੀਰਤ ਨੇ ਕਿਹਾ ਕਿ ਇਹ ਵੀ ਬੇਬੁਨਿਆਦ ਹੈ। ਉਸ ਦਾ ਕਿਸੇ ਗੈਂਗਸਟਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਹਿਲਾਂ ਮੂਸੇਵਾਲਾ ਨੂੰ ਇਹ ਸਭ ਗੱਲਾਂ ਕਰਕੇ ਗਵਾ ਦਿੱਤਾ ਹੈ ਤੇ ਹੁਣ ਮੇਰੇ ਬਾਰੇ ਵੀ ਉਹੀ ਗੱਲਾਂ ਕਹੀਆਂ ਜਾ ਰਹੀਆਂ ਹਨ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gold-Silver Price Today: सोना खरीदने का सुनहरा मौका चेक करें लेटेस्ट 22 कैरेट और 24 कैरेट गोल्ड रेट
Petrol-Diesel Prices Today: सस्ता हुआ पेट्रोल-डीजल! चेक करें आपके शहर में क्या है लेटेस्ट प्राइस
Accident News: कार और मोटरसाइकिल की आपस में टक्कर, बाईक सवार युवक की मौत