ਫਰੀਦਕੋਟ- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦ, 3 ਹਵਾਲਾਤੀਆਂ ਸਮੇਤ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਅਜੇ ਇਕ ਦਿਨ ਪਹਿਲਾਂ ਹੀ ਇਕ ਹਵਾਲਾਤੀ ਨੇ ਮੋਬਾਈਲ 'ਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਸੀ | Also Read: 21 ਸਾਲਾ ਬੰਗਾਲੀ ਅਦਾਕਾਰਾ Bidisha De Majumdar ਨੇ ਕੀਤੀ ਖੁਦਕੁਸ਼ੀ, ਫਲੈਟ 'ਚ ਲਟਕਦੀ ਮਿਲੀ ਲਾਸ਼ ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਇਸੇ ਜੇਲ੍ਹ ਵਿਚੋਂ ਇਕ ਹਵਾਲਾਤੀ ਵਲੋਂ ਜੇਲ੍ਹ ਵਿਚ ਕੀਤੀ ਵੀਡੀਓ ਕਾਲ ਵਾਇਰਲ ਹੋ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖਤ ਐਕਸ਼ਨ ਲਿਆ। ਇਸ ਦੌਰਾਨ ਜੇਲ੍ਹ ਸੁਪਰੀਡੈਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਦੌਰਾਨ ਜੇਲ੍ਹ ਵਿਚੋਂ ਇਕ ਹਲਾਵਾਤੀ ਵਲੋਂ ਆਪਣੇ ਰਿਸ਼ਤੇਦਾਰ ਨੂੰ ਕੀਤੀ ਕਾਲ ਵਾਇਰਲ ਹੋਈ ਸੀ। Also Read: ਜੇਲ੍ਹ ਦੀ ਵੀਡੀਓ ਕਾਲ ਵਾਇਰਲ ਹੋਣ 'ਤੇ ਮਾਨ ਸਰਕਾਰ ਦਾ ਸਖਤ ਐਕਸ਼ਨ, ਜੇਲ੍ਹ ਸੁਪਰੀਡੈਂਟ ਸਸਪੈਂਡ...
ਚੰਡੀਗੜ੍ਹ: ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰੀਡੈਂਟ ਸਸਪੈਂਡ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।
ਚੰਡੀਗੜ੍ਹ- ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਝਟਕਾ ਲੱਗਾ ਹੈ। ਰਾਜਪਾਲ ਬੀਐੱਲ ਪੁਰੋਹਿਤ ਨੇ 'ਇਕ ਵਿਧਾਇਕ-ਇਕ ਪੈਨਸ਼ਨ' ਆਰਡੀਨੈਂਸ ਵਾਪਸ ਕਰ ਦਿੱਤਾ ਹੈ। ਮਾਨ ਸਰਕਾਰ ਨੂੰ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ। ਰਾਜਪਾਲ ਦੇ ਦਫ਼ਤਰ ਤੋਂ ਭੇਜੇ ਗਏ ਨੋਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜੂਨ ਵਿੱਚ ਹੋਣਾ ਹੈ। ਇਸ ਲਈ ਸਰਕਾਰ ਨੂੰ ਆਰਡੀਨੈਂਸ ਲਿਆਉਣ ਦੀ ਲੋੜ ਨਹੀਂ ਹੈ। Also Read: CM ਮਾਨ ਦੀ ਮੰਤਰੀਆਂ ਨੂੰ ਚੇਤਾਵਨੀ, ਰਿਸ਼ਤੇਦਾਰਾਂ ਨੂੰ ਰੱਖੋ ਕੰਮ ਤੋਂ ਦੂਰ ਮਈ ਵਿੱਚ 19.53 ਕਰੋੜ ਦੀ ਸਾਲਾਨਾ ਬੱਚਤ ਨੂੰ ਦਿੱਤੀ ਗਈ ਸੀ ਪ੍ਰਵਾਨਗੀ ਪੰਜਾਬ 'ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 'ਇਕ ਵਿਧਾਇਕ-ਇਕ ਪੈਨਸ਼ਨ' ਦਾ ਫੈਸਲਾ ਲਿਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਵਿਧਾਇਕ ਨੂੰ ਸਿਰਫ਼ ਇੱਕ ਕਾਰਜਕਾਲ ਦੀ ਹੀ ਪੈਨਸ਼ਨ ਮਿਲੇਗੀ। ਚਾਹੇ ਉਹ ਕਿੰਨੀ ਵਾਰ ਵਿਧਾਇਕ ਬਣਿਆ ਹੋਵੇ। ਹੁਣ ਤੱਕ ਵਿਧਾਇਕ ਹਰ ਵਾਰ ਜੋੜ ਕੇ ਪੈਨਸ਼ਨ ਲੈਂਦੇ ਸਨ। ਇਸ ਨਾਲ ਸਾਲਾਨਾ 19.53 ਕਰੋੜ ਰੁਪਏ ਦੀ ਬਚਤ ਦਾ ਦਾਅਵਾ ਕੀਤਾ ਗਿਆ। ਮੰਤਰੀ ਮੰਡਲ ਵਿੱਚ ਐਕਟ ਵਿੱਚ ਕੀਤੀ ਗਈ ਸੋਧਸੀਐਮ ਭਗਵੰਤ ਮਾਨ ਦੇ ਐਲਾਨ ਦੇ ਬਾਵਜੂਦ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਇਹ ਪ੍ਰਸਤਾਵ ਕੈਬਨਿਟ ਵਿੱਚ ਲਿਆਂਦਾ ਸੀ। ਜਿਸ ਵਿੱਚ ਪੰਜਾਬ ਸਟੇਟ ਲੈਜਿਸਲੇਟਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ) ਐਕਟ 1977 ਵਿੱਚ ਸੋਧ ਕੀਤੀ ਗਈ। ਇਹ ਆਰਡੀਨੈਂਸ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਗਿਆ ਸੀ। Also Read: ਬਿਹਾਰ 'ਚ ਜ਼ਹਿਰੀਲੀ ਸ਼ਰਾਬ ਬਣੀ 'ਕਾਲ', 13 ਹਲਾਕ ਤੇ ਕਈ ਹੋਰ ਗੰਭੀਰ ਬੀਮਾਰ ਪੰਜਾਬ ਵਿੱਚ ਸਭ ਤੋਂ ਵੱਧ ਪੈਨਸ਼ਨ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਹੈ। ਉਨ੍ਹਾਂ ਨੂੰ ਕਰੀਬ 6 ਲੱਖ ਰੁਪਏ ਦੀ ਪੈਨਸ਼ਨ ਮਿਲਣੀ ਸੀ। ਹਾਲਾਂਕਿ ਉਨ੍ਹਾਂ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਜੋ 6 ਵਾਰ ਵਿਧਾਇਕ ਰਹ...
ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। Also Read: ਰੈਸਟੋਰੈਂਟ 'ਚ ਖਾਣੇ 'ਤੇ ਨਹੀਂ ਦੇਣਾ ਪਵੇਗਾ ਸਰਵਿਸ ਚਾਰਜ! ਕੇਂਦਰ ਸਰਕਾਰ ਲਏਗੀ ਵੱਡਾ ਫੈਸਲਾ ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ। ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਦੱਸ ਦਈਏ ਕਿ ਪੰਜਾਬ ਵਿਚ ਖੁੱਲ੍ਹੇ ਛੱਡੇ ਬੋਰਵੈੱਲਾਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਅਜੇ 3 ਦਿਨ ਪਹਿਲਾਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਇਲਾਕੇ 'ਚ ਛੇ ਸਾਲਾ ਰਿਤਿਕ ਦੀ ਬੋਲਵੈੱਲ 'ਚ ਡਿੱਗਣ ਨਾਲ ਮੌਤ ਹੋ ਗਈ ਸੀ। Also Read: ਮਾਨ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, ਪੰਜਾਬ ਬਜਟ ਨੂੰ ਲੈ ਕੇ ਕੀਤਾ ਇਹ ਐਲਾਨ ਇਹ ਕੋਈ ਪਹਿਲੀ ਘਟਨਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ 'ਚ ਡਿੱਗ ਚੁੱਕੇ ਹਨ, ਜਿਸ 'ਤੇ ਸਰਕਾਰ ਵੱਲੋਂ ਐਕਸ਼ਨ ਲੈਂਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।...
ਚੰਡੀਗੜ੍ਹ- ਪੰਜਾਬ ਸਰਕਾਰ ਲਗਾਤਾਰ ਸੂਬੇ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਸੂਬੇ ਦੇ ਲੋਕਾਂ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਬਜਟ ਨੂੰ ਲੈ ਕੇ ਲਿਆ ਹੈ। ਪੰਜਾਬ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸੂਬੇ ਦਾ ਆਉਣ ਵਾਲਾ ਬਜਟ ਪੇਪਰਲੈੱਸ ਹੋਵੇਗਾ। Also Read: ਹਰਿਮੰਦਰ ਸਾਹਿਬ ਦੇ ਕੀਰਤਨ 'ਚ ਨਹੀਂ ਸੁਣੇਗੀ ਹਰਮੋਨੀਅਮ ਦੀ ਆਵਾਜ਼! ਜਥੇਦਾਰ ਬੋਲੇ-ਇਹ ਅੰਗਰੇਜ਼ਾਂ ਦਾ ਦਿੱਤਾ 'ਸਾਜ਼' ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ..,ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ( paper less) ਹੋਵੇਗਾ..ਜਿਸ ਨਾਲ ਖ਼ਜ਼ਾਨੇ ਦੇ ਲੱਗਭੱਗ 21 ਲੱਖ ਰੁਪਏ ਬਚਣਗੇ …34 ਟਨ ਕਾਗਜ਼ ਬਚੇਗਾ .. ਮਤਲਬ 814 - 834 ਦੇ ਕਰੀਬ ਦਰੱਖਤ ਬਚਣਗੇ...another step towards E-Governance … — Bhagwant Mann (@BhagwantMann) May 25, 2022 ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿਚ ਕਿਹਾ ਕਿ ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ.., ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ( paper less) ਹੋਵੇਗਾ..। ਜਿਸ ਨਾਲ ਖ਼ਜ਼ਾਨੇ ਦੇ ਲੱਗਭੱਗ 21 ਲੱਖ ਰੁਪਏ ਬਚਣਗੇ। ਇਸ ਦੇ ਨਾਲ 34 ਟਨ ਕਾਗਜ਼ ਬਚੇਗਾ। ਇਸ ਦਾ ਮਤਲਬ 814 - 834 ਦੇ ਕਰੀਬ ਦਰੱਖਤ ਬਚਣਗੇ। E-Governance ਵੱਲ ਇਕ ਹੋਰ ਕਦਮ। Also Read: ਪੰਜਾਬ 'ਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ, ਪੰਜਾਬੀ ਯੋਗਤਾ ਟੈਸਟ 'ਚ 50 ਫੀਸਦੀ ਨੰਬਰ ਜ਼ਰੂਰੀ...
ਚੰਡੀਗੜ੍ਹ- ਪੰਜਾਬ ਵਿਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ। CM ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਲਈ ਪੰਜਾਬੀ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਟੈਸਟ ਵਿਚ ਘੱਟ ਤੋਂ ਘੱਟ 50 ਫੀਸਦੀ ਨੰਬਰ ਜ਼ਰੂਰੀ ਹੋਣਗੇ। ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਪੂਰੀ ਦੁਨੀਆ ਵਿਚ ਸਾਡੀ ਪਹਿਚਾਨ ਹੈ। ਪੰਜਾਬੀ ਨੂੰ ਹਰ ਪੱਖ ਨਾਲ ਵਧਾਉਣਾ ਸਾਡੀ ਸਰਕਾਰ ਦੀ ਮੁੱਖ ਟੀਚਾ ਹੈ। Also Read: ਲੁਧਿਆਣਾ 'ਚ ਬਜ਼ੁਰਗ ਜੋੜੇ ਦਾ ਗਲਾ ਘੁੱਟ ਕੇ ਕਤਲ, ਮਕਾਨ ਦੀ ਤੀਜੀ ਮੰਜ਼ਿਲ 'ਤੇ ਮਿਲੀਆਂ ਲਾਸ਼ਾਂ ਗਰੁੱਪ C ਤੇ D ਦੇ ਲਈ ਹੋਵੇਗਾ ਲਾਗੂਪੰਜਾਬ ਸਰਕਾਰ ਦਾ ਇਹ ਹੁਕਮ ਗਰੁੱਪ ਸੀ ਤੇ ਡੀ ਦੀ ਸਰਕਾਰੀ ਭਰਤੀ ਦੇ ਲਈ ਲਾਗੂ ਹੋਵੇਗਾ। ਗਰੁ4ਪ ਸੀ ਵਿਚ ਕਲੈਰਿਕਲ ਸਟਾਫ ਆਵੇਗਾ। ਉਥੇ ਹੀ ਗਰੁੱਪ ਡੀ ਵਿਚ ਚਪੜਾਸੀ, ਸਫਾਈ ਕਰਮਚਾਰੀ ਜਿਹੇ ਕਲਾਸ ਚਾਰ ਦੇ ਕਰਮਚਾਰੀ ਹੋਣਗੇ। ਪੰਜਾਬ ਸਰਕਾਰ ਦੇ ਇਸ ਹੁਕਮ ਨਾਲ ਇਨ੍ਹਾਂ ਅਹੁਦਿਆਂ ਉੱਤੇ ਪੰਜਾਬੀ ਮੂਲ ਜਾਂ ਫਿਰ ਸਕੂਲਾਂ ਵਿਚ ਪੰਜਾਬੀ ਪੜਨ ਵਾਲਿਆਂ ਨੂੰ ਨੌਕਰੀ ਦੇ ਜ਼ਿਆਦਾ ਮੌਕੇ ਮਿਲਣਗੇ। Also Read: CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਜਾਰੀ ਸਰਕਾਰ ਕਰ ਰਹੀ 26,754 ਭਰਤੀਆਂਪੰਜਾਬ ਦੀ ਮਾਨ ਸਰਕਾਰ 26,754 ਅਹੁਦਿਆਂ ਉੱਤੇ ਸਰਕਾਰੀ ਭਰਤੀਆਂ ਕਰ ਰਹੀ ਹੈ। ਇਸ ਲਿਹਾਜ਼ ਨਾਲ ਇਹ ਵੱਡਾ ਫੈਸਲਾ ਹੈ। ਇਨ੍ਹਾਂ ਵਿਚ ਕਈ ਅਹੁਦਿਆਂ ਦੀਆਂ ਭਰਤੀਆਂ ਕੱਢੀਆਂ ਜਾ ਚੁੱਕੀਆਂ ਹਨ। ਉਥੇ ਹੀ ਕਈ ਦੇ ਵਿਗਿਆਪਨ ਆਉਣਏ ਬਾਕੀ ਹਨ। ਪੰਜਾਬੀਆਂ ਦੀ ਬਜਾਏ ਬਾਹਰੀ ਲੋਕਾਂ ਨੂੰ ਹੀ ਇਹ ਨੌਕਰੀਆਂ ਨਾ ਮਿਲਣ, ਇਸ ਦੇ ਲਈ ਮਾਨ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਇਨ੍ਹਾਂ ਅਹੁਦਿਆਂ ਉੱਤੇ ਸਭ ਤੋਂ ਵਧੇਰੇ ਗਿਣਤੀ ਗਰੁੱਪ ਸੀ ਤੇ ਡੀ ਕੈਟੇਗਰੀ ਦੀ ਹੀ ਹੈ। ...
ਲੁਧਿਆਣਾ- ਪੰਜਾਬ ਦੇ ਲੁਧਿਆਣਾ ਵਿਚ ਜੀਟੀਬੀ ਨਗਰ ਵਿਚ ਗਲਾ ਘੁੱਟ ਕੇ ਬਜ਼ੁਰਗ ਜੋੜੇ ਦੀ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਮਕਾਨ ਦੀ ਤੀਜੀ ਮੰਜ਼ਿਲ ਉੱਤੇ ਪਈਆਂ ਮਿਲੀਆਂ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮ੍ਰਿਤਕਾਂ ਦੀ ਪਛਾਣ ਏਅਰਫੋਰਸ ਦੇ ਰਿਟਾਇਰਡ ਭੁਪਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਸੁਸ਼ਪਿੰਦਰ ਦੇ ਰੂਪ ਵਿਚ ਹੋਈ ਹੈ। Also Read: CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਜਾਰੀ ਵਾਰਦਾਤ ਦੇ ਸਮੇਂ ਬਜ਼ੁਰਗ ਜੋੜੇ ਦਾ ਬੇਟਾ ਤੇ ਨੂੰਹ ਘਰ ਦੀ ਸਭ ਤੋਂ ਹੇਠਲੀ ਮੰਜ਼ਿਲ ਉੱਤੇ ਸਨ। ਬੁੱਧਵਾਰ ਸਵੇਰੇ ਜਦੋਂ ਜੋੜੇ ਦਾ ਬੇਟਾ ਤੀਜੀ ਮੰਜ਼ਿਲ ਉੱਤੇ ਗਿਆ ਤਾਂ ਘਟਨਾ ਦਾ ਪਤਾ ਲੱਗਿਆ। ਦੋਸ਼ੀ ਸੀਸੀਟੀਵੀ ਦੀ ਡੀਵੀਆਰ ਵੀ ਲੈ ਗਏ। ਘਰ ਦਾ ਸਮਾਨ ਬਿਖਰਿਆ ਹੋਇਆ ਸੀ। ਫਿਲਹਾਲ ਪੁਲਿਸ ਮੌਕੇ ਉੱਤੇ ਪਹੁੰਚ ਗਈ ਹੈ ਤੇ ਜਾਂਚ ਵਿਚ ਲੱਗ ਗਈ ਹੈ। ਮੌਕੇ ਉੱਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਪਹੁੰਚ ਗਏ ਹਨ। Also Read: ਬਿਨੂੰ ਢਿੱਲੋਂ ਦੇ ਪਿਤਾ ਦਾ ਹੋਇਆ ਦੇਹਾਂਤ, ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਦਿੱਤੀ ਹੈ। ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ..ਅੱਜ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਨੇ pic.twitter.com/6G4atZodfV — Bhagwant Mann (@BhagwantMann) May 25, 2022 ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸ਼ਟ੍ਰੇਸ਼ਨ ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕਡ਼ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ...
ਚੰਡੀਗੜ੍ਹ- ਪੰਜਾਬ ਕੈਬਨਿਟ ਦਾ ਅਜੇ ਵਿਸਥਾਰ ਨਹੀਂ ਹੋਵੇਗਾ। ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਗਲਵਾਰ ਨੂੰ ਕਰੱਪਸ਼ਨ ਕੇਸ ਵਿਚ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੈਬਨਿਟ ਦੇ ਵਿਸਥਾਰ ਦੇ ਕਿਆਸ ਲਾਏ ਜਾ ਰਹੇ ਸਨ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਸਿਹਤ ਮੰਤਰਾਲਾ ਉਹੀ ਦੇਖਣਗੇ। ਕਿਸੇ ਦੂਜੇ ਮੰਤਰੀ ਨੂੰ ਇਹ ਚਾਰਜ ਨਹੀਂ ਦਿੱਤਾ ਜਾਵੇਗਾ। ਮਾਨ ਦਾ ਇਹ ਫੈਸਲਾ 15 ਅਗਸਤ ਤੋਂ 75 ਮੁਹੱਲਾ ਕਲੀਨਿਕ ਸ਼ੁਰੂ ਕਰਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮੰਗਲਵਾਰ ਨੂੰ ਇਸ ਸਬੰਧ ਵਿਚ ਮੁੱਖ ਮੰਤਰੀਆਂ ਨਾਲ ਚਰਚਾ ਵੀ ਕੀਤੀ ਸੀ। Also Read: Wife for Sale! ਵਿਅਕਤੀ ਨੇ ਕਰ ਦਿੱਤਾ ਪਤਨੀ ਦੀ ਵਿੱਕਰੀ ਦਾ ਐਲਾਨ ਤੇ ਫਿਰ... ਵਿਜੇ ਸਿੰਗਲਾ ਦੀ ਵਧੇਗੀ ਮੁਸ਼ਕਲਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨਾਲ ਬਰਖਾਸਤ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਮੁਸ਼ਕਲਾਂ ਵਧਣਗੀਆਂ। ਸਿੰਗਲਾ ਨੂੰ ਮਾਨ ਨੇ ਬਰਖਾਸਤ ਕੀਤਾ ਹੈ। ਹੁਣ ਸਿੰਗਲਾ ਦੇ ਖਿਲਾਫ ਜਾਂਚ ਸ਼ੁਰੂ ਹੋ ਚੁੱਕੀ ਹੈ। ਅਜਿਹੇ ਵਿਚ ਸਿਹਤ ਮੰਤਰਾਲਾ ਉੱਤੇ ਮਾਨ ਦੀ ਪੂਰੀ ਨਿਗਰਾਨੀ ਰਹੇਗੀ। ਜਾਂਚ ਵਿਚ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਹੋ ਸਕੇਗੀ। ਜੇਕਰ ਕਿਸੇ ਨੇ ਕੋਸ਼ਿਸ਼ ਕੀਤੀ ਤਾਂ ਫਿਰ ਉਸ ਉੱਤੇ ਵੀ ਮੁੱਖ ਮੰਤਰੀ ਮਾਨ ਦੀ ਗਾਜ ਡਿੱਗੇਗੀ। Also Read: Monkeypox ਨੂੰ ਲੈ ਕੇ ਚੰਡੀਗੜ੍ਹ PGI ਅਲਰਟ, ਇਸ ਤਰ੍ਹਾਂ ਫੈਲਦਾ ਹੈ ਇਹ ਵਾਇਰਸ ਅਫਸਰਾਂ ਵਿਚ ਦਹਿਸ਼ਤਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤ ਮੰਤਰਾਲਾ ਸੰਭਾਲਣ ਦੇ ਫੈਸਲੇ ਨਾਲ ਅਫਸਰਾਂ ਵਿਚ ਵੀ ਹੜਕੰਪ ਮਚਿਆ ਹੋਇਆ ਹੈ। ਖਾਸ ਕਰਕੇ ਜੋ ਪਿਛਲੇ ਸਵਾ 2 ਮਹੀਨਿਆਂ ਵਿਚ ਸਿੰਗਲਾ ਦੇ ਕਰੀਬੀ ਰਹੇ, ਉਹ ਹਾਥ-ਪੈਰ ਮਾਨ ਲੱਗੇ ਹਨ। ਮੁੱਖ ਮੰਤਰੀ ਮਾਨ ਇਸ ਮਾਮਲੇ ਵਿਚ ਸਿਰਫ ਮੰਤਰੀ ਤੇ ਉਸ ਦੇ ਓਐੱਸਡੀ ਤੱਕ ਹੀ ਸੀਮਤ ਨਹੀਂ ਰਹਿਣਗੇ। ਮਾਮਲੇ ਵਿਚ ਉਨ੍ਹਾਂ ਅਫਸਰਾਂ ਨੂੰ ਵੀ ਦਬੋਚਿਆ ਜਾਵੇਗਾ, ਜਿਨ੍ਹਾਂ ਨੇ ਕਰੱਪਸ਼ਨ ਵਿਚ ਮੰਤਰੀ ਦਾ ਸਾਥ ਦਿੱਤਾ। ਉਨ੍ਹਾਂ ਨੂੰ ਹਰ ਕੰਮ ਵਿਚ 1 ਫੀਸਦੀ ਦਾ ਕਮਿਸ਼ਨ ਦਿੱਤਾ। ...
ਚੰਡੀਗੜ੍ਹ- Monkeypox ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਭਾਰਤ ਵਿੱਚ ਅਜੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਦੇ ਬਾਵਜੂਦ ਸਿਹਤ ਖੇਤਰ ਵਿੱਚ ਇਸ ਬਿਮਾਰੀ ਦੇ ਲੱਛਣਾਂ ਬਾਰੇ ਜਾਗਰੂਕਤਾ ਜ਼ਰੂਰੀ ਹੈ। ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (NCDC) ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਪਬਲਿਕ ਹੈਲਥ ਅਥਾਰਟੀਆਂ ਨੂੰ ਉਨ੍ਹਾਂ ਲੋਕਾਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਲਾਲ ਧੱਫੜ ਆਦਿ ਹੋ ਰਹੇ ਹਨ ਜਾਂ ਜੋ ਪਿਛਲੇ 21 ਦਿਨਾਂ ਵਿੱਚ ਕਿਸੇ ਅਜਿਹੇ ਦੇਸ਼ ਦੀ ਯਾਤਰਾ ਕਰ ਚੁੱਕੇ ਹਨ, ਜਿੱਥੇ Monkeypox ਦੇ ਮਾਮਲੇ ਸਾਹਮਣੇ ਆਏ ਹਨ। ਪੀਜੀਆਈ ਨੂੰ Monkeypox ਦੇ ਮਾਮਲਿਆਂ ਬਾਰੇ ਚੌਕਸ ਰਹਿਣ ਲਈ ਕਿਹਾ ਗਿਆ ਹੈ। Also Read: ਟੈਕਸਾਸ 'ਚ 18 ਸਾਲਾ ਹਮਲਾਵਰ ਨੇ ਸਕੂਲ 'ਚ ਕੀਤੀ ਗੋਲੀਬਾਰੀ, 18 ਬੱਚਿਆਂ ਤੇ 3 ਅਧਿਆਪਕਾਂ ਦੀ ਮੌਤ ਪੀਜੀਆਈ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ Monkeypox ਬਿਮਾਰੀ ਲਈ ਵਿਸ਼ੇਸ਼ ਬੈੱਡ ਰੱਖਣ ਬਾਰੇ ਭਾਰਤ ਸਰਕਾਰ ਦੀ ਸਲਾਹ ਦੀ ਪਾਲਣਾ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ ਅਜਿਹੇ ਸ਼ੱਕੀ ਮਾਮਲਿਆਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਇਸ ਸਬੰਧੀ ਹੁਕਮ ਪੀਜੀਆਈ ਦੇ ਡਾਇਰੈਕਟਰ ਡਾ: ਵਿਵੇਕ ਲਾਲ ਵੱਲੋਂ ਜਾਰੀ ਕੀਤੇ ਗਏ ਹਨ। ਹਾਲ ਹੀ ਵਿੱਚ ਬੀਐਮਸੀ (ਮੁੰਬਈ) ਨੇ Monkeypox ਦੇ ਕੇਸਾਂ ਲਈ 28 ਬਿਸਤਰਿਆਂ ਵਾਲਾ ਆਈਸੋਲੇਸ਼ਨ ਵਾਰਡ ਸਥਾਪਤ ਕੀਤਾ ਹੈ। ਚੰਡੀਗੜ੍ਹ ਦੇ ਸਿਹਤ ਸਕੱਤਰ ਯਸ਼ਪਾਲ ਗਰਗ ਦਾ ਕਹਿਣਾ ਹੈ ਕਿ Monkeypox ਦੇ ਖਤਰੇ ਦੀ ਸੂਰਤ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਫਿਲਹਾਲ ਸ਼ਹਿਰ 'ਚ ਕੋਈ ਖਤਰਾ ਨਹੀਂ ਹੈ। ਯਾਤਰਾ ਕਾਰਨ ਖਤਰਾ ਬਰਕਰਾਰਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਵਿੱਚ Monkeypox ਫੈਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। Monkeypox ਦੇ ਮਾਮਲੇ ਸਥਾਨਕ ਪ੍ਰਸਾਰਣ ਦੁਆਰਾ ਵੀ ਫੈਲ ਰਹੇ ਹਨ ਅਤੇ ਅਫਰੀਕੀ ਦੇਸ਼ਾਂ ਵਿੱਚ ਯਾਤਰਾ ਕਰਨਾ ਇੱਕ ਕਾਰਕ ਬਣਿਆ ਹੋਇਆ ਹੈ। Monkeypox ਲਈ ਇੱਕ ਸਰਗਰਮ ਪਹੁੰਚ ਦੇ ਨਾਲ, ...
ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿਚ ਹਰ ਕੰਮ ਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਸਨ। ਇਸ ਦੀ ਸ਼ਿਕਾਇਤ ਭਗਵੰਤ ਮਾਨ ਤੱਕ ਪਹੁੰਚੀ। ਉਨ੍ਹਾਂ ਨੇ ਚੁੱਪਚਾਪ ਇਸ ਦੀ ਜਾਂਚ ਕਰਵਾਈ। ਅਫਸਰਾਂ ਤੋਂ ਪੁੱਛਗਿੱਛ ਕੀਤੀ, ਫਿਰ ਮੰਤਰੀ ਸਿੰਗਲਾ ਨੂੰ ਤਲਬ ਕੀਤਾ। ਮੰਤਰੀ ਨੇ ਗਲਤੀ ਮੰਨ ਲਈ, ਇਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ। Also Read: Nargis Fakhri ਦਾ ਹਲਟਰ ਨੈੱਕ ਗੁਲਾਬੀ ਗਾਊਨ 'ਚ ਜਲਵਾ, ਕਾਨਸ ਦੇ ਰੈੱਡ ਕਾਰਪੇਟ 'ਤੇ ਬਿਖੇਰਿਆ ਜਾਦੂ ਇਸ ਤੋਂ ਬਾਅਦ ਮੰਤਰੀ ਦੇ ਖਿਲਾਫ ਕੇਸ ਦਰਜ ਕਰ ਕੇ ਪੰਜਾਬ ਪੁਲਿਸ ਦੇ ਐਂਟੀ ਕਰੱਪਸ਼ਨ ਵਿੰਗ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਸਿੰਗਲਾ ਦੀ ਆਮ ਆਦਮੀ ਪਾਰਟੀ ਤੋਂ ਛੁੱਟੀ ਕਰਨ ਦੀ ਤਿਆਰੀ ਹੈ। ਪੰਜਾਬ ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਦਾਗੀ ਲੋਕਾਂ ਨੂੰ ਆਮ ਆਦਮੀ ਪਾਰਟੀ ਵਿਚ ਕੋਈ ਥਾਂ ਨਹੀਂ ਦਿੱਤੀ ਜਾਵੇਗੀ। ਫਿਲਹਾਲ ਮੰਤਰੀ ਰਹੇ ਸਿੰਗਲਾ ਦੀ ਇਸ ਬਾਰੇ ਵਿਚ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। Also Read: ਹਥੇਲੀ 'ਤੇ ਬਣਦੇ ਹਨ ਇਹ ਨਿਸ਼ਾਨ ਤਾਂ ਖੁਦ ਨੂੰ ਸਮਝੋ ਕਿਸਮਤ ਵਾਲਾ ਮੁੱਖ ਮੰਤਰੀ ਨੇ ਦੱਸੀ ਕਹਾਣੀਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ। ਇਸ ਵਿਚ ਮੇਰੀ ਸਰਕਾਰ ਦਾ ਇਕ ਮੰਤਰੀ ਹਰ ਟੈਂਡਰ ਜਾਂ ਉਸ ਵਿਭਾਗ ਦੀ ਖਰੀਦ ਵਿਚ ਇਕ ਫੀਸਦੀ ਕਮਿਸ਼ਨ ਮੰਗ ਰਿਹਾ ਸੀ। ਇਸ ਕੇਸ ਵਿਚ ਦਾ ਸਿਰਫ ਮੈਨੂੰ ਪਤਾ ਹੈ। ਇਸ ਦੇ ਬਾਰੇ ਵਿਰੋਧੀ ਪਾਰਟੀਆਂ ਤੇ ਮੀਡੀਆ ਨੂੰ ਵੀ ਨਹੀਂ ਪਤਾ ਹੈ। ਮੈਂ ਚਾਹੁੰਦਾ ਤਾਂ ਕੇਸ ਨੂੰ ਦਬਾ ਸਕਦਾ ਸੀ, ਪਰ ਇਸ ਨਾਲ ਲੋਕਾਂ ਦਾ ਵਿਸ਼ਵਾਸ ਟੁੱਟ ਜਾਂਦਾ। ਮੈਂ ਉਸ ਮੰਤਰੀ ਦੇ ਖਿਲਾਫ ਸਖਤ ਐਕਸ਼ਨ ਲੈ ਰਿਹਾ ਹਾਂ। ਉਸ ਨੂੰ ਕੈਬਨਿਟ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਉਸ ਦੇ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮੰਤਰੀ ਉੱਤੇ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਸਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕੱਢਣ ਦੇ ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ। ਇਸ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ। ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ 1% ਕਮਿਸ਼ਨ ਮੰਗਣ ਦੀ ਗੱਲ ਕਬੂਲੀ ਹੈ। ਇਸ ਪਿੱਛੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਨਿਕਲੀ ਪਾਰਟੀ ਹੈ। ਇਸ ਲਈ ਮੈਂ ਅੱਜ ਇਮਾਨਦਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ ਵਿਚੋਂ ਬਾਹਰ ਕਰ ਰਿਹਾ ਹਾਂ। ਜਿਸ ਨੇ ਕਮਿਸ਼ਨ ਲੈਣ ਦੀ ਗੱਲ ਕਬੂਲ ਕਰ ਲਈ ਹੈ।
ਚੰਡੀਗੜ੍ਹ- ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਦਾਖਲਾ ਪ੍ਰਕਿਰਿਆ 31 ਮਈ ਤੱਕ ਜਾਰੀ ਰਹੇਗੀ। ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ 4 ਜੁਲਾਈ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਰਹੀਆਂ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਕੋਲ 117 ਵਿੱਚੋਂ 92 ਵਿਧਾਨ ਸਭਾ ਸੀਟਾਂ ਹਨ। ਅਜਿਹੇ 'ਚ ਦੋਵੇਂ ਸੀਟਾਂ ਉਸ ਦੇ ਖਾਤੇ 'ਚ ਜਾਣੀਆਂ ਯਕੀਨੀ ਹਨ। ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਆਪ ਕਿਹੜੇ ਦੋ ਚਿਹਰਿਆਂ ਨੂੰ ਰਾਜ ਸਭਾ 'ਚ ਭੇਜੇਗੀ। Also Read: ਜੇਲ੍ਹ 'ਚ ਸਿੱਧੂ ਦਾ Diet Chart ਤਿਆਰ! ਡਾਕਟਰੀ ਜਾਂਚ 'ਚ ਸਮੱਸਿਆ ਨਿਕਲੀ 'ਫੈਟੀ ਲਿਵਰ' ਚੋਣ ਪ੍ਰੋਗਰਾਮਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ 24 ਤੋਂ 31 ਮਈ ਤੱਕ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 3 ਜੂਨ ਹੈ। ਇਸ ਤੋਂ ਬਾਅਦ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਚੋਣ ਦਾ ਕੰਮ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਨਾਮਜ਼ਦਗੀ ਲਈ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। ਉਨ੍ਹਾਂ ਕੋਲ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਕਿਵੇਂ ਹੋਵੇਗੀ ਪੰਜਾਬ 'ਚ ਰਾਜ ਸਭਾ ਮੈਂਬਰ ਦੀ ਚੋਣ?ਰਾਜ ਸਭਾ ਮੈਂਬਰ ਦੀ ਚੋਣ ਲਈ ਸਿਰਫ਼ ਵਿਧਾਇਕ ਹੀ ਵੋਟ ਪਾਉਣਗੇ। ਇਸ ਦੇ ਲਈ ਰਾਜ ਸਭਾ ਦੀਆਂ ਖਾਲੀ ਸੀਟਾਂ ਨਾਲ 1 ਜੋੜ ਕੇ ਵਿਧਾਇਕਾਂ ...
ਚੰਡੀਗੜ੍ਹ- ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ ਕੀਤੀ ਗਈ। Also Read: ਪੰਜਾਬ 'ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ, ਮਾਨ ਸਰਕਾਰ ਵਲੋਂ ਵੱਡਾ ਐਲਾਨ ਸੂਤਰਾਂ ਮੁਤਾਬਕ ਸ੍ਰੀ ਸਿੱਧੂ ਦੀ ਜਾਂਚ ਮਗਰੋਂ ਡਾਕਟਰਾਂ ਵੱਲੋਂ ਮੁੱਖ ਤੌਰ ’ਤੇ ਉਨ੍ਹਾਂ ਨੂੰ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਉਬਲੀਆਂ ਸਬਜ਼ੀਆਂ ਅਤੇ ਵੱਧ ਤੋਂ ਵੱਧ ਸਲਾਦ ਖਾਣ ਸਣੇ ਚੁਕੰਦਰ ਦਾ ਜੂਸ ਪੀਣ ’ਤੇ ਵੀ ਜ਼ੋਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਹੀ ਕਾਂਗਰਸ ਨੇਤਾ ਨੂੰ ਫੈਟੀ ਲਿਵਰ ਦੀ ਸਮੱਸਿਆ ਵੀ ਸਾਹਮਣੇ ਆਈ ਹੈ। ਸਿੱਧੂ ਦਾ ਖ਼ੂਨ ਵਧੇਰੇ ਗਾੜ੍ਹਾ ਹੋਣ ਦਾ ਵੀ ਪਤਾ ਲੱਗਿਆ ਹੈ। ਇਸ ਲਈ ਡਾਕਟਰੀ ਬੋਰਡ ਨੇ ਉਨ੍ਹਾਂ ਨੂੰ ਜ਼ਿੰਦਗੀ ਭਰ ਖ਼ੂਨ ਪਤਲਾ ਕਰਨ ਵਾਲੀ ਦਵਾਈ ਲੈਣ ਦਾ ਮਸ਼ਵਰਾ ਵੀ ਦਿੱਤਾ। ਡਾਕਟਰਾਂ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਸਲਾਹ ਵੀ ਦਿੱਤੀ ਹੈ। ਕੁਝ ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਜੇਲ੍ਹ ਅਧਿਕਾਰੀ ਵੱਲੋਂ ਇਹ ਰਿਪੋਰਟ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਭੇਜੀ ਜਾਵੇਗੀ। ਰਿਪੋਰਟ ਵਾਚਣ ਮਗਰੋਂ ਹੀ ਅਦਾਲਤ ਡਾਈਟ ਸਬੰਧੀ ਅਗਲਾ ਹੁਕਮ ਜਾਰੀ ਕਰੇਗੀ। Also Read: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ ਜ਼ਿਕਰਯੋਗ ਹੈ ਕਿ ਜੇਲ੍ਹ ਆਉਣ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਆਪਣੇ ਵਕੀਲ ਐਚਪੀਐਸ ਵਰਮਾ ਰਾਹੀਂ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਉਸ ਨੂੰ ਕਣਕ ਦੀ ਰੋਟੀ ਤੋਂ ਐਲਰਜੀ ਹੋਣ ਦਾ ਤਰਕ ਦਿੰਦਿਆਂ, ਉਸ ਦੇ ਪਰਿਵਾਰਕ ਡਾਕਟਰ ਵੱਲੋਂ ਸੁਝਾਈ ਡਾਈਟ ਲੈਣ ਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਸੀ।...
ਫ਼ਿਰੋਜ਼ਪੁਰ- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ਹਨ। ਜੇਲ੍ਹ ਅਧਿਕਾਰੀਆਂ ਅਨੁਸਾਰ ਮੋਬਾਈਲ ਫੋਨ ਦੀ ਬਰਾਮਦਗੀ ਮੌਕੇ ਅੱਤਵਾਦੀ ਹਰਚਰਨ ਸਿੰਘ ਵਲੋਂ ਝਪਟ ਮਾਰ ਕੇ ਮੋਬਾਈਲ ਫੋਨ ਖੋਹ ਕੇ ਤੋੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਥਾਣਾ ਸਿਟੀ ਪੁਲਿਸ ਨੇ ਅੱਤਵਾਦੀ ਹਰਚਰਨ ਸਿੰਘ ਅਤੇ ਗੈਂਗਸਟਰ ਪ੍ਰਿੰਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵਲੋਂ 7 ਆਈਏਐੱਸ, 34 ਪੀਸੀਐੱਸ ਤੇ ਇਕ ਆਈਐੱਫਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
ਪਟਿਆਲਾ-ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ 'ਚ ਬੰਦ ਨਵਜੋਤ ਸਿੱਧੂ ਦਾ ਡਾਈਟ ਚਾਰਟ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਰਾਜਿੰਦਰਾ ਹਸਪਤਾਲ ਦਾ ਮੈਡੀਕਲ ਬੋਰਡ ਅਦਾਲਤ ਨੂੰ ਆਪਣੀ ਰਿਪੋਰਟ ਪੇਸ਼ ਕਰੇਗਾ। ਸਿੱਧੂ ਜੇਲ੍ਹ 'ਚੋਂ ਦਾਲ-ਰੋਟੀ ਨਹੀਂ ਖਾ ਰਹੇ ਹਨ। ਉਹ ਦਲੀਲ ਦਿੰਦੇ ਹਨ ਕਿ ਉਨ੍ਹਾਂ ਨੂੰ ਕਣਕ ਤੋਂ ਐਲਰਜੀ ਹੈ। ਇਸ ਲਈ ਉਹ ਰੋਟੀ ਨਹੀਂ ਖਾ ਸਕਦੇ। ਇਸ ਦੇ ਨਾਲ ਹੀ ਲੀਵਰ ਦੀ ਸਮੱਸਿਆ ਅਤੇ ਖੂਨ ਦੇ ਜੰਮਣ ਦੀ ਸਮੱਸਿਆ ਵੀ ਰਹਿੰਦੀ ਹੈ। ਉਹ ਸਭ ਕੁਝ ਨਹੀਂ ਖਾ ਸਕਦੇ। ਉਨ੍ਹਾਂ ਨੂੰ ਕੁਝ ਖਾਸ ਫਲ ਅਤੇ ਖਾਸ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ। Also Read: ਪੰਜਾਬ 'ਚ ਮੌਸਮ ਨੇ ਕਰਾਇਆ ਠੰਡਕ ਦਾ ਅਹਿਸਾਸ: ਅੱਜ ਵੀ ਛਾਏ ਰਹਿਣਗੇ ਬੱਦਲ ਜੇਲ੍ਹ 'ਚੋਂ ਜਵਾਬ ਨਾ ਮਿਲਣ 'ਤੇ ਸਿੱਧੂ ਪਹੁੰਚੇ ਅਦਾਲਤਨਵਜੋਤ ਸਿੱਧੂ ਨੇ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਜੇਲ੍ਹ ਪ੍ਰਸ਼ਾਸਨ ਤੋਂ ਸਪੈਸ਼ਲ ਡਾਈਟ ਦੀ ਇਜਾਜ਼ਤ ਮੰਗੀ ਸੀ। ਹਾਲਾਂਕਿ ਉਥੋਂ ਕੋਈ ਜਵਾਬ ਨਹੀਂ ਆਇਆ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਰਜਿੰਦਰਾ ਹਸਪਤਾਲ ਦੇ ਸੁਪਰਡੈਂਟ ਨੂੰ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ। ਸੁਪਰਡੈਂਟ ਨੇ ਡਾਕਟਰਾਂ ਦਾ ਬੋਰਡ ਬਣਾ ਦਿੱਤਾ। ਜਿਨ੍ਹਾਂ ਨੇ ਸਿੱਧੂ ਦੀ ਬੀਮਾਰੀ ਦਾ ਮੈਡੀਕਲ ਰਿਕਾਰਡ ਚੈੱਕ ਕੀਤਾ। SC ਤੋਂ ਵੀ ਸਮਾਂ ਮੰਗਿਆ ਗਿਆ, ਅੱਜ ਦਾਇਰ ਕੀਤੀ ਜਾ ਸਕਦੀ ਹੈ ਕਿਊਰੇਟਿਵ ਪਟੀਸ਼ਨ ਸਿੱਧੂ ਨੇ ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਆਤਮ ਸਮਰਪਣ ਲਈ ਸੁਪਰੀਮ ਕੋਰਟ ਤੋਂ ਸਮਾਂ ਵੀ ਮੰਗਿਆ ਸੀ। ਇਸ ਦੇ ਲਈ ਉਨ੍ਹਾਂ ਨੇ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਹਾਲਾਂਕਿ ਇਸ ਦੀ ਸੁਣਵਾਈ ਨਹੀਂ ਹੋ ਸਕੀ। ਜਿਸ ਕਾਰਨ ਸਿੱਧੂ ਨੂੰ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰਨਾ ਪਿਆ। ਇਸ ਦੇ ਨਾਲ ਹੀ ਸਿੱਧੂ ਦੇ ਵਕੀਲ ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਸਜ਼ਾ ਖ਼ਿਲਾਫ਼ ਕਿਊਰੇਟਿਵ ਪਟੀਸ਼ਨ ਦਾਇਰ ਕਰ ਸਕਦੇ ਹਨ। 34 ਸਾਲ ਪੁਰ...
ਚੰਡੀਗੜ੍ਹ- ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਨਿਕਲੀ ਹੈ। ਗਰਮੀ ਦੇ ਕਹਿਰ ਵਿਚਕਾਰ ਠੰਡੀਆਂ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਐਤਵਾਰ ਦੇਰ ਰਾਤ ਪੰਜਾਬ ਭਰ ਵਿੱਚ ਚੰਗਾ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਸਵੇਰੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 30-31 ਡਿਗਰੀ ਸੈਲਸੀਅਸ ਤੋਂ ਸਿੱਧਾ 24 ਅਤੇ 25 ਡਿਗਰੀ ਸੈਲਸੀਅਸ 'ਤੇ ਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਦੁਪਹਿਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਜਾਵੇਗਾ। ਮੀਂਹ ਕਾਰਨ ਤਾਪਮਾਨ 8 ਡਿਗਰੀ ਤੱਕ ਡਿੱਗ ਗਿਆ ਹੈ। ਦਿਨ ਵੇਲੇ ਗਰਮੀ ਦੀ ਥਾਂ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕੱਲ੍ਹ ਵੀ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਗਰਮੀ ਕਾਰਨ ਪਿਛਲੇ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਸੀ। ਇਸ ਦੌਰਾਨ ਪਾਰਾ 47 ਡਿਗਰੀ ਨੂੰ ਵੀ ਪਾਰ ਕਰ ਗਿਆ ਸੀ। ਇਸ ਦੇ ਨਾਲ ਹੀ ਮੀਂਹ ਕਾਰਨ ਬਿਜਲੀ ਨੂੰ ਲੈ ਕੇ ਸਰਕਾਰ 'ਤੇ ਦਬਾਅ ਵੀ ਘੱਟ ਹੋਵੇਗਾ। ਮੌਸਮ ਵਿੱਚ ਹਲਕੀ ਠੰਢ ਕਾਰਨ ਲੋਕ ਏਸੀ ਦੀ ਘੱਟ ਵਰਤੋਂ ਕਰਨਗੇ ਅਤੇ ਬਿਜਲੀ ਦੀ ਮੰਗ ਵੀ ਘੱਟ ਹੋਵੇਗੀ।
ਗੜ੍ਹਦੀਵਾਲਾ- ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਇਕ ਬੋਰਵੈੱਲ ਵਿਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬਾਹਰ ਕੱਢ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਕਰ ਦਿੱਤਾ ਹੈ। Also Read: ਅੰਦੋਲਨ 'ਚ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਮਦਦ, ਤੇਲੰਗਾਨਾ-ਪੰਜਾਬ-ਦਿੱਲੀ ਦੇ ਮੁੱਖ ਮੰਤਰੀਆਂ ਨੇ ਸਾਂਝੀ ਕੀਤੀ ਸਟੇਜ ਮਿਲੀ ਜਾਣਕਾਰੀ ਮੁਤਾਬਕ ਬੱਚੇ ਨੂੰ ਬੋਰਵੈੱਲ ਵਿਚੋਂ ਬਾਹਰ ਕੱਢਣ ਲਈ ਫੌਜ ਤੇ ਐੱਨਡੀਆਰਐੱਫ ਦੀਆਂ ਟੀਮਾਂ ਨੇ ਸਾਂਝਾ ਅਭਿਆਨ ਚਲਾਇਆ ਸੀ। ਬੱਚਾ ਕਿਸੇ ਕੁੱਤੇ ਤੋਂ ਬੱਚਦਾ ਹੋਇਆ ਬੋਰਵੈੱਲ ਵਿਚ ਜਾ ਡਿੱਗਿਆ ਸੀ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ। ਜਿਸ ਬੋਰਵੈੱਲ ਵਿਚ ਮਾਸੂਮ ਡਿੱਗਿਆ ਸੀ ਉਹ ਲਗਭਗ 100 ਫੁੱਟ ਡੂੰਘਾ ਦੱਸਿਆ ਜਾ ਰਿਹਾ ਹੈ। Also Read: ਦੇਸ਼ 'ਚ 80 ਤੋਂ 90 ਫੀਸਦੀ ਦੁੱਧ ਮਿਲਾਵਟੀ! ਘਾਤਕ ਬਿਮਾਰੀਆਂ ਦਾ ਖਤਰਾ, ਰਿਪੋਰਟ 'ਚ ਹੋਇਆ ਖੁਲਾਸਾ...
ਚੰਡੀਗੜ੍ਹ- ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਅਤੇ ਕੇਂਦਰ ਸਰਕਾਰ ਦੇ ਮੰਤਰਾਲਿਆਂ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਦੇਸ਼ ਵਿੱਚ ਉਪਲਬਧ 80 ਤੋਂ 90 ਪ੍ਰਤੀਸ਼ਤ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਹੈ। Also Read: ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ-ਹਰਿਆਣਾ ਲਈ ਮੌਸਮ ਵਿਭਾਗ ਦੀ ਐਡਵਾਈਜ਼ਰੀ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੇ ਇਸ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਇਸ ਜਾਣਕਾਰੀ ਨੂੰ ਰਿਕਾਰਡ 'ਤੇ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸੇ ਤਰ੍ਹਾਂ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਦਿ ਸਰਵਿੰਗ ਇਨ ਆਰਗੇਨਾਈਜ਼ੇਸ਼ਨ ਇਨ ਲੀਗਲ ਇਨੀਸ਼ੀਏਟਿਵ ਨੇ ਐਡਵੋਕੇਟ ਕੀਰਤ ਪਾਲ ਸਿੰਘ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਕਾਸ਼ਿਤ ਇੱਕ ਲੇਖ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ 70 ਫੀਸਦੀ ਤੋਂ ਵੱਧ ਦੁੱਧ ਉਤਪਾਦ ਰਾਸ਼ਟਰੀ ਖੁਰਾਕ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ। Also Read: ਬੋਰਵੈੱਲ ’ਚ ਡਿੱਗੇ ਬੱਚੇ ਦਾ CM ਮਾਨ ਨੇ ਲਿਆ ਨੋਟਿਸ, ਲਗਾਤਾਰ ਕਰ ਰਹੇ ਪ੍ਰਸ਼ਾਸਨ ਨਾਲ ਰਾਬਤਾ ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਰਤ ਦੇ ਦੁੱਧ ਉਤਪਾਦਾਂ ਦੀ ਜਾਂਚ ਨਾ ਕੀਤੀ ਗਈ ਤਾਂ 2025 ਤੱਕ 87 ਫੀਸਦੀ ਭਾਰਤੀ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ। ਵਿਗਿਆਨ ਅਤੇ ਤਕਨਾਲੋਜੀ ਮੰਤਰਾਲਾ ਦੀ ਰਿਪੋਰਟ ਮੁਤਾਬਕ 89.2 ਫੀਸਦੀ ਦੁੱਧ ਉਤਪਾਦਾਂ ਵਿੱਚ ਕਿਸੇ ਨਾ ਕਿਸੇ ਕਿਸਮ ਦੀ ਮਿਲਾਵਟ ਪਾਈ ਗਈ ਹੈ। ਹਾਈਕੋਰਟ ਨੂੰ ਦੱਸਿਆ ਗਿਆ ਕਿ ਦੁੱਧ ਉਤਪਾਦਨ ਦੇ ਮਾਮਲੇ ਵਿੱਚ ਭਾਰਤ ਦੁਨੀਆ ਦੇ ਮੋਹਰੀ ਦੇਸ਼ਾਂ ਵਿੱਚੋਂ ਇੱਕ ਹੈ, ਪਰ ਇੱਥੇ ਦੁੱਧ ਦੇ ਉਤਪਾਦਾਂ ਵਿੱਚ ਮਿਲਾਵਟ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਹਨ। ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਦੇਸ਼ 'ਚ 14 ਕਰੋੜ ਲੀਟਰ ਦੁੱਧ ਦਾ ਉਤਪਾਦਨ ਹੁੰਦਾ ਹੈ, ਜਦਕਿ ਖਪਤ 65 ਕਰੋੜ ਲੀਟਰ ਹੈ। ਉਤਪਾਦਨ ਅਤੇ ਖਪਤ ਵਿਚਲੇ ਪਾੜੇ ਤੋਂ ਸਪੱਸ਼ਟ ਹੈ ਕਿ ਮੰਗ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਨਾਲ ਪੂਰੀ ਕੀਤੀ ਜਾ ਰਹੀ ਹੈ। ਹਾਈਕੋਰਟ ਨੂੰ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰਨ ਦੇ ਬਾਵਜੂਦ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ। Also Read: 12 ਸਾਲ ਦੇ ਰਿਸ਼ਤੇ ਨੂੰ ਨਵਾਂ ਨਾਂ ਦੇਣਗੇ ਪਾਇਲ-ਸੰਗਰਾਮ, ਇਸ ਦਿਨ ਕਰਨਗੇ ਵਿਆਹ ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਮੇਤ ਰਾਜ ਸਰਕਾਰਾਂ ਨੂੰ ਹਦਾਇਤਾਂ ਜਾਰੀ ਕਰਕੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਨਿਯਮਤ ਜਾਂਚ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਮਿਲਾਵਟੀ ਦੁੱਧ ਉਤਪਾਦਾਂ ਦੀ ਜਾਂਚ ਕਿਵੇਂ ਕਰ ਸਕਦੇ ਹਨ। ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੇ ਆਪਣੇ ਜਵਾਬ ਦਾਇਰ ਕਰਦੇ ਹੋਏ ਕਿਹਾ ਕਿ ਬਾਕਾਇਦਾ ਜਾਂਚ ਚੱਲ ਰਹੀ ਹੈ। ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਭਵਿੱਖ ਵਿੱਚ ਵੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਨਕਲੀ ਦੁੱਧ ਬਣਾਉਣ ਵਿਚ ਖਤਰਨਾਕ ਪਦਾਰਥਾਂ ਦੀ ਵਰਤੋਂਹਾਈ ਕੋਰਟ ਨੂੰ ਦੱਸਿਆ ਗਿਆ ਸੀ ਕਿ ਨਕਲੀ ਦੁੱਧ ਬਣਾਉਣ ਵਿੱਚ ਘਾਤਕ ਡਿਟਰਜੈਂਟ, ਕਾਸਟਿਕ ਸੋਡਾ, ਚਿੱਟਾ ਪੇਂਟ, ਹਾਈਡ੍ਰੋਪੈਰਆਕਸਾਈਡ, ਬਨਸਪਤੀ ਤੇਲ, ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸਾਰੇ ਪਦਾਰਥ ਮਨੁੱਖੀ ਸਿਹਤ ਲਈ ਘਾਤਕ ਹਨ ਅਤੇ ਕੈਂਸਰ ਵਰਗੀਆਂ ਕਈ ਘਾਤਕ ਬਿਮਾਰੀਆਂ ਦਾ ਕਾਰਨ ਬਣਦੇ ਹਨ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab News: पंजाब परीक्षा केंद्रों और नोडल केंद्रों के आसपास धारा 144 लागू
Healthy Breakfast tips: सुबह भूलकर भी नाश्ते में न खाएं ये चीजें, भुगतना पड़ सकता है भारी नुकसान
Sarson Ka Saag: इन बीमारियों का रामबान इलाज है सरसों का साग, जानें इसे खाने के फायदे