ਚੰਡੀਗੜ੍ਹ- ਮਾਨ ਸਰਕਾਰ ਨੇ ਪੰਜਾਬ 'ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਕਾਰਵਾਈ ਨੂੰ ਲੈ ਕੇ ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਡੀਸੀਜ਼ ਤੇ ਐੱਸਐੱਸਪੀਜ਼ ਨਾਲ ਮੀਟਿੰਗ ਕੀਤੀ ਹੈ। Also Read: ਪੋਸਟਰ 'ਤੇ ਵਿਸ਼ਵ ਕੱਪ ਲਈ ਟੀਮ ਚੁਣ ਕੇ ਲੈ ਗਿਆ ਫੈਨ, ਟਵਿੱਟਰ 'ਤੇ ਲੋਕਾਂ ਨੇ ਲਏ ਮਜ਼ੇ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx — Bhagwant Mann (@BhagwantMann) May 12, 2022 ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।...
ਚੰਡੀਗੜ੍ਹ- ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀਆਂ ਕਲਾਸਾਂ ਲੱਗਣਗੀਆਂ। ਇਸ ਦੇ ਲਈ 31 ਮਈ ਤੋਂ 2 ਜੂਨ ਤੱਕ ਚੰਡੀਗੜ੍ਹ ਵਿਖੇ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕਾਂ ਨੂੰ ਰੋਜ਼ਾਨਾ 8 ਘੰਟੇ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਜੂਨ ਵਿੱਚ ਹੋਵੇਗਾ। Also Read: ਆਪਣੇ ਚੀਨੀ ਹਮਸ਼ਕਲ ਨਾਲ ਮਿਲਣਾ ਚਾਹੁੰਦੇ ਨੇ Elon Musk, ਪਰ ਮਨ 'ਚ ਹੈ ਇਹ ਡਰ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਰੋਧੀਆਂ ਨੂੰ ਜਵਾਬ ਦੇਣ ਦੀ ਰਣਨੀਤੀ ਬਣਾ ਰਹੀ ਹੈ। ਇਹ ਗੱਲ ਆਮ ਆਦਮੀ ਪਾਰਟੀ ਲਈ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਵਾਰ ਉਨ੍ਹਾਂ ਦੇ 92 ਵਿੱਚੋਂ 82 ਵਿਧਾਇਕ ਪਹਿਲੀ ਵਾਰ ਚੁਣੇ ਗਏ ਹਨ। ਜਿਸ ਵਿੱਚ ਸੀਐਮ ਭਗਵੰਤ ਮਾਨ ਵੀ ਸ਼ਾਮਲ ਹਨ। ਪਰ ਉਨ੍ਹਾਂ ਨੂੰ ਸਿਖਲਾਈ ਕੌਣ ਦੇਵੇਗਾ? ਇਸ ਬਾਰੇ ਅਜੇ ਸਪੱਸ਼ਟ ਨਹੀਂ ਹੈ। Also Read: ਚੰਡੀਗੜ੍ਹ ਦੇ ਥਾਣਿਆਂ ਦੀ ਵਧੇਗੀ ਸੁਰੱਖਿਆ: DGP ਪ੍ਰਵੀਰ ਰੰਜਨ ਨੇ ਦਿੱਤੇ ਹੁਕਮ ਕਾਂਗਰਸ ਨੇ ਕਿਹਾ ਸੀ- ਸ਼ੈਡੋ ਕੈਬਨਿਟ ਬਣਾਵਾਂਗੇਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ 18 ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਸ਼ੈਡੋ ਕੈਬਨਿਟ ਬਣਾਵਾਂਗੇ। ਜੋ ਸਰਕਾਰ ਅਤੇ ਮੰਤਰੀਆਂ ਦੇ ਕੰਮ 'ਤੇ ਨਜ਼ਰ ਰੱਖੇਗਾ। ਕਾਂਗਰਸ ਵਿੱਚ ਕਈ ਸਾਬਕਾ ਮੰਤਰੀ ਵੀ ਚੋਣਾਂ ਜਿੱਤਣ ਤੋਂ ਬਾਅਦ ਆਏ ਹਨ।...
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ 8 ਆਈਏਐੱਸ ਤੇ 24 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਚੰਡੀਗੜ੍ਹ- ਪੰਜਾਬ ਸਰਕਾਰ ਨੇ ਇਕ ਵਾਰ ਫਿਰ ਤੋਂ ਵੀਆਈਪੀ ਕਲਚਰ ਉੱਤੇ ਲਗਾਮ ਕੱਸਣ ਲਈ ਕਦਮ ਚੁੱਕਿਆ ਹੈ। ਇਸ ਦੌਰਾਨ ਕਈ ਸਾਬਕਾ ਸੀਨੀਆਂ ਮੰਤਰੀਆਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ। ਇਨ੍ਹਾਂ ਵਿਚ ਸਾਬਕਾ ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਸਾਬਕਾ ਕੈਬਨਿਟ ਮੰਤਰੀ ਓਪੀ ਸੋਨੀ ਸਣੇ 8 ਸੀਨੀਅਰ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ।
ਚੰਡੀਗੜ੍ਹ- ਮੋਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਦੀ ਪਹਿਲੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਦੇਖਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਾਰ ਤੋਂ ਹੀ ਰਾਕੇਟ ਦਾਗੇ। ਜਦੋਂ ਧਮਾਕਾ ਹੋਇਆ ਤਾਂ ਕਾਰ ਵੀ ਉੱਥੋਂ ਲੰਘਦੀ ਦਿਖਾਈ ਦਿੱਤੀ। ਫੁਟੇਜ 'ਚ ਹਮਲਾਵਰਾਂ ਦੀ ਸਵਿਫਟ ਕਾਰ ਵੀ ਦੇਖੀ ਗਈ ਹੈ। ਉਥੇ ਸ਼ੱਕੀ ਹਮਲਾਵਰਾਂ ਨੂੰ ਵੀ ਦੇਖਿਆ ਗਿਆ ਹੈ। Also Read: 'ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ ਨਹੀਂ ਤਾਂ ਪਾਏ ਜਾਣਗੇ ਨਵੇਂ ਪਰਚੇ ਤੇ ਪੁਰਾਣੇ ਖਰਚੇ' ਪੁਲਿਸ ਨੇ ਇਸ ਮਾਮਲੇ 'ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਪਹਿਲਾ ਨਾਂ ਨਿਸ਼ਾਨ ਸਿੰਘ ਦਾ ਹੈ, ਜੋ ਤਰਨਤਾਰਨ ਦੇ ਭਿੱਖੀਵਿੰਡ ਦਾ ਰਹਿਣ ਵਾਲਾ ਹੈ। ਨਿਸ਼ਾਨ ਸਿੰਘ ਤਰਨਤਾਰਨ ਦੇ ਭਿੱਖੀਵਿੰਡ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਕਈ ਕੇਸ ਦਰਜ ਹਨ। ਉਹ ਕਰੀਬ ਡੇਢ ਮਹੀਨਾ ਪਹਿਲਾਂ ਜ਼ਮਾਨਤ 'ਤੇ ਬਾਹਰ ਆਇਆ ਸੀ। ਉਸ ਦਾ ਪਿੰਡ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹੈ। ਮੋਹਾਲੀ ਅਤੇ ਫਰੀਦਕੋਟ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਉਸ ਨੂੰ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਨਿਸ਼ਾਨ ਦੇ ਜੀਜਾ ਸੋਨੂੰ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਮੁਹਾਲੀ ਪੁਲਿਸ ਨੇ ਤਰਨਤਾਰਨ ਦੇ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਜਗਰੂਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਮਾਨ ਨੇ ਸਾਫ ਸ਼ਬਦਾਂ ਵਿਚ ਆਖ ਦਿੱਤਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ। ਅਜਿਹਾ ਨਾ ਕਰਨ ਉਤੇ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। Also Read: ਮੋਹਾਲੀ ਅਟੈਕ ਮਾਮਲੇ 'ਚ ਪੁਲਿਸ ਦੇ ਅਹਿਮ ਖੁਲਾਸੇ, ਬਰਾਮਦ ਕੀਤਾ ਰਾਕਟ ਲਾਂਚਰ ਭਗਵਾਨ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ- ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਨੇ, ਭਾਵੇਂ ਉਹ ਰਾਜਨੀਤਕ ਲੋਕ ਜਾਂ ਅਫਸਰ ਹਨ, ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ... Also Read: ਟਰਾਂਸਪੋਰਟ ਵਿਭਾਗ 'ਚ 5 ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲ਼ਈ ਮੁਹਿੰਮ ਵਿੱਢੀ ਹੋਈ ਹੈ। ਪੰਚਾਇਤ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤੱਕ ਸੈਂਕੜੇ ਏਕੜ ਸਰਕਾਰੀ ਜ਼ਮੀਨ ਤੋਂ ਕਬਜ਼ੇ ਛੁਡਵਾਏ ਗਏ ਹਨ। ਇਹ ਜ਼ਮੀਨਾਂ ਲੋਕਾਂ ਨੇ ਕਈ ਸਾਲਾਂ ਤੋਂ ਨੱਪੀਆਂ ਹੋਈਆਂ ਹਨ। ਪਰ ਕਦੇ ਵੀ ਕਿਸੇ ਸਰਕਾਰ ਨੇ ਅਜਿਹੇ ਲੋਕਾਂ ਨੂੰ ਹੱਥ ਨਹੀਂ ਪਾਇਆ। ਹੁਣ ਮਾਨ ਸਰਕਾਰ ਨੇ ਇਸ ਪਾਸੇ ਸਖਤੀ ਨਾਲ ਕਦਮ ਚੁੱਕੇ ਹਨ। ਜਿਸ ਨੂੰ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ।
ਚੰਡੀਗੜ੍ਹ : ਬੀਤੀ ਰਾਤ ਮੋਹਾਲੀ 'ਚ ਹੋਏ ਧਮਾਕੇ ਕਾਰਨ ਕਾਫੀ ਦਹਿਸ਼ਤ ਫੈਲੀ ਹੋਈ ਹੈ। ਇਸ ਮਾਮਲੇ 'ਚ ਪੰਜਾਬ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਹਮਲੇ ਵਿੱਚ ਵਰਤਿਆ ਗਿਆ ਲਾਂਚਰ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ, ਜਿਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। Also Read: ਟਰਾਂਸਪੋਰਟ ਵਿਭਾਗ 'ਚ 5 ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ ਦੱਸ ਦੇਈਏ ਕਿ ਸੋਮਵਾਰ ਰਾਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਯੂਨਿਟ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮੋਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਲਾਂਚਰ ਹਮਲੇ ਦੇ ਤਾਰ ਹਰਿਆਣਾ ਨਾਲ ਜੁੜਦੇ ਨਜ਼ਰ ਆ ਰਹੇ ਹਨ। ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਚੰਡੀਗੜ੍ਹ-ਨਵੀਂ ਦਿੱਲੀ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਹਰਿਆਣਾ ਦੇ ਇਲਾਕਿਆਂ 'ਚ ਛਾਪੇਮਾਰੀ ਕਰ ਰਹੀਆਂ ਹਨ।...
ਚੰਡੀਗੜ੍ਹ- ਮੋਹਾਲੀ 'ਚ ਇੰਟੈਲੀਜੈਂਸ ਦਫਤਰ 'ਤੇ ਰਾਕੇਟ ਪ੍ਰੋਪੇਲਡ ਗ੍ਰਨੇਡ ਹਮਲੇ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ। ਅਜੇ ਦੋ ਦਿਨ ਪਹਿਲਾਂ ਹੀ ਸੁਰੱਖਿਆ ਏਜੰਸੀਆਂ ਨੇ ਵੱਡੀ ਮਾਤਰਾ ਵਿਚ ਧਮਾਕਾਖੇਜ਼ ਸਮੱਗਰੀ ਫੜੇ ਜਾਣ ਤੋਂ ਬਾਅਦ ਵੀ ਅਲਰਟ ਜਾਰੀ ਕਰ ਦਿੱਤਾ ਸੀ, ਪਰ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਇਸ ਵਾਰ ਹਮਲਾ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਤੇ ਹੋਵੇਗਾ। Also Read: 'ਮੇਰੇ ਪਤੀ Fire ਹਨ', ਬੁਮਰਾਹ ਦੇ ਕਮਾਲ 'ਤੇ ਪਤਨੀ ਸੰਜਨਾ ਦਾ ਰਿਐਕਸ਼ਨ ਵਾਇਰਲ ਮੋਹਾਲੀ 'ਚ ਇੰਟੈਲੀਜੈਂਸ ਦਫਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਵੀਕੇ ਭਾਵਰਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਅੱਤਵਾਦੀ ਹਮਲਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਧਮਾਕੇ ਲਈ ਟੀ.ਐਨ.ਟੀ. ਦੀ ਵਰਤੋਂ ਹੋਈ ਹੈ। ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਹਾਨੂੰ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। Also Read: ਤਜਿੰਦਰ ਬੱਗਾ ਨੂੰ ਵੱਡੀ ਰਾਹਤ, ਹਾਈਕੋਰਟ ਨੇ 5 ਜੁਲਾਈ ਤੱਕ ਗ੍ਰਿਫ਼ਤਾਰੀ 'ਤੇ ਲਾਈ ਰੋਕ ਇਸ ਦੇ ਨਾਲ ਹੀ ਰਾਕੇਟ ਤੀਜੀ ਮੰਜ਼ਿਲ 'ਤੇ ਜਿੱਥੇ ਡਿੱਗਿਆ, ਉਸ ...
ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲਾਂ ਤੋਂ ਜੋ ਲੋਕਾਂ ਦਾ ਵਿਸ਼ਵਾਸ਼ ਉੱਠਿਆ ਹੈ, ਉਸ ਨੂੰ ਬਹਾਲ ਕਰਨ ਲਈ ਹਰ ਹੀਲਾ ਕਰਾਂਗਾ। Also Read: 'Avatar 2' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਲੱਗੇਗੀ ਫਿਲਮ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕ ਤੇ ਸਿੱਖਿਆ ਅਧਿਕਾਰੀ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਵਾਵਾਂਗੇ, ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਿਸ ਪੱਧਰ ਤੱਕ ਕਰਵਾਈ ਜਾ ਸਕਦੀ ਹੈ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਇਲਾਵਾ ਵਿਧਾਇਕ ਤੇ ਅਧਿਕਾਰੀ ਹਾਜ਼ਰ ਸਨ। Also Read: Cyclonic Storm Asani ਦਾ ਅਸਰ: ਓਡੀਸ਼ਾ ਵੱਲ ਵਧਿਆ ਤੂਫਾਨ, AP 'ਚ ਤੇਜ਼ ਹਵਾਵਾਂ ਨਾਲ ਮੀਂਹ...
ਮੋਹਾਲੀ- ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ 'ਤੇ ਹੋਏ ਹਮਲੇ ਦੀ ਅੱਤਵਾਦੀ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਕਾਰਨ ਸੀਨੀਅਰ ਅਧਿਕਾਰੀ ਜਾਂਚ ਵਿੱਚ ਲੱਗੇ ਹੋਏ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਮਲਾ ਹੈੱਡਕੁਆਰਟਰ ਦੀ ਇਮਾਰਤ ਦੇ ਬਾਹਰੋਂ ਕੀਤਾ ਗਿਆ ਸੀ। ਪੁਲਿਸ ਮੁਤਾਬਕ ਇਹ ਹਮਲਾ ਕਰੀਬ 80 ਮੀਟਰ ਦੀ ਦੂਰੀ ਤੋਂ ਹੋਇਆ। ਅਣਪਛਾਤੇ ਹਮਲਾਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਖੁਫੀਆ ਵਿਭਾਗ ਇਲਾਕੇ ਦੇ ਸੀਸੀਟੀਵੀ ਫੁਟੇਜ, ਮੋਬਾਈਲ ਟਾਵਰ ਦੀ ਜਾਂਚ ਕਰ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮੋਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾਪੂਰਨ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। Also Read: ਰੈਸਟੋਰੈਂਟ ਤੋਂ ਮੰਗਵਾਏ ਸਨ ਪਰਾਂਠੇ, ਪੈਕੇਟ ਖੋਲਿਆਂ ਤਾਂ ਉੱਡੇ ਹੋਸ਼ ਦੋ ਸ਼ੱਕੀ ਵਿਅਕਤੀ ਇੱਕ ਕਾਰ ਵਿੱਚ ਘੁੰਮਦੇ ਦਿਖੇਪੁਲਿਸ ਨੇ ਹਮਲੇ ਦੇ ਸਮੇਂ ਇੱਕ ਕਾਰ ਨੂੰ ਬਾਹਰ ਘੁੰਮਦੇ ਦੇਖਿਆ ਹੈ। ਇਸ ਕਾਰ ਤੋਂ ਹਮਲਾ ਹੋਣ ਦੀ ਸੰਭਾਵਨਾ ਹੈ। ਹਮਲੇ ਤੋਂ ਬਾਅਦ ਇਹ ਕਾਰ ਉਥੋਂ ਗਾਇਬ ਹੋ ਗਈ। ਇਸ 'ਚ 2 ਸ਼ੱਕੀ ਹੋਣ ਦੀ ਖਬਰ ਹੈ। ਇਸ ਦੇ ਲਈ ਹੈੱਡਕੁਆਰਟਰ ਦੇ ਸਾਹਮਣੇ ਵਾਲੀ ਪਾਰਕਿੰਗ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਹਮਲੇ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੀ ਸਰਗਰਮ ਹੋ ਗਈ ਹੈ। NIA ਦੀ ਇੱਕ ਟੀਮ ਪੰਜਾਬ ਇੰਟੈਲੀਜੈਂਸ ਦੇ ਦਫ਼ਤਰ ਆ ਰਹੀ ਹੈ। ਉਹ ਇਸ ਦੀ ਵੀ ਜਾਂਚ ਕਰੇਗਾ। ਪੁਲਿਸ ਦੀ ਚਿੰਤਾ ਇਸ ਲਈ ਜ਼ਿਆਦਾ ਹੈ ਕਿਉਂਕਿ ਅਫਗਾਨਿਸਤਾਨ ਵਿਚ ਅਜਿਹੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਰੂਸ-ਯੂਕਰੇਨ ਯੁੱਧ 'ਚ ਵੀ ਇਨ੍ਹਾਂ ਦੀ ਵਰਤੋਂ ਦੀ ਚਰਚਾ ਹੈ। DGP ਭਾਵਰਾ ਨੇ ਕੀ ਕਿਹਾ?ਇਸ ਦੇ ਨਾਲ ਹੀ ਡੀਜੀਪੀ ਵੀਕੇ ਭਾਵਰਾ ਨੇ ਕਿਹਾ ਕਿ ਇਸ ਹਮਲੇ ਨਾਲ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਉਸ ਨੇ ਯਕੀਨੀ ਤੌਰ 'ਤੇ ਕਿਹਾ ਕਿ ਇਹ ਹਮਲਾ ਥੋੜ੍ਹੀ ਦੂਰੀ ਤੋਂ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਪੂਰੇ ਪੰਜਾਬ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਮੋਹਾਲੀ ਅਤੇ ਚੰਡੀਗੜ੍ਹ ਨਾਲ ਲੱਗਦੀ ਸਰਹੱਦ 'ਤੇ ਸਖਤੀ ਵਧਾ ਦਿੱਤੀ ਗਈ ਹੈ। ਇੱਥੇ ਲਗਾਤਾਰ ਚੈਕਿੰਗ ਜਾਰੀ ਹੈ। Also Read: ਨਵਜੋਤ ਸਿੱਧੂ ਨੇ CM ਪੰਜਾਬ ਨਾਲ ਕੀਤੀ ਮੀਟਿੰਗ, ਭਗਵੰਤ ਮਾਨ ਬਾਰੇ ਆਖੀ ਇਹ ਗੱਲ ਦਿਨ ਵੇਲੇ ਹੁੰਦਾ ਹਮਲਾ ਤਾਂ ਹੋਣਾ ਸੀ ਵੱਡਾ ਨੁਕਸਾਨਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲਾ ਸੋਮਵਾਰ ਸ਼ਾਮ 7.45 ਵਜੇ ਹੋਇਆ। ਉਦੋਂ ਤੱਕ ਛੁੱਟੀ ਹੋ ਚੁੱਕੀ ਸੀ। ਉਥੋਂ ਸਾਰੇ ਵੱਡੇ ਅਧਿਕਾਰੀ ਤੇ ਕਰਮਚਾਰੀ ਘਰੋਂ ਚਲੇ ਗਏ ਸਨ। ਜਦੋਂ ਹਮਲਾ ਹੋਇਆ, ਉਸ ਸਮੇਂ ਸਿਰਫ਼ ਰਾਤ ਦੀ ਡਿਊਟੀ ਕਰਨ ਵਾਲੀ ਟੀਮ ਮੌਜੂਦ ਸੀ। ਇਸ ਕਾਰਨ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ। ਹੈੱਡਕੁਆਰਟਰ ਦੇ ਆਲੇ-ਦੁਆਲੇ ਇਕ ਪ੍ਰਾਈਵੇਟ ਹਸਪਤਾਲ ਅਤੇ ਸਕੂਲ ਵੀ ਹੈ। ਇਸ ਤੋਂ ਅੱਗੇ ਮੁਹਾਲੀ ਦੇ ਐਸਐਸਪੀ ਦਾ ਦਫ਼ਤਰ ਹੈ। ਮੁੱਖ ਮੰਤਰੀ ਨੇ ਡੀਜੀਪੀ ਤੋਂ ਤਲਬ ਕੀਤੀ ਰਿਪੋਰਟਹਮਲੇ ਦਾ ਪਤਾ ਲੱਗਦਿਆਂ ਹੀ ਸੀਐਮ ਭਗਵੰਤ ਮਾਨ ਹਰਕਤ ਵਿੱਚ ਆ ਗਏ। ਉਨ੍ਹਾਂ ਇਸ ਸਬੰਧੀ ਡੀਜੀਪੀ ਵੀਕੇ ਭਾਵਰਾ ਤੋਂ ਰਿਪੋਰਟ ਤਲਬ ਕੀਤੀ ਹੈ। ਫਿਲਹਾਲ ਪੁਲਿਸ ਹਥਿਆਰਾਂ ਦੀ ਜਾਂਚ ਕਰ ਰਹੀ ਹੈ। ਇਸ ਦੇ ਲਈ ਫੋਰੈਂਸਿਕ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਕੱਲ੍ਹ ਪੁਲਿਸ ਨੇ ਬੰਬ ਨਿਰੋਧਕ ਦਸਤੇ ਨੂੰ ਬੁਲਾ ਕੇ ਜਾਂਚ ਕਰਵਾਈ। RPG ਕੀ ਹੈ?ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਦੀ ਵਰਤੋਂ ਕਿਸੇ ਵੀ ਟੈਂਕ, ਬਖਤਰਬੰਦ ਵਾਹਨ, ਹੈਲੀਕਾਪਟਰ ਜਾਂ ਹਵਾਈ ਜਹਾਜ਼ ਨੂੰ ਵਿਸਫੋਟ ਕਰਨ ਲਈ ਕੀਤੀ ਜਾ ਸਕਦੀ ਹੈ। ਇਸ ਦੀ ਰੇਂਜ 700 ਮੀਟਰ ਹੈ। ਮੋਢੇ 'ਤੇ ਰਾਕੇਟ ਨਾਲ ਚੱਲਣ ਵਾਲਾ ਗ੍ਰੇਨੇਡ ਦਾਗਿਆ ਜਾਂਦਾ ਹੈ। ਇਹ ਇੱਕ ਮਿਜ਼ਾਈਲ ਹਥਿਆਰ ਹੈ ਜੋ ਵਿਸਫੋਟਕ ਹਥਿਆਰਾਂ ਨਾਲ ਲੈਸ ਰਾਕੇਟ ਲਾਂਚ ਕਰਦਾ ਹੈ। ਜ਼ਿਆਦਾਤਰ RPGs ਨੂੰ ਇੱਕ ਵਿਅਕਤੀ ਦੁਆਰਾ ਲਿਜਾਇਆ ਜਾ ਸਕਦਾ ਹੈ, ਮਤਲਬ ਕਿ ਇਸਨੂੰ ਇੱਕ ਵਿਅਕਤੀ ਦੁਆਰਾ ਚਲਾਇਆ ਜਾ ਸਕਦਾ ਹੈ। ਇਹ ਹਾਲ ਹੀ ਵਿੱਚ ਅਫਗਾਨਿਸਤਾਨ ਵਿੱਚ ਤਾਲਿਬਾਨ ਯੁੱਧ ਦੌਰਾਨ ਵਰਤਿਆ ਗਿਆ ਸੀ। ਜੇਲ੍ਹ ਦੇ ਬਾਹਰ ਮਿਲਿਆ ਸੀ ਬੰਬਪੰਜਾਬ ਵਿੱਚ ਦਹਿਸ਼ਤ ਦਾ ਪਰਛਾਵਾਂ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ 23 ਦਸੰਬਰ ਨੂੰ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਬੰਬ ਧਮਾਕਾ ਹੋਇਆ ਸੀ। 11 ਜਨਵਰੀ ਨੂੰ ਪੁਲਿਸ ਨੇ ਗੁਰਦਾਸਪੁਰ ਤੋਂ 2.5 ਕਿਲੋ ਆਰਡੀਐਕਸ ਬਰਾਮਦ ਕੀਤਾ ਸੀ। ਇਸ ਤੋਂ ਬਾਅਦ 14 ਜਨਵਰੀ ਨੂੰ ਅੰਮ੍ਰਿਤਸਰ 'ਚ 5 ਕਿਲੋ ਵਿਸਫੋਟਕ ਬਰਾਮਦ ਹੋਇਆ ਸੀ। 21 ਜਨਵਰੀ ਨੂੰ ਗੁਰਦਾਸਪੁਰ ਤੋਂ 2 ਹੈਂਡ ਗ੍ਰਨੇਡ ਅਤੇ 4 ਕਿਲੋ ਆਰਡੀਐਕਸ ਬਰਾਮਦ ਹੋਇਆ ਸੀ। ਹਾਲ ਹੀ ਵਿੱਚ 23 ਅਪ੍ਰੈਲ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੇ ਬਾਹਰ ਇੱਕ ਟਿਫ਼ਨ ਬੰਬ ਮਿਲਿਆ ਸੀ। ਜਿਸ ਦੇ ਅੰਦਰ ਕਰੀਬ ਡੇਢ ਕਿਲੋ ਆਰਡੀਐਕਸ ਭਰਿਆ ਹੋਇਆ ਸੀ। 5 ਮਈ ਨੂੰ ਹਰਿਆਣਾ ਦੀ ਕਰਨਾਲ ਪੁਲਿਸ ਨੇ ਇਨੋਵਾ ਕਾਰ 'ਚ ਸਵਾਰ 4 ਅੱਤਵਾਦੀਆਂ ਨੂੰ ਫੜਿਆ ਸੀ। ਜੋ 2.5 ਕਿਲੋ ਆਰਡੀਐਕਸ ਲੈ ਕੇ ਤੇਲੰਗਾਨਾ ਜਾ ਰਿਹਾ ਸੀ। ਇਸ ਤੋਂ ਬਾਅਦ ਕੱਲ੍ਹ ਤਰਨਤਾਰਨ ਵਿੱਚ ਖੰਡਰਾਂ ਵਿੱਚ ਛੁਪਾਇਆ ਹੋਇਆ 2.5 ਆਰਡੀਐਕਸ ਬਰਾਮਦ ਹੋਇਆ।...
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਸਿੱਧੂ ਨੇ ਇਸ ਨੂੰ ਪੰਜਾਬ ਦੀ ਆਰਥਿਕ ਸਥਿਤੀ 'ਤੇ ਚਰਚਾ ਦੱਸਿਆ। Also Read: ਸ਼੍ਰੀਲੰਕਾ ਦੇ PM ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ, ਦੇਸ਼ 'ਚ ਐਮਰਜੈਂਸੀ ਦਰਮਿਆਨ ਸਿਆਸੀ ਸੰਕਟ ਓਧਰ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪ੍ਰਧਾਨ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਆਮ ਲੋਕਾਂ ਦੇ ਮੁੱਦੇ ਵਿਚਾਰੇ ਗਏ ਹਨ। ਉਨ੍ਹਾਂ ਨੂੰ ਇਸ ਦੌਰਾਨ ਉਹ ਇਕ ਮੁੱਖ ਮੰਤਰੀ ਨਹੀਂ ਬਲਕਿ ਇਕ ਆਮ ਇਨਸਾਨ ਲੱਗੇ ਹਨ। ਉਨ੍ਹਾਂ ਨੂੰ ਵੀ ਪੰਜਾਬ ਦੇ ਮਸਲਿਆਂ ਦੀ ਚਿੰਤਾ ਹੈ। Also Read: ਗੁਰਦਾਸਪੁਰ: ਕਲਾਸਾਂ 'ਚ ਅਧਿਆਪਕ ਫੋਨ ਰੱਖਣਗੇ ਬੰਦ, ਜ਼ਿਲ੍ਹਾ ਸਿੱਖਿਆ ਵਿਭਾਗ ਨੇ ਲਿਆ ਫੈਸਲਾ ਹਾਲਾਂਕਿ ਸਿੱਧੂ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਿੱਧੂ 'ਤੇ ਅਨੁਸ਼ਾਸਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਇਸ ਨਾਲ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਸਿੱਧੂ ਮੁੜ ਪਾਰਟੀ ਬਦਲਣ ਜਾ ਰਹੇ ਹਨ। ਸਿੱਧੂ ਦੇ ਕਰੀਬੀ ਅਸ਼ਵਨੀ ਸ਼ੇਖੜੀ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਰਾਜਪਾਲ ਨੂੰ ਮਿਲੇ ਸਨ। ਇਸ ਤੋਂ ਬਾਅਦ ਸਰਕਾਰ ਨੇ ਖੁਦ ਗੱਲਬਾਤ ਲਈ ਬੁਲਾਇਆ ਹੈ। ਇਸ 'ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਚੁਟਕੀ ਲਈ। ਉਨ੍ਹਾਂ ਕਿਹਾ ਕਿ ਸਿੱਧੂ ਨਾ ਤਾਂ ਪਾਰਟੀ ਦੇ ਮੁਖੀ ਹਨ ਅਤੇ ਨਾ ਹੀ ਕੋਈ ਵਿਧਾਇਕ ਜਾਂ ਸੰਸਦ ਮੈਂਬਰ, ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਦੇ ਭਲੇ ਦੀ ਗੱਲ ਕਰਨ ਵਾਲੇ ਹਰ ਵਿਅਕਤੀ ਲਈ ਸਰਕਾਰ ਦੇ ਦਰਵਾਜ਼ੇ ਖੁੱਲ੍ਹੇ ਹਨ। ਹੋ ਸਕਦਾ ਹੈ ਕਿ ਉਹ ਕੁਝ ਚੰਗਾ ਕਹਿਣ।...
ਗੁਰਦਾਸਪੁਰ- ਗੁਰਦਾਸਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪੜ੍ਹਾਈ ਦੌਰਾਨ ਫ਼ੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਹੁਕਮਾਂ ਤੋਂ ਬਾਅਦ ਅਧਿਆਪਕਾਂ ਵਿੱਚ ਗੁੱਸਾ ਹੈ ਅਤੇ ਉਨ੍ਹਾਂ ਨੇ ਵਿਰੋਧ ਵੀ ਕੀਤਾ ਹੈ। Also Read: ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਪਰਵਾਨਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗੁਰਦਾਸਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹਾਉਣ ਸਮੇਂ ਅਧਿਆਪਕ ਆਪਣੇ ਮੋਬਾਈਲ ਫ਼ੋਨ ਬੰਦ ਰੱਖਣਗੇ। ਇੰਨਾ ਹੀ ਨਹੀਂ ਅਧਿਆਪਕ ਆਪਣਾ ਫ਼ੋਨ ਸਕੂਲ ਮੁਖੀ ਨੂੰ ਵੀ ਜਮ੍ਹਾਂ ਕਰਵਾ ਸਕਦੇ ਹਨ। ਹੁਕਮਾਂ ਤੋਂ ਬਾਅਦ ਅਧਿਆਪਕਾਂ ਵਿੱਚ ਰੋਸ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ 16 ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਾਉਣ ਦੀ ਗੱਲ ਕਰ ਰਹੀ ਹੈ, ਦੂਜੇ ਪਾਸੇ ਅਜਿਹਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। Also Read: 100 ਦਿਨ ਹਸਪਤਾਲ ਰਹਿ ਕੇ ਪਹਿਲੀ ਵਾਰ ਘਰ ਆਈ ਪ੍ਰਿਅੰਕਾ-ਨਿਕ ਦੀ ਨੰਨ੍ਹੀ ਪਰੀ, ਕਪਲ ਨੇ ਸ਼ੇਅਰ ਕੀਤੀ ਫੋਟੋ ਪ੍ਰਾਈਵੇਟ ਸਕੂਲਾਂ ਵਿੱਚ ਵੀ ਫ਼ੋਨ ਰਹਿੰਦੇ ਹਨ ਬੰਦਇਸ ਦੇ ਨਾਲ ਹੀ ਕੁਝ ਸਮਾਜਿਕ ਸੰਗਠਨਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਇਹ ਫੈਸਲਾ ਸਹੀ ਹੈ। ਪ੍ਰਾਈਵੇਟ ਸਕੂਲਾਂ ਵਿੱਚ ਵੀ ਅਧਿਆਪਕਾਂ ਨੂੰ ਆਪਣੇ ਨਾਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਇਹ ਬੱਚਿਆਂ ਲਈ ਚੰਗਾ ਹੈ ਕਿ ਅਧਿਆਪਕ ਬਿਨਾਂ ਕਿਸੇ ਰੁਕਾਵਟ ਦੇ ਪੜ੍ਹਾਉਣ ਦੇ ਯੋਗ ਹੋਵੇਗਾ। ਸੁਝਾਅ ਤੋਂ ਬਾਅਦ ਲਿਆ ਗਿਆ ਫੈਸਲਾਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਬੰਧੀ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਹੀ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕਾਂ ਨੂੰ ਸਕੂਲ ਵਿੱਚ ਫ਼ੋਨ ਲਿਆਉਣ ਲਈ ਕੋਈ ਪਾਬੰਦੀ ਨਹੀਂ ਹੈ। ਕਲਾਸ ਵਿੱਚ ਪੜ੍ਹਾਉਂਦੇ ਸਮੇਂ ਸਿਰਫ਼ ਫ਼ੋਨ ਬੰਦ ਕਰਨਾ ਹੋਵੇਗਾ, ਪੜ੍ਹਾਉਂਦੇ ਸਮੇਂ ਕੋਈ ਡੈੱਡਲਾਕ ਨਹੀਂ ਹੋਣਾ ਚਾਹੀਦਾ। Also Read: ਮਾਨ ਸਰਕਾਰ ਦੀ ਪੁਲਿਸ ਨੂੰ ਹਿਦਾਇਤ, ਬਿਨ੍ਹਾਂ ਕਿਸੇ ਦਬਾਅ ਦੇ ਦੋਸ਼ੀਆਂ ਖਿਲਾਫ ਲਓ ਸਖ਼ਤ ਐਕਸ਼ਨhttps://livingindianews.co.in/chandigarh/the-mann-government-instructed-the-police-to-take-strict-action-against-the-culprits-without-any-pre ਸੂਬੇ ਦੇ ਸਕੂਲਾਂ ਵਿੱਚ ਵੀ ਹੋ ਸਕਦੈ ਲਾਗੂਫਿਲਹਾਲ ਇਹ ਹੁਕਮ ਸਿਰਫ਼ ਗੁਰਦਾਸਪੁਰ ਵਿੱਚ ਹੀ ਲਏ ਗਏ ਹਨ। ਪਰ ਆਉਣ ਵਾਲੇ ਦਿਨਾਂ ਵਿੱਚ ਇਹ ਫੈਸਲਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪਹਿਲਾਂ ਹੀ ਉਪਰਾਲੇ ਕਰ ਰਹੀ ਹੈ।...
ਪਟਿਆਲਾ : ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮਾਮਲੇ ਸਬੰਧੀ ਸੁਣਵਾਈ ਕਰਦੇ ਹੋਏ ਬਰਜਿੰਦਰ ਪਰਵਾਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। Also Read: 100 ਦਿਨ ਹਸਪਤਾਲ ਰਹਿ ਕੇ ਪਹਿਲੀ ਵਾਰ ਘਰ ਆਈ ਪ੍ਰਿਅੰਕਾ-ਨਿਕ ਦੀ ਨੰਨ੍ਹੀ ਪਰੀ, ਕਪਲ ਨੇ ਸ਼ੇਅਰ ਕੀਤੀ ਫੋਟੋ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੁਲਿਸ ਨੇ ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨ ਦੇਣ ਦੇ ਮਾਮਲੇ 'ਚ ਪੁਲਿਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਿਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। Also Read: ਮਾਨ ਸਰਕਾਰ ਦੀ ਪੁਲਿਸ ਨੂੰ ਹਿਦਾਇਤ, ਬਿਨ੍ਹਾਂ ਕਿਸੇ ਦਬਾਅ ਦੇ ਦੋਸ਼ੀਆਂ ਖਿਲਾਫ ਲਓ ਸਖ਼ਤ ਐਕਸ਼ਨ...
ਚੰਡੀਗੜ੍ਹ- 'ਆਪ' ਸਰਕਾਰ ਕੋਰੋਨਾ ਮਹਾਮਾਰੀ 'ਚ ਬੇਮਿਸਾਲ ਦਲੇਰੀ ਦਿਖਾਉਣ ਵਾਲੇ ਕੋਰੋਨਾ ਯੋਧੇ ਦੇ ਪਰਿਵਾਰ ਨੂੰ 50 ਲੱਖ ਦਾ ਮੁਆਵਜ਼ਾ ਦੇਵੇਗੀ। ਇਹ ਕੋਰੋਨਾ ਯੋਧਾ PRTC ਦਾ ਡਰਾਈਵਰ ਮਨਜੀਤ ਸਿੰਘ ਹੈ। ਜਿਸ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸੀਐਮ ਭਗਵੰਤ ਮਾਨ ਨੇ ਵਿੱਤ ਵਿਭਾਗ ਨੂੰ ਮਨਜੀਤ ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮਨਜੀਤ ਸਿੰਘ ਉਹੀ ਡਰਾਈਵਰ ਹੈ ਜੋ ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਵਿੱਚ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿੱਚ ਫਸੇ ਸੈਂਕੜੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲੈ ਕੇ ਆਇਆ ਸੀ। Also Read: ਸ਼ਾਹੀਨ ਬਾਗ 'ਚ ਕਬਜ਼ਿਆਂ ਖਿਲਾਫ ਮੁਹਿੰਮ ਸ਼ੁਰੂ, ਨਾਜਾਇਜ਼ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ ਕਾਂਗਰਸ ਨੇ ਦਿੱਤੇ ਸਨ 10 ਲੱਖ ਰੁਪਏਕੋਰੋਨਾ ਦੀ ਪਹਿਲੀ ਲਹਿਰ 'ਚ ਲਾਕਡਾਊਨ ਦੌਰਾਨ ਹਾਲਾਤ ਵਿਗੜ ਗਏ ਸਨ। ਹਰ ਕਿਸੇ ਦੇ ਮਨ ਵਿੱਚ ਕੋਰੋਨਾ ਦਾ ਡਰ ਬੈਠਾ ਹੋਇਆ ਸੀ। ਇਸ ਦੇ ਬਾਵਜੂਦ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਵਸਨੀਕ ਮਨਜੀਤ ਸਿੰਘ ਨੇ ਹਿੰਮਤ ਦਿਖਾਉਂਦੇ ਹੋਏ ਸੰਗਤਾਂ ਨੂੰ ਬਾਹਰ ਕੱਢਿਆ। ਜਦੋਂ ਉਸ ਦੀ ਮੌਤ ਹੋਈ ਤਾਂ ਕਾਂਗਰਸ ਸਰਕਾਰ ਨੇ ਸਿਰਫ਼ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ। Also Read: ਕੀ ਫਿਰ ਪਾਰਟੀ ਬਦਲਣ ਦੀ ਤਿਆਰੀ 'ਚ ਨੇ ਸਿੱਧੂ? ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ CM ਮਾਨ ਨਾਲ ਮੀਟਿੰਗ AAP ਨੇ ਕੀਤਾ ਪ੍ਰਦਰਸ਼ਨ, ਮਾਨ ਨੇ ਨਿਭਾਇਆ ਵਾਅਦਾਮਨਜੀਤ ਸਿੰਘ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਰੋਸ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਪੰਜਾਬ ਸਰਕਾਰ ਤੋਂ 50 ਲੱਖ ਮੁਆਵਜ਼ੇ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਨੇ ਸੀਐਮ ਬਣੇ ਭਗਵੰਤ ਮਾਨ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਾਂਗਰਸ ਸਰਕਾਰ ਵੱਲੋਂ 10 ਲੱਖ ਦੇ ਮੁਆਵਜ਼ੇ ਨੂੰ ਨਾਕਾਫ਼ੀ ਕਰਾਰ ਦਿੱਤਾ ਸੀ। ਹੁਣ ਮਾਨ ਦੇ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਨੇ ਮਨਜੀਤ ਸਿੰਘ ਦੇ ਪਰਿਵਾਰ ਦੀ ਇਹ ਮੰਗ ਪੂਰੀ ਕਰ ਦਿੱਤੀ ਹੈ।...
ਚੰਡੀਗੜ੍ਹ- ਪੰਜਾਬ ਕਾਂਗਰਸ ਵਲੋਂ ਅੱਜ ਵੱਖ-ਵੱਖ ਮੁੱਦਿਆਂ ਉੱਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿੱਥੇ ਵਿਧਾਇਕਾਂ ਤੋਂ ਉਨ੍ਹਾਂ ਦੇ ਵਿਚਾਰ ਲਏ ਗਏ ਉਥੇ ਹੀ ਕਾਂਗਰਸ ਪੰਜਾਬ ਪ੍ਰਧਾਨ ਨੇ ਸਾਫ ਤੌਰ ਉੱਤੇ ਕਿਹਾ ਕਿ ਪਰਨੀਤ ਕੌਰ ਕਾਂਗਰਸ ਦਾ ਹਿੱਸਾ ਨਹੀਂ ਹਨ। Also Read: ਟਾਟਾ ਸਟੀਲ ਪਲਾਂਟ 'ਚ ਲੱਗੀ ਭਿਆਨਕ ਅੱਗ, ਗੈਸ ਲਾਈਨ 'ਚ ਹੋਇਆ ਸੀ ਧਮਾਕਾ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਰਨੀਤ ਕੌਰ ਜੀ ਬਿਲਕੁੱਲ ਵੀ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ ਹਨ। ਉਹ ਸੰਸਦ ਮੈਂਬਰ ਜ਼ਰੂਰ ਹਨ ਪਰ ਪਾਰਟੀ ਦਾ ਹਿੱਸਾ ਨਹੀਂ ਹਨ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਕਹਿ ਚੁੱਕੇ ਹਨ ਕਿ ਪਾਰਟੀ ਆਗੂਆਂ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਬਣਾ ਲਈ ਸੀ ਤੇ ਭਾਜਪਾ ਨਾਲ ਗਠਜੋੜ ਕਰ ਲਿਆ ਸੀ। ਇਸ ਤੋਂ ਬਾਅਦ ਪਰਨੀਤ ਕੌਰ ਨੇ ਖੁੱਲ ਕੇ ਆਪਣੇ ਪਤੀ ਤੇ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕੀਤਾ ਸੀ। Also Read: ਇਮਰਾਨ ਖਾਨ ਨੇ ਇੰਟਰਵਿਊ 'ਚ ਖੁਦ ਨੂੰ ਕਿਹਾ 'ਗਧਾ', ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਵਲੋਂ ਕਈ ਬਾਗੀ ਨੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਤਾਜ਼ਾ ਮਾਮਲੇ ਹੇਠ ਸਾਬਕਾ ਸੂਬਾ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸਾਰੇ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕਾਂਗਰਸ ਦੀ ਪ੍ਰਸ਼ਾਸਨੀ ਕਮੇਟੀ ਨੇ ਜਾਖੜ ਉੱਤੇ ਦੋ ਸਾਲ ਦੀ ਪਾਬੰਦੀ ਲਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਇਵਾਲਾ ਬੀਤੇ ਦਿਨੀਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਵੀ ਕਾਂਗਰਸ ਹਾਈਕਮਾਂਡ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਹ ਚਿੱਠੀ ਮੌਜੂਦਾ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਕਹਿਣ ਉੱਤੇ ਲਿਖੀ ਗਈ ਸੀ।...
ਚੰਡੀਗੜ੍ਹ- ਬੀਤੇ ਦਿਨ ਦਿੱਲੀ ਤੋਂ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ਮਾਮਲੇ ਦੀ 7 ਮਈ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ ਦੀ ਹਾਈਕੋਰਟ 10 ਮਈ ਨੂੰ ਮੁੜ ਸੁਣਵਾਈ ਕਰੇਗੀ। Also Read: Katrina Kaif-Vicky Kaushal ਦਾ ਪੂਲ 'ਚ ਰੋਮਾਂਸ, ਯੂਜ਼ਰਸ ਨੇ ਲਏ ਖੂਬ ਮਜ਼ੇ ਬੀਤੇ ਦਿਨ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ 'ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ। Also Read: ਬੱਗਾ ਦੀ ਗ੍ਰਿਫਤਾਰੀ ਰੋਕਣ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਕਿਹਾ-'ਵਿਰੋਧੀਆਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ'...
ਚੰਡੀਗੜ੍ਹ- ਤਜਿੰਦਰ ਪਾਲ ਸਿੰਘ ਬੱਗਾ ਕਾਰਨ ਬੀਤੇ ਦਿਨ ਤੋਂ ਹੀ ਪੰਜਾਬ ਸਣੇ ਦੇਸ਼ ਵਿਚ ਮਹੌਲ ਗਰਮਾਇਆ ਹੋਇਆ ਹੈ। ਬੀਤੇ ਦਿਨ ਬੱਗਾ ਦੀ ਗ੍ਰਿਫਤਾਰੀ ਰੋਕਣ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਵਿਰੋਧੀ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਰਹੇ। Also Read: ਦੀਪਿਕਾ ਪਾਦੁਕੋਣ ਨਾਲ ਹੋਈ OOPS Moment, ਟ੍ਰੋਲਸ ਬੋਲੇ- 'ਸਭ ਕੁਝ ਦਿਖ ਰਿਹੈ' ਮੀਤ ਹੇਅਰ ਨੇ ਜਾਰੀ ਇਕ ਵੀਡੀਓ ਕਲਿੱਪ ਵਿਚ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ ਉੱਤੇ ਤੁਰਿਆ ਹੋਇਆ ਹੈ। ਪੰਜਾਬ ਵਿਰੋਧੀ ਸੂਬੇ ਦੀ ਤਰੱਕੀ ਬਰਦਾਸ਼ਤ ਨਹੀਂ ਕਰ ਰਹੇ ਹਨ। ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਭੋਗਿਆ ਹੈ। ਬੱਗੇ ਵਰਗੇ ਲੋਕ ਪੰਜਾਬ ਦੀ ਮੁੜ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। Also Read: ਬੱਗਾ ਗ੍ਰਿਫਤਾਰੀ ਮਾਮਲਾ: ਪੰਜਾਬ ਪੁਲਿਸ ਦੀ ਕਾਰਵਾਈ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਦੱਸ ਦਈਏ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਨ ਦਿੱਲੀ ਗਈ ਸੀ। ਪਰ ਵਾਪਸੀ ਦੌਰਾਨ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਤੇ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਦਾ ਦਰਵਾਜ਼ਾ ਖੜਕਾਇਆ ਹੈ। ...
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅਕਾਦਮਿਕ ਸਾਲ 2021-22 ਨਾਲ ਸਬੰਧਤ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸੇ ਮਹੀਨੇ ਸਮਾਪਤ ਹੋਈ ਪ੍ਰੀਖਿਆ ’ਚ ਕੁੱਲ 3 ਲੱਖ 19 ਹਜ਼ਾਰ 86 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਦਾ ਨਤੀਜਾ 99.57 ਫੀਸਦੀ। ਪਾਸ ਫ਼ੀਸਦ ’ਚ ਇਸ ਵਾਰ ਫੇਰ ਕੁੜੀਆਂ ਨੇ ਮੁੰਡਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ ਤੇ ਇਸ ਵਰ੍ਹੇ 99.63 ਫ਼ੀਸਦੀ ਰਿਹਾ ਜਦਕਿ ਮੁੰਡੇ 99.52 ਪਾਸ ਹੋ ਸਕੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਭਲਕੇ ਯਾਨੀ ਸ਼ਨਿਚਰਵਾਰ ਨੂੰ 10 ਵਜੇ ਨਤੀਜਾ ਦੇਖ ਸਕਣਗੇ। Also Read: ਹੁਣ ਇਨ੍ਹਾਂ ਬੈਂਕਾਂ 'ਚੋਂ FD 'ਤੇ ਮਿਲੇਗਾ ਜ਼ਿਆਦਾ ਵਿਆਜ਼, ਰੈਪੋ ਰੇਟ ਵਧਣ ਦਾ ਮਿਲੇਗਾ ਫਾਇਦਾ ਮਾਨਸਾ ਦੀ ਸੁਖਮਾਨ ਕੌਰ 500 'ਚੋਂ 500 ਨੰਬਰ ਲੈ ਕੇ ਇਕ ਨੰਬਰ 'ਤੇ ਰਹੀ ਜਦਕਿ ਕਪੂਰਥਲਾ ਜ਼ਿਲ੍ਹੇ ਦੇ ਰਾਜਵੀਰ ਮੋਮੀ ਤੇ ਸਹਿਜਪ੍ਰੀਤ ਕੌਰ ਲੜੀਵਾਰ ਦੂਜੇ ਤੇ ਤੀਜੇ ਨੰਬਰ 'ਤੇ ਰਹੇ। ਇਨ੍ਹਾਂ ਦੋਵਾਂ ਨੇ ਵੀ 500 'ਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਪਾਸ ਫੀਸਦ 'ਚ ਨਵਾਂਸ਼ਹਿਰ ਨੇ ਮੱਲ ਮਾਰੀ ਹੈ। ਸ਼ਹੀਦ ਭਗਤ ਸਿੰਘ ਨਗਰ ਦਾ ਪਾਸ ਫ਼ੀਸਦ ਸਭ ਤੋਂ ਜ਼ਿਆਦਾ 99.83 ਰਿਹਾ। Also Read: ਪੁਲਿਸ ਨੇ ਸੁਲਝਾਇਆ ਲੁਧਿਆਣਾ 'ਚ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ, ਬੇਟੇ ਦਾ ਸਾਲਾ ਗ੍ਰਿਫਤਾਰ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੇ ਮੋਬਾਈਲ ਫ਼ੋਨ ਸੁਣਨ ‘ਤੇ ਪਾਬੰਦੀ, ਜਾਣੋ ਕੀ ਹੈ ਇਸ ਸਖ਼ਤ ਫ਼ੈਸਲੇ ਦੀ ਵਜ੍ਹਾਜ਼ਿਕਰਯੋਗ ਹੈ ਕਿ ਅਕਾਦਮਿਕ ਸਾਲ 202...
ਲੁਧਿਆਣਾ- ਲੁਧਿਆਣਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਲੁਧਿਆਣਾ ਨੇ ਦੋ ਦਿਨ ਪਹਿਲਾਂ ਹੋਏ ਡਬਲ ਮਰਡਰ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜੋ ਕਿ ਬਜ਼ੁਰਗ ਦੰਪਤੀ ਦੇ ਵੱਡੇ ਬੇਟੇ ਦਾ ਸਾਲਾ ਸੀ। ਦੋਸ਼ੀ ਐੱਨਆਰਆਈ ਹੈ ਅਤੇ ਪੁਰਾਣੇ ਪਰਿਵਾਰਕ ਝਗੜੇ ਦੇ ਚੱਲਦਿਆਂ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। Also Read: ਹਰਿਆਣਾ ਤੋਂ ਤਜਿੰਦਰਪਾਲ ਬੱਗਾ ਨੂੰ ਲੈ ਦਿੱਲੀ ਪੁਲਿਸ ਰਵਾਨਾ, ਹਾਈਕੋਰਟ ਪਹੁੰਚੀ ਪੰਜਾਬ ਪੁਲਿਸ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਜਿਸ ਵਿੱਚ ਪੁਲਿਸ ਦੁਆਰਾ ਦੋ ਦਿਨ ਪਹਿਲਾਂ ਹੋਏ ਬਜ਼ੁਰਗ ਜੋੜੇ ਦੇ ਕਾਤਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਬਜ਼ੁਰਗ ਜੋੜੇ ਦੇ ਵੱਡੇ ਬੇਟੇ ਦਾ ਸਾਲਾ ਹੈ। ਜੋ ਕਿ ਐੱਨਆਰਆਈ ਹੈ ਅਤੇ ਪਹਿਲਾਂ ਹੋਏ ਪਰਿਵਾਰਕ ਵਿਵਾਦ ਦੇ ਕਾਰਨ ਮਨ ਵਿੱਚ ਰੰਜਿਸ਼ ਵਿੱਚ ਰੱਖੀ ਬੈਠਾ ਸੀ। ਜਿਸ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨੇ ਬੈਗ ਵਿਚ ਦਸਤਾਨੇ ਪਾ ਕੇ ਰੱਖੇ ਹੋਏ ਸਨ ਅਤੇ ਕਾਫ਼ੀ ਸਮਾਂ ਪਹਿਲਾਂ ਖਰੀਦੇ ਹੋਏ ਚਾਕੂ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪਰ ਕਤਲ ਕਰਨ ਤੋਂ ਬਾਅਦ ਉਸ ਤੋਂ ਗੇਟ ਨਾ ਖੁੱਲਿਆ ਜਿਸ ਕਾਰਨ ਉਸਨੂੰ ਕੰਧ ਟੱਪਣੀ ਪਈ। Also Read: ਅੰਮ੍ਰਿਤਸਰ ਦੀ ਸੈਂਟਰਲ ਬੈਂਕ 'ਚ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ 6 ਲੱਖ ਰੁਪਏ ਦੀ ਲੁੱਟ
ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਵਿਭਾਗ ਨੇ ਬੱਚਿਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਸ਼ਡਿਊਲ ਦਿੱਤਾ ਹੈ। ਵਿਭਾਗ ਨੇ ਇਸ ਪੱਤਰ ਜ਼ਰੀਏ ਕਿਹਾ ਹੈ ਕਿ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ ਤੇ ਜਗ੍ਹਾ, ਕਮਰਿਆਂ ਅਤੇ ਹੋਰ ਇੰਫਰਾ ਸਟਰਕਚਰ ਦੀ ਘਾਟ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। Also Read: ਨੇਲ ਪਾਲਿਸ਼ ਤੋਂ ਲੈ ਕੇ ਡਰਾਈਵਿੰਗ ਤੱਕ, ਤਾਲਿਬਾਨ ਨੇ ਔਰਤਾਂ 'ਤੇ ਲਾਈਆਂ ਇਹ ਪਾਬੰਦੀਆਂ ਵਿਭਾਗ ਨੇ ਸਕੂਲਾਂ ਨੂੰ ਸ਼ੈਡਿਊਲ ਜਾਰੀ ਕੀਤਾ ਹੈ। ਬੱਚਿਆਂ ਦੀ ਸਰਕਾਰੀ ਸਕੂਲਾਂ ‘ਚ ਵਧਦੀ ਗਿਣਤੀ ਕਾਰਨ ਇਹ ਫੈਸਲਾ ਲਿਆ ਗਿਆ ਹੈ। ਜਗ੍ਹਾ ਦੀ ਘਾਟ ਕਾਰਨ ਸਕੂਲਾਂ ‘ਚ ਪੜ੍ਹਾਈ ਕਰਾਉਣ ‘ਚ ਦਿੱਕਤ ਆ ਰਹੀ ਸੀ। ਪ੍ਰਾਇਮਰੀ ਸਕੂਲ ਗਰਮੀਆਂ ‘ਚ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰ ਦੀ ਸ਼ਿਫਟ ‘ਚ ਲੱਗਣਗੇ। ਪ੍ਰਾਇਮਰੀ ਸਕੂਲ ਸਰਦੀਆਂ ‘ਚ 1 ਅਕਤੂਬਰ ਤੋਂ 31 ਮਾਰਚ ਤਕ ਸ਼ਾਮ ਦੀ ਸ਼ਿਫਟ ‘ਚ ਲੱਗਣਗੇ। ਅੱਪਰ ਪ੍ਰਾਇਮਰੀ ਸਕੂਲ ਗਰਮੀਆਂ ‘ਚ 1 ਅਪ੍ਰੈਲ ਤੋਂ 30 ਸਤੰਬਰ ਤਕ ਸ਼ਾਮ ਦੀ ਸ਼ਿਫਟ ‘ਚ ਲੱਗਣਗੇ। Also Read: ਪੰਜਾਬ ਦੇ IGP ਚੀਮਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਕਿਡਨੈਪਿੰਗ-ਟ੍ਰੈਸਪਾਸਿੰਗ ਦਾ ਕੇਸ ਕੀਤਾ ਰੱਦ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab News: पंजाब परीक्षा केंद्रों और नोडल केंद्रों के आसपास धारा 144 लागू
Healthy Breakfast tips: सुबह भूलकर भी नाश्ते में न खाएं ये चीजें, भुगतना पड़ सकता है भारी नुकसान
Sarson Ka Saag: इन बीमारियों का रामबान इलाज है सरसों का साग, जानें इसे खाने के फायदे