LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Malwa
5m maaan

ਲੁਧਿਆਣਾ- ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਪੁੱਜੇ ਹਨ। ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਹੱਥੋਂ ਅੰਮ੍ਰਿਤ ਛੱਕਣ ਵਾਲੇ ਅਤੇ ਬਾਬਾ ਬੰਦਾ ਬਹਾਦਰ ਦੀਆਂ ਫ਼ੌਜਾਂ ਨਾਲ ਸਹਿਯੋਗ ਕਰਨ ਵਾਲੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਬਹੁਤ ਬਹਾਦਰ ਸਨ ਅਤੇ ਬਹਾਦਰੀ ਉਨ੍ਹਾਂ ਨੂੰ ਵਿਰਸੇ 'ਚ ਮਿਲੀ ਸੀ। ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਮਹਾਨ ਯੋਧਿਆਂ ਦੀ ਬਹਾਦਰੀ ਨਾਲ ਭਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਧਾੜਵੀ ਦਿੱਲੀ ਲੁੱਟਣ ਲਈ ਆਉਂਦੇ ਸੀ ਤਾਂ ਪੰਜਾਬ 'ਚ ਵੱਸਦੇ ਸਾਡੇ ਬਜ਼ੁਰਗਾਂ ਨੂੰ ਉਨ੍ਹਾਂ ਨਾਲ 2 ਵਾਰ ਲੜਨਾ ਪੈਂਦਾ ਸੀ। ਇਕ ਵਾਰ ਜਦੋਂ ਉਹ ਦਿੱਲੀ ਲੁੱਟਣ ਜਾਂਦੇ ਸਨ ਅਤੇ ਦੂਜੀ ਵਾਰ ਜਦੋਂ ਉਹ ਦਿੱਲੀ ਲੁੱਟ ਕੇ ਵਾਪਸ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਜ਼ੁਲਮਾਂ ਖ਼ਿਲਾਫ਼ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਜ਼ੁਲਮਾਂ ਖ਼ਿਲਾਫ਼ ਲੜਾਈ ਅੱਜ ਵੀ ਜਾਰੀ ਹੈ ਪਰ ਫ਼ਰਕ ਸਿਰਫ ਇੰਨਾ ਹੈ ਕਿ ਅੱਜ ਆਪਣੇ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ 50 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 26,454 ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਅਤੇ ਇਹ ਪਹਿਲਾਂ ਵੀ ਹੋ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਬਜਟ ਸੈਸ਼ਨ ਆਵੇਗਾ, ਉਦੋਂ ਵੀ ਕਈ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਭਗਵੰਤ ਮਾਨ ਵੱਲੋਂ ਆਪਣੇ ਵਿਰੋਧੀਆਂ 'ਤੇ ਵੀ ਖੂਬ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਹਾਰੇ ਹੋਏ ਲੀਡਰ ਸਰਕਾਰੀ ਕੋਠੀਆਂ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 25 ਸਾਲਾਂ ਬਾਅਦ ਇਕ ਸਰਕਾਰੀ ਕੋਠੀ ਖ਼ਾਲੀ ਕਰਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰਾਂ ਸਭ ਕੰਮ ਕਰ ਦਿੰਦੀਆਂ ਤਾਂ ਉਨ੍ਹਾਂ ਨੂੰ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਆਸਤ 'ਚ ਆਉਣ ਦੀ ਕੀ ਲੋੜ ਸੀ। ਭਗਵੰਤ ਮਾਨ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਭ ਉਨ੍ਹਾਂ ਦੇ ਪਾਏ ਰਸਤੇ 'ਤੇ ਚੱਲੀਏ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖੇਤੀ ਨੂੰ ਲੈ ਕੇ ਵੀ ਵੱਡੇ ਫ਼ੈਸਲੇ ਲੈ ਰਹੇ ਹਾਂ ਅਤੇ ਇਸ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਰੋਜ਼ ਮੀਟਿੰਗਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਭ ਕੁੱਝ ਹੋ ਸਕਦਾ ਹੈ। ਦੇਖੋ ਲਾਈਵ-  

5m mann

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਮੰਤਰੀ ਮੰਡਲ ਵਿਚ ਫ਼ੈਸਲਾ ਲੈਣ ਤੋਂ ਬਾਅਦ 25 ਵੱਖ ਵੱਖ ਵਿਭਾਗਾਂ ਵਿਚ 26454 ਅਸਾਮੀਆਂ ’ਤੇ ਰੈਗੂਲਰ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਇਹ ਇਸ਼ਤਿਹਾਰ ਵੱਖ ਵੱਖ ਇਸ਼ਤਿਹਾਰਾਂ ਵਿਚ ਪ੍ਰਕਾਸ਼ਿਤ ਹੋਏ ਹਨ। Also Read: ਲੁਧਿਆਣਾ 'ਚ ਬਜ਼ੁਰਗ ਪਤੀ-ਪਤਨੀ ਦਾ ਕਤਲ: ਜੋੜੇ ਨੇ 15 ਮਈ ਨੂੰ ਜਾਣਾ ਸੀ ਕੈਨੇਡਾ   ਜੋ ਕਹਿੰਦੇ ਹਾਂ, ਉਹ ਕਰਦੇ ਹਾਂFulfilling another promise on the 50th day after the oath-taking ceremony, Chief Minister @BhagwantMann launches a massive recruitment drive to provide 26,454 government jobs to our youth. pic.twitter.com/dLiSTrK6S8 — CMO Punjab (@CMOPb) May 5, 2022 ਇਸ ਇਸ਼ਤਿਹਾਰ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ। ਐੱਸ ਐੱਸ ਐੱਸ ਬੀ ਵਿਚ ਅਰਜ਼ੀਆਂ ਜਮਾਂ ਕਰਨ ਲਈ ਪੋਰਟਲ 23 ਮਈ 2022 ਨੂੰ ਜਾਂ ਇਸ ਤੋਂ ਪਹਿਲਾਂ ਖੋਲ੍ਹਿਆ ਜਾਵੇਗਾ ਜਦੋਂ ਕਿ ਪੀ ਐੱਸ ਪੀ ਸੀ ਐੱਲ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ...

5m katal

ਲੁਧਿਆਣਾ- ਪੰਜਾਬ ਦੇ ਸ਼ਹਿਰ ਲੁਧਿਆਣਾ 'ਚ ਬੁੱਧਵਾਰ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐੱਸ.) ਨਗਰ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਸੀਪੀਡਬਲਿਊਡੀ ਦੇ ਸੇਵਾਮੁਕਤ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਪਤੀ ਪਤਨੀ ਇਲਾਕੇ ਦੇ ਡੀ-ਬਲਾਕ ਵਿੱਚ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਦੇ ਨਾਲ ਲੱਗਦੀ ਗਲੀ ਦੇ ਬਿਲਕੁਲ ਸਾਹਮਣੇ ਇੱਕ ਮਕਾਨ ਵਿੱਚ ਰਹਿੰਦੇ ਸਨ। Also Read: ਭੁਪਿੰਦਰ ਹਨੀ ਦੀ ਜ਼ਮਾਨਤ ਦੀ ਅਰਜ਼ੀ ਰੱਦ, 9 ਮਈ ਨੂੰ ਹੋਵੇਗੀ ਅਦਾਲਤ 'ਚ ਅਗਲੀ ਪੇਸ਼ੀ ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਸ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਨੂੰ ਸਿਰਫ 20 ਮਿੰਟਾਂ 'ਚ ਅੰਜਾਮ ਦਿੱਤਾ ਗਿਆ। ਦੋਸ਼ੀ ਘਰ 'ਚ ਦਾਖਲ ਹੁੰਦਾ ਹੈ ਅਤੇ ਕੁਝ ਸਮੇਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੰਧ ਟੱਪ ਕੇ ਫਰਾਰ ਹੋ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਬੇਟੀ ਮਿਲਣ ਆਈ ਤਾਂ ਘਟਨਾ ਦਾ ਖੁਲਾਸਾ ਹੋਇਆਮ੍ਰਿਤਕ ਜੋੜੇ ਦੇ ਦੋ ਲੜਕੇ ਲੱਕੀ ਅਤੇ ਰਾਜੂ ਵਿਦੇਸ਼ ਰਹਿੰਦੇ ਹਨ। ਉਸ ਦੀ ਇੱਕ ਧੀ ਰਿੰਪੀ ਦਾ ਵਿਆਹ ਲੁਧਿਆਣਾ ਦੇ ਅਗਰ ਨਗਰ ਵਿੱਚ ਹੀ ਹੋਇਆ ਹੈ। ਉਸ ਦੇ ਪਿਤਾ ਦਾ ਫੋਨ ਬੰਦ ਹੋਣ 'ਤੇ ਉਹ ਉਸ ਨੂੰ ਮਿਲਣ ਆਈ ਸੀ ਪਰ ਘਰ ਦਾ ਦਰਵਾਜ਼ਾ ਖੁੱਲ੍ਹਾ ਮਿਲਿਆ ਤਾਂ ਉਹ ਸਿੱਧਾ ਅੰਦਰ ਚਲੀ ਗਈ। ਉੱਥੇ ਦਾ ਨਜ਼ਾਰਾ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਗੁਆਂਢ ਦੇ ਲੋਕ ਇਕੱਠੇ ਹੋ ਗਏ। ਗੁਆਂਢੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਰਿੰਪੀ ਨੇ ਦੱਸਿਆ ਕਿ ਪਿਤਾ ਸੁਖਦੇਵ ਸਿੰਘ ਉਸ ਨਾਲ ਫੋਨ 'ਤੇ ਗੱਲ ਕਰ ਰਿਹਾ ਸੀ। ਅਚਾਨਕ ਫੋਨ ਬੰਦ ਹੋ ਗਿਆ ਤਾਂ ਉਹ ਆਪਣੇ ਪਿਤਾ ਨੂੰ ਮਿਲਣ ਆਈ। Also Read: ਬਟਾਲਾ ਸਕੂਲ ਬੱਸ ਹਾਦਸੇ 'ਤੇ ਸਿੱਖਿਆ ਮੰਤਰੀ ਨੇ ਜਤਾਇਆ ਦੁੱਖ, ਦਿੱਤੇ ਇਹ ਹੁਕਮ ਕਮਰੇ 'ਚੋਂ ਮਿਲੇ ਪਾਣੀ ਦੇ 3 ਗਿਲਾਸ, ਬਾਗ 'ਚੋਂ ਪੈਰਾਂ ਦੇ ਨਿਸ਼ਾਨਜਾਂਚ ਦੌਰਾਨ ਪੁਲਿਸ ਨੂੰ ਕਮਰੇ ਵਿੱਚੋਂ ਪਾਣੀ ਦੇ 3 ਗਲਾਸ ਮਿਲੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਪਤੀ-ਪਤਨੀ ਦੇ ਕੋਲ ਹੀ ਬੈਠਾ ਹੋਵੇਗਾ ਅਤੇ ਕਿਸੇ ਗੱਲ ਨੂੰ ਲੈ ਕੇ ਗੱਲਬਾਤ ਕੀਤੀ ਹੋਵੇਗੀ। ਹਮਲਾਵਰ ਨੂੰ ਪਤੀ-ਪਤਨੀ ਨੇ ਪਾਣੀ ਪਿਲਾਇਆ ਹੋਵੇਗਾ, ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਪੁਲਿਸ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰ ਰਹੀ ਹੈ। ਜਿਸ ਕਮਰੇ ਵਿੱਚ ਕਤਲ ਹੋਇਆ ਸੀ, ਉਸ ਤੋਂ ਪੁਲਿਸ ਨੇ ਕਈ ਸੈਂਪਲ ਵੀ ਲਏ ਹਨ। ਪੁਲਿਸ ਨੂੰ ਮੁਲਜ਼ਮਾਂ ਦੀਆਂ ਜੁੱਤੀਆਂ ਦੇ ਨਿਸ਼ਾਨ ਵੀ ਮਿਲੇ ਹਨ ਕਿਉਂਕਿ ਜਦੋਂ ਮੁਲਜ਼ਮ ਘਰ ਦੀ ਕੰਧ ਟੱ...

4m sikhya

ਬਟਾਲਾ- ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ। Also Read: ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਸੂਬੇ 'ਚ ਬਣੇਗਾ ਈ.ਵੀ. ਪ੍ਰੋਡਕਸ਼ਨ ਸੈਂਟਰ ਉਧਰ, ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਹਾਦਸੇ ਉਤੇ ਦੁੱਖ ਜ਼ਾਹਿਰ ਕਰਦੇ ਹੋਏ ਜ਼ਖਮੀ ਹੋਏ ਬੱਚਿਆਂ ਦਾ ਮੁਫਤ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ-ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ।   ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ । pic.twitter.com/rQ70RPOFcD — Gurmeet Singh Meet Hayer (@meet_hayer) May 4, 2022 ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਦੱਸ ਦਈਏ ਕਿ ਇਹ ਬੱਸ ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਸੰਤੁਲਨ ਵਿਗੜਨ ਕਾਰਨ ਖੇਤਾਂ ਵਿਚ ਪਲਟ ਗਈ ਤੇ ਅੱਗ ਦੀ ਲਪੇਟ ਵਿਚ ਆ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। Also Read: ਖੇਤਾਂ 'ਚ ਲੱਗੀ ਅੱਗ ਕਾਰਨ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਬੱਚੇ ਝੁਲਸੇ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਕਿਸਾਨਾਂ ਵੱਲੋਂ ਨਾੜ ਨੂੰ ਲਾਈ ਗਈ ਅੱਗ ਕਾਰਨ ਬੱਸ ਦਾ ਚਾਲਕ ਧੂੰਏਂ ਕਾਰਨ ਕੁੱਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜੇ ਕੇ ਪਲਟ ਗਈ। ਨਾੜ ਨੂੰ ਲੱਗੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਕੇ ਸ...

4m hadsa

ਕਿਲ੍ਹਾ ਲਾਲ ਸਿੰਘ- ਕਿਲ੍ਹਾ ਲਾਲ ਸਿੰਘ ਦੇ 'ਚ ਨਿੱਜੀ ਸਕੂਲ ਦੀ ਵੈਨ ਛੁੱਟੀ ਹੋਣ 'ਤੇ ਬੱਚਿਆਂ ਨੂੰ ਲੈ ਕੇ ਘਰ-ਘਰ ਛੱਡਣ ਜਾ ਰਹੀ ਸੀ ਕਿ ਜਦ ਇਹ ਵੈਨ ਪਿੰਡ ਬਿਜਲੀਵਾਲ ਤੋਂ ਨਵਾਂ ਪਿੰਡ ਬਰਕੀਵਾਲ ਜਾ ਰਹੀ ਸੀ ਤਾਂ ਰਸਤੇ ਵਿਚ ਖੇਤਾਂ 'ਚ ਲੱਗੀ ਅੱਗ ਕਾਰਨ ਡਰਾਈਵਰ ਦੀਆਂ ਅੱਖਾਂ ਵਿਚ ਧੂੰਆਂ ਪੈ ਗਿਆ, ਜਿਸ ਕਰਕੇ ਵੈਨ ਖੇਤਾਂ ਵਿਚ ਪਲਟ ਗਈ ਅਤੇ ਬੱਸ ਨੂੰ ਅੱਗ ਲੱਗ ਗਈ।  Also Read: UP: ਲਲਿਤਪੁਰ ਥਾਣੇ 'ਚ ਜਬਰ-ਜਨਾਹ ਪੀੜਤਾ ਨਾਲ ਜਬਰ-ਜਨਾਹ, ਇੰਸਪੈਕਟਰ ਮੁਅੱਤਲ ਨੇੜਲੇ ਪਿੰਡ ਵਾਸੀਆਂ ਨੇ ਆ ਕੇ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ, ਪਰ ਫਿਰ ਵੀ 3 ਬੱਚੇ ਦੀ ਅੱਗ ਦੀ ਲਪੇਟ ਵਿਚ ਆ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਉਸ ਨੂੰ ਬਟਾਲਾ ਹਸਪਤਾਲ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਹੈ। Also Read: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; 81 IAS/PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ ...

4m trans

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਤੁਰੰਤ ਪ੍ਰਭਾਵ ਨਾਲ 81 IAS/PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਦੇਖੋ ਜਾਰੀ ਕੀਤੀ ਗਈ ਲਿਸਟ-  

4m cm maan

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ-ਨਾਲ ਵਿਧਾਇਕਾਂ ਦੀਆਂ ਮੁਸ਼ਕਲਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਰਕਾਰ ਦੇ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਹੈ। Also Read: ਜੇਲ੍ਹ ਵਿਭਾਗ ਦੇ 2 ਰਿਟਾਇਰਡ DIGs ਖ਼ਿਲਾਫ਼ ਮੁਕੱਦਮਾ ਦਰਜ, ਇਹ ਸੀ ਕਾਰਨ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਜਿੱਥੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ ਉੱਤੇ ਚਰਚਾ ਕੀਤੀ ਗਈ ਉੱਥੇ ਹੀ ਸੀਐੱਮ ਮਾਨ ਨੇ ਵਿਧਾਇਕਾਂ ਨੂੰ ਉਨ੍ਹਾਂ ਦੇ ਹਲਕਿਆਂ ਵਿਚ ਆ ਰਹੀਆਂ ਦਿੱਕਤਾਂ ਤੇ ਉਨ੍ਹਾਂ ਦੇ ਹੱਲ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਵਿਧਾਇਕਾਂ ਤੋਂ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਉੱਤੇ ਵੀ ਫੀਜਬੈਕ ਲਿਆ ਗਿਆ ਤੇ ਬਜਟ ਸਬੰਧੀ ਵੀ ਉਨ੍ਹਾਂ ਦੀ ਰਾਇ ਲਈ ਗਈ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕਾਂ ਵਿਚਾਲੇ ਇਹ ਮੀਟਿੰਗ ਚੰਡੀਗੜ੍ਹ ਦੇ ਨਗਰ ਨਿਗਮ ਦਫਤਰ ਵਿਚ ਕੀਤੀ ਗਈ ਹੈ।  Also Read: ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ 'ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ

4m mukadma

ਫ਼ਿਰੋਜ਼ਪੁਰ-  ਫ਼ਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।  Also Read: ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ 'ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਸੱਗੂ ਜਦ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਤੌਰ ਜੇਲ੍ਹ ਸੁਪਰਡੈਂਟ  ਤੈਨਾਤ ਸਨ ਤਾਂ ਉਸ ਦੌਰਾਨ ਜੇਲ੍ਹ ਅੰਦਰੋਂ ਕੁਝ ਨਸ਼ੀਲੇ ਪਦਾਰਥ ਮੋਬਾਈਲ ਆਦਿ ਨਾਜਾਇਜ਼ ਸਾਮਾਨ ਬਰਾਮਦ ਹੋਇਆ ਸੀ ਜੋ ਕਿ ਗ਼ੈਰਕਾਨੂੰਨੀ ਸੀ ਪਰ ਦੋਨਾਂ ਅਧਿਕਾਰੀਆਂ ਵੱਲੋਂ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਕੇ ਮਾਮਲਿਆਂ ਨੂੰ ਰਫਾ ਦਫਾ ਕੀਤਾ ਗਿਆ, ਕਰੀਬ ਗਿਆਰਾਂ ਸਾਲ ਬਾਅਦ ਹੁਣ ਇਨ੍ਹਾਂ ਮਾਮਲਿਆਂ ਨੂੰ ਦੁਬਾਰਾ ਖੋਲ੍ਹ ਕੇ ਇਕ ਐੱਫਆਈਆਰ ਦਰਜ ਕੀਤਾ ਗਿਆ ਹੈ । Also Read: ਅਮਰੀਕਾ ਹੁਣ ਤੱਕ 1.3 ਕਰੋੜ ਬੱਚੇ ਹੋਏ ਕੋਰੋਨਾ ਪਾਜ਼ੇਟਿਵ, ਪਿਛਲੇ ਚਾਰ ਹਫ਼ਤਿਆਂ 'ਚ ਤੇਜ਼ੀ ਨਾਲ ਵਧਿਆ ਅੰਕੜਾ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹੁਣ ਦੋਨਾਂ ਸਾਬਕਾ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ। ਪੜਤਾਲ ਤੋਂ ਬਾਅਦ ਦੋਨਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ। ਜੇਲ੍ਹ ਦੇ ਸਾਬਕਾ ਡੀਆਈਜੀ  ਲਖਵਿੰਦਰ ਸਿੰਘ ਜਾਖੜ ਪਹਿਲਾਂ ਵੀ ਕਈ ਵਾਰ ਸੁਰਖੀਆਂ ਵਿਚ ਰਹੇ ਹਨ। ਜਦੋਂ  ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਖੇਤੀ ਕਾਨੂੰਨੀ  ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਡੀਆਈਜੀ ਜੇਲ੍ਹਾਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।...

4m hani

ਜਲੰਧਰ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਹਨੀ ਦੀ 20 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ੀ ਹੋਈ ਸੀ। ਅਦਾਲਤ ਨੇ ਹਨੀ ਨੂੰ ਕੋਈ ਰਾਹਤ ਨਾ ਦਿੰਦਿਆਂ ਉਸ ਨੂੰ 4 ਮਈ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਵਾਰ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਸ ਨੂੰ ਵਰਚੁਅਲ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। Also Read: ਇਸ ਸੂਬੇ 'ਚ ਚਾਰ ਦਿਨ ਹੋਵੇਗੀ ਬਰਸਾਤ, ਮੌਸਮ ਵਿਭਾਗ ਨੇ ਦਿੱਤੀ ਗੁੱਡ ਨਿਊਜ਼ ਗੈਰ-ਕਾਨੂੰਨੀ ਮਾਈਨਿੰਗ ਕਰਕੇ ਮਨੀਲਾਂਡ੍ਰਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਕੜ 'ਚ ਆਏ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਅੱਜ ਮੁੜ ਸੁਣਵਾਈ ਹੋਵੇਗੀ। ਜ਼ਮਾਨਤ ਪਟੀਸ਼ਨ 'ਤੇ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪ੍ਰੈਲ ਨੂੰ ਦਾਇਰ ਕੀਤੀ ਸੀ। ਇਸ 'ਤੇ ਅਦਾਲਤ ਨੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਸੀ। 27 ਅਪ੍ਰੈਲ ਨੂੰ ਬਚਾਅ ਪੱਖ ਅਤੇ ਈਡੀ ਦੇ ਵਕੀਲ ਦੀ ਅਦਾਲਤ 'ਚ ਜ਼ਮਾਨਤ ਸਬੰਧੀ ਬਹਿਸ ਵੀ ਪੂਰੀ ਹੋ ਚੁੱਕੀ ਹੈ ਪਰ ਅਦਾਲਤ ਨੇ ਕੋਈ ਫੈਸਲਾ ਦੇਣ ਦੀ ਬਜਾਏ ਸੁਣਵਾਈ ਲਈ 30 ਅਪ੍ਰੈਲ ਦੀ ਤਰੀਕ ਪਾ ਦਿੱਤੀ ਸੀ | 30 ਅਪ੍ਰੈਲ ਨੂੰ ਵੀ ਦੋਵੇਂ ਵਕੀਲ ਅਦਾਲਤ 'ਚ ਪੇਸ਼ ਹੋਏ, ਫਿਰ ਵੀ ਕੋਈ ਫੈਸਲਾ ਨਹੀਂ ਆਇਆ ਅਤੇ 2 ਮਈ ਦੀ ਤਰੀਕ ਪਾਈ ਗਈ ਪਰ ਪਿਛਲੀ ਤਰੀਕ 'ਤੇ ਅਦਾਲਤ ਨੇ ਬਿਨਾਂ ਕੋਈ ਸੁਣਵਾਈ ਕੀਤੇ 4 ਮਈ ਦੀ ਤਰੀਕ ਦੇ ਦਿੱਤੀ ਸੀ | ਈਡੀ ਨੇ ਸਾਬਕਾ ਮੁੱਖ ਮੰਤਰੀ ਤੋਂ ਵੀ ਕੀਤੀ ਪੁੱਛਗਿੱਛਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਹੈ। ਉਸ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ 'ਤੇ ਚਰਨਜੀਤ ਸਿੰਘ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ। ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ। ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।...

3m anaj

ਚੰਡੀਗੜ੍ਹ : ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਮੁਕੰਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ 5 ਮਈ ਤੋਂ ਪੜਾਅਵਾਰ ਢੰਗ ਨਾਲ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। Also Read: ਗਰਮੀਆਂ 'ਚ AC ਚਲਾਉਂਦੇ ਸਮੇਂ ਬਿਜਲੀ ਦਾ ਬਿੱਲ ਘੱਟ ਕਰਨ ਦੇ Tips ਇਸ ਸਬੰਧੀ ਨੋਟੀਫਿਕੇਸ਼ਨ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ। ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖ਼ਰੀਦ ਬਾਬਤ ਮਹੀਨਾ ਭਰ ਚੱਲੀ ਕਵਾਇਦ 'ਚ ਸ਼ਾਮਲ ਕਿਸਾਨਾਂ, ਆੜ੍ਹਤੀਆਂ, ਮੰਡੀ ਵਿੱਚ ਕੰਮ ਕਰਨ ਵਾਲੇ ਕਾਮਿਆਂ, ਟਰਾਂਸਪੋਰਟਰਾਂ ਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖ਼ਰੀਦ ਦੀ ਰਫਤਾਰ ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਤੇਜ਼ੀ ਨਾਲ ਪਾਉਣ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਖ਼ਰਾਬ ਮੌਸਮ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਹੋਇਆ ਹੈ ਜਿਸ ਕਾਰਨ ਸੂਬੇ ਦੇ ਬਹੁਤੇ ਹਿੱਸਿਆਂ 'ਚ ਅਨਾਜ ਸੁੰਗੜ ਗਿਆ ਸੀ। Also Read: ਪਵਿੱਤਰ ਗੁਰਬਾਣੀ ਨਾਲ ਛੇੜਛਾੜ ਦਾ ਮਾਮਲਾ, ਥਮਿੰਦਰ ਸਿੰਘ ਤਨਖ਼ਾਹੀਆ ਕਰਾਰ ਉਨ੍ਹਾਂ ਨੇ ਕਿਹਾ ਕਿ ਆਲਮੀ ਪੱਧਰ ਉਤੇ ਕਣਕ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਜ਼ਿਆਦਾਤਰ ਰਾਜਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਵਿੱਚ ਭਾਰੀ ਗਿਰਾਵਟ ਦੇਖੀ ਗਈ ਪਰ ਇੱਕ ਵਾਰ ਫਿਰ ਪੰਜਾਬ ਨੇ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੇ ਹੁਣ ਤੱਕ 93 ਲੱਖ ਟਨ ਤੋਂ ਵੱਧ ਕਣਕ ਦੀ ਖ਼ਰੀਦ ਕਰ ਲਈ ਹੈ। ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਵਿੱਚ ਦੇਰੀ ਬਾਰੇ ਪੁੱਛੇ ਸਵਾਲ ਉਤੇ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਮੰਡੀਆਂ ਵਿੱਚੋਂ ਨਮੂਨੇ ਲੈਣ ਲਈ ਅਧਿਕਾਰੀਆਂ ਦਾ ਦੂਜਾ ਸਮੂਹ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਦਾਣਿਆਂ ਦੇ ਸੁੰਗੜਣ ਦੀ ਸਮੱਸਿਆ ਦਾ ਡੂੰਘਾਈ ਨਾਲ ਪਤਾ ਲਗਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਦੌਰੇ ਉਤੇ ਆਏ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

3m simarjeet bains

ਲੁਧਿਆਣਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਅਤੇ ਥਾਣੇ ਵਿੱਚ wanted ਦਾ ਪੋਸਟਰ ਲਗਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਬਲਾਤਕਾਰ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਗਿਆ।   ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ ਮੁਤਾਬਕ ਬੈਂਸ ਤੇ ਹੋਰ ਮੁਲਜ਼ਮਾਂ ਦੇ ਭਗੌੜੇ ਹੋਣ ਸਬੰਧੀ ਪੋਸਟਰ ਪੁਲਸ ਨੇ ਥਾਣਾ ਨੰਬਰ 6 ਸਮੇਤ ਹੋਰ ਜਨਤਕ ਥਾਵਾਂ ’ਤੇ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ ਵਿਚ ਕਈ ਵਾਰ ਅਦਾਲਤ ਵਿਚ ਨਹੀਂ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਬੈਂਸ ਸਣੇ ਹੋਰ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਨੰਬਰ ਵੀ ਜਾਰੀ ਕੀਤੇ ਹਨ।

3m bhathal

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਸੈਕਟਰ 2 ਵਿਖੇ 8 ਨੰਬਰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਦਿੱਤਾ ਹੈ। ਸਰਕਾਰੀ ਕੋਠੀ 5 ਮਈ ਤੱਕ ਖਾਲੀ ਕਰਨ ਦਾ ਨੋਟਿਸ ਦਿੱਤਾ ਹੈ। ਇਹ ਕੋਠੀ ਬੀਬੀ ਭੱਠਲ ਨੂੰ ਪਲੈਨਿੰਗ ਬੋਰਡ ਪੰਜਾਬ ਦੀ ਵਾਈਸ ਚੇਅਰਮੈਨ ਵਜੋਂ ਮਿਲੀ ਸੀ।  Also Read: ਕਿਮ ਕਾਰਦਾਸ਼ੀਅਨ ਨੇ 36 ਕਰੋੜ ਦੀ ਡ੍ਰੈੱਸ ਪਾਉਣ ਲਈ 21 ਦਿਨਾਂ 'ਚ ਘਟਾਇਆ 7 ਕਿੱਲੋ ਭਾਰ ਇਸ ਦੌਰਾਨ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਜਿੰਦਰ ਕੌਰ ਭੱਠਲ ਨੂੰ ਕੈਬਨਿਟ ਮੰਤਰੀ ਸਹਿਬਾਨਾਂ ਦੀ ਤਰਜ ਉੱਤੇ ਚੰਡੀਗੜ੍ਹ ਸੈਕਟਰ 8 ਵਿਚ ਕੋਠੀ ਅਲਾਟ ਕੀਤੀ ਗਈ ਸੀ। ਹੁਣ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਪੰਜਾਬ ਰਾਜ ਯੋਜਨਾ ਬੋਰਡ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਲਈ ਕੈਬਨਿਟ ਮੰਤਰੀ ਰੁਤਬੇ ਤੋਂ ਹਟਣ ਮਗਰੋਂ ਨਿਯਮਾਂ ਮੁਤਾਬਕ ਕੋਠੀ ਨੂੰ 15 ਦਿਨਾਂ ਦੇ ਅੰਦਰ ਖਾਲੀ ਖਾਲੀ ਕੀਤਾ ਜਾਣਾ ਹੈ। ਇਸ ਲਈ ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਰਕਾਰੀ ਮਕਾਨ ਨੂੰ 05-05-2022 ਤੱਕ ਖਾਲੀ ਕਰਦੇ ਹੋਏ ਇਸ ਦਾ ਕਬਜ਼ਾ ਲੋਕ ਨਿਰਮਾਣ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਸੌਂਪਣ ਦੀ ਖੇਚਲ ਕੀਤੀ ਜਾਵੇ। Also Read: ਈਦ ਮੌਕੇ ਮਲੇਰਕੋਟਲਾ ਪਹੁੰਚੇ CM ਮਾਨ, ਦਿੱਤਾ ਭਾਈਚਾਰਕ ਸਾਂਝ ਦਾ ਸੱਦਾ    ...

3m mann1

ਮਲੇਰਕੋਟਲਾ- ਪੂਰੀ ਦੁਨੀਆ ਵਿਚ ਈਦ ਉਲ ਫਿਤਰ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੀ ਮੁਸਲਿਮ ਭਾਈਚਾਰੇ ਨਾਲ ਉਨ੍ਹਾਂ ਦੀ ਖੁਸ਼ੀ ਵਿਚ ਸ਼ਾਮਲ ਹੋਏ ਤੇ ਭਾਈਚਾਰਕ ਸਾਂਝ ਦਾ ਸੱਦਾ ਦਿੱਤਾ। Also Read: ਅਨੋਖੀ Marriage: ਸਾਬਕਾ ਸਰਪੰਚ ਨੇ 3 ਪ੍ਰੇਮੀਕਾਵਾਂ ਨਾਲ ਕਰਵਾਇਆ ਵਿਆਹ, 6 ਬੇਟੇ ਬਣੇ ਬਰਾਤੀ ਇਸ ਦੌਰਾਨ ਪੰਜਾਬ ਮੁੱਖ ਮੰਤਰੀ ਮਾਨ ਨੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਵੀ ਅਦਾ ਕੀਤੀ। ਉਨ੍ਹਾਂ ਕਿਹਾ ਕਿ ਇਥੇ ਨਫਤਰ ਦੇ ਬੀਜ ਨਹੀਂ ਬੀਜੇ ਜਾਂਦੇ। ਪੰਜਾਬ ਗੁਰੂਆਂ ਪੀਰਾਂ ਦਾ ਦੈ ਅਤੇ ਹਰ ਇਕ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਬਣਾ ਕੇ ਪੰਜਾਬ ਨੂੰ ਅੱਗੇ ਲਿਜਾਇਆ ਜਾਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮਲੇਰਕੋਟਲਾ ਵਿਖੇ ਡੀਸੀ ਦਫਤਰ ਸਮੇਤ ਹੋਰ ਇਮਾਰਤਾਂ ਦਾ ਨਿਰਮਾਣ ਕੀਤਾ ਜਾਵੇਗਾ।   

2ma bhagwant maan

ਚੰਡੀਗੜ੍ਹ- ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੁਗਾਉਣ ਵਿਚ ਪੂਰਾ ਜ਼ੋਰ ਲਾ ਰਹੀ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਤੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੀ ਤਿਆਰੀ ਕੀਤੀ ਗਈ ਹੈ। Also Read: ਕਾਂਗਰਸ 'ਚ ਉੱਠੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਮੰਗ! ਹਰੀਸ਼ ਚੌਧਰੀ ਨੇ ਲਿਖੀ ਹਾਈਕਮਾਨ ਨੂੰ ਚਿੱਠੀ ਇਸ ਸਬੰਧ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫਤਰ ਵਲੋਂ ਚਿੱਠੀ ਜਾਰੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਮਿਤੀ 7 ਮਈ, 2022 (ਸ਼ਨੀਵਾਰ) ਨੂੰ ਸਮੂਹ ਪ੍ਰਿੰਸੀਪਲ/ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰਨ ਦੀ ਤਜਵੀਜ਼ ਹੈ। ਇਸ ਕਰਕੇ ਸਮੂਹ ਅਧਿਕਾਰੀ/ਕਰਮਚਾਰੀ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕਿਸੇ ਵਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਪ੍ਰਵਾਨਗੀ ਸਕੱਤਰ ਸਕੂਲ ਸਿੱਖਿਆ ਵਲੋਂ ਲਈ ਜਾਵੇ। Also Read: 'ਹੁਣ ਪੰਜਾਬੀ ਤੈਅ ਕਰਨਗੇ ਮਾਨ ਸਰਕਾਰ ਦਾ ਬਜਟ!' ਆਪ ਸਰਕਾਰ ਦਾ ਵੱਡਾ ਉਪਰਾਲਾ

2m navjot sidhu

ਚੰਡੀਗੜ੍ਹ- ਪੰਜਾਬ ਵਿਚ ਕਾਂਗਰਸ ਦੇ ਲਗਾਤਾਰ ਖਰਾਬ ਹੁੰਦੇ ਹਾਲਾਤਾਂ ਤੇ ਪਾਰਟੀ ਵਿਚ ਆਪਸੀ ਖਿੱਚੋ ਤਾਣ ਉੱਤੇ ਕਾਂਗਰਸ ਹਾਈਕਮਾਨ ਨੇ ਸਖਤ ਰੁਖ ਅਖਤਿਆਰ ਕੀਤਾ ਹੋਇਆ ਹੈ। ਇਸੇ ਵਿਚਾਲੇ ਪੰਜਾਬ ਮਾਮਲਿਆਂ ਦੇ ਕਾਂਗਰਸ ਇੰਚਾਰਜ ਨੇ ਰਾਜਾ ਵੜਿੰਗ ਦੇ ਕਹਿਣ ਉੱਤੇ ਹਾਈਕਮਾਨ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਦੀ ਗੱਲ ਕਹੀ ਗਈ ਹੈ। Also Read: 'ਹੁਣ ਪੰਜਾਬੀ ਤੈਅ ਕਰਨਗੇ ਮਾਨ ਸਰਕਾਰ ਦਾ ਬਜਟ!' ਆਪ ਸਰਕਾਰ ਦਾ ਵੱਡਾ ਉਪਰਾਲਾ ਚਿੱਠੀ ਵਿਚ ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਉਨ੍ਹਾਂ ਨੂੰ ਇਕ ਨੋਟ ਦਿੱਤਾ ਗਿਆ ਹੈ, ਜਿਸ ਵਿਚ ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੌਜੂਦਾ ਗਤੀਵਿਧੀਆਂ ਬਾਰੇ ਗੱਲ ਕੀਤੀ ਗਈ। ਪਾਰਟੀ ਵਲੋਂ ਪੰਜਾਬ ਮਾਮਲਿਆਂ ਦਾ ਇੰਚਾਰਜ ਲਾਏ ਜਾਣ ਦੇ ਨਾਤੇ ਮੈਂ ਇਹ ਗੱਲ ਮਹਿਸੂਸ ਕੀਤੀ ਹੈ ਕਿ ਨਵਜੋਤ ਸਿੱਧੂ ਨੇ ਆਪਣੀ ਪਾਰਟੀ ਖਿਲਾਫ ਹੀ ਬਿਆਨਬਾਜ਼ੀ ਕੀਤੀ ਹੈ। ਜਦੋਂ ਪਾਰਟੀ ਚੋਣਾਂ ਲੜ ਰਹੀ ਸੀ ਤਾਂ ਸਿੱਧੂ ਨੂੰ ਉਸ ਵੇਲੇ ਪਾਰਟੀ ਨੇ ਪੰਜਾਬ ਪ੍ਰਧਾਨ ਦੀ ਕਮਾਨ ਸੌਂਪੀ ਸੀ। ਮੇਰੀ ਨਵਜੋਤ ਸਿੱਧੂ ਨੂੰ ਸਲਾਹ ਹੈ ਕਿ ਅਜਿਹੀਆਂ ਗਤੀਵਿਧੀਆਂ ਨਾ ਕਰਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਵਲੋਂ ਭੇਜਿਆ ਨੋਟ ਵੀ ਨੱਥੀ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵਲੋਂ ਮਿਲੇ ਨੋਟ ਮੁਤਾਬਕ ਜਿਥੇ ਉਨ੍ਹਾਂ ਦੇ ਪ੍ਰਧਾਨ ਬਣਨ ਦੇ ਸਮਾਗਮ ਵਿਚ ਸਾਰੇ ਨੇਤਾ ਤੇ ਪਾਰਟੀ ਵਰਕਰ ਮੌਜੂਦ ਰਹੇ, ਉਸ ਦੌਰਾਨ ਸਿੱਧੂ ਸਿਰਫ ਕੁਝ ਦੇ ਲਈ ਹੀ ਸਮਾਗਮ ਵਿਚ ਆਏ ਤੇ ਜਲਦੀ ਵਿਚ ਉਥੋਂ ਚਲੇ ਗਏ। ਇਸ ਦੌਰਾਨ ਸਿੱਧੂ ਖੁਦ ਨੂੰ ਪਾਰਟੀ ਤੋਂ ਉੱਪਰ ਪੇਸ਼ ਨਹੀਂ ਕਰ ਸਕਦੇ ਤੇ ਅਜਿਹੇ ਕਰਕੇ ਉਹ ਹੋਰਾਂ ਨੂੰ ਵੀ ਪਾਰਟੀ ਦੇ ਅਨੁਸ਼ਾਸਨ ਨੂੰ ਭੰਗ ਕਰਨ ਲਈ ਉਕਸਾ ਰਹੇ ਹਨ। Also Read: ਲਾਈਵ ਮੈਚ 'ਚ ਗੌਤਮ ਗੰਭੀਰ ਨੇ ਕੱਢੀ ਗਾਲ੍ਹ! ਖਤਰਨਾਕ ਗੁੱਸੇ ਵਾਲਾ ਵੀਡੀਓ ਵਾਇਰਲ ਇਸ ਦੌਰਾਨ ਹਰੀਸ਼ ਰਾਵਤ ਨੇ ਕਿਹਾ ਕਿ ਮੈਂ ਇਹ ਸਿਫਾਰਿਸ਼ ਕਰਦਾ ਹਾਂ ਕਿ ਨਵਜੋਤ ਸਿੰਘ ਸਿੱਧੂ ਤੋਂ ਇਹ ਪੁੱਛਿਆ ਜਾਵੇ ਕਿ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। 

2m bhagwant

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰਾਲੇ ਨੇ ਵੱਡੀ ਪਹਿਲ ਕੀਤੀ ਹੈ। ਮੰਤਰਾਲੇ ਮੁਤਾਬਕ ਹੁਣ ਪੰਜਾਬ ਦੇ ਲੋਕ ਬਜਟ ਵਿੱਚ ਆਪਣੀ ਰਾਏ ਦੇ ਸਕਣਗੇ। ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਪਣਾ ਬਜਟ ਖੁਦ ਬਣਾਉਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੋਰਟਲ ਦੀ ਸ਼ੁਰੂਆਤ ਕਰਨਗੇ। ਪੋਰਟਲ ਅੱਜ ਦੁਪਹਿਰ ਲਾਂਚ ਕੀਤਾ ਜਾਵੇਗਾ। ਪੋਰਟਲ 'ਤੇ ਪੰਜਾਬ ਦੇ ਲੋਕ ਆਪਣੇ ਵਿਚਾਰ ਪ੍ਰਗਟ ਕਰ ਸਕਣਗੇ। Also Read: ਲਾਈਵ ਮੈਚ 'ਚ ਗੌਤਮ ਗੰਭੀਰ ਨੇ ਕੱਢੀ ਗਾਲ੍ਹ! ਖਤਰਨਾਕ ਗੁੱਸੇ ਵਾਲਾ ਵੀਡੀਓ ਵਾਇਰਲ ਇਸ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਕੈਬਨਿਟ ਨੇ ਘਰ ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਨਾਲ 1.54 ਕਰੋੜ ਲੋਕਾਂ ਨੂੰ ਰਾਹਤ ਮਿਲੇਗੀ। ਇਹ ਸਕੀਮ ਪਹਿਲੀ ਅਕਤੂਬਰ ਤੋਂ ਅਮਲ ਵਿਚ ਆ ਜਾਵੇਗੀ। ਇਸ ਨਾਲ ਸਰਕਾਰੀ ਖਜ਼ਾਨੇ ’ਤੇ 670 ਕਰੋੜ ਦਾ ਬੋਝ ਪਵੇਗਾ। ਇਸ ਸਕੀਮ ਤਹਿਤ ਲਾਭਪਾਤਰੀ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਕਣਕ ਪਿਸਾ ਕੇ ਘਰ ਪਹੁੰਚਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। Also Read: KGF 2 'ਤੇ 1000 ਕਰੋੜ ਰੁਪਏ ਦੀ ਬਰਸਾਤ, ਫਿਲਮ ਨੇ ਬਣਾਏ ਕਈ ਰਿਕਾਰਡ ਵਜ਼ਾਰਤ ਦੇ ਵੱਡੇ ਫੈਸਲੇਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)ਮੁਕਤਸਰ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ 'ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ38.08 ਕਰੋੜ- ਕਿਸਾਨਾਂ ਲਈ03.81 ਕਰੋੜ- ਖੇਤ ਮਜ਼ਦੂਰਾਂ ਲਈਛੋਟੇ ਟਰਾਂਸਪੋਰਟਰਾਂ ਲਈ ਫੀਸ ਜਮ੍ਹਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ 'ਚ ਜਮ੍ਹਾਂ ਹੋ ਸਕੇਗੀ ਫੀਸ...

2m vishvas

ਚੰਡੀਗੜ੍ਹ- ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਸ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ਵਿੱਚ ਪੂਰਾ ਹੁਕਮ ਆਉਣਾ ਬਾਕੀ ਹੈ। ਕੁਮਾਰ ਖਿਲਾਫ ਰੋਪੜ 'ਚ ਮਾਮਲਾ ਦਰਜ ਹੋਇਆ ਹੈ। ਕੁਮਾਰ 'ਤੇ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਪੰਜਾਬ ਪੁਲਿਸ ਨੇ ਕੁਮਾਰ ਖ਼ਿਲਾਫ਼ ਰੋਪੜ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਕੁਮਾਰ ਨੂੰ ਸੰਮਨ ਭੇਜਣ ਲਈ ਉਸ ਦੇ ਗਾਜ਼ੀਆਬਾਦ ਘਰ ਪਹੁੰਚੀ। ਇਸ ਦੀਆਂ ਤਸਵੀਰਾਂ ਕੁਮਾਰ ਵਿਸ਼ਵਾਸ ਨੇ ਖੁਦ ਟਵੀਟ ਕੀਤੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਕਿਸ ਦੇ ਇਸ਼ਾਰੇ 'ਤੇ ਇਹ ਸਭ ਕਰ ਰਹੇ ਹਨ, ਉਹ ਮਾਨ ਅਤੇ ਪੰਜਾਬ ਨਾਲ ਧੋਖਾ ਕਰਨਗੇ। ਅਲਕਾ ਲਾਂਬਾ ਖਿਲਾਫ ਵੀ ਕੇਸਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ 'ਤੇ ਇੰਟਰਵਿਊ ਅਤੇ ਸੋਸ਼ਲ ਮੀਡੀਆ ਰਾਹੀਂ ਕੇਜਰੀਵਾਲ ਦੇ ਸਬੰਧ 'ਚ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਅਲਕਾ ਲਾਂਬਾ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਰੋਪੜ ਆਈ ਸੀ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਕੇਸ ਦੀ ਫਾਈਲ ਹਾਈਕੋਰਟ ਕੋਲ ਗਈ ਹੈ।

30a mannnn

ਚੰਡੀਗੜ੍ਹ- ਪੰਜਾਬ ਵਿਚ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਵਲੋਂ ਕਿਸਾਨਾਂ ਲਈ ਵਿੱਤੀ ਸਹਾਇਤਾ ਦੀ ਵੀ ਗੱਲ ਕੀਤੀ ਗਈ ਹੈ। Also Read: Jacqueline Fernandezs ਖਿਲਾਫ ED ਦੀ ਵੱਡੀ ਕਾਰਵਾਈ, ਅਟੈਚ ਕੀਤੀ 7.27 ਕਰੋੜ ਦੀ ਜਾਇਦਾਦ   ਪੰਜਾਬ ਮੁੱਖ ਮੰਤਰੀ ਨੇ ਜਾਰੀ ਵੀਡੀਓ ਸੰਦੇਸ਼ ਵਿਚ ਕਿਹਾ ਕਿ 20 ਮਈ ਤੋਂ ਪੰਜਾਬ ਭਰ ਵਿਚ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ। ਇਸ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰੇਗੀ। ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਸਰਕਾਰ ਵਲੋਂ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਬਹੁਤ ਲਾਹੇਵੰਦ ਹੈ। ਉਨ੍ਹਾਂ ਅਪੀਲ ਕੀਤੀ ਕਿ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ। ਇਸ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਆਪਣੇ ਦੋਸਤਾ-ਮਿੱਤਰਾਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਉਤਸ਼ਾਹਿਤ ਕਰੋ।   Also Read: ਚਾਰ ਸਾਲ ਬੱਚੀ ਦੀ ਛਾਤੀ 'ਚ ਫਸਿਆ ਰਿਹਾ ਸਿੱਕਾ! ਅਚਾਨਕ ਸਿਹਤ ਵਿਗੜਨ 'ਤੇ ਲੱਗਿਆ ਪਤਾ...

30a patiala hinsa

ਪਟਿਆਲਾ- ਪਟਿਆਲਾ ਤੋਂ ਬਾਅਦ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ। Also Read: ਐਲੋਨ ਮਸਕ ਲਈ ਟਵੀਟ ਕਰ ਬੁਰੇ ਫਸੇ ਸ਼ੁਭਮਨ ਗਿੱਲ, ਟ੍ਰੋਲਰਸ ਨੇ ਲਾ ਦਿੱਤੀ ਕਲਾਸ ਉਨ੍ਹਾਂ ਕਿਹਾ ਹੈ ਕਿ ਕੱਲ੍ਹ ਪਟਿਆਲਾ  ਵਿਚ ਦੋ ਧੜਿਆਂ ਵਿਚ ਟਕਰਾਅ ਹੋਇਆ ਸੀ, ਜਿਸ ਕਾਰਨ ਅੱਜ 30 ਅਪਰੈਲ ਨੂੰ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਸੁਰਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕੀਤੀ ਜਾਵੇ। ਦੱਸ ਦਈਏ ਕਿ ਕੱਲ੍ਹ ਪਟਿਆਲਾ ’ਚ ਉਸ ਸਮੇਂ ਭਾਰੀ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਵਿਚਕਾਰ ਸਿੱਧਾ ਟਕਰਾਅ ਹੋ ਗਿਆ। ਕਾਲੀ ਮਾਤਾ ਮੰਦਰ ਕੋਲ ਟਕਰਾਅ ਰੋਕਣ ਲਈ ਪੁਲਿਸ ਨੂੰ ਹਵਾ ’ਚ ਗੋਲੀਆਂ ਵੀ ਚਲਾਉਣੀਆਂ ਪਈਆਂ। Also Read: ਪਾਣੀ ਦੀ ਦੁਰਵਰਤੋਂ 'ਤੇ ਚੰਡੀਗੜ੍ਹ ਮੇਅਰ ਦੀ ਚੇਤਾਵਨੀ, ਕੱਟੇ ਜਾ ਸਕਦੇ ਨੇ ਮੀਟਰ ਹਾਲਾਤ ਤਣਾਅ ਵਾਲੇ ਬਣੇ ਹੋਣ ਕਾਰਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇ ਸ਼ਨੀਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਾ ਦਿੱਤਾ ਸੀ। ਦੂਜੇ ਪਾਸੇ ਵੱਖ-ਵੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।...

30a ig

ਪਟਿਆਲਾ- ਪਟਿਆਲਾ ਵਿਚ ਬੀਤੇ ਦਿਨ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਜਿੱਥੇ ਲਗਾਤਾਰ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਉੱਤੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਉਥੇ ਹੀ ਹੁਣ ਇਸ ਘਟਨਾ ਦੇ ਸਬੰਧ ਵਿਚ ਪੁਲਿਸ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਵੀ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ। Also Read: ਪਟਿਆਲਾ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਦੀ ਸਖਤੀ, ਜ਼ਿਲ੍ਹੇ 'ਚ ਰੋਕੀਆਂ ਇੰਟਰਨੈੱਟ ਸੇਵਾਵਾਂ Punjab | Mukhwinder Singh Chinna appointed as new IG Patiala, Deepak Parik appointed as new SSP Patiala and Wazir Singh has been appointed as new SP of Patiala https://t.co/zuCyvJQnpp — ANI (@ANI) April 30, 2022 ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ.,  ਦੀਪਕ ਪਾਰਿਖ ਨੂੰ ਐਸ.ਐਸ.ਪੀ.  ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਇੰਟਰਨੈੱਟ ਸੇਵਾਵਾਂ ਵੀ ਰੋਕ ਦਿੱਤੀਆਂ ਗਈਆਂ ਹਨ ਤਾਂ ਜੋ ਅਫਵਾਹਾਂ ਨਾ ਫੈਲਣ। ਬੀਤੇ ਦਿਨ ਸੂਬੇ ਵਿਚ ਕਰਫਿਊ ਵੀ ਲਾਇਆ ਗਿਆ ਸੀ। ਇਸ ਤੋਂ ਇਲਾਵਾ ਧਾਰਾ 144 ਵੀ ਲਾਗੂ ਕੀਤੀ ਗਈ ਹੈ।  Also Read: ਪੰਜਾਬ 'ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ, ਕੀਤੀ ਕਾਰਵਾਈ ਦੀ ਮੰਗ...