ਪਟਿਆਲਾ- ਬੀਤੇ ਦਿਨ ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਸਬੰਧ ਵਿਚ ਅੱਜ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪਟਿਆਲਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਜੋਂ ਅਫਵਾਹਾਂ ਨਾਲ ਫੈਲਣ। ਪਟਿਆਲਾ ਵਿਚ ਸਵੇਰੇ 9:30 ਤੋਂ ਸ਼ਾਮੀਂ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। Also Read: ਪੰਜਾਬ 'ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ, ਕੀਤੀ ਕਾਰਵਾਈ ਦੀ ਮੰਗ Mobile internet services temporarily suspended from 9:30 am to 6 pm in Patiala today: Dept of Home Affairs, Government of Punjab pic.twitter.com/uYu99aECzU — ANI (@ANI) April 30, 2022 ਦੱਸ ਦਈਏ ਕਿ ਬੀਤੇ ਦਿਨ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਉਹ ਕਾਲੀ ਮਾਤਾ ਦੇ ਮੰਦਰ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਤੋਂ ਬਾਅਦ ਰੋਸ ਮਾਰਚ ਕੱਢਣ ਦੀ ਵੀ ਤਿਆਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਲੀ ਮਾਤਾ ਮੰਦਿਰ ਦੇ ਬਾਹਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਘਟਨਾ ਤੋਂ ਬਾਅਦ ਅੱਜ ਪੂਰੇ ਪੰਜਾਬ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਪਟਿਆਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮਾਨ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਸਾਰੀ ਰਾਤ...
ਪਟਿਆਲਾ- ਬੀਤੇ ਦਿਨ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਉਹ ਕਾਲੀ ਮਾਤਾ ਦੇ ਮੰਦਰ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਹਿੰਦੂ ਤਖ਼ਤ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੀ ਅਗਵਾਈ ਹੇਠ ਕਈ ਹਿੰਦੂ ਜਥੇਬੰਦੀਆਂ ਕਾਲੀ ਮਾਤਾ ਮੰਦਿਰ ਵਿਖੇ ਇਕੱਠੀਆਂ ਹੋਣਗੀਆਂ। ਇਸ ਤੋਂ ਬਾਅਦ ਰੋਸ ਮਾਰਚ ਕੱਢਣ ਦੀ ਵੀ ਤਿਆਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਲੀ ਮਾਤਾ ਮੰਦਿਰ ਦੇ ਬਾਹਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਘਟਨਾ ਤੋਂ ਬਾਅਦ ਅੱਜ ਪੂਰੇ ਪੰਜਾਬ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਪਟਿਆਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮਾਨ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਸਾਰੀ ਰਾਤ ਪਟਿਆਲਾ ਵਿੱਚ ਕਰਫਿਊ ਲੱਗਾ ਰਿਹਾ। ਸੀਐੱਮ ਦੇ ਦੌਰੇ ਉੱਤੇ ਸ਼ੁਰੂ ਹੋਵੇਗੀ ਜਾਂਚਪਟਿਆਲਾ ਹਿੰਸਾ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਦੀ ਅਗਵਾਈ ਵਿੱਚ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਹਿੰਸਾ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਜਿਸ ਵਿੱਚ ਇਸ ਹਿੰਸਾ ਵਿੱਚ ਪੁਲਿਸ ਅਤੇ ਪ੍ਰਸ਼ਾਸਨਿਕ ਲਾਪ੍ਰਵਾਹੀ ਦੀ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪਟਿਆਲਾ ਦੇ ਵੱਡੇ ਅਫਸਰਾਂ ਉੱਤੇ ਇਸ ਦੀ ਗਾਜ ਡਿੱਗ ਸਕਦੀ ਹੈ। ਮਾਰਚ ਦੀ ਅਗਵਾਈ ਕਰਨ ਵਾਲੇ ਹਰੀਸ਼ ਸਿੰਗਲਾ ਗ੍ਰਿਫਤਾਰਪੁਲਿਸ ਨੇ ਸ਼ਿਵ ਸੈਨਾ (ਬਾਲ ਠਾਕਰੇ) ਦੇ ਆਗੂ ਹਰੀਸ਼ ਸਿੰਗਲਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਸਿੰਗਲਾ ਇਸ ਮਾਰਚ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੂੰ ਸ਼ਿਵ ਸੈਨਾ ਨੇ ਵੀ ਕੱਢ ਦਿੱਤਾ ਹੈ। ਦੇਰ ਸ਼ਾਮ ਕਾਲੀ ਮਾਤਾ ਮੰਦਰ ਵਿੱਚ ਹਿੰਦੂ ਸੰਗਠਨਾਂ ਦੀ ਮੀਟਿੰਗ ਬੁਲਾਈ ਗਈ। ਜਦੋਂ ਸਿੰਗਲਾ ਉਥੇ ਪਹੁੰਚਿਆ ਤਾਂ ਤਕਰਾਰ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ। ਉਸ ਦੀ ਕਾਰ ਦੀ ਵੀ ਭੰਨ-ਤੋੜ ਕੀਤੀ ਗਈ। ਲੋਕਾਂ ਨੇ ਸਿੰਗਲਾ ਦੇ ਲੜਕੇ ਦੀ ਵੀ ਕੁੱਟਮਾਰ ਕੀਤੀ। ਪੁਲਿਸ ਨੂੰ ਹਵਾ ਵਿੱਚ ਗੋਲੀ ਚਲਾ ਕੇ ਸਥਿਤੀ ਨੂੰ ਸੰਭਾਲਣਾ ਪਿਆਭਲਕੇ ਹਿੰਦੂ ਜਥੇਬੰਦੀਆਂ ਵਲੋਂ ਇਕ ਮਾਰਚ ਕੱਢਿਆ ਜਾਣਾ ਸੀ। ਮਾਰਚ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਪੱਥਰਬਾਜ਼ੀ ਹੋਈ। ਤਲਵਾਰਾਂ ਉਠਾਈਆਂ ਗਈਆਂ। ਹਾਲਾਤ ਇੰਨੇ ਵਿਗੜ ਗਏ ਕਿ ਇੱਕ ਐਸਐਚਓ ਦਾ ਹੱਥ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਥੇ ਪਹੁੰਚੇ ਐਸਐਸਪੀ ਨਾਨਕ ਸਿੰਘ ਨੇ ਹਵਾ ਵਿੱਚ ਗੋਲੀ ਚਲਾ ਦਿੱਤੀ। ਦੇਰ ਸ਼ਾਮ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਗਾ ਦਿੱਤਾ।
ਪਟਿਆਲਾ- ਪਟਿਆਲਾ ਵਿਚ ਅੱਜ ਵਾਪਰੀ ਹਿੰਸਾ ਦੇ ਮਾਮਲੇ ਤੋਂ ਬਾਅਦ ਸ਼ਿਵ ਸੈਨਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਗਲਾ ਪਟਿਆਲਾ ਪਹੁੰਚੇ ਸਨ। ਇਸ ਦੌਰਾਨ ਭੜਕੇ ਹੋਏ ਲੋਕਾਂ ਨੇ ਉਨ੍ਹਾਂ ਦੀ ਗੱਡੀ ਉੱਤੇ ਪਥਰਾਅ ਕਰ ਦਿੱਤਾ। ਦੱਸ ਦਈਏ ਕਿ ਤਣਾਅਪੂਰਨ ਹਲਾਤਾਂ ਨੂੰ ਦੇਖਦਿਆਂ ਭਾਜਪਾ ਪੰਜਾਬ ਪ੍ਰਧਾਨ ਵੀ ਪਟਿਆਲਾ ਪਹੁੰਚ ਗਏ ਹਨ। Also Read: ਪਟਿਆਲਾ ਹਿੰਸਾ ਮਾਮਲੇ 'ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਜ਼ਿਲ੍ਹੇ 'ਚ ਕਰਫਿਊ ਦੱਸ ਦਈਏ ਕਿ ਪਟਿਆਲਾ ਵਿਚ ਵਾਪਰੀ ਹਿੰਸਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਜਿਥੇ ਪੰਜਾਬ ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ ਉਥੇ ਹੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ਵਿਚ ਅੱਜ ਸ਼ਾਮ 7 ਵਜੇ ਤੋਂ ਲੈ ਕੇ ਭਲਕੇ ਸਵੇਰੇ 6 ਵਜੇ ਤੱਕ ਲਈ ਕਰਫਿਊ ਵੀ ਰਹੇਗਾ। ਦੱਸ ਦਈਏ ਕਿ ਪਟਿਆਲਾ ਵਿਚ ਵਾਪਰੀ ਇਸ ਹਿੰਸਾ ਵਿਚ 4 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਵੀ ਜ਼ਖਮੀ ਹੋਣ ਦੀਆਂ ਖਬਰਾਂ ਹਨ। Also Read: ਬਿਜਲੀ ਸੰਕਟ ਤੋਂ ਬਚਣ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕੋਲਾ ਪਹੁੰਚਾਉਣ ਲਈ 657 ਪੈਸੇਂਜਰ ਟ੍ਰੇਨਾਂ ਰੱਦ ਜ਼ਿਕਰਯੋਗ ਹੈ ਕਿ ਸ਼ਿਵਸੈਨਾ ਵਲੋਂ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਦੇ ਸ਼ਿਵਸੈਨਾ ਪ੍ਰਧਾਨ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸ਼ਿਵਸੈਨਾ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਊਧਵ ਸਾਹਿਬ ਠਾਕਰੇ ਜੀ, ਯੂਵਾ ਸੈਨਾ ਰਾਸ਼ਟਰੀ ਪ੍ਰਧਾਨ ਸ਼੍ਰੀ ਆਦਿੱਤਿਆ ਸਾਬਿਹ ਠਾਕਰੇ ਜੀ ਤੇ ਸ਼ਿਵਸੈਨਾ ਰਾਸ਼ਟਰੀ ਸਕੱਤਰ ਸ਼੍ਰੀ ਦੇਸਾਈ ਸਾਹਿਬ ਦੇ ਹੁਕਮਾਂ ਉੱਤੇ ਸ਼ਿਵਸੈਨਾ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਘਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਸਸਪੈਂਡ ਕੀਤਾ ਜਾਂਦਾ ਹੈ।
ਚੰਡੀਗੜ੍ਹ- ਪਟਿਆਲਾ ਵਿਚ ਅੱਜ ਵਾਪਰੀ ਹਿੰਸਾ ਦੇ ਮਾਮਲੇ ਵਿਚ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਐਕਸ਼ਨ ਲਿਆ ਹੈ। ਪੰਜਾਬ ਮੁੱਖ ਮੰਤਰੀ ਮਾਨ ਵਲੋਂ ਉੱਚ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਡੀਜੀਪੀ ਵੀ ਮੌਜੂਦ ਰਹਿਣਗੇ। Also Read: ਬਿਜਲੀ ਸੰਕਟ ਤੋਂ ਬਚਣ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕੋਲਾ ਪਹੁੰਚਾਉਣ ਲਈ 657 ਪੈਸੇਂਜਰ ਟ੍ਰੇਨਾਂ ਰੱਦ ਦੱਸ ਦਈਏ ਕਿ ਪਟਿਆਲਾ ਵਿਚ ਵਾਪਰੀ ਹਿੰਸਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਜਿਥੇ ਪੰਜਾਬ ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ ਉਥੇ ਹੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ਵਿਚ ਅੱਜ ਸ਼ਾਮ 7 ਵਜੇ ਤੋਂ ਲੈ ਕੇ ਭਲਕੇ ਸਵੇਰੇ 6 ਵਜੇ ਤੱਕ ਲਈ ਕਰਫਿਊ ਵੀ ਰਹੇਗਾ। ਦੱਸ ਦਈਏ ਕਿ ਪਟਿਆਲਾ ਵਿਚ ਵਾਪਰੀ ਇਸ ਹਿੰਸਾ ਵਿਚ 4 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਵੀ ਜ਼ਖਮੀ ਹੋਣ ਦੀਆਂ ਖਬਰਾਂ ਹਨ। Also Read: ਪਟਿਆਲਾ ਹਿੰਸਾ ਕਾਰਨ ਸ਼ਿਵਸੈਨਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਗਲਾ ਪਾਰਟੀ ਵਲੋਂ ਸਸਪੈਂਡ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ 'ਚ ਸ਼੍ਰੀ ਮਾਤਾ ਕਾਲੀ ਦੇਵੀ ਮੰਦਰ ਮਾਲ ਰੋਡ ਤੇ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ 'ਚ ਜ਼ਬਰਦਸਤ ਟਕਰਾਅ ਹੋਇਆ ਸੀ। ਜਿਸ ਵਕਤ ਇਹ ਪਥਰਾਅ ਸ਼ੁਰੂ ਹੋਇਆ ਉਸ ਵਕਤ ਪੁਲਿਸ ਦੀ ਨਫ਼ਰੀ ਘੱਟ ਸੀ। ਪਥਰਾਅ ਕਾਰਨ ਆਲੇ-ਦੁਆਲੇ ਖੜ੍ਹੇ ਹੋਏ ਲੋਕਾਂ ਦੇ ਵਿਚ ਇਕਦਮ ਭਗਦੜ ਮਚੀ, ਜਿਸ ਤੋਂ ਬਾਅਦ ਆਮ ਲੋਕ ਵੀ ਆਪਣੀਆਂ ਜਾਨਾਂ ਬਚਾ ਕੇ ਭੱਜਦੇ ਨਜ਼ਰ ਆਏ। ਪਥਰਾਅ ਕਰਨ ਦੇ ਨਾਲ-ਨਾਲ ਦੋਵੇਂ ਜਥੇਬੰਦੀਆਂ ਦੇ ਲੋਕ ਹੱਥਾਂ 'ਚ ਕਿਰਪਾਨਾਂ ਤੇ ਤੇਜ਼ਧਾਰ ਹਥਿਆਰ ਲਹਿਰਾਉਂਦੇ ਨਜ਼ਰ ਆਏ। ਘਟਨਾ ਤੋਂ ਬਾਅਦ ਪੁਲਿਸ ਨੇ ਸਖਤੀ ਦਿਖਾਈ ਤੇ ਹਾਲਾਤ ਉੱਤੇ ਕਾਬੂ ਕਰ ਲਿਆ ਹੈ। Also Read: Facebook ਯੂਜ਼ ਕਰਦੇ ਹੋ ਤਾਂ ਹੋ ਜਾਓ ਸਾਵਧਾਨ! ਹੋ ਰਿਹੈ ਨਵਾਂ Fishing Scam ਇਸ ਸਭ ਤੋਂ ਬਾਅਦ ਸ਼ਿਵਸੈਨਾ ਵਲੋਂ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਦੇ ਸ਼ਿਵਸੈਨਾ ਪ੍ਰਧਾਨ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸ਼ਿਵਸੈਨਾ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਊਧਵ ਸਾਹਿਬ ਠਾਕਰੇ ਜੀ, ਯੂਵਾ ਸੈਨਾ ਰਾਸ਼ਟਰੀ ਪ੍ਰਧਾਨ ਸ਼੍ਰੀ ਆਦਿੱਤਿਆ ਸਾਬਿਹ ਠਾਕਰੇ ਜੀ ਤੇ ਸ਼ਿਵਸੈਨਾ ਰਾਸ਼ਟਰੀ ਸਕੱਤਰ ਸ਼੍ਰੀ ਦੇਸਾਈ ਸਾਹਿਬ ਦੇ ਹੁਕਮਾਂ ਉੱਤੇ ਸ਼ਿਵਸੈਨਾ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਘਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਸਸਪੈਂਡ ਕੀਤਾ ਜਾਂਦਾ ਹੈ।...
ਚੰਡੀਗੜ੍ਹ- ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਦੇ ਸਬੰਧ ਵਿਚ ਸ਼ਿਵਸੈਨਾ ਵਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ। ਸ਼ਿਵਸੈਨਾ ਵਲੋਂ ਪਟਿਆਲਾ ਦੇ ਸ਼ਿਵਸੈਨਾ ਪ੍ਰਧਾਨ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਅਜਿਹਾ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤਾ ਗਿਆ ਹੈ। Also Read: Facebook ਯੂਜ਼ ਕਰਦੇ ਹੋ ਤਾਂ ਹੋ ਜਾਓ ਸਾਵਧਾਨ! ਹੋ ਰਿਹੈ ਨਵਾਂ Fishing Scam ਸ਼ਿਵਸੈਨਾ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਊਧਵ ਸਾਹਿਬ ਠਾਕਰੇ ਜੀ, ਯੂਵਾ ਸੈਨਾ ਰਾਸ਼ਟਰੀ ਪ੍ਰਧਾਨ ਸ਼੍ਰੀ ਆਦਿੱਤਿਆ ਸਾਬਿਹ ਠਾਕਰੇ ਜੀ ਤੇ ਸ਼ਿਵਸੈਨਾ ਰਾਸ਼ਟਰੀ ਸਕੱਤਰ ਸ਼੍ਰੀ ਦੇਸਾਈ ਸਾਹਿਬ ਦੇ ਹੁਕਮਾਂ ਉੱਤੇ ਸ਼ਿਵਸੈਨਾ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਘਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਸਸਪੈਂਡ ਕੀਤਾ ਜਾਂਦਾ ਹੈ। Also Read: ਪਟਿਆਲਾ ਘਟਨਾਕ੍ਰਮ ਉੱਤੇ ਪੰਜਾਬ CM ਦਾ ਬਿਆਨ, ਕਿਹਾ-'ਨਹੀਂ ਕਰਨ ਦਿਆਂਗੇ ਸੂਬੇ ਦੀ ਸ਼ਾਂਤੀ ਭੰਗ' ਦੱਸ ਦਈਏ ਕਿ ਪਟਿਆਲਾ 'ਚ ਸ਼੍ਰੀ ਮਾਤਾ ਕਾਲੀ ਦੇਵੀ ਮੰਦਰ ਮਾਲ ਰੋਡ ਤੇ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ 'ਚ ਜ਼ਬਰਦਸਤ ਟਕਰਾਅ ਹੋਇਆ ਸੀ। ਜਿਸ ਵਕਤ ਇਹ ਪਥਰਾਅ ਸ਼ੁਰੂ ਹੋਇਆ ਉਸ ਵਕਤ ਪੁਲਿਸ ਦੀ ਨਫ਼ਰੀ ਘੱਟ ਸੀ। ਪਥਰਾਅ ਕਾਰਨ ਆਲੇ-ਦੁਆਲੇ ਖੜ੍ਹੇ ਹੋਏ ਲੋਕਾਂ ਦੇ ਵਿਚ ਇਕਦਮ ਭਗਦੜ ਮਚੀ, ਜਿਸ ਤੋਂ ਬਾਅਦ ਆਮ ਲੋਕ ਵੀ ਆਪਣੀਆਂ ਜਾਨਾਂ ਬਚਾ ਕੇ ਭੱਜਦੇ ਨਜ਼ਰ ਆਏ। ਪਥਰਾਅ ਕਰਨ ਦੇ ਨਾਲ-ਨਾਲ ਦੋਵੇਂ ਜਥੇਬੰਦੀਆਂ ਦੇ ਲੋਕ ਹੱਥਾਂ 'ਚ ਕਿਰਪਾਨਾਂ ਤੇ ਤੇਜ਼ਧਾਰ ਹਥਿਆਰ ਲਹਿਰਾਉਂਦੇ ਨਜ਼ਰ ਆਏ। ਘਟਨਾ ਤੋਂ ਬਾਅਦ ਪੁਲਿਸ ਨੇ ਸਖਤੀ ਦਿਖਾਈ ਤੇ ਹਾਲਾਤ ਉੱਤੇ ਕਾਬੂ ਕਰ ਲਿਆ ਹੈ।...
ਚੰਡੀਗੜ੍ਹ- ਪਟਿਆਲਾ 'ਚ ਸ਼੍ਰੀ ਮਾਤਾ ਕਾਲੀ ਦੇਵੀ ਮੰਦਰ ਮਾਲ ਰੋਡ ਤੇ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ 'ਚ ਜ਼ਬਰਦਸਤ ਟਕਰਾਅ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਦਾ ਟਵੀਟ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਇਸ ਸਾਰੇ ਘਟਨਾਕ੍ਰਮ ਉੱਤੇ ਨਜ਼ਰ ਹੈ। Also Read: ਪਤਨੀ ਨੇ ਨਾਲ ਚੱਲਣ ਤੋਂ ਕੀਤਾ ਇਨਕਾਰ ਤਾਂ ਸਾਲੀ ਨਾਲ ਫਰਾਰ ਹੋਇਆ ਪਤੀ The incident of clashes in Patiala are deeply unfortunate. I spoke with the DGP, peace has been restored in the area. We are closely monitoring the situation and will not let anyone create disturbance in the State. Punjab’s peace and harmony is of utmost importance. — Bhagwant Mann (@BhagwantMann) April 29, 2022 ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿਚ ਕਿਹਾ ਕਿ ਪਟਿਆਲਾ ਵਿੱਚ ਝੜਪਾਂ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ...
ਸੰਗਰੂਰ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਸੰਗਰੂਰ ਵਿਚ ਇਕ ਸਸਤਾ ਤੇ ਚੰਗਾ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਦਿੱਤੀ ਹੈ। Also Read: ਪਟਿਆਲਾ ਦੇ ਕਾਲੀ ਦੇਵੀ ਮੰਦਰ ਨੇੜੇ ਦੋ ਭਾਈਚਾਰਿਆਂ ਵਿਚਾਲੇ ਜ਼ਬਰਦਸਤ ਟਕਰਾਅ (ਵੀਡੀਓ) ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ,ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ । pic.twitter.com/ALkm9rPMC0 — Bhagwant Mann (@BhagwantMann) April 29, 2022 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਸਰਕਾਰ ਆਪਣੇ ਵਾਅਦੇ ਮੁਤਾਬਿਕ ਲੋਕਾਂ ਨੂੰ ਚੰਗਾ ਅਤੇ ਸਸਤਾ ਇਲਾਜ ਦੇਣ ਲਈ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇਕ ਮੈਡੀਕਲ ਕਾਲਜ ਮਿਲ ਰਿਹਾ ਹੈ, ਜਿਸਦਾ ਸੰਗਰੂਰ, ਬਰਨਾਲਾ, ਮਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਲਾਭ ਮਿਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਨੂੰ ਇਲਾਕੇ ਦੇ ਲੋਕਾਂ ਲਈ ਤੋਹਫ਼ਾ ਦੱਸਿਆ ਹੈ। Also Read: ਭਿਆਨਕ ਗਰਮੀ 'ਚ ਕੋਲੇ ਦੀ ਕਮੀ ਨੇ ਵਧਾਇਆ ਬਿਜਲੀ ਸੰਕਟ, ਕਾਂਗਰਸ ਦੇ ਮੋਦੀ ਸਰਕਾਰ 'ਤੇ ਨਿਸ਼ਾਨੇ ...
ਪਟਿਆਲਾ- ਪਟਿਆਲਾ 'ਚ ਸ਼੍ਰੀ ਮਾਤਾ ਕਾਲੀ ਦੇਵੀ ਮੰਦਰ ਮਾਲ ਰੋਡ ਤੇ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ 'ਚ ਜ਼ਬਰਦਸਤ ਪਥਰਾਅ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਐੱਸ.ਐੱਸ.ਪੀ. ਪਟਿਆਲਾ ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਪਹੁੰਚ ਰਹੀ ਹੈ। Also Read: ਭਿਆਨਕ ਗਰਮੀ 'ਚ ਕੋਲੇ ਦੀ ਕਮੀ ਨੇ ਵਧਾਇਆ ਬਿਜਲੀ ਸੰਕਟ, ਕਾਂਗਰਸ ਦੇ ਮੋਦੀ ਸਰਕਾਰ 'ਤੇ ਨਿਸ਼ਾਨੇ ਮਿਲੀ ਜਾਣਕਾਰੀ ਮੁਤਾਬਕ ਜਿਸ ਵਕਤ ਇਹ ਪਥਰਾਅ ਸ਼ੁਰੂ ਹੋਇਆ ਉਸ ਵਕਤ ਪੁਲਿਸ ਦੀ ਨਫ਼ਰੀ ਘੱਟ ਸੀ। ਪਥਰਾਅ ਕਾਰਨ ਆਲੇ-ਦੁਆਲੇ ਖੜ੍ਹੇ ਹੋਏ ਲੋਕਾਂ ਦੇ ਵਿਚ ਇਕਦਮ ਭਗਦੜ ਮਚੀ, ਜਿਸ ਤੋਂ ਬਾਅਦ ਆਮ ਲੋਕ ਵੀ ਆਪਣੀਆਂ ਜਾਨਾਂ ਬਚਾ ਕੇ ਭੱਜਦੇ ਨਜ਼ਰ ਆਏ। ਪਥਰਾਅ ਕਰਨ ਦੇ ਨਾਲ-ਨਾਲ ਦੋਵੇਂ ਜਥੇਬੰਦੀਆਂ ਦੇ ਲੋਕ ਹੱਥਾਂ 'ਚ ਕਿਰਪਾਨਾਂ ਤੇ ਤੇਜ਼ਧਾਰ ਹਥਿਆਰ ਲਹਿਰਾਉਂਦੇ ਨਜ਼ਰ ਆਏ। Also Read: ਲੰਬੇ ਬਿਜਲੀ ਕੱਟਾਂ 'ਤੇ ਹਰਭਜਨ ਸਿੰਘ ETO ਦਾ ਬਿਆਨ, ਕਿਹਾ-'ਚੰਨੀ ਸਰਕਾਰ ਨਹੀਂ ਕਰਕੇ ਗਈ ਕੋਈ ਪ੍ਰਬੰਧ'...
ਚੰਡੀਗੜ੍ਹ- ਪੰਜਾਬ ਵਿੱਚ ਬਿਜਲੀ ਸੰਕਟ ਵਧ ਗਿਆ ਹੈ। ਕਰੀਬ 46 ਡਿਗਰੀ ਤਾਪਮਾਨ ਦੇ ਬਾਵਜੂਦ 12 ਘੰਟੇ ਤੱਕ ਕੱਟ ਲੱਗ ਰਹੇ ਹਨ। ਸੜਕ ਤੋਂ ਖੇਤ ਤੱਕ ਬਿਜਲੀ ਦਾ ਕੱਟ ਲੱਗਿਆ ਹੋਇਆ ਹੈ। ਸ਼ਹਿਰਾਂ ਵਿੱਚ 4 ਤੋਂ 5 ਅਤੇ ਪਿੰਡਾਂ ਵਿੱਚ 10 ਤੋਂ 12 ਘੰਟੇ। ਹੁਣ 'ਆਪ' ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਚੰਨੀ (ਕਾਂਗਰਸ) ਸਰਕਾਰ ਨੇ ਇਸ ਸੀਜ਼ਨ ਲਈ ਕੋਈ ਪ੍ਰਬੰਧ ਨਹੀਂ ਕੀਤੇ। ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ 40 ਫੀਸਦੀ ਵਧੀ ਹੈ। ਅਜਿਹੇ 'ਚ 24 ਘੰਟੇ ਬਿਜਲੀ ਲਈ ਯਤਨ ਕੀਤੇ ਜਾ ਰਹੇ ਹਨ। Also Read: ਬਠਿੰਡਾ ਬੱਸ ਸਟੈਂਡ 'ਤੇ ਖੜੀਆਂ ਬੱਸਾਂ ਨੂੰ ਲੱਗੀ ਅੱਗ, ਅੰਦਰ ਸੁੱਤੇ ਕੰਡਕਟਰ ਦੀ ਮੌਤ 9 ਹਜ਼ਾਰ ਮੈਗਾਵਾਟ 'ਤੇ ਪਹੁੰਚ ਗਈ ਮੰਗਪੰਜਾਬ ਵਿੱਚ ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ। 5 ਥਰਮਲ ਪਲਾਂਟਾਂ ਦੇ 4 ਯੂਨਿਟ ਫੇਲ ਹੋਣ ਕਾਰਨ ਸੰਕਟ ਹੋਰ ਡੂੰਘਾ ਹੋ ਗਿਆ ਹੈ। ਮੰਗ ਅਤੇ ਸਪਲਾਈ ਵਿੱਚ ਕਰੀਬ 1200 ਮੈਗਾਵਾਟ ਦਾ ਅੰਤਰ ਹੈ। 4 ਸਾਲਾਂ 'ਚ ਇਹ ਪਹਿਲੀ ਵਾਰ ਹੈ ਜਦੋਂ ਇਨ੍ਹੀਂ ਦਿਨੀਂ ਇੰਨੀ ਜ਼ਿਆਦਾ ਮੰਗ ਆਈ ਹੈ। ਓਧਰ ਬਿਜਲੀ ਮੰਤਰੀ ਨੇ ਕਿਹਾ ਕਿ 26 ਅਪ੍ਰੈਲ ਨੂੰ ਤਕਨੀਕੀ ਖ਼ਰਾਬੀ ਕਾਰਨ 800 ਮੈਗਾਵਾਟ ਦੇ ਤਲਵੰਡੀ ਅਤੇ ਰੋਪੜ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਸਨ। ਜਿਸ ਕਾਰਨ ਸੂਬੇ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਇਸ ਨੂੰ ਜਲਦੀ ਹੀ ਠੀਕ ਕਰ ਦਿੱਤਾ ਜਾਵੇਗਾ। Also Read: ਨਵੇਂ ਅਵਤਾਰ 'ਚ ਨਜ਼ਰ ਆਏ ਕੁਲਦੀਪ ਯਾਦਵ, ਸਚਿਨ ਤੇਂਦੁਲਕਰ ਦੇ ਇਸ ਰਿਕਾਰਡ ਦੀ ਕੀਤੀ ਬਰਾਬਰੀ ਪੰਜਾਬ 'ਚ ਹੀ ਨਹੀਂ, ਪੂਰੇ ਦੇਸ਼ 'ਚ ਹੈ ਸੰਕਟਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਿਜਲੀ ਦੀ ਮੰਗ 40 ਫੀਸਦੀ ਵਧੀ ਹੈ। ਇਹ ਸੰਕਟ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੈ। ਸੀਐਮ ਭਗਵੰਤ ਮਾਨ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। 75 ਸਾਲਾਂ ਤੋਂ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਨੇ ਬਿਜਲੀ ਪ੍ਰਣਾਲੀ ਅਤੇ ਥਰਮਲ ਪਲਾਂਟਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਉਨ੍ਹਾਂ ਦੇ ਸਿਸਟਮ ਵਿੱਚ ਕੋਈ ਸੁਧਾਰ ਨਹੀਂ ਕੀਤਾ ਗਿਆ।...
ਬਠਿੰਡਾ- ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈਕਾ ਦੇ ਬੱਸ ਸਟੈਂਡ 'ਤੇ ਅੱਗ ਲੱਗ ਗਈ। ਜਿਸ ਕਾਰਨ 4 ਬੱਸਾਂ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈਆਂ। ਇਸ 'ਚ ਬੱਸ ਦੇ ਅੰਦਰ ਸੁੱਤੇ ਕੰਡਕਟਰ ਵੀ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। Also Read: Lock Upp 'ਚ ਬੰਦ ਪਾਇਲ ਰੋਹਤਗੀ ਬਣਨਾ ਚਾਹੁੰਦੀ ਹੈ ਮਾਂ, ਸਰੋਗੇਸੀ 'ਤੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ ਅੱਗ ਲੱਗਣ ਕਾਰਨ ਝੁਲਸੀਆਂ ਬੱਸਾਂਇਲਾਕੇ ਦੇ ਲੋਕਾਂ ਮੁਤਾਬਕ ਪਹਿਲਾਂ ਇੱਕ ਬੱਸ ਨੂੰ ਅੱਗ ਲੱਗੀ। ਇਸ ਤੋਂ ਬਾਅਦ 3 ਹੋਰ ਬੱਸਾਂ ਅੱਗ ਦੀ ਚਪੇਟ ਵਿਚ ਆ ਗਈਆਂ। ਇਨ੍ਹਾਂ ਵਿੱਚ ਕੰਡਕਟਰ ਗੁਰਦੇਵ ਸਿੰਘ ਨਿਊ ਮਾਲਵਾ ਬੱਸ ਦੇ ਅੰਦਰ ਹੀ ਸੁੱਤਾ ਪਿਆ ਸੀ। ਜਿਸ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਅੱਗ ਨਾਲ ਸੜ ਗਈਆਂ ਬੱਸਾਂ ਵਿੱਚ ਨਿਊ ਮਾਲਵਾ ਟਰਾਂਸਪੋਰਟ ਭੁੱਚੋ ਮੰਡੀ ਦੀਆਂ 2 ਬੱਸਾਂ ਵੀ ਸ਼ਾਮਲ ਹਨ। ਮਾਲਕ ਅਨੁਸਾਰ ਉਹ ਕੱਲ੍ਹ ਹੀ ਇਨ੍ਹਾਂ ਨੂੰ ਲੈ ਕੇ ਆਇਆ ਸੀ ਅਤੇ ਰਾਤ ਨੂੰ ਅੱਗ ਲੱਗ ਗਈ। ਇਸ ਤੋਂ ਇਲਾਵਾ ਜੀਬੀਐੱਸ ਅਤੇ ਜਲਾਲ ਬੱਸ ਸਰਵਿਸ ਦੀਆਂ ਦੋ ਬੱਸਾਂ ਵੀ ਸੜ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਾ...
ਚੰਡੀਗੜ੍ਹ- ਪੰਜਾਬ ਦੀਆਂ ਔਰਤਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਜਲਦੀ ਪੂਰਾ ਕਰਨ ਵਾਲੀ ਹੈ। ਜਿਸ ਵਿਚ 18 ਸਾਲ ਤੋਂ ਵਧੇਰੇ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1-1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਦੇ ਲਈ ਮਾਨ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ, ਮਹਿਲਾਵਾਂ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਇਸ ਸਕੀਮ ਉੱਤੇ ਕੰਮ ਕਰ ਰਹੀ ਹੈ। ਸਰਕਾਰ ਦਾ ਬਜਟ ਵੀ ਆਉਣਾ ਬਾਕੀ ਹੈ। 1-2 ਮਹੀਨਿਆਂ ਵਿਚ ਇਸ ਸਕੀਮ ਨੂੰ ਲਾਗੂ ਕਰ ਦਿੱਤਾ ਜਾਵੇਗਾ। Also Read: 'ਹੁਣ ਸੋਨੀਆ-ਰਾਹੁਲ ਗਾਂਧੀ ਨਾਲ ਮਿਲਣ ਦਾ ਸਮਾਂ ਗਿਆ' 1 ਕਰੋੜ ਤੋਂ ਵਧੇਰੇ ਔਰਤਾਂ ਨੂੰ ਲਾਭਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਇਹ ਵਾਅਦਾ ਕੀਤਾ ਸੀ। ਇਸ ਦੇ ਦਾਇਰੇ ਵਿਚ ਪੰਜਾਬ ਦੀਆਂ ਇਕ ਕਰੋੜ ਤੋਂ ਵਧੇਰੇ ਔਰਤਾਂ ਆਉਂਦੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਇਕ ਕਰੋੜ ਤੋਂ ਵਧੇਰੇ ਮਹਿਲਾ ਵੋਟਰ ਸਨ। ਆਮ ਆਦਮੀ ਪਾਰਟੀ ਨੇ ਇਸ ਦੇ ਲਈ ਮਹਿਲਾਵਾਂ ਤੋਂ ਫਾਰਮ ਵੀ ਭਰਵਾਏ ਸਨ। Also Read: ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 51000 ਰੁਪਏ ਦਾ ਇਨਾਮ! ਨਵਾਂਸ਼ਹਿਰ DC ਨੇ ਕੀਤਾ ਐਲਾਨ ਬਿਜਲੀ ਦੀ ਗਾਰੰਟੀ 1 ਜੁਲਾਈ ਤੋਂ ਹੋਵੇਗੀ ਲਾਗੂਆਮ ਆਦਮੀ ਪਾਰਟੀ ਸਰਕਾਰ ਨੇ ਹਾਲ ਹੀ ਵਿਚ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਬਿਜਲੀ ਫਰੀ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਵਿਚ ਬਿਲਿੰਗ ਸਾਈਕਲ 2 ਮਹੀਨੇ ਦਾ ਹੈ, ਇਸ ਲਈ ਹਰ ਘਰ ਨੂੰ ਦੋ ਮਹੀਨਿਆਂ ਵਿਚ 600 ਯੂਨਿਟ ਫ੍ਰੀ ਬਿਜਲੀ ਮਿਲੇਗੀ। ਹਾਲਾਂਕਿ ਇਹ ਗਾਰੰਟੀ ਇਕ ਜੁਲਾਈ ਤੋਂ ਲਾਗੂ ਹੋਵੇਗੀ। ਇਸ ਵਿਚ ਸਰਕਾਰ ਨੇ ਸ਼ਰਤ ਰੱਖੀ ਹੈ ਕਿ ਸਿਰਫ ਇਕ ਕਿਲੋਵਾਟ ਤੱਕ ਲੋਡ ਦੇ ਕਨੈਕਸ਼ਨ ਵਾਲੇ ਹਰ ਘਰ ਨੂੰ ਇਹ ਰਾਹਤ ਮਿਲੇਗੀ। ਇਸ ਤੋਂ ਵਧੇਰੇ ਲੋਡ ਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਇਕ ਵੀ ਵਧੇਰੇ ਯੂਨਿਟ ਹੋਣ ਉੱਤੇ ਪੂਰਾ ਬਿੱਲ ਭਰਨਾ ਹੋਵੇਗਾ।...
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕੀ ਭਾਜਪਾ ਵਿਚ ਸ਼ਾਮਲ ਹੋਣਗੇ, ਇਸ ਉੱਤੇ ਉਨ੍ਹਾਂ ਨੇ ਥੋੜਾ ਸਬਰ ਕਰਨ ਦੀ ਗੱਲ ਕਹੀ ਹੈ। ਜਾਖੜ ਨੇ ਇਥੋਂ ਤੱਕ ਕਿਹਾ ਕਿ ਹੁਣ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਮਿਲਣ ਦਾ ਸਮਾਂ ਚਲਾ ਗਿਆ ਹੈ। ਨੋਟਿਸ ਭੇਜ ਕੇ ਉਨ੍ਹਾਂ ਦੇ ਆਤਮਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਦੇ ਜ਼ਮੀਰ ਨੂੰ ਲਲਕਾਰਿਆ ਗਿਆ ਹੈ। ਜਾਖੜ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਇੰਟਰਵਿਊ ਨੂੰ ਸ਼ੇਅਰ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਕਾਂਗਰਸ ਵਲੋਂ ਉਨਾਂ ਨਾਲ ਕੀਤੇ ਵਿਵਹਾਰ ਉੱਤੇ ਖੁੱਲ੍ਹਕੇ ਆਪਣੀ ਰਾਇ ਜ਼ਾਹਿਰ ਕੀਤੀ ਹੈ। ਜਾਖੜ ਨੂੰ ਹਾਲ ਹੀ ਵਿਚ ਅਨੁਸ਼ਾਸਨੀ ਕਮੇਟੀ ਨੇ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਸੀ। ਹਾਲਾਂਕਿ ਕਾਂਗਰਸ ਅਗਵਾਈ ਨੇ ਨਰਮ ਰੁਖ ਦਿਖਾਉਂਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਅਹੁਦਿਆਂ ਤੋਂ ਹਟਾ ਦਿੱਤਾ ਸੀ। Also Read: ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 51000 ਰੁਪਏ ਦਾ ਇਨਾਮ! ਨਵਾਂਸ਼ਹਿਰ DC ਨੇ ਕੀਤਾ ਐਲਾਨ ਪ੍ਰਧਾਨ ਮੰਤਰੀ ਨਾਲ ਮੇਰੇ ਚੰਗੇ ਸਬੰਧਸੁਨੀਲ ਜਾਖੜ ਨੇ ਕਿਹਾ ਕਿ ਮੈਂ ਆਪਣੇ ਸਿਆਸੀ ਜੀਵਨ ਤੇ ਵਿਅਕਤੀਗਤ ਸਬੰਧਾਂ ਨੂੰ ਅਲੱਗ ਰੱਖਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਮੇਰੇ ਦੂਜੇ ਸਿਆਸੀ ਵਿਰੋਧੀਆਂ ਨਾਲ ਚੰਗੇ ਵਿਅਕਤੀਗਤ ਸਬੰਧ ਹਨ। ਜਾਖੜ ਨੇ ਕਿਹਾ ਕਿ ਮੈਂ ਹਮੇਸ਼ਾ ਸਿਧਾਂਤਾਂ ਦੀ ਲੜਾਈ ਲੜੀ ਹੈ ਤੇ ਇਸ ਨੂੰ ਅੱਗੇ ਵੀ ਜਾਰੀ ਰੱਖਾਂਗਾ। ਮੈਂ ਅਨੁਸ਼ਾਸਨਹੀਨਤਾ ਨਹੀਂ ਕੀਤੀਜਾਖੜ ਨੇ ਕਿਹਾ ਕਿ ਮੈਂ ਪੱਤਰ ਲਿਖ ਕੇ ਕਾਂਗਰਸ ਹਾਈਕਮਾਂਡ ਨੂੰ ਧਮਕਾਉਣ ਵਾਲਿਆਂ ਦੇ ਪ੍ਰਤੀ ਸਾਵਧਾਨ ਕੀਤਾ ਸੀ, ਉਹ ਅਨੁਸ਼ਾਸਨਹੀਨਤਾ ਨਹੀਂ ਹੈ। ਛੋਟੀ ਸੋਚ ਦੇ ਨੇਤਾ ਉੱਚੀ ਕੁਰਸੀ ਉੱਤੇ ਬੈਠ ਕੇ ਕਾਂਗਰਸ ਦੀ ਸੈਕੂਲਰ ਵਿਚਾਰਧਾਰਾ ਨੂੰ ਤੋੜ ਰਹੇ ਸਨ, ਜਿਸ ਦੇ ਬਾਰੇ ਕਾਂਗਰਸ ਨੂੰ ਸਾਵਧਾਨ ਕੀਤਾ ਸੀ। Also Read: Lock Upp 'ਚ ਪੂਨਮ ਪਾਂਡੇ ਦਾ ਬੋਲਡ ਅੰਦਾਜ਼, ਓਪਨ ਏਰੀਆ 'ਚ ਲਿਆ ਨਹਾਉਣ ਦਾ ਮਜ਼ਾ ਚਾਪਲੂਸ ਤੇ ਜੀ ਹਜ਼ੂਰੀ ਕਰਨ ਵਾਲਿਆਂ ਤੋਂ ਇਤਰਾਜ਼ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਕਾਂਗਰਸ ਵਿਚ ਚਾਪਲੂਸੀ ਤੇ ਜੀ ਹਜ਼ੂਰੀ ਕਰਨ ਵਾਲੇ ਨੇਤਾਵਾਂ ਤੋਂ ਇਤਰਾਜ਼ ਹੈ ਕਿਉਂਕਿ ਉਹ ਪਾਰਟੀ ਨੂੰ ਗੁੰਮਰਾਹ ਕਰਦੇ ਹਨ। ਜੋ ਅਜਿਹੇ ਲੋਕਾਂ ਦੀਆਂ ਗੱਲਾਂ ਨੂੰ ਤਰਜੀਹ ਦਿੰਦੇ ਹਨ, ਮੇਰੀ ਉਨ੍ਹਾਂ ਨਾਲ ਵੀ ਨਾਰਾਜ਼ਗੀ ਹੈ। 52 ਸਾਲਾਂ ਬਾਅਦ ਵੀ ਮੈਂ ਪਾਰਟੀ ਨੂੰ ਨਹੀਂ ਸਮਝਾ ਸਕਿਆ ਜਾਂ ਪਾਰਟੀ ਨਹੀਂ ਸਮਝ ਸਕੀ ਤਾਂ ਸਾਡੇ ਵਿਚ ਹੀ ਕੋਈ ਨੁਕਸ ਹੋਵੇਗਾ। ਕੀ ਮੇਰਾ ਹਿੰਦੂ ਹੋਣਾ ਕੋਈ ਕਸੂਰ ਹੈ?ਜਾਖੜ ਨੇ ਹਿੰਦੂ ਹੋਣ ਦੇ ਕਾਰਨ ਮੁੱਖ ਮੰਤਰੀ ਨਾ ਬਣਨ ਵਾਲੇ ਬਿਆਨ ਉੱਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੇ ਬਾਅਦ ਵਿਧਾਇਕਾਂ ਦੀ ਰਾਇ ਲਈ ਗਈ। ਮੇਰੇ ਸਮਰਥਨ ਵਿਚ 42 ਵਿਧਾਇਕ ਸਨ। ਮੈਨੂੰ ਇਸ ਲਈ ਨਜ਼ਰ ਅੰਦਾਜ਼ ਕੀਤਾ ਗਿਆ ਕਿ ਮੈਂ ਹਿੰਦੂ ਹਾਂ? ਕੀ ਇਹ ਮੇਰਾ ਕਸੂਰ ਹੈ। ਮੈਨੂੰ ਹਿੰਦੂ ਹੋਣ ਉੱਤੇ ਤੇ ਉਸ ਤੋਂ ਵਧੇਰੇ ਇਸ ਗੱਲ ਉੱਤੇ ਮਾਣ ਹੈ ਕਿ ਮੈਂ ਪੰਜਾਬੀ ਹਾਂ। ਮੈਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ ਪਰ ਇਸ ਤਰ੍ਹਾਂ ਪੇਸ਼ ਕੀਤਾ ਗਿਆ ਕਿ ਜਿਵੇਂ ਹਿੰਦੂ ਹੋਣਾ ਮੇਰਾ ਗੁਨਾਹ ਹੈ।...
ਨਵਾਂਸ਼ਹਿਰ- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ੇ ਮੁਕਤ ਬਨਾਉਣ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸ.ਐੱਸ.ਪੀਜ਼ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੂੰ ਲੈਕੇ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐੱਸ.ਐੱਸ.ਪੀ ਸੰਦੀਪ ਸ਼ਰਮਾ ਵਲੋਂ ਅੱਜ ਨਸ਼ਾ ਤਸਕਰਾਂ ਉੱਤੇ ਕਾਬੂ ਪਾਉਣ ਨੂੰ ਲੈ ਕੇ ਇਨਾਮ ਦਾ ਐਲਾਨ ਕੀਤਾ ਗਿਆ ਹੈ। Also Read: Lock Upp 'ਚ ਪੂਨਮ ਪਾਂਡੇ ਦਾ ਬੋਲਡ ਅੰਦਾਜ਼, ਓਪਨ ਏਰੀਆ 'ਚ ਲਿਆ ਨਹਾਉਣ ਦਾ ਮਜ਼ਾ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਰਪੰਚਾਂ, ਪੰਚਾਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ। ਅੱਜ ਮੀਡੀਆ ਨਾਲ ਖਾਸ ਗੱਲਬਾਤ ਕਰਦਿਆਂ ਡੀ.ਸੀ. ਨਵਾਂਸ਼ਹਿਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਵਿੱਚ ਜੋ ਵੀ ਕੋਈ ਵਿਆਕਤੀ ਨਸ਼ਾ ਵੇਚਣ ਵਾਲੇ ਨਸ਼ਾ ਸੁਦਾਗਰਾ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 51 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ ਅਤੇ ਉਸ ਵਿਆਕਤੀ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ ਤੇ ਸੁਰੱਖਿਆ ਵੀ ਮੁਹਇਆ ਕਰਵਾਈ ਜਾਵੇਗੀ। ਇਸ ਸੰਬੰਧੀ ਜਲਦੀ ਹੀ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। Also Read: 'ਮੁੜ ਯੂਪੀ ਦੀ CM ਜਾਂ PM ਬਣ ਸਕਦੀ ਹਾਂ ਪਰ ਰਾਸ਼ਟਰਪਤੀ ਅਹੁਦਾ ਮਨਜ਼ੂਰ ਨਹੀਂ'...
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲ ਡਿਫਾਲਟਰਾਂ ਖਿਲਾਫ ਐਕਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਬਿਜਲੀ ਵਿਭਾਗ ਵਲੋਂ ਡਿਫਾਲਟਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਡਿਫਾਲਟਰਾਂ ਦੀ ਸੂਚੀ ਤਿਆਰ ਕਰਨ ਦੀ ਗੱਲ ਕਹੀ ਸੀ। Also Read: ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਹ 'CSK Girl', ਬਿੱਗ ਬੌਸ ਫੇਮ ਸਟਾਰ ਨਾਲ ਜੁੜਿਆ ਸੀ ਨਾਮ ਦੱਸ ਦਈਏ ਕਿ ਪਹਿਲੇ ਗੇੜ ਵਿਚ ਬਿਜਲੀ ਵਿਭਾਗ ਵਲੋਂ 499 ਡਿਫਾਲਟਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ। ਇਨ੍ਹਾਂ ਡਿਫਾਲਟਰਾਂ ਵੱਲ ਬਿਜਲੀ ਵਿਭਾਗ ਦਾ 52 ਕਰੋੜ ਰੁਪਏ ਦਾ ਬਕਾਇਆ ਸੀ। ਬਿਜਲੀ ਵਿਭਾਗ ਵਲੋਂ 5 ਲੱਖ ਤੋਂ ਵਧੇਰੇ ਵਾਲੇ ਡਿਫਾਲਟਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਪੰਜਾਬ ਅੰਦਰ 900 ਡਿਫਾਲਟਰ ਬਿਜਲੀ ਬਿੱਲਾਂ ਦਾ 120 ਕਰੋੜ ਰੁਪਏ ਦੱਬੀ ਬੈਠੇ ਹਨ। ਇਹ ਅੰਕੜੇ ਸਾਹਮਣੇ ਆਉਣ ਮਗਰੋਂ ਸੀਐਮ ਭਗਵੰਤ ਮਾਨ ਵੱਲੋਂ ਸਖਤ ਐਕਸ਼ਨ ਦੇ ਹੁਕਮ ਦਿੱਤੇ ਗਏ ਹਨ। ਹੁਣ ਪਾਵਰਕੌਮ ਵੱਲੋਂ ਇਨ੍ਹਾਂ 900 ਡਿਫਾਲਟਰ ਤੋਂ ਵਸੂਲੀ ਦੀ ਮੁਹਿੰਮ ਵਿੱਢ ਦਿੱਤੀ ਹੈ। Also Read: ਪੰਜਾਬ ਅਸੈਂਬਲੀ ਭਰਤੀ ਸਕੈਮ ਮਾਮਲਾ: ਮੰਤਰੀਆਂ ਦੇ ਕਰੀਬੀਆਂ ਦੀ ਭਰਤੀ ਦੀ ਸਪੀਕਰ ਕਰਾਉਣਗੇ ਜਾਂਚ ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ’ਚ ਦਰਜਨ ਡਿਫਾਲਟਰ ਅਜਿਹੇ ਵੀ ਹਨ ਜਿਨ੍ਹਾਂ ਵੱਲ ਪ੍ਰਤੀ ਕੁਨੈਕਸ਼ਨ ਇੱਕ ਕਰੋੜ ਤੋਂ ਵੱਧ ਰਾਸ਼ੀ ਬਕਾਇਆ ਖੜ੍ਹੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਨ੍ਹਾਂ ਡਿਫਾਲਟਰਾਂ ਦੀ ਸ਼ਨਾਖ਼ਤ ਕਰਨ ਵਾਸਤੇ ਹਦਾਇਤ ਕੀਤੀ ਹੈ। ਅੰਕੜਿਆਂ ਮੁਤਾਬਕ ਪਾਵਰਕੌਮ ਦੇ ਹਰ ਕੈਟਾਗਰੀ ਦੇ ਕੁੱਲ ਖਪਤਕਾਰ ਕਰੀਬ 94 ਲੱਖ ਬਣਦੇ ਹਨ। ਘਰੇਲੂ ਬਿਜਲੀ ਦੇ ਖਪਤਕਾਰਾਂ ਵੱਲ 1860 ਕਰੋੜ ਦੀ ਰਕਮ ਬਕਾਇਆ ਖੜ੍ਹੀ ਹੈ।
ਚੰਡੀਗੜ੍ਹ- ਪੰਜਾਬ ਅਸੈਂਬਲੀ ਵਿਚ ਹੋਏ ਭਰਤੀ ਸਕੈਮ ਦੀ ਜਾਂਚ ਕੀਤੀ ਜਾਵੇਗੀ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਇਸ ਦੀ ਜਾਂਚ ਕਰਵਾਉਣਗੇ। ਇਸ ਦੇ ਲਈ ਹੁਣ ਮਾਨ ਸਰਕਾਰ ਵਿਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਨੂੰ ਆਧਾਰ ਬਣਾਇਆ ਗਿਆ ਹੈ। ਬੈਂਸ ਨੇ ਹੀ ਦਸਤਾਵੇਜ਼ ਦੇ ਸਹਾਰੇ ਇਸ ਦਾ ਪਰਦਾਫਾਸ਼ ਕੀਤਾ ਸੀ। ਜਿਸ ਵਿਚ ਦੱਸਿਆ ਗਿਆ ਕਿ ਸਾਬਕਾ ਸਪੀਕਰ ਰਾਣਾ ਕੇਪੀ ਸਣੇ ਕਾਂਗਰਸੀਆਂ ਦੇ ਕਰੀਬੀਆਂ ਤੇ ਰਿਸ਼ਤੇਦਾਰਾਂ ਦੀਆਂ ਅਸੈਂਬਲੀ ਵਿਚ ਭਰਤੀਆਂ ਕਰਵਾਈਆਂ ਗਈਆਂ। ਹੁਣ ਸਪੀਕਰ ਪਿਛਲੇ 5 ਸਾਲ ਵਿਚ ਹੋਈਆਂ ਭਰਤੀਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਵਾਲੇ ਹਨ। Also Read: ਸਿੱਖ ਸੰਗਤ ਦੇ ਇਤਰਾਜ਼ ਤੋਂ ਬਾਅਦ ਪਾਕਿ ਹੁਣ ਨਹੀਂ ਵੇਚੇਗਾ ਕਰਤਾਰਪੁਰ ਸਾਹਿਬ ਦੇ ਖੂਹ ਦਾ ਪਵਿੱਤਰ ਪਾਣੀ ਬੈਂਸ ਨੇ ਕੀਤਾ ਸੀ ਖੁਲਾਸਾਹਰਜੋਤ ਬੈਂਸ ਨੇ ਕਿਹਾ ਸੀ ਕਿ ਵਿਧਾਨ ਸਭਾ ਵਿਚ ਜਿਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਦਿੱਤੀ ਹੈ, ਉਨ੍ਹਾਂ ਵਿਚ ਸਿੱਧਾਰਥ ਠਾਕੁਰ ਸਪੀਕਰ ਦੇ ਦੋਸਤ ਦੇ ਬੇਟੇ ਹਨ। ਮਨਜਿੰਦਰ ਵਿਧਾਇਕ ਸੁਰਜੀਤ ਧਿਮਾਣ ਦੇ ਭਤੀਜੇ ਹਨ। ਗੌਰਵ ਠਾਕੁਰ ਸਪੀਕਰ ਦੇ ਰਿਸ਼ਤੇਦਾਰ ਦੇ ਬੇਟੇ ਹਨ। ਪ੍ਰਵੀਣ ਕੁਮਾਰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਦੇ ਭਤੀਜੇ ਹਨ। ਰੋਪੜ ਵਿਚ ਗੌਰਵ ਰਾਣਾ ਤੇ ਸੌਰਵ ਰਾਣਾ ਯਾਨੀ ਇਕੋ ਘਰ ਦੇ ਦੋ ਭਰਾਵਾਂ ਨੂੰ ਨੌਕਰੀ ਦਿੱਤੀ ਗਈ। ਮਾਰਕੀਟ ਕਮੇਟੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਦੇ ਬੇਟੇ ਰਾਕੇਸ਼ ਕੁਮਾਰ ਨੂੰ ਵੀ ਨੌਕਰੀ ਦਿੱਤੀ ਗਈ। ਜੋ ਡੀਸੀ ਆਫਿਸ ਰੋਪੜ ਵਿਚ ਕੰਮ ਕਰਦੇ ਹਨ। ਬਠਿੰਡਾ ਦੇ ਅਜੇ ਕੁਮਾਰ ਮਨਪ੍ਰੀਤ ਬਾਦਲ ਦੇ ਕਰੀਬੀ ਦੇ ਬੇਟੇ ਹਨ ਤੇ ਉਨ੍ਹਾਂ ਦੇ ਨਾਲ ਹੀ ਕੰਮ ਕਰਦੇ ਸਨ। ਅਵਤਾਰ ਸਿੰਘ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਪਵਨ ਬੰਸਲ ਦੇ ਡਰਾਈਵਰ ਦੇ ਬੇਟੇ ਹਨ। ਕੁਲਦੀਪ ਮਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਟਾਫ ਮੈਂਬਰ ਦੇ ਬੇਟੇ ਹਨ। ਪ੍ਰਮੋਦ ਕੁਮਾਰ ਪੀਆਰਟੀਸੀ ਡਾਇਰੈਕਟਰ ਦੇ ਬੇਟੇ ਹਨ। ਅੰਜੂ ਬਾਲਾ ਸਪੀਕਰ ਦੇ ਸੈਕ੍ਰੇਟਰੀ ਦੀ ਸਾਲੀ ਹੈ। Also Read: ਪੰਜਾਬ 'ਚ ਟੁੱਟ ਸਕਦੈ ਗਰਮੀ ਦਾ ਰਿਕਾਰਡ, ਇਨ੍ਹਾਂ ਸੂਬਿਆਂ 'ਚ ਅੱਤ ਦੀ ਗਰਮੀ ਦਾ ਅਲਰਟ ਕੈਥਲ ਤੇ ਬਿਲਾਸਪੁਰ ਦੇ ਰਹਿਣ ਵਾਲਿਆਂ ਨੂੰ ਨੌਕਰੀਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਜਸਬੀਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਵਿਚ ਕਲਰਕ ਦੀ ਨੌਕਰੀ ਦਿੱਤੀ ਗਈ। ਇਸ ਦੀ ਸਿਫਾਰਿਸ਼ ਪੰਜਾਬ ਦੇ ਸਾਬਕਾ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਸੀ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਰਹਿਣ ਵਾਲੇ ਵਿਕਰਮ ਸਿੰਘ ਨੂੰ ਲਾਅ ਅਫਸਰ ਬਣਾਇਆ ਗਿਆ।
ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਕਾਲੀ ਨੇਤਾਵਾਂ ਤੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਤੇ ਹੋਰ ਮਸ਼ਹੂਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਚਿੱਠੀ ਜ਼ਰੀਏ ਮਿਲੀ ਹੈ। ਸੁਲਤਾਨਪਰ ਲੋਧੀ ਦੇ ਰੇਲਵੇ ਸਟੇਸ਼ਨ ਦੇ ਮਾਸਟਰ ਨੂੰ ਇਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ’ਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਕੀਤਾ ਗਿਆ ਹੈ। ਇਸ ਚਿੱਠੀ ’ਚ ਸੁਲਤਾਨਪੁਰ ਲੋਧੀ ਦੇ ਸਟੇਸ਼ਨ ਨੂੰ ਵੀ ਉਡਾਣ ਦੀ ਵੀ ਧਮਕੀ ਦਿੱਤੀ ਗਈ ਹੈ। Also Read: ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸੁੱਖਾ ਦੁਨੇਕਾ ਗਿਰੋਹ ਨਾਲ ਸਬੰਧਿਤ 3 ਗੈਂਗਸਟਰ ਹਥਿਆਰਾਂ ਸਣੇ ਕਾਬੂ ਇਸ ਦੇ ਇਲਾਵਾ ਪਟਿਆਲਾ ਦਾ ਕਾਲੀ ਮਾਤਾ ਦਾ ਮੰਦਰ ਅਤੇ ਜਲੰਧਰ ਦੇ ਇਕ ਮਸ਼ਹੂਰ ਧਾਰਮਿਕ ਸਥਾਨ ਨੂੰ ਵੀ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ। ਉਥੇ ਹੀ ਚਿੱਠੀ ’ਚ ਜੈਸ਼-ਏ-ਮੁਹੰਮਦ ਵੱਲੋਂ ਭਗਵੰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਨਾਲ-ਨਾਲ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੇ ਪੱਤਰ ’ਚ 21 ਮਈ ਤਾਰੀਖ਼ ਦਾ ਜ਼ਿਕਰ ਕੀਤਾ ਗਿਆ ਹੈ। ਪੱਤਰ ’ਚ 21 ਮਈ ਦੀ ਤਾਰੀਖ਼ ਲਿਖੀ ਮਿਲੀ ਹੈ। ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। Also Read: 'ਪੰਜਾਬ 'ਚ ਕੋਰੋਨਾ ਹਾਲਾਤ ਕਾਬੂ 'ਚ, ਬਿਨਾਂ ਮਾਸਕ ਫੜੇ ਜਾਣ 'ਤੇ ਨਹੀਂ ਹੋਵੇਗਾ ਜੁਰਮਾਨਾ'...
ਫਰੀਦਕੋਟ- ਸੀ.ਆਈ.ਏ ਸਟਾਫ਼ ਫ਼ਰੀਦਕੋਟ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਗੁਪਤ ਸੂਚਨਾਂ ਦੇ ਅਧਾਰ ਉੱਤੇ ਨਾਕੇਬੰਦੀ ਦੌਰਾਨ ਸੁੱਖਾ ਦੁਨੇਕੇ ਗਰੁੱਪ, ਜੋ ਬੰਬੀਹਾ ਗਰੁੱਪ ਤੋਂ ਅਲੱਗ ਹੋਕੇ ਨਵਾਂ ਗਰੁੱਪ ਬਣਿਆ ਹੈ, ਦੇ ਤਿੰਨ ਖਤਰਨਾਕ ਅਪਰਾਧੀਆਂ ਨੂੰ ਫੜਨ ਵਿਚ ਕਾਮਯਾਬੀ ਹਾਸਿਲ ਕੀਤੀ। ਉਹ ਕਾਰ ਉੱਤੇ ਸਵਾਰ ਹੋਕੇ ਜਾ ਰਹੇ ਸਨ, ਜਿਨ੍ਹਾਂ ਕੋਲੋ ਚਾਰ ਪਿਸਟਲ ,ਦੋ ਦੇਸੀ ਕੱਟੇ ਅਤੇ 23 ਜ਼ਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। Also Read: 'ਪੰਜਾਬ 'ਚ ਕੋਰੋਨਾ ਹਾਲਾਤ ਕਾਬੂ 'ਚ, ਬਿਨਾਂ ਮਾਸਕ ਫੜੇ ਜਾਣ 'ਤੇ ਨਹੀਂ ਹੋਵੇਗਾ ਜੁਰਮਾਨਾ' ਪੱਤਰਕਾਰਾਂ ਨਾਲ ਗੱਲ ਕਰਦਿਆਂ ਐੱਸਐੱਸਪੀ ਫਰੀਦਕੋਟ ਮੈਡਮ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਵਿੱਚ ਲੁੱਟਾਂ ਖੋਹਾਂ ਅਤੇ ਫਿਰੋਤੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੀ, ਜਿਸ ਨੂੰ ਲੈੱਕੇ ਪੁਲਿਸ ਵੱਲੋਂ ਇਕ ਖ਼ਾਸ ਮੁਹਿੰਮ ਵਿੱਢੀ ਗਈ ਸੀ, ਜਿਸ ਦੌਰਾਨ ਕੁਝ ਦਿਨ ਪਹਿਲਾਂ ਸੁੱਖਾ ਦੁਨੇਕੇ ਗੈਂਗ ਦੇ ਦੋ ਵਿਅਕਤੀਆਂ ਨੂੰ ਅਸਲੇ ਸਮੇਤ ਕਾਬੂ ਕੀਤਾ ਸੀ, ਜੋ ਉਹ ਇੰਦੌਰ ਜਾਂ ਹੋਰ ਸੂਬਿਆਂ ਤੋਂ ਲੈਕੇ ਆਉਂਦੇ ਸਨ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਤੋਂ ਮਿਲੀ ਜਾਣਕਾਰੀ ਉੱਤੇ ਉਨ੍ਹਾਂ ਦੇ ਹੀ ਤਿੰਨ ਹੋਰ ਸਾਥੀਆਂ ਨੂੰ ਨਾਕੇਬੰਦੀ ਕਰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ ਤਿੰਨ ਪਿਸਟਲ 32 ਬੋਰ ਦੇਸੀ ਸਮੇਤ 10 ਰੌਂਦ 32 ਬੋਰ ਜ਼ਿੰਦਾ, ਇੱਕ ਪਿਸਤੌਲ 30 ਬੋਰ ਦੇਸੀ ਸਮੇਤ 02 ਰੌਂਦ 30 ਬੋਰ ਜ਼ਿੰਦਾ (3), ਇੱਕ ਪਿਸਤੌਲ 315 ਬੋਰ ਦੇਸੀ (ਕੱਟਾ) ਸਮੇਤ 06 ਰੌਂਦ 315 ਬੋਰ ਜ਼ਿੰਦਾ, ਇੱਕ ਪਿਸਤੌਲ 12 ਬੋਰ ਦੇਸੀ (ਕੱਟਾ) ਸਮੇਤ 05 ਰੌਂਦ 12 ਬੋਰ ਜ਼ਿੰਦਾ, ਇੱਕ ਕਾਰ ਮਾਰਕਾ ਸਵਿਫਟ ਰੰਗ ਚਿੱਟਾ ਨੰਬਰ PB 30M 2919 ਬਰਾਮਦ ਕੀਤੇ ਗਏ। Also Read: 81 ਸਾਲ ਦੀ ਉਮਰ 'ਚ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਐਲਵੇਰਾ ਬ੍ਰਿਟੋ ਦਾ ਦੇਹਾਂਤ ਦੋਸ਼ੀਆਂ ਖਿਲਾਫ ਮੁੱਕਦਮਾ ਨੰਬਰ 73 ਮਿਤੀ 26-04-2022 ਅ/ਧ 25 Arms (AMENDMENT) Act 2019 ਥਾਣਾ ਸਦਰ ਫਰੀਦਕੋਟ ਦਰਜ ਕੀਤਾ ਗਿਆ। ਇਸ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਥੇ ਇਹ ਵੀ ਵਰਨਣਯੋਗ ਹੈ ਕਿ ਦੋਸ਼ੀ ਮਨਤਾਰ ਸਿੰਘ ਉਰਫ ਬੱਬੂ, ਗਗਨਦੀਪ ਸਿੰਘ ਉਰਫ ਅਫੀਮ ਅਤੇ ਕਰਨ ਸ਼ਰਮਾ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਬੈਠੇ ਸੁੱਖਾ ਦੁਨੇਕੇ ਦੇ ਨਿਰਦੇਸ਼ ਉੱਤੇ ਇਹ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।...
ਚੰਡੀਗੜ੍ਹ- ਪੰਜਾਬ 'ਚ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਸੂਬੇ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਦੂਜੇ ਪਾਸੇ, ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ। ਜਿੱਥੇ ਮਾਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਕੰਟਰੋਲ 'ਚ ਹੈ। ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਮਾਨ ਨੇ ਪੰਜਾਬ ਦੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਬਾਰੇ ਪੂਰੀ ਜਾਣਕਾਰੀ ਲਈ। Also Read: 81 ਸਾਲ ਦੀ ਉਮਰ 'ਚ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਐਲਵੇਰਾ ਬ੍ਰਿਟੋ ਦਾ ਦੇਹਾਂਤ ਸਿਹਤ ਮੰਤਰੀ ਨੇ ਕਿਹਾ- ਐਡਵਾਈਜ਼ਰੀ ਮੰਨਣ ਲੋਕਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਕੇਸ ਆ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਗੁਆਂਢੀ ਰਾਜਾਂ ਵਿੱਚ ਮਾਮਲੇ ਵਧ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਜਾਰੀ ਕੀਤੀ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਜਾਣਾ ਜ਼ਰੂਰੀ ਹੋਵੇ ਤਾਂ ਮਾਸਕ ਪਾਓ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਾਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। Also Read: ਵਧੇ ਭਾਰ ਕਾਰਨ ਟ੍ਰੋਲ ਹੋਈ Harnaaz Sandhu ਨੇ ਬਦਲਿਆ ਲੁੱਕ, ਤਸਵੀਰਾਂ ਮਾਨ ਨੇ ਕਿਹਾ- ਲੋੜ ਅਨੁਸਾਰ ਹਰ ਕਦਮ ਚੁੱਕਾਂਗੇਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੋਰੋਨਾ ਨੂੰ ਲੈ ਕੇ ਸਾਰੇ ਰਾਜਾਂ ਅਤੇ ਕੇਂਦਰ ਵਿਚਕਾਰ ਸਕਾਰਾਤਮਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਕਾਬੂ ਹੇਠ ਹਨ। ਅਸੀਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਲੋੜ ਅਨੁਸਾਰ ਹਰ ਕਦਮ ਚੁੱਕਾਂਗੇ।...
ਰੂਪਨਗਰ- ਰੂਪਨਗਰ 'ਚ ਕਾਂਗਰਸੀ ਆਗੂ ਅਲਕਾ ਲਾਂਬਾ ਪੁਲਿਸ ਕੋਲ ਪੇਸ਼ ਹੋਈ ਹੈ। ਇਸ ਦੌਰਾਨ ਪੁਲਿਸ ਨੇ ਅਲਕਾ ਨਾਲ ਆਏ ਕਾਂਗਰਸੀ ਆਗੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਮੌਕੇ ਉੱਤੇ ਮੌਜੂਦ ਕਾਂਗਰਸੀ ਨੇਤਾਵਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। Also Read: 30 ਸਾਲ ਤੋਂ ਟਾਇਲਟ 'ਚ ਸਮੋਸੇ ਬਣਾ ਵੇਚ ਰਿਹਾ ਸੀ ਰੈਸਟੋਰੈਂਟ! ਇੰਝ ਖੁੱਲਿਆ ਭੇਦ ਲਾਂਬਾ ਦੇ ਸਮਰਥਨ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ ਪਰ ਕਦੇ ਵੀ ਕਿਸੇ ਔਰਤ ਖ਼ਿਲਾਫ਼ ਇਸ ਤਰ੍ਹਾਂ ਦਾ ਕੇਸ ਦਰਜ ਨਹੀਂ ਕੀਤਾ। ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਅਲਕਾ ਲਾਂਬਾ ਨੂੰ ਨਿਸ਼ਾਨਾ ਬਣਾਇਆ ਹੈ। ਜਿਸ ਨੂੰ ਕਾਂਗਰਸ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਲਾਂਬਾ ਬੋਲੀ– ਮੈਂ ਡਰਦੀ ਨਹੀਂਕਾਂਗਰਸ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਬਦਲਾਅ ਦੀ ਗੱਲ ਕਰਨ ਵਾਲੀ ਪਾਰਟੀ ਬਦਲੇ ਉੱਤੇ ਉਤਰ ਆਈ ਹੈ। ਉਸ ਨੂੰ 26 ਅਪ੍ਰੈਲ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਹ 25 ਨੂੰ ਪੰਜਾਬ ਆਈ ਸੀ। ਇਸ ਤੋਂ ਬਾਅਦ ਉਸ ਨੂੰ 27 ਅਪ੍ਰੈਲ ਨੂੰ ਆਉਣ ਲਈ ਕਿਹਾ ਗਿਆ। ਉਹ ਅੱਜ ਰੋਪੜ ਥਾਣੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਧੀ ਨੂੰ ਪੰਜਾਬ ਵਿੱਚ ਘਸੀਟਿਆ ਹੈ, ਪਰ ਮੈਂ ਡਰਨ ਵਾਲੀ ਨਹੀਂ ਹਾਂ। ਮੈਂ ਕਾਨੂੰਨ ਦਾ ਸਤਿਕਾਰ ਕਰਦੀ ਹਾਂ, ਮੇਰੀ ਲੜਾਈ ਜਾਰੀ ਰਹੇਗੀ। Also Read: ਚੀਨ 'ਚ ਮਿਲਿਆ H3N8 ਬਰਡ ਫਲੂ ਦਾ ਪਹਿਲਾ ਮਾਮਲਾ, ਚਾਰ ਸਾਲਾ ਬੱਚਾ ਮਿਲਿਆ ਇਨਫੈਕਟਿਡ ਇਹ ਹੈ ਮਾਮਲਾਰੋਪੜ ਥਾਣਾ ਸਦਰ 'ਚ ਆਮ ਆਦਮੀ ਪਾਰਟੀ ਦੇ ਆਗੂ 'ਤੇ ਮਾਮਲਾ ਦਰਜ ਹੈ ਕਿ ਉਹ ਸਮਰਥਕਾਂ ਨਾਲ ਮਿਲ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਜਾ ਰਹੇ ਸਨ। ਫਿਰ ਕੁਝ ਨਕਾਬਪੋਸ਼ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਖਾਲਿਸਤਾਨੀ ਕਿਹਾ। 'ਆਪ' ਨੇਤਾ ਦਾ ਦਾਅਵਾ ਹੈ ਕਿ ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਕੇਜਰੀਵਾਲ 'ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ।...
ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਦੇ ਦਿੱਗਜ ਆਗੂ ਸੁਨੀਲ ਜਾਖੜ ਪ੍ਰਤੀ ਕਾਂਗਰਸ ਹਾਈਕਮਾਂਡ ਨਰਮ ਪੈ ਗਈ ਹੈ। ਜਾਖੜ ਨੂੰ ਕਾਂਗਰਸ ਮੁਅੱਤਲ ਨਹੀਂ ਕਰੇਗੀ। ਹਾਲਾਂਕਿ ਹੁਣ ਉਨ੍ਹਾਂ ਨੂੰ ਦੋ ਸਾਲ ਤੱਕ ਪਾਰਟੀ 'ਚ ਕੋਈ ਅਹੁਦਾ ਨਹੀਂ ਮਿਲੇਗਾ। ਉਨ੍ਹਾਂ ਨੂੰ ਉਨ੍ਹਾਂ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਜੋ ਉਹ ਵਰਤਮਾਨ ਵਿੱਚ ਸੰਭਾਲ ਰਹੇ ਹਨ। ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ। ਇਸ ਨੂੰ ਅੰਤਿਮ ਮਨਜ਼ੂਰੀ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਅਨੁਸ਼ਾਸਨੀ ਕਮੇਟੀ ਦੇ ਸਾਰੇ ਮੈਂਬਰ ਇਸ ਕਾਰਵਾਈ ਲਈ ਇਕਮਤ ਨਹੀਂ ਸਨ। Also Read: ਕੋਰੋਨਾ ਹਾਲਾਤਾਂ ਨੂੰ ਲੈ ਕੇ PM ਮੋਦੀ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਚਰਚਾ ਵਿਧਾਇਕ ਦੇ ਭਤੀਜੇ ਨੇ ਜਾਖੜ 'ਤੇ ਕਾਰਵਾਈ 'ਤੇ ਚੁੱਕੇ ਸਵਾਲਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਸੁਨੀਲ ਜਾਖੜ ਖਿਲਾਫ ਕਾਰਵਾਈ 'ਤੇ ਸਵਾਲ ਚੁੱਕੇ ਸਨ। ਸੰਦੀਪ ਸੁਨੀਲ ਜਾਖੜ ਦਾ ਭਤੀਜਾ ਹੈ। ਉਨ੍ਹਾਂ ਕਿਹਾ ਸੀ ਕਿ ਜਾਖੜ ਨੂੰ ਚੋਣਾਂ ਦੌਰਾਨ ਆਪਣੀ ਬਿਆਨਬਾਜ਼ੀ ਲਈ ਨੋਟਿਸ ਮਿਲਿਆ ਹੈ। ਜੇਕਰ ਅਜਿਹਾ ਹੈ ਤਾਂ ਜਾਖੜ ਨੂੰ ਹੀ ਨੋਟਿਸ ਕਿਉਂ ਭੇਜਿਆ ਗਿਆ? ਉਸ ਸਮੇਂ ਕਈ ਆਗੂਆਂ ਨੇ ਬਿਆਨਬਾਜ਼ੀ ਕੀਤੀ। ਉਨ੍ਹਾਂ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਇੱਕ ਵਿਸ਼ੇਸ਼ ਧਰਮ (ਹਿੰਦੂ) ਹੋਣ ਕਾਰਨ ਜਾਖੜ ਨੂੰ ਨੋਟਿਸ ਭੇਜ ਕੇ ਕਾਰਵਾਈ ਕੀਤੀ ਗਈ ਸੀ। ਵੇਰਕਾ ਦਾ ਯੂ-ਟਰਨਅੰਮ੍ਰਿਤਸਰ ਤੋਂ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਨੇ ਜਾਖੜ ਵੱਲੋਂ ਆਪਣੇ ਸਿਰ 'ਤੇ ਜੁੱਤੀ ਨਾ ਰੱਖਣ ਦੇ ਬਿਆਨ ਦਾ ਵਿਰੋਧ ਕੀਤਾ ਸੀ। ਸਾਬਕਾ ਮੰਤਰੀ ਵੇਰਕਾ ਨੇ ਕਿਹਾ ਸੀ ਕਿ ਜਾਖੜ ਨੇ ਸਾਬਕਾ ਸੀਐਮ ਚੰਨੀ 'ਤੇ ਇਹ ਜਾਤੀਵਾਦੀ ਟਿੱਪਣੀ ਕੀਤੀ ਹੈ। ਉਨ੍ਹਾਂ ਜਾਖੜ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਉਧਰ ਜਦੋਂ ਹਾਈਕਮਾਂਡ ਨੇ ਕਾਰਵਾਈ ਕੀਤੀ ਤਾਂ ਵੇਰਕਾ ਨੇ ਕਿਹਾ ਕਿ ਚੋਣ ਹਾਰ ਲਈ ਇਕੱਲੇ ਜਾਖੜ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ ਵਿਖੇ ਮੱਥਾ ਟੇਕ ਕੇ ਸਫਾਈ ਦੇ ਦਿੱਤੀ ਸੀ। ਇਸ ਲਈ ਹੁਣ ਮੁਅੱਤਲੀ ਦੀ ਲੋੜ ਨਹੀਂ ਸੀ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab News: पंजाब परीक्षा केंद्रों और नोडल केंद्रों के आसपास धारा 144 लागू
Healthy Breakfast tips: सुबह भूलकर भी नाश्ते में न खाएं ये चीजें, भुगतना पड़ सकता है भारी नुकसान
Sarson Ka Saag: इन बीमारियों का रामबान इलाज है सरसों का साग, जानें इसे खाने के फायदे