ਸੰਗਰੂਰ : ਘਰ ਵਿਚ ਹੀ ਸ਼ਰਾਬ ਤਿਆਰ ਕਰ ਕੇ ਬੋਤਲ ਉਤੇ ਲੇਬਲ ਲਾ ਕੇ ਵੇਚੀ ਜਾਂਦੀ ਸੀ। ਇਸੇ ਸ਼ਰਾਬ ਨਾਲ ਹੁਣ ਤਕ ਅੱਠ ਮੌਤਾਂ ਹੋ ਚੁੱਕੀਆਂ ਹਨ। ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਲਾਅ ਇਨ ਆਰਡਰ ਨੇ ਜਾਣਕਾਰੀ ਦਿੱਤੀ ਹੈ ਕਿ ਸੰਗਰੂਰ ਦੇ ਪਿੰਡ ਗੁਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ 8 ਵਿਅਕਤੀਆਂ ਦੀ ਮੌਤ ਦੇ ਮਾਮਲੇ ਵਿਚ ਪੁਲਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੇ ਘਰ ਵਿਚ ਹੀ ਸ਼ਰਾਬ ਬਣਾਈ ਜਾਂਦੀ ਸੀ ਅਤੇ ਉਸ ਉੱਤੇ ਲੇਬਲ ਲਗਾ ਦਿੱਤਾ ਜਾਂਦਾ ਸੀ, ਉਹ ਵੀ ਘਰ ਵਿਚ ਹੀ ਤਿਆਰ ਕੀਤਾ ਜਾਂਦਾ ਸੀ। ਇਨ੍ਹਾਂ ਦੇ ਘਰ ਵਿਚੋਂ ਰੇਡ ਕਰਨ ਤੋਂ ਬਾਅਦ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਸਮੱਗਰੀ ਦੀ ਬਰਾਮਦ ਕੀਤੀ ਗਈ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਖਾਲ੍ਹੀ ਬੋਤਲਾਂ, ਬੋਤਲਾਂ ਦੇ ਉੱਤੇ ਲਗਾਉਣ ਵਾਲਾ ਢੱਕਣ ਪ੍ਰਿੰਟਰ, ਬੋਤਲ ਨੂੰ ਲਗਾਉਣ ਵਾਲੀ ਸੀਲ ਆਦਿ ਚੀਜ਼ਾਂ ਬਰਾਮਦ ਹੋਈਆਂ ਹਨ। ਮੁਲਜ਼ਮਾਂ ਨੇ ਦੱਸਿਆ ਕਿ ਸਾਡੇ ਵੱਲੋਂ ਘਰ ਵਿਚ ਹੀ ਸ਼ਰਾਬ ਬਣਾਈ ਜਾਂਦੀ ਸੀ ਅਤੇ ਹਰਿਆਣਾ ਮਾਰਕਾ ਦੇ ਲੇਬਲ ਵੀ ਘਰ ਵਿਚ ਹੀ ਤਿਆਰ ਕੀਤੇ ਜਾਂਦੇ ਸੀ। ਮੁਲਜ਼ਾਂ ਨੇ ਦੱਸਿਆ ਕਿ ਹੁਣ ਤੱਕ ਸਾਡੇ ਵੱਲੋਂ 10 ਪੇਟੀਆਂ ਬਣਾ ਕੇ ਵੇਚੀਆਂ ਜਾ ਚੁੱਕੀਆਂ ਹਨ। ਫਿਲਹਾਲ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਕੁਝ ਸਮਾਂ ਪਹਿਲਾਂ ਹੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਸਾਡੇ ਵੱਲੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਹੁਣ ਤੱਕ ਇਨ੍ਹਾਂ ਵੱਲੋਂ ਹੋਰ ਕਿਹੜੇ ਇਲਾਕਿਆਂ ਵਿਚ ਸ਼ਰਾਬ ਵੇਚੀ ਗਈ ਹੈ ਤੇ ਕਿੱਥੋਂ-ਕਿੱਥੋਂ ਸ਼ਰਾਬ ਬਣਾਉਣ ਦਾ ਸਾਮਾਨ ਲਿਆਉਂਦੇ ਸੀ।ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਡੀਆਂ ਟੀਮਾਂ ਬਾਹਰੀ ਸੂਬਿਆਂ ਵਿਚ ਵੀ ਰੇਡ ਕਰ ਰਹੀਆਂ ਹਨ ਤਾਂ ਜੋ ਇਨ੍ਹਾਂ ਦੀ ਪੂਰੀ ਚੈਨ ਫੜੀ ਜਾ ਸਕੇ।
Farmer Protest 2024 ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ 5 ਫ਼ਸਲਾਂ ਉੱਤੇ ਐੱਮ.ਐੱਸ.ਪੀ ਦੀ ਗਾਰੰਟੀ ਨੂੰ ਲੈ ਕੇ ਪੰਜਾਬ -ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਸਾਨ ਅੰਦੋਲਨ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪੰਜਾਬ -ਹਰਿਆਣਾ ਹਾਈਕੋਰਟ ਦਾ ਕਹਿਣਾ ਹੈ ਕਿ ਪਟੀਸ਼ਨਕਰਤਾ ਕਿਸਾਨਾਂ ਦੇ ਨੁਮਾਇੰਦੇ ਨਹੀਂ ਹਨ, ਜਿਸ ਕਰਕੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਕਿਸਾਨ 21 ਫਰਵਰੀ ਦਿੱਲੀ ਵੱਲ ਕਰਨਗੇ ਕੂਚ :- ਉੱਥੇ ਹੀ ਮੀਡੀਆ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 21 ਫਰਵਰੀ ਦਿੱਲੀ ਵੱਲ ਕੂਚ ਕਰਨਗੇ। ਪੰਜਾਬ ਸਰਕਾਰ ਨੂੰ ਸਖ਼ਤ ਆਦੇਸ਼ :- ਇਸੇ ਦੌਰਾਨ ਹੀ ਪੰਜਾਬ ਦੀਆਂ ਸੜਕਾਂ ਨੂੰ ਜਾਮ ਕਰਨ ਨੂੰ ਲੈ ਕੇ ਵੀ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕੀਤੇ ਕਿ ਪੰਜਾਬ ਸਰਕਾਰ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਦੀ ਭੀੜ ਇਕੱਠੀ ਨਾ ਹੋਣ ਦੇਵੇ। ਟਰੈਕਟਰ-ਟਰਾਲੀਆਂ ਨਾਲ ਪ੍ਰਦਰਸ਼ਨ ਕਰਨ 'ਤੇ ਸਵਾਲ :- ਹਾਈਕੋਰਟ ਨੇ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਟਰੈਕਟਰ ਟਰਾਲੀਆਂ ਨਾਲ ਪ੍ਰਦਰਸ਼ਨ ਕਰਨ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਟਰੈਕਟਰ-ਟਰਾਲੀ ਨਾਲ ਪ੍ਰਦਰਸ਼ਨ ਕਰਨ ਦਾ ਕੋਈ ਮਤਲਬ ਨਹੀਂ ਹੈ। ਹਾਈਕੋਰਟ ਨੇ ਕਿਹਾ ਕਿ ਕਿਸਾਨ ਮੋਟਰ ਵਹੀਕਲ ਐਕਟ ਦੇ ਤਹਿਤ ਹਾਈਵੇਅ ਉੱਤੇ ਟਰੈਕਟਰ ਟਰਾਲੀ ਰਾਹੀ ਦਿੱਲੀ ਨਹੀਂ ਜਾ ਸਕਦੇ। ਹਾਈਕੋਰਟ ਨੇ ਕਿਹਾ ਕਿ ਟਰੈਕਟਰ ਟਰਾਲੀਆਂ ਤੋਂ ਬਿਨ੍ਹਾਂ ਹੋਰ ਸਾਧਨਾਂ ਰਾਹੀ ਵੀ ਦਿੱਲੀ ਜਾਇਆ ਜਾ ਸਕਦਾ ਹੈ। ਆਖਿਰ ਵਿੱਚ ਹਾਈਕੋਰਟ ਨੇ ਕਿਸਾਨਾਂ ਅਤੇ ਕੇਂਦਰ ਵਿਚਕਾਰ ਮੀਟਿੰਗ ਦਾ ਪੂਰਾ ਵੇਰਵਾ ਮੰਗਿਆ ਹੈ। ਇਹ ਵੀ ਪੜੋ:- SAD-BJP Alliance ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਲੜਨਗੇ ਲੋਕ ਸਭਾ ਚੋਣ, ਸਾਬਕਾ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ...
SAD-BJP Alliance ਸੰਭੂ ਬਾਰਡਰ ਉੱਤੇ ਕਿਸਾਨ ਅੰਦੋਲਨ ਵਿਚਕਾਰ ਵੱਖ-ਵੱਖ ਪਾਰਟੀਆਂ ਦੇ ਵੱਖੋ - ਵੱਖਰੇ ਬਿਆਨ ਨਿਕਲ ਕੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਦੌਰਾਨ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ.ਐੱਮ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਆਪਣੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਐਲਾਨ ਕਰ ਦਿੱਤਾ ਹੈ। ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ:- ਇਸ ਮੌਕੇ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਕਿਸਾਨਾਂ ਤੇ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣਗੇ। ਪਰ ਧੀ ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ, ਉਹ ਅਗਲੀ ਵਾਰ ਵਿਧਾਨ ਸਭਾ ਚੋਣ ਲੜਨਗੇ। ਇਹ ਵੀ ਪੜੋ:- ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ 'ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ ਅਕਾਲੀ-ਭਾਜਪਾ ਗਠਜੋੜ:- ਇਸ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਕਾਲੀ-ਭਾਜਪਾ ਗਠਜੋੜ ਬਾਰੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇਸ ਗਠਜੋੜ ਦੇ ਹੱਕ ਵਿਚ ਹਨ। ਉਹਨਾਂ ਕਿਹਾ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਇਸ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੋਕਾ ਸਭਾ ਚੋਣਾਂ ਦੀ ਬਾਕੀ ਰਣਨੀਤੀ ਹਾਈਕਮਾਨ ਨੇ ਕਰਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਆਸ ਜਤਾਉਦਿਆਂ ਕਿਹਾ ਕਿ ਇਹ ਗਠਜੋੜ ਜਰੂਰ ਹੋਵੇਗਾ। ਜਿਸ ਤੋਂ ਬਾਅਦ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਪੀ.ਐਮ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਸਪੁੱਤਰੀ ਬਾਬਾ ਜੈ ਇੰਦਰ ਕੌਰ ਵੀ ਮੌਜੂਦ ਸਨ। ਕਿਸਾਨ ਸ਼ਾਂਤਮਈ ਤਰੀਕੇ ਨਾਲ ਪੱਖ ਰੱਖਣ :-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਜਰੂਰ ਰੱਖਣ। ਉਹਨਾਂ ਕਿਹਾ ਕਿ ਮੀਟਿੰਗਾਂ ਰਾਹੀ ਇਸ ਮਸਲੇ ਦਾ ਹੱਲ ਜਲਦ ਕੱਢ ਲਿਆ ਜਾਵੇਗਾ। ਉਹਨਾਂ ਕਿਹਾ ਫਿਲਹਾਲ ਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ। ...
ਖੰਨਾ :ਲੁਧਿਆਣਾ ਦੇ ਖੰਨਾ ਤੋਂ ਇਕ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇ ਖੰਨਾ ਦੇ ਪੁਲ਼ 'ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਦਾ ਬਚਾਅ ਰਿਹਾ। ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ। ਜਾਣਕਾਰੀ ਅਨੁਸਾਰ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ 'ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ ਜਿਸ ਕਰਕੇ ਟੈਂਕਰ ਪੁਲ਼ 'ਤੇ ਹੀ ਪਲਟ ਗਿਆ। ਮੌਕੇ 'ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸੇ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ।
ਅਬੋਹਰ: ਅੱਜ ਸੋਮਵਾਰ ਨੂੰ ਸਵੇਰੇ ਅਬੋਹਰ ਦੇ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਜਾਣਕਾਰੀ ਅਨੁਸਾਰ ਇਹ ਪਾੜ ਲੱਗਭਗ 80 ਫੁਟ ਦਾ ਹੈ ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ।ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਤ ਕਰ ਦਿੱਤਾ ਗਿਆ ਹੈ। ਇਥੇ ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ ਮਿਤੀ 24.12.2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90561-99942 ’ਤੇ ਸੰਪਰਕ ਕਰੋ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90561- 99942’ਤੇ ਸੰਪਰਕ ਕਰੋ।
ਬਠਿੰਡਾ: ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ।ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।ਦੋਵਾਂ ਮੁੱਖ ਮੰਤਰੀਆਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ। ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੌੜ ਵਿਖੇ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ 2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤੇ। ਉਨ੍ਹਾਂ ਨੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।...
ਚੰਡੀਗੜ੍ਹ/ਮੋਗਾ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ।ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ।ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ।ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਚੰਡੀਗੜ੍ਹ: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ। ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ 'ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ। ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।
ਖੰਨਾ: ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ’ਚ ਹਥਿਆਰ ਸਪਲਾਈ ਕਰਨ ਵਾਲੇ 2 ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 22 ਅਸਲੇ ਬਰਾਮਦ ਕੀਤੇ ਗਏ ਹਨ। ਮੱਧ ਪ੍ਰਦੇਸ਼ ਤੋਂ ਹਥਿਆਰ ਬਣਾਉਣ ਵਾਲਾ ਵੀ ਕਾਬੂ ਕੀਤਾ ਗਿਆ ਹੈ। ਇਹ ਦਾਅਵਾ ਐੱਸਐੱਸਪੀ ਖੰਨਾ ਸ੍ਰੀਮਤੀ ਅਮਨੀਤ ਕੌਂਡਲ ਨੇ ਕੀਤਾ ਗਿਆ। ਐੱਸਐੱਸਪੀ ਖੰਨਾ ਅਮਨੀਤ ਕੌਂਡਲ ਨੇ ਦੱਸਿਆ ਕਿ ਐੱਸਪੀ ਡੀ ਖੰਨਾ ਡਾ. ਪ੍ਰਗਿਆ ਜੈਨ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਇੰਚਾਰਜ ਸੀਆਈਏ ਸਟਾਫ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਐਂਟੀ- ਨਾਰਕੋਟਿਕ ਸੈੱਲ-1. ਖੰਨਾ ਇੰਸਪੈਕਟਰ ਜਗਜੀਵਨ ਰਾਮ ਦੀ ਅਗਵਾਈ ’ਚ 22 ਅਸਲਿਆ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਹੋਠੀਆਂ, ਵੇਰੋਵਾਲ, ਤਰਨ ਤਾਰਨ, ਮਨਦੀਪ ਸਿੰਘ ਪੁੱਤਰ ਪਰਦੀਪ ਸਿੰਘ ਵਾਸੀ ਕੰਡਿਆਲਾ, ਪੱਟੀ, ਤਰਨ ਤਾਰਨ, ਰਕਸ਼ਿਤ ਸੈਣੀ ਪੁੱਤਰ ਸ਼ੰਮੀ ਕੁਮਾਰ ਵਾਸੀ ਹੰਸਲੀ ਵਾਲੀ ਨੇੜੇ ਲਕਸ਼ਮਣ (ਆਟਾ ਮੰਡੀ) ਚੈੱਕ ਅੰਮ੍ਰਿਤਸਰ, ਅਭਿਨਵ ਮਿਸ਼ਰਾ ਉਰਫ ਅਨੁਜ ਪੁੱਤਰ ਦੀਪਕ ਰਾਜ ਮਿਸ਼ਰਾ ਵਾਸੀ ਪਿੰਡ ਮਿਘੁਨਾ, ਥਾਣਾ ਬਿਲਾਸਪੁਰ, ਜਿਲ੍ਹਾ ਪੀਲਭੀਤ (ਉੱਤਰ ਪ੍ਰਦੇਸ਼) ਹਾਲ ਵਾਸੀ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਪੁੱਤਰ ਮੰਸਾ ਰਾਮ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕੁਲਦੀਪ ਸਿੰਘ ਪੁੱਤਰ ਪ੍ਰਹਲਾਦ ਸਿੰਘ ਵਾਸੀ ਮੁਹੱਲਾ 20 ਖੋਲੀ ਪਿੰਡ ਸਿੰਘਾਨਾ, ਥਾਣਾ ਮੁਨਾਵਰ, ਜ਼ਿਲ੍ਹਾ ਧਰ(ਮੱਧ ਪ੍ਰਦੇਸ਼), ਤੇਜਿੰਦਰ ਸਿੰਘ ਉਰਫ ਸਾਬੀ ਪੁੱਤਰ ਜਸਵਿੰਦਰ ਸਿੰਘ ਵਾਸੀ ਨੇੜੇ ਪੁਲਿਸ ਚੌਂਕੀ ਸਿੱਬਲ, ਕਾਨੇਵਾਲ ਰੋਡ ਬਟਾਲਾ, ਅਰਜਿੰਦਰ ਸਿੰਘ ਉਰਫ ਜੋਬਨ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਖਾਨਪੁਰ, ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ, ਰਾਜਨਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਖਾਨਪੁਰ ਥਾਣਾ ਬਿਆਸ, ਜ਼ਿਲ੍ਹਾ ਅੰਮ੍ਰਿਤਸਰ ਤੇ ਬਲਜਿੰਦਰ ਸਿੰਘ ਉਰਫ ਜਿੰਦ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਭੀਖੋਵਾਲ, ਥਾਣਾ ਘੁੰਮਣਕਲਾਂ, ਜਿਲ੍ਹਾ ਗੁਰਦਾਸਪੁਰ ਵੱਜੋਂ ਹੋਈ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ।ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ।ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉੱਨਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ, ਜਿਲਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ 'ਤੇ ਉਪਰੋਕਤ ਮੁਲਜ਼ਮ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਰਿਸ਼ਵਤ ਲੈ ਕੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕੀਤਾ ਸੀ। ਇਸ ਤੋਂ ਇਲਾਵਾ, ਕਈ ਵਿਦਿਆਰਥੀਆਂ ਨੇ ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮਾਂ ਵਿਚ ਲੋੜੀਂਦੀਆਂ 10+2 ਵਿਦਿੱਅਕ ਯੋਗਤਾਵਾਂ ਜ਼ਰੀਏ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਪ੍ਰਾਪਤ ਕੀਤਾ, ਜਦੋਂ ਕਿ ਇਹ ਵਿੱਦਿਅਕ ਯੋਗਤਾ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਦੇ ਕੇ ਹਾਸਲ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।...
ਲੁਧਿਆਣਾ : ਦੁਬਈ ਵਿਚ ਕਰਵਾਏ ਜਾ ਰਹੇ ਪੰਜਾਬ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਚ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਸਕੱਤਰ, ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਤੇ ਸਾਹਿਤਕ ਸੰਸਥਾ ਸਿਰਜਣਧਾਰਾ ਦੀ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਸੀਨੀਅਰ ਉਪ ਪ੍ਰਧਾਨ ਪ੍ਰਸਿੱਧ ਸ਼ਾਇਰਾ ਡਾ. ਗੁਰਚਰਨ ਕੌਰ ਕੋਚਰ ਨੂੰ ਉਨ੍ਹਾਂ ਵੱਲੋਂ ਲਿਖੇ ਗਏ ਗੀਤ ਚਾਨਣ ਭਰ ਦਿਆਂਗੇ ਸਦਕਾ ‘ਪਿਫ਼ ਸਟਾਰ ਐਵਾਰਡ -2023’ (ਅੰਤਰਰਾਸ਼ਟਰੀ ਅਚੀਵਰ) ਤਹਿਤ ‘ਬੈਸਟ ਪੋਇਟ ਐਂਡ ਰਾਈਟਰ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। 15 ਦਸੰਬਰ ਨੁੂੰ ਮਿਲੇਗਾ ਐਵਾਰਡ ਜ਼ਿਕਰਯੋਗ ਹੈ ਕਿ ਇਹ ਐਵਾਰਡ 15 ਦਸੰਬਰ ਨੂੰ ਮਿਲੇਗਾ। ਡਾ. ਗੁਰਚਰਨ ਕੌਰ ਕੋਚਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਐਵਾਰਡ ਸ਼ੁੱਧ ਮਹਾਂਦੇਵ ਫਿਲਮ ਪ੍ਰਾਈਵੇਟ ਲਿਮਟਿਡ, ਆਰ. ਰਾਜਾ ਤੇ ਵੀਟੂਵੀ ਸਿਨੇਮਾ ਲੁਧਿਆਣਾ ਵੱਲੋਂ ਦਿੱਤਾ ਜਾ ਰਿਹਾ ਹੈ। ਇਹ ਗੀਤ ਵਹਿਮ-ਭਰਮ ਛੱਡਦੇ ਹੋਏ ਅੰਗ ਦਾਨ ਕਰਨ ਅਤੇ ਖ਼ਾਸਕਰ ਅੱਖਾਂ ਦਾਨ ਕਰਨ ਲਈ ਸਮਾਜ ਨੂੰ ਸੁਨੇਹਾ ਦਿੰਦਾ ਹੈ। ਇਸ ਗੀਤ ਨੂੰ ਗਾਇਕ ਜੋੜੀ ਗੁਰਵਿੰਦਰ ਸਿੰਘ ਸ਼ੇਰਗਿੱਲ ਤੇ ਸਿਮਰਨ ਸਿੰਮੀ ਨੇ ਗਾਇਆ ਹੈ। ਅੱਖਾਂ ਦੇ ਮਾਹਿਰ ਸਟੇਟ ਐਵਾਰਡੀ ਡਾ. ਰਮੇਸ਼ ਦੇ ਨਿਰਦੇਸ਼ਨ ਹੇਠ ਇਹ ਗੀਤ ਬਾਖ਼ੂਬੀ ਫ਼ਿਲਮਾਇਆ ਗਿਆ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।
ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ ‘ਰੰਗਲਾ ਪੰਜਾਬ‘ ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ‘ਤੇ ਵੱਡਾ ਜੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸੇਖ ਫਰੀਦ ਜੀ ਦੀ ਪਵਿੱਤਰ ਧਰਤੀ ‘ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫਸਰਾਂ ਨੂੰ ਵਧਾਈ ਦਿੰਦਿਆਂ ਮਿਸਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਨਾ ਤਾਂ ਇਹ ਪਹਿਲੀ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ ਅਤੇ ਨਾ ਹੀ ਇਹ ਆਖਰੀ ਹੋਣੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਮਿਹਨਤੀ ਨੌਜਵਾਨਾਂ ਲਈ ਅਸੀਮ ਮੌਕੇ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ ‘ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸਵਾਸ ਅਤੇ ਸਕਾਰਾਤਮਕ ਸੋਚ ਹਰ ਵਿਅਕਤੀ ਦੀ ਸਖਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਨ ਲਈ ਇ...
Parkash Singh Badal birthday:ਅੱਜ 8 ਦਸੰਬਰ ਨੂੰ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰ ਪਹੁੰਚੇ ਹਨ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਿਆਸਤ ਵਿੱਚ ਹੀ ਨਹੀ ਪੂਰੇ ਭਾਰਤ ਵਿੱਚ ਮੰਨੇ ਪ੍ਰਮੰਨੇ ਸਿਆਸਤਦਾਨ ਸਨ। ਜ਼ਿਕਰਯੋਗ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਵਿੱਚ ਖੂਨ ਦਾਨ ਕੈਂਪ ਲਗਾਏ ਹਨ ਇਸ ਮੌਕੇ ਲੋਕਾਂ ਦੁਆਰਾ ਖੂਨ ਦਾਨ ਕੀਤਾ ਜਾ ਰਿਹਾ ਹੈ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਨੇੜੇ ਪਿੰਡ ਅਬੁਲ ਖੁਰਾਣਾ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। 1959 'ਚ ਉਨ੍ਹਾਂ ਨੇ ਸੁਰਿੰਦਰ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਬਾਦਲ ਜੋੜੇ ਦੇ ਦੋ ਬੱਚੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਨੀਤ ਕੌਰ ਸਨ। ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਦੀ ਲੰਬੀ ਬਿਮਾਰੀ ਕਾਰਨ 2011 'ਚ ਮੌਤ ਹੋ ਗਈ ਸੀ। ਪ੍ਰਕਾਸ਼ ਸਿੰਘ ਬਾਦਲ ਨੇ 1947 'ਚ ਸਰਪੰਚੀ ਦੀ ਚੋਣ ਜਿੱਤਣ ਤੋਂ ਬਾਅਦ ਸਿਆਸਤ ਵਿਚ ਪ੍ਰਵੇਸ਼ ਕੀਤਾ ਸੀ। ਇਕ ਵਾਰ ਜਦੋਂ ਉਨ੍ਹਾਂ ਨੇ ਇਸ ਖੇਤਰ 'ਚ ਕਦਮ ਰੱਖਿਆ ਤਾਂ ਪਿੱਛੇ ਮੁੜ ਕੇ ਨਹੀਂ ਦੇਖਿਆ। 1957 'ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਅਤੇ ਉਸ ਤੋਂ ਬਾਅਦ 1969 'ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫਿਰ ਵਿਧਾਨ ਸਭਾ ਲਈ ਚੁਣੇ ਗਏ। ਉਨ੍ਹਾਂ ਨੇ ਪੰਜਾਬ ਤੋਂ ਹੀ ਰਾਜਨੀਤੀ ਕੀਤੀ, ਪਰ ਸਾਲ 1977 'ਚ ਕੇਂਦਰ 'ਚ ਮੋਰਾਰਜੀ ਦੇਸਾਈ ਦੀ ਸਰਕਾਰ 'ਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੀ ਰਹੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 'ਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ 1977 'ਚ ਉਹ ਸੂਬੇ ਦੇ 19ਵੇਂ ਮੁੱਖ ਮੰਤਰੀ ਚੁਣੇ ਗਏ। 20 ਸਾਲਾਂ ਬਾਅਦ ਉਨ੍ਹਾਂ ਨੇ ਮੁੜ ਸੱਤਾ ਦੀ ਵਾਗਡੋਰ ਸੰਭਾਲੀ।...
Punjab News: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90561-99942 ’ਤੇ ਸੰਪਰਕ ਕਰੋ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90561- 99942’ਤੇ ਸੰਪਰਕ ਕਰੋ।...
ਬਠਿੰਡਾ : ਬਠਿੰਡਾ 'ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਤੇ ਦੋਸ਼ ਲੱਗਿਆ ਹੈ ਉਸ ਨੇ ਨੇ ਖੇਤ ਵਿੱਚ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਅਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ। ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ। ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਕਾਂਸਟੇਬਲ ਜਗਮੀਤ ਸਿੰਘ ਨੇ ਨਰਸ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ।
ਸੰਗਰੂਰ : ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਦੂਸ਼ਿਤ ਭੋਜਨ ਖਾਣ ਨਾਲ 40 ਦੇ ਕਰੀਬ ਬੱਚੇ ਗੰਭੀਰ ਰੂਪ 'ਚ ਬਿਮਾਰ ਹੋ ਗਏ। ਬਿਮਾਰ ਬੱਚਿਆਂ ਨੂੰ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਐਸਐਮਓ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਠੇਕੇਦਾਰ ਨੂੰ ਗ੍ਰਿਫ਼ਤਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖਾਣਾ ਮੁਹੱਈਆ ਕਰਵਾਉਣ ਵਾਲੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖਾਣੇ ਦੇ ਸੈਂਪਲ ਲਏ ਗਏ ਹਨ। ਮੈਡੀਕਲ ਟੀਮ ਨੂੰ ਸਕੂਲ 'ਚ ਹੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਸ਼ੁੱਕਰਵਾਰ ਦੇਰ ਰਾਤ 18 ਬੱਚਿਆਂ ਨੂੰ ਦੂਸ਼ਿਤ ਖਾਣਾ ਖਾਣ ਕਾਰਨ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ 'ਚੋਂ 14 ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ, ਜਦਕਿ 4 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਸਵੇਰੇ ਸਕੂਲ ਤੋਂ 20 ਬੱਚਿਆਂ ਨੂੰ ਦਾਖਲ ਕਰਵਾਇਆ ਗਿਆ। ਦਾਖਲ ਬੱਚਿਆਂ ਵਿੱਚ ਮੂੰਹ ਵਿੱਚ ਝੱਗ ਆਉਣ, ਪੇਟ 'ਚ ਦਰਦ ਅਤੇ ਉਲਟੀਆਂ ਆਉਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹਸਪਤਾਲ 'ਚ ਦਾਖ਼ਲ ਬੱਚਿਆਂ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਉਨ੍ਹਾਂ ਨੂੰ ਘਟੀਆ ਕੁਆਲਿਟੀ ਦਾ ਖਾਣਾ ਖੁਆਇਆ ਜਾ ਰਿਹਾ ਹੈ। ਦਾਖਲ ਬੱਚਿਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਦੇ ਖਾਣੇ 'ਚ ਕੀੜੇ-ਮਕੌੜੇ ਨਜ਼ਰ ਆ ਰਹੇ ਸਨ ਪਰ ਮੈੱਸ ਦੇ ਠੇਕੇਦਾਰ ਨੇ ਬੱਚਿਆਂ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੀੜੇ-ਮਕੌੜੇ ਵਾਲਾ ਭੋਜਨ ਪਰੋਸ ਦਿੱਤਾ। ਦਾਖਲ ਬੱਚਿਆਂ ਦੇ ਮਾਪਿਆਂ ਨੇ ਇਹ ਵੀ ਕਿਹਾ ਕਿ ਬੱਚਿਆਂ ਵੱਲੋਂ ਖਾਣੇ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪ੍ਰਬੰਧਕਾਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਅੱਜ ਉਨ੍ਹਾਂ ਦੇ ਬੱਚਿਆਂ ਦੀ ਹਾਲਤ ਇਹੋ ਜਿਹੀ ਹੋ ਗਈ ਹੈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल