LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੱਚਿਆਂ 'ਤੇ ਵਧਦਾ ਜਾ ਰਿਹੈ ਕੋਰੋਨਾ ਵਾਇਰਸ ਦਾ ਖਤਰਾ, ਅਜਨਾਲਾ ਦੇ ਸਕੂਲ ਦੀਆਂ 8 ਵਿਦਿਆਰਥਣਾਂ ਪਾਜ਼ੇਟਿਵ

13 sc2

ਅਜਨਾਲਾ: ਪੰਜਾਬ ਵਿਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿਚ ਸਕੂਲ ਖੁੱਲਣ ਤੋਂ ਬਾਅਦ ਲਗਾਤਾਰ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਸਰਕਾਰੀ ਸੀਨੀਅਰ ਕੰਨਿਆ ਸੈਕੰਡਰੀ ਸਕੂਲ ਦੀਆਂ 8 ਵਿਦਿਆਰਥਣਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਪੜੋ ਹੋਰ ਖਬਰਾਂ: ਮੰਡੀ ਗੋਬਿੰਦਗੜ੍ਹ ਵਿਚ ਲੋਹਾ ਪਿਘਲਾਉਣ ਵਾਲੀ ਭੱਠੀ 'ਚ ਧਮਾਕਾ, 12 ਮਜ਼ਦੂਰ ਝੁਲਸੇ

ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਵਲੋਂ 2 ਅਗਸਤ ਨੂੰ ਪੰਜਾਬ ਵਿਚ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦਿਆਂ ਅੱਜ ਸਰਹੱਦੀ ਤਹਿਸੀਲ ਅਜਨਾਲਾ ਦੇ ਸਰਕਾਰੀ ਸੀਨੀਅਰ ਕੰਨਿਆ ਸੈਕੰਡਰੀ ਸਕੂਲ ਦੀਆਂ 8 ਵਿਦਿਆਰਥਣਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲ ਪ੍ਰਬੰਧਕਾਂ ਵਲੋਂ ਸਟਾਫ਼ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ। ਐੱਸ.ਐਮ.ਓ ਅਜਨਾਲਾ ਡਾ. ਓਮ ਪ੍ਰਕਾਸ਼ ਨੇ ਦੱਸਿਆ ਕਿ ਸਕੂਲ ਸਟਾਫ਼ ਦੇ ਕੋਰੋਨਾ ਟੈਸਟ ਕਰਨ ਦੇ ਨਾਲ-ਨਾਲ ਨਗਰ ਪੰਚਾਇਤ ਅਜਨਾਲਾ ਦੁਆਰਾ ਸਕੂਲ ਨੂੰ ਸੈਨੇਟਾਈਜ਼ ਕਰਵਾਇਆ ਜਾਵੇਗਾ।

ਪੜੋ ਹੋਰ ਖਬਰਾਂ: ਅੰਮ੍ਰਿਤਸਰ ਵਿਚੋਂ ਖਾਲੀ ਪਲਾਟ ਵਿਚੋਂ ਮਿਲਿਆ ਹੈਂਡ ਗ੍ਰਨੇਡ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਬਾਲਿਆਂਵਾਲੀ, ਟਾਂਡਾ ਦੇ ਪਿੰਡ ਜਾਜਾ ਵਿਚ ਸਰਕਾਰੀ ਹਾਈ ਸਕੂਲ ਤੇ ਲੁਧਿਆਣਾ ਦੇ 2 ਸਰਕਾਰੀ ਸਕੂਲਾਂ ਵਿਚੋਂ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

In The Market