LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Malwa
22a tran1

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ- 

22a channi

ਚੰਡੀਗੜ੍ਹ- ਪੰਜਾਬ 'ਚ ਕਾਂਗਰਸ ਦਾ ਵਿਵਾਦ ਫਿਰ ਤੇਜ਼ ਹੋ ਗਿਆ ਹੈ। ਪਹਿਲੀ ਵਾਰ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਨਵਜੋਤ ਸਿੱਧੂ ਨੂੰ ਜਵਾਬ ਦਿੱਤਾ ਹੈ। ਚੰਨੀ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਸੀ। ਅੰਤ ਵਿੱਚ ਮੇਰਾ ਸਿਰ ਸੇਹਰਾ ਨਾਲ ਬੰਨ੍ਹਿਆ ਗਿਆ। ਇਸ ਲਿਹਾਜ਼ ਨਾਲ ਹਾਰ ਦੀ ਜ਼ਿੰਮੇਵਾਰੀ ਮੇਰੀ ਹੈ। ਉਂਝ ਚੰਨੀ ਨੇ ਇਸ਼ਾਰਿਆਂ ਵਿੱਚ ਪੁੱਛਿਆ ਕਿ ਪ੍ਰਧਾਨ ਤੇ ਉਸ ਦੀ ਜ਼ਿੰਮੇਵਾਰੀ ਕੀ ਹੈ? ਮੈਂ ਇਸ 'ਤੇ ਨਹੀਂ ਬੋਲਾਂਗਾ। ਚੰਨੀ ਦਾ ਬਿਆਨ ਸਿੱਧੂ ਦੇ ਉਨ੍ਹਾਂ ਸ਼ਬਦਾਂ 'ਤੇ ਹੈ, ਜਿਸ 'ਚ ਉਨ੍ਹਾਂ ਨੇ ਚੰਨੀ ਨੂੰ ਹਾਰ ਲਈ ਜ਼ਿੰਮੇਵਾਰ ਠਹਿਰਾਇਆ ਸੀ। Also Read: ਦਿੱਲੀ 'ਚ ਸਕੂਲਾਂ ਲਈ ਦਿਸ਼ਾ ਨਿਰਦੇਸ਼ ਜਾਰੀ, ਮਾਪਿਆਂ ਲਈ ਵੀ ਸਲਾਹ ਜਾਰੀ ਚੰਨੀ 'ਤੇ ਖੇਡਿਆ ਦਾਅ ਹੋਇਆ ਫੇਲਪੰਜਾਬ ਚੋਣਾਂ 'ਚ ਕਾਂਗਰਸ ਨੇ ਚਰਨਜੀਤ ਚੰਨੀ 'ਤੇ ਸੱਟਾ ਖੇਡਿਆ ਸੀ। ਪਹਿਲਾਂ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ ਅਤੇ ਨਵਜੋਤ ਸਿੱਧੂ ਨੂੰ ਨਜ਼ਰਅੰਦਾਜ਼ ਕਰਕੇ ਚੰਨੀ ਨੂੰ ਸੀ.ਐਮ. ਬਣਾਇਆ। ਫਿਰ ਆਪਣੇ 111 ਦਿਨਾਂ ਦੇ ਕੰਮ 'ਤੇ ਚੋਣ ਲੜੇ। ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਗਿਆ। ਕਾਂਗਰਸ ਦੇ ਰਣਨੀਤੀਕਾਰਾਂ ਨੇ ਮਹਿਸੂਸ ਕੀਤਾ ਕਿ ਪੰਜਾਬ ਦੀ 32 ਫੀਸਦ ਅਨੁਸੂਚਿਤ ਜਾਤੀਆਂ ਦੀ ਵੋਟ ਇਕਪਾਸੜ ਤੌਰ 'ਤੇ ਉਨ੍ਹਾਂ ਦੇ ਖਾਤੇ ਵਿਚ ਆ ਜਾਵੇਗੀ। ਹਾਲਾਂਕਿ ਕਾਂਗਰਸ ਬੁਰੀ ਤਰ੍ਹਾਂ ਹਾਰ ਗਈ। ਚੰਨੀ ਆਪ ਭਦੌੜ ਤੇ ਚਮਕੌਰ ਸਾਹਿਬ ਤੋਂ ਹਾਰ ਗਏ। ਕਾਂਗਰਸ ਨੂੰ 2017 ਵਿੱਚ 77 ਦੇ ਮੁਕਾਬਲੇ ਸਿਰਫ਼ 18 ਸੀਟਾਂ ਮਿਲੀਆਂ। Also Read: ਕਿਸਾਨਾਂ ਨੂੰ ਗ੍ਰਿਫਤਾਰੀ ਵਾਰੰਟ 'ਤੇ ਵਿੱਤ ਮੰਤਰੀ ਦਾ ਬਿਆਨ, ਕਿਹਾ-ਚੰਨੀ ਸਰਕਾਰ ਨੇ ਜਾਰੀ ਕੀਤੇ ਵਾਰੰਟ, ਅਸੀਂ ਕੀਤੇ ਰੱਦ CM ਚਿਹਰਾ ਨਾ ਬਣਾਉਣ ਲਈ ਘਰ ਬੈਠੇ ਸਿੱਧੂਨਵਜੋਤ ਸਿੱਧੂ 2022 ਦੀਆਂ ਪੰਜਾਬ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਨਾ ਚਾਹੁੰਦੇ ਸਨ। ਇਸ ਦੇ ਲਈ ਸਿੱਧੂ ਨੇ ਪੰਜਾਬ ਮਾਡਲ ਵੀ ਤਿਆਰ ਕਰ ਲਿਆ ਹੈ। ਹਾਲਾਂਕਿ ਕਾਂਗਰਸ ਦੇ ਰਣਨੀਤੀਕਾਰ ਪੰਜਾਬ ਦੇ ਮੂਡ ਨੂੰ ਨਹੀਂ ਸਮਝ ਸਕੇ। ਉਹ ਜਾਤ-ਪਾਤ ਦੀ ਰਾਜਨੀਤੀ ਵਿੱਚ ...

18a faridkot

ਫਰੀਦਕੋਟ- ਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਦੀ ਬਾਹਰੀ ਕੰਧ ਉੱਤੋਂ ਹਵਾਲਾਤੀਆਂ ਨੂੰ ਇਤਰਾਜ਼ਯੋਗ ਸਮਾਨ ਪਹੁੰਚਾਉਣ ਆਏ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਕਾਬੂ ਕਰ ਲਿਆ ਹੈ। ਦੋਸ਼ੀਆਂ ਵਿਚੋਂ ਇਕ ਨੇ ਜੇਲ ਕਰਮਚਾਰੀ ਦੀਆਂ ਅੱਖਾਂ ਵਿਚ ਲਾਲ ਮਿਰਚਾਂ ਪਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਕਾਬੂ ਕਰ ਲਿਆ ਗਿਆ। ਦੋਸ਼ੀਆਂ ਵਲੋਂ ਸੁੱਟੇ ਜਾ ਰਹੇ ਸਮਾਨ ਵਿਚ 5 ਹੈੱਡਫੋਨ, 6 ਡਾਟਾ ਕੇਬਲਾਂ, ਤਿੰਨ ਚਾਰਜਰ, ਦੋ ਪੈਨਡਰਾਈਵ, ਬੀੜੀ-ਸਿਗਰੇਟ ਤੇ ਜਰਦਾ ਤੇ ਹੀਟਰ ਸਪ੍ਰਿੰਗ ਆਦਿ ਸਮਾਨ ਬਰਾਮਦ ਹੋਇਆ ਹੈ, ਜੋ ਕਿ ਜੇਲ੍ਹ ਦੀ ਕੰਧ ਤੋਂ ਸੁੱਟ ਕੇ ਅੰਦਰ ਪਹੁੰਚਉਣਾ ਸੀ। Also Read: 21-22 ਅਪ੍ਰੈਲ ਨੂੰ ਹੋਣ ਜਾ ਰਿਹੈ ਦੂਜਾ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟਿਵਲ, ਮਿਲੇਗਾ ਵੱਡੇ ਸਿਤਾਰਿਆਂ ਨੂੰ ਮਿਲਣ ਦਾ ਮੌਕਾ ਇਸ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਨੇ ਸਮਾਨ ਮੰਗਵਾਉਣ ਵਾਲੇ 5 ਹਵਾਲਾਸੀਆਂ ਦੀ ਵੀ ਪਛਾਣ ਕੀਤੀ ਹੈ ਤੇ ਇਨ੍ਹਾਂ ਵਿਚੋਂ ਦੋ ਹਵਾਲਾਤੀਆਂ ਤੋਂ ਵੀ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਨੇ ਗ੍ਰਿਫਤਾਰ ਤਿੰਨਾਂ ਦੋਸ਼ੀਆਂ ਸਣੇ ਪੰਜ ਹਵਾਲਾਤੀਆਂ ਦੇ ਖਿਲਾਫ ਸ਼ਿਕਾਇਤ ਭੇਜ ਕੇ ਥਾਣਾ ਕੋਤਵਾਲੀ ਵਿਚ ਕੇਸ ਦਰਜ ਕਰਵਾਇਆ। Also Read: ਰੂਪਨਗਰ 'ਚ ਵੱਡਾ ਹਾਦਸਾ, ਭਾਖੜਾ ਨਹਿਰ ’ਚ ਕਾਰ ਡਿੱਗਣ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਉੱਤੇ ਤਿੰਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤੇ ਇਸ ਦੇ ਇਲਾਵਾ ਜਿਨ੍ਹਾਂ ਹਵਾਲਾਤੀਆਂ ਨੂੰ ਜੇਲ੍ਹ ਦੇ ਅੰਦਰ ਸਮਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਨ੍ਹਾਂ ਤੋਂ ਵੀ ਪ੍ਰੋਡਕਸ਼ਨ ਵਾਰੰਟ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

18a roopnagar

ਰੂਪਨਗਰ- ਰੂਪਨਗਰ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਉਕਤ ਕਾਰ ਪੁੱਲ ਤੋਂ ਹੇਠਾਂ ਸਰਹਿੰਦ ਨਹਿਰ ’ਚ ਡਿੱਗ ਗਈ। ਇਸ ਦੌਰਾਨ ਪੰਜ ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਮਰਨ ਵਾਲਿਆਂ ’ਚ 1 ਬੱਚਾ, 2 ਔਰਤਾਂ, 2 ਵਿਅਕਤੀ ਸ਼ਾਮਲ ਹਨ, ਜੋਕਿ ਰਾਜਸਥਾਨ ਦੇ ਰਹਿਣ ਵਾਲੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਗੋਤਾਖੋਰਾਂ ਵੱਲੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਜਾਂਚ ਕੀਤੀ ਜਾ ਰਹੀ ਹੈ।  Also Read: ਪੰਜਾਬ ਸਿਰ ਚੜੇ ਕਰਜ਼ ਨੂੰ ਪਿਛਲੀਆਂ ਸਰਕਾਰਾਂ ਤੋਂ ਰਿਕਵਰ ਕਰਨ ਦੀ ਤਿਆਰੀ 'ਚ ਮਾਨ ਸਰਕਾਰ! ਉਥੇ ਹੀ ਕਾਰ ਵਿਚੋਂ ਰਾਜਸਥਾਨ ਦੇ ਸੀਕਰ ਦੇ ਇਕ ਪੁਲਿਸ ਮੁਲਾਜ਼ਮ ਦੀ ਤਸਵੀਰ ਮਿਲੀ ਹੈ ਅਤੇ ਇਕ ਔਰਤ ਸਰਿਤਾ ਪੂਨੀਆ ਪਤਨੀ ਸਤੀਸ਼ ਪੂਨੀਆ ਦੇ ਨਾਂ ਦਾ ਆਈ. ਡੀ. ਪਰੂਫ਼ ਮਿਲਿਆ ਹੈ। ਇਹ ਚੀਜ਼ਾਂ ਕਾਰ ਕੱਢਣ ਵਾਲੇ ਗੋਤਾਖ਼ੋਰਾਂ ਨੂੰ ਮਿਲੇ ਇਕ ਬੈਗ ’ਚੋਂ ਹਾਸਲ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ  ਦੇ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਸ ਹਾਦਸੇ ਦੇ ਇਕ ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਹੋਰ ਬੱਚੇ ਵੀ ਸਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। Also Read: WHO ਦੇ ਡਾਇਰੈਕਟਰ ਜਨਰਲ ਅੱਜ ਤੋਂ 3 ਦਿਨਾਂ ਗੁਜਰਾਤ ਦੌਰੇ 'ਤੇ, ਇਨ੍ਹਾਂ ਪ੍ਰੋਗਰਾਮਾਂ...

18a mann

ਚੰਡੀਗੜ੍ਹ- ਪੰਜਾਬ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੁਗਾਉਣ ਵਿਚ ਲੱਗੇ ਹੋਏ ਹਨ। ਇਸੇ ਵਿਚਾਲੇ ਪੰਜਾਬ ਮੁੱਖ ਮੰਤਰੀ ਨੇ ਪੰਜਾਬ ਸਿਰ ਚੜੇ ਕਰਜ਼ ਨੂੰ ਰਿਕਵਰ ਕਰਨ ਦੀ ਤਿਆਰੀ ਕਰ ਲਈ ਹੈ। Also Read: WHO ਦੇ ਡਾਇਰੈਕਟਰ ਜਨਰਲ ਅੱਜ ਤੋਂ 3 ਦਿਨਾਂ ਗੁਜਰਾਤ ਦੌਰੇ 'ਤੇ, ਇਨ੍ਹਾਂ ਪ੍ਰੋਗਰਾਮਾਂ 'ਚ ਲੈਣਗੇ ਹਿੱਸਾ   ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ।ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ?ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।- CM ਭਗਵੰਤ ਮਾਨ pic.twitter.com/PxXNJ7hFBk — AAP Punjab (@AAPPunjab) April 18, 2022 ਤੁਹਾਨੂੰ ਦੱਸ ਦਈਏ ਕਿ ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ। Also Read: ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਖਾਰਿਜ, ਦਿੱਤੇ ਇਹ ਹੁਕਮ ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਸਾਫ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਸਿਰ ਚੜੇ ਇਸ ਵੱਡੇ ਕਰਜ਼ ਦੇ ਜ਼ਿੰਮੇਦਾਰਾਂ ਨੂੰ ਛੱਡਣਗੇ ਨਹੀਂ। ਇਸ ਦੌਰਾਨ ਉਨ੍ਹਾਂ ਪਿਛਲੀਆਂ ਉੱਤੇ ਵੀ ਸਵਾਲ ਚੁੱਕੇ ਹਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਉੱਤੇ ਇਸ ਵੇਲੇ 3 ਲੱਖ ਕਰੋੜ ਰੁਪਏ ਦੇ ਕਰੀਬ ਕਰਜ਼ਾ ਹੈ ਤੇ ਇਹ ਹਰ ਸਾਲ ਵਿਆਜ ਦੇ ਨਾਲ ਵਧਦਾ ਹੀ ਜਾ ਰਿਹਾ ਹੈ।...

18a ssp

ਸੰਗਰੂਰ- ਪੰਜਾਬ 'ਚ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ ਸੰਗਰੂਰ ਦੇ ਐੱਸਐੱਸਪੀ ਨੇ ਵੱਡਾ ਐਲਾਨ ਕੀਤਾ ਹੈ। ਜ਼ਿਲ੍ਹਾ ਪੁਲਿਸ ਕਪਤਾਨ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਆਪਣੀ ਪਹਿਲੀ ਤਨਖ਼ਾਹ ਤੋਂ ਕਿਸਾਨਾਂ ਦੀਆਂ ਧੀਆਂ ਦੀ ਸਹਾਇਤਾ ਲਈ 51 ਹਜ਼ਾਰ ਰੁਪਏ ਦੀ ਆਰਥਿਕ ਮਦਦ ਕਰਨਗੇ। ਉਹ ਅਜਿਹੇ ਪੀੜਤ ਕਿਸਾਨ ਪਰਿਵਾਰਾਂ ਦੀਆਂ ਧੀਆਂ ਨੂੰ ਹਰ ਮਹੀਨੇ ਦੀ ਤਨਖਾਹ ਵਿੱਚੋਂ 21 ਹਜ਼ਾਰ ਦੀ ਰਾਸ਼ੀ ਦਿੰਦੇ ਰਹਿਣਗੇ, ਉਦੋਂ ਤੱਕ ਜਦੋਂ ਤੱਕ ਉਨ੍ਹਾਂ ਦੀ ਤਾਇਨਾਤੀ ਸੰਗਰੂਰ ਜ਼ਿਲ੍ਹੇ ਵਿੱਚ ਰਹੇਗੀ। Also Read: ਰੂਪਨਗਰ 'ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਆਵਾਜਾਈ ਪ੍ਰਭਾਵਿਤ, 8 ਟਰੇਨਾਂ ਰੱਦ Punjab | In a small effort to help the daughters of farmers who die by suicide due to financial constraints, I had announced to pay a sum of Rs 51,000 from my first pay followed by Rs 21,000 every month till the time I'm (posted) here (Sangrur): Sangrur SSP Mandeep S Sidhu (17.4) pic.twitter.com/4ef37091mL — ANI (@ANI) April 17, 2022   ਦੋ ਉਦਯੋਗਪਤੀਆਂ ਨੂੰ ਪ੍ਰੇਰਨਾ ਮਿਲੀਆਪਣੇ ਇਸ ਨੇਕ ਕਾਰਜ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਿੱਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਇਸ ਛੋਟੇ ਜਿਹੇ ਉਪਰਾਲੇ ਤੋਂ ਪ੍ਰੇਰਨਾ ਲੈ ਕੇ ਲੋਕ ਕਿਸਾਨਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ, ‘ਮੇਰੀ ਪਹਿਲਕਦਮੀ ਨੇ ਪੰਜਾਬ ਦੇ ਦੋ ਉਦਯੋਗਪਤੀਆਂ ਨੂੰ ਵੀ ਪ੍ਰੇਰਿਤ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੇ 21 ਲੱਖ ਰੁਪਏ ਦਾ ਯੋਗਦਾਨ ਦੇਣ ਦੀ ਪੇਸ਼ਕਸ਼ ਕੀਤੀ ਹੈ। ਦੂਜੇ ਪਾਸੇ ਇਕ ਹੋਰ ਨੇ ਧੂਰੀ ਦੇ 13 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਦਦ ਲਈ 26 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਸੰਗਰੂਰ ਦੇ ਐ...

18a train

ਰੂਪਨਗਰ- ਪੰਜਾਬ ਦੇ ਰੋਪੜ (ਰੂਪਨਗਰ) ਵਿੱਚ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਦੁਆਰਾ ਪਾਠ ਸਾਹਿਬ ਨੇੜੇ ਰੇਲਵੇ ਟਰੈਕ 'ਤੇ ਆਵਾਰਾ ਪਸ਼ੂਆਂ ਦੇ ਆਉਣ ਕਾਰਨ ਵਾਪਰਿਆ। ਇਸ ਘਟਨਾ 'ਚ ਕੋਲੇ ਦੀ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਰੇਲਵੇ ਟ੍ਰੈਕ ਨੂੰ ਬੰਦ ਕਰ ਦਿੱਤਾ ਗਿਆ, ਇਸ ਕਾਰਨ ਇਸ ਰੂਟ 'ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਦੇਰ ਰਾਤ ਵਾਪਰਿਆ। Also Read: 14 ਮਹੀਨਿਆਂ ਦੇ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ, ਬਣਿਆ ਸਭ ਤੋਂ ਘੱਟ ਉਮਰ ਦਾ 'ਗੂਗਲ ਬੁਆਏ'   ਜਾਣਕਾਰੀ ਅਨੁਸਾਰ ਸ਼ਾਮ ਤੱਕ ਰੇਲ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਟਰੈਕ ਨੂੰ ਸਾਫ਼ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ 8 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਤੱਕ ਰੇਲਵੇ ਟਰੈਕ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

17a cm mann

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ ਹੋਈ ਪਹਿਲੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਇਸ ਵਿਚ ਐੱਮ. ਐੱਸ. ਪੀ. ਤੋਂ ਇਲਾਵਾ ਕਣਕ ਦੇ ਨੁਕਸਾਨ ਦੇ ਬਦਲੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਗਵਾਰ ਮਾਹੌਲ ਵਿਚ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਬਚਾਉਣ ਅਤੇ ਫਸਲੀ ਵਿਭਿੰਨਤਾ ਦੀ ਗੱਲ ਆਖੀ ਹੈ। ਜਿਸ ’ਤੇ ਅਸੀਂ ਕਿਹਾ ਕਿ ਮੂੰਗੀ, ਮੱਕੀ ਅਤੇ ਬਾਸਮਤੀ ’ਤੇ ਐੱਮ. ਐੱਸ. ਪੀ. ਦਿਓ, ਜਿਸ ’ਤੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਹੈ। ਇਸ ਤੋਂ ਇਲਾਵਾ ਬਿਜਲੀ ਦੇ ਮਾਮਲੇ ’ਤੇ ਵੀ ਉਹ ਮੰਨ ਗਏ ਹਨ ਕਿ ਜੂਨ ਦੀ ਬਜਾਏ ਮਈ ਤੋਂ ਹੀ ਹਾਲਾਤ ਸੁਧਾਰਣਗੇ। Also Read: ਪੰਜਾਬ CM ਨਾਲ BKU ਉਗਰਾਹਾਂ ਦੀ ਮੀਟਿੰਗ ਖਤਮ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ ਲੱਖੋਵਾਲ ਨੇ ਕਿਹਾ ਕਿ ਕਣਕ ਦਾ ਝਾੜ ਘਟਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ 500 ਰੁਪਏ ਪ੍ਰਤੀ ਕੁਇੰਟਲ ਬੋਨਸ ਮੰਗਿਆ ਹੈ। ਇਸ ਬਾਬਤ ਅਸੀਂ ਮੁੱਖ ਮੰਤਰੀ ਨੂੰ ਅੱਜ ਹੀ ਐਲਾਨ ਕਰਨ ਲਈ ਆਖ ਰਹੇ ਸੀ ਪਰ ਉਨ੍ਹਾਂ ਕਿਹਾ ਕਿ ਉਹ ਆਪਣੀ ਕੈਬਨਿਟ ਅਤੇ ਅਫਸਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਐਲਾਨ ਕਰਨਗੇ। ਆਗਾਮੀ 10 ਦਿਨਾਂ ਦੇ ਅੰਦਰ ਕਿਸਾਨਾਂ ਦੀ ਫਿਰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਜੁਲਾਈ ਤੱਕ ਗੰਨੇ ਦੀ ਬਕਾਇਆ ਰਕਮ ਦੇਣ ਦਾ ਵੀ ਭਰੋਸਾ ਦਿੱਤਾ ਹੈ। Also Read: ਵਿਆਹ ਤੋਂ ਬਾਅਦ ਰਣਬੀਰ-ਆਲੀਆ ਨੂੰ ਆਸ਼ੀਰਵਾਦ ਦੇਣ ਪਹੁੰਚੇ ਕਿੰਨਰ, ਲਿਆ ਇੰਨਾ ਸ਼ਗਨ...

17a ugraha

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਨਾਲ ਮੀਟਿੰਗ ਤੋਂ ਪਹਿਲਾਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਗਰਾਹਾਂ ਜੱਥੇਬੰਦੀ ਤੇ ਪੰਜਾਬ ਮੁੱਖ ਮੰਤਰੀ ਵਿਚਾਲੇ ਕਈ ਮਸਲਿਆਂ ਉੱਤੇ ਚਰਚਾ ਹੋਈ। Also Read: ਵਿਆਹ ਤੋਂ ਬਾਅਦ ਰਣਬੀਰ-ਆਲੀਆ ਨੂੰ ਆਸ਼ੀਰਵਾਦ ਦੇਣ ਪਹੁੰਚੇ ਕਿੰਨਰ, ਲਿਆ ਇੰਨਾ ਸ਼ਗਨ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜੱਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਜੇ ਕਿਸੇ ਵੀ ਮੁੱਦੇ ਉੱਤੇ ਕੋਈ ਫੈਸਲਾ ਨਹੀਂ ਹੋਇਆ ਹੈ। ਮੀਟਿੰਗ ਵਿਚ ਘੱਟ ਸਮੇਂ ਵਿਚ ਪੱਕਣ ਵਾਲੀਆਂ ਫਸਲਾਂ ਉੱਤੇ ਐੱਮਐੱਸਪੀ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰ ਵਲੋਂ ਪ੍ਰਪੋਜ਼ਲ ਸੀ ਕਿ ਕਿਹੜੀਆਂ ਅਜਿਹੀਆਂ ਜ਼ਮੀਨਾਂ ਹਨ ਜਿਨ੍ਹਾਂ ਨੂੰ 6 ਮਹੀਨੇ ਵਿਹਲਾ ਰੱਖਿਆ ਜਾ ਸਕਦਾ ਹੈ, ਜਿਨ੍ਹਾਂ ਉੱਤੇ ਝੋਨਾ ਨਾ ਬੀਜਿਆ ਜਾਵੇ ਤਾਂ ਜੋ ਪਾਣੀ ਤੇ ਡੀਜ਼ਲ ਦੀ ਬਚਲ ਹੋ ਸਕੇ। ਇਸ ਦੌਰਾਨ ਉਗਰਾਹਾਂ ਜੱਥੇਬੰਦੀ ਵਲੋਂ ਇਸ ਮਿਆਦ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ 15 ਜੂਨ ਤੋਂ 15 ਅਗਸਤ ਦੇ ਦੋ ਮਹੀਨਿਆਂ ਤੱਕ ਜੇਕਰ ਕੋਈ ਕਿਸਾਨ ਆਪਣੀ ਜ਼ਮੀਨ ਉੱਤੇ ਫਸਲ ਨਹੀਂ ਬੀਜਦਾ ਤਾਂ ਉਸ ਨੂੰ 10 ਹਜ਼ਾਰ ਰੁਪਏ ਮੁਆਵਜ਼ੇ ਬਾਰੇ ਵਿਚਾਰ ਕੀਤਾ ਗਿਆ ਹੈ। Also Read: ਭਲਕੇ ਦਿੱਲੀ ਜਾਣਗੇ CM ਮਾਨ, ਮੁਹੱਲਾ ਕਲੀਨਿਕਾਂ ਤੇ ਸਕੂਲਾਂ ਦਾ ਕਰਨਗੇ ਦੌਰਾ ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨਾਲ 2 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੈ। ਇਸ ਦੌਰਾਨ ਫਸਲਾਂ ਨਾਲ ਸਬੰਧਿਤ ਮਸਲੇ ਵਿਚਾਰੇ ਜਾਣਗੇ।

17a chadha

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਰਾਰਤੀ ਅਨਸਰਾਂ ਦੀ ਪਾਰਟੀ ਬਣ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਪਾਰਟੀ ਦੇ ਆਗੂਆਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿੱਚ ਭਾਰਤ ਦੀ ਜ਼ਾਹਿਲ ਪਾਰਟੀ ਬਣ ਚੁੱਕੀ ਹੈ। ਸ਼ਰਾਰਤੀ ਅਨਸਰ ਅਤੇ ਅਪਰਾਧੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।  Also Read: ਜਹਾਂਗੀਰਪੁਰੀ 'ਚ ਹਨੂੰਮਾਨ ਜਯੰਤੀ ਜਲੂਸ ਦੌਰਾਨ ਹੋਈ ਹਿੰਸਾ, 14 ਲੋਕ ਗ੍ਰਿਫਤਾਰ   भारतीय जनता पार्टी का मतलब अब भारतीय "ज़ाहिल" पार्टी हो गया है।BJP सही मायनों में गुंडों-लफंगों की पार्टी बन गयी है। BJP के गुंडे लोकतांत्रिक ढंग से चुने हुए मुख्यमंत्री पर हमला करते हैं।लेकिन BJP उन गुंडों को सम्मानित करती है।-@raghav_chadha pic.twitter.com/xSi6IGg8wf — AAP (@AamAadmiParty) April 16, 2022 ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇ ਅਪਰਾਧੀ ਅਨਸਰ ਆਮ ਆਦਮੀ ਪਾਰਟੀ ਦੇ ਨੇਤਾਵਾਂ ’ਤੇ ਹਮਲਾ ਕਰਦੇ ਹਨ। ਪਿਛਲੇ ਦਿਨੀਂ ਦਿੱਲੀ ਵਿੱਚ ਵੀ ਅਜਿਹਾ ਹੀ ਹੋਇਆ ਸੀ ਜਦੋਂ ਮੁੱਖ ਮੰਤਰੀ ਕੇਜਰੀਵਾਲ ’ਤੇ ਭਾਜਪਾ ਦੇ ਸ਼ਰਾਰਤੀ ਅਨਸਰਾਂ ਨੇ ਹਮਲਾ ਕੀਤਾ ਸੀ। ਕੇਜਰੀਵਾਲ ’ਤੇ ਹਮਲਾ ਕਰਨ ਵਾਲਿਆਂ ਨੂੰ ਭਾਜਪਾ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਜਿਹਾ ਹੀ ਉਦੋਂ ਵੀ ਹੋਇਆ ਜਦੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਦਿੱਲੀ ਜਲ ਬੋਰਡ ਦੇ ਉਪ ਮੁਖੀ ਸਨ ਤਾਂ ਭਾਜਪਾ ਦੇ ਸ਼ਰਾਰਤੀ ਅਨਸਰਾਂ ਨੇ ਦਿੱਲੀ ਜਲ ਬੋਰਡ ਅਤੇ ਇਸ ਦੇ ਦਫ਼ਤਰ ’ਤੇ ਹਮਲਾ ਕੀਤਾ ਸੀ। ਇਸ ਤਰ੍ਹਾਂ ਭਾਜਪਾ ਨੇ ਅਸਲ ਵਿੱਚ ਦਿੱਲੀ ਵਿੱਚ ਉਨ੍ਹਾਂ ’ਤੇ ਅਪਰਾਧਿਕ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। Also Read: ਸੁਜਾਨਪੁਰ 'ਚ 100 ਕਿੱਲੇ ਦੇ ਕਰੀਬ ਖੜੀ ਫਸਲ ਨੂੰ ਲੱਗੀ ਅੱਗ, ਕੀਤੀ ਕਾਰਵਾਈ ਦੀ ਮੰਗ ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇਸ਼ ਭਗਤਾਂ ਦੀ ਪਾਰਟੀ ਹੈ। ਪੜ੍ਹੇ-ਲਿਖੇ ਲੋਕਾਂ ਦੀ ਪਾਰਟੀ ਹੈ । ਇਹ ਪਾਰਟੀ ਦੇਸ਼ ਦੇ ਲੋਕਾਂ ਨੂੰ ਚੰਗੇ ਸਕੂਲ, ਚੰਗੇ ਕਾ...

17a fasal

ਸੁਜਾਨਪੁਰ- ਵਾਢੀ ਦਾ ਸੀਜ਼ਨ ਆਉਂਦੇ ਹੀ ਖੇਤਾਂ 'ਚ ਖੜੀ ਫਸਲ ਨੂੰ ਅੱਗ ਲੱਗਣ ਦੀ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਹੁਣ ਇਕ ਹੋਰ ਮਾਮਲਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਪਿੰਡ ਭਨਵਾਲ ਤੋਂ ਸਾਹਮਣੇ ਆਇਆ ਹੈ। ਜਿਥੇ ਕਿਸਾਨ ਦੇ 100 ਕਿਲੇ ਦੇ ਕਰੀਬ ਜ਼ਮੀਨ ਦੇ ਵਿਚ ਖੜੀ ਫਸਲ 'ਚ ਅੱਗ ਲੱਗ ਗਈ ਹੈ। Also Read: CM ਨਾਲ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਆਪਸੀ ਬੈਠਕ ਮਿਲੀ ਜਾਣਕਾਰੀ ਮੁਤਾਬਕ ਖੇਤਾਂ ਨੂੰ ਅੱਗ ਉਥੇ ਇਕ ਪਲਾਈ ਫੈਲਟਰੀ ਦੇ ਕਾਰਨ ਲੱਗੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀ ਫੈਕਟਰੀ ਦੀ ਰਾਖ ਨੂੰ ਬਾਹਰ ਸੁੱਟ ਦਿੰਦੇ ਨੇ ਜਿਸਦੇ ਚਲਦਿਆਂ ਸਾਡੇ ਖੇਤਾਂ ਨੂੰ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਫੈਕਟਰੀ ਮਾਲਕ ਨੂੰ ਕਿਹਾ ਪਰ ਉਨ੍ਹਾਂ ਵੱਲੋ ਸਾਡੀ ਗੱਲ ਤੇ ਕੋਈ ਧਿਆਨ ਨਹੀਂ ਦਿੱਤਾ ਗਿਆ। ਕਿਸਾਨਾਂ ਵੱਲੋਂ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸਦੇ ਚਲਦਿਆਂ ਡਿਫੈਂਸ ਰੋਡ ਵੀ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਮੌਕੇ ਉੱਤੇ ਪੁੱਜੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਅਧੀਨ ਹੈ। ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ। Also Read: ਪਤਨੀ ਤੋਂ ਖਿਚੜੀ 'ਚ ਗਲਤੀ ਨਾਲ ਪਿਆ ਵਧੇਰੇ ਲੂਣ, ਖਿਝੇ ਪਤੀ ਨੇ ਉਤਾਹਿਆ ਮੌਤ ਦੇ ਘਾਟ

17a skm

ਚੰਡੀਗੜ੍ਹ- ਪੰਜਾਬ ਵਿਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰੇਗਾ। ਇਹ ਮੀਟਿੰਗ ਅੱਜ ਪੰਜਾਬ ਭਵਨ ਵਿਚ ਦੁਪਹਿਰੇ 2 ਵਜੇ ਕੀਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਇਸ ਮੀਟਿੰਗ 'ਚ ਵਿਚਾਰੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਆਪਸੀ ਬੈਠਕ ਸੱਦੀ ਹੈ। ਇਹ ਬੈਠਕ ਸਵੇਰੇ 11 ਵਜੇ ਕੀਤੀ ਜਾਵੇਗੀ। Also Read: ਪਤਨੀ ਤੋਂ ਖਿਚੜੀ 'ਚ ਗਲਤੀ ਨਾਲ ਪਿਆ ਵਧੇਰੇ ਲੂਣ, ਖਿਝੇ ਪਤੀ ਨੇ ਉਤਾਹਿਆ ਮੌਤ ਦੇ ਘਾਟ ਦੱਸ ਦਈਏ ਕਿ ਭਲਕੇ ਜਾਰੀ ਨੋਟੀਫਿਕੇਸ਼ਨ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਮਿਤੀ 17 ਅਪ੍ਰੈਲ ਨੂੰ ਦੁਪਿਹਰੇ 2 ਵਜੇ ਸੰਯੁਕਤ ਕਿਸਾਨ ਮੋਰਚਾ ਨਾਲ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਖੁਦ ਮੁੱਖ ਮੰਤਰੀ ਪੰਜਾਬ ਕਰਨਗੇ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨ ਡਾ. ਦਰਸ਼ਨਪਾਲ ਸਿੰਘ ਤੋਂ ਇਲਾਵਾ 22 ਹੋਰ ਕਿਸਾਨ ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਦੌਰਾਨ ਝੋਨੇ ਦੀ ਸਿਧਾਈ ਬਿਜਾਈ ਨੂੰ ਵਿਚ ਉਤਸਾਹਿਤ ਕਰਨ ਤੇ ਵੱਖ-ਵੱਖ ਜ਼ਿਲਿਆਂ ਵਿਚ ਝੋਨੇ ਦੀ ਬਿਜਾਈ ਦੀਆਂ ਵੱਖ-ਵੱਖ ਸਮੇਂ ਉੱਤੇ ਕਰਨ ਬਾਰੇ ਵਿਚਾਰ ਕੀਤਾ ਜਾਵੇ।  Also Read: ਪਾਕਿਸਤਾਨ ਨੇ ਅਫਗਾਨਿਸਤਾਨ ਦੇ 2 ਸੂਬਿਆਂ 'ਚ ਕੀਤੇ ਹਵਾਈ ਹਮਲੇ, ਬੱਚਿਆਂ ਸਮੇਤ 39 ਲੋਕਾਂ ਦੀ ਮੌਤ...

16a dhami

ਅੰਮ੍ਰਿਤਸਰ- 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਖੋਜ ਕਾਰਜ ਕਰਵਾ ਕੇ ਸੰਗ੍ਰਹਿ ਤਿਆਰ ਕਰਨ ਦੇ ਨਾਲ-ਨਾਲ ਇਸ ਸ਼ਤਾਬਦੀ ਦੇ ਸਮਾਗਮਾਂ ਦੌਰਾਨ ਸਾਕੇ ਦੇ ਆਗੂ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਥੇ ਹੋਈ ਇਕੱਤਰਤਾ ਦੌਰਾਨ ਲਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਖੇ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਸ਼ਰਧਾਲੂਆਂ ਦਾ ਇਕ ਵੱਡਾ ਜਥਾ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਵੇ, ਜਿਸ ਲਈ ਸਰਕਾਰਾਂ ਨਾਲ ਲਿਖਾ ਪੜ੍ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਤੋਂ ਪਹਿਲਾਂ ਗੁਰੂ ਕੇ ਬਾਗ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਵੀ 8 ਅਗਸਤ 2022 ਨੂੰ ਮਨਾਈ ਜਾਵੇਗੀ, ਜਿਸ ਸਬੰਧੀ ਅੰਮ੍ਰਿਤਸਰ ਨੇੜਲੇ ਗੁਰਦੁਆਰਾ ਗੁਰੂ ਕੇ ਬਾਗ ਘੁੱਕੇਵਾਲੀ ਵਿਖੇ ਸਮਾਗਮ ਹੋਣਗੇ। Also Read: ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ CM ਨਾਲ ਭਲਕੇ ਮੀਟਿੰਗ, ਵਿਚਾਰੇ ਜਾਣਗੇ ਇਹ ਮੁੱਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਾਲ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅਜ਼ਾਦੀ ਦੇ ਘੋਲ ਵਿਚ ਸਿੱਖਾਂ ਦੇ ਯੋਗਦਾਨ ਨੂੰ ਹਰ ਪੱਖ ਤੋਂ ਖੋਜ ਕੇ ਪ੍ਰਮਾਣਿਕ ਰੂਪ ਵਿਚ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੂੰ ਪ੍ਰਬਲ ਰੂਪ ਵਿਚ ਸਾਹਮਣੇ ਨਹੀਂ ਲਿਆਂਦਾ ਜਾਂਦਾ। ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦੀ ਭੂਮਿਕਾ ਨੂੰ ਮੁਕੰਮਲ ਰੂਪ ਵਿਚ ਸਾਹਮਣੇ ਲਿਆਂਦਾ ਜਾਵੇ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਆਪਣੇ ਸ਼ਹੀਦਾਂ ’ਤੇ ਮਾਣ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵਰਤਮਾਨ ਸਮੇਂ ਤੱਕ ਦੇ ਸਿੱਖ ਇਤਿਹਾਸ ਦੇ ਵਰਕੇ ਸਾਹਮਣੇ ਲਿਆਉਣੇ ਵੀ ਬੇਹੱਦ ਜ਼ਰੂਰੀ ਹਨ, ਜਿਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਕਾਰਜ ਕਰੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਜਿਸ ਨੂੰ ਕਾਲੇਪਾਣੀ ਦੀ ਜ਼ੇਲ੍ਹ ਕਿਹਾ ਜਾਂਦਾ ਹੈ, ਵਿਚ ਤਸੀਹੇ ਭੁਗਤਣ ਵਾਲੇ ਸਿੱਖਾਂ ਦਾ ਸੰਗ੍ਰਹਿ ਵੀ ਜਲਦ ਹੀ ਸੰਗਤ ਦੇ ਹੱਥਾਂ ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਲਗਭਗ ਕਾਰਜ ਮੁਕੰਮਲ ਹੋ ਚੁੱਕਾ ਹੈ, ਜਿਸ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਨੇ ਪ੍ਰਵਾਨਗੀ ਦੇ ਦਿੱਤੀ ਹੈ, ਪਰੰਤੂ ਇਸ ਨੂੰ ਮਾਹਿਰਾਂ ਪਾਸੋਂ ਇਕ ਵਾਰ ਹੋਰ ਘੋਖਣ ਮਗਰੋਂ ਪ੍ਰਕਾਸ਼ਤ ਕਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪ੍ਰਭਜੋਤ ਕੌਰ, ਸ. ਹਰਵਿੰਦਰ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਡਾ. ਜੋਗੇਸ਼ਵਰ ਸਿੰਘ, ਸ. ਬਗੀਚਾ ਸਿੰਘ, ਡਾ. ਰਾਜਵਿੰਦਰ ਸਿੰਘ ਜੋਗਾ, ਸ. ਅਰਮਨਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ। Also Read: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਅਧਿਕਾਰੀਆਂ ਦੇ ਤਬਾਦਲੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਹੋਣਗੇ ਯਾਦਗਾਰੀਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਖ਼ਾਲਸਈ ਜਾਹੋ ਜਲਾਲ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਵਿਦਵਾਨ ਕਥਾਵਾਚਕ ਸੰਗਤ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।...

16a meeting

ਚੰਡੀਗੜ੍ਹ- ਪੰਜਾਬ ਵਿਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਭਲਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰੇਗਾ। ਇਹ ਮੀਟਿੰਗ ਭਲਕੇ ਪੰਜਾਬ ਭਵਨ ਵਿਚ ਦੁਪਹਿਰੇ 2 ਵਜੇ ਕੀਤੀ ਜਾਵੇਗੀ। Also Read: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਅਧਿਕਾਰੀਆਂ ਦੇ ਤਬਾਦਲੇ ਇਸ ਦੌਰਾਨ ਜਾਰੀ ਨੋਟੀਫਿਕੇਸ਼ਨ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਮਿਤੀ 17 ਅਪ੍ਰੈਲ ਨੂੰ ਦੁਪਿਹਰੇ 2 ਵਜੇ ਸੰਯੁਕਤ ਕਿਸਾਨ ਮੋਰਚਾ ਨਾਲ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਖੁਦ ਮੁੱਖ ਮੰਤਰੀ ਪੰਜਾਬ ਕਰਨਗੇ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨ ਡਾ. ਦਰਸ਼ਨਪਾਲ ਸਿੰਘ ਤੋਂ ਇਲਾਵਾ 22 ਹੋਰ ਕਿਸਾਨ ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਦੌਰਾਨ ਝੋਨੇ ਦੀ ਸਿਧਾਈ ਬਿਜਾਈ ਨੂੰ ਵਿਚ ਉਤਸਾਹਿਤ ਕਰਨ ਤੇ ਵੱਖ-ਵੱਖ ਜ਼ਿਲਿਆਂ ਵਿਚ ਝੋਨੇ ਦੀ ਬਿਜਾਈ ਦੀਆਂ ਵੱਖ-ਵੱਖ ਸਮੇਂ ਉੱਤੇ ਕਰਨ ਬਾਰੇ ਵਿਚਾਰ ਕੀਤਾ ਜਾਵੇ।  Also Read: WhatsApp ਨੇ ਲਿਆਂਦਾ ਕਮਾਲ ਦਾ ਫੀਚਰ, ਇਕੋ ਵੇਲੇ 32 ਲੋਕਾਂ ਨੂੰ ਕਰ ਸਕੋਗੇ Voice Call ...

16a aman

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦਾ ਇਕ ਮਹੀਨਾ ਪੂਰਾ ਹੋ ਗਿਆ ਹੈ ਤਾਂ ਪਾਰਟੀ ਵਲੋਂ ਦਿੱਤੀ ਬਿਜਲੀ ਸਬੰਧੀ ਗਾਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਵੀ ਇਕ ਮਹੀਨੇ ਦੌਰਾਨ ਕਈ ਲੋਕ ਪੱਖੀ ਫ਼ੈਸਲੇ ਪੰਜਾਬ ਸਰਕਾਰ ਵਲੋਂ ਲਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਮੁਫਤ ਬਿਜਲੀ ਵੀ ਲੋਕਾਂ ਨੂੰ 1 ਜੁਲਾਈ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ।  ਉਨ੍ਹਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਵਲੋਂ ਪੌਣੇ ਪੰਜ ਸਾਲ ਤੱਕ ਕੁਝ ਨਹੀਂ ਕੀਤਾ ਜਾਂਦਾ ਅਤੇ ਅਖੀਰ ਵਿਚ ਐਲਾਨ ਕੀਤੇ ਜਾਂਦੇ ਹਨ ਜੋ ਕਿ ਪੂਰੀ ਤਰ੍ਹਾਂ ਲਾਗੂ ਹੀ ਨਹੀਂ ਹੋ ਪਾਉਂਦੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਵੱਡੇ-ਵੱਡੇ ਦਾਅਵੇ ਕਰ ਦਿੰਦੀਆਂ ਹਨ ਅਤੇ ਬਾਅਦ ਵਿਚ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਇਹ ਤਾਂ ਸਿਆਸੀ ਜੁਮਲੇ ਹੁੰਦੇ ਹਨ, ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਲੋਂ ਕੀਤੇ ਗਏ ਵਾਅਦਿਆਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਅੱਗੋਂ ਵੀ ਇਹ ਜਨਤਾ ਦੀ ਸੇਵਾ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਨੇ ਇਕ ਨਵੀਂ ਪਿਰਤ ਤੋਰ ਦਿੱਤੀ ਹੈ ਅਤੇ ਵਿਰੋਧੀਆਂ ਨੂੰ ਇਹ ਦਿਖਾ ਦਿੱਤਾ ਹੈ ਕਿ ਆਪਣੇ ਵਾਅਦਿਆਂ ਨੂੰ ਕਿਵੇਂ ਇੰਨ-ਬਿੰਨ ਲਾਗੂ ਕੀਤਾ ਹੈ। ਦੇਖੋ ਹੋਰ ਕੀ ਬੋਲੇ ਅਮਨ ਅਰੋੜਾ  

kanak

ਚੰਡੀਗੜ੍ਹ : ਅੱਜ ਪੰਜਾਬ ਸਰਕਾਰ 2000 ਕਰੋੜ ਰੁਪਏ ਤੋਂ ਵੱਧ ਦੇ ਐਮਐਸਪੀ ਭੁਗਤਾਨ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰੇਗੀ। ਇਹ ਪ੍ਰਗਟਾਵਾ ਕਰਦੇ ਹੋਏ ਬੀਤੇ ਦਿਨ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਨੂੰ 828 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ। ਹੁਣ ਵਿਭਾਗ ਨੇ 2137 ਕਰੋੜ ਰੁਪਏ ਦੇ ਭੁਗਤਾਨਾਂ ਦੀ ਪ੍ਰਕਿਰਿਆ ਅਤੇ ਮਨਜ਼ੂਰੀ ਦਿੱਤੀ ਹੈ ਅਤੇ ਬੈਂਕਾਂ ਵੱਲੋਂ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਇਤੀ ਜਾਵੇਗੀ । ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮਾਂ ਦੇ ਚੱਲ ਰਹੇ ਦੌਰਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ 17 ਜ਼ਿਲ੍ਹਿਆਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ ਅਤੇ ਉਮੀਦ ਹੈ ਕਿ 16 ਅਪ੍ਰੈਲ ਨੂੰ ਬਾਕੀ ਛੇ ਜ਼ਿਲ੍ਹਿਆਂ ਨੂੰ ਵੀ ਕਵਰ ਕਰ ਲਿਆ ਜਾਵੇਗਾ। ਰਾਤ ਭਰ ਪਏ ਮੀਂਹ ਅਤੇ ਮੰਡੀਆਂ ਵਿੱਚ ਖੜ੍ਹੇ ਪਾਣੀ ਕਾਰਨ ਖਰੀਦ ਕਾਰਜਾਂ ਵਿੱਚ ਆਉਣ ਵਾਲੇ ਵਿਘਨ ਬਾਰੇ ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਮੰਡੀਆਂ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਰਾਤ ਭਰ ਕੰਮ ਕੀਤਾ ਸੀ ਅਤੇ ਸਿੱਟੇ ਵਜੋਂ ਖਰੀਦ ਕਾਰਜ ਵਿਚ ਇੱਕ ਮਿੰਟ ਵੀ ਵਿਘਨ ਨਹੀਂ ਪਿਆ। ਖਰੀਦ ਦੀ ਚੱਲ ਰਹੀ ਸਥਿਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਕਣਕ ਦੀ ਆਮਦ ਸਿਖਰ ‘ਤੇ ਪਹੁੰਚ ਗਈ ਹੈ ਅਤੇ 15 ਅਪ੍ਰੈਲ ਨੂੰ ਇੱਕ ਦਿਨ ਵਿੱਚ 8.2 ਲੱਖ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਹੁਣ ਤੱਕ ਮੰਡੀਆਂ ਵਿੱਚ 36 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ 33 ਲੱਖ ਟਨ ਕਣਕ ਦੀ ਖਰੀਦ ਕਰ ਚੁੱਕੀਆਂ ਹਨ। ਸੂਬੇ ਭਰ ਵਿੱਚ ਪਈ ਅਣਵਿਕੀ ਕਣਕ ਦੀ ਕੁੱਲ ਮਾਤਰਾ ਮਹਿਜ਼ 3 ਲੱਖ ਟਨ ਹੈ ਜੋ ਕਿ ਇੱਕ ਦਿਨ ਦੀ ਆਮਦ ਦਾ 40 ਫੀਸਦੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੰਡੀਆਂ ਦਾ ਕੰਮ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਦਿਨ ਦੀ 60 ਫੀਸਦੀ ਤੋਂ ਵੱਧ ਆਮਦ ਉਸੇ ਦਿਨ ਹੀ ਖਰੀਦੀ ਜਾ ਰਹੀ ਹੈ।  ਬੁਲਾਰੇ ਨੇ ਇਹ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਦੀ ਉਪਜ ਪਹਿਲ ਦੇ ਆਧਾਰ ‘ਤੇ ਖਰੀਦੀ ਜਾਵੇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਜਮ੍ਹਾਂ ਹੋ ਜਾਣਗੀਆਂ।

16a harbhajan

ਚੰਡੀਗੜ੍ਹ: ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ ਦੀ ਪਹਿਲੀ ਗਰੰਟੀ ਯਕੀਨੀ ਬਣਾਉਣ ਲਈ ਤਿਆਰ ਹੈ। ਇਸ ਨੂੰ ਲੈ ਕੇ ਆਪ ਸਰਕਾਰ ਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਅੱਜ ਯਾਨੀ 16 ਅਪ੍ਰੈਲ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਹੋਏ ਨੂੰ ਇੱਕ ਮਹੀਨਾ ਹੋ ਗਿਆ ਹੈ। ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ 1 ਜੁਲਾਈ ਤੋਂ ਮੁਫਤ ਬਿਜਲੀ ਬਾਰੇ ਲਿਖਿਆ ਹੈ। Also Read: ਰਾਜ ਸਭਾ ਤੋਂ ਮਿਲੀ ਤਨਖਾਹ ਕਿਸਾਨ ਭੈਣਾਂ ਦੀ ਸਿੱਖਿਆ ਤੇ ਭਲਾਈ ਕੰਮਾਂ 'ਚ ਖਰਚ ਕਰਣਗੇ ਹਰਭਜਨ ਸਿੰਘ During elections, we had given the guarantee of 300 units of free electricity. Today, an announcement has been made to implement this from July 1: Punjab Power Minister Harbhajan Singh"We need to examine a few things, so it takes time," he says when asked that July is still far pic.twitter.com/XnDZbvk7gH — ANI (@ANI) April 16, 2022   ਇਸ ਦੌਰਾਨ ਵਿਰੋਧੀ ਧਿਰਾਂ ਵਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ ਕਿ ਮੁਫਤ ਬਿਜਲੀ ਦੇ ਵਾਅਦੇ ਪੂਰੇ ਕਰਨ ਵਿਚ ਇੰਨੀ ਦੇਰੀ ਕਿਉਂ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਪੰਜਾਬ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਵੇਂ ਕਿ ਚੋਣਾਂ ਦੌਰਾਨ ਅਸੀਂ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ, ਅਸੀਂ ਇਸ ਨੂੰ ਇਕ ਜੁਲਾਈ ਤੋਂ ਅਮਲ ਵਿਚ ਲਿਆ ਰਹੇ ਹਾਂ। ਇਸ ਦੌਰਾਨ ਉਨ੍ਹਾਂ ਨੂੰ ਪੁੱਛਿਆ ਗਿਆ ਗਿਆ ਕਿ ਜੁਲਾਈ ਤਾਂ ਅਜੇ ਬਹੁਤ ਦੂਰ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਕੁਝ ...

15ap mann

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ (Free electricity) ਦਾ ਤੋਹਫ਼ਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇੰਡਸਟਰੀ ਦੀਆਂ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਖੇਤੀਬਾੜੀ (Agriculture) ਨੂੰ ਮਿਲਣ ਵਾਲੀ ਫ੍ਰੀ ਬਿਜਲੀ (Free electricity) ਵੀ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ (300 units electricity free) ਦਿੱਤੀ ਜਾਵੇਗੀ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਇਹ ਐਲਾਨ ਹਰ ਵਰਗ ਦੇ ਲਈ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਸੂਬੇ ਵਿਚ ਖੁਦ ਦੇ ਬਿਜਲੀ ਪਲਾਂਟ (Power plant) ਹਨ ਅਤੇ ਇਥੇ ਬਿਜਲੀ ਬਣਾਈ ਜਾਂਦੀ ਹੈ, ਜਦੋਂ ਕਿ ਦਿੱਲੀ ਬਿਜਲੀ ਦੀ ਖਰੀਦ ਕਰਦਾ ਹੈ ਇਸ ਦੇ ਬਾਵਜੂਦ ਦਿੱਲੀ ਦੇ ਲੋਕਾਂ ਦੇ ਬਿਜਲੀ ਦੇ ਬਿੱਲ (Electricity bills) ਸਿਫਰ ਵਿਚ ਤਬਦੀਲ ਹੋ ਗਏ ਹਨ। Als...

15 ap cm maan

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letter) ਵੰਡੇ ਗਏ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ 35 (Sector 35 of Chandigarh) ਵਿਚ ਸਥਾਨਕ ਸਰਕਾਰਾਂ ਵਿਭਾਗ (Department of Local Government) 'ਚ ਮੁੱਖ ਮੰਤਰੀ ਵਲੋਂ ਵੰਡੇ ਗਏ। ਤੁਹਾਨੂੰ ਦੱਸ ਦਈਏ ਕਿ ਪੀ.ਐੱਸ.ਟੀ.ਸੀ.ਐੱਲ. (PSTCL) ਵਿਚ ਨੌਜਵਾਨਾਂ ਨੂੰ ਨੌਕਰੀ ਲਈ ਇਹ ਨਿਯੁਕਤ ਪੱਤਰ ਦਿੱਤੇ ਗਏ। ਇਸ ...

16 ap meet

ਜਲੰਧਰ : ਸੂਬੇ ਦੇ ਸਿੱਖਿਆ ਮੰਤਰੀ (Minister of State for Education) ਜਿਨ੍ਹਾਂ ਕੋਲ ਖੇਡ ਵਿਭਾਗ (Sports Department) ਦਾ ਵੀ ਚਾਰਜ ਹੈ ਅੱਜ ਜਲੰਧਰ ਦੇ ਬਲਟਰਨ ਪਾਰਕ (Jalandhar's Bultron Park) ਵਿਚ ਪਹੁੰਚੇ। ਉਥੇ ਉਹ ਸਪੋਰਟਸ ਕਾਲਜ (Sports College) ਵਿਚ ਗਏ ਅਤੇ ਉਨ੍ਹਾਂ ਨੇ ਉਥੇ ਨਵੀਂ ਵਿਛਾਈ ਗਈ ਐਸਟ੍ਰੋਟਰਫ (Astroturf) ਦੇ ਨਾਲ-ਨਾਲ ਹੋਸਟਲ ਆਦਿ ਦਾ ਵੀ ...