ਚੰਡੀਗੜ੍ਹ: ਬੇਰੁਜ਼ਗਾਰੀ ਦੇ ਮੁੱਦੇ ਉੱਤੇ ਅੱਜ ਆਮ ਆਦਮੀ ਪਾਰਟੀ ਵਲੋਂ ਹੱਲਾ ਬੋਲ ਕੀਤਾ ਜਾ ਰਿਹਾ ਹੈ। ਆਪ ਦੇ ਵਿਧਾਇਕਾਂ ਵਲੋਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਦੀ ਰਿਹਾਇਸ਼ ਦਾ ਘੇਰਾਓ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਪੁਲਿਸ ਵਲੋਂ ਆਪ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Also Read: ਪਾਕਿ ਪੁਲਿਸ ਦੀ ਸ਼ਰਮਨਾਕ ਹਰਕਤ! ਮਹਿਲਾ ਕੈਦੀ ਨਾਲ ਕੀਤਾ ਅਣਮਨੁੱਖੀ ਵਤੀਰਾ
ਮਿਲੀ ਜਾਣਕਾਰੀ ਮੁਤਾਬਕ ਬੇਰੁਜ਼ਗਾਰੀ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਵਿਧਾਇਕ ਅੱਜ ਮੁੱਖ ਮੰਤਰੀ ਚੰਨੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘੇਰਾਓ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵਲੋਂ ਉਨ੍ਹਾਂ ਨੂੰ ਬੈਰੀਕੇਡਿੰਗ ਕਰ ਕੇ ਰੋਕ ਲਿਆ ਗਿਆ ਤੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਆਪ ਨੇਤਾਵਾਂ ਨੂੰ ਥਾਣਾ ਨੰ.3 ਲਿਜਾਇਆ ਗਿਆ, ਜਿਥੇ ਆਪ ਨੇਤਾ ਧਰਨੇ ਉੱਤੇ ਬੈਠ ਗਏ ਹਨ। ਦੱਸ ਦਈਏ ਕਿ ਬੀਤੇ ਦਿਨ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ।
Also Read: ਸਿਮਰਜੀਤ ਬੈਂਸ ਤੇ 6 ਹੋਰਾਂ ਖਿਲਾਫ ਜਬਰ-ਜ਼ਨਾਹ ਮਾਮਲੇ 'ਚ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਆਮ ਆਦਮੀ ਪਾਰਟੀ ਹੁਣ ਸੜਕ 'ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ।
Also Read: 2022 ਚੋਣਾਂ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ, ਐਲਾਨੇ 3 ਹੋਰ ਉਮੀਦਵਾਰ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Dr. Manmohan Singh Last Rituals: पंचतत्व में विलीन हुए पूर्व प्रधानमंत्री मनमोहन सिंह, सरकारी सम्मान के साथ दी गई अंतिम विदाई
Petrol-Diesel Prices Today: महंगा हुआ पेट्रोल-डीजल! जानें आपके शहर में क्या है दाम?
Gold-Silver Price Today: सोने-चांदी की कीमतों में बदलाव, चेक करें अपने शहर का का गोल्ड रेट