LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖਰੜ 'ਚ AAP ਦਾ ਡੋਰ-ਟੂ-ਡੋਰ ਪ੍ਰਚਾਰ, ਕੇਜਰੀਵਾਲ ਨੇ ਕੀਤੀ ਲੋਕਾਂ ਨਾਲ ਮੁਲਾਕਾਤ

12j app

ਚੰਡੀਗੜ੍ਹ- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪੰਜਾਬ ਆਏ ਹੋਏ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਡੋਰ-ਟੂ-ਡੋਰ ਜਾ ਕੇ ਲੋਕਾਂ ਨਾਲ ਮਿਲ ਰਹੇ ਹਨ।

Also Read: WHO ਦੀ ਚਿਤਾਵਨੀ, ਕਿਹਾ- 'ਕੋਰੋਨਾ ਨਾਲ ਲੜਾਈ 'ਚ 'ਬੂਸਟਰ' ਤੋਂ ਵੀ ਅਸਰਦਾਰ ਟੀਕੇ ਦੀ ਲੋੜ'

 

ਇਸ ਦੌਰਾਨ ਲੋਕਾਂ ਨਾਲ ਮਿਲਣ ਸਬੰਧੀ ਤਸਵੀਰਾਂ ਵੀ ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ਉੱਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ MP ਭਗਵੰਤ ਮਾਨ ਤੇ ਖਰੜ ਤੋਂ ਪਾਰਟੀ ਉਮੀਦਵਾਰ ਅਨਮੋਲ ਗਗਨ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਦੌਰਾਨ ਆਮ ਆਦਮੀ ਪਾਰਟੀ ਨੇ 14 ਫਰਵਰੀ ਵੋਟ ਸਿਰਫ ਆਪ ਨੂੰ ਦਾ ਨਾਅਰਾ ਦਿੱਤਾ।

Also Read: ਕੇਂਦਰ ਦੀ ਸੂਬਾ ਸਰਕਾਰਾਂ ਨੂੰ ਚਿੱਠੀ: ਦਵਾਈਆਂ, ਆਕਸੀਜਨ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅੱਜ ਸਵੇਰੇ ਚੰਡੀਗੜ੍ਹ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ 10 ਸੂਤਰੀ 'ਪੰਜਾਬ ਮਾਡਲ' ਤਿਆਰ ਕੀਤਾ ਹੈ। ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ 5 ਸਾਲਾਂ 'ਚ ਵਾਪਸ ਆਉਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਆਮ ਪੰਜਾਬੀ ਦੀ ਸਰਕਾਰ ਬਣੇਗੀ। 

Also Read: ਕੈਪਟਨ ਅਮਰਿੰਦਰ ਸਿੰਘ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

In The Market