LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਲਈ ਨਹੀਂ ਸਿਰਫ਼ ਕੁਰਸੀ ਲਈ ਲੜਦੇ ਹਨ ਕਾਂਗਰਸੀ: ਰਾਘਵ ਚੱਢਾ

raghav

ਚੰਡੀਗੜ੍ਹ: ਪੰਜਾਬ ਕਾਂਗਰਸ (Punjab congress) ਦਾ ਕਲੇਸ਼ ਹੁਣ ਸੁਲਝਿਆ ਹੋਇਆ ਨਜ਼ਰ ਆ ਰਿਹਾ ਹੈ। ਲੰਬੀ ਕਸਰਤ ਤੋਂ ਬਾਅਦ ਪਾਰਟੀ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ (Navjot singh Sidhu) ਨਵਜੋਤ ਸਿੰਘ ਸਿੱਧੂ ਦੇ ਹੱਥ ਦੇ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ (New Punjab Congress Chief) ਪ੍ਰਧਾਨ ਬਣਾਇਆ ਗਿਆ ਹੈ। ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। 

Read this: ਪੰਜਾਬ ਕਾਂਗਰਸ ਕਲੇਸ਼: ਸੋਨੀਆ ਗਾਂਧੀ ਨੇ ਕੱਲ੍ਹ ਸੱਦੀ ਸਾਂਸਦਾ ਦੀ ਬੈਠਕ

ਇਸ ਵਿਚਕਾਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ (Raghav Chadha) ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਯੁੱਧ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸੱਤਾਧਾਰੀ ਕਾਂਗਰਸ ਨੂੰ ਪੰਜਾਬ ਅਤੇ ਲੋਕ ਮੁੱਦਿਆਂ ਦੀ ਨਹੀਂ, ਸਿਰਫ਼ ਆਪਣੀ ਕੁਰਸੀ ਦੀ ਫ਼ਿਕਰ ਹੈ। ਸੱਤਾ 'ਚ ਹੋਣ ਦੇ ਬਾਵਜੂਦ ਕਾਂਗਰਸੀ ਕਦੇ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਲਈ ਨਹੀਂ ਲੜੇ, ਕੇਵਲ ਕੁਰਸੀ ਖੋਹਣ ਜਾਂ ਬਚਾਉਣ ਲਈ ਆਪਸੀ ਯੁੱਧ ਲੜੇ ਹਨ। ਉਨ੍ਹਾਂ ਨੇ ਕਿਹਾ  ਲੱਗ ਨਹੀਂ ਰਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਕਾਂਗਰਸੀ ਕਾਟੋ-ਕਲੇਸ਼ ਸ਼ਾਂਤ ਹੋ ਜਾਵੇਗਾ।

 

ਦੱਸਣਯੋਗ ਹੈ ਕਿ ਰਾਘਵ ਚੱਢਾ ਸੋਮਵਾਰ ਇੱਥੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਭੁਲੱਥ ਹਲਕੇ ਤੋਂ ਕਾਂਗਰਸੀ ਉਮੀਦਵਾਰ (2017) ਰਹੇ ਰਣਜੀਤ ਸਿੰਘ ਰਾਣਾ ਅਤੇ ਕਪੂਰਥਲਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ 'ਚ ਸ਼ਾਮਲ ਕਰਨ ਉਪਰੰਤ ਮੀਡੀਆ ਦੇ ਰੂਬਰੂ ਸੀ।

ਰਾਘਵ ਚੱਢਾ (Raghav Chadha) ਨੇ ਕਿਹਾ, '' ਨਵਜੋਤ ਸਿੰਘ ਸਿੱਧੂ ਨੂੰ ਸਾਡੀਆਂ ਸ਼ੁੱਭਕਾਮਨਾਵਾਂ ਹਨ। ਦੇਖਦੇ ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ 'ਤੇ ਬੈਠ ਕੇ ਸਿੱਧੂ ਪੰਜਾਬ ਦੇ ਸਾਰੇ ਭਖਵੇਂ ਮੁੱਦਿਆਂ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨਾਲ ਕਿੰਜ ਨਿਪਟਦੇ ਹਨ?''

ਪੱਤਰਕਾਰਾਂ ਨੂੰ ਪ੍ਰਤੀਕਿਰਿਆ ਦਿੰਦਿਆਂ ਰਾਘਵ ਚੱਢਾ ਨੇ ਕਿਹਾ, ''ਉਂਝ ਤਾਂ ਇਹ ਕਾਂਗਰਸ ਦਾ ਅੰਦਰੂਨੀ ਮਸਲਾ ਹੈ ਪਰ ਸੱਤਾਧਾਰੀ ਧਿਰ ਹੋਣ ਦੇ ਕਾਰਨ ਕਾਂਗਰਸ ਦੀ ਖ਼ਾਨਾ-ਜੰਗੀ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ। ਆਪਸੀ ਲੜਾਈ ਕਾਰਨ ਪੰਜਾਬ ਇਨ੍ਹਾਂ ਦੇ ਏਜੰਡੇ 'ਤੇ ਹੀ ਨਹੀਂ ਰਿਹਾ। ਸਾਢੇ 4 ਸਾਲ ਦੀ ਬਰਬਾਦੀ ਉਪਰੰਤ ਹੁਣ ਉਮੀਦ ਕਰਦੇ ਹਾਂ ਕਿ ਸੱਤਾਧਾਰੀ ਕਾਂਗਰਸ ਬਾਕੀ ਬਚਦੇ ਚੰਦ ਮਹੀਨਿਆਂ ਦਾ ਲੋਕਾਂ ਅਤੇ ਸੂਬੇ ਦੀ ਭਲਾਈ ਹਿੱਤ ਸਦਉਪਯੋਗ ਕਰੇਗੀ।"

Read this: ਕੰਟਰੈਕਟ ‌ਮੈਰਿਜ ਕਰ ਕਸੂਤਾ ਫਸਿਆ ਪੰਜਾਬੀ, ਵਿਦੇਸ਼ੀ ਕੁੜੀ ਨੇ ਲਾਇਆ ਲੱਖਾਂ ਦਾ ਚੂਨਾ

In The Market