LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਆਪ' 'ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿੰਨ੍ਹਿਆ ਨਿਸ਼ਾਨਾ 

12 ap aap

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party in Punjab) ਦੀ ਸਰਕਾਰ ਬਣਿਆਂ ਨੂੰ ਮਹੀਨਾ ਕੁ ਹੋਇਆ ਹੈ ਕਿ ਆਪ ਸਰਕਾਰ (The government itself) 'ਤੇ ਵਿਰੋਧੀਆਂ ਵਲੋਂ ਸਵਾਲ ਚੁੱਕਣੇ ਸ਼ੁਰੂ ਹੋ ਗਏ ਹਨ। ਪੰਜਾਬ ਕਾਂਗਰਸ (Punjab Congress) ਦੇ ਨਵੇਂ-ਨਵੇਂ ਪ੍ਰਧਾਨ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring becomes new President) ਵਲੋਂ 'ਆਪ' ਸੁਪਰੀਮੋ ('Aap' supremo) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) 'ਤੇ ਸਵਾਲ ਕੀਤੇ ਹਨ। ਉਨ੍ਹਾਂ ਨੇ ਕੇਜਰੀਵਾਲ ਨੂੰ ਲੈ ਕੇ ਟਵੀਟ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਜਨਤਾ ਨੂੰ ਦੱਸੋ ਕਿਸ ਹੈਸੀਅਤ ਨਾਲ ਮੀਟਿੰਗ ਕੀਤੀ। ਕੀ ਪੰਜਾਬ ਨੂੰ ਇਸੇ ਬਦਲਾਅ ਦੀ ਉਡੀਕ ਹੈ। Also Read : ਸਕੂਲਾਂ 'ਚ ਪੈਰ ਪਸਾਰਣ ਲੱਗਿਆ ਕੋਰੋਨਾ, ਹੁਣ ਨੋਇਡਾ ਦੇ ਸਕੂਲ 'ਚ 13 ਬੱਚੇ ਨਿਕਲੇ ਕੋਰੋਨਾ ਪਾਜ਼ੇਟਿਵ


ਚੀਫ ਸੈਕੇਟਰੀ ਅਨਿਰੁਧ ਤਿਵਾੜੀ, ਸਕੱਤਰ ਪਾਵਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ, MP ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਮੀਟਿੰਗ ਕੀਤੀ। ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾਇਆ ਜਾਵੇਗਾ, ਇਹ ਮੀਟਿੰਗ ਕਿਸ ਹੈਸੀਅਤ ਵਿਚ ਤੇ ਕਿਸ ਮੁੱਦੇ 'ਤੇ ਹੋਈ ਸੀ। CM ਸਾਬ੍ਹ ਇਸ ਨੂੰ ਜਨਤਕ ਕਰੋ। ਸਿਰ ਤਾਂ ਝੁਕਾ ਹੀ ਦਿੱਤਾ ਸੀ ਹੁਣ ਕੀ ਮੱਥਾ ਵੀ ਟੇਕ ਦਿੱਤਾ ? ਅਸੀਂ ਦਿੱਲੀ ਬਾਰੇ ਬਹੁਤ ਕੁਝ ਸੁਣਿਆ ਹੈ ਕਿ ਕੇਂਦਰ ਸਰਕਾਰ ਸੂਬਿਆਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦੀ ਹੈ।ਪਰ, ਇਹ ਪਹਿਲੀ ਵਾਰ ਹੈ ਕਿ ਅਸੀਂ ਦਿੱਲੀ ਨੂੰ ਦੇਖ ਰਹੇ ਹਾਂ, ਜੋ ਸੂਬਾ ਸਰਕਾਰ ਹੁੰਦਿਆਂ ਵੀ ਪੰਜਾਬ ਸਰਕਾਰ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰ ਰਹੀ ਹੈ। ਕੀ ਸਾਨੂੰ ਇਸੇ ਬਦਲਾਅ ਦੀ ਉਡੀਕ ਸੀ ?

 

In The Market