LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਸ਼ਾਸਨ ਦੀ ਚੇਤਾਵਨੀ! ਪਾਣੀ ਨਾ ਕਰੋ ਬਰਬਾਦ ਨਹੀਂ ਦੇਣਾ ਪਏਗਾ ਭਾਰੀ ਜੁਰਮਾਨਾ 

15 ap water

ਚੰਡੀਗੜ੍ਹ : ਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਦੌਰਾਨ ਪਾਣੀ ਦੀ ਮੰਗ ਵੀ ਜ਼ਿਆਦਾ ਵੱਧ ਜਾਂਦੀ ਹੈ। ਪਾਣੀ ਦੀ ਸਪਲਾਈ (Water supply) ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਸਖਤੀ ਕੀਤੀ ਗਈ ਹੈ। ਇਸ ਦੌਰਾਨ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵਲੋਂ ਸਖ਼ਤ ਕਦਮ ਚੁੱਕੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕਦਿਆਂ ਜਿਹੜੇ ਪਾਣੀ ਦੀ ਬਰਬਾਦੀ (Waste of water) ਕਰਦੇ ਦੇਖੇ ਗਏ ਉਨ੍ਹਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਭਾਰੀ ਜੁਰਮਾਨਾ (Heavy fine) ਕੀਤਾ ਜਾਵੇਗਾ ਤਾਂ ਜੋ ਉਹ ਅੱਗੇ ਤੋਂ ਅਜਿਹੀ ਗਲਤੀ ਨਾ ਕਰੇ। ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਨੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਵੱਡਾ ਫੈਸਲਾ ਲਿਆ ਹੈ। ਹੁਣ ਚੰਡੀਗੜ੍ਹ ਨਗਰ ਨਿਗਮ ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ (A fine of Rs 5,000) ਲਗਾਏਗਾ। ਇਹ ਮੁਹਿੰਮ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ। Also Read : ਕੇਂਦਰ ਸਰਕਾਰ ਨੇ ਮੰਨਿਆ ਕੋਲੇ ਦੀ ਘਾਟ ਕਾਰਣ ਸੂਬਿਆਂ ਨੂੰ ਆ ਸਕਦੈ ਬਿਜਲੀ ਸੰਕਟ

From April 15, pay Rs 2000 fine for wastage of water | Cities News,The  Indian Express
ਦੱਸਣਯੋਗ ਹੈ ਕਿ ਕਈ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਵਲੋਂ ਤੇ ਹੋਰ ਸੰਸਥਾਵਾਂ ਵਲੋਂ ਵੀ ਕਈ ਵਾਰ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪਰ ਇਸ ਦੇ ਬਾਵਜੂਦ ਕੁਝ ਲੋਕ ਇਸ ਗੰਭੀਰ ਚਿੰਤਾ ਨੂੰ ਨਾ ਸਮਝਦੇ ਹੋਏ ਪਾਣੀ ਦੀ ਬਰਬਾਦੀ ਕਰਦੇ ਹਨ। ਦੱਸ ਦਈਏ ਕਿ ਦੇਸ਼ ਦੇ ਕਈ ਹਿੱਸਿਆਂ 'ਚ ਗਰਮੀਆਂ ਸ਼ੁਰੂ ਹੁੰਦੇ ਹੀ ਪਾਣੀ ਦੀ ਕਿੱਲਤ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਨੂੰ ਬਰਬਾਦੀ ਤੋਂ ਬਚਾਉਣ ਲਈ ਅੱਜ ਤੋਂ ਹੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਹੁਣ ਜੇਕਰ ਕੋਈ ਚੰਡੀਗੜ੍ਹ ਵਿੱਚ ਪਾਣੀ ਦੀ ਬਰਬਾਦੀ ਕਰਦਾ ਹੈ ਤਾਂ ਉਸ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। Also Read : ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਰਿਵਾਰ ਸਣੇ ਹੋਏ ਨਤਮਸਤਕ

Centre in favour of strict action against water wastage | Deccan Herald

ਚੰਡੀਗੜ੍ਹ ਨਗਰ ਨਿਗਮ ਨੇ ਪਾਣੀ ਨੂੰ ਬਰਬਾਦੀ ਤੋਂ ਬਚਾਉਣ ਦੀ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ, ਜੋ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਇਸ ਦੇ ਨਾਲ ਹੀ ਵਾਟਰ ਸਪਲਾਈ ਲਾਈਨ 'ਤੇ ਸਿੱਧੇ ਬੂਸਟਰ ਪੰਪ ਲਗਾਉਣ ਵਾਲਿਆਂ ਦਾ ਵੀ ਚਲਾਨ ਕੀਤਾ ਜਾਵੇਗਾ। ਜੇਕਰ ਕਿਸੇ ਦੀ ਛੱਤ 'ਤੇ ਬਣੀ ਟੈਂਕੀ 'ਚੋਂ ਪਾਣੀ ਨਿਕਲਦਾ ਦੇਖਿਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ 15 ਅਪ੍ਰੈਲ ਤੋਂ 30 ਜੂਨ ਤੱਕ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ 'ਚ ਸਵੇਰੇ 5:30 ਤੋਂ 8:30 ਵਜੇ ਤੱਕ ਜੇਕਰ ਕੋਈ ਲਾਅਨ 'ਚ ਪਾਣੀ ਪਾਉਂਦਾ ਪਾਇਆ ਗਿਆ ਜਾਂ ਕਾਰ ਧੋਂਦਾ ਦੇਖਿਆ ਗਿਆ ਤਾਂ ਉਸ ਨੂੰ ਪੰਜ ਹਜ਼ਾਰ ਜੁਰਮਾਨਾ ਕੀਤਾ ਜਾਵੇਗਾ।

In The Market