ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਨਵਜੋਤ ਸਿੱਧੂ (Navjot Sidhu) ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਨਵਜੋਤ ਸਿੱਧੂ 'ਤੇ ਹਮਲਾ ਕਰਦੇ ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ।
ਪੜੋ ਹੋਰ ਖਬਰਾਂ: ਕੈਪਟਨ ਦੇ ਅਸਤੀਫੇ ਤੋਂ ਬਾਅਦ CLP ਮੀਟਿੰਗ ਸ਼ੁਰੂ, ਅਗਲੇ CM ਬਾਰੇ ਹੋ ਸਕਦੈ ਐਲਾਨ
ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ। ਕੈਪਟਨ ਨੇ ਅੱਗੇ ਕਿਹਾ ਕਿ, "ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।" ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ 'ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ (Sonia Gandhi) ਨੂੰ ਦੱਸ ਦਿੱਤਾ ਸੀ।
ਪੜੋ ਹੋਰ ਖਬਰਾਂ: ਕਾਂਗਰਸ CLP ਮੀਟਿੰਗ ਖਤਮ, ਨਵੇਂ CM ਚਿਹਰੇ ਲਈ ਮਤਾ ਪਾਸ
ਅੱਗੇ ਸਿੱਧੂ ਉੱਤੇ ਹਮਲਾ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਪਾਕਿਸਤਾਨ ਤੋਂ ਸਪੋਰਟ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨੀ ਪ੍ਰਧਾਨ ਮੰਤਰੀ ਤੇ ਫੌਜ ਮੁਖੀ ਜਨਰਲ ਬਾਜਵਾ ਨਾਲ ਵੀ ਮਿਲ ਚੁੱਕੇ ਹਨ।
ਪੜੋ ਹੋਰ ਖਬਰਾਂ: ਪ੍ਰੇਮੀ ਅਰਜੁਨ ਕਪੂਰ ਨਾਲ ਡਿਨਰ ਡੇਟ 'ਤੇ ਨਿਕਲੀ ਮਲਾਇਕਾ, ਤਸਵੀਰ ਵਾਇਰਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Pomegranate juice benefits : रोजाना पिएं अनार का जूस, खून की कमी होगी पूरी, लोहे की तरह मजबूत होगा शरीर
Methi Pranthas in Winters: इस सर्दी अपनी डाइट में शामिल करें पौष्टिक मेथी के पराठे, शरीर हो मिलेंगे कई फायदे
Jeera Water Benefits: वजन घटाना है तो रोजाना सुबह खाली पेट पिएं जीरे का पानी, महीने भर में दिखेगा असर