ਚੰਡੀਗੜ੍ਹ : ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਸਿੱਧੂ ਪਹਿਲੇ ਦਿਨ ਤੋਂ ਏ. ਜੀ. ਦੀ ਨਿਯਕੁਤੀ ਦੇ ਖ਼ਿਲਾਫ਼ ਸਨ, ਸਿੱਧੂ ਨੇ ਇਹ ਵੀ ਆਖਿਆ ਸੀ ਕਿ ਭਾਵੇਂ ਉਨ੍ਹਾਂ ਪ੍ਰਧਾਨਗੀ ਤੋਂ ਅਸਤੀਫ਼ਾ ਵਾਪਸ ਲੈ ਲਿਆ ਹੈ ਪਰ ਉਹ ਕਾਰਜਭਾਰ ਉਸ ਦਿਨ ਸੰਭਾਲਣਗੇ ਜਦੋਂ ਏ. ਜੀ. ਬਦਲਿਆ ਜਾਵੇਗਾ।
Also Read: ਪੰਜਾਬ ਸਰਕਾਰ ਦਾ ਵੱਡਾ ਐਲਾਨ, 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੁਕਮ ਜਾਰੀ
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਚੇ ਮੁਲਾਜ਼ਮਾਂ ਨੂੰ ਵੀ ਵੱਡੀ ਖੁਸ਼ਖਬਰੀ ਦਿੱਤੀ ਹੈ। ਮੁੱਖ ਮੰਤਰੀ ਨੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਸੀਂ ਵਿਧਾਨ ਸਭਾ ਵਿਚ ਇਸ ਨੂੰ ਲੈ ਕੇ ਮਤਾ ਪੇਸ਼ ਕਰਨ ਜਾ ਰਹੇ ਹਾਂ, ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਰੇਤ ਮਾਫੀਆ ਉੱਤੇ ਵੀ ਵੱਡਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਨਦੀਆਂ ਦਰਿਆਵਾਂ ਵਿਚ ਪਹਿਲਾਂ ਰੇਤਾ 16 ਰੁਪਏ ਤੋਂ ਲੈ ਕੇ ਵਿਕਦਾ ਸੀ, ਹਾਲਾਂਕਿ ਉਸ ਵੇਲੇ ਵੀ ਰੇਟ 9 ਰੁਪਏ ਸੀ, ਪਰ ਹੁਣ ਇਸ ਰੇਟ ਨੂੰ ਹੋਰ ਘਟਾ ਕੇ 5.50 ਪੈਸੇ ਕਰ ਦਿੱਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Canada News: धार्मिक स्थलों के 100 मीटर के दायरे में कोई प्रदर्शन नहीं होगा; मेयर पैट्रिक
Delhi airport : बढ़ते वायु प्रदूषण के बीच दिल्ली हवाई अड्डे ने यात्रियों के लिए जारी की नई एडवाइजरी
Gurunanak dev jayanti: राष्ट्रपति द्रौपदी मुर्मू और प्रधानमंत्री नरेंद्र मोदी ने देशवासियों को गुरुनानक देव जी के प्रकाश पर्व की शुभकामनाएं दी