LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਰੋਧ ਵਿਚਾਲੇ 'ਅਗਨੀਪੱਥ' ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਧਾਈ ਉਮਰ ਹੱਦ

17j agni

ਨਵੀਂ ਦਿੱਲੀ : ਕੇਂਦਰ ਸਰਕਾਰ ਨੇ 2 ਸਾਲਾਂ ਤੋਂ ਕੋਰੋਨਾ ਕਾਰਨ ਫੌਜ 'ਚ ਭਰਤੀ ਨਾ ਹੋਣ ਕਾਰਨ ਉਮਰ ਪਾਰ ਕਰ ਚੁੱਕੇ ਨੌਜਵਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ਨੌਜਵਾਨ ਹੁਣ ਅਗਨੀਪਥ ਭਰਤੀ ਯੋਜਨਾ ਦੇ ਤਹਿਤ ਫੌਜ ਵਿੱਚ ਭਰਤੀ ਹੋ ਸਕਣਗੇ। ਦਰਅਸਲ, ਸਰਕਾਰ ਨੇ ਇਸ ਸਕੀਮ ਤਹਿਤ ਉਮੀਦਵਾਰਾਂ ਦੀ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। 

Also Read: ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵਲੋਂ ਮੁੜ ਮਿਲੀ ਇਕ ਮਹੀਨੇ ਦੀ ਪੈਰੋਲ

ਹੁਣ ਤੱਕ ਸਰਕਾਰ ਨੇ ਭਰਤੀ ਲਈ ਉਮਰ ਸਾਢੇ 17 ਸਾਲ ਤੋਂ 21 ਸਾਲ ਤੈਅ ਕੀਤੀ ਸੀ। ਹਾਲਾਂਕਿ ਸਰਕਾਰ ਨੇ ਉਮਰ ਦੀ ਇਹ ਸੀਮਾ ਸਿਰਫ ਇਸ ਸਾਲ ਲਈ ਹੀ ਵਧਾਈ ਹੈ। ਪਤਾ ਲੱਗਾ ਹੈ ਕਿ ਪਿਛਲੇ 2 ਸਾਲਾਂ ਤੋਂ ਫੌਜ ਵਿੱਚ ਕੋਈ ਭਰਤੀ ਨਹੀਂ ਹੋਈ ਸੀ। ਇਸ ਲਈ ਸਰਕਾਰ ਨੇ ਅਗਨੀਪਥ ਸਕੀਮ ਤਹਿਤ ਫੌਜ 'ਚ ਭਰਤੀ ਦੀ ਤਿਆਰੀ ਕਰ ਰਹੇ 23 ਸਾਲ ਤੱਕ ਦੇ ਨੌਜਵਾਨਾਂ ਨੂੰ ਇਹ ਮੌਕਾ ਦਿੱਤਾ ਹੈ।

Also Read: ਲਾਰੈਂਸ ਤੇ ਗੋਲਡੀ ਸਣੇ 5 ਗੈਂਗਸਟਰਾਂ ਨੇ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼, ਵਿਦੇਸ਼ ਤੋਂ ਆਪ੍ਰੇਟ ਕੀਤੇ ਗੁਰਗੇ

ਜ਼ਿਕਰਯੋਗ ਹੈ ਕਿ ਫੌਜ ਦੀ ਭਰਤੀ ਲਈ ਨਵੀਂ ਯੋਜਨਾ ਅਗਨੀਪਥ ਦੇ ਖ਼ਿਲਾਫ਼ ਕਈ ਰਾਜਾਂ 'ਚ ਹਿੰਸਕ ਪ੍ਰਦਰਸ਼ਨ ਹੋਏ। ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੇ ਰੇਲ ਗੱਡੀਆਂ ਨੂੰ ਅੱਗ ਲਾ ਦਿੱਤੀ, ਬੱਸਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਅਤੇ ਬਿਹਾਰ ਵਿੱਚ ਸੱਤਾਧਾਰੀ ਭਾਜਪਾ ਦੇ ਇਕ ਵਿਧਾਇਕ ਸਮੇਤ ਰਾਹਗੀਰਾਂ 'ਤੇ ਪਥਰਾਅ ਕੀਤਾ। ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦਾ ਇਹ ਪ੍ਰਦਰਸ਼ਨ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਬਿਹਾਰ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ 7 ਰਾਜਾਂ 'ਚ ਇਸ ਯੋਜਨਾ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ।

In The Market