LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਜਨਾਲਾ ਦੇ ਲਕਸ਼ਮੀ ਨਾਰਾਇਣ ਮੰਦਰ 'ਚ ਚੋਰੀ ਦੀ ਨੀਅਤ ਨਾਲ ਆਏ ਵਿਅਕਤੀ ਵਲੋਂ ਬੇਅਦਬੀ 

22d tample

ਅਜਨਾਲਾ- ਅਜਨਾਲਾ (Ajnala) ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਅੱਜ ਸਵੇਰੇ ਚੋਰਾਂ ਵੱਲੋਂ ਚੋਰੀ ਕਰਨ ਦੀ ਨੀਅਤ ਨਾਲ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਮੂਰਤੀ ਅਤੇ ਪਵਿੱਤਰ ਗੀਤਾ ਨੂੰ ਥੱਲੇ ਸੁੱਟ ਕੇ ਬੇਅਦਬੀ (Disrespect) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਲਕਸ਼ਮੀ ਨਾਰਾਇਣ ਮੰਦਰ ਦੇ ਪੰਡਿਤ ਸਵਾਮੀ ਸੱਤਿਆ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਸਾਢੇ ਚਾਰ ਵਜੇ ਦੇ ਕਰੀਬ ਛੱਤ ਤੋਂ ਥੱਲੇ ਮੰਦਰ ਵਿਚ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਦਰਵਾਜ਼ੇ ਨੂੰ ਕੁੰਡੀ ਲੱਗੀ ਹੋਈ ਹੈ। 

Also Read: ਬ੍ਰਿਟੇਨ 'ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਤਲਾਕ, ਦੁਬਈ ਦਾ ਸ਼ੇਖ ਸਾਬਕਾ ਪਤਨੀ ਨੂੰ ਦੇਵੇਗਾ 5500 ਕਰੋੜ ਰੁਪਏ

ਇਸ ਨੂੰ ਦੇਖ ਕੇ ਉਸ ਨੇ ਜਦੋਂ ਗੁਆਂਢੀਆਂ ਨੂੰ ਆਵਾਜ਼ ਮਾਰੀ ਤਾਂ ਉਨ੍ਹਾਂ ਦੇ ਘਰਾਂ ਨੂੰ ਵੀ ਤਾਲੇ ਲੱਗੇ ਹੋਏ ਸਨ। ਪੰਡਿਤ ਨੇ ਕਿਹਾ ਕਿ ਇਸ ਤੋਂ ਬਾਅਦ ਜਦੋਂ ਉਸ ਨੇ ਮੰਦਰ ਦੇ ਅੰਦਰ ਜਾ ਕੇ ਦੇਖਿਆ ਤਾਂ ਅੰਦਰੋਂ ਦੋ ਵਾਲੀਆਂ, ਇਕ ਮੋਟਰਸਾਈਕਲ ਅਤੇ ਗਊਸ਼ਾਲਾ ਦੀ ਗੋਲਕ ਆਦਿ ਚੋਰੀ ਹੋ ਚੁੱਕੇ ਸਨ‍। ਚੋਰਾਂ ਵੱਲੋਂ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦੀ ਮੂਰਤੀ, ਭਗਵਤ ਗੀਤਾ ਅਤੇ ਹੋਰ ਧਾਰਮਿਕ ਕਿਤਾਬਾਂ ਵੀ ਥੱਲੇ ਸੁੱਟ ਕੇ ਉਨ੍ਹਾਂ ਦੀ ਬੇਅਦਬੀ ਕੀਤੀ ਹੋਈ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Also Read: ਨਵਾਂਸ਼ਹਿਰ 'ਚ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

In The Market