ਲੁਧਿਆਣਾ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕਰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਕ ਵਫ਼ਦ ਲਖੀਮਪੁਰ ਭੇਜਿਆ ਜਾ ਰਿਹਾ ਹੈ, ਜੋ ਕਿ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਉੱਥੇ ਸਾਰੇ ਹਾਲਾਤ ਦਾ ਜਾਇਜ਼ਾ ਲੈ ਕੇ ਰਿਪੋਰਟ ਸੌਂਪੇਗਾ।
Also Read : ਪੰਜਾਬ ਮੁੱਖ ਮੰਤਰੀ ਚੰਨੀ ਜਾਣਗੇ ਲਖੀਮਪੁਰ ਖੀਰੀ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਘਟਨਾ ਸਬੰਧੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ ਕਿਉਂਕਿ ਹਾਲਾਤ ਬਹੁਤ ਵਿਗੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਯੂ. ਪੀ. ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਸ ਘਟਨਾ 'ਤੇ ਸਿਆਸਤ ਤੋਂ ਉੱਪਰ ਉੱਠ ਕੇ ਇਨਸਾਫ਼ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ 'ਤੇ 302 ਦਾ ਪਰਚਾ ਦਰਜ ਕਰਨ ਦੇ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
Also Read : ਲਖੀਮਪੁਰ 'ਚ ਹੋਈ ਹਿੰਸਾ ਨੂੰ ਲੈ ਕੇ ਯੂਪੀ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਬਿਠਾਈ ਜਾਣੀ ਚਾਹੀਦੀ ਹੈ ਕਿ ਇਹ ਸਾਰਾ ਕੁੱਝ ਕਿਉਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝ ਨਹੀਂ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪੂਰੇ ਦੇਸ਼ ਦਾ ਮੁਖੀ ਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਜ਼ਿੱਦ 'ਤੇ ਨਹੀਂ ਅੜਨਾ ਚਾਹੀਦਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट