LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਸਪਾ ਨਾਲ ਗਠਜੋੜ ਤੋਂ ਬਾਅਦ ਅਕਾਲੀ ਦਲ ਨੇ ਦਿੱਤਾ ਨਵਾਂ ਨਾਅਰਾ, 'ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ'

bsp sad

ਚੰਡੀਗੜ (ਇੰਟ.)- ਪੰਜਾਬ ਵਿਧਾਨ ਸਭਾ ਚੋਣਾਂ (Punjab Election) ਨੂੰ ਕੁਝ ਕੁ ਮਹੀਨੇ ਬਾਕੀ ਰਹਿ ਗਏ ਹਨ, ਜਿਸ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਸਿਆਸੀ ਪਾਰਟੀਆਂ ਵਲੋਂ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (SAD) ਵਲੋਂ ਸਭ ਤੋਂ ਵੱਡਾ ਦਾਅ ਖੇਡਿਆ ਗਿਆ ਹੈ, ਜਦੋਂ ਕਿ ਬਾਕੀ ਦੀਆਂ ਸਿਆਸੀ ਪਾਰਟੀਆਂ ਵਲੋਂ ਵੀ ਦਲਿਤ ਵਰਗ ਨੂੰ ਰਿਝਾਉਣ ਲਈ ਕਈ ਤਰ੍ਹਾਂ ਦੇ ਦਾਅ-ਪੇਚ ਖੇਡੇ ਜਾ ਰਹੇ ਹਨ। ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਬਸਪਾ ਪਾਰਟੀ (BSP) ਵਲੋਂ ਮਿਲ ਕੇ ਚੋਣ ਲੜਣ ਦੇ ਰਸਮੀ ਐਲਾਨ ਮੌਕੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਅਸੀਂ ਇਕੱਠੇ ਚੋਣਾਂ ਲੜਾਂਗੇ ਅਤੇ ਉਸ ਤੋਂ ਬਾਅਦ ਵੀ ਹੋਣ ਵਾਲੀਆਂ ਚੋਣਾਂ ਇਕੱਠੇ ਲੜਾਂਗੇ। ਉਨ੍ਹਾਂ ਕਿਹਾ ਕਿ 25 ਸਾਲ ਬਾਅਦ ਅਕਾਲੀ ਦਲ ਨੂੰ ਬਸਪਾ ਦਾ ਸਾਥ ਮਿਲ ਗਿਆ ਹੈ। ਇਸ ਮੌਕੇ ਅਕਾਲੀ ਦਲ ਨੇ ਨਵਾਂ ਨਾਅਰਾ ਦਿੱਤਾ ਹੈ। ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ।

Do not link farmers' stir with any religion, SAD chief Sukhbir Singh Badal  urges PM Narendra Modi- The New Indian Express

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਹੋਇਆ ਗਠਜੋੜ, ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਇਕੱਠੇ

ਇਸ ਦੌਰਾਨ ਸਤੀਸ਼ ਚੰਦਰ ਮਿਸ਼ਰਾ (Satish Chandra Mishra) ਨੇ ਬੋਲਦਿਆਂ ਕਿਹਾ ਕਿ ਬਸਪਾ ਅਤੇ ਅਕਾਲੀ ਦਲ ਦਾ ਗੱਠਜੋੜ ਇਤਿਹਾਸਕ ਗੱਠਜੋੜ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ (Congress Government) ਨੇ ਵਜ਼ੀਫ਼ਾ ਘੋਟਾਲਾ (Scolarship Scam) ਕੀਤਾ ਹੈ ਅਤੇ ਦਲਿਤਾਂ ਦੇ ਹੱਕ ਮਾਰੇ ਹਨ। ਪੰਜਾਬ ਅਤੇ ਯੂ.ਪੀ. (UP) ਵਿਚ ਕਿਸਾਨੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾਕਿ ਅੱਜ ਦਾ ਦਿਨ ਪੰਜਾਬ ਦੀ ਰਣਨੀਤੀ ਲਈ ਬਹੁਤ ਵੱਡਾ ਦਿਨ ਹੈ।

ਜੀ7 ਸੰਮੇਲਨ 'ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ, ਵਰਚੁਅਲ ਮੀਟਿੰਗ ਰਾਹੀਂ ਕਰਨਗੇ ਸੰਬੋਧਿਤ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਅਤੇ ਉਸ ਤੋਂ ਬਾਅਦ ਦੀਆਂ ਚੋਣਾਂ ਵੀ ਇਕੱਠੇ ਲੜਣਗੇ। ਉਥੇ ਹੀ ਗਠਜੋੜ 'ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਐੱਨ.ਕੇ. ਸ਼ਰਮਾ ਨੇ ਚੰਡੀਗੜ੍ਹ ਵਿਚ ਕਿਹਾ ਕਿ ਐੱਸ.ਏ.ਡੀ. ਅਤੇ ਬਸਪਾ ਮਿਲ ਕੇ ਅਗਲੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰੇਗੀ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਸਪਾ ਨੂੰ 20 ਸੀਟਾਂ ਅਤੇ ਖੁਦ 97 ਸੀਟਾਂ 'ਤੇ ਚੋਣ ਲੜਣ ਦਾ ਐਲਾਨ ਕੀਤਾ ਗਿਆ ਹੈ।

In The Market