LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

15 ਅਗਸਤ ਲਈ ਪੰਜਾਬ ਪੁਲਿਸ ਦਾ ਅਲਰਟ, ਬੀਐੱਸਐੱਫ ਦੇ ਸਹਿਯੋਗ ਨਾਲ ਚਲਾਇਆ ਗਿਆ ਸਰਚ ਆਪਰੇਸ਼ਨ

5aug police

ਚੰਡੀਗੜ੍ਹ- 75ਵੇਂ ਆਜ਼ਾਦੀ ਦਿਹਾੜੇ 'ਤੇ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਨਾਕਾਮ ਕਰਨ ਲਈ ਵੀਰਵਾਰ ਰਾਤ ਨੂੰ ਪੰਜਾਬ ਦੇ 550 ਕਿਲੋਮੀਟਰ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਨਾਕੇ ਲਗਾਏ ਗਏ। ਇਸ ਮੁਹਿੰਮ ਵਿੱਚ ਬੀਐਸਐਫ ਨੇ ਵੀ ਪੰਜਾਬ ਪੁਲਿਸ ਦਾ ਸਾਥ ਦਿੱਤਾ। ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਕੁਮਾਰ ਦੀ ਦੇਖ-ਰੇਖ ਹੇਠ ਇਹ ਸਰਚ ਆਪਰੇਸ਼ਨ 7 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ, ਜਿਸ ਵਿੱਚ 2500 ਪੁਲਿਸ ਮੁਲਾਜ਼ਮਾਂ ਨੇ 100 ਨਾਕੇ ਲਾਏ।

ਏਡੀਜੀਪੀ ਨਰੇਸ਼ ਕੁਮਾਰ ਨੇ ਦੱਸਿਆ ਕਿ ਨਾਕੇ ਹੁਣ ਰੋਜ਼ਾਨਾ ਲਗਾਏ ਜਾਣਗੇ, ਤਾਂ ਜੋ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਅਤੇ ਸਰਹੱਦ 'ਤੇ ਹਰਕਤ 'ਤੇ ਨਜ਼ਰ ਰੱਖੀ ਜਾ ਸਕੇ। ਰਾਤ ਦੀ ਕਾਰਵਾਈ ਵਿੱਚ ਪੰਜਾਬ ਦੇ 550 ਕਿਲੋਮੀਟਰ ਦੇ ਸਰਹੱਦੀ ਖੇਤਰ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ 7 ​​ਆਈਜੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਨੇ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਰਾਤ ਸਮੇਂ ਨਾਕਿਆਂ ਦੀ ਨਿਗਰਾਨੀ ਕੀਤੀ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ।

ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਨੂੰ ਰੋਕਣਾ
ਏਡੀਜੀਪੀ ਨਰੇਸ਼ ਕੁਮਾਰ ਦੇ ਨਾਲ ਆਈਜੀ ਬਾਰਡਰ ਰੇਂਜ ਮੋਨੀਸ਼ ਚਾਵਲਾ ਅਤੇ ਐੱਸਐੱਸਪੀ ਦਿਹਾਤੀ ਸਵਪਨਾ ਸ਼ਰਮਾ ਨੇ ਰਾਤ ਸਮੇਂ ਅੰਮ੍ਰਿਤਸਰ ਦੇ ਬਲਾਕਾਂ ਦੀ ਚੈਕਿੰਗ ਕੀਤੀ। ਏਡੀਜੀਪੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਨਾਕੇ ਰੋਜ਼ਾਨਾ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਲੋਕੇਸ਼ਨ ਬਦਲੀ ਜਾਵੇਗੀ। ਇਸ ਤਲਾਸ਼ੀ ਅਤੇ ਨਾਕਾਬੰਦੀ ਦਾ ਮਕਸਦ ਪਾਕਿਸਤਾਨ ਸਰਹੱਦ 'ਤੇ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਅਤੇ ਨਸ਼ਿਆਂ ਨੂੰ ਪੰਜਾਬ 'ਚ ਦਾਖਲ ਹੋਣ ਤੋਂ ਰੋਕਣਾ ਹੈ, ਤਾਂ ਜੋ ਸਪਲਾਈ ਚੇਨ ਨੂੰ ਤੋੜਿਆ ਜਾ ਸਕੇ।

ਬੀਤੇ ਕੁਝ ਸਮੇਂ ਤੋਂ ਵਧੀ ਮੁੜ ਤੋਂ ਡਰੋਨ ਮੂਵਮੈਂਟ
ਭਾਰਤ ਇਸ ਸਾਲ 15 ਅਗਸਤ ਨੂੰ ਅੰਮ੍ਰਿਤ ਮਹੋਤਸਵ ਵਜੋਂ ਮਨਾ ਰਿਹਾ ਹੈ। ਅਜਿਹੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਦੀ ਆਵਾਜਾਈ ਵਿੱਚ ਵਾਧਾ ਸੁਰੱਖਿਆ ਲਈ ਖ਼ਤਰਾ ਹੈ। ਜੁਲਾਈ-ਅਗਸਤ 2021 ਦੀ ਗੱਲ ਕਰੀਏ ਤਾਂ ਪਾਕਿਸਤਾਨ ਤੋਂ ਡਰੋਨ ਦੀ ਆਵਾਜਾਈ ਕਾਫੀ ਵਧ ਗਈ ਸੀ। ਉਸ ਸਮੇਂ 15 ਅਗਸਤ ਤੋਂ 7 ਦਿਨ ਪਹਿਲਾਂ 8 ਅਗਸਤ 2021 ਨੂੰ ਅਜਨਾਲਾ ਵਿੱਚ ਇੱਕ ਪੈਟਰੋਲ ਟੈਂਕਰ ਨੂੰ ਟਿਫਿਨ ਬੰਬ ਨਾਲ ਉਡਾ ਦਿੱਤਾ ਗਿਆ ਸੀ। ਪਿਛਲੇ ਕੁਝ ਸਮੇਂ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਭੇਜੀ ਜਾ ਰਹੀ ਹੈ।

In The Market