LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੱਸ ਮੁਸਾਫਰ ਧਿਆਨ ਦੇਣ, ਅੱਜ 2 ਘੰਟਿਆਂ ਲਈ ਬੰਦ ਰਹਿਣਗੇ ਪੰਜਾਬ ਦੇ ਸਾਰੇ ਬੱਸ ਅੱਡੇ

3d5

ਚੰਡੀਗੜ੍ਹ: ਟ੍ਰਾਂਸਪੋਰਟ ਮੰਤਰੀ ਪੰਜਾਬ ਰਾਜਾ ਵੜਿੰਗ (Transport Minister Punjab Raja Waring) ਵੱਲੋਂ 22 ਨਵੰਬਰ ਨੂੰ ਟ੍ਰਾਂਸਪੋਰਟ ਵਿਭਾਗ (Department of Transportation) ਦੇ ਕੱਚੇ ਮੁਲਾਜ਼ਮਾਂ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਪੱਕਾ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਪਨਬਸ (PUNBUS) ਅਤੇ ਪੀ. ਆਰ. ਟੀ. ਸੀ. ਕੰਟ੍ਰੈਕਟ ਵਰਕਰ ਯੂਨੀਅਨ ਦੀ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਹੋਇਆ। ਮੰਗਾਂ ਦਾ ਹੱਲ ਨਾ ਨਿਕਲਣ ’ਤੇ ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮ ਸੰਘਰਸ਼ ਦਾ ਬਿਗੁਲ ਵਜਾਉਣ ਦੀ ਤਿਆਰੀ ’ਚ ਜੁਟ ਗਏ ਹਨ।

Also Read: ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪਸ਼ੂਟਰ ਮੋਗਾ ਪੁਲਿਸ ਵਲੋਂ ਗ੍ਰਿਫਤਾਰ

ਪਨਬਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨਾਲ ਤਾਲਮੇਲ ਵਾਲੀ ਨੀਤੀ ਨਹੀਂ ਅਪਣਾ ਰਹੀ ਹੈ, ਜਦੋਂਕਿ ਟ੍ਰਾਂਸਪੋਰਟ ਮੰਤਰੀ ਨੇ ਵੀ ਭਰੋਸਾ ਦਿੱਤਾ ਸੀ ਪਰ ਸਾਰੇ ਝੂਠ ਬੋਲ ਕੇ ਸਮਾਂ ਲੰਘਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਨਾਲ ਟ੍ਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ’ਤੇ 3 ਦਸੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨਗੇ।

Also Read: ਪੈਟਰੋਲ-ਡੀਜ਼ਲ ਦੇ ਅੱਜ ਦੇ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ

ਉਨ੍ਹਾਂ ਚਿਤਾਵਨੀ ਦਿੱਤੀ ਕਿ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਦੇ ਸਾਰੇ ਡਿਪੂ, ਬੱਸ ਅੱਡੇ ਬੰਦ ਕਰ ਕੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀਆਂ ਜਾਇਜ਼ ਮੰਗਾਂ ਵਿਚ 10 ਹਜ਼ਾਰ ਨਵੀਆਂ ਬੱਸਾਂ ਪਾਉਣਾ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਸੀ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨ ਕੇ ਆਪਣਾ ਪੱਲਾ ਝਾੜ ਰਹੀ ਹੈ ਪਰ ਯੂਨੀਅਨ ਨੇ ਹੁਣ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

Also Read: ਹੋਮ ਵਰਕ ਪੂਰਾ ਨਾ ਕਰਨ 'ਤੇ ਸਕੂਲ 'ਚ ਪਈ ਮਾਰ, 8ਵੀਂ ਦੇ ਵਿਦਿਆਰਥੀ ਨੇ ਲੈ ਲਿਆ ਫਾਹਾ

In The Market