LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਪਟਨ ਅਮਰਿੰਦਰ ਕਰਨਗੇ CM ਮਾਨ ਨਾਲ ਮੁਲਾਕਾਤ, ਸੌਂਪ ਸਕਦੇ ਨੇ ਸਾਬਕਾ ਭ੍ਰਿਸ਼ਟ ਮੰਤਰੀਆਂ ਦੀ ਸੂਚੀ

28may manncaptan

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਜਿਸ ਦੌਰਾਨ ਉਹ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪ ਸਕਦੇ ਹਨ। ਖਾਸ ਤੌਰ 'ਤੇ ਜਿਹੜੇ ਲੋਕ ਪਿਛਲੀ ਸਰਕਾਰ 'ਚ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਸਨ। ਕੈਪਟਨ ਦੀ ਇਸ ਬਾਜ਼ੀ ਨੇ ਕੁਝ ਕਾਂਗਰਸੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਨੂੰ ਡਰ ਹੈ ਕਿ ਕਿਤੇ ਕੈਪਟਨ ਉਨ੍ਹਾਂ ਦਾ ਨਾਂ ਨਾ ਦੇ ਦੇਵੇ। ਇਹ ਡਰ ਇਸ ਲਈ ਵੀ ਜ਼ਿਆਦਾ ਹੈ ਕਿਉਂਕਿ ਸੀ.ਐਮ ਮਾਨ ਨੇ ਆਪਣੀ ਕੈਬਨਿਟ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬਰਖਾਸਤ ਕਰ ਦਿੱਤਾ ਹੈ ਅਤੇ ਪਰਚਾ ਵੀ ਦਰਜ ਕਰਾ  ਦਿੱਤਾ ਹੈ। ਇਹ ਮੰਤਰੀ ਹੁਣ ਰੋਪੜ ਜੇਲ੍ਹ ਵਿੱਚ ਹੈ।

Also Read: ਬਿਜਲੀ ਮਹਿਕਮੇ ਨੂੰ 'ਕੁੰਡੀ' ਲਾਉਣ ਵਾਲਿਆਂ 'ਤੇ ਸਖਤੀ, ਲੱਗੇ ਵੱਡੇ ਜੁਰਮਾਨੇ

ਕੈਪਟਨ ਨੇ ਕਿਹਾ ਸੀ- ਮੇਰੇ ਕੋਲ ਲਿਸਟ ਹੈ, ਮਾਨ ਮੰਗਣਗੇ ਤਾਂ ਜ਼ਰੂਰ ਦੇਵਾਂਗਾ
ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਕੋਲ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦੀ ਸੂਚੀ ਹੈ। ਜੇਕਰ ਸੀ.ਐਮ.ਭਗਵੰਤ ਮਾਨ ਪੁੱਛਣਗੇ ਤਾਂ ਉਹ ਪੂਰੀ ਸੂਚੀ ਜ਼ਰੂਰ ਸੌਂਪ ਦੇਣਗੇ। ਕੈਪਟਨ ਦਾ ਇਹ ਬਿਆਨ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵੱਲੋਂ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਤੋਂ ਬਾਅਦ ਆਇਆ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਵੀ ਕੈਪਟਨ ਨੂੰ ਕਿਹਾ ਕਿ ਜਾਂ ਉਹ ਨਾਂ ਦੱਸਣ ਨਹੀਂ ਤਾਂ ਕਾਂਗਰਸ ਨੂੰ ਬਦਨਾਮ ਨਾ ਕਰਨ।

Also Read: ਮਿਸਰ 'ਚ ਬੱਸ ਅਤੇ ਕਾਰ ਵਿਚਾਲੇ ਟੱਕਰ, 7 ਹਲਾਕ

ਚਰਚਾ ਜ਼ਰੂਰ ਹੋਵੇਗੀ: ਬਲੀਵਾਲ
ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਤੇ ਸੀਐਮ ਮਾਨ ਵਿਚਾਲੇ ਮੀਟਿੰਗ ਹੋਵੇਗੀ ਤਾਂ ਭ੍ਰਿਸ਼ਟ ਮੰਤਰੀਆਂ ਬਾਰੇ ਜ਼ਰੂਰ ਚਰਚਾ ਹੋਵੇਗੀ।

In The Market