LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੁਧਿਆਣਾ 'ਚ ਅਫੀਮ ਦੀ ਖੇਤੀ ਕਰਨ ਵਾਲਾ ਕਾਬੂ

afem 12

ਲੁਧਿਆਣਾ:  ਲੁਧਿਆਣਾ ਵਿੱਚ ਕਿਸਾਨਾਂ ਨੇ ਹੁਣ ਗੈਰ-ਕਾਨੂੰਨੀ ਢੰਗ ਨਾਲ ਅਫੀਮ ਦੀ ਖੇਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਸਬਾ ਜਗਰਾਉਂ ਵਿੱਚ ਪੁਲੀਸ ਨੇ ਅਫੀਮ ਦੇ ਬੂਟੇ ਲਾਉਣ ਦੇ ਇਲਜ਼ਾਮ ਵਿੱਚ ਕਿਸਾਨ ਨਛੱਤਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਛੱਤਰ ਸਿੰਘ ਪਿੰਡ ਬੋਦਲਵਾਲਾ ਵਿੱਚ ਆਪਣੇ ਖੇਤ ਵਿੱਚ ਅਫੀਮ ਦੇ ਬੂਟੇ ਉਗਾ ਰਿਹਾ ਹੈ।

ਅਫੀਮ ਦੇ 62 ਬੂਟੇ ਬਰਾਮਦ 
ਪੌਦਿਆਂ ਵਿੱਚ ਚੀਰਾ ਵੀ ਲਾਇਆ ਗਿਆ ਹੈ। ਕੁਝ ਦਿਨਾਂ ਵਿਚ ਉਹ ਫੁੱਲਾਂ ਵਿਚੋਂ ਅਫੀਮ ਕੱਢਣ ਦੀ ਤਿਆਰੀ ਕਰ ਰਿਹਾ ਹੈ। ਗੁਪਤ ਸੂਚਨਾ 'ਤੇ ਏ.ਐਸ.ਆਈ ਗੁਰਨਾਮ ਸਿੰਘ ਨੇ ਮੁਲਾਜ਼ਮਾਂ ਦੇ ਨਾਲ ਖੇਤਾਂ 'ਚ ਛਾਪਾ ਮਾਰ ਕੇ 62 ਬੂਟੇ (5 ਕਿਲੋ 175 ਗ੍ਰਾਮ) ਬਰਾਮਦ ਕੀਤੇ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪੰਜਾਬ 'ਚ ਅਫ਼ੀਮ ਦੀ ਖੇਤੀ ਦੀ ਉੱਠੀ ਮੰਗ 

 ਪੰਜਾਬ ਦੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਤਾਂ ਜੋ ਨੌਜਵਾਨਾਂ ਨੂੰ ਚਿਤਾ ਅਤੇ ਹੋਰ ਮੈਡੀਕਲ ਨਸ਼ਿਆਂ ਤੋਂ ਬਚਾਇਆ ਜਾ ਸਕੇ। ਫਿਲਹਾਲ ਸਰਕਾਰ ਅਫੀਮ ਦੀ ਖੇਤੀ 'ਤੇ ਵਿਚਾਰ ਕਰ ਰਹੀ ਹੈ।

ਡਾ.ਨਵਜੋਤ ਕੌਰ ਸਿੱਧੂ ਵੱਲੋਂ ਅਫੀਮ ਦੀ ਖੇਤੀ ਦੀ ਮੰਗ

ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਇੱਕੋ ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਦੀ ਖੁਸ਼ਹਾਲੀ ਵਿੱਚ ਮਦਦ ਕਰ ਸਕਦੇ ਹਾਂ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ- ਅਫੀਮ ਦੀ ਖੇਤੀ ਲਈ ਮਨਜ਼ੂਰੀ, ਇਹ ਇੱਕੋ ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਦੀ ਖੁਸ਼ਹਾਲੀ ਵਿਚ ਮਦਦ ਕਰ ਸਕਦੇ ਹਾਂ ਅਤੇ ਵਿਦੇਸ਼ਾਂ ਨੂੰ ਨਿਰਯਾਤ ਕਰਕੇ ਸਰਕਾਰ ਦੁਆਰਾ ਨਿਯੰਤਰਿਤ ਇਸ ਖੇਤੀ ਤੋਂ ਆਮਦਨ ਕਮਾਈ ਜਾ ਸਕਦੀ ਹੈ। 

ਇਹ ਵੀ ਪੜ੍ਹੋ: G-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਏਅਰਪੋਰਟ 'ਤੇ ਮਿਲਿਆ ਪਾਕਿਸਤਾਨੀ ਗੁਬਾਰਾ
In The Market