LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਸਵੇਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਘਿਰਾਓ

workers

ਸੰਗਰੂਰ (ਬਿਊਰੋ)- ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ (Anganwadi workers) ਨੇ ਅੱਜ ਸਵੇਰ ਤੋਂ ਡਿਪਟੀ ਕਮਿਸ਼ਨਰ (Deputy Commissioner) ਦਫ਼ਤਰ ਦਾ ਘਿਰਾਓ ਕਰ ਨਾਅਰੇਬਾਜ਼ੀ ਕੀਤੀ। ਇਹ ਤਸਵੀਰਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦੀਆਂ ਹਨ ਜਿੱਥੇ ਪੂਰੇ ਜ਼ਿਲੇ ਤੋਂ ਆਈਆਂ ਆਂਗਨਵਾੜੀ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਦੇ ਘਰ ਦੇ ਬਾਹਰ ਪਿਛਲੀ 17 ਮਾਰਚ ਤੋਂ ਆਂਗਣਵਾੜੀ ਵਰਕਰਾਂ ਵਲੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ, ਅਤੇ ਇਨ੍ਹਾਂ ਦੀ ਮੰਗ ਹੈ ਕਿ 3 ਤੋਂ ਲੈ ਕੇ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ ਪ੍ਰੀ ਪ੍ਰਾਇਮਰੀ ਸਕੂਲਾਂ (Pre-primary schools) ਵਿਚ ਭੇਜ ਦਿੱਤੇ ਹਨ ਉਨ੍ਹਾਂ ਨੂੰ ਵਾਪਸ ਕੀਤਾ ਜਾਵੇ।

What to Know Before Heading to a Protest | Teen Vogue

read more- ਚੰਡੀਗੜ੍ਹ ਦੀ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਵਧਣ 'ਤੇ ਖੋਲ੍ਹੇ ਗਏ ਫਲੱਡ ਗੇਟ

ਉਨ੍ਹਾਂ ਦੀ ਦੂਜੀ ਮੰਗ ਜਿਵੇਂ ਹਰਿਆਣਾ ਪੈਟਰਨ ਦੇ ਆਧਾਰ 'ਤੇ ਉਨ੍ਹਾਂ ਦੀ ਸੈਲਰੀ ਵਧਾਈ ਜਾਵੇ, ਸ਼ਾਮਲ ਹੈ ਪਰ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੈਠਣ ਨਾਲ ਜਦੋਂ ਕੋਈ ਗੱਲ ਨਹੀਂ ਬਣੀ ਤਾਂ 14 ਅਗਸਤ ਨੂੰ ਸੰਗਰੂਰ ਦੇ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਅੰਦਰ ਪੂਰੇ ਜ਼ਿਲੇ ਤੋਂ ਇਕੱਠੀਆਂ ਹੋਈਆਂ ਆਂਗਨਵਾੜੀ ਵਰਕਰਾਂ ਵਲੋਂ ਇਕ ਜਗਰਾਤਾ ਕੀਤਾ ਜਾਵੇਗ, ਜਿਸ ਦਾ ਮਤਲਬ ਹੋਵੇਗਾ ਕਿ 1 ਦਿਨ ਹੋਰ 14 ਅਤੇ 15 ਅਗਸਤ ਦੀ ਰਾਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਚ ਕਰਵਾਇਆ ਜਾਵੇਗਾ ਅਤੇ 15 ਅਗਸਤ ਨੂੰ ਜੋ ਮੈਸੇਜ ਦਿੱਤਾ ਜਾਵੇਗਾ ਕਿ ਸਰਕਾਰ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰੇ। ਉਨ੍ਹਾਂ ਵਲੋਂ ਆਪਣਾ ਇਸ ਅਨੋਖੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

In The Market