LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਨਿਲ ਜੋਸ਼ੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ਵਿਚੋਂ ਕੱਢਿਆ

party chon kadya

ਚੰਡੀਗੜ੍ਹ (ਇੰਟ.)- ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ 'ਤੇ ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਦੇ ਖਿਲਾਫ ਬਿਆਨ ਦੇ ਰਹੇ ਹਨ। ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।

Read this-  ਈਰਾਨ ਦੇ ਨਵੇਂ ਰਾਸ਼ਟਰਪਤੀ ਨੇ ਆਪਣੀ ਤਾਜਪੋਸ਼ੀ 'ਚ ਸ਼ਮੂਲੀਅਤ ਲਈ ਭਾਰਤ ਨੂੰ ਭੇਜਿਆ ਸੱਦਾ

ਇਸ ਲਈ ਸੂਬਾ ਭਾਜਪਾ ਨੇ ਅਨਿਲ ਜੋਸ਼ੀ ਨੂੰ ਉਨ੍ਹਾਂ ਦੀ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਣ ਦੱਸੋ ਨੋਟਿਸ ਜਾਰੀ ਕੀਤਾ, ਜਿਸ 'ਤੇ ਜੋਸ਼ੀ ਨੂੰ ਜਵਾਬ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਪਰ ਅਨਿਲ ਜੋਸ਼ੀ ਨੇ ਪਾਰਟੀ ਦੇ ਖਿਲਾਫ ਆਪਣੇ ਜ਼ਿੱਦੀ ਰਵੱਈਏ ਨੂੰ ਨਹੀਂ ਛੱਡਿਆ, ਅਨੁਸ਼ਾਸਨ ਕਮੇਟੀ ਦੀ ਸਿਫਾਰਿਸ਼ 'ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਦੇ ਖਿਲਾਫ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਦੀ ਮੂਲ ਮੈਂਬਰਸ਼ਿਪ ਤੋਂ ਕੱਢ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮੁੱਦੇ 'ਤੇ ਬਿਆਨਬਾਜ਼ੀ ਕਰ ਰਹੇ ਸਨ। ਕੇਂਦਰ ਸਰਕਾਰ, ਪਾਰਟੀ ਹਾਈਕਮਾਨ ਅਤੇ ਪਾਰਟੀ ਦੀਆਂ ਨੀਤੀਆਂ ਦੀ ਖਿਲਾਫਤ ਕਰ ਰਹੇ ਸਨ। ਕਿਸਾਨ ਅੰਦੋਲਨ ਨੂੰ ਲੈ ਕੇ ਪਾਰਟੀ ਲਾਈਨ ਤੋਂ ਵੱਖ ਚੱਲਦੇ ਹੋਏ ਮੀਡੀਆ ਵਿਚ ਵਾਰ-ਵਾਰ ਵਿਰੋਧੀ ਬਿਆਨ ਦੇ ਰਹੇ ਸਨ।

Punjab: BJP Issues Show-cause Notice to Anil Joshi for 'anti-party'  Activities

Read this- ਭਰੂਣ ਮੂੰਹ 'ਚ ਲਈ ਫਿਰ ਰਹੇ ਸਨ ਕੁੱਤੇ, ਸਕਿਓਰਿਟੀ ਗਾਰਡ ਨੇ ਦੇਖਿਆ ਤਾਂ ਪੈ ਗਈਆਂ ਭਾਜੜਾਂ

ਇਸ ਲਈ ਸੂਬਾ ਪ੍ਰਧਾਨ ਵਲੋਂ ਅਨਿਲ ਜੋਸ਼ੀ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ 'ਤੇ ਜੋਸ਼ੀ ਨੂੰ ਦੋ ਦਿਨ ਅੰਦਰ ਆਪਣਾ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ ਸੀ। ਬਾਵਜੂਦ ਇਸ ਦੇ ਅਨਿਲ ਜੋਸ਼ੀ ਨੇ ਪਾਰਟੀ ਵਿਰੁੱਧ ਚੱਲਣ ਦਾ ਆਪਣਾ ਅੜੀਅਲ ਰਵੱਈਆ ਨਹੀਂ ਛੱਡਿਆ। ਇਸ ਨੂੰ ਦੇਖਦੇ ਹੋਏ ਅਨੁਸ਼ਾਸਨ ਕਮੇਟੀ ਦੀ ਸਿਫਾਰਿਸ਼ 'ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਉਨ੍ਹਾਂ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਹੈ। ਜਿਸ ਦੇ ਤਹਿਤ ਅਨਿਲ ਜੋਸ਼ੀ ਨੂੰ ਪਾਰਟੀ ਦੀ ਪਹਿਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਗਿਆ ਹੈ।

In The Market