LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

2022 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਮੋਰਚੇ ਨੇ ਕੀਤਾ ਇਹ ਐਲਾਨ 

12 kisan

ਮਹਿਲ ਕਲਾਂ: ਬਰਨਾਲਾ ਵਿਚ 23 ਸਾਲ ਪਹਿਲਾਂ ਗੁੰਡਿਆਂ ਵੱਲੋਂ ਬਲਾਤਕਾਰ ਕਰਕੇ ਖੇਤ ਵਿੱਚ ਦੱਬ ਦਿੱਤੀ ਗਈ ਬੱਚੀ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਵਿਚ ਸੰਯੁਕਤ ਮੋਰਚੇ ਦੇ ਲੀਡਰ ਆਗੂ ਬਲਵੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਸੋਨੀਆ ਮਾਨ, ਡਾ. ਸਵੈ ਮਾਨ ਵਿਸ਼ੇਸ ਤੌਰ 'ਤੇ ਪਹੁੰਚੇ।

ਪੜੋ ਹੋਰ ਖਬਰਾਂ: Twitter ਨੇ ਆਪਣੇ ਡਿਜਾਇਨ 'ਚ ਕੀਤਾ ਬਦਲਾਅ, ਵੱਖਰਾ ਦਿਖੇਗਾ ਥੀਮ

ਇਸ ਮੌਕੇ ਸਮੁੱਚੇ ਲੀਡਰਾਂ ਵੱਲੋਂ ਸ਼ਹੀਦ ਕਿਰਨਜੀਤ ਕੌਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਤੇ ਐਲਾਨ ਕੀਤਾ ਗਿਆ ਕਿ ਜਿੰਨਾ ਚਿਰ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ, ਚਾਹੇ ਲੜਾਈ 2024 ਤੱਕ ਲੜਨੀ ਪਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਚਾਰ ਰਾਜਾਂ ਦੀਆਂ ਆ ਰਹੀਆਂ ਚੋਣਾਂ ਨੂੰ ਲੈ ਕੇ ਲੈ ਕੇ ਸੰਯੁਕਤ ਮੋਰਚੇ ਵੱਲੋਂ ਰਣਨੀਤੀ ਬਣਾ ਲਈ ਗਈ ਹੈ। ਇਨ੍ਹਾਂ ਚੋਣਾਂ ਵਿੱਚ ਬੀਜੇਪੀ ਦੇ ਬਾਈਕਾਟ ਲਈ ਜਾਂ ਬੀਜੇਪੀ ਨੂੰ ਵੋਟ ਨਾ ਦੇਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਪੜੋ ਹੋਰ ਖਬਰਾਂ: ਸ਼੍ਰੀਨਗਰ-ਜੰਮੂ ਹਾਈਵੇਅ 'ਤੇ ਬੀ.ਐੱਸ.ਐੱਫ. ਦੇ ਕਾਫਿਲੇ ਉੱਤੇ ਅੱਤਵਾਦੀ ਹਮਲਾ

ਗੁਰਨਾਮ ਸਿੰਘ ਚੜੂਨੀ ਵੱਲੋਂ ਮਿਸ਼ਨ ਪੰਜਾਬ 2022 ਨੂੰ ਲੈ ਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦਾ ਆਪਣਾ ਫ਼ੈਸਲਾ ਹੈ। ਸੰਯੁਕਤ ਮੋਰਚਾ ਚੋਣਾਂ ਲੜਨ ਦੇ ਪੱਖ ਵਿੱਚ ਨਾ ਤਾਂ ਪਹਿਲਾਂ ਸੀ ਤੇ ਨਾ ਬਾਅਦ ਵਿਚ ਹੋਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਮੁੱਖ ਮੰਤਰੀ ਦੇ ਲੱਗੇ ਹੋਏ ਪੋਸਟਰਾਂ ਤੇ ਸਪੱਸ਼ਟ ਕੀਤਾ ਹੈ ਕਿ ਇਹ ਬੀਜੇਪੀ ਦੇ ਆਈਟੀ ਸੈੱਲ ਦੀ ਚਾਲ ਹੈ ਤੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਚੋਣਾਂ ਲੜਨ ਦੇ ਪੱਖ ਵਿਚ ਨਹੀਂ ਹਨ ਪਰ ਆਪਣੀ ਜਥੇਬੰਦੀ ਵੱਲੋਂ ਕਿਸੇ ਵੀ ਪਾਰਟੀ ਦੀ ਸਪੋਰਟ ਕਰ ਸਕਦੇ ਹਨ ਜੋ ਪਹਿਲਾਂ ਵੀ ਕਰਦੇ ਆ ਰਹੇ ਹਨ।

ਪੜੋ ਹੋਰ ਖਬਰਾਂ: ਪਿਆਰ ਦਾ ਦਰਦਨਾਕ ਅੰਤ, ਦੂਜੀ ਜਾਤੀ 'ਚ ਵਿਆਹ ਕਰਨ 'ਤੇ ਲੜਕੀ ਨੂੰ ਉਤਾਰਿਆ ਮੌਤ ਦੇ ਘਾਟ

ਆਜ਼ਾਦੀ ਦਿਹਾੜੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਆਜ਼ਾਦੀ ਦਿਹਾੜੇ 'ਤੇ ਟਰੈਕਟਰ ਤੇ ਇੱਕ ਤਿਰੰਗਾ ਝੰਡਾ ਤੇ ਆਪਣੀ ਆਪਣੀ ਜਥੇਬੰਦੀ ਦੇ ਝੰਡੇ ਲਾ ਕੇ ਮਾਰਚ ਕੀਤੇ ਜਾਣਗੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਚਲਾਈ ਗਈ ਸੰਸਦ ਸਫ਼ਲ ਰਹੀ ਹੈ। ਖੇਤੀਬਾੜੀ ਮੰਤਰੀ ਆਪਣੇ ਹਲਕੇ ਦੇ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ ਜਿਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਦੇਸ਼ ਦੇ ਲੋਕ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਾਗਰੂਕ ਵੀ ਹੋ ਚੁੱਕੇ ਹਨ।

ਪੜੋ ਹੋਰ ਖਬਰਾਂ: 14 ਦਿਨਾਂ 'ਚ ਮੁੜ ਚਮਕੀ ਕਿਸਮਤ, 22 ਕਰੋੜ ਦਾ ਮਾਲਕ ਬਣ ਗਿਆ ਸ਼ਖਸ

In The Market